Page 1019
ਮਾਰੂ ਮਹਲਾ ੫ ॥
maaroo mehlaa 5.
Raag Maaroo, Fifth Guru:
ਜੀਵਨਾ ਸਫਲ ਜੀਵਨ ਸੁਨਿ ਹਰਿ ਜਪਿ ਜਪਿ ਸਦ ਜੀਵਨਾ ॥੧॥ ਰਹਾਉ ॥
jeevnaa safal jeevan sun har jap jap sad jeevnaa. ||1|| rahaa-o.
Among the ways of living, that way of living is fruitful in which one lives by always listening and reciting God’s Name. ||1||Pause||
ਜੀਊਣ ਵਿਚੋਂ ਉਸ ਮਨੁੱਖ ਦਾ ਜੀਊਣਾ ਕਾਮਯਾਬ ਹੈ ਜਿਹੜਾ ਹਰਿ-ਨਾਮ ਸੁਣ ਕੇ ਸਦਾ ਹਰਿ-ਨਾਮ ਜਪ ਕੇ ਜੀਊਂਦਾ ਹੈ ॥੧॥ ਰਹਾਉ ॥
ਪੀਵਨਾ ਜਿਤੁ ਮਨੁ ਆਘਾਵੈ ਨਾਮੁ ਅੰਮ੍ਰਿਤ ਰਸੁ ਪੀਵਨਾ ॥੧॥
peevnaa jit man aaghaavai naam amrit ras peevnaa. ||1||
One should drink the ambrosial nectar of Naam, it is such a drink with which one’s mind is satiated. ||1||
ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਰਸ ਪੀਣਾ ਚਾਹੀਦਾ ਹੈ, ਇਹ ਪੀਣ ਐਸਾ ਹੈ ਕਿ ਇਸ ਦੀ ਰਾਹੀਂ ਮਨ ਰੱਜਿਆ ਰਹਿੰਦਾ ਹੈ ॥੧॥
ਖਾਵਨਾ ਜਿਤੁ ਭੂਖ ਨ ਲਾਗੈ ਸੰਤੋਖਿ ਸਦਾ ਤ੍ਰਿਪਤੀਵਨਾ ॥੨॥
khaavnaa jit bhookh na laagai santokh sadaa taripteevnaa. ||2||
One should make Naam as the spiritual food, after eating which one does not feel hungry for Maya, and always remains content and satiated. ||2||
ਨਾਮ-ਭੋਜਨ ਨੂੰ ਹੀ ਜਿੰਦ ਦੀ ਖ਼ੁਰਾਕ ਬਣਾਣਾ ਚਾਹੀਦਾ ਹੈ ਕਿਉਂਕਿ ਇਸ ਦੀ ਬਰਕਤਿ ਨਾਲ ਮਾਇਆ ਵਾਲੀ ਭੁੱਖ ਨਹੀਂ ਲੱਗਦੀ, ਸੰਤੋਖ ਵਿਚ ਸਦਾ ਰੱਜੇ ਰਹੀਦਾ ਹੈ ॥੨॥
ਪੈਨਣਾ ਰਖੁ ਪਤਿ ਪਰਮੇਸੁਰ ਫਿਰਿ ਨਾਗੇ ਨਹੀ ਥੀਵਨਾ ॥੩॥
painnaa rakh pat parmaysur fir naagay nahee theevnaa. ||3||
One ought to wear an outfit, which saves his honor before God and he does not become naked (ashamed) ever again. ||3||
ਸਚੀ ਪੁਸ਼ਾਕ ਉਹ ਹੈ ਜਿਹੜੀ ਪ੍ਰਭੂ ਦੇ ਅੱਗੇ ਬੰਦੇ ਦੀ ਇੱਜ਼ਤ ਬਚਾਉਂਦੀ ਹੈ ਅਤੇ ਉਹ ਮੁੜ ਕੇ ਨੰਗਾ ਨਹੀਂ ਹੁੰਦਾ।
ਭੋਗਨਾ ਮਨ ਮਧੇ ਹਰਿ ਰਸੁ ਸੰਤਸੰਗਤਿ ਮਹਿ ਲੀਵਨਾ ॥੪॥
bhognaa man maDhay har ras santsangat meh leevnaa. ||4||
The true joy is that with which one feels the sublime elixir of God’s Name within his mind, which is attained only in the holy congregation. ||4||
ਉਹ ਭੋਗਣਾ ਸਫਲ ਹੈ ਜਿਸ ਨਾਲ ਮਨ ਵਿਚ ਹਰੀ ਦਾ ਨਾਮ ਰਸ ਮਾਣਨਾ ਹੈ ਜੋ ਸੰਤਾਂ ਦੀ ਸੰਗਤ ਵਿਚ ਰਹਿ ਕੇ ਹੀ ਮਿਲਦਾ ਹੈ ॥੪॥
ਬਿਨੁ ਤਾਗੇ ਬਿਨੁ ਸੂਈ ਆਨੀ ਮਨੁ ਹਰਿ ਭਗਤੀ ਸੰਗਿ ਸੀਵਨਾ ॥੫॥
bin taagay bin soo-ee aanee man har bhagtee sang seevnaa. ||5||
The real sewing without using the thread and needle is to attach one’s mind to God’s devotional worship. ||5||
ਧਾਗੇ ਅਤੇ ਸੂਈ ਲਿਆਉਣ ਦੇ ਬਗ਼ੈਰ ਮਨ ਨੂੰ ਸੁਆਮੀ ਦੀ ਪ੍ਰੇਮਮਈ ਸੇਵਾ ਨਾਲ ਸੀਉਣਾ ਹੀ ਅਸਲ ਸੀਉਣਾ ਪਰੋਣਾ ਹੈ।
ਮਾਤਿਆ ਹਰਿ ਰਸ ਮਹਿ ਰਾਤੇ ਤਿਸੁ ਬਹੁੜਿ ਨ ਕਬਹੂ ਅਉਖੀਵਨਾ ॥੬॥
maati-aa har ras meh raatay tis bahurh na kabhoo a-ukheevanaa. ||6||
Those who become elated with the elixir of God’s Name, their ecstasy never fades. ||6||
ਜਿਹੜੇ ਮਨੁੱਖ ਪ੍ਰਭੂ ਦੇ ਨਾਮ-ਰਸ ਵਿਚ ਰੰਗੇ ਜਾਂਦੇ ਹਨ ਉਹ ਅਸਲ ਨਸ਼ੇ ਵਿਚ ਮਸਤ ਹਨ; ਇਹ ਨਸ਼ਾ ਮੁੜ ਕਦੇ ਭੀ ਘਟਦਾ ਨਹੀਂ ॥੬॥
ਮਿਲਿਓ ਤਿਸੁ ਸਰਬ ਨਿਧਾਨਾ ਪ੍ਰਭਿ ਕ੍ਰਿਪਾਲਿ ਜਿਸੁ ਦੀਵਨਾ ॥੭॥
mili-o tis sarab niDhaanaa parabh kirpaal jis deevnaa. ||7||
That person realized God, the master of all treasures, whom the merciful God Himself blessed with the gift of Naam. ||7||
ਕਿਰਪਾਲ ਪ੍ਰਭੂ ਨੇ ਆਪ ਜਿਸ ਜੀਵ ਨੂੰ ਇਹ ਨਾਮ- ਦਾਤ ਦਿੱਤੀ ਉਸ ਨੂੰ ਹੀ ਸਾਰੇ ਖ਼ਜ਼ਾਨਿਆਂ ਦਾ ਮਾਲਕ (ਪ੍ਰਭੂ) ਮਿਲ ਪਿਆ ॥੭॥
ਸੁਖੁ ਨਾਨਕ ਸੰਤਨ ਕੀ ਸੇਵਾ ਚਰਣ ਸੰਤ ਧੋਇ ਪੀਵਨਾ ॥੮॥੩॥੬॥
sukh naanak santan kee sayvaa charan sant Dho-ay peevnaa. ||8||3||6||
O’ Nanak, the true spiritual peace lies in the service of the saints with utmost humility like drinking the washings of their feet. ||8||3||6||
ਹੇ ਨਾਨਕ! ਅਸਲ ਆਤਮਕ ਆਨੰਦ ਸੰਤ ਜਨਾਂ ਦੀ ਸੇਵਾ ਕਰਨ ਵਿਚ ਹੀ ਹੈ, ਸੰਤਾਂ ਦੇ ਚਰਨ ਧੋ ਕੇ ਪੀਣ ਵਿਚ ਹੈ ॥੮॥੩॥੬॥
ਮਾਰੂ ਮਹਲਾ ੫ ਘਰੁ ੮ ਅੰਜੁਲੀਆ
maaroo mehlaa 5 ghar 8 anjulee-aa
Raag Maaroo, Fifth Guru, Eighth Beat, Anjulees (Prayer With folded Hands)
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the true Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਜਿਸੁ ਗ੍ਰਿਹਿ ਬਹੁਤੁ ਤਿਸੈ ਗ੍ਰਿਹਿ ਚਿੰਤਾ ॥
jis garihi bahut tisai garihi chintaa.
The one, whose household has abundance of worldly wealth, suffers anxiety that someone might steal it.
ਜਿਸ ਮਨੁੱਖ ਦੇ ਘਰ ਵਿਚ ਬਹੁਤ ਮਾਇਆ ਹੁੰਦੀ ਹੈ, ਉਸ ਦੇ ਹਿਰਦੇ- ਘਰ ਵਿਚ ਹਰ ਵੇਲੇ ਚਿੰਤਾ ਰਹਿੰਦੀ ਹੈ ਕਿ ਕਿਤੇ ਖੁੱਸ ਨਾਹ ਜਾਏ।
ਜਿਸੁ ਗ੍ਰਿਹਿ ਥੋਰੀ ਸੁ ਫਿਰੈ ਭ੍ਰਮੰਤਾ ॥
jis garihi thoree so firai bharmantaa.
One whose household has a shortage of wealth, keeps wandering in its pursuit.
ਜਿਸ ਮਨੁੱਖ ਦੇ ਘਰ ਵਿਚ ਥੋੜੀ ਮਾਇਆ ਹੈ ਉਹ ਮਨੁੱਖ (ਮਾਇਆ ਦੀ ਖ਼ਾਤਰ) ਭਟਕਦਾ ਫਿਰਦਾ ਹੈ।
ਦੁਹੂ ਬਿਵਸਥਾ ਤੇ ਜੋ ਮੁਕਤਾ ਸੋਈ ਸੁਹੇਲਾ ਭਾਲੀਐ ॥੧॥
duhoo bivasthaa tay jo muktaa so-ee suhaylaa bhaalee-ai. ||1||
But he alone is seen to be enjoying the inner peace, who is free from both of these situations (neither abundance nor shortage). ||1||
ਪਰ ਜਿਹੜਾ ਮਨੁੱਖ ਇਹਨਾਂ ਦੋਹਾਂ ਹਾਲਤਾਂ ਤੋਂ ਬਚਿਆ ਰਹਿੰਦਾ ਹੈ, ਉਹੀ ਮਨੁੱਖ ਸੌਖਾ ਵੇਖੀਦਾ ਹੈ ॥੧॥
ਗ੍ਰਿਹ ਰਾਜ ਮਹਿ ਨਰਕੁ ਉਦਾਸ ਕਰੋਧਾ ॥
garih raaj meh narak udaas karoDhaa.
One who is engrossed in luxuries of household life, in reality is miserable as if living in hell; the one who has renounced family life, remains afflicted with anger,
ਜਿਹੜਾ ਮਨੁੱਖ ਗ੍ਰਿਹਸਤ ਦੇ ਐਸ਼੍ਵਰਜ ਵਿਚ ਰੁੱਝਾ ਹੋਇਆ ਹੈ, ਉਹ (ਅਸਲ ਵਿਚ) ਨਰਕ (ਭੋਗ ਰਿਹਾ ਹੈ); ਜਿਹੜਾ ਮਨੁੱਖ (ਗ੍ਰਿਹਸਤ ਦੇ ਜੰਜਾਲਾਂ ਦਾ) ਤਿਆਗ ਕਰ ਗਿਆ ਹੈ ਉਹ ਸਦਾ ਕ੍ਰੋਧ ਦਾ ਸ਼ਿਕਾਰ ਹੋਇਆ ਰਹਿੰਦਾ ਹੈ,
ਬਹੁ ਬਿਧਿ ਬੇਦ ਪਾਠ ਸਭਿ ਸੋਧਾ ॥
baho biDh bayd paath sabh soDhaa.
even if he may have studied all the holy scriptures in different ways.
ਭਾਵੇਂ ਉਸ ਨੇ ਕਈ ਤਰੀਕਿਆਂ ਨਾਲ ਸਾਰੇ ਵੇਦ-ਪਾਠ ਸੋਧੇ ਹੋਣ।
ਦੇਹੀ ਮਹਿ ਜੋ ਰਹੈ ਅਲਿਪਤਾ ਤਿਸੁ ਜਨ ਕੀ ਪੂਰਨ ਘਾਲੀਐ ॥੨॥
dayhee meh jo rahai alipataa tis jan kee pooran ghaalee-ai. ||2||
Successful are the efforts of the humble person, who remains unattached to Maya, while earning his livelihood to maintain his body. ||2||
ਉਸ ਮਨੁੱਖ ਦੀ ਹੀ ਮਿਹਨਤ ਸਿਰੇ ਚੜ੍ਹਦੀ ਹੈ ਜੋ ਸਰੀਰ ਦੀ ਖ਼ਾਤਰ ਕਿਰਤ ਕਰਦਿਆਂ ਹੀ ਮਾਇਆ ਵਲੋਂ ਨਿਰਲੇਪ ਰਹਿੰਦਾ ਹੈ ॥੨॥
ਜਾਗਤ ਸੂਤਾ ਭਰਮਿ ਵਿਗੂਤਾ ॥
jaagat sootaa bharam vigootaa.
One who is engrossed in materialism, even if alert, he is being wasted away by doubt.
(ਜਿਹੜਾ ਮਨੁੱਖ ਹਉਮੈ ਦੇ ਬੰਧਨਾਂ ਨਾਲ ਬੱਝਾ ਪਿਆ ਹੈ ਉਹ) ਜਾਗਦਾ ਸੁੱਤਾ ਹਰ ਵੇਲੇ ਹੀ ਭਟਕਣਾ ਵਿਚ ਪੈ ਕੇ ਖ਼ੁਆਰ ਹੁੰਦਾ ਹੈ।
ਬਿਨੁ ਗੁਰ ਮੁਕਤਿ ਨ ਹੋਈਐ ਮੀਤਾ ॥
bin gur mukat na ho-ee-ai meetaa.
O’ my friend, without following the Guru’s teachings, liberation from the bonds of maya cannot be achieved.
ਹੇ ਮਿੱਤਰ! ਗੁਰੂ ਦੀ ਸਰਨ ਤੋਂ ਬਿਨਾ ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਹੁੰਦੀ।
ਸਾਧਸੰਗਿ ਤੁਟਹਿ ਹਉ ਬੰਧਨ ਏਕੋ ਏਕੁ ਨਿਹਾਲੀਐ ॥੩॥
saaDhsang tuteh ha-o banDhan ayko ayk nihaalee-ai. ||3||
When one’s bonds of ego are broken in the company of the Guru, then he experiences God everywhere. ||3||
ਜਿਸ ਮਨੁੱਖ ਦੇ ਹਉਮੈ ਦੇ ਬੰਧਨ ਗੁਰੂ ਦੀ ਸੰਗਤ ਵਿਚ ਟਿਕ ਕੇ ਟੁੱਟ ਜਾਂਦੇ ਹਨ, ਉਹ ਹਰ ਥਾਂ ਇਕ ਪਰਮਾਤਮਾ ਨੂੰ ਹੀ ਵੇਖਦਾ ਹੈ ॥੩॥
ਕਰਮ ਕਰੈ ਤ ਬੰਧਾ ਨਹ ਕਰੈ ਤ ਨਿੰਦਾ ॥
karam karai ta banDhaa nah karai ta nindaa.
As a person performs various religious rituals, he gets bound in these rituals, but if he does not perform them, he is maligned by others.
(ਜਿਹੜਾ ਮਨੁੱਖ ਸ਼ਾਸਤ੍ਰਾਂ ਅਨੁਸਾਰ ਮਿਥੇ ਹੋਏ ਧਾਰਮਿਕ) ਕਰਮ ਕਰਦਾ ਰਹਿੰਦਾ ਹੈ ਉਹ ਇਹਨਾਂ ਕਰਮਾਂ ਦੇ ਜਾਲ ਵਿਚ ਜਕੜਿਆ ਰਹਿੰਦਾ ਹੈ, ਤੇ, ਜੇ ਉਹ ਕਿਸੇ ਵੇਲੇ ਇਹ ਕਰਮ ਨਹੀਂ ਕਰਦਾ, ਤਾਂ ਕਰਮ-ਕਾਂਡੀ ਲੋਕ ਉਸ ਦੀ ਨਿੰਦਾ ਕਰਦੇ ਹਨ।
ਮੋਹ ਮਗਨ ਮਨੁ ਵਿਆਪਿਆ ਚਿੰਦਾ ॥
moh magan man vi-aapi-aa chindaa.
Therefore, being engrossed in the worldly attachments, his mind remains afflicted with anxiety.
ਸੋ, ਉਸ ਦਾ ਮਨ ਮੋਹ ਵਿਚ ਡੁੱਬਾ ਰਹਿੰਦਾ ਹੈ ਚਿੰਤਾ ਨਾਲ ਨੱਪਿਆ ਰਹਿੰਦਾ ਹੈ।
ਗੁਰ ਪ੍ਰਸਾਦਿ ਸੁਖੁ ਦੁਖੁ ਸਮ ਜਾਣੈ ਘਟਿ ਘਟਿ ਰਾਮੁ ਹਿਆਲੀਐ ॥੪॥
gur parsaad sukh dukh sam jaanai ghat ghat raam hi-aalee-ai. ||4||
By the Guru’s grace, one who accepts both pain and pleasure alike, he experiences God pervading in all hearts. ||4||
ਗੁਰੂ ਦੀ ਕਿਰਪਾ ਨਾਲ ਜਿਹੜਾ ਮਨੁੱਖ ਸੁਖ ਅਤੇ ਦੁੱਖ ਨੂੰ ਇਕੋ ਜਿਹਾ ਸਮਝਦਾ ਹੈ ਉਹ ਸਾਰਿਆਂ ਦਿਲਾਂ ਵਿਚ ਪ੍ਰਭੂ ਨੂੰ ਵੇਖਦਾ ਹੈ ॥੪॥
ਸੰਸਾਰੈ ਮਹਿ ਸਹਸਾ ਬਿਆਪੈ ॥
sansaarai meh sahsaa bi-aapai.
While living in the world, one remains afflicted by one or the other dread,
ਜਗਤ (ਦੇ ਧੰਧਿਆਂ) ਵਿਚ (ਮਨੁੱਖ ਨੂੰ ਕੋਈ ਨ ਕੋਈ) ਸਹਮ ਨੱਪੀ ਹੀ ਰੱਖਦਾ ਹੈ;
ਅਕਥ ਕਥਾ ਅਗੋਚਰ ਨਹੀ ਜਾਪੈ ॥
akath kathaa agochar nahee jaapai.
and he does not even think about praising the indescribable and the incomprehensible God.
ਤੇ ਉਸ ਨੂੰ ਅਕੱਥ ਅਗੋਚਰ ਪਰਮਾਤਮਾ ਦੀ ਸਿਫ਼ਤ-ਸਾਲਾਹ ਸੁੱਝਦੀ ਹੀ ਨਹੀਂ।
ਜਿਸਹਿ ਬੁਝਾਏ ਸੋਈ ਬੂਝੈ ਓਹੁ ਬਾਲਕ ਵਾਗੀ ਪਾਲੀਐ ॥੫॥
jisahi bujhaa-ay so-ee boojhai oh baalak vaagee paalee-ai. ||5||
He alone understands the way of life whom God inspires to understand; God sustains him like he were a child. ||5||
ਜਿਸ ਨੂੰ ਪ੍ਰਭੂ ਆਪ ਜੀਵਨ ਦਾ ਰਸਤਾ ਸਮਝਾ ਦੇਵੇ ਉਹੀ ਮਨੁੱਖ ਸਮਝਦਾ ਹੈ। ਉਸ ਮਨੁੱਖ ਨੂੰ ਪ੍ਰਭੂ ਬੱਚੇ ਵਾਂਗ ਪਾਲਦਾ ਹੈ ॥੫॥
ਛੋਡਿ ਬਹੈ ਤਉ ਛੂਟੈ ਨਾਹੀ ॥
chhod bahai ta-o chhootai naahee.
When, after renouncing the worldly wealth, one becomes a recluse, still his attachment does not go away.
(ਜਦੋਂ ਕੋਈ ਮਨੁੱਖ ਤਿਆਗੀ ਬਣ ਕੇ ਮਾਇਆ ਨੂੰ ਆਪਣੇ ਵੱਲੋਂ) ਛੱਡ ਬੈਠਦਾ ਹੈ ਤਦੋਂ (ਭੀ ਮਾਇਆ) ਖ਼ਲਾਸੀ ਨਹੀਂ ਕਰਦੀ।
ਜਉ ਸੰਚੈ ਤਉ ਭਉ ਮਨ ਮਾਹੀ ॥
ja-o sanchai ta-o bha-o man maahee.
When one keeps amassing worldly wealth, the fear of losing it remains in his mind.
ਜਦੋਂ ਕੋਈ ਮਨੁੱਖ ਮਾਇਆ ਇਕੱਠੀ ਕਰਦਾ ਜਾਂਦਾ ਹੈ ਤਦੋਂ ਉਸ ਦੇ ਮਨ ਵਿਚ ਡਰ ਬਣਿਆ ਰਹਿੰਦਾ ਹੈ ਕਿ ਕਿਤੇ ਹੱਥੋਂ ਚਲੀ ਨਾਹ ਜਾਏ।
ਇਸ ਹੀ ਮਹਿ ਜਿਸ ਕੀ ਪਤਿ ਰਾਖੈ ਤਿਸੁ ਸਾਧੂ ਚਉਰੁ ਢਾਲੀਐ ॥੬॥
is hee meh jis kee pat raakhai tis saaDhoo cha-ur dhaalee-ai. ||6||
One whose honor is protected by God, while still living in the midst of maya, he is like a saint and attains great status like a king. ||6||
ਮਾਇਆ ਦੇ ਵਿਚ ਰਹਿੰਦਿਆਂ ਪ੍ਰਭੂ ਆਪ ਜਿਸ ਮਨੁੱਖ ਦੀ ਇੱਜ਼ਤ ਰੱਖਦਾ ਹੈ, ਉਸ ਸਾਧੂ ਦੇ ਸਿਰ ਉਤੇ ਚੰਵਰ ਝੁਲਾਇਆ ਜਾਂਦਾ ਹੈ ॥੬॥
ਜੋ ਸੂਰਾ ਤਿਸ ਹੀ ਹੋਇ ਮਰਣਾ ॥
jo sooraa tis hee ho-ay marnaa.
One who faces Maya like a brave warrior, he alone gets detached from it.
ਜਿਹੜਾ ਮਨੁੱਖ ਮਾਇਆ ਦੇ ਟਾਕਰੇ ਤੇ ਸੂਰਮਾ ਬਣਦਾ ਹੈ ਉਸੇ ਨੂੰ ਹੀ ਮਾਇਆ ਵਲੋਂ ਉਪਰਾਮਤਾ ਮਿਲਦੀ ਹੈ;
ਜੋ ਭਾਗੈ ਤਿਸੁ ਜੋਨੀ ਫਿਰਣਾ ॥
jo bhaagai tis jonee firnaa.
But one who gets defeated by the Maya, has to wander through many incarnations .
ਪਰ ਜਿਹੜਾ ਮਨੁੱਖ ਮਾਇਆ ਤੋਂ ਭਾਂਜ ਖਾ ਜਾਂਦਾ ਹੈ ਉਸ ਨੂੰ ਅਨੇਕਾਂ ਜੂਨਾਂ ਵਿਚ ਭਟਕਣਾ ਪੈਂਦਾ ਹੈ।
ਜੋ ਵਰਤਾਏ ਸੋਈ ਭਲ ਮਾਨੈ ਬੁਝਿ ਹੁਕਮੈ ਦੁਰਮਤਿ ਜਾਲੀਐ ॥੭॥
jo vartaa-ay so-ee bhal maanai bujh hukmai durmat jaalee-ai. ||7||
One who accepts whatever God does as good and understands God’s will, he burns away his evil-mindedness. ||7||
ਜਿਹੜਾ ਮਨੁੱਖ ਉਸੇ ਭਾਣੇ ਨੂੰ ਮਿੱਠਾ ਕਰਕੇ ਮੰਨਦਾ ਹੈ ਜਿਹੜਾ ਭਾਣਾ ਪਰਮਾਤਮਾ ਵਰਤਾਂਦਾ ਹੈ; ਉਹ ਮਨੁੱਖ ਰਜ਼ਾ ਨੂੰ ਸਮਝ ਕੇ ਆਪਣੀ ਖੋਟੀ ਮੱਤ ਨੂੰ ਸਾੜ ਦੇਂਦਾ ਹੈ ॥੭॥
ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥
jit jit laaveh tit tit lagnaa.
O’ God, the human beings get attached to those tasks, to whatever tasks You assign to them.
ਹੇ ਪ੍ਰਭੂ! ਤੂੰ ਜਿਸ ਜਿਸ ਕੰਮ ਵਿਚ ਜੀਵਾਂ ਨੂੰ ਲਾਂਦਾ ਹੈਂ, ਉਸੇ ਉਸੇ ਕੰਮ ਵਿਚ ਜੀਵ ਲੱਗਦੇ ਹਨ।
ਕਰਿ ਕਰਿ ਵੇਖੈ ਅਪਣੇ ਜਚਨਾ ॥
kar kar vaykhai apnay jachnaa.
After creating the creation, God takes care of His creation.
ਪਰਮਾਤਮਾ ਆਪ ਹੀ ਜੀਵ ਪੈਦਾ ਕਰ ਕਰ ਕੇ ਆਪ ਹੀ ਉਹਨਾਂ ਨੂੰ ਵੇਖਦਾ ਹੈ।
ਨਾਨਕ ਕੇ ਪੂਰਨ ਸੁਖਦਾਤੇ ਤੂ ਦੇਹਿ ਤ ਨਾਮੁ ਸਮਾਲੀਐ ॥੮॥੧॥੭॥
naanak kay pooran sukh-daatay too deh ta naam samaalee-ai. ||8||1||7||
O’ God, the perfect bestower of peace to Nanak, Your Name can be enshrined within the heart only if You bless it. ||8||1||7||
ਹੇ ਨਾਨਕ ਨੂੰ ਸਾਰੇ ਸੁਖ ਦੇਣ ਵਾਲੇ ਪ੍ਰਭੂ! ਜੇ ਤੂੰ (ਆਪਣੇ ਨਾਮ ਦੀ ਦਾਤਿ) ਦੇਵੇਂ ਤਾਂ ਹੀ ਤੇਰਾ ਨਾਮ ਹਿਰਦੇ ਵਿਚ ਵਸਾਇਆ ਜਾ ਸਕਦਾ ਹੈ ॥੮॥੧॥੭॥
ਮਾਰੂ ਮਹਲਾ ੫ ॥
maaroo mehlaa 5.
Raag Maaroo, Fifth Guru:
ਬਿਰਖੈ ਹੇਠਿ ਸਭਿ ਜੰਤ ਇਕਠੇ ॥
birkhai hayth sabh jant ikthay.
Just as birds come and sit on a tree after sun sets, similarly the human beings have come together under the sky
(ਜਿਵੇਂ ਸੂਰਜ ਡੁੱਬਣ ਵੇਲੇ ਅਨੇਕਾਂ ਪੰਛੀ ਕਿਸੇ ਰੁੱਖ ਉਤੇ ਆ ਇਕੱਠੇ ਹੁੰਦੇ ਹਨ, ਇਸੇ ਤਰ੍ਹਾਂ) ਇਸ ਆਕਾਸ਼-ਰੁੱਖ ਹੇਠ ਸਾਰੇ ਜੀਵ-ਜੰਤ ਆ ਇਕੱਠੇ ਹੋਏ ਹਨ,
ਇਕਿ ਤਤੇ ਇਕਿ ਬੋਲਨਿ ਮਿਠੇ ॥
ik tatay ik bolan mithay.
Some of them are hot tempered and some speak very sweetly.
ਕਈ ਖਰ੍ਹਵੇ ਬੋਲਦੇ ਹਨ ਕਈ ਮਿੱਠੇ ਬੋਲ ਬੋਲਦੇ ਹਨ।
ਅਸਤੁ ਉਦੋਤੁ ਭਇਆ ਉਠਿ ਚਲੇ ਜਿਉ ਜਿਉ ਅਉਧ ਵਿਹਾਣੀਆ ॥੧॥
asat udot bha-i-aa uth chalay ji-o ji-o a-oDh vihaanee-aa. ||1||
The birds fly off the tree when the sun rises; same way, the human beings depart from the world when their time in this world ends. ||1||
ਡੁੱਬਾ ਹੋਇਆ ਸੂਰਜ ਜਦੋਂ ਆਕਾਸ਼ ਵਿਚ ਮੁੜ ਚੜ੍ਹ ਪੈਂਦਾ ਹੈ ਤਾਂ (ਪੰਛੀ ਰੁੱਖ ਉਤੋਂ) ਉੱਠ ਕੇ ਉੱਡ ਜਾਂਦੇ ਹਨ (ਤਿਵੇਂ ਹੀ) ਜਿਉਂ ਜਿਉਂ (ਜੀਵਾਂ ਦੀ) ਉਮਰ ਮੁੱਕ ਜਾਂਦੀ ਹੈ (ਪੰਛੀਆਂ ਵਾਂਗ ਇਥੋਂ ਕੂਚ ਕਰ ਜਾਂਦੇ ਹਨ) ॥੧॥
ਪਾਪ ਕਰੇਦੜ ਸਰਪਰ ਮੁਠੇ ॥
paap karaydarh sarpar muthay.
Those who commit sins are definitely cheated out of the spiritual wealth (objective of life).
ਇਥੇ ਪਾਪ ਕਰਨ ਵਾਲੇ ਜੀਵ (ਆਪਣੇ ਜੀਵਨ ਦਾ ਸਰਮਾਇਆ) ਜ਼ਰੂਰ ਲੁਟਾ ਜਾਂਦੇ ਹਨ,
ਅਜਰਾਈਲਿ ਫੜੇ ਫੜਿ ਕੁਠੇ ॥
ajraa-eel farhay farh kuthay.
The demon of death catches them and punishes them so severely as if they are being slaughtered.
ਪਾਪ ਕਰਨ ਵਾਲਿਆਂ ਨੂੰ ਮੌਤ ਦਾ ਫ਼ਰਿਸ਼ਤਾ ਫੜ ਫੜ ਕੇ ਕੁਹੀ ਜਾਂਦਾ ਹੈ।