Guru Granth Sahib Translation Project

guru granth sahib japanese page-168

Page 168

ਗਉੜੀ ਬੈਰਾਗਣਿ ਮਹਲਾ ੪ ॥ ガウリ・バイラガニ・マハラ 4
ਜਿਉ ਜਨਨੀ ਸੁਤੁ ਜਣਿ ਪਾਲਤੀ ਰਾਖੈ ਨਦਰਿ ਮਝਾਰਿ ॥ 母親が息子を産み、育て、彼女の視界に留めておくように
ਅੰਤਰਿ ਬਾਹਰਿ ਮੁਖਿ ਦੇ ਗਿਰਾਸੁ ਖਿਨੁ ਖਿਨੁ ਪੋਚਾਰਿ ॥ 家の内外で、彼女は彼の口に草を入れて、瞬間的に彼を愛撫します
ਤਿਉ ਸਤਿਗੁਰੁ ਗੁਰਸਿਖ ਰਾਖਤਾ ਹਰਿ ਪ੍ਰੀਤਿ ਪਿਆਰਿ ॥੧॥ 同様に、サティグルはシーク教徒に神の愛を与えることによって彼のシーク教徒を守ります。1
ਮੇਰੇ ਰਾਮ ਹਮ ਬਾਰਿਕ ਹਰਿ ਪ੍ਰਭ ਕੇ ਹੈ ਇਆਣੇ ॥ ああ、私のラム!私たちはハリ・プラブの子供たちです
ਧੰਨੁ ਧੰਨੁ ਗੁਰੂ ਗੁਰੁ ਸਤਿਗੁਰੁ ਪਾਧਾ ਜਿਨਿ ਹਰਿ ਉਪਦੇਸੁ ਦੇ ਕੀਏ ਸਿਆਣੇ ॥੧॥ ਰਹਾਉ ॥ グル・サティグルの説教者は祝福され、祝福され、ハリ・ナームという名前を説くことによって私たちを賢くしました。1.滞在
ਜੈਸੀ ਗਗਨਿ ਫਿਰੰਤੀ ਊਡਤੀ ਕਪਰੇ ਬਾਗੇ ਵਾਲੀ ॥ 白い翼を持つ鳥が空を飛ぶように、
ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ ॥ しかし、彼の思いは、彼の後に残された子供たちに固執し、いつも心の中でそれらを覚えています、
ਤਿਉ ਸਤਿਗੁਰ ਸਿਖ ਪ੍ਰੀਤਿ ਹਰਿ ਹਰਿ ਕੀ ਗੁਰੁ ਸਿਖ ਰਖੈ ਜੀਅ ਨਾਲੀ ॥੨॥ 同様に、サットグルはグルのシーク教徒にハリ・プラブの愛を与え、グルを彼の心でシーク教徒に保ちます。2
ਜੈਸੇ ਕਾਤੀ ਤੀਸ ਬਤੀਸ ਹੈ ਵਿਚਿ ਰਾਖੈ ਰਸਨਾ ਮਾਸ ਰਤੁ ਕੇਰੀ ॥ 神が肉と血でできた舌を三十本、三十二本の歯のはさみから守られるように
ਕੋਈ ਜਾਣਹੁ ਮਾਸ ਕਾਤੀ ਕੈ ਕਿਛੁ ਹਾਥਿ ਹੈ ਸਭ ਵਸਗਤਿ ਹੈ ਹਰਿ ਕੇਰੀ ॥ このようにすることは、舌やはさみの制御下にあることを理解すべきではありません。すべては神の御手の中にあります
ਤਿਉ ਸੰਤ ਜਨਾ ਕੀ ਨਰ ਨਿੰਦਾ ਕਰਹਿ ਹਰਿ ਰਾਖੈ ਪੈਜ ਜਨ ਕੇਰੀ ॥੩॥ 同様に、人間が聖徒を批判するなら、神はしもべの評判を救われます。3
ਭਾਈ ਮਤ ਕੋਈ ਜਾਣਹੁ ਕਿਸੀ ਕੈ ਕਿਛੁ ਹਾਥਿ ਹੈ ਸਭ ਕਰੇ ਕਰਾਇਆ ॥ 兄弟の皆さん!誰かが何かをコントロールしているとは誰も思わない。すべての人は神が自分になさることをします
ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਨ ਸਕੈ ਬਿਨੁ ਹਰਿ ਕਾ ਲਾਇਆ ॥ 老いも,死も,熱も,頭痛も,暑さもすべて神の支配下にあります。神の命令がなければ、どんな病気も被造物に触れることはできません
ਐਸਾ ਹਰਿ ਨਾਮੁ ਮਨਿ ਚਿਤਿ ਨਿਤਿ ਧਿਆਵਹੁ ਜਨ ਨਾਨਕ ਜੋ ਅੰਤੀ ਅਉਸਰਿ ਲਏ ਛਡਾਇਆ ॥੪॥੭॥੧੩॥੫੧॥ おお奴隷ナナックよ!あなたの心と心の中で、最後の瞬間に(ヤマなどから)あなたを解放するそのような神の御名について絶えず瞑想してください。4.7.13.51
ਗਉੜੀ ਬੈਰਾਗਣਿ ਮਹਲਾ ੪ ॥ ガウリ・バイラガニ・マハラ 4
ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ ॥ 彼と出会って心に幸せを得る人はサティグルと呼ばれています
ਮਨ ਕੀ ਦੁਬਿਧਾ ਬਿਨਸਿ ਜਾਇ ਹਰਿ ਪਰਮ ਪਦੁ ਲਹੀਐ ॥੧॥ 心のジレンマは取り除かれ、ハリのパランパダは達成されます。1
ਮੇਰਾ ਸਤਿਗੁਰੁ ਪਿਆਰਾ ਕਿਤੁ ਬਿਧਿ ਮਿਲੈ ॥ 私の最愛のサティグルは、どのような方法で私と出会うことができるのでしょうか
ਹਉ ਖਿਨੁ ਖਿਨੁ ਕਰੀ ਨਮਸਕਾਰੁ ਮੇਰਾ ਗੁਰੁ ਪੂਰਾ ਕਿਉ ਮਿਲੈ ॥੧॥ ਰਹਾਉ ॥ 私はそのグルに一瞬一瞬お辞儀をします。どうすれば完璧な主人を見つけることができますか?1.滞在
ਕਰਿ ਕਿਰਪਾ ਹਰਿ ਮੇਲਿਆ ਮੇਰਾ ਸਤਿਗੁਰੁ ਪੂਰਾ ॥ 神の恩寵によって、神は私を私の完全なサットグルと再会させました
ਇਛ ਪੁੰਨੀ ਜਨ ਕੇਰੀਆ ਲੇ ਸਤਿਗੁਰ ਧੂਰਾ ॥੨॥ サティグルの足とほこりを受け取ることによって、彼のしもべの願いは成就しました。2
ਹਰਿ ਭਗਤਿ ਦ੍ਰਿੜਾਵੈ ਹਰਿ ਭਗਤਿ ਸੁਣੈ ਤਿਸੁ ਸਤਿਗੁਰ ਮਿਲੀਐ ॥ 人間は、神の献身について聞き、心の中で神への献身を堅くするために、サットグルに会うべきです
ਤੋਟਾ ਮੂਲਿ ਨ ਆਵਈ ਹਰਿ ਲਾਭੁ ਨਿਤਿ ਦ੍ਰਿੜੀਐ ॥੩॥ 彼に会うことによって、人間は常に神の名の恩恵を受けており、彼には絶対に不足はありません。3
ਜਿਸ ਕਉ ਰਿਦੈ ਵਿਗਾਸੁ ਹੈ ਭਾਉ ਦੂਜਾ ਨਾਹੀ ॥ その心には幸福があり、神以外には夢中になるものはありません
ਨਾਨਕ ਤਿਸੁ ਗੁਰ ਮਿਲਿ ਉਧਰੈ ਹਰਿ ਗੁਣ ਗਾਵਾਹੀ ॥੪॥੮॥੧੪॥੫੨॥ ああ、ナナック!グルに会うと、一人の男がバヴサーガルを横切り、バヴサーガルは神の賛美を歌います。4.8.14.52
ਮਹਲਾ ੪ ਗਉੜੀ ਪੂਰਬੀ ॥ マハラ4ガウディプルビ
ਹਰਿ ਦਇਆਲਿ ਦਇਆ ਪ੍ਰਭਿ ਕੀਨੀ ਮੇਰੈ ਮਨਿ ਤਨਿ ਮੁਖਿ ਹਰਿ ਬੋਲੀ ॥ 憐れみ深いハリ神は私に憐れみを示し、私の心、体、口にハリの声を入れました
ਗੁਰਮੁਖਿ ਰੰਗੁ ਭਇਆ ਅਤਿ ਗੂੜਾ ਹਰਿ ਰੰਗਿ ਭੀਨੀ ਮੇਰੀ ਚੋਲੀ ॥੧॥ 私の心のようなチョリはハリ色に濡れています。グルの避難所を取ることによって、その色は非常に暗くなりました。1
ਅਪੁਨੇ ਹਰਿ ਪ੍ਰਭ ਕੀ ਹਉ ਗੋਲੀ ॥ わたしは神である主のしもべです
ਜਬ ਹਮ ਹਰਿ ਸੇਤੀ ਮਨੁ ਮਾਨਿਆ ਕਰਿ ਦੀਨੋ ਜਗਤੁ ਸਭੁ ਗੋਲ ਅਮੋਲੀ ॥੧॥ ਰਹਾਉ ॥ 私の心が主を喜ばれたとき、彼は全世界を価値のない私の奴隷にしました。1.滞在
ਕਰਹੁ ਬਿਬੇਕੁ ਸੰਤ ਜਨ ਭਾਈ ਖੋਜਿ ਹਿਰਦੈ ਦੇਖਿ ਢੰਢੋਲੀ ॥ おお、兄弟たちよ!考える!心に神を探し求めてください
ਹਰਿ ਹਰਿ ਰੂਪੁ ਸਭ ਜੋਤਿ ਸਬਾਈ ਹਰਿ ਨਿਕਟਿ ਵਸੈ ਹਰਿ ਕੋਲੀ ॥੨॥ この全世界は神の形であり、神の光はすべての存在の中に存在します。神はすべての生き物の近くに、そして近くに住まわれます。2


© 2017 SGGS ONLINE
error: Content is protected !!
Scroll to Top