Guru Granth Sahib Translation Project

guru-granth-sahib-chinese-page-268

Page 268

ਇਆਹੂ ਜੁਗਤਿ ਬਿਹਾਨੇ ਕਈ ਜਨਮ ॥ 在阴谋诡计中,人类已经度过了许多次分娩
ਨਾਨਕ ਰਾਖਿ ਲੇਹੁ ਆਪਨ ਕਰਿ ਕਰਮ ॥੭॥ 那纳克的请求是,主啊!通过戴上他的恩典从巴夫萨加尔手中拯救这个生物. 7
ਤੂ ਠਾਕੁਰੁ ਤੁਮ ਪਹਿ ਅਰਦਾਸਿ ॥ (天哪!你是我们的塔库尔,我们向你祈祷
ਜੀਉ ਪਿੰਡੁ ਸਭੁ ਤੇਰੀ ਰਾਸਿ ॥ 这个灵魂和身体都是你的资本
ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ 你们是我们的父母,我们是你们的孩子
ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥ 在你的恩典中有很多喜乐
ਕੋਇ ਨ ਜਾਨੈ ਤੁਮਰਾ ਅੰਤੁ ॥ 主!没有人知道你的结局
ਊਚੇ ਤੇ ਊਚਾ ਭਗਵੰਤ ॥ 你是至高无上的神
ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ 整个世界被串联成一个线
ਤੁਮ ਤੇ ਹੋਇ ਸੁ ਆਗਿਆਕਾਰੀ ॥ 无论(创造)从你而来的是什么,它都是顺服你的
ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ 只有你知道你的速度和尊严
ਨਾਨਕ ਦਾਸ ਸਦਾ ਕੁਰਬਾਨੀ ॥੮॥੪॥ 哦,那纳克!你的仆人总是在为你牺牲。8.4
ਸਲੋਕੁ ॥ 诗句
ਦੇਨਹਾਰੁ ਪ੍ਰਭ ਛੋਡਿ ਕੈ ਲਾਗਹਿ ਆਨ ਸੁਆਇ ॥ 被遗弃的给予者,主和生物似乎有其他口味,(但是)
ਨਾਨਕ ਕਹੂ ਨ ਸੀਝਈ ਬਿਨੁ ਨਾਵੈ ਪਤਿ ਜਾਇ ॥੧॥ 哦,那纳克!这样的受造物永远不会成功,因为没有主的名,就没有荣耀。1
ਅਸਟਪਦੀ ॥ 阿什塔帕迪
ਦਸ ਬਸਤੂ ਲੇ ਪਾਛੈ ਪਾਵੈ ॥ 人(从神那里)拿走十件事,并在后面照顾它
ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥ (但是)为了一件事,他失去了信心
ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥ 如果主不舍弃一样东西,拿走十个
ਤਉ ਮੂੜਾ ਕਹੁ ਕਹਾ ਕਰੇਇ ॥ 告诉我这个傻瓜能做什么
ਜਿਸੁ ਠਾਕੁਰ ਸਿਉ ਨਾਹੀ ਚਾਰਾ ॥ 塔库尔在他面前,无法强调,
ਤਾ ਕਉ ਕੀਜੈ ਸਦ ਨਮਸਕਾਰਾ ॥ 一个人应该总是在他面前鞠躬
ਜਾ ਕੈ ਮਨਿ ਲਾਗਾ ਪ੍ਰਭੁ ਮੀਠਾ ॥ 主发现他的心是甜的,
ਸਰਬ ਸੂਖ ਤਾਹੂ ਮਨਿ ਵੂਠਾ ॥ 所有的幸福都存在于他的脑海里
ਜਿਸੁ ਜਨ ਅਪਨਾ ਹੁਕਮੁ ਮਨਾਇਆ ॥ 哦,那纳克!神顺服他命令的人,
ਸਰਬ ਥੋਕ ਨਾਨਕ ਤਿਨਿ ਪਾਇਆ ॥੧॥ 他已经获得了世界上所有的东西。1
ਅਗਨਤ ਸਾਹੁ ਅਪਨੀ ਦੇ ਰਾਸਿ ॥ 放债人给主生物一个无数的资本(物质)
ਖਾਤ ਪੀਤ ਬਰਤੈ ਅਨਦ ਉਲਾਸਿ ॥ 这个生物吃喝玩乐,快乐地使用它
ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥ 如果放债人领主收回了他的一些遗产,
ਅਗਿਆਨੀ ਮਨਿ ਰੋਸੁ ਕਰੇਇ ॥ 所以一个愚蠢的人会在他的脑海中生气
ਅਪਨੀ ਪਰਤੀਤਿ ਆਪ ਹੀ ਖੋਵੈ ॥ 这样,他就失去了自己的信心
ਬਹੁਰਿ ਉਸ ਕਾ ਬਿਸ੍ਵਾਸੁ ਨ ਹੋਵੈ ॥ 主不再相信他了
ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ 拥有物体的人应该被放在他面前(他自己也很高兴)
ਪ੍ਰਭ ਕੀ ਆਗਿਆ ਮਾਨੈ ਮਾਥੈ ॥ 主的诫命也乐意为他被顺服
ਉਸ ਤੇ ਚਉਗੁਨ ਕਰੈ ਨਿਹਾਲੁ ॥ 主赐给他比以前多四倍的感激之情
ਨਾਨਕ ਸਾਹਿਬੁ ਸਦਾ ਦਇਆਲੁ ॥੨॥ 哦,那纳克!上帝永远是仁慈的。2
ਅਨਿਕ ਭਾਤਿ ਮਾਇਆ ਕੇ ਹੇਤ ॥ ਸਰਪਰ ਹੋਵਤ ਜਾਨੁ ਅਨੇਤ ॥ 玛雅的迷恋有很多种,但认为它们最终都会被摧毁
ਬਿਰਖ ਕੀ ਛਾਇਆ ਸਿਉ ਰੰਗੁ ਲਾਵੈ ॥ 人喜欢树荫。(但是)
ਓਹ ਬਿਨਸੈ ਉਹੁ ਮਨਿ ਪਛੁਤਾਵੈ ॥ 当他死去时,他在心里忏悔
ਜੋ ਦੀਸੈ ਸੋ ਚਾਲਨਹਾਰੁ ॥ 可见的世界转瞬即逝,
ਲਪਟਿ ਰਹਿਓ ਤਹ ਅੰਧ ਅੰਧਾਰੁ ॥ 从这个世界上,无知的人正坐在自己的命运中
ਬਟਾਊ ਸਿਉ ਜੋ ਲਾਵੈ ਨੇਹ ॥ 无论谁爱一个男性旅行者,
ਤਾ ਕਉ ਹਾਥਿ ਨ ਆਵੈ ਕੇਹ ॥ 最终,什么也没到他手里
ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ॥ 哦,我的思想!对上帝之名的爱是舒缓的
ਕਰਿ ਕਿਰਪਾ ਨਾਨਕ ਆਪਿ ਲਏ ਲਾਈ ॥੩॥ 哦,那纳克!上帝把那些他怜悯的人带给他。3
ਮਿਥਿਆ ਤਨੁ ਧਨੁ ਕੁਟੰਬੁ ਸਬਾਇਆ ॥ 这个身体,财富和家庭都是骗子
ਮਿਥਿਆ ਹਉਮੈ ਮਮਤਾ ਮਾਇਆ ॥ 傲慢,感情和玛雅也是骗子
ਮਿਥਿਆ ਰਾਜ ਜੋਬਨ ਧਨ ਮਾਲ ॥ 国家、青年、财富和财富都是假的
ਮਿਥਿਆ ਕਾਮ ਕ੍ਰੋਧ ਬਿਕਰਾਲ ॥ 工作和激烈的愤怒都是致命的
ਮਿਥਿਆ ਰਥ ਹਸਤੀ ਅਸ੍ਵ ਬਸਤ੍ਰਾ ॥ 美丽的战车,大象,马匹和漂亮的衣服都是凡人
ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ ॥ 对收集财富的热爱,使人一看到财富就会发笑,这也是虚假的
ਮਿਥਿਆ ਧ੍ਰੋਹ ਮੋਹ ਅਭਿਮਾਨੁ ॥ 欺骗、世俗的迷恋和骄傲也转瞬即逝
ਮਿਥਿਆ ਆਪਸ ਊਪਰਿ ਕਰਤ ਗੁਮਾਨੁ ॥ 吹嘘自己是谎言
ਅਸਥਿਰੁ ਭਗਤਿ ਸਾਧ ਕੀ ਸਰਨ ॥ 对上帝的奉献和圣徒的皈依是坚定不移的
ਨਾਨਕ ਜਪਿ ਜਪਿ ਜੀਵੈ ਹਰਿ ਕੇ ਚਰਨ ॥੪॥ 哦,那纳克!通过吟唱上帝的脚,这个生物过着现实的生活。4
ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥ 人的耳朵是骗子,他们听到外国的亵渎
ਮਿਥਿਆ ਹਸਤ ਪਰ ਦਰਬ ਕਉ ਹਿਰਹਿ ॥ 那些手也是偷外星人钱的骗子


© 2017 SGGS ONLINE
error: Content is protected !!
Scroll to Top