Guru Granth Sahib Translation Project

Guru Granth Sahib Swahili Page 1389

Page 1389

ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ ਬਿਨਸਿ ਜਾਹਿ ਹਰਿ ਨਾਮੁ ਉਚਾਰੀ ॥ kaam kroDh mad matsar tarisnaa binas jaahi har naam uchaaree.
ਇਸਨਾਨ ਦਾਨ ਤਾਪਨ ਸੁਚਿ ਕਿਰਿਆ ਚਰਣ ਕਮਲ ਹਿਰਦੈ ਪ੍ਰਭ ਧਾਰੀ ॥ isnaan daan taapan such kiri-aa charan kamal hirdai parabh Dhaaree.
ਸਾਜਨ ਮੀਤ ਸਖਾ ਹਰਿ ਬੰਧਪ ਜੀਅ ਧਾਨ ਪ੍ਰਭ ਪ੍ਰਾਨ ਅਧਾਰੀ ॥ saajan meet sakhaa har banDhap jee-a Dhaan parabh paraan aDhaaree.
ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥੯॥ ot gahee su-aamee samartheh naanak daas sadaa balihaaree. ||9||
ਆਵਧ ਕਟਿਓ ਨ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ ॥ aavaDh kati-o na jaat paraym ras charan kamal sang.
ਦਾਵਨਿ ਬੰਧਿਓ ਨ ਜਾਤ ਬਿਧੇ ਮਨ ਦਰਸ ਮਗਿ ॥. daavan banDhi-o na jaat biDhay man daras mag.
ਪਾਵਕ ਜਰਿਓ ਨ ਜਾਤ ਰਹਿਓ ਜਨ ਧੂਰਿ ਲਗਿ ॥ paavak jari-o na jaat rahi-o jan Dhoor lag.
ਨੀਰੁ ਨ ਸਾਕਸਿ ਬੋਰਿ ਚਲਹਿ ਹਰਿ ਪੰਥਿ ਪਗਿ ॥ neer na saakas bor chaleh har panth pag.
ਨਾਨਕ ਰੋਗ ਦੋਖ ਅਘ ਮੋਹ ਛਿਦੇ ਹਰਿ ਨਾਮ ਖਗਿ ॥੧॥੧੦॥ naanak rog dokh agh moh chhiday har naam khag. ||1||10||
ਉਦਮੁ ਕਰਿ ਲਾਗੇ ਬਹੁ ਭਾਤੀ ਬਿਚਰਹਿ ਅਨਿਕ ਸਾਸਤ੍ਰ ਬਹੁ ਖਟੂਆ ॥ udam kar laagay baho bhaatee bichrahi anik saastar baho khatoo-aa.
ਭਸਮ ਲਗਾਇ ਤੀਰਥ ਬਹੁ ਭ੍ਰਮਤੇ ਸੂਖਮ ਦੇਹ ਬੰਧਹਿ ਬਹੁ ਜਟੂਆ ॥ bhasam lagaa-ay tirath baho bharamtay sookham dayh banDheh baho jatoo-aa.
ਬਿਨੁ ਹਰਿ ਭਜਨ ਸਗਲ ਦੁਖ ਪਾਵਤ ਜਿਉ ਪ੍ਰੇਮ ਬਢਾਇ ਸੂਤ ਕੇ ਹਟੂਆ ॥. bin har bhajan sagal dukh paavat ji-o paraym badhaa-ay soot kay hatoo-aa.
ਪੂਜਾ ਚਕ੍ਰ ਕਰਤ ਸੋਮਪਾਕਾ ਅਨਿਕ ਭਾਂਤਿ ਥਾਟਹਿ ਕਰਿ ਥਟੂਆ ॥੨॥੧੧॥੨੦॥ poojaa chakar karat sompaakaa anik bhaaNt thaateh kar thatoo-aa. ||2||11||20||
ਸਵਈਏ ਮਹਲੇ ਪਹਿਲੇ ਕੇ ੧ sava-ee-ay mahlay pahilay kay 1
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਇਕ ਮਨਿ ਪੁਰਖੁ ਧਿਆਇ ਬਰਦਾਤਾ ॥ ik man purakh Dhi-aa-ay bardaataa.
ਸੰਤ ਸਹਾਰੁ ਸਦਾ ਬਿਖਿਆਤਾ ॥. sant sahaar sadaa bikhi-aataa.
ਤਾਸੁ ਚਰਨ ਲੇ ਰਿਦੈ ਬਸਾਵਉ ॥ taas charan lay ridai basaava-o.
ਤਉ ਪਰਮ ਗੁਰੂ ਨਾਨਕ ਗੁਨ ਗਾਵਉ ॥੧॥ ta-o param guroo naanak gun gaava-o. ||1||
ਗਾਵਉ ਗੁਨ ਪਰਮ ਗੁਰੂ ਸੁਖ ਸਾਗਰ ਦੁਰਤ ਨਿਵਾਰਣ ਸਬਦ ਸਰੇ ॥ gaava-o gun param guroo sukh saagar durat nivaaran sabad saray.
ਗਾਵਹਿ ਗੰਭੀਰ ਧੀਰ ਮਤਿ ਸਾਗਰ ਜੋਗੀ ਜੰਗਮ ਧਿਆਨੁ ਧਰੇ ॥. gaavahi gambheer Dheer mat saagar jogee jangam Dhi-aan Dharay.
ਗਾਵਹਿ ਇੰਦ੍ਰਾਦਿ ਭਗਤ ਪ੍ਰਹਿਲਾਦਿਕ ਆਤਮ ਰਸੁ ਜਿਨਿ ਜਾਣਿਓ ॥ gaavahi indraad bhagat par-hilaadik aatam ras jin jaani-o.
ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੨॥ kab kal sujas gaava-o gur naanak raaj jog jin maani-o. ||2||
ਗਾਵਹਿ ਜਨਕਾਦਿ ਜੁਗਤਿ ਜੋਗੇਸੁਰ ਹਰਿ ਰਸ ਪੂਰਨ ਸਰਬ ਕਲਾ ॥ gaavahi jankaad jugat jogaysur har ras pooran sarab kalaa.
ਗਾਵਹਿ ਸਨਕਾਦਿ ਸਾਧ ਸਿਧਾਦਿਕ ਮੁਨਿ ਜਨ ਗਾਵਹਿ ਅਛਲ ਛਲਾ ॥. gaavahi sankaad saaDh siDhaadik mun jan gaavahi achhal chhalaa.
ਗਾਵੈ ਗੁਣ ਧੋਮੁ ਅਟਲ ਮੰਡਲਵੈ ਭਗਤਿ ਭਾਇ ਰਸੁ ਜਾਣਿਓ ॥ gaavai gun Dhom atal mandlavai bhagat bhaa-ay ras jaani-o.
ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੩॥ kab kal sujas gaava-o gur naanak raaj jog jin maani-o. ||3||
ਗਾਵਹਿ ਕਪਿਲਾਦਿ ਆਦਿ ਜੋਗੇਸੁਰ ਅਪਰੰਪਰ ਅਵਤਾਰ ਵਰੋ ॥ gaavahi kapilaad aad jogaysur aprampar avtaar varo.
ਗਾਵੈ ਜਮਦਗਨਿ ਪਰਸਰਾਮੇਸੁਰ ਕਰ ਕੁਠਾਰੁ ਰਘੁ ਤੇਜੁ ਹਰਿਓ ॥. gaavai jamadgan parasraamaysur kar kuthaar ragh tayj hari-o.
ਉਧੌ ਅਕ੍ਰੂਰੁ ਬਿਦਰੁ ਗੁਣ ਗਾਵੈ ਸਰਬਾਤਮੁ ਜਿਨਿ ਜਾਣਿਓ ॥ uDhou akroor bidar gun gaavai sarbaatam jin jaani-o.
ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੪॥ kab kal sujas gaava-o gur naanak raaj jog jin maani-o. ||4||


© 2025 SGGS ONLINE
error: Content is protected !!
Scroll to Top