Page 248
                    ਗਉੜੀ ਮਹਲਾ ੫ ॥
                   
                    
                                             
                        
                                            
                    
                    
                
                                   
                    ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥
                   
                    
                                             
                        
                                            
                    
                    
                
                                   
                    ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮ ਸਾਲਾ ॥
                   
                    
                                             
                        
                                            
                    
                    
                
                                   
                    ਧਰਮ ਸਾਲ ਅਪਾਰ ਦੈਆਰ ਠਾਕੁਰ ਸਦਾ ਕੀਰਤਨੁ ਗਾਵਹੇ ॥
                   
                    
                                             
                        
                                            
                    
                    
                
                                   
                    ਜਹ ਸਾਧ ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥
                   
                    
                                             
                        
                                            
                    
                    
                
                                   
                    ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥
                   
                    
                                             
                        
                                            
                    
                    
                
                                   
                    ਬਿਨਵੰਤਿ ਨਾਨਕ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥੧॥
                   
                    
                                             
                        
                                            
                    
                    
                
                                   
                    ਮੋਹਨ ਤੇਰੇ ਬਚਨ ਅਨੂਪ ਚਾਲ ਨਿਰਾਲੀ ॥
                   
                    
                                             
                        
                                            
                    
                    
                
                                   
                    ਮੋਹਨ ਤੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥
                   
                    
                                             
                        
                                            
                    
                    
                
                                   
                    ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ ॥
                   
                    
                                             
                        
                                            
                    
                    
                
                                   
                    ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥
                   
                    
                                             
                        
                                            
                    
                    
                
                                   
                    ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ ਕਲ ਧਾਰੀਆ ॥
                   
                    
                                             
                        
                                            
                    
                    
                
                                   
                    ਬਿਨਵੰਤਿ ਨਾਨਕ ਪੈਜ ਰਾਖਹੁ ਸਭ ਸੇਵਕ ਸਰਨਿ ਤੁਮਾਰੀਆ ॥੨॥
                   
                    
                                             
                        
                                            
                    
                    
                
                                   
                    ਮੋਹਨ ਤੁਧੁ ਸਤਸੰਗਤਿ ਧਿਆਵੈ ਦਰਸ ਧਿਆਨਾ ॥
                   
                    
                                             
                        
                                            
                    
                    
                
                                   
                    ਮੋਹਨ ਜਮੁ ਨੇੜਿ ਨ ਆਵੈ ਤੁਧੁ ਜਪਹਿ ਨਿਦਾਨਾ ॥
                   
                    
                                             
                        
                                            
                    
                    
                
                                   
                    ਜਮਕਾਲੁ ਤਿਨ ਕਉ ਲਗੈ ਨਾਹੀ ਜੋ ਇਕ ਮਨਿ ਧਿਆਵਹੇ ॥
                   
                    
                                             
                        
                                            
                    
                    
                
                                   
                    ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ ॥
                   
                    
                                             
                        
                                            
                    
                    
                
                                   
                    ਮਲ ਮੂਤ ਮੂੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁਗਿਆਨਾ ॥
                   
                    
                                             
                        
                                            
                    
                    
                
                                   
                    ਬਿਨਵੰਤਿ ਨਾਨਕ ਰਾਜੁ ਨਿਹਚਲੁ ਪੂਰਨ ਪੁਰਖ ਭਗਵਾਨਾ ॥੩॥
                   
                    
                                             
                        
                                            
                    
                    
                
                                   
                    ਮੋਹਨ ਤੂੰ ਸੁਫਲੁ ਫਲਿਆ ਸਣੁ ਪਰਵਾਰੇ ॥
                   
                    
                                             
                        
                                            
                    
                    
                
                                   
                    ਮੋਹਨ ਪੁਤ੍ਰ ਮੀਤ ਭਾਈ ਕੁਟੰਬ ਸਭਿ ਤਾਰੇ ॥
                   
                    
                                             
                        
                                            
                    
                    
                
                                   
                    ਤਾਰਿਆ ਜਹਾਨੁ ਲਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥
                   
                    
                                             
                        
                                            
                    
                    
                
                                   
                    ਜਿਨੀ ਤੁਧਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥
                   
                    
                                             
                        
                                            
                    
                    
                
                                   
                    ਬੇਅੰਤ ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥
                   
                    
                                             
                        
                                            
                    
                    
                
                                   
                    ਬਿਨਵੰਤਿ ਨਾਨਕ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥੪॥੨॥
                   
                    
                                             
                        
                                            
                    
                    
                
                                   
                    ਗਉੜੀ ਮਹਲਾ ੫ ॥
                   
                    
                                             
                        
                                            
                    
                    
                
                                   
                    ਸਲੋਕੁ ॥
                   
                    
                                             
                        
                                            
                    
                    
                
                                   
                    ਪਤਿਤ ਅਸੰਖ ਪੁਨੀਤ ਕਰਿ ਪੁਨਹ ਪੁਨਹ ਬਲਿਹਾਰ ॥
                   
                    
                                             
                        
                                            
                    
                    
                
                                   
                    ਨਾਨਕ ਰਾਮ ਨਾਮੁ ਜਪਿ ਪਾਵਕੋ ਤਿਨ ਕਿਲਬਿਖ ਦਾਹਨਹਾਰ ॥੧॥
                   
                    
                                             
                        
                                            
                    
                    
                
                                   
                    ਛੰਤ ॥
                   
                    
                                             
                        
                                            
                    
                    
                
                                   
                    ਜਪਿ ਮਨਾ ਤੂੰ ਰਾਮ ਨਰਾਇਣੁ ਗੋਵਿੰਦਾ ਹਰਿ ਮਾਧੋ ॥
                   
                    
                                             
                        
                                            
                    
                    
                
                                   
                    ਧਿਆਇ ਮਨਾ ਮੁਰਾਰਿ ਮੁਕੰਦੇ ਕਟੀਐ ਕਾਲ ਦੁਖ ਫਾਧੋ ॥
                   
                    
                                             
                        
                                            
                    
                    
                
                                   
                    ਦੁਖਹਰਣ ਦੀਨ ਸਰਣ ਸ੍ਰੀਧਰ ਚਰਨ ਕਮਲ ਅਰਾਧੀਐ ॥
                   
                    
                                             
                        
                                            
                    
                    
                
                                   
                    ਜਮ ਪੰਥੁ ਬਿਖੜਾ ਅਗਨਿ ਸਾਗਰੁ ਨਿਮਖ ਸਿਮਰਤ ਸਾਧੀਐ ॥
                   
                    
                                             
                        
                                            
                    
                    
                
                                   
                    ਕਲਿਮਲਹ ਦਹਤਾ ਸੁਧੁ ਕਰਤਾ ਦਿਨਸੁ ਰੈਣਿ ਅਰਾਧੋ ॥
                   
                    
                                             
                        
                                            
                    
                    
                
                                   
                    ਬਿਨਵੰਤਿ ਨਾਨਕ ਕਰਹੁ ਕਿਰਪਾ ਗੋਪਾਲ ਗੋਬਿੰਦ ਮਾਧੋ ॥੧॥
                   
                    
                                             
                        
                                            
                    
                    
                
                                   
                    ਸਿਮਰਿ ਮਨਾ ਦਾਮੋਦਰੁ ਦੁਖਹਰੁ ਭੈ ਭੰਜਨੁ ਹਰਿ ਰਾਇਆ ॥
                   
                    
                                             
                        
                                            
                    
                    
                
                                   
                    ਸ੍ਰੀਰੰਗੋ ਦਇਆਲ ਮਨੋਹਰੁ ਭਗਤਿ ਵਛਲੁ ਬਿਰਦਾਇਆ ॥
                   
                    
                                             
                        
                                            
                    
                    
                
                    
             
				