Guru Granth Sahib Translation Project

guru-granth-sahib-chinese-page-770

Page 770

ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ 上帝的国度总是完好无损的,除了他之外没有其他人
ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ 除了他之外,没有其他全能者,只有他永远是真理。活生生的人通过上师只认识了一位神
ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ 当众生和女人的心对上师的教导感到高兴时,她就遇到了她的丈夫和上帝
ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ 只有当他找到萨蒂古鲁时,他才找到了上帝,没有上帝的名字,就没有生物的救赎
ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ 当一个活生生的女人敬拜上帝时,心灵就会变得快乐并获得幸福。1
ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ 这是一个新女人!通过服侍萨蒂古鲁,您将以哈里的形式获得恩惠
ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ 你永远美丽,你的裙子永远不会白皙
ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ 你的衣服永远不会是公平的,但一个罕见的生物通过导师了解这一事实。生物通过摧毁她的自我来认识她的主丈夫
ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ 她行善,沉迷于言语,她内心只了解一位上帝
ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ 她变成了一个古尔穆克,日夜继续敬拜主,她真正的美丽已经变得
ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ 那纳克啊!卡米尼是一个活生生的人,她对她的丈夫和上帝感到高兴,而上帝是无所不在的。2
ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ 女人啊!如果你怀着崇敬的心侍奉上师,他会以哈里的形式将你团结起来
ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ 她沉浸在哈里的颜色中,并通过遇到她心爱的人找到幸福
ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ 她很高兴见到她心爱的人,并进入真相。真正的主无处不在
ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ 沉浸在真相中的卡米尼,依然沉浸在真相中,日夜不停地装饰着真相
ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ 她通过单词认出了Sukhdata Hari,然后抱住了她的脖子
ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ 那纳克啊!一个以生物形式存在的女人认出她的丈夫和上帝,并通过上师的教义获得哈里。3
ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ 这个活生生的人从一开始就带来了上帝结合的命运,并由我的主亲自带来
ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ 通过上师的教导,他心中有一盏灯,即上帝是无所不在的
ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ 主无处不在,被众生灌输到他的心中。写在他的命运中,他已经实现了
ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ 他以真理为己任,他的心形圣人受到我主的喜爱
ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ 卡米尼以生物的形式出现,通过从她的头脑中去除自我的邪恶而变得纯净,根据上师的意见,她已经沉迷于真理
ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥ 那纳克啊!上帝亲自将他与他混合在一起,他得到了九宝的名字。4.3.4
ਸੂਹੀ ਮਹਲਾ ੩ ॥ 穗玛哈拉 3
ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ ॥ 嘿,兄弟!吟唱“哈里”哈里,赞美哈里,成为古鲁穆克并找到哈里
ਅਨਦਿਨੋ ਸਬਦਿ ਰਵਹੁ ਅਨਹਦ ਸਬਦ ਵਜਾਏ ਰਾਮ ॥ 日夜全神贯注于文字,无休止地弹奏文字
ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਗੁਣ ਗਾਵਹੁ ਨਾਰੀ ॥ 哈里来到扮演安哈德这个词的生物的心脏和房子。萨桑吉的女人啊!继续赞美哈里
ਅਨਦਿਨੁ ਭਗਤਿ ਕਰਹਿ ਗੁਰ ਆਗੈ ਸਾ ਧਨ ਕੰਤ ਪਿਆਰੀ ॥ 她日夜崇拜上师,她发现活着的女人对丈夫和上帝非常亲爱
ਗੁਰ ਕਾ ਸਬਦੁ ਵਸਿਆ ਘਟ ਅੰਤਰਿ ਸੇ ਜਨ ਸਬਦਿ ਸੁਹਾਏ ॥ 那些上师的话语在心中安顿下来的人,这些话语被上师变得美丽
ਨਾਨਕ ਤਿਨ ਘਰਿ ਸਦ ਹੀ ਸੋਹਿਲਾ ਹਰਿ ਕਰਿ ਕਿਰਪਾ ਘਰਿ ਆਏ ॥੧॥ 那纳克啊!哈里带着他的恩典来到谁的心里和家里,他们的房子里总有幸福。1
ਭਗਤਾ ਮਨਿ ਆਨੰਦੁ ਭਇਆ ਹਰਿ ਨਾਮਿ ਰਹੇ ਲਿਵ ਲਾਏ ਰਾਮ ॥ 通过在hari-naam保持激情,奉献者的心中产生了幸福
ਗੁਰਮੁਖੇ ਮਨੁ ਨਿਰਮਲੁ ਹੋਆ ਨਿਰਮਲ ਹਰਿ ਗੁਣ ਗਾਏ ਰਾਮ ॥ 通过上师,他的心变得纯净,他赞美了哈里
ਨਿਰਮਲ ਗੁਣ ਗਾਏ ਨਾਮੁ ਮੰਨਿ ਵਸਾਏ ਹਰਿ ਕੀ ਅੰਮ੍ਰਿਤ ਬਾਣੀ ॥ 他唱出了哈里的纯洁品质,把这个名字灌输在他的脑海里,哈里的声音就像花蜜一样
ਜਿਨ੍ਹ੍ਹ ਮਨਿ ਵਸਿਆ ਸੇਈ ਜਨ ਨਿਸਤਰੇ ਘਟਿ ਘਟਿ ਸਬਦਿ ਸਮਾਣੀ ॥ 那些心中有名字的人已经从巴夫萨加尔中解脱出来。哈里的阿姆里瓦尼被这个词深深地吸收在每个人的心中


© 2017 SGGS ONLINE
error: Content is protected !!
Scroll to Top