Guru Granth Sahib Translation Project

Guru Granth Sahib Swahili Page 1043

Page 1043

ਮੋਹ ਪਸਾਰ ਨਹੀ ਸੰਗਿ ਬੇਲੀ ਬਿਨੁ ਹਰਿ ਗੁਰ ਕਿਨਿ ਸੁਖੁ ਪਾਇਆ ॥੪॥ moh pasaar nahee sang baylee bin har gur kin sukh paa-i-aa. ||4||
ਜਿਸ ਕਉ ਨਦਰਿ ਕਰੇ ਗੁਰੁ ਪੂਰਾ ॥ jis ka-o nadar karay gur pooraa.
ਸਬਦਿ ਮਿਲਾਏ ਗੁਰਮਤਿ ਸੂਰਾ ॥ sabad milaa-ay gurmat sooraa.
ਨਾਨਕ ਗੁਰ ਕੇ ਚਰਨ ਸਰੇਵਹੁ ਜਿਨਿ ਭੂਲਾ ਮਾਰਗਿ ਪਾਇਆ ॥੫॥ naanak gur kay charan sarayvhu jin bhoolaa maarag paa-i-aa. ||5||
ਸੰਤ ਜਨਾਂ ਹਰਿ ਧਨੁ ਜਸੁ ਪਿਆਰਾ ॥ sant janaaN har Dhan jas pi-aaraa.
ਗੁਰਮਤਿ ਪਾਇਆ ਨਾਮੁ ਤੁਮਾਰਾ ॥ gurmat paa-i-aa naam tumaaraa.
ਜਾਚਿਕੁ ਸੇਵ ਕਰੇ ਦਰਿ ਹਰਿ ਕੈ ਹਰਿ ਦਰਗਹ ਜਸੁ ਗਾਇਆ ॥੬॥ jaachik sayv karay dar har kai har dargeh jas gaa-i-aa. ||6||
ਸਤਿਗੁਰੁ ਮਿਲੈ ਤ ਮਹਲਿ ਬੁਲਾਏ ॥ satgur milai ta mahal bulaa-ay.
ਸਾਚੀ ਦਰਗਹ ਗਤਿ ਪਤਿ ਪਾਏ ॥ saachee dargeh gat pat paa-ay.
ਸਾਕਤ ਠਉਰ ਨਾਹੀ ਹਰਿ ਮੰਦਰ ਜਨਮ ਮਰੈ ਦੁਖੁ ਪਾਇਆ ॥੭॥ saakat tha-ur naahee har mandar janam marai dukh paa-i-aa. ||7||
ਸੇਵਹੁ ਸਤਿਗੁਰ ਸਮੁੰਦੁ ਅਥਾਹਾ ॥ sayvhu satgur samund athaahaa.
ਪਾਵਹੁ ਨਾਮੁ ਰਤਨੁ ਧਨੁ ਲਾਹਾ ॥ paavhu naam ratan Dhan laahaa.
ਬਿਖਿਆ ਮਲੁ ਜਾਇ ਅੰਮ੍ਰਿਤ ਸਰਿ ਨਾਵਹੁ ਗੁਰ ਸਰ ਸੰਤੋਖੁ ਪਾਇਆ ॥੮॥ bikhi-aa mal jaa-ay amrit sar naavhu gur sar santokh paa-i-aa. ||8||
ਸਤਿਗੁਰ ਸੇਵਹੁ ਸੰਕ ਨ ਕੀਜੈ ॥ satgur sayvhu sank na keejai.
ਆਸਾ ਮਾਹਿ ਨਿਰਾਸੁ ਰਹੀਜੈ ॥ aasaa maahi niraas raheejai.
ਸੰਸਾ ਦੂਖ ਬਿਨਾਸਨੁ ਸੇਵਹੁ ਫਿਰਿ ਬਾਹੁੜਿ ਰੋਗੁ ਨ ਲਾਇਆ ॥੯॥ sansaa dookh binaasan sayvhu fir baahurh rog na laa-i-aa. ||9||
ਸਾਚੇ ਭਾਵੈ ਤਿਸੁ ਵਡੀਆਏ ॥ saachay bhaavai tis vadee-aa-ay.
ਕਉਨੁ ਸੁ ਦੂਜਾ ਤਿਸੁ ਸਮਝਾਏ ॥ ka-un so doojaa tis samjhaa-ay.
ਹਰਿ ਗੁਰ ਮੂਰਤਿ ਏਕਾ ਵਰਤੈ ਨਾਨਕ ਹਰਿ ਗੁਰ ਭਾਇਆ ॥੧੦॥ har gur moorat aykaa vartai naanak har gur bhaa-i-aa. ||10||
ਵਾਚਹਿ ਪੁਸਤਕ ਵੇਦ ਪੁਰਾਨਾਂ ॥ vaacheh pustak vayd puraanaaN.
ਇਕ ਬਹਿ ਸੁਨਹਿ ਸੁਨਾਵਹਿ ਕਾਨਾਂ ॥ ik bahi suneh sunaaveh kaanaaN.
ਅਜਗਰ ਕਪਟੁ ਕਹਹੁ ਕਿਉ ਖੁਲ੍ਹ੍ਹੈ ਬਿਨੁ ਸਤਿਗੁਰ ਤਤੁ ਨ ਪਾਇਆ ॥੧੧॥ ajgar kapat kahhu ki-o khulHai bin satgur tat na paa-i-aa. ||11||
ਕਰਹਿ ਬਿਭੂਤਿ ਲਗਾਵਹਿ ਭਸਮੈ ॥ karahi bibhoot lagaaveh bhasmai.
ਅੰਤਰਿ ਕ੍ਰੋਧੁ ਚੰਡਾਲੁ ਸੁ ਹਉਮੈ ॥ antar kroDh chandaal so ha-umai.
ਪਾਖੰਡ ਕੀਨੇ ਜੋਗੁ ਨ ਪਾਈਐ ਬਿਨੁ ਸਤਿਗੁਰ ਅਲਖੁ ਨ ਪਾਇਆ ॥੧੨॥ pakhand keenay jog na paa-ee-ai bin satgur alakh na paa-i-aa. ||12||
ਤੀਰਥ ਵਰਤ ਨੇਮ ਕਰਹਿ ਉਦਿਆਨਾ ॥ tirath varat naym karahi udi-aanaa.
ਜਤੁ ਸਤੁ ਸੰਜਮੁ ਕਥਹਿ ਗਿਆਨਾ ॥ jat sat sanjam katheh gi-aanaa.
ਰਾਮ ਨਾਮ ਬਿਨੁ ਕਿਉ ਸੁਖੁ ਪਾਈਐ ਬਿਨੁ ਸਤਿਗੁਰ ਭਰਮੁ ਨ ਜਾਇਆ ॥੧੩॥ raam naam bin ki-o sukh paa-ee-ai bin satgur bharam na jaa-i-aa. ||13||
ਨਿਉਲੀ ਕਰਮ ਭੁਇਅੰਗਮ ਭਾਠੀ ॥ ni-ulee karam bhu-i-angam bhaathee.
ਰੇਚਕ ਕੁੰਭਕ ਪੂਰਕ ਮਨ ਹਾਠੀ ॥ raychak kumbhak poorak man haathee.
ਪਾਖੰਡ ਧਰਮੁ ਪ੍ਰੀਤਿ ਨਹੀ ਹਰਿ ਸਉ ਗੁਰ ਸਬਦ ਮਹਾ ਰਸੁ ਪਾਇਆ ॥੧੪॥ pakhand Dharam pareet nahee har sa-o gur sabad mahaa ras paa-i-aa. ||14||
ਕੁਦਰਤਿ ਦੇਖਿ ਰਹੇ ਮਨੁ ਮਾਨਿਆ ॥ kudrat daykh rahay man maani-aa.
ਗੁਰ ਸਬਦੀ ਸਭੁ ਬ੍ਰਹਮੁ ਪਛਾਨਿਆ ॥ gur sabdee sabh barahm pachhaani-aa.
ਨਾਨਕ ਆਤਮ ਰਾਮੁ ਸਬਾਇਆ ਗੁਰ ਸਤਿਗੁਰ ਅਲਖੁ ਲਖਾਇਆ ॥੧੫॥੫॥੨੨॥ naanak aatam raam sabaa-i-aa gur satgur alakh lakhaa-i-aa. ||15||5||22||
ਮਾਰੂ ਸੋਲਹੇ ਮਹਲਾ ੩ maaroo solhay mehlaa 3
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਹੁਕਮੀ ਸਹਜੇ ਸ੍ਰਿਸਟਿ ਉਪਾਈ ॥ hukmee sehjay sarisat upaa-ee.
ਕਰਿ ਕਰਿ ਵੇਖੈ ਅਪਣੀ ਵਡਿਆਈ ॥ kar kar vaykhai apnee vadi-aa-ee.
ਆਪੇ ਕਰੇ ਕਰਾਏ ਆਪੇ ਹੁਕਮੇ ਰਹਿਆ ਸਮਾਈ ਹੇ ॥੧॥ aapay karay karaa-ay aapay hukmay rahi-aa samaa-ee hay. ||1||
ਮਾਇਆ ਮੋਹੁ ਜਗਤੁ ਗੁਬਾਰਾ ॥ maa-i-aa moh jagat gubaaraa.
ਗੁਰਮੁਖਿ ਬੂਝੈ ਕੋ ਵੀਚਾਰਾ ॥ gurmukh boojhai ko veechaaraa.
ਆਪੇ ਨਦਰਿ ਕਰੇ ਸੋ ਪਾਏ ਆਪੇ ਮੇਲਿ ਮਿਲਾਈ ਹੇ ॥੨॥ aapay nadar karay so paa-ay aapay mayl milaa-ee hay. ||2||


© 2025 SGGS ONLINE
error: Content is protected !!
Scroll to Top