Guru Granth Sahib Translation Project

Guru Granth Sahib Italian Page 1400

Page 1400

ਤਾਰਣ ਤਰਣ ਸਮ੍ਰਥੁ ਕਲਿਜੁਗਿ ਸੁਨਤ ਸਮਾਧਿ ਸਬਦ ਜਿਸੁ ਕੇਰੇ ॥
ਫੁਨਿ ਦੁਖਨਿ ਨਾਸੁ ਸੁਖਦਾਯਕੁ ਸੂਰਉ ਜੋ ਧਰਤ ਧਿਆਨੁ ਬਸਤ ਤਿਹ ਨੇਰੇ ॥
ਪੂਰਉ ਪੁਰਖੁ ਰਿਦੈ ਹਰਿ ਸਿਮਰਤ ਮੁਖੁ ਦੇਖਤ ਅਘ ਜਾਹਿ ਪਰੇਰੇ ॥
ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥੫॥੯॥
ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥
ਹੁਤੀ ਜੁ ਪਿਆਸ ਪਿਊਸ ਪਿਵੰਨ ਕੀ ਬੰਛਤ ਸਿਧਿ ਕਉ ਬਿਧਿ ਮਿਲਾਯਉ ॥
ਪੂਰਨ ਭੋ ਮਨ ਠਉਰ ਬਸੋ ਰਸ ਬਾਸਨ ਸਿਉ ਜੁ ਦਹੰ ਦਿਸਿ ਧਾਯਉ ॥
ਗੋਬਿੰਦ ਵਾਲੁ ਗੋਬਿੰਦ ਪੁਰੀ ਸਮ ਜਲੵਨ ਤੀਰਿ ਬਿਪਾਸ ਬਨਾਯਉ ॥
ਗਯਉ ਦੁਖੁ ਦੂਰਿ ਬਰਖਨ ਕੋ ਸੁ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥੬॥੧੦॥
ਸਮਰਥ ਗੁਰੂ ਸਿਰਿ ਹਥੁ ਧਰੵਉ ॥
ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰ੍ਉ ॥
ਨਿਸਿ ਬਾਸੁਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡਰ੍ਉ ॥
ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕਰ੍ਉ ॥
ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰ੍ਉ ॥੭॥੧੧॥
ਅਬ ਰਾਖਹੁ ਦਾਸ ਭਾਟ ਕੀ ਲਾਜ ॥
ਜੈਸੀ ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ ॥
ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ ॥
ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥
ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥੮॥੧੨॥
ਝੋਲਨਾ ॥
ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥
ਸਬਦੁ ਹਰਿ ਹਰਿ ਜਪੈ ਨਾਮੁ ਨਵ ਨਿਧਿ ਅਪੈ ਰਸਨਿ ਅਹਿਨਿਸਿ ਰਸੈ ਸਤਿ ਕਰਿ ਜਾਨੀਅਹੁ ॥
ਫੁਨਿ ਪ੍ਰੇਮ ਰੰਗ ਪਾਈਐ ਗੁਰਮੁਖਹਿ ਧਿਆਈਐ ਅੰਨ ਮਾਰਗ ਤਜਹੁ ਭਜਹੁ ਹਰਿ ਗੵਾਨੀਅਹੁ ॥
ਬਚਨ ਗੁਰ ਰਿਦਿ ਧਰਹੁ ਪੰਚ ਭੂ ਬਸਿ ਕਰਹੁ ਜਨਮੁ ਕੁਲ ਉਧਰਹੁ ਦ੍ਵਾਰਿ ਹਰਿ ਮਾਨੀਅਹੁ ॥
ਜਉ ਤ ਸਭ ਸੁਖ ਇਤ ਉਤ ਤੁਮ ਬੰਛਵਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥੧॥੧੩॥
ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪਿ ਸਤਿ ਕਰਿ ॥
ਅਗਮ ਗੁਨ ਜਾਨੁ ਨਿਧਾਨੁ ਹਰਿ ਮਨਿ ਧਰਹੁ ਧੵਾਨੁ ਅਹਿਨਿਸਿ ਕਰਹੁ ਬਚਨ ਗੁਰ ਰਿਦੈ ਧਰਿ ॥
ਫੁਨਿ ਗੁਰੂ ਜਲ ਬਿਮਲ ਅਥਾਹ ਮਜਨੁ ਕਰਹੁ ਸੰਤ ਗੁਰਸਿਖ ਤਰਹੁ ਨਾਮ ਸਚ ਰੰਗ ਸਰਿ ॥
ਸਦਾ ਨਿਰਵੈਰੁ ਨਿਰੰਕਾਰੁ ਨਿਰਭਉ ਜਪੈ ਪ੍ਰੇਮ ਗੁਰ ਸਬਦ ਰਸਿ ਕਰਤ ਦ੍ਰਿੜੁ ਭਗਤਿ ਹਰਿ ॥
ਮੁਗਧ ਮਨ ਭ੍ਰਮੁ ਤਜਹੁ ਨਾਮੁ ਗੁਰਮੁਖਿ ਭਜਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਸਤਿ ਕਰਿ ॥੨॥੧੪॥


© 2017 SGGS ONLINE
Scroll to Top