Guru Granth Sahib Translation Project

Guru Granth Sahib English Translation Page-10

Page 10

ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ jin din kar kai keetee raat. (O’ God), it is You who have created day and night as well. (ਤੂੰ ਐਸਾ ਹੈਂ) ਜਿਸ ਨੇ ਦਿਨ ਬਣਾਇਆ ਹੈ ਤੇ ਰਾਤ ਬਣਾਈ ਹੈ।
ਖਸਮੁ ਵਿਸਾਰਹਿ ਤੇ ਕਮਜਾਤਿ ॥ khasam visaareh tay kamjaat. Those who forget such a Master-God are miserable and despicable. ਜੋ (ਅਜਿਹੇ) ਖਸਮ-ਪ੍ਰਭੂ ਨੂੰ ਭੁਲਾ ਦੇਂਦੇ ਹਨ, ਉਹ ਬੰਦੇ ਨੀਵੇਂ ਜੀਵਨ ਵਾਲੇ ਬਣ ਜਾਂਦੇ ਹਨ।
ਨਾਨਕ ਨਾਵੈ ਬਾਝੁ ਸਨਾਤਿ ॥੪॥੩॥ naanak naavai baajh sanaat. ||4||3|| O’ Nanak, a person without Naam (God’s remembrance) are wretched outcasts. ਹੇ ਨਾਨਕ! ਨਾਮ ਤੋਂ ਖੁੰਝੇ ਹੋਏ ਜੀਵ (ਹੀ) ਨੀਚ ਹਨ
ਰਾਗੁ ਗੂਜਰੀ ਮਹਲਾ ੪ ॥ raag goojree mehlaa 4. Raag Gujari, Fourth Guru:
ਹਰਿ ਕੇ ਜਨ ਸਤਿਗੁਰ ਸਤ ਪੁਰਖਾ ਹਉ ਬਿਨਉ ਕਰਉ ਗੁਰ ਪਾਸਿ ॥ har kay jan satgur sat purkhaa ha-o bin-o kara-o gur paas. O’ the devotee of God, the true Guru, O True Primal Being, I offer my prayers to You, my Guru. ਹੇ ਸਤਿਗੁਰੂ! ਹੇ ਪਰਮਾਤਮਾ ਦੇ ਭਗਤ! ਹੇ ਮਹਾ ਪੁਰਖ ਗੁਰੂ! ਮੈਂ ਤੇਰੇ ਪਾਸ ਬੇਨਤੀ ਕਰਦਾ ਹਾਂ।
ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ham keeray kiram satgur sarnaa-ee kar da-i-aa naam pargaas. ||1|| O’ true Guru, I am humble and like a lowly worm, I have come to seek your refuge, please show mercy and enlighten me with Naam. ||1|| ਹੇ ਸਤਿਗੁਰੂ! ਮੈਂ ਇਕ ਕੀੜਾ ਹਾਂ, ਨਿੱਕਾ ਜਿਹਾ ਕੀੜਾ ਹਾਂ। ਤੇਰੀ ਸਰਨ ਆਇਆ ਹਾਂ। ਮੇਹਰ ਕਰ, ਮੈਨੂੰ ਪ੍ਰਭੂ ਦਾ ਨਾਮ-ਚਾਨਣ ਦੇਹ ॥੧॥
ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ mayray meet gurdayv mo ka-o raam naam pargaas. O’ my friend, the divine Guru, enlighten me with God’s Name. ਹੇ ਮੇਰੇ ਮਿੱਤਰ ਸਤਿਗੁਰੂ! ਮੈਨੂੰ ਪਰਮਾਤਮਾ ਦਾ ਨਾਮ (-ਰੂਪ) ਚਾਨਣ ਬਖ਼ਸ਼।
ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ gurmat naam mayraa paraan sakhaa-ee har keerat hamree rahraas. ||1|| rahaa-o. Naam received through the Guru’s teachings may remain my breath of life and singing God’s praises may become the way of my life. ||1||Pause|| ਤਾਂਕੇ ਗੁਰਮਤਿ ਰਾਹੀਂ ਮਿਲਿਆ ਹਰਿ-ਨਾਮ ਮੇਰੀ ਜਿੰਦ ਦਾ ਸਾਥੀ ਬਣਿਆ ਰਹੇ, ਪ੍ਰਭੂ ਦੀ ਸਿਫ਼ਤਿ-ਸਾਲਾਹ ਮੇਰੇ ਵਾਸਤੇ ਮੇਰੇ ਜੀਵਨ ਦੀ ਰਹੁ ਰੀਤੀ ਬਣੀ ਰਹੇ ॥੧॥ ਰਹਾਉ ॥
ਹਰਿ ਜਨ ਕੇ ਵਡਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ har jan kay vadbhaag vadayray jin har har sarDhaa har pi-aas. Very fortunate are those devotees of God who always have the yearning for meditating on God’s Name. ਜਿਨ੍ਹਾਂ ਹਰਿ-ਭਗਤਾਂ ਦੇ ਹਿਰਦੇ ਵਿਚ ਪਰਮਾਤਮਾ ਦੇ ਨਾਮ ਦੀ ਸਰਧਾ ਹੈ ਨਾਮ ਜਪਣ ਦੀ ਖਿੱਚ ਹੈ, ਉਹ ਵੱਡੇ ਭਾਗਾਂ ਵਾਲੇ ਹਨ।
ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ har har naam milai tariptaasahi mil sangat gun pargaas. ||2|| By realizing God’s Name, their longing for worldly desires is satiated and by joining the company of saintly persons, divine virtues manifest in them. ||2|| ਪ੍ਰਭੂ ਦਾ ਨਾਮ ਪ੍ਰਾਪਤ ਕਰ ਕੇ ਉਹ ਮਾਇਆ ਦੀ ਤ੍ਰਿਸ਼ਨਾ ਵਲੋਂ ਰੱਜ ਜਾਂਦੇ ਹਨ। ਸਾਧ ਸੰਗਤਿ ਵਿਚ ਮਿਲ ਕੇ ਉਹਨਾਂ ਦੇ ਅੰਦਰ ਗੁਣ ਪਰਗਟ ਹੋ ਜਾਂਦੇ ਹਨ ॥੨॥
ਜਿਨ੍ਹ੍ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ jinH har har har ras naam na paa-i-aa tay bhaagheen jam paas. Those, who have not received the elixir of God’s Name, are unfortunate and remain spiritually dead. ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ-ਰਸ ਹਾਸਲ ਨਹੀਂ ਕੀਤਾ, ਉਹ ਬਦ-ਕਿਸਮਤ ਹਨ, ਉਹ ਆਤਮਕ ਮੌਤ ਦੇ ਕਾਬੂ ਆਏ ਰਹਿੰਦੇ ਹਨ।
ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ jo satgur saran sangat nahee aa-ay Dharig jeevay Dharig jeevaas. ||3|| Those who have not come to the shelter and congregation of the true Guru, accursed is their life and accursed is their hope of living. ||3|| ਜਿਹੜੇ ਗੁਰਾਂ ਦੀ ਸਰਨ ਅਤੇ ਸਾਧ ਸੰਗਤਿ ਅੰਦਰ ਨਹੀਂ ਆਏ, ਉਨ੍ਹਾਂ ਦੀ ਜਿੰਦਗੀ ਨੂੰ ਅਤੇ ਉਨ੍ਹਾਂ ਦੇ ਜੀਊਣ ਦੀ ਆਸ ਨੂੰ ਲਾਨ੍ਹਤ ਹੈ ॥੩॥
ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ jin har jan satgur sangat paa-ee tin Dhur mastak likhi-aa likhaas. Those devotees of God, who have attained the company of the true Guru, have such preordained destiny. ਜਿਨ੍ਹਾਂ ਹਰਿ-ਭਗਤਾਂ ਨੇ ਗੁਰੂ ਦੀ ਸੰਗਤਿ ਪ੍ਰਾਪਤ ਕਰ ਲਈ, ਉਹਨਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲੇਖ ਲਿਖਿਆ ਹੈ।
ਧੰਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੧॥ Dhan Dhan satsangat jit har ras paa-i-aa mil naanak naam pargaas. ||4||1|| O’ Nanak, blessed is that holy congregation, where one attains the elixir of God’s Name and one’s mind is enlightened with Naam. ||4||1|| ਹੇ ਨਾਨਕ! ਸਾਧ ਸੰਗਤਿ ਧੰਨ ਹੈ ਜਿਸ ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ-ਰਸ ਹਾਸਲ ਕਰਦਾ ਹੈ, ਜਿਸ ਵਿਚ ਮਿਲਿਆਂ ਮਨੁੱਖ ਦੇ ਅੰਦਰ ਪਰਮਾਤਮਾ ਦਾ ਨਾਮ ਰੌਸ਼ਨ ਹੋ ਜਾਂਦਾ ਹੈ ॥੪॥੧॥
ਰਾਗੁ ਗੂਜਰੀ ਮਹਲਾ ੫ ॥ raag goojree mehlaa 5. Raag Gujari, Fifth Guru:
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ kaahay ray man chitvahi udam jaa aahar har jee-o pari-aa. O’ mind, why do you keep worrying about the efforts for sustenance, for which God is already taking care of ? ਹੇ ਮੇਰੇ ਮਨ! ਤੂੰ (ਉਸ ਰਿਜ਼ਕ ਦੀ ਖ਼ਾਤਰ) ਕਿਉਂ ਸੋਚਾਂ ਸੋਚਦਾ ਰਹਿੰਦਾ ਹੈਂ ਜੇਹੜਾ (ਰਿਜ਼ਕ ਅਪੜਾਣ ਦੇ) ਆਹਰ ਵਿਚ ਪਰਮਾਤਮਾ ਆਪ ਲੱਗਾ ਪਿਆ ਹੈ।
ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥ sail pathar meh jant upaa-ay taa kaa rijak aagai kar Dhari-aa. ||1|| Even in desolate rocks and stones, He created the living beings, and He has already placed their nourishment there. ||1|| (ਵੇਖ,) ਪਹਾੜਾਂ ਦੇ ਪੱਥਰਾਂ ਵਿਚ (ਪਰਮਾਤਮਾ ਨੇ) ਜੀਵ ਪੈਦਾ ਕੀਤੇ ਹੋਏ ਹਨ ਉਹਨਾਂ ਦਾ ਰਿਜ਼ਕ ਉਸ ਨੇ ਪਹਿਲਾਂ ਹੀ ਤਿਆਰ ਕਰ ਕੇ ਰੱਖ ਦਿੱਤਾ ਹੁੰਦਾ ਹੈ ॥੧॥
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ mayray maaDha-o jee satsangat milay se tari-aa. O’ my dear God, whosoever joins the congregation of saintly persons is able to cross the worldly ocean of vices. ਹੇ ਮੇਰੇ ਪ੍ਰਭੂ ਜੀ! ਜੇਹੜਾ ਮਨੁੱਖ ਤੇਰੀ ਸਾਧ ਸੰਗਤਿ ਵਿਚ ਮਿਲਦੇ ਹਨ ਉਹ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।
ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥ gur parsaad param pad paa-i-aa sookay kaasat hari-aa. ||1|| rahaa-o. By Guru’s grace, he attains the highest spiritual state and regains such new spiritual energy, like a dry tree becoming green again.||1||Pause|| ਗੁਰੂ ਦੀ ਕਿਰਪਾ ਨਾਲ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਉਹ ਇਉਂ ਹਰੇ (ਆਤਮਕ ਜੀਵਨ ਵਾਲੇ) ਹੋ ਜਾਂਦੇ ਹਨ ਜਿਵੇਂ ਕੋਈ ਸੁੱਕੇ ਰੁੱਖ ਹਰੇ ਹੋ ਜਾਣ ॥੧॥ ਰਹਾਉ ॥
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ janan pitaa lok sut banitaa ko-ay na kis kee Dhari-aa. O’ my mind, the mother, father, friends, children, and spouse, no one is the support you can depend upon. ਹੇ ਮਨ! ਮਾਂ, ਪਿਉ, ਹੋਰ ਲੋਕ, ਪੁੱਤਰ, ਇਸਤ੍ਰੀ-ਇਹਨਾਂ ਵਿਚੋਂ ਕੋਈ ਭੀ ਕਿਸੇ ਦਾ ਆਸਰਾ ਨਹੀਂ ਹੈ।
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥ sir sir rijak sambaahay thaakur kaahay man bha-o kari-aa. ||2|| O’ my mind, God provides sustenance for each and every individual, why do you fear about it? ||2|| ਹੇ ਮਨ! ਪਰਮਾਤਮਾ ਆਪ ਹਰੇਕ ਜੀਵ ਵਾਸਤੇ ਰਿਜ਼ਕ ਅਪੜਾਂਦਾ ਹੈ। ਤੂੰ (ਰਿਜ਼ਕ ਵਾਸਤੇ) ਕਿਉਂ ਸਹਮ ਕਰਦਾ ਹੈਂ? ॥੨॥
ਊਡੈ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ oodai ood aavai sai kosaa tis paachhai bachray chhari-aa. The flamingos fly hundreds of miles leaving their young ones behind. ਕੂੰਜ ਉੱਡਦੀ ਹੈ, ਤੇ ਉੱਡ ਕੇ ਆਪਣੇ ਆਲ੍ਹਣੇ ਤੋਂ ਸੈਂਕੜੇ ਕੋਹ ਦੂਰ ਆ ਜਾਂਦੀ ਹੈ, ਉਸ ਦੇ ਬੱਚੇ ਉਸ ਦੇ ਪਿੱਛੇ ਇਕੱਲੇ ਪਏ ਰਹਿੰਦੇ ਹਨ।
ਤਿਨ ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ un kavan khalaavai kavan chugaavai man meh simran kari-aa. ||3|| Tell me, who feeds them and who teaches them to feed themselves? The flamingo only keeps remembering them (and flies back to feed them). (ਦੱਸ,) ਉਹਨਾਂ ਬੱਚਿਆਂ ਨੂੰ ਕੌਣ (ਚੋਗਾ) ਖਵਾਂਦਾ ਹੈ? ਕੌਣ ਚੋਗਾ ਚੁਗਾਂਦਾ ਹੈ? (ਕੂੰਜ) ਆਪਣੇ ਮਨ ਵਿਚ ਉਹਨਾਂ ਨੂੰ ਯਾਦ ਕਰਦੀ ਰਹਿੰਦੀ ਹੈ
ਸਭ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ sabh niDhaan das asat sidhaan thaakur kar tal Dhari-aa. All treasures and the eighteen miraculous powers of the Siddhas are in God’s control as if these are in the palm of His hand. (ਹੇ ਮਨ! ਦੁਨੀਆ ਦੇ) ਸਾਰੇ ਖ਼ਜ਼ਾਨੇ, ਅਠਾਰਾਂ ਸਿੱਧੀਆਂ (ਕਰਾਮਾਤੀ ਤਾਕਤਾਂ)-ਇਹ ਸਭ ਪਰਮਾਤਮਾ ਦੇ ਹੱਥਾਂ ਦੀਆਂ ਤਲੀਆਂ ਉਤੇ ਟਿਕੇ ਰਹਿੰਦੇ ਹਨ।
ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੧॥ jan naanak bal bal sad bal jaa-ee-ai tayraa ant na paraavari-aa. ||4||1|| O’ Nanak, we should always dedicate ourselves to such a wonderful Master and say: O’ God, there is no end to Your creation. ||4||1|| ਹੇ ਨਾਨਕ! ਉਸ ਪਰਮਾਤਮਾ ਤੋਂ ਸਦਕੇ ਸਦਾ ਕੁਰਬਾਨ ਹੁੰਦੇ ਰਹਿਣਾ ਚਾਹੀਦਾ ਹੈ: ਹੇ ਪ੍ਰਭੂ!) ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ॥੪॥੧॥
ਆਸਾ ਮਹਲਾ ੪ ਸੋ ਪੁਰਖੁ raag aasaa mehlaa 4 so purakh Raag Aasaa, Fourth Guru, So Purakh:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ so purakh niranjan har purakh niranjan har agmaa agam apaaraa. That all pervading God is immaculate (free from the influence of worldly attachments), is incomprehensible, inaccessible and limitless. ਉਹ ਪਰਮਾਤਮਾ ਸਾਰੇ ਜੀਵਾਂ ਵਿੱਚ ਵਿਆਪਕ ਹੈ l ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ, ਅਪਹੁੰਚ ਹੈ ਅਤੇ ਬੇਅੰਤ ਹੈ।
ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ sabh Dhi-aavahi sabh Dhi-aavahi tuDh jee har sachay sirjanhaaraa. O’ the eternal Creator, everyone remembers You with loving devotion. ਹੇ ਸਦਾ ਕਾਇਮ ਰਹਿਣ ਵਾਲੇ ਅਤੇ ਸਭ ਜੀਵਾਂ ਨੂੰ ਪੈਦਾ ਕਰਨ ਵਾਲੇ ਹਰੀ! ਸਾਰੇ ਜੀਵ ਤੈਨੂੰ ਸਦਾ ਸਿਮਰਦੇ ਹਨ।
ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ sabh jee-a tumaaray jee tooN jee-aa kaa daataaraa. O’ God, all the living beings belong to You and You are their benefactor. ਹੇ ਪ੍ਰਭੂ! ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੂੰ ਹੀ ਸਭ ਜੀਵਾਂ ਦਾ ਰਾਜ਼ਕ ਹੈਂ।
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ har Dhi-aavahu santahu jee sabh dookh visaaranhaaraa. O’ dear Saints, always lovingly remember God, the destroyer of all sorrows. ਹੇ ਸੰਤ ਜਨੋ! ਉਸ ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ।
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥ har aapay thaakur har aapay sayvak jee ki-aa naanak jant vichaaraa. ||1|| O’ Nanak, God Himself is the Master and Himself the servant; (without Him) what existence the poor living beings can have ? ਹੇ ਨਾਨਕ! ਉਹ ਆਪ ਹੀ ਮਾਲਕ ਹੈ ਅਤੇ ਆਪ ਹੀ ਸੇਵਕ ਹੈ, (ਉਸ ਤੋਂ ਬਿਨਾ) ਜੀਵ ਵਿਚਾਰੇ ਕੀਹ ਹਨ?


© 2017 SGGS ONLINE
error: Content is protected !!
Scroll to Top