Guru Granth Sahib Translation Project

guru-granth-sahib-chinese-page-850

Page 850

ਸਲੋਕ ਮਃ ੩ ॥ 什洛克•马哈拉 3
ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥ 事实上,婆罗门是认出梵天并听从萨古鲁命令的人
ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥ 上帝位于谁的心中,他们的自我疾病就会消失
ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥ 那些歌唱和收集品质的人融合成至高无上的光
ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥ 这个世界上很少有婆罗门,他们专心致志地认识梵天
ਨਾਨਕ ਜਿਨ੍ਹ੍ਹ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥੧॥ 那纳克啊!那些被真神赐予恩典的人全神贯注于这个名字。1
ਮਃ ੩ ॥ 马哈拉 3
ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥ 一个没有服侍萨古鲁,也没有信仰这个词的人,
ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥ 他患有一种非常长期的自我疾病,这种疾病被困在许多类型的疾病的味道中
ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥ 通过心的固执来做业力,有机体反复落入多种类型的众生
ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ ॥ 古鲁穆克出生并成功,上帝与他混合在一起
ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥੨॥ 那纳克啊!只有当富有同情心的人看到他的恩典时,他才会获得名声和财富。2
ਪਉੜੀ ॥ 保里
ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥ Hari-Naam拥有所有的加持,所以一个人应该在上师面前冥想Hari
ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥ 如果把心放在名字里,那么一个人就会得到他想要的东西
ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥ 如果你深入地与萨古鲁交谈,那么所有的快乐都会实现
ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥ 当上师向众生讲道时,所有的饥饿都会消失
ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥ 预先写好命运的人赞美上帝。3
ਸਲੋਕ ਮਃ ੩ ॥ 什洛克•马哈拉 3
ਸਤਿਗੁਰ ਤੇ ਖਾਲੀ ਕੋ ਨਹੀ ਮੇਰੈ ਪ੍ਰਭਿ ਮੇਲਿ ਮਿਲਾਏ ॥ 没有一个偶然被我主与上师合并的人,从萨古鲁那里空手而归
ਸਤਿਗੁਰ ਕਾ ਦਰਸਨੁ ਸਫਲੁ ਹੈ ਜੇਹਾ ਕੋ ਇਛੇ ਤੇਹਾ ਫਲੁ ਪਾਏ ॥ 萨古鲁的哲学是成功的,他得到的结果与人们所希望的相同
ਗੁਰ ਕਾ ਸਬਦੁ ਅੰਮ੍ਰਿਤੁ ਹੈ ਸਭ ਤ੍ਰਿਸਨਾ ਭੁਖ ਗਵਾਏ ॥ 上师的话就像花蜜一样,可以消除所有的口渴和饥饿
ਹਰਿ ਰਸੁ ਪੀ ਸੰਤੋਖੁ ਹੋਆ ਸਚੁ ਵਸਿਆ ਮਨਿ ਆਏ ॥ 通过喝Hari Rasa,一个人已经满足了,真理已经存在于头脑中
ਸਚੁ ਧਿਆਇ ਅਮਰਾ ਪਦੁ ਪਾਇਆ ਅਨਹਦ ਸਬਦ ਵਜਾਏ ॥ 通过禅修真理,已经达到了不朽的地位,这个词在头脑中回响
ਸਚੋ ਦਹ ਦਿਸਿ ਪਸਰਿਆ ਗੁਰ ਕੈ ਸਹਜਿ ਸੁਭਾਏ ॥ 真理向十个方向传播,这种状态是通过上师的先天本性达到的
ਨਾਨਕ ਜਿਨ ਅੰਦਰਿ ਸਚੁ ਹੈ ਸੇ ਜਨ ਛਪਹਿ ਨ ਕਿਸੈ ਦੇ ਛਪਾਏ ॥੧॥ 那纳克啊!那些心中有真理的奉献者,不躲避任何人的隐瞒,就是走红。1
ਮਃ ੩ ॥ 马哈拉 3
ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥ 只有通过服侍上师才能找到上帝,他将恩典赐予上师
ਮਾਨਸ ਤੇ ਦੇਵਤੇ ਭਏ ਸਚੀ ਭਗਤਿ ਜਿਸੁ ਦੇਇ ॥ 那些他真正奉献的人已经成为人的神
ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਸੁਚੇਇ ॥ 上帝摧毁那些生活和行为被上师的话语净化的人的自我,上帝将他们与他融合在一起
ਨਾਨਕ ਸਹਜੇ ਮਿਲਿ ਰਹੇ ਨਾਮੁ ਵਡਿਆਈ ਦੇਇ ॥੨॥ 那纳克啊!那些神荣耀这个名字的人,他们很容易遇见他。2
ਪਉੜੀ ॥ 保里
ਗੁਰ ਸਤਿਗੁਰ ਵਿਚਿ ਨਾਵੈ ਕੀ ਵਡੀ ਵਡਿਆਈ ਹਰਿ ਕਰਤੈ ਆਪਿ ਵਧਾਈ ॥ 上帝亲自增加了萨古鲁名字的伟大荣耀
ਸੇਵਕ ਸਿਖ ਸਭਿ ਵੇਖਿ ਵੇਖਿ ਜੀਵਨ੍ਹ੍ਹਿ ਓਨ੍ਹ੍ਹਾ ਅੰਦਰਿ ਹਿਰਦੈ ਭਾਈ ॥ 上师的仆人和弟子通过看到这种荣耀而生活,这是他们内心所害怕的
ਨਿੰਦਕ ਦੁਸਟ ਵਡਿਆਈ ਵੇਖਿ ਨ ਸਕਨਿ ਓਨ੍ਹ੍ਹਾ ਪਰਾਇਆ ਭਲਾ ਨ ਸੁਖਾਈ ॥ 但是恶人不能容忍上师的赞美,他们不喜欢别人的好处
ਕਿਆ ਹੋਵੈ ਕਿਸ ਹੀ ਕੀ ਝਖ ਮਾਰੀ ਜਾ ਸਚੇ ਸਿਉ ਬਣਿ ਆਈ ॥ 當上師愛上真理時,任何人的矛盾都不會發生任何事情
ਜਿ ਗਲ ਕਰਤੇ ਭਾਵੈ ਸਾ ਨਿਤ ਨਿਤ ਚੜੈ ਸਵਾਈ ਸਭ ਝਖਿ ਝਖਿ ਮਰੈ ਲੋਕਾਈ ॥੪॥ 上帝喜欢什么,它每天都在进步,但世界人民继续受苦。4
ਸਲੋਕ ਮਃ ੩ ॥ 什洛克•马哈拉 3
ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ 这种二元性的希望被一个将思想投入依恋的人所鄙视
ਹਰਿ ਸੁਖੁ ਪਲ੍ਹ੍ਹਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ 被困在易腐烂物质的诱惑中,我们放弃了真正的幸福,我们因忘记上帝的名字而受苦


© 2017 SGGS ONLINE
error: Content is protected !!
Scroll to Top