Guru Granth Sahib Translation Project

Guru Granth Sahib Italian Page 598

Page 598

ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ janam maran ka-o ih jag bapurho in doojai bhagat visaaree jee-o.
ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ satgur milai ta gurmat paa-ee-ai saakat baajee haaree jee-o. ||3||
ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ satgur banDhan torh niraaray bahurh na garabh majhaaree jee-o.
ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ naanak gi-aan ratan pargaasi-aa har man vasi-aa nirankaaree jee-o. ||4||8||
ਸੋਰਠਿ ਮਹਲਾ ੧ ॥ sorath mehlaa 1.
ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ jis jal niDh kaaran tum jag aa-ay so amrit gur paahee jee-o.
ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ chhodahu vays bhaykh chaturaa-ee dubiDhaa ih fal naahee jee-o. ||1||
ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ man ray thir rahu mat kat jaahee jee-o.
ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ baahar dhoodhat bahut dukh paavahi ghar amrit ghat maahee jee-o. rahaa-o.
ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ avgun chhod gunaa ka-o Dhaavahu kar avgun pachhutaahee jee-o.
ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ sar apsar kee saar na jaaneh fir fir keech budaahee jee-o. ||2||
ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ antar mail lobh baho jhoothay baahar naavhu kaahee jee-o.
ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ nirmal naam japahu sad gurmukh antar kee gat taahee jee-o. ||3||
ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ parhar lobh nindaa koorh ti-aagahu sach gur bachnee fal paahee jee-o.
ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ji-o bhaavai ti-o raakho har jee-o jan naanak sabad salaahee jee-o. ||4||9||
ਸੋਰਠਿ ਮਹਲਾ ੧ ਪੰਚਪਦੇ ॥ sorath mehlaa 1 panchpaday.
ਅਪਨਾ ਘਰੁ ਮੂਸਤ ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥ apnaa ghar moosat raakh na saakeh kee par ghar johan laagaa.
ਘਰੁ ਦਰੁ ਰਾਖਹਿ ਜੇ ਰਸੁ ਚਾਖਹਿ ਜੋ ਗੁਰਮੁਖਿ ਸੇਵਕੁ ਲਾਗਾ ॥੧॥ ghar dar raakhahi jay ras chaakhahi jo gurmukh sayvak laagaa. ||1||
ਮਨ ਰੇ ਸਮਝੁ ਕਵਨ ਮਤਿ ਲਾਗਾ ॥ man ray samajh kavan mat laagaa.
ਨਾਮੁ ਵਿਸਾਰਿ ਅਨ ਰਸ ਲੋਭਾਨੇ ਫਿਰਿ ਪਛੁਤਾਹਿ ਅਭਾਗਾ ॥ ਰਹਾਉ ॥ naam visaar an ras lobhaanay fir pachhutaahi abhaagaa. rahaa-o.
ਆਵਤ ਕਉ ਹਰਖ ਜਾਤ ਕਉ ਰੋਵਹਿ ਇਹੁ ਦੁਖੁ ਸੁਖੁ ਨਾਲੇ ਲਾਗਾ ॥ aavat ka-o harakh jaat ka-o roveh ih dukh sukh naalay laagaa.
ਆਪੇ ਦੁਖ ਸੁਖ ਭੋਗਿ ਭੋਗਾਵੈ ਗੁਰਮੁਖਿ ਸੋ ਅਨਰਾਗਾ ॥੨॥ aapay dukh sukh bhog bhogaavai gurmukh so anraagaa. ||2||
ਹਰਿ ਰਸ ਊਪਰਿ ਅਵਰੁ ਕਿਆ ਕਹੀਐ ਜਿਨਿ ਪੀਆ ਸੋ ਤ੍ਰਿਪਤਾਗਾ ॥ har ras oopar avar ki-aa kahee-ai jin pee-aa so tariptaagaa.
ਮਾਇਆ ਮੋਹਿਤ ਜਿਨਿ ਇਹੁ ਰਸੁ ਖੋਇਆ ਜਾ ਸਾਕਤ ਦੁਰਮਤਿ ਲਾਗਾ ॥੩॥ maa-i-aa mohit jin ih ras kho-i-aa jaa saakat durmat laagaa. ||3||
ਮਨ ਕਾ ਜੀਉ ਪਵਨਪਤਿ ਦੇਹੀ ਦੇਹੀ ਮਹਿ ਦੇਉ ਸਮਾਗਾ ॥ man kaa jee-o pavanpat dayhee dayhee meh day-o samaagaa.
ਜੇ ਤੂ ਦੇਹਿ ਤ ਹਰਿ ਰਸੁ ਗਾਈ ਮਨੁ ਤ੍ਰਿਪਤੈ ਹਰਿ ਲਿਵ ਲਾਗਾ ॥੪॥ jay too deh ta har ras gaa-ee man tariptai har liv laagaa. ||4||
ਸਾਧਸੰਗਤਿ ਮਹਿ ਹਰਿ ਰਸੁ ਪਾਈਐ ਗੁਰਿ ਮਿਲਿਐ ਜਮ ਭਉ ਭਾਗਾ ॥ saaDhsangat meh har ras paa-ee-ai gur mili-ai jam bha-o bhaagaa.
ਨਾਨਕ ਰਾਮ ਨਾਮੁ ਜਪਿ ਗੁਰਮੁਖਿ ਹਰਿ ਪਾਏ ਮਸਤਕਿ ਭਾਗਾ ॥੫॥੧੦॥ naanak raam naam jap gurmukh har paa-ay mastak bhaagaa. ||5||10||
ਸੋਰਠਿ ਮਹਲਾ ੧ ॥ sorath mehlaa 1.
ਸਰਬ ਜੀਆ ਸਿਰਿ ਲੇਖੁ ਧੁਰਾਹੂ ਬਿਨੁ ਲੇਖੈ ਨਹੀ ਕੋਈ ਜੀਉ ॥ sarab jee-aa sir laykh Dhuraahoo bin laykhai nahee ko-ee jee-o.
ਆਪਿ ਅਲੇਖੁ ਕੁਦਰਤਿ ਕਰਿ ਦੇਖੈ ਹੁਕਮਿ ਚਲਾਏ ਸੋਈ ਜੀਉ ॥੧॥ aap alaykh kudrat kar daykhai hukam chalaa-ay so-ee jee-o. ||1||
ਮਨ ਰੇ ਰਾਮ ਜਪਹੁ ਸੁਖੁ ਹੋਈ ॥ man ray raam japahu sukh ho-ee.
ਅਹਿਨਿਸਿ ਗੁਰ ਕੇ ਚਰਨ ਸਰੇਵਹੁ ਹਰਿ ਦਾਤਾ ਭੁਗਤਾ ਸੋਈ ॥ ਰਹਾਉ ॥ ahinis gur kay charan sarayvhu har daataa bhugtaa so-ee. rahaa-o.


© 2025 SGGS ONLINE
error: Content is protected !!
Scroll to Top