Guru Granth Sahib Translation Project

Guru Granth Sahib Italian Page 1334

Page 1334

ਆਪਿ ਕ੍ਰਿਪਾ ਕਰਿ ਰਾਖਹੁ ਹਰਿ ਜੀਉ ਪੋਹਿ ਨ ਸਕੈ ਜਮਕਾਲੁ ॥੨॥ aap kirpaa kar raakho har jee-o pohi na sakai jamkaal. ||2||
ਤੇਰੀ ਸਰਣਾਈ ਸਚੀ ਹਰਿ ਜੀਉ ਨਾ ਓਹ ਘਟੈ ਨ ਜਾਇ ॥ tayree sarnaa-ee sachee har jee-o naa oh ghatai na jaa-ay.
ਜੋ ਹਰਿ ਛੋਡਿ ਦੂਜੈ ਭਾਇ ਲਾਗੈ ਓਹੁ ਜੰਮੈ ਤੈ ਮਰਿ ਜਾਇ ॥੩॥ jo har chhod doojai bhaa-ay laagai oh jammai tai mar jaa-ay. ||3||
ਜੋ ਤੇਰੀ ਸਰਣਾਈ ਹਰਿ ਜੀਉ ਤਿਨਾ ਦੂਖ ਭੂਖ ਕਿਛੁ ਨਾਹਿ ॥ jo tayree sarnaa-ee har jee-o tinaa dookh bhookh kichh naahi.
ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ ॥੪॥੪॥ naanak naam salaahi sadaa too sachai sabad samaahi. ||4||4||
ਪ੍ਰਭਾਤੀ ਮਹਲਾ ੩ ॥ parbhaatee mehlaa 3.
ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ ॥ gurmukh har jee-o sadaa Dhi-aavahu jab lag jee-a paraan.
ਗੁਰ ਸਬਦੀ ਮਨੁ ਨਿਰਮਲੁ ਹੋਆ ਚੂਕਾ ਮਨਿ ਅਭਿਮਾਨੁ ॥ gur sabdee man nirmal ho-aa chookaa man abhimaan.
ਸਫਲੁ ਜਨਮੁ ਤਿਸੁ ਪ੍ਰਾਨੀ ਕੇਰਾ ਹਰਿ ਕੈ ਨਾਮਿ ਸਮਾਨ ॥੧॥ safal janam tis paraanee kayraa har kai naam samaan. ||1||
ਮੇਰੇ ਮਨ ਗੁਰ ਕੀ ਸਿਖ ਸੁਣੀਜੈ ॥ mayray man gur kee sikh suneejai.
ਹਰਿ ਕਾ ਨਾਮੁ ਸਦਾ ਸੁਖਦਾਤਾ ਸਹਜੇ ਹਰਿ ਰਸੁ ਪੀਜੈ ॥੧॥ ਰਹਾਉ ॥ har kaa naam sadaa sukh-daata sehjay har ras peejai. ||1|| rahaa-o.
ਮੂਲੁ ਪਛਾਣਨਿ ਤਿਨ ਨਿਜ ਘਰਿ ਵਾਸਾ ਸਹਜੇ ਹੀ ਸੁਖੁ ਹੋਈ ॥ mool pachhaanan tin nij ghar vaasaa sehjay hee sukh ho-ee.
ਗੁਰ ਕੈ ਸਬਦਿ ਕਮਲੁ ਪਰਗਾਸਿਆ ਹਉਮੈ ਦੁਰਮਤਿ ਖੋਈ ॥ gur kai sabad kamal pargaasi-aa ha-umai durmat kho-ee.
ਸਭਨਾ ਮਹਿ ਏਕੋ ਸਚੁ ਵਰਤੈ ਵਿਰਲਾ ਬੂਝੈ ਕੋਈ ॥੨॥ sabhnaa meh ayko sach vartai virlaa boojhai ko-ee. ||2||
ਗੁਰਮਤੀ ਮਨੁ ਨਿਰਮਲੁ ਹੋਆ ਅੰਮ੍ਰਿਤੁ ਤਤੁ ਵਖਾਨੈ ॥ gurmatee man nirmal ho-aa amrit tat vakhaanai.
ਹਰਿ ਕਾ ਨਾਮੁ ਸਦਾ ਮਨਿ ਵਸਿਆ ਵਿਚਿ ਮਨ ਹੀ ਮਨੁ ਮਾਨੈ ॥ har kaa naam sadaa man vasi-aa vich man hee man maanai.
ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿਤੁ ਆਤਮ ਰਾਮੁ ਪਛਾਨੈ ॥੩॥ sad balihaaree gur apunay vitahu jit aatam raam pachhaanai. ||3||
ਮਾਨਸ ਜਨਮਿ ਸਤਿਗੁਰੂ ਨ ਸੇਵਿਆ ਬਿਰਥਾ ਜਨਮੁ ਗਵਾਇਆ ॥ maanas janam satguroo na sayvi-aa birthaa janam gavaa-i-aa.
ਨਦਰਿ ਕਰੇ ਤਾਂ ਸਤਿਗੁਰੁ ਮੇਲੇ ਸਹਜੇ ਸਹਜਿ ਸਮਾਇਆ ॥ nadar karay taaN satgur maylay sehjay sahj samaa-i-aa.
ਨਾਨਕ ਨਾਮੁ ਮਿਲੈ ਵਡਿਆਈ ਪੂਰੈ ਭਾਗਿ ਧਿਆਇਆ ॥੪॥੫॥ naanak naam milai vadi-aa-ee poorai bhaag Dhi-aa-i-aa. ||4||5||
ਪ੍ਰਭਾਤੀ ਮਹਲਾ ੩ ॥ parbhaatee mehlaa 3.
ਆਪੇ ਭਾਂਤਿ ਬਣਾਏ ਬਹੁ ਰੰਗੀ ਸਿਸਟਿ ਉਪਾਇ ਪ੍ਰਭਿ ਖੇਲੁ ਕੀਆ ॥ aapay bhaaNt banaa-ay baho rangee sisat upaa-ay parabh khayl kee-aa.
ਕਰਿ ਕਰਿ ਵੇਖੈ ਕਰੇ ਕਰਾਏ ਸਰਬ ਜੀਆ ਨੋ ਰਿਜਕੁ ਦੀਆ ॥੧॥ kar kar vaykhai karay karaa-ay sarab jee-aa no rijak dee-aa. ||1||
ਕਲੀ ਕਾਲ ਮਹਿ ਰਵਿਆ ਰਾਮੁ ॥ kalee kaal meh ravi-aa raam.
ਘਟਿ ਘਟਿ ਪੂਰਿ ਰਹਿਆ ਪ੍ਰਭੁ ਏਕੋ ਗੁਰਮੁਖਿ ਪਰਗਟੁ ਹਰਿ ਹਰਿ ਨਾਮੁ ॥੧॥ ਰਹਾਉ ॥ ghat ghat poor rahi-aa parabh ayko gurmukh pargat har har naam. ||1|| rahaa-o.
ਗੁਪਤਾ ਨਾਮੁ ਵਰਤੈ ਵਿਚਿ ਕਲਜੁਗਿ ਘਟਿ ਘਟਿ ਹਰਿ ਭਰਪੂਰਿ ਰਹਿਆ ॥ guptaa naam vartai vich kaljug ghat ghat har bharpoor rahi-aa.
ਨਾਮੁ ਰਤਨੁ ਤਿਨਾ ਹਿਰਦੈ ਪ੍ਰਗਟਿਆ ਜੋ ਗੁਰ ਸਰਣਾਈ ਭਜਿ ਪਇਆ ॥੨॥ naam ratan tinaa hirdai pargati-aa jo gur sarnaa-ee bhaj pa-i-aa. ||2||
ਇੰਦ੍ਰੀ ਪੰਚ ਪੰਚੇ ਵਸਿ ਆਣੈ ਖਿਮਾ ਸੰਤੋਖੁ ਗੁਰਮਤਿ ਪਾਵੈ ॥ indree panch panchay vas aanai khimaa santokh gurmat paavai.
ਸੋ ਧਨੁ ਧਨੁ ਹਰਿ ਜਨੁ ਵਡ ਪੂਰਾ ਜੋ ਭੈ ਬੈਰਾਗਿ ਹਰਿ ਗੁਣ ਗਾਵੈ ॥੩॥ so Dhan Dhan har jan vad pooraa jo bhai bairaag har gun gaavai. ||3||
ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਨ ਚਿਤਿ ਧਰੈ ॥ gur tay muhu fayray jay ko-ee gur kaa kahi-aa na chit Dharai.
ਕਰਿ ਆਚਾਰ ਬਹੁ ਸੰਪਉ ਸੰਚੈ ਜੋ ਕਿਛੁ ਕਰੈ ਸੁ ਨਰਕਿ ਪਰੈ ॥੪॥ kar aachaar baho sampa-o sanchai jo kichh karai so narak parai. ||4||
ਏਕੋ ਸਬਦੁ ਏਕੋ ਪ੍ਰਭੁ ਵਰਤੈ ਸਭ ਏਕਸੁ ਤੇ ਉਤਪਤਿ ਚਲੈ ॥ ayko sabad ayko parabh vartai sabh aykas tay utpat chalai.
ਨਾਨਕ ਗੁਰਮੁਖਿ ਮੇਲਿ ਮਿਲਾਏ ਗੁਰਮੁਖਿ ਹਰਿ ਹਰਿ ਜਾਇ ਰਲੈ ॥੫॥੬॥ naanak gurmukh mayl milaa-ay gurmukh har har jaa-ay ralai. ||5||6||
ਪ੍ਰਭਾਤੀ ਮਹਲਾ ੩ ॥ parbhaatee mehlaa 3.
ਮੇਰੇ ਮਨ ਗੁਰੁ ਅਪਣਾ ਸਾਲਾਹਿ ॥ mayray man gur apnaa saalaahi.


© 2025 SGGS ONLINE
error: Content is protected !!
Scroll to Top