Guru Granth Sahib Translation Project

Guru Granth Sahib Swahili Page 1046

Page 1046

ਏਕੋ ਅਮਰੁ ਏਕਾ ਪਤਿਸਾਹੀ ਜੁਗੁ ਜੁਗੁ ਸਿਰਿ ਕਾਰ ਬਣਾਈ ਹੇ ॥੧॥ ayko amar aykaa patisaahee jug jug sir kaar banaa-ee hay. ||1||
ਸੋ ਜਨੁ ਨਿਰਮਲੁ ਜਿਨਿ ਆਪੁ ਪਛਾਤਾ ॥ so jan nirmal jin aap pachhaataa.
ਆਪੇ ਆਇ ਮਿਲਿਆ ਸੁਖਦਾਤਾ ॥ aapay aa-ay mili-aa sukh-daata.
ਰਸਨਾ ਸਬਦਿ ਰਤੀ ਗੁਣ ਗਾਵੈ ਦਰਿ ਸਾਚੈ ਪਤਿ ਪਾਈ ਹੇ ॥੨॥ rasnaa sabad ratee gun gaavai dar saachai pat paa-ee hay. ||2||
ਗੁਰਮੁਖਿ ਨਾਮਿ ਮਿਲੈ ਵਡਿਆਈ ॥ gurmukh naam milai vadi-aa-ee.
ਮਨਮੁਖਿ ਨਿੰਦਕਿ ਪਤਿ ਗਵਾਈ ॥ manmukh nindak pat gavaa-ee.
ਨਾਮਿ ਰਤੇ ਪਰਮ ਹੰਸ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੩॥ naam ratay param hans bairaagee nij ghar taarhee laa-ee hay. ||3||
ਸਬਦਿ ਮਰੈ ਸੋਈ ਜਨੁ ਪੂਰਾ ॥ sabad marai so-ee jan pooraa.
ਸਤਿਗੁਰੁ ਆਖਿ ਸੁਣਾਏ ਸੂਰਾ ॥ satgur aakh sunaa-ay sooraa.
ਕਾਇਆ ਅੰਦਰਿ ਅੰਮ੍ਰਿਤ ਸਰੁ ਸਾਚਾ ਮਨੁ ਪੀਵੈ ਭਾਇ ਸੁਭਾਈ ਹੇ ॥੪॥ kaa-i-aa andar amrit sar saachaa man peevai bhaa-ay subhaa-ee hay. ||4||
ਪੜਿ ਪੰਡਿਤੁ ਅਵਰਾ ਸਮਝਾਏ ॥ parh pandit avraa samjhaa-ay.
ਘਰ ਜਲਤੇ ਕੀ ਖਬਰਿ ਨ ਪਾਏ ॥ ghar jaltay kee khabar na paa-ay.
ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਪੜਿ ਥਾਕੇ ਸਾਂਤਿ ਨ ਆਈ ਹੇ ॥੫॥ bin satgur sayvay naam na paa-ee-ai parh thaakay saaNt na aa-ee hay. ||5||
ਇਕਿ ਭਸਮ ਲਗਾਇ ਫਿਰਹਿ ਭੇਖਧਾਰੀ ॥ ik bhasam lagaa-ay fireh bhaykh-Dhaaree.
ਬਿਨੁ ਸਬਦੈ ਹਉਮੈ ਕਿਨਿ ਮਾਰੀ ॥ bin sabdai ha-umai kin maaree.
ਅਨਦਿਨੁ ਜਲਤ ਰਹਹਿ ਦਿਨੁ ਰਾਤੀ ਭਰਮਿ ਭੇਖਿ ਭਰਮਾਈ ਹੇ ॥੬॥ an-din jalat raheh din raatee bharam bhaykh bharmaa-ee hay. ||6||
ਇਕਿ ਗ੍ਰਿਹ ਕੁਟੰਬ ਮਹਿ ਸਦਾ ਉਦਾਸੀ ॥ ik garih kutamb meh sadaa udaasee.
ਸਬਦਿ ਮੁਏ ਹਰਿ ਨਾਮਿ ਨਿਵਾਸੀ ॥ sabad mu-ay har naam nivaasee.
ਅਨਦਿਨੁ ਸਦਾ ਰਹਹਿ ਰੰਗਿ ਰਾਤੇ ਭੈ ਭਾਇ ਭਗਤਿ ਚਿਤੁ ਲਾਈ ਹੇ ॥੭॥ an-din sadaa raheh rang raatay bhai bhaa-ay bhagat chit laa-ee hay. ||7||
ਮਨਮੁਖੁ ਨਿੰਦਾ ਕਰਿ ਕਰਿ ਵਿਗੁਤਾ ॥ manmukh nindaa kar kar vigutaa.
ਅੰਤਰਿ ਲੋਭੁ ਭਉਕੈ ਜਿਸੁ ਕੁਤਾ ॥ antar lobh bha-ukai jis kutaa.
ਜਮਕਾਲੁ ਤਿਸੁ ਕਦੇ ਨ ਛੋਡੈ ਅੰਤਿ ਗਇਆ ਪਛੁਤਾਈ ਹੇ ॥੮॥ jamkaal tis kaday na chhodai ant ga-i-aa pachhutaa-ee hay. ||8||
ਸਚੈ ਸਬਦਿ ਸਚੀ ਪਤਿ ਹੋਈ ॥ sachai sabad sachee pat ho-ee.
ਬਿਨੁ ਨਾਵੈ ਮੁਕਤਿ ਨ ਪਾਵੈ ਕੋਈ ॥ bin naavai mukat na paavai ko-ee.
ਬਿਨੁ ਸਤਿਗੁਰ ਕੋ ਨਾਉ ਨ ਪਾਏ ਪ੍ਰਭਿ ਐਸੀ ਬਣਤ ਬਣਾਈ ਹੇ ॥੯॥ bin satgur ko naa-o na paa-ay parabh aisee banat banaa-ee hay. ||9||
ਇਕਿ ਸਿਧ ਸਾਧਿਕ ਬਹੁਤੁ ਵੀਚਾਰੀ ॥ ik siDh saaDhik bahut veechaaree.
ਇਕਿ ਅਹਿਨਿਸਿ ਨਾਮਿ ਰਤੇ ਨਿਰੰਕਾਰੀ ॥ ik ahinis naam ratay nirankaaree.
ਜਿਸ ਨੋ ਆਪਿ ਮਿਲਾਏ ਸੋ ਬੂਝੈ ਭਗਤਿ ਭਾਇ ਭਉ ਜਾਈ ਹੇ ॥੧੦॥ jis no aap milaa-ay so boojhai bhagat bhaa-ay bha-o jaa-ee hay. ||10||
ਇਸਨਾਨੁ ਦਾਨੁ ਕਰਹਿ ਨਹੀ ਬੂਝਹਿ ॥ isnaan daan karahi nahee boojheh.
ਇਕਿ ਮਨੂਆ ਮਾਰਿ ਮਨੈ ਸਿਉ ਲੂਝਹਿ ॥ ik manoo-aa maar manai si-o loojheh.
ਸਾਚੈ ਸਬਦਿ ਰਤੇ ਇਕ ਰੰਗੀ ਸਾਚੈ ਸਬਦਿ ਮਿਲਾਈ ਹੇ ॥੧੧॥ saachai sabad ratay ik rangee saachai sabad milaa-ee hay. ||11||
ਆਪੇ ਸਿਰਜੇ ਦੇ ਵਡਿਆਈ ॥ aapay sirjay day vadi-aa-ee.
ਆਪੇ ਭਾਣੈ ਦੇਇ ਮਿਲਾਈ ॥ aapay bhaanai day-ay milaa-ee.
ਆਪੇ ਨਦਰਿ ਕਰੇ ਮਨਿ ਵਸਿਆ ਮੇਰੈ ਪ੍ਰਭਿ ਇਉ ਫੁਰਮਾਈ ਹੇ ॥੧੨॥ aapay nadar karay man vasi-aa mayrai parabh i-o furmaa-ee hay. ||12||
ਸਤਿਗੁਰੁ ਸੇਵਹਿ ਸੇ ਜਨ ਸਾਚੇ ॥ satgur sayveh say jan saachay.
ਮਨਮੁਖ ਸੇਵਿ ਨ ਜਾਣਨਿ ਕਾਚੇ ॥ manmukh sayv na jaanan kaachay.
ਆਪੇ ਕਰਤਾ ਕਰਿ ਕਰਿ ਵੇਖੈ ਜਿਉ ਭਾਵੈ ਤਿਉ ਲਾਈ ਹੇ ॥੧੩॥ aapay kartaa kar kar vaykhai ji-o bhaavai ti-o laa-ee hay. ||13||
ਜੁਗਿ ਜੁਗਿ ਸਾਚਾ ਏਕੋ ਦਾਤਾ ॥ jug jug saachaa ayko daataa.
ਪੂਰੈ ਭਾਗਿ ਗੁਰ ਸਬਦੁ ਪਛਾਤਾ ॥ poorai bhaag gur sabad pachhaataa.
ਸਬਦਿ ਮਿਲੇ ਸੇ ਵਿਛੁੜੇ ਨਾਹੀ ਨਦਰੀ ਸਹਜਿ ਮਿਲਾਈ ਹੇ ॥੧੪॥ sabad milay say vichhurhay naahee nadree sahj milaa-ee hay. ||14||
ਹਉਮੈ ਮਾਇਆ ਮੈਲੁ ਕਮਾਇਆ ॥ ha-umai maa-i-aa mail kamaa-i-aa.
ਮਰਿ ਮਰਿ ਜੰਮਹਿ ਦੂਜਾ ਭਾਇਆ ॥ mar mar jameh doojaa bhaa-i-aa.
ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ਮਨਿ ਦੇਖਹੁ ਲਿਵ ਲਾਈ ਹੇ ॥੧੫॥ bin satgur sayvay mukat na ho-ee man daykhhu liv laa-ee hay. ||15||
ਜੋ ਤਿਸੁ ਭਾਵੈ ਸੋਈ ਕਰਸੀ ॥ jo tis bhaavai so-ee karsee.


© 2025 SGGS ONLINE
error: Content is protected !!
Scroll to Top