Page 1185
ਬਾਹ ਪਕਰਿ ਭਵਜਲੁ ਨਿਸਤਾਰਿਓ ॥੨॥
ਪ੍ਰਭਿ ਕਾਟਿ ਮੈਲੁ ਨਿਰਮਲ ਕਰੇ ॥
ਗੁਰ ਪੂਰੇ ਕੀ ਸਰਣੀ ਪਰੇ ॥੩॥
ਆਪਿ ਕਰਹਿ ਆਪਿ ਕਰਣੈਹਾਰੇ ॥
ਕਰਿ ਕਿਰਪਾ ਨਾਨਕ ਉਧਾਰੇ ॥੪॥੪॥੧੭॥
ਬਸੰਤੁ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਦੇਖੁ ਫੂਲ ਫੂਲ ਫੂਲੇ ॥
ਅਹੰ ਤਿਆਗਿ ਤਿਆਗੇ ॥
ਚਰਨ ਕਮਲ ਪਾਗੇ ॥
ਤੁਮ ਮਿਲਹੁ ਪ੍ਰਭ ਸਭਾਗੇ ॥
ਹਰਿ ਚੇਤਿ ਮਨ ਮੇਰੇ ॥ ਰਹਾਉ ॥
ਸਘਨ ਬਾਸੁ ਕੂਲੇ ॥
ਇਕਿ ਰਹੇ ਸੂਕਿ ਕਠੂਲੇ ॥
ਬਸੰਤ ਰੁਤਿ ਆਈ ॥ ਪਰਫੂਲਤਾ ਰਹੇ ॥੧॥
ਅਬ ਕਲੂ ਆਇਓ ਰੇ ॥
ਇਕੁ ਨਾਮੁ ਬੋਵਹੁ ਬੋਵਹੁ ॥
ਅਨ ਰੂਤਿ ਨਾਹੀ ਨਾਹੀ ॥
ਮਤੁ ਭਰਮਿ ਭੂਲਹੁ ਭੂਲਹੁ ॥
ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥
ਮਨ ਰੁਤਿ ਨਾਮ ਰੇ ॥
ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥੨॥੧੮॥
ਬਸੰਤੁ ਮਹਲਾ ੫ ਘਰੁ ੨ ਹਿੰਡੋਲ
ੴ ਸਤਿਗੁਰ ਪ੍ਰਸਾਦਿ ॥
ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ ॥
ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ ॥੧॥
ਇਨ੍ਹ੍ ਬਿਧਿ ਪਾਸਾ ਢਾਲਹੁ ਬੀਰ ॥
ਗੁਰਮੁਖਿ ਨਾਮੁ ਜਪਹੁ ਦਿਨੁ ਰਾਤੀ ਅੰਤ ਕਾਲਿ ਨਹ ਲਾਗੈ ਪੀਰ ॥੧॥ ਰਹਾਉ ॥
ਕਰਮ ਧਰਮ ਤੁਮ੍ਹ੍ ਚਉਪੜਿ ਸਾਜਹੁ ਸਤੁ ਕਰਹੁ ਤੁਮ੍ਹ੍ ਸਾਰੀ ॥
ਕਾਮੁ ਕ੍ਰੋਧੁ ਲੋਭੁ ਮੋਹੁ ਜੀਤਹੁ ਐਸੀ ਖੇਲ ਹਰਿ ਪਿਆਰੀ ॥੨॥
ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ॥
ਬਿਖੜੇ ਦਾਉ ਲੰਘਾਵੈ ਮੇਰਾ ਸਤਿਗੁਰੁ ਸੁਖ ਸਹਜ ਸੇਤੀ ਘਰਿ ਜਾਤੇ ॥੩॥
ਹਰਿ ਆਪੇ ਖੇਲੈ ਆਪੇ ਦੇਖੈ ਹਰਿ ਆਪੇ ਰਚਨੁ ਰਚਾਇਆ ॥
ਜਨ ਨਾਨਕ ਗੁਰਮੁਖਿ ਜੋ ਨਰੁ ਖੇਲੈ ਸੋ ਜਿਣਿ ਬਾਜੀ ਘਰਿ ਆਇਆ ॥੪॥੧॥੧੯॥
ਬਸੰਤੁ ਮਹਲਾ ੫ ਹਿੰਡੋਲ ॥
ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥
ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥
ਤੇਰਿਆ ਭਗਤਾ ਕਉ ਬਲਿਹਾਰਾ ॥
ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥
ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥
ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥