Page 1011
ਗੁਰ ਪੂਰੇ ਸਾਬਾਸਿ ਹੈ ਕਾਟੈ ਮਨ ਪੀਰਾ ॥੨॥
gur pooray saabaas hai kaatai man peeraa. ||2||
He hails the perfect Guru, who removes the pain of his heart. ||2||
ਉਹ ਪੂਰੇ ਗੁਰੂ ਨੂੰ ਧੰਨ ਧੰਨ ਆਖਦਾ ਹੈ ਜੇਹੜਾ ਉਸ ਦੇ ਮਨ ਦੀ ਪੀੜ ਦੂਰ ਕਰਦਾ ਹੈ ॥੨॥
ਲਾਲਾ ਗੋਲਾ ਧਣੀ ਕੋ ਕਿਆ ਕਹਉ ਵਡਿਆਈਐ ॥
laalaa golaa Dhanee ko ki-aa kaha-o vadi-aa-ee-ai.
O’ my friend, what may I say about the glory of the person who has become a true devotee of the Master-God?
(ਹੇ ਭਾਈ), ਜੇਹੜਾ ਮਨੁੱਖ ਮਾਲਕ-ਪ੍ਰਭੂ ਦਾ ਸੇਵਕ-ਗ਼ੁਲਾਮ ਬਣ ਜਾਂਦਾ ਹੈ ਮੈਂ ਉਸ ਦੀ ਕੀਹ ਵਡਿਆਈ ਦੱਸ ਸਕਦਾ ਹਾਂ?
ਭਾਣੈ ਬਖਸੇ ਪੂਰਾ ਧਣੀ ਸਚੁ ਕਾਰ ਕਮਾਈਐ ॥
bhaanai bakhsay pooraa Dhanee sach kaar kamaa-ee-ai.
By the pleasure of His will, that perfect Master bestows such grace that the devotee continually performs the loving meditation on His Name.
ਉਹ ਸਭ ਤਾਕਤਾਂ ਦਾ ਮਾਲਕ ਪ੍ਰਭੂ ਆਪਣੀ ਰਜ਼ਾ ਵਿਚ (ਆਪਣੇ ਸੇਵਕ-ਉਤੇ) ਬਖ਼ਸ਼ਸ਼ ਕਰਦਾ ਹੈ (ਜਿਸ ਦੀ ਬਰਕਤਿ ਨਾਲ ਸੇਵਕ) ਨਾਮ-ਸਿਮਰਨ (ਦੀ) ਕਾਰ ਕਰਦਾ ਰਹਿੰਦਾ ਹੈ।
ਵਿਛੁੜਿਆ ਕਉ ਮੇਲਿ ਲਏ ਗੁਰ ਕਉ ਬਲਿ ਜਾਈਐ ॥੩॥
vichhurhi-aa ka-o mayl la-ay gur ka-o bal jaa-ee-ai. ||3||
The devotee is dedicated to the Guru, who unites the separated being with God. ||3||
ਸੇਵਕ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹੈ ਜੇਹੜਾ ਵਿਛੁੜੇ ਜੀਵ ਨੂੰ ਪਰਮਾਤਮਾ ਦੇ ਚਰਨਾਂ ਵਿਚ ਮਿਲਾ ਲੈਂਦਾ ਹੈ ॥੩॥
ਲਾਲੇ ਗੋਲੇ ਮਤਿ ਖਰੀ ਗੁਰ ਕੀ ਮਤਿ ਨੀਕੀ ॥
laalay golay mat kharee gur kee mat neekee.
By following the sublime teachings of the Guru, the intellect of the humble devotee also becomes sublime,
ਗੁਰੂ ਦੀ ਸੋਹਣੀ ਮੱਤ ਲੈ ਕੇ ਸੇਵਕ-ਗ਼ੁਲਾਮ ਦੀ ਅਕਲ ਭੀ ਚੰਗੀ ਹੋ ਜਾਂਦੀ ਹੈ,
ਸਾਚੀ ਸੁਰਤਿ ਸੁਹਾਵਣੀ ਮਨਮੁਖ ਮਤਿ ਫੀਕੀ ॥
saachee surat suhaavanee manmukh mat feekee.
and by being engaged in loving meditation on Naam, his comprehension becomes beautiful; but the self-willed person’s intellect remains insipid.
ਉਸ ਦੀ ਸੁਰਤ ਸਦਾ-ਥਿਰ ਭਗਤੀ ਵਿਚ ਟਿਕ ਕੇ ਸੋਹਣੀ ਹੋ ਜਾਂਦੀ ਹੈ। ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ ਮੱਤ ਉਸ ਨੂੰ ਫਿੱਕੀ ਵਾਲੇ ਰਾਹੇ ਹੀ ਪਾਣ ਵਾਲੀ ਹੁੰਦੀ ਹੈ।
ਮਨੁ ਤਨੁ ਤੇਰਾ ਤੂ ਪ੍ਰਭੂ ਸਚੁ ਧੀਰਕ ਧੁਰ ਕੀ ॥੪॥
man tan tayraa too parabhoo sach Dheerak Dhur kee. ||4||
O’ God, the mind and body is given to the beings by You and You are their true support from the very beginning. ||4||
ਹੇ ਪ੍ਰਭੂ! ਜੀਵਾਂ ਨੂੰ ਇਹ ਮਨ ਤੇ ਸਰੀਰ ਤੇਰਾ ਹੀ ਦਿੱਤਾ ਹੋਇਆ ਹੈ, ਤੂੰ ਹੀ ਆਪਣੀ ਧੁਰ ਦਰਗਾਹ ਤੋਂ ਜੀਵਾਂ ਨੂੰ ਸਿਮਰਨ ਦੀ ਟੇਕ ਦੇਣ ਵਾਲਾ ਹੈਂ ॥੪॥
ਸਾਚੈ ਬੈਸਣੁ ਉਠਣਾ ਸਚੁ ਭੋਜਨੁ ਭਾਖਿਆ ॥
saachai baisan uth-naa sach bhojan bhaakhi-aa.
In every situation, a true devotee is always attuned to God and remembering God is his spiritual food and speech.
ਸੇਵਕ ਦਾ ਉਠਣਾ ਬੈਠਣਾ ਸਦਾ ਹੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਰਹਿੰਦਾ ਹੈ, ਸਿਮਰਨ ਹੀ ਉਸ ਦੀ ਆਤਮਕ ਖ਼ੁਰਾਕ ਹੈ ਸਿਮਰਨ ਹੀ ਉਸ ਦੀ ਬੋਲੀ ਹੈ।
ਚਿਤਿ ਸਚੈ ਵਿਤੋ ਸਚਾ ਸਾਚਾ ਰਸੁ ਚਾਖਿਆ ॥
chit sachai vito sachaa saachaa ras chaakhi-aa.
His mind always remains attuned to God; God’s Name is his spiritual wealth, which he is always rejoicing.
ਸੇਵਕ ਦੇ ਚਿੱਤ ਵਿਚ ਸਦਾ-ਥਿਰ ਪ੍ਰਭੂ ਦੀ ਯਾਦ ਟਿਕੀ ਰਹਿੰਦੀ ਹੈ, ਸਦਾ-ਥਿਰ ਪ੍ਰਭੂ ਦਾ ਨਾਮ ਹੀ ਉਸ ਦਾ ਧਨ ਹੈ, ਇਹੀ ਰਸ ਸਦਾ ਚੱਖਦਾ ਰਹਿੰਦਾ ਹੈ।
ਸਾਚੈ ਘਰਿ ਸਾਚੈ ਰਖੇ ਗੁਰ ਬਚਨਿ ਸੁਭਾਖਿਆ ॥੫॥
saachai ghar saachai rakhay gur bachan subhaakhi-aa. ||5||
Through the word of the Guru, he keeps praising God and keeps his mind attuned to the eternal God. ||5||
(ਸੇਵਕ) ਗੁਰੂ ਦੀ ਰਾਹੀਂ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ (ਜਿਸ ਦੀ ਬਰਕਤਿ ਨਾਲ ਉਹ ਆਪਣੇ ਮਨ ਨੂੰ) ਸਦਾ-ਥਿਰ ਪ੍ਰਭੂ ਦੇ ਘਰ ਵਿਚ ਟਿਕਾਈ ਰੱਖਦਾ ਹੈ ॥੫॥
ਮਨਮੁਖ ਕਉ ਆਲਸੁ ਘਣੋ ਫਾਥੇ ਓਜਾੜੀ ॥
manmukh ka-o aalas ghano faathay ojaarhee.
The self-willed person is afflicted with acute laziness and remains entrapped in the wilderness of worldly illusions.
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਨੂੰ (ਨਾਮ ਸਿਮਰਨ ਵਲੋਂ) ਬਹੁਤ ਆਲਸ ਰਹਿੰਦਾ ਹੈ, ਤੇ ਇਸ ਲਈ ਉਸਦਾ ਮਨ ਵੀ ਉਜਾੜ ਬੀਆਬਾਨ ਵਿੱਚ ਹੀ ਫਸਿਆ ਰਹਿੰਦਾ ਹੈ।
ਫਾਥਾ ਚੁਗੈ ਨਿਤ ਚੋਗੜੀ ਲਗਿ ਬੰਧੁ ਵਿਗਾੜੀ ॥
faathaa chugai nit chogrhee lag banDh vigaarhee.
Caught in the net of worldly riches, he daily keeps on amassing worldly things; being attached to materialism, he spoils his relationship with God.
(ਨਾਮ ਵਲੋਂ ਸੁੰਞੇ ਮਨ ਦੀ ਅਗਵਾਈ ਵਿਚ) ਫਸਿਆ ਹੋਇਆ ਮਨਮੁਖ ਨਿਤ (ਮਾਇਆ-ਮੋਹ ਦੀ) ਚੋਗ ਚੁਗਦਾ ਹੈ, (ਆਪਣੇ ਮਨ ਦੇ ਪਿਛੇ) ਲੱਗ ਕੇ ਪਰਮਾਤਮਾ ਨਾਲੋਂ ਆਪਣਾ ਸੰਬੰਧ ਖ਼ਰਾਬ ਕਰ ਲੈਂਦਾ ਹੈ।
ਗੁਰ ਪਰਸਾਦੀ ਮੁਕਤੁ ਹੋਇ ਸਾਚੇ ਨਿਜ ਤਾੜੀ ॥੬॥
gur parsaadee mukat ho-ay saachay nij taarhee. ||6||
But even a self-willed person can get liberated from these worldly bonds by attuning his mind to God through the Guru’s grace. ||6||
ਮੋਹ ਮਾਇਆ ਦੀ ਇਸ ਗ਼ੁਲਾਮੀ ਵਿਚੋਂ ਮਨਮੁਖ ਭੀ ਗੁਰੂ ਦੀ ਕਿਰਪਾ ਨਾਲ ਸੁਤੰਤਰ ਹੋ ਕੇ ਸਦਾ-ਥਿਰ ਪ੍ਰਭੂ ਵਿਚ ਆਪਣੀ ਸੁਰਤ ਜੋੜ ਲੈਂਦਾ ਹੈ ॥੬॥
ਅਨਹਤਿ ਲਾਲਾ ਬੇਧਿਆ ਪ੍ਰਭ ਹੇਤਿ ਪਿਆਰੀ ॥
anhat laalaa bayDhi-aa parabh hayt pi-aaree.
The devotee remains pierced with love and affection for the imperishable God.
ਸੇਵਕ ਨਾਸ-ਰਹਿਤ ਪ੍ਰਭੂ ਦੀ ਯਾਦ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪਿਆਰ ਵਿਚ (ਉਸ ਦਾ ਮਨ) ਵਿੱਝਿਆ ਰਹਿੰਦਾ ਹੈ।
ਬਿਨੁ ਸਾਚੇ ਜੀਉ ਜਲਿ ਬਲਉ ਝੂਠੇ ਵੇਕਾਰੀ ॥
bin saachay jee-o jal bala-o jhoothay vaykaaree.
He firmly believes that without meditating on the Name of God, the mind of false and evil persons burn in agony.
(ਸੇਵਕ ਨੂੰ ਨਿਸਚਾ ਹੈ ਕਿ) ਝੂਠੇ ਵਿਕਾਰੀ ਬੰਦਿਆਂ ਦੀ ਜਿੰਦ ਸਦਾ-ਥਿਰ ਪ੍ਰਭੂ ਦੀ ਯਾਦ ਤੋਂ ਖੁੰਝ ਕੇ ਸੜ ਬਲ ਜਾਂਦੀ ਹੈ।
ਬਾਦਿ ਕਾਰਾ ਸਭਿ ਛੋਡੀਆ ਸਾਚੀ ਤਰੁ ਤਾਰੀ ॥੭॥
baad kaaraa sabh chhodee-aa saachee tar taaree. ||7||
He abandons all useless deeds in the love for Maya, and for him the devotional worship of God is like a boat to cross over the worldly ocean of vices. ||7||
ਇਸ ਵਾਸਤੇ ਸੇਵਕ ਮੋਹ-ਮਾਇਆ ਦੀਆਂ ਵਿਅਰਥ ਕਾਰਾਂ ਤਿਆਗ ਦੇਂਦਾ ਹੈ। ਪਰਮਾਤਮਾ ਦੀ ਭਗਤੀ (ਸੇਵਕ ਵਾਸਤੇ ਸੰਸਾਰ-ਸਮੁੰਦਰ ਤੋਂ) ਤਾਰਨ ਦੇ ਸਮਰੱਥ ਬੇੜੀ ਹੈ ॥੭॥
ਜਿਨੀ ਨਾਮੁ ਵਿਸਾਰਿਆ ਤਿਨਾ ਠਉਰ ਨ ਠਾਉ ॥
jinee naam visaari-aa tinaa tha-ur na thaa-o.
Those who forsake Naam, do not find inner peace anywhere else.
ਜਿਨ੍ਹਾਂ ਨੇ ਪ੍ਰਭੂ ਦਾ ਨਾਮ ਭੁਲਾ ਦਿੱਤਾ ਉਹਨਾਂ ਨੂੰ ਆਤਮਕ ਸ਼ਾਂਤੀ ਲਈ ਹੋਰ ਕੋਈ ਥਾਂ ਟਿਕਾਣਾ ਨਹੀਂ ਲੱਭਦਾ।
ਲਾਲੈ ਲਾਲਚੁ ਤਿਆਗਿਆ ਪਾਇਆ ਹਰਿ ਨਾਉ ॥
laalai laalach ti-aagi-aa paa-i-aa har naa-o.
The devotee forsakes his greed for worldly wealth and finds the wealth of Naam.
ਇਸ ਕਰਕੇ ਸੇਵਕ ਨੇ ਮਾਇਆ ਦਾ ਲਾਲਚ ਛੱਡ ਦਿੱਤਾ ਹੈ, ਤੇ ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ।
ਤੂ ਬਖਸਹਿ ਤਾ ਮੇਲਿ ਲੈਹਿ ਨਾਨਕ ਬਲਿ ਜਾਉ ॥੮॥੪॥
too bakhsahi taa mayl laihi naanak bal jaa-o. ||8||4||
O’ Nanak, say: O’ God, if You forgive the beings, then You unite them with You; Nanak is forever dedicated to You. ||8||4||
ਹੇ ਨਾਨਕ! (ਅਰਦਾਸ ਕਰ ਕਿ) ਮੈਂ ਤੈਥੋਂ ਸਦਕੇ ਜਾਂਦਾ ਹਾਂ। ਤੂੰ ਆਪ ਹੀ ਮੇਹਰ ਕਰੇਂ ਤਾਂ ਜੀਵਾਂ ਨੂੰ (ਆਪਣੇ ਚਰਨਾਂ ਵਿਚ) ਮਿਲਾਏਂ ॥੮॥੪॥
ਮਾਰੂ ਮਹਲਾ ੧ ॥
maaroo mehlaa 1.
Raag Maaroo, First Guru:
ਲਾਲੈ ਗਾਰਬੁ ਛੋਡਿਆ ਗੁਰ ਕੈ ਭੈ ਸਹਜਿ ਸੁਭਾਈ ॥
laalai gaarab chhodi-aa gur kai bhai sahj subhaa-ee.
A true devotee of God is the one who has shed his ego, and under the fear and respect of the Guru, lives in a state of spiritual stability.
(ਪ੍ਰਭੂ ਦਾ) ਸੇਵਕ (ਉਹ ਹੈ ਜਿਸ) ਨੇ ਅਹੰਕਾਰ ਤਿਆਗ ਦਿੱਤਾ ਹੈ ਗੁਰੂ ਦੇ ਡਰ-ਅਦਬ ਵਿਚ ਰਹਿ ਕੇ ਸੇਵਕ ਅਡੋਲ ਆਤਮਕ ਅਵਸਥਾ ਵਿਚ ਟਿਕਿਆ ਰਹਿੰਦਾ ਹੈ।
ਲਾਲੈ ਖਸਮੁ ਪਛਾਣਿਆ ਵਡੀ ਵਡਿਆਈ ॥
laalai khasam pachhaani-aa vadee vadi-aa-ee.
The devotee has realized the Master-God, which has brought him great glory.
ਸੇਵਕ ਨੇ ਮਾਲਕ ਨਾਲ ਡੂੰਘੀ ਸਾਂਝ ਪਾ ਲਈ ਹੈ, ਜਿਸ ਕਰਕੇ ਉਸ ਨੂੰ ਬਹੁਤ ਆਦਰ-ਮਾਣ ਮਿਲਦਾ ਹੈ।
ਖਸਮਿ ਮਿਲਿਐ ਸੁਖੁ ਪਾਇਆ ਕੀਮਤਿ ਕਹਣੁ ਨ ਜਾਈ ॥੧॥
khasam mili-ai sukh paa-i-aa keemat kahan na jaa-ee. ||1||
Upon meeting the Master-God, he has received such inner peace whose worth is beyond description. ||1||
ਖਸਮ-ਪ੍ਰਭੂ ਮਿਲ ਪਏ, ਤਾਂ ਸੇਵਕ ਨੂੰ ਇਤਨਾ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਕਿ ਉਸ ਆਨੰਦ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥੧॥
ਲਾਲਾ ਗੋਲਾ ਖਸਮ ਕਾ ਖਸਮੈ ਵਡਿਆਈ ॥
laalaa golaa khasam kaa khasmai vadi-aa-ee.
One who becomes the true devotee of the Master-God, is always praising Him.
ਜੇਹੜਾ ਮਨੁੱਖ ਪਰਮਾਤਮਾ-ਮਾਲਕ ਦਾ ਸੇਵਕ ਗ਼ੁਲਾਮ ਬਣਦਾ ਹੈ ਉਹ ਖਸਮ-ਪ੍ਰਭੂ ਦੀ ਹੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ।
ਗੁਰ ਪਰਸਾਦੀ ਉਬਰੇ ਹਰਿ ਕੀ ਸਰਣਾਈ ॥੧॥ ਰਹਾਉ ॥
gur parsaadee ubray har kee sarnaa-ee. ||1|| rahaa-o.
Those who, by Guru’s grace, have come to the shelter of God are ferried across the worldly ocean of vices. ||1||Pause||
ਜੇਹੜੇ ਬੰਦੇ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੀ ਸਰਨ ਪੈਂਦੇ ਹਨ ਉਹ (ਸੰਸਾਰ ਸਾਗਰ ਤੋਂ) ਬਚ ਨਿਕਲਦੇ ਹਨ ॥੧॥ ਰਹਾਉ ॥
ਲਾਲੇ ਨੋ ਸਿਰਿ ਕਾਰ ਹੈ ਧੁਰਿ ਖਸਮਿ ਫੁਰਮਾਈ ॥
laalay no sir kaar hai Dhur khasam furmaa-ee.
The Master-God has issued His command from the very beginning for His devotee to obey His will.
ਖਸਮ-ਪ੍ਰਭੂ ਨੇ ਧੁਰੋਂ ਹੀ ਹੁਕਮ ਦੇ ਦਿੱਤਾ ਆਪਣੇ ਸੇਵਕ ਨੂੰ ਸਿਰ ਤੇ (ਹੁਕਮ ਮੰਨਣ ਦੀ) ਕਾਰ ਸੌਂਪ ਦਿੱਤੀ।
ਲਾਲੈ ਹੁਕਮੁ ਪਛਾਣਿਆ ਸਦਾ ਰਹੈ ਰਜਾਈ ॥
laalai hukam pachhaani-aa sadaa rahai rajaa-ee.
That is why the devotee recognizes God’s command, and submits to His Will forever.
(ਇਸ ਵਾਸਤੇ ਪ੍ਰਭੂ ਦਾ) ਸੇਵਕ ਪ੍ਰਭੂ ਦਾ ਹੁਕਮ ਪਛਾਣਦਾ ਹੈ ਤੇ ਸਦਾ ਉਸ ਦੀ ਰਜ਼ਾ ਵਿਚ ਰਹਿੰਦਾ ਹੈ।
ਆਪੇ ਮੀਰਾ ਬਖਸਿ ਲਏ ਵਡੀ ਵਡਿਆਈ ॥੨॥
aapay meeraa bakhas la-ay vadee vadi-aa-ee. ||2||
The Master-God Himself bestows mercy and blesses him with great glory. ||2||
ਮਾਲਕ ਆਪ ਹੀ (ਸੇਵਕ ਉਤੇ) ਬਖ਼ਸ਼ਸ਼ ਕਰਦਾ ਹੈ ਤੇ ਉਸ ਨੂੰ ਬਹੁਤ ਆਦਰ-ਮਾਣ ਦੇਂਦਾ ਹੈ ॥੨॥
ਆਪਿ ਸਚਾ ਸਭੁ ਸਚੁ ਹੈ ਗੁਰ ਸਬਦਿ ਬੁਝਾਈ ॥
aap sachaa sabh sach hai gur sabad bujhaa-ee.
O’ God, through the Guru’s word, You have given this knowledge that You Yourself are eternal and true is Your expanse.
ਹੇ ਪ੍ਰਭੂ! ਤੂੰ ਗੁਰੂ ਦੇ ਸ਼ਬਦ ਦੀ ਰਾਹੀਂ ਇਹ ਸੂਝ ਦਿੱਤੀ ਹੈ ਕਿ ਤੂੰ ਆਪ ਸਦਾ ਅਟੱਲ ਹੈਂ ਤੇ ਤੇਰਾ ਸਾਰਾ ਪਸਾਰਾ ਸਚ ਰੂਪ ਹੈ।
ਤੇਰੀ ਸੇਵਾ ਸੋ ਕਰੇ ਜਿਸ ਨੋ ਲੈਹਿ ਤੂ ਲਾਈ ॥
tayree sayvaa so karay jis no laihi too laa-ee.
He alone meditates on You, whom You Yourself attach to it.
ਤੇਰੀ ਸੇਵਾ-ਭਗਤੀ ਉਹੀ ਮਨੁੱਖ ਕਰਦਾ ਹੈ ਜਿਸ ਨੂੰ ਤੂੰ ਆਪ ਸੇਵਾ-ਭਗਤੀ ਵਿਚ ਜੋੜਦਾ ਹੈਂ।
ਬਿਨੁ ਸੇਵਾ ਕਿਨੈ ਨ ਪਾਇਆ ਦੂਜੈ ਭਰਮਿ ਖੁਆਈ ॥੩॥
bin sayvaa kinai na paa-i-aa doojai bharam khu-aa-ee. ||3||
No one has ever realized You without meditating on You; one remains lost in duality without remembering You. ||3||
ਤੇਰੀ ਸੇਵਾ-ਭਗਤੀ ਤੋਂ ਬਿਨਾ ਕੋਈ ਜੀਵ ਤੈਨੂੰ ਲੱਭ ਨਹੀਂ ਸਕਿਆ, (ਤੇਰੀ ਸੇਵਾ-ਭਗਤੀ ਤੋਂ ਬਿਨਾ ਜੀਵ) ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝਿਆ ਰਹਿੰਦਾ ਹੈ ॥੩॥
ਸੋ ਕਿਉ ਮਨਹੁ ਵਿਸਾਰੀਐ ਨਿਤ ਦੇਵੈ ਚੜੈ ਸਵਾਇਆ ॥
so ki-o manhu visaaree-ai nit dayvai charhai savaa-i-aa.
Why should we forsake God from our mind, who blesses us with gifts which multiply day by day?
ਆਪਣੇ ਚਿੱਤ ਅੰਦਰੋਂ ਅਸੀਂ ਉਸ ਪ੍ਰਭੂ ਨੂੰ ਕਿਉਂ ਭੁਲਾਈਏ, ਜੋ ਸਭ ਜੀਵਾਂ ਨੂੰ ਸਭ ਕੁਝ ਸਦਾ ਦੇਂਦਾ ਹੈ ਤੇ ਉਸ ਦਾ ਦਿੱਤਾ ਨਿਤ ਵਧਦਾ ਰਹਿੰਦਾ ਹੈ?
ਜੀਉ ਪਿੰਡੁ ਸਭੁ ਤਿਸ ਦਾ ਸਾਹੁ ਤਿਨੈ ਵਿਚਿ ਪਾਇਆ ॥
jee-o pind sabh tis daa saahu tinai vich paa-i-aa.
Our body and soul belong to God and it is He who has infused the breath in it.
ਇਹ ਜਿੰਦ ਤੇ ਇਹ ਸਰੀਰ ਸਭ ਉਸ ਪ੍ਰਭੂ ਦੀ ਮਲਕੀਅਤ ਹਨ, ਸਰੀਰ ਵਿਚ ਸੁਆਸ ਭੀ ਉਸੇ ਨੇ ਹੀ ਰੱਖਿਆ ਹੈ।
ਜਾ ਕ੍ਰਿਪਾ ਕਰੇ ਤਾ ਸੇਵੀਐ ਸੇਵਿ ਸਚਿ ਸਮਾਇਆ ॥੪॥
jaa kirpaa karay taa sayvee-ai sayv sach samaa-i-aa. ||4||
But it is only when God shows His mercy that we lovingly meditate on Him, and by meditating we merge in Him. ||4||
(ਪਰ ਉਸ ਦੀ ਸੇਵਾ ਭਗਤੀ ਭੀ ਉਸ ਦੀ ਮੇਹਰ ਨਾਲ ਹੀ ਕਰ ਸਕੀਦੀ ਹੈ) ਜਦੋਂ ਉਹ ਕਿਰਪਾ ਕਰਦਾ ਹੈ ਤਾਂ ਉਸ ਦੀ ਸੇਵਾ ਕਰੀਦੀ ਹੈ, ਜੀਵ ਸੇਵਾ-ਭਗਤੀ ਕਰ ਕੇ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ॥੪॥
ਲਾਲਾ ਸੋ ਜੀਵਤੁ ਮਰੈ ਮਰਿ ਵਿਚਹੁ ਆਪੁ ਗਵਾਏ ॥
laalaa so jeevat marai mar vichahu aap gavaa-ay.
That person alone is the devotee of God who, while living in the world, is free from worldly attachments, as if he has no ego while still alive.
ਉਹ ਮਨੁੱਖ ਪ੍ਰਭੂ ਦਾ ਸੇਵਕ (ਅਖਵਾ ਸਕਦਾ) ਹੈ ਜੋ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਮਾਇਆ ਦੇ ਮੋਹ ਵਲੋਂ ਮਰਿਆ ਰਹਿੰਦਾ ਹੈ, ਮਾਇਆ ਦੇ ਮੋਹ ਤੋਂ ਉਤਾਂਹ ਰਹਿ ਕੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰਦਾ ਹੈ।
ਬੰਧਨ ਤੂਟਹਿ ਮੁਕਤਿ ਹੋਇ ਤ੍ਰਿਸਨਾ ਅਗਨਿ ਬੁਝਾਏ ॥
banDhan tooteh mukat ho-ay tarisnaa agan bujhaa-ay.
His bonds are broken, he is liberated from the worldly attachments and he extinguishes the fire of his worldly desires.
(ਅਜੇਹੇ ਸੇਵਕ ਦੇ ਮਾਇਆ ਵਾਲੇ) ਬੰਧਨ ਟੁੱਟ ਜਾਂਦੇ ਹਨ, ਮਾਇਆ ਦੇ ਮੋਹ ਤੋਂ ਉਸ ਨੂੰ ਸੁਤੰਤ੍ਰਤਾ ਮਿਲ ਜਾਂਦੀ ਹੈ, ਉਹ ਆਪਣੇ ਅੰਦਰੋਂ ਮਾਇਆ ਦੀ ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦਾ ਹੈ।
ਸਭ ਮਹਿ ਨਾਮੁ ਨਿਧਾਨੁ ਹੈ ਗੁਰਮੁਖਿ ਕੋ ਪਾਏ ॥੫॥
sabh meh naam niDhaan hai gurmukh ko paa-ay. ||5||
The treasure of Naam is present in all beings but only a rare follower of the Guru can find it. ||5||
ਉਂਞ ਤਾਂ ਪਰਮਾਤਮਾ ਦਾ ਨਾਮ-ਖ਼ਜ਼ਾਨਾ ਹਰੇਕ ਜੀਵ ਦੇ ਅੰਦਰ ਹੀ ਮੌਜੂਦ ਹੈ, ਪਰ ਕੋਈ ਉਹੀ ਬੰਦਾ ਇਸ ਖ਼ਜ਼ਾਨੇ ਨੂੰ ਲੱਭ ਸਕਦਾ ਹੈ ਜੋ ਗੁਰੂ ਦੀ ਸਰਨ ਪੈਂਦਾ ਹੈ ॥੫॥
ਲਾਲੇ ਵਿਚਿ ਗੁਣੁ ਕਿਛੁ ਨਹੀ ਲਾਲਾ ਅਵਗਣਿਆਰੁ ॥
laalay vich gun kichh nahee laalaa avgani-aar.
O’ God! on his own, there are no virtues in your devotee, instead, he is full of shortcomings.
ਹੇ ਪ੍ਰਭੂ! ਤੇਰੇ ਸੇਵਕ ਵਿਚ ਕੋਈ ਗੁਣ ਨਹੀਂ, ਉਹ ਤਾਂ ਸਗੋਂ ਔਗੁਣਾਂ ਨਾਲ ਭਰਿਆ ਰਹਿੰਦਾ ਹੈ।
ਤੁਧੁ ਜੇਵਡੁ ਦਾਤਾ ਕੋ ਨਹੀ ਤੂ ਬਖਸਣਹਾਰੁ ॥
tuDh jayvad daataa ko nahee too bakhsanhaar.
There is no benefactor like You, You are very forgiving.
ਤੇਰੇ ਜੇਡਾ ਦਾਤਾ ਹੋਰ ਕੋਈ ਨਹੀਂ। ਤੂੰ ਆਪ ਹੀ ਬਖ਼ਸ਼ਸ਼ ਕਰਦਾ ਹੈਂ।
ਤੇਰਾ ਹੁਕਮੁ ਲਾਲਾ ਮੰਨੇ ਏਹ ਕਰਣੀ ਸਾਰੁ ॥੬॥
tayraa hukam laalaa mannay ayh karnee saar. ||6||
To obey Your command is considered the sublime deed by Your devotee. ||6||
ਤੇਰਾ ਸੇਵਕ ਹੁਕਮ ਮੰਨਣ ਨੂੰ ਹੀ ਸਭ ਤੋਂ ਸ੍ਰੇਸ਼ਟ ਕੰਮ ਸਮਝਦਾ ਹੈ ॥੬॥
ਗੁਰੁ ਸਾਗਰੁ ਅੰਮ੍ਰਿਤ ਸਰੁ ਜੋ ਇਛੇ ਸੋ ਫਲੁ ਪਾਏ ॥
gur saagar amrit sar jo ichhay so fal paa-ay.
The Guru is an ocean, a pool of ambrosial nectar; one who follows Guru’s teachings receives the fruit of his desires.
ਗੁਰੂ ਸਮੁੰਦਰ ਹੈ, ਗੁਰੂ ਅੰਮ੍ਰਿਤ ਨਾਲ ਭਰਿਆ ਹੋਇਆ ਸਰੋਵਰ ਹੈ (‘ਅੰਮ੍ਰਿਤਸਰੁ’ ਹੈ। ਸੇਵਕ ਇਸ ਅੰਮ੍ਰਿਤ ਦੇ ਸਰੋਵਰ ਗੁਰੂ ਦੀ ਸਰਨ ਪੈਂਦਾ ਹੈ, ਫਿਰ ਇਥੋਂ) ਜੋ ਕੁਝ ਮੰਗਦਾ ਹੈ ਉਹ ਫਲ ਲੈ ਲੈਂਦਾ ਹੈ।
ਨਾਮੁ ਪਦਾਰਥੁ ਅਮਰੁ ਹੈ ਹਿਰਦੈ ਮੰਨਿ ਵਸਾਏ ॥
naam padaarath amar hai hirdai man vasaa-ay.
By Guru’s grace, he enshrines Naam in his mind, which is true investment and it lasts forever.
(ਗੁਰੂ ਦੀ ਮੇਹਰ ਨਾਲ ਸੇਵਕ ਆਪਣੇ) ਹਿਰਦੇ ਵਿਚ ਮਨ ਵਿਚ ਪਰਮਾਤਮਾ ਦਾ ਨਾਮ ਵਸਾਂਦਾ ਹੈ ਜੋ (ਅਸਲ) ਸਰਮਾਇਆ ਹੈ ਤੇ ਜੋ ਕਦੇ ਮੁੱਕਣ ਵਾਲਾ ਨਹੀਂ।