Page 171
                    ਗੁਰੁ ਪੂਰਾ ਪਾਇਆ ਵਡਭਾਗੀ ਹਰਿ ਮੰਤ੍ਰੁ ਦੀਆ ਮਨੁ ਠਾਢੇ ॥੧॥
                   
                    
                                             
                        
                                            
                    
                    
                
                                   
                    ਰਾਮ ਹਮ ਸਤਿਗੁਰ ਲਾਲੇ ਕਾਂਢੇ ॥੧॥ ਰਹਾਉ ॥
                   
                    
                                             
                        
                                            
                    
                    
                
                                   
                    ਹਮਰੈ ਮਸਤਕਿ ਦਾਗੁ ਦਗਾਨਾ ਹਮ ਕਰਜ ਗੁਰੂ ਬਹੁ ਸਾਢੇ ॥
                   
                    
                                             
                        
                                            
                    
                    
                
                                   
                    ਪਰਉਪਕਾਰੁ ਪੁੰਨੁ ਬਹੁ ਕੀਆ ਭਉ ਦੁਤਰੁ ਤਾਰਿ ਪਰਾਢੇ ॥੨॥
                   
                    
                                             
                        
                                            
                    
                    
                
                                   
                    ਜਿਨ ਕਉ ਪ੍ਰੀਤਿ ਰਿਦੈ ਹਰਿ ਨਾਹੀ ਤਿਨ ਕੂਰੇ ਗਾਢਨ ਗਾਢੇ ॥
                   
                    
                                             
                        
                                            
                    
                    
                
                                   
                    ਜਿਉ ਪਾਣੀ ਕਾਗਦੁ ਬਿਨਸਿ ਜਾਤ ਹੈ ਤਿਉ ਮਨਮੁਖ ਗਰਭਿ ਗਲਾਢੇ ॥੩॥
                   
                    
                                             
                        
                                            
                    
                    
                
                                   
                    ਹਮ ਜਾਨਿਆ ਕਛੂ ਨ ਜਾਨਹ ਆਗੈ ਜਿਉ ਹਰਿ ਰਾਖੈ ਤਿਉ ਠਾਢੇ ॥
                   
                    
                                             
                        
                                            
                    
                    
                
                                   
                    ਹਮ ਭੂਲ ਚੂਕ ਗੁਰ ਕਿਰਪਾ ਧਾਰਹੁ ਜਨ ਨਾਨਕ ਕੁਤਰੇ ਕਾਢੇ ॥੪॥੭॥੨੧॥੫੯॥
                   
                    
                                             
                        
                                            
                    
                    
                
                                   
                    ਗਉੜੀ ਪੂਰਬੀ ਮਹਲਾ ੪ ॥
                   
                    
                                             
                        
                                            
                    
                    
                
                                   
                    ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥
                   
                    
                                             
                        
                                            
                    
                    
                
                                   
                    ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥
                   
                    
                                             
                        
                                            
                    
                    
                
                                   
                    ਕਰਿ ਸਾਧੂ ਅੰਜੁਲੀ ਪੁੰਨੁ ਵਡਾ ਹੇ ॥
                   
                    
                                             
                        
                                            
                    
                    
                
                                   
                    ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥
                   
                    
                                             
                        
                                            
                    
                    
                
                                   
                    ਸਾਕਤ ਹਰਿ ਰਸ ਸਾਦੁ ਨ ਜਾਨਿਆ ਤਿਨ ਅੰਤਰਿ ਹਉਮੈ ਕੰਡਾ ਹੇ ॥
                   
                    
                                             
                        
                                            
                    
                    
                
                                   
                    ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥
                   
                    
                                             
                        
                                            
                    
                    
                
                                   
                    ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥
                   
                    
                                             
                        
                                            
                    
                    
                
                                   
                    ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥
                   
                    
                                             
                        
                                            
                    
                    
                
                                   
                    ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥
                   
                    
                                             
                        
                                            
                    
                    
                
                                   
                    ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੮॥੨੨॥੬੦॥
                   
                    
                                             
                        
                                            
                    
                    
                
                                   
                    ਗਉੜੀ ਪੂਰਬੀ ਮਹਲਾ ੪ ॥
                   
                    
                                             
                        
                                            
                    
                    
                
                                   
                    ਇਸੁ ਗੜ ਮਹਿ ਹਰਿ ਰਾਮ ਰਾਇ ਹੈ ਕਿਛੁ ਸਾਦੁ ਨ ਪਾਵੈ ਧੀਠਾ ॥
                   
                    
                                             
                        
                                            
                    
                    
                
                                   
                    ਹਰਿ ਦੀਨ ਦਇਆਲਿ ਅਨੁਗ੍ਰਹੁ ਕੀਆ ਹਰਿ ਗੁਰ ਸਬਦੀ ਚਖਿ ਡੀਠਾ ॥੧॥
                   
                    
                                             
                        
                                            
                    
                    
                
                                   
                    ਰਾਮ ਹਰਿ ਕੀਰਤਨੁ ਗੁਰ ਲਿਵ ਮੀਠਾ ॥੧॥ ਰਹਾਉ ॥
                   
                    
                                             
                        
                                            
                    
                    
                
                                   
                    ਹਰਿ ਅਗਮੁ ਅਗੋਚਰੁ ਪਾਰਬ੍ਰਹਮੁ ਹੈ ਮਿਲਿ ਸਤਿਗੁਰ ਲਾਗਿ ਬਸੀਠਾ ॥
                   
                    
                                             
                        
                                            
                    
                    
                
                                   
                    ਜਿਨ ਗੁਰ ਬਚਨ ਸੁਖਾਨੇ ਹੀਅਰੈ ਤਿਨ ਆਗੈ ਆਣਿ ਪਰੀਠਾ ॥੨॥
                   
                    
                                             
                        
                                            
                    
                    
                
                                   
                    ਮਨਮੁਖ ਹੀਅਰਾ ਅਤਿ ਕਠੋਰੁ ਹੈ ਤਿਨ ਅੰਤਰਿ ਕਾਰ ਕਰੀਠਾ ॥
                   
                    
                                             
                        
                                            
                    
                    
                
                                   
                    ਬਿਸੀਅਰ ਕਉ ਬਹੁ ਦੂਧੁ ਪੀਆਈਐ ਬਿਖੁ ਨਿਕਸੈ ਫੋਲਿ ਫੁਲੀਠਾ ॥੩॥
                   
                    
                                             
                        
                                            
                    
                    
                
                                   
                    ਹਰਿ ਪ੍ਰਭ ਆਨਿ ਮਿਲਾਵਹੁ ਗੁਰੁ ਸਾਧੂ ਘਸਿ ਗਰੁੜੁ ਸਬਦੁ ਮੁਖਿ ਲੀਠਾ ॥
                   
                    
                                             
                        
                                            
                    
                    
                
                                   
                    ਜਨ ਨਾਨਕ ਗੁਰ ਕੇ ਲਾਲੇ ਗੋਲੇ ਲਗਿ ਸੰਗਤਿ ਕਰੂਆ ਮੀਠਾ ॥੪॥੯॥੨੩॥੬੧॥
                   
                    
                                             
                        
                                            
                    
                    
                
                                   
                    ਗਉੜੀ ਪੂਰਬੀ ਮਹਲਾ ੪ ॥
                   
                    
                                             
                        
                                            
                    
                    
                
                                   
                    ਹਰਿ ਹਰਿ ਅਰਥਿ ਸਰੀਰੁ ਹਮ ਬੇਚਿਆ ਪੂਰੇ ਗੁਰ ਕੈ ਆਗੇ ॥
                   
                    
                                             
                        
                                            
                    
                    
                
                                   
                    ਸਤਿਗੁਰ ਦਾਤੈ ਨਾਮੁ ਦਿੜਾਇਆ ਮੁਖਿ ਮਸਤਕਿ ਭਾਗ ਸਭਾਗੇ ॥੧॥
                   
                    
                                             
                        
                                            
                    
                    
                
                                   
                    ਰਾਮ ਗੁਰਮਤਿ ਹਰਿ ਲਿਵ ਲਾਗੇ ॥੧॥ ਰਹਾਉ ॥