Page 490
                    ਰਾਗੁ ਗੂਜਰੀ ਮਹਲਾ ੩ ਘਰੁ ੧॥
                   
                    
                                             
                        
                                            
                    
                    
                
                                   
                    ੴ ਸਤਿਗੁਰ ਪ੍ਰਸਾਦਿ ॥
                   
                    
                                             
                        
                                            
                    
                    
                
                                   
                    ਧ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥
                   
                    
                                             
                        
                                            
                    
                    
                
                                   
                    ਜਿਤੁ ਕੰਮਿ ਹਰਿ ਵੀਸਰੈ ਦੂਜੈ ਲਗੈ ਜਾਇ ॥੧॥
                   
                    
                                             
                        
                                            
                    
                    
                
                                   
                    ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵਿਐ ਗੋਵਿਦ ਪ੍ਰੀਤਿ ਊਪਜੈ ਅਵਰ ਵਿਸਰਿ ਸਭ ਜਾਇ ॥
                   
                    
                                             
                        
                                            
                    
                    
                
                                   
                    ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ ਨ ਹੋਵਈ ਜੀਵਨ ਪਦਵੀ ਪਾਇ ॥੧॥ ਰਹਾਉ ॥
                   
                    
                                             
                        
                                            
                    
                    
                
                                   
                    ਗੋਬਿੰਦ ਪ੍ਰੀਤਿ ਸਿਉ ਇਕੁ ਸਹਜੁ ਉਪਜਿਆ ਵੇਖੁ ਜੈਸੀ ਭਗਤਿ ਬਨੀ ॥
                   
                    
                                             
                        
                                            
                    
                    
                
                                   
                    ਆਪ ਸੇਤੀ ਆਪੁ ਖਾਇਆ ਤਾ ਮਨੁ ਨਿਰਮਲੁ ਹੋਆ ਜੋਤੀ ਜੋਤਿ ਸਮਈ ॥੨॥
                   
                    
                                             
                        
                                            
                    
                    
                
                                   
                    ਬਿਨੁ ਭਾਗਾ ਐਸਾ ਸਤਿਗੁਰੁ ਨ ਪਾਈਐ ਜੇ ਲੋਚੈ ਸਭੁ ਕੋਇ ॥
                   
                    
                                             
                        
                                            
                    
                    
                
                                   
                    ਕੂੜੈ ਕੀ ਪਾਲਿ ਵਿਚਹੁ ਨਿਕਲੈ ਤਾ ਸਦਾ ਸੁਖੁ ਹੋਇ ॥੩॥
                   
                    
                                             
                        
                                            
                    
                    
                
                                   
                    ਨਾਨਕ ਐਸੇ ਸਤਿਗੁਰ ਕੀ ਕਿਆ ਓਹੁ ਸੇਵਕੁ ਸੇਵਾ ਕਰੇ ਗੁਰ ਆਗੈ ਜੀਉ ਧਰੇਇ ॥
                   
                    
                                             
                        
                                            
                    
                    
                
                                   
                    ਸਤਿਗੁਰ ਕਾ ਭਾਣਾ ਚਿਤਿ ਕਰੇ ਸਤਿਗੁਰੁ ਆਪੇ ਕ੍ਰਿਪਾ ਕਰੇਇ ॥੪॥੧॥੩॥
                   
                    
                                             
                        
                                            
                    
                    
                
                                   
                    ਗੂਜਰੀ ਮਹਲਾ ੩ ॥
                   
                    
                                             
                        
                                            
                    
                    
                
                                   
                    ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥
                   
                    
                                             
                        
                                            
                    
                    
                
                                   
                    ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ ਬਿਰਥਾ ਜਾਇ ਜੀ ॥੧॥
                   
                    
                                             
                        
                                            
                    
                    
                
                                   
                    ਹਰਿ ਮੇਰੀ ਪ੍ਰੀਤਿ ਰੀਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ ॥
                   
                    
                                             
                        
                                            
                    
                    
                
                                   
                    ਗੁਰ ਪ੍ਰਸਾਦਿ ਮੇਰਾ ਮਨੁ ਭੀਜੈ ਏਹਾ ਸੇਵ ਬਨੀ ਜੀਉ ॥੧॥ ਰਹਾਉ ॥
                   
                    
                                             
                        
                                            
                    
                    
                
                                   
                    ਹਰਿ ਮੇਰਾ ਸਿਮ੍ਰਿਤਿ ਹਰਿ ਮੇਰਾ ਸਾਸਤ੍ਰ ਹਰਿ ਮੇਰਾ ਬੰਧਪੁ ਹਰਿ ਮੇਰਾ ਭਾਈ ॥
                   
                    
                                             
                        
                                            
                    
                    
                
                                   
                    ਹਰਿ ਕੀ ਮੈ ਭੂਖ ਲਾਗੈ ਹਰਿ ਨਾਮਿ ਮੇਰਾ ਮਨੁ ਤ੍ਰਿਪਤੈ ਹਰਿ ਮੇਰਾ ਸਾਕੁ ਅੰਤਿ ਹੋਇ ਸਖਾਈ ॥੨||
                   
                    
                                             
                        
                                            
                    
                    
                
                                   
                    ਹਰਿ ਬਿਨੁ ਹੋਰ ਰਾਸਿ ਕੂੜੀ ਹੈ ਚਲਦਿਆ ਨਾਲਿ ਨ ਜਾਈ ॥
                   
                    
                                             
                        
                                            
                    
                    
                
                                   
                    ਹਰਿ ਮੇਰਾ ਧਨੁ ਮੇਰੈ ਸਾਥਿ ਚਾਲੈ ਜਹਾ ਹਉ ਜਾਉ ਤਹ ਜਾਈ ॥੩॥
                   
                    
                                             
                        
                                            
                    
                    
                
                                   
                    ਸੋ ਝੂਠਾ ਜੋ ਝੂਠੇ ਲਾਗੈ ਝੂਠੇ ਕਰਮ ਕਮਾਈ ॥
                   
                    
                                             
                        
                                            
                    
                    
                
                                   
                    ਕਹੈ ਨਾਨਕੁ ਹਰਿ ਕਾ ਭਾਣਾ ਹੋਆ ਕਹਣਾ ਕਛੂ ਨ ਜਾਈ ॥੪॥੨॥੪॥
                   
                    
                                             
                        
                                            
                    
                    
                
                                   
                    ਗੂਜਰੀ ਮਹਲਾ ੩ ॥
                   
                    
                                             
                        
                                            
                    
                    
                
                                   
                    ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥
                   
                    
                                             
                        
                                            
                    
                    
                
                                   
                    ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥੧॥
                   
                    
                                             
                        
                                            
                    
                    
                
                                   
                    ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥
                   
                    
                                             
                        
                                            
                    
                    
                
                                   
                    ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥
                   
                    
                                             
                        
                                            
                    
                    
                
                                   
                    ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥
                   
                    
                                             
                        
                                            
                    
                    
                
                                   
                    ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੨॥
                   
                    
                                             
                        
                                            
                    
                    
                
                                   
                    ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ ॥
                   
                    
                                             
                        
                                            
                    
                    
                
                                   
                    ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥
                   
                    
                                             
                        
                                            
                    
                    
                
                                   
                    ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ ਰਜਾਇ ॥
                   
                    
                                             
                        
                                            
                    
                    
                
                    
             
				