Guru Granth Sahib Translation Project

Guru Granth Sahib Swahili Page 1355

Page 1355

ਰਾਜੰ ਤ ਮਾਨੰ ਅਭਿਮਾਨੰ ਤ ਹੀਨੰ ॥ raajaN ta maanaN abhimaanaN ta heenaN.
ਪ੍ਰਵਿਰਤਿ ਮਾਰਗੰ ਵਰਤੰਤਿ ਬਿਨਾਸਨੰ ॥ parvirat maargaN vartant binaasanaN.
ਗੋਬਿੰਦ ਭਜਨ ਸਾਧ ਸੰਗੇਣ ਅਸਥਿਰੰ ਨਾਨਕ ਭਗਵੰਤ ਭਜਨਾਸਨੰ ॥੧੨॥ gobind bhajan saaDh sangayn asthiraN naanak bhagvant bhajnaasnaN. ||12||
ਕਿਰਪੰਤ ਹਰੀਅੰ ਮਤਿ ਤਤੁ ਗਿਆਨੰ ॥ kirpant haree-aN mat tat gi-aanaN.
ਬਿਗਸੀਧੵਿ ਬੁਧਾ ਕੁਸਲ ਥਾਨੰ ॥ bigseeDhiy buDhaa kusal thaanaN.
ਬਸੵਿੰਤ ਰਿਖਿਅੰ ਤਿਆਗਿ ਮਾਨੰ ॥ bas-yant rikhi-aN ti-aag maanaN.
ਸੀਤਲੰਤ ਰਿਦਯੰ ਦ੍ਰਿੜੁ ਸੰਤ ਗਿਆਨੰ ॥ seetlant rid-yaN darirh sant gi-aanaN.
ਰਹੰਤ ਜਨਮੰ ਹਰਿ ਦਰਸ ਲੀਣਾ ॥ rahant janmaN har daras leenaa.
ਬਾਜੰਤ ਨਾਨਕ ਸਬਦ ਬੀਣਾਂ ॥੧੩॥ baajant naanak sabad beenaaN. ||13||
ਕਹੰਤ ਬੇਦਾ ਗੁਣੰਤ ਗੁਨੀਆ ਸੁਣੰਤ ਬਾਲਾ ਬਹੁ ਬਿਧਿ ਪ੍ਰਕਾਰਾ ॥ kahant baydaa gunant gunee-aa sunant baalaa baho biDh parkaaraa.
ਦ੍ਰਿੜੰਤ ਸੁਬਿਦਿਆ ਹਰਿ ਹਰਿ ਕ੍ਰਿਪਾਲਾ ॥ darirh-aaNt subidi-aa har har kirpaalaa.
ਨਾਮ ਦਾਨੁ ਜਾਚੰਤ ਨਾਨਕ ਦੈਨਹਾਰ ਗੁਰ ਗੋਪਾਲਾ ॥੧੪॥ naam daan jaachant naanak dainhaar gur gopaalaa. ||14||
ਨਹ ਚਿੰਤਾ ਮਾਤ ਪਿਤ ਭ੍ਰਾਤਹ ਨਹ ਚਿੰਤਾ ਕਛੁ ਲੋਕ ਕਹ ॥ nah chintaa maat pit bharaatah nah chintaa kachh lok kah.
ਨਹ ਚਿੰਤਾ ਬਨਿਤਾ ਸੁਤ ਮੀਤਹ ਪ੍ਰਵਿਰਤਿ ਮਾਇਆ ਸਨਬੰਧਨਹ ॥ nah chintaa banitaa sut meetah parvirat maa-i-aa sanbhanDhnah.
ਦਇਆਲ ਏਕ ਭਗਵਾਨ ਪੁਰਖਹ ਨਾਨਕ ਸਰਬ ਜੀਅ ਪ੍ਰਤਿਪਾਲਕਹ ॥੧੫॥ da-i-aal ayk bhagvaan pukhah naanak sarab jee-a partipaalkeh. ||15||
ਅਨਿਤੵ ਵਿਤੰ ਅਨਿਤੵ ਚਿਤੰ ਅਨਿਤੵ ਆਸਾ ਬਹੁ ਬਿਧਿ ਪ੍ਰਕਾਰੰ ॥ anit-y vitaN anit-y chitaN anit-y aasaa baho biDh parkaaraN.
ਅਨਿਤੵ ਹੇਤੰ ਅਹੰ ਬੰਧੰ ਭਰਮ ਮਾਇਆ ਮਲਨੰ ਬਿਕਾਰੰ ॥ anit-y haytaN ahaN banDhaN bharam maa-i-aa malanaN bikaaraN.
ਫਿਰੰਤ ਜੋਨਿ ਅਨੇਕ ਜਠਰਾਗਨਿ ਨਹ ਸਿਮਰੰਤ ਮਲੀਣ ਬੁਧੵੰ ॥ firant jon anayk jhathraagan nah simrant maleen buDh-yaN.
ਹੇ ਗੋਬਿੰਦ ਕਰਤ ਮਇਆ ਨਾਨਕ ਪਤਿਤ ਉਧਾਰਣ ਸਾਧ ਸੰਗਮਹ ॥੧੬॥ hay gobind karat ma-i-aa naanak patit uDhaaran saaDh sangmah. ||16||
ਗਿਰੰਤ ਗਿਰਿ ਪਤਿਤ ਪਾਤਾਲੰ ਜਲੰਤ ਦੇਦੀਪੵ ਬੈਸ੍ਵਾਂਤਰਹ ॥ girant gir patit paataalaN jalant daydeep-y baisvaaNtareh.
ਬਹੰਤਿ ਅਗਾਹ ਤੋਯੰ ਤਰੰਗੰ ਦੁਖੰਤ ਗ੍ਰਹ ਚਿੰਤਾ ਜਨਮੰ ਤ ਮਰਣਹ ॥ bahant agaah to-yaN tarangaN dukhant garah chintaa janmaN ta marnah.
ਅਨਿਕ ਸਾਧਨੰ ਨ ਸਿਧੵਤੇ ਨਾਨਕ ਅਸਥੰਭੰ ਅਸਥੰਭੰ ਅਸਥੰਭੰ ਸਬਦ ਸਾਧ ਸ੍ਵਜਨਹ ॥੧੭॥ anik saaDhanaN na siDh-yatai naanak asthambhaN asthambhaN asthambhaN sabad saaDh savajniH. ||17||
ਘੋਰ ਦੁਖੵੰ ਅਨਿਕ ਹਤੵੰ ਜਨਮ ਦਾਰਿਦ੍ਰੰ ਮਹਾ ਬਿਖੵਾਦੰ ॥ ghor dukh-yaN anik hat-yaN janam daaridaraN mahaa bikh-yaadN.
ਮਿਟੰਤ ਸਗਲ ਸਿਮਰੰਤ ਹਰਿ ਨਾਮ ਨਾਨਕ ਜੈਸੇ ਪਾਵਕ ਕਾਸਟ ਭਸਮੰ ਕਰੋਤਿ ॥੧੮॥ mitant sagal simrant har naam naanak jaisay paavak kasat bhasmaN karot. ||18||
ਅੰਧਕਾਰ ਸਿਮਰਤ ਪ੍ਰਕਾਸੰ ਗੁਣ ਰਮੰਤ ਅਘ ਖੰਡਨਹ ॥ anDhkaar simrat parkaasaN gun ramant agh khandnah.
ਰਿਦ ਬਸੰਤਿ ਭੈ ਭੀਤ ਦੂਤਹ ਕਰਮ ਕਰਤ ਮਹਾ ਨਿਰਮਲਹ ॥ rid basant bhai bheet dootah karam karat mahaa niramleh.
ਜਨਮ ਮਰਣ ਰਹੰਤ ਸ੍ਰੋਤਾ ਸੁਖ ਸਮੂਹ ਅਮੋਘ ਦਰਸਨਹ ॥ janam maran rahant sarotaa sukh samooh amogh darasneh.
ਸਰਣਿ ਜੋਗੰ ਸੰਤ ਪ੍ਰਿਅ ਨਾਨਕ ਸੋ ਭਗਵਾਨ ਖੇਮੰ ਕਰੋਤਿ ॥੧੯॥ saran jogaN sant pari-a naanak so bhagvaan khaymaN karot. ||19||
ਪਾਛੰ ਕਰੋਤਿ ਅਗ੍ਰਣੀਵਹ ਨਿਰਾਸੰ ਆਸ ਪੂਰਨਹ ॥ paachhaN karot agarneeveh niraasaN aas poornah.
ਨਿਰਧਨ ਭਯੰ ਧਨਵੰਤਹ ਰੋਗੀਅੰ ਰੋਗ ਖੰਡਨਹ ॥ nirDhan bha-yaN Dhanvantah rogee-aN rog khandnah.
ਭਗਤੵੰ ਭਗਤਿ ਦਾਨੰ ਰਾਮ ਨਾਮ ਗੁਣ ਕੀਰਤਨਹ ॥ bhagat-yaN bhagat daanaN raam naam gun keeratneh.
ਪਾਰਬ੍ਰਹਮ ਪੁਰਖ ਦਾਤਾਰਹ ਨਾਨਕ ਗੁਰ ਸੇਵਾ ਕਿੰ ਨ ਲਭੵਤੇ ॥੨੦॥ paarbarahm purakh daataareh naanak gur sayvaa kiN na labh-yatai. ||20||
ਅਧਰੰ ਧਰੰ ਧਾਰਣਹ ਨਿਰਧਨੰ ਧਨ ਨਾਮ ਨਰਹਰਹ ॥ aDhraN DharaN Dhaarnah nirDhanaN Dhan naam narhareh.
ਅਨਾਥ ਨਾਥ ਗੋਬਿੰਦਹ ਬਲਹੀਣ ਬਲ ਕੇਸਵਹ ॥ anaath naath gobindah balheen bal kaysvah.
ਸਰਬ ਭੂਤ ਦਯਾਲ ਅਚੁਤ ਦੀਨ ਬਾਂਧਵ ਦਾਮੋਦਰਹ ॥ sarab bhoot da-yaal achut deen baaNDhav daamodareh.
ਸਰਬਗੵ ਪੂਰਨ ਪੁਰਖ ਭਗਵਾਨਹ ਭਗਤਿ ਵਛਲ ਕਰੁਣਾ ਮਯਹ ॥ sarabga-y pooran purakh bhagvaaneh bhagat vachhal karunaa ma-yeh.


© 2025 SGGS ONLINE
error: Content is protected !!
Scroll to Top