Page 1325
                    ਮਹਾ ਅਭਾਗ ਅਭਾਗ ਹੈ ਜਿਨ ਕੇ ਤਿਨ ਸਾਧੂ ਧੂਰਿ ਨ ਪੀਜੈ ॥
                   
                    
                                             
                        
                                            
                    
                    
                
                                   
                    ਤਿਨਾ ਤਿਸਨਾ ਜਲਤ ਜਲਤ ਨਹੀ ਬੂਝਹਿ ਡੰਡੁ ਧਰਮ ਰਾਇ ਕਾ ਦੀਜੈ ॥੬॥
                   
                    
                                             
                        
                                            
                    
                    
                
                                   
                    ਸਭਿ ਤੀਰਥ ਬਰਤ ਜਗ੍ ਪੁੰਨ ਕੀਏ ਹਿਵੈ ਗਾਲਿ ਗਾਲਿ ਤਨੁ ਛੀਜੈ ॥
                   
                    
                                             
                        
                                            
                    
                    
                
                                   
                    ਅਤੁਲਾ ਤੋਲੁ ਰਾਮ ਨਾਮੁ ਹੈ ਗੁਰਮਤਿ ਕੋ ਪੁਜੈ ਨ ਤੋਲ ਤੁਲੀਜੈ ॥੭॥
                   
                    
                                             
                        
                                            
                    
                    
                
                                   
                    ਤਵ ਗੁਨ ਬ੍ਰਹਮ ਬ੍ਰਹਮ ਤੂ ਜਾਨਹਿ ਜਨ ਨਾਨਕ ਸਰਨਿ ਪਰੀਜੈ ॥
                   
                    
                                             
                        
                                            
                    
                    
                
                                   
                    ਤੂ ਜਲ ਨਿਧਿ ਮੀਨ ਹਮ ਤੇਰੇ ਕਰਿ ਕਿਰਪਾ ਸੰਗਿ ਰਖੀਜੈ ॥੮॥੩॥
                   
                    
                                             
                        
                                            
                    
                    
                
                                   
                    ਕਲਿਆਨ ਮਹਲਾ ੪ ॥
                   
                    
                                             
                        
                                            
                    
                    
                
                                   
                    ਰਾਮਾ ਰਮ ਰਾਮੋ ਪੂਜ ਕਰੀਜੈ ॥
                   
                    
                                             
                        
                                            
                    
                    
                
                                   
                    ਮਨੁ ਤਨੁ ਅਰਪਿ ਧਰਉ ਸਭੁ ਆਗੈ ਰਸੁ ਗੁਰਮਤਿ ਗਿਆਨੁ ਦ੍ਰਿੜੀਜੈ ॥੧॥ ਰਹਾਉ ॥
                   
                    
                                             
                        
                                            
                    
                    
                
                                   
                    ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ ॥
                   
                    
                                             
                        
                                            
                    
                    
                
                                   
                    ਆਤਮ ਦੇਉ ਦੇਉ ਹੈ ਆਤਮੁ ਰਸਿ ਲਾਗੈ ਪੂਜ ਕਰੀਜੈ ॥੧॥
                   
                    
                                             
                        
                                            
                    
                    
                
                                   
                    ਬਿਬੇਕ ਬੁਧਿ ਸਭ ਜਗ ਮਹਿ ਨਿਰਮਲ ਬਿਚਰਿ ਬਿਚਰਿ ਰਸੁ ਪੀਜੈ ॥
                   
                    
                                             
                        
                                            
                    
                    
                
                                   
                    ਗੁਰ ਪਰਸਾਦਿ ਪਦਾਰਥੁ ਪਾਇਆ ਸਤਿਗੁਰ ਕਉ ਇਹੁ ਮਨੁ ਦੀਜੈ ॥੨॥
                   
                    
                                             
                        
                                            
                    
                    
                
                                   
                    ਨਿਰਮੋਲਕੁ ਅਤਿ ਹੀਰੋ ਨੀਕੋ ਹੀਰੈ ਹੀਰੁ ਬਿਧੀਜੈ ॥
                   
                    
                                             
                        
                                            
                    
                    
                
                                   
                    ਮਨੁ ਮੋਤੀ ਸਾਲੁ ਹੈ ਗੁਰ ਸਬਦੀ ਜਿਤੁ ਹੀਰਾ ਪਰਖਿ ਲਈਜੈ ॥੩॥
                   
                    
                                             
                        
                                            
                    
                    
                
                                   
                    ਸੰਗਤਿ ਸੰਤ ਸੰਗਿ ਲਗਿ ਊਚੇ ਜਿਉ ਪੀਪ ਪਲਾਸ ਖਾਇ ਲੀਜੈ ॥
                   
                    
                                             
                        
                                            
                    
                    
                
                                   
                    ਸਭ ਨਰ ਮਹਿ ਪ੍ਰਾਨੀ ਊਤਮੁ ਹੋਵੈ ਰਾਮ ਨਾਮੈ ਬਾਸੁ ਬਸੀਜੈ ॥੪॥
                   
                    
                                             
                        
                                            
                    
                    
                
                                   
                    ਨਿਰਮਲ ਨਿਰਮਲ ਕਰਮ ਬਹੁ ਕੀਨੇ ਨਿਤ ਸਾਖਾ ਹਰੀ ਜੜੀਜੈ ॥
                   
                    
                                             
                        
                                            
                    
                    
                
                                   
                    ਧਰਮੁ ਫੁਲੁ ਫਲੁ ਗੁਰਿ ਗਿਆਨੁ ਦ੍ਰਿੜਾਇਆ ਬਹਕਾਰ ਬਾਸੁ ਜਗਿ ਦੀਜੈ ॥੫॥
                   
                    
                                             
                        
                                            
                    
                    
                
                                   
                    ਏਕ ਜੋਤਿ ਏਕੋ ਮਨਿ ਵਸਿਆ ਸਭ ਬ੍ਰਹਮ ਦ੍ਰਿਸਟਿ ਇਕੁ ਕੀਜੈ ॥
                   
                    
                                             
                        
                                            
                    
                    
                
                                   
                    ਆਤਮ ਰਾਮੁ ਸਭ ਏਕੈ ਹੈ ਪਸਰੇ ਸਭ ਚਰਨ ਤਲੇ ਸਿਰੁ ਦੀਜੈ ॥੬॥
                   
                    
                                             
                        
                                            
                    
                    
                
                                   
                    ਨਾਮ ਬਿਨਾ ਨਕਟੇ ਨਰ ਦੇਖਹੁ ਤਿਨ ਘਸਿ ਘਸਿ ਨਾਕ ਵਢੀਜੈ ॥
                   
                    
                                             
                        
                                            
                    
                    
                
                                   
                    ਸਾਕਤ ਨਰ ਅਹੰਕਾਰੀ ਕਹੀਅਹਿ ਬਿਨੁ ਨਾਵੈ ਧ੍ਰਿਗੁ ਜੀਵੀਜੈ ॥੭॥
                   
                    
                                             
                        
                                            
                    
                    
                
                                   
                    ਜਬ ਲਗੁ ਸਾਸੁ ਸਾਸੁ ਮਨ ਅੰਤਰਿ ਤਤੁ ਬੇਗਲ ਸਰਨਿ ਪਰੀਜੈ ॥
                   
                    
                                             
                        
                                            
                    
                    
                
                                   
                    ਨਾਨਕ ਕ੍ਰਿਪਾ ਕ੍ਰਿਪਾ ਕਰਿ ਧਾਰਹੁ ਮੈ ਸਾਧੂ ਚਰਨ ਪਖੀਜੈ ॥੮॥੪॥
                   
                    
                                             
                        
                                            
                    
                    
                
                                   
                    ਕਲਿਆਨ ਮਹਲਾ ੪ ॥
                   
                    
                                             
                        
                                            
                    
                    
                
                                   
                    ਰਾਮਾ ਮੈ ਸਾਧੂ ਚਰਨ ਧੁਵੀਜੈ ॥
                   
                    
                                             
                        
                                            
                    
                    
                
                                   
                    ਕਿਲਬਿਖ ਦਹਨ ਹੋਹਿ ਖਿਨ ਅੰਤਰਿ ਮੇਰੇ ਠਾਕੁਰ ਕਿਰਪਾ ਕੀਜੈ ॥੧॥ ਰਹਾਉ ॥
                   
                    
                                             
                        
                                            
                    
                    
                
                                   
                    ਮੰਗਤ ਜਨ ਦੀਨ ਖਰੇ ਦਰਿ ਠਾਢੇ ਅਤਿ ਤਰਸਨ ਕਉ ਦਾਨੁ ਦੀਜੈ ॥
                   
                    
                                             
                        
                                            
                    
                    
                
                                   
                    ਤ੍ਰਾਹਿ ਤ੍ਰਾਹਿ ਸਰਨਿ ਪ੍ਰਭ ਆਏ ਮੋ ਕਉ ਗੁਰਮਤਿ ਨਾਮੁ ਦ੍ਰਿੜੀਜੈ ॥੧॥
                   
                    
                                             
                        
                                            
                    
                    
                
                                   
                    ਕਾਮ ਕਰੋਧੁ ਨਗਰ ਮਹਿ ਸਬਲਾ ਨਿਤ ਉਠਿ ਉਠਿ ਜੂਝੁ ਕਰੀਜੈ ॥
                   
                    
                                             
                        
                                            
                    
                    
                
                                   
                    ਅੰਗੀਕਾਰੁ ਕਰਹੁ ਰਖਿ ਲੇਵਹੁ ਗੁਰ ਪੂਰਾ ਕਾਢਿ ਕਢੀਜੈ ॥੨॥
                   
                    
                                             
                        
                                            
                    
                    
                
                                   
                    ਅੰਤਰਿ ਅਗਨਿ ਸਬਲ ਅਤਿ ਬਿਖਿਆ ਹਿਵ ਸੀਤਲੁ ਸਬਦੁ ਗੁਰ ਦੀਜੈ ॥