Page 505
ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥II
ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥
ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥
ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥
ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥I
ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥
ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨ੍ਹ੍ਹ ਗੁਰ ਕੀ ਦਾਤਿ ਨ ਭਾਈ ॥੪॥
ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥
ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥I
ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥
ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥
ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ॥
ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥
ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥
ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥
ਗੂਜਰੀ ਮਹਲਾ ੧ ਘਰੁ ੪॥
ੴ ਸਤਿਗੁਰ ਪ੍ਰਸਾਦਿ ॥
ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ ॥
ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥੧॥
ਜਪਿ ਮਨ ਨਾਮੁ ਹਰਿ ਸਰਣੀ ॥
ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥੧॥ ਰਹਾਉ ॥
ਏ ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਹਰਿ ਰਮਣੰ ॥
ਮਤਿ ਤਤੁ ਗਿਆਨੰ ਕਲਿਆਣ ਨਿਧਾਨੰ ਹਰਿ ਨਾਮ ਮਨਿ ਰਮਣੰ ॥੨॥
ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ ॥
ਥਿਰੁ ਨਾਮੁ ਭਗਤਿ ਦਿੜੰ ਮਤੀ ਗੁਰ ਵਾਕਿ ਸਬਦ ਰਤੰ ॥੩॥
ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥
ਅਸਥਾਨੁ ਹਰਿ ਨਿਹਕੇਵਲੰ ਸਤਿ ਮਤੀ ਨਾਮ ਤਪੰ ॥੪॥
ਇਹੁ ਜਗੁ ਮੋਹ ਹੇਤ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ ॥
ਭਜੁ ਸਰਣਿ ਸਤਿਗੁਰ ਊਬਰਹਿ ਹਰਿ ਨਾਮੁ ਰਿਦ ਰਮਣੰ ॥੫॥
ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥
ਸੋ ਮਨੁ ਨਿਰਮਲੁ ਜਿਤੁ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥੬॥
ਭੈ ਭਾਇ ਭਗਤਿ ਤਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ ॥