Guru Granth Sahib Translation Project

Guru Granth Sahib German Page 541

Page 541

ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਨਿ ਪੈਰੀ ਆਣਿ ਸਭਿ ਘਤੇ ਰਾਮ ॥੩॥ Nanak dient dem perfekten Guru, und er (Guru) hat alle (Verleumder) vor seine Füße werfen lassen.
ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ ॥ Diene dem Herrn, O meine Seele, den, der der höchste Meister von allen ist.
ਜਿਨ੍ਹ੍ਹੀ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥ Diejenigen, die mit ganzem Herzen über den Herrn meditieren,Unterwerfen sich keinem anderen.
ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥ Durch den Dienst am Guru erreicht man den Palast des Herrn.Und die unehrenhaften Verleumder schwatzen ohne Zweck.
ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਖਿ ਛਡਾ ਰਾਮ ॥੪॥੫॥ Nanak sagt: “Nur sie lieben den Namen innig, deren Schicksal seit dem Anfang so bestimmt ist.” [4-5]
ਬਿਹਾਗੜਾ ਮਹਲਾ ੪ ॥ Bihagara M. 4
ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ Alle gehören dir, O Herr, du hast überall.Du weißt, woran sie denken und was sie betrachten.
ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ Innen und außen bist du bei uns und du schaust alles an.Dennoch verleugnet man seine Taten und Gedanken.
ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ Für die Egoisten ist der Herr in der Ferne.Ohne Zweck und nutzlos sind ihre Taten und Bemühungen.
ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥ Diejenigen, die über den Herrn meditieren, durch den Guru, erkennen den Herrn überall. (1)
ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ Nur sie allein sind die Heiligen und Diener, die, den der der Herr gefällt.
ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ Sie gewinnen das Ehrengewand auf seinem Herrensitz.Sie lösen sich in seinem Licht auf.
ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ In ihrer Begleitung verliert man den Schmutz der Sünden, O mein Geist.Erfüllt von seiner Liebe bekommt man seine Gnade.
ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥ Nanak bittet dich inständig: “Möge ich beruhigt die Gesellschaft der Heiligen finden." (2)
ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ O meine Zunge, rezitiere den Namen des Herrn, damit du dich von dem Verlangen befreist.
ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ Wem der Herr sein Mitleid beschenkt, der bettet den Namen in seinem Geist ein.
ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ Wer dem Satguru begegnet, der gewinnt den Schatz des Namens.
ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥ Durch Glück betritt man die Gesellschaft der Heiligen,Und singt die Lobgesänge des Herrn. (3)
ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ Der Herr ist überall, er ist allmächtig und wohltätig.
ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ Niemand kann seine Grenzen kennen, vollkommen ist der Schöpfer.
ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ Der Herr ernährt die Welt, wie Vater und Mutter ihr Kind nähren,
ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥ Nanak sagt: “Man trifft den Herrn nicht durch seine eigene Schlauheit,Sondern man begegnet dem Herrn durch den Guru.” [4-6]
ਬਿਹਾਗੜਾ ਮਹਲਾ ੫ ਛੰਤ ਘਰੁ ੧॥ Der Einzige Purusha, Er ist ewig, immerwährend.Er ist durch die Gnade des Gurus erreichbar.
ੴ ਸਤਿਗੁਰ ਪ੍ਰਸਾਦਿ ॥ Bihagara M. 5: Chhant, Ghar(u) 1
ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ O Bruder, ich habe ein Wunder gesehen.Was der Herr leistet, ist es richtig, gerecht und gemäß dem Dharma.
ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥ Der Herr hat diesen Schauplatz gegründet, man kommt hierher und dann reist er wieder ab.


© 2017 SGGS ONLINE
error: Content is protected !!
Scroll to Top