Page 1022
ਗੰਗਾ ਜਮੁਨਾ ਕੇਲ ਕੇਦਾਰਾ ॥
gangaa jamunaa kayl kaydaaraa.
The Ganges, the Jamunaa, the Brindawan (where the lord Krishna played), Kedarnath,
ਗੰਗਾ, ਜਮੁਨਾ, ਬਿੰਦ੍ਰਾਬਨ, ਕੇਦਾਰਨਾਥ,
ਕਾਸੀ ਕਾਂਤੀ ਪੁਰੀ ਦੁਆਰਾ ॥
kaasee kaaNtee puree du-aaraa.
Benares, Kanchivaram, Puri, Dwaraka,
ਕਾਂਸ਼ੀ, ਕਾਂਤੀ, ਦੁਆਰਕਾ ਪੁਰੀ,
ਗੰਗਾ ਸਾਗਰੁ ਬੇਣੀ ਸੰਗਮੁ ਅਠਸਠਿ ਅੰਕਿ ਸਮਾਈ ਹੇ ॥੯॥
gangaa saagar baynee sangam athsath ank samaa-ee hay. ||9||
Ganga Sagar (where river Ganges joins the ocean), Tribeni (confluence of three rivers) and other sixty eight holy places all are in the lap of God. ||9||
ਸਾਗਰ-ਗੰਗਾ, ਤ੍ਰਿਬੇਣੀ ਦਾ ਸੰਗਮ ਆਦਿਕ ਅਠਾਹਠ ਤੀਰਥ ਉਸ ਕਰਤਾਰ-ਪ੍ਰਭੂ ਦੀ ਆਪਣੀ ਹੀ ਗੋਦ ਵਿਚ ਟਿਕੇ ਹੋਏ ਹਨ ॥੯॥
ਆਪੇ ਸਿਧ ਸਾਧਿਕੁ ਵੀਚਾਰੀ ॥
aapay siDh saaDhik veechaaree.
God Himself is the adept, the seeker and thinker about Yoga.
ਪ੍ਰਭੂ ਆਪ ਹੀ ਪੁੱਗਾ ਹੋਇਆ ਜੋਗੀ ਹੈ, ਆਪ ਹੀ ਜੋਗ-ਸਾਧਨ ਕਰਨ ਵਾਲਾ ਹੈ, ਆਪ ਹੀ ਜੋਗ-ਸਾਧਨਾਂ ਦੀ ਵਿਚਾਰ ਕਰਨ ਵਾਲਾ ਹੈ।
ਆਪੇ ਰਾਜਨੁ ਪੰਚਾ ਕਾਰੀ ॥
aapay raajan panchaa kaaree.
He Himself is the King and the maker of the counsel of five.
ਪ੍ਰਭੂ ਆਪ ਹੀ ਰਾਜਾ ਹੈ ਆਪ ਹੀ (ਆਪਣੇ ਰਾਜ ਵਿਚ) ਪੰਜਾਂ ਦੀ ਕੌਂਸਲ ਬਨਾਣ ਵਾਲਾ ਹੈ।
ਤਖਤਿ ਬਹੈ ਅਦਲੀ ਪ੍ਰਭੁ ਆਪੇ ਭਰਮੁ ਭੇਦੁ ਭਉ ਜਾਈ ਹੇ ॥੧੦॥
takhat bahai adlee parabh aapay bharam bhayd bha-o jaa-ee hay. ||10||
God Himself sits on the throne as a judge, and all the doubt, differences and fears go away in His presence. ||10||
ਨਿਆਂ ਕਰਨ ਵਾਲਾ ਪ੍ਰਭੂ ਆਪ ਹੀ ਤਖ਼ਤ ਉਤੇ ਬੈਠਾਦਾ ਹੈ, (ਉਸ ਦੀ ਹਜੂਰੀ ਵਿਚ) ਭਟਕਣਾ, ਪਰਸਪਰ ਵਿੱਥ ਤੇ ਡਰ-ਸਹਮ ਦੂਰ ਹੁੰਦਾ ਹੈ ॥੧੦॥
ਆਪੇ ਕਾਜੀ ਆਪੇ ਮੁਲਾ ॥
aapay kaajee aapay mulaa.
God Himself is the Qazi (the Muslim judge) and Himself the Mullah (priest)
ਪ੍ਰਭੂ ਆਪ ਹੀ ਕਾਜ਼ੀ ਹੈ ਆਪ ਹੀ ਮੁੱਲਾਂ ਹੈ।
ਆਪਿ ਅਭੁਲੁ ਨ ਕਬਹੂ ਭੁਲਾ ॥
aap abhul na kabhoo bhulaa.
God Himself is infallible and He never makes any mistake.
ਪ੍ਰਭੂ ਆਪ ਅਭੁੱਲ ਹੈ, ਉਹ ਕਦੇ ਉਕਾਈ ਨਹੀਂ ਖਾਂਦਾ।
ਆਪੇ ਮਿਹਰ ਦਇਆਪਤਿ ਦਾਤਾ ਨਾ ਕਿਸੈ ਕੋ ਬੈਰਾਈ ਹੇ ॥੧੧॥
aapay mihar da-i-aapat daataa naa kisai ko bairaa-ee hay. ||11||
God Himself is the merciful benefactor and has enmity with none. ||11||
ਉਹ ਕਿਸੇ ਨਾਲ ਵੈਰ ਭੀ ਨਹੀਂ ਕਰਦਾ, ਉਹ ਸਦਾ ਮੇਹਰ ਦਾ ਮਾਲਕ ਹੈ ਦਇਆ ਦਾ ਸੋਮਾ ਹੈ ਸਭ ਜੀਵਾਂ ਨੂੰ ਦਾਤਾਂ ਦੇਂਦਾ ਹੈ ॥੧੧॥
ਜਿਸੁ ਬਖਸੇ ਤਿਸੁ ਦੇ ਵਡਿਆਈ ॥
jis bakhsay tis day vadi-aa-ee.
Upon whom God bestows grace, He blesses that person with glory.
ਪ੍ਰਭੂ ਜਿਸ ਜੀਵ ਉਤੇ ਬਖ਼ਸ਼ਸ਼ ਕਰਦਾ ਹੈ ਉਸ ਨੂੰ ਵਡਿਆਈ ਦੇਂਦਾ ਹੈ।
ਸਭਸੈ ਦਾਤਾ ਤਿਲੁ ਨ ਤਮਾਈ ॥
sabhsai daataa til na tamaa-ee.
God is the benefactor of all but He does not have even an iota of greed.
ਹਰੇਕ ਜੀਵ ਨੂੰ ਦਾਤਾਂ ਦੇਣ ਵਾਲਾ ਹੈ, ਉਸ ਨੂੰ ਰਤਾ ਭਰ ਭੀ ਕੋਈ ਲਾਲਚ ਨਹੀਂ ਹੈ।
ਭਰਪੁਰਿ ਧਾਰਿ ਰਹਿਆ ਨਿਹਕੇਵਲੁ ਗੁਪਤੁ ਪ੍ਰਗਟੁ ਸਭ ਠਾਈ ਹੇ ॥੧੨॥
bharpur Dhaar rahi-aa nihkayval gupat pargat sabh thaa-ee hay. ||12||
Pervading in all, the immaculate God is supporting all; as visible or invisible, God is present everywhere. ||12||
ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਨੂੰ ਆਸਰਾ ਦੇ ਰਿਹਾ ਹੈ, ਪਵਿਤ੍ਰ ਹਸਤੀ ਵਾਲਾ ਹੈ। ਦਿੱਸਦਾ, ਅਣਦਿੱਸਦਾ, ਪ੍ਰਭੂ ਹਰ ਥਾਂ ਮੌਜੂਦ ਹੈ ॥੧੨॥
ਕਿਆ ਸਾਲਾਹੀ ਅਗਮ ਅਪਾਰੈ ॥
ki-aa saalaahee agam apaarai.
What praises of God may I describe? He is incomprehensible and infinite;
ਮੈਂ ਉਸ ਦੀ ਕੇਹੜੀ ਕੇਹੜੀ ਸਿਫ਼ਤ ਦੱਸ ਸਕਦਾ ਹਾਂ? ਪਰਮਾਤਮਾ ਅਪਹੁੰਚ ਹੈ, ਉਸ ਦੇ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ।
ਸਾਚੇ ਸਿਰਜਣਹਾਰ ਮੁਰਾਰੈ ॥
saachay sirjanhaar muraarai.
He is eternal Creator of all and Destroyer of demons.
ਉਹ ਸਦਾ-ਥਿਰ ਰਹਿਣ ਵਾਲਾ ਹੈ, ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈ, ਤੇ ਦੈਂਤਾਂ ਦਾ ਨਾਸ ਕਰਨ ਵਾਲਾ ਹੈ।
ਜਿਸ ਨੋ ਨਦਰਿ ਕਰੇ ਤਿਸੁ ਮੇਲੇ ਮੇਲਿ ਮਿਲੈ ਮੇਲਾਈ ਹੇ ॥੧੩॥
jis no nadar karay tis maylay mayl milai maylaa-ee hay. ||13||
On whom God bestows grace, unites that person with Himself by uniting him with the Guru. ||13||
ਜਿਸ ਜੀਵ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ, ਉਹ ਜੀਵ ਪ੍ਰਭੂ ਦੇ ਚਰਨਾਂ ਵਿਚ ਮਿਲਿਆ ਰਹਿੰਦਾ ਹੈ, ਪ੍ਰਭੂ ਆਪ ਹੀ ਮਿਲਾਈ ਰੱਖਦਾ ਹੈ ॥੧੩॥
ਬ੍ਰਹਮਾ ਬਿਸਨੁ ਮਹੇਸੁ ਦੁਆਰੈ ॥ ਊਭੇ ਸੇਵਹਿ ਅਲਖ ਅਪਾਰੈ ॥
barahmaa bisan mahays du-aarai. oobhay sayveh alakh apaarai.
Even the gods like Brahma, Vishnu and Shiva keep standing in the service of the indescribable and infinite God.
ਬ੍ਰਹਮਾ, ਵਿਸ਼ਨੂੰ ਸ਼ਿਵ (ਸਾਰੇ ਦੇਵਤੇ) ਭੀ ਅਲੱਖ ਤੇ ਅਪਾਰ ਪ੍ਰਭੂ ਦੇ ਦਰ ਤੇ ਸੇਵਾ ਵਿਚ ਹਾਜ਼ਰ ਰਹਿੰਦੇ ਹਨ l
ਹੋਰ ਕੇਤੀ ਦਰਿ ਦੀਸੈ ਬਿਲਲਾਦੀ ਮੈ ਗਣਤ ਨ ਆਵੈ ਕਾਈ ਹੇ ॥੧੪॥
hor kaytee dar deesai billaadee mai ganat na aavai kaa-ee hay. ||14||
Many others are seen humbly praying before God; I cannot even estimate their numbers. ||14||
ਹੋਰ ਭੀ ਇਤਨੀ ਬੇਅੰਤ ਲੋਕਾਈ ਉਸ ਦੇ ਦਰ ਤੇ ਤਰਲੇ ਲੈਂਦੀ ਦਿੱਸ ਰਹੀ ਹੈ ਕਿ ਮੈਥੋਂ ਕੋਈ ਗਿਣਤੀ ਨਹੀਂ ਹੋ ਸਕਦੀ ॥੧੪॥
ਸਾਚੀ ਕੀਰਤਿ ਸਾਚੀ ਬਾਣੀ ॥
saachee keerat saachee banee.
Eternal are God’s praise and eternal are His divine word.
ਪਰਮਾਤਮਾ ਦੀ ਸਿਫ਼ਤ-ਸਾਲਾਹ ਤੇ ਸਿਫ਼ਤ-ਸਾਲਾਹ ਦੀ ਬਾਣੀ ਹੀ ਸਦਾ-ਥਿਰ ਰਹਿਣ ਵਾਲੀ ਹੈ।
ਹੋਰ ਨ ਦੀਸੈ ਬੇਦ ਪੁਰਾਣੀ ॥
hor na deesai bayd puraanee.
Even in Vedas and Puranas, I cannot see anything else which is eternal.
ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਵਿਚ ਭੀ ਇਸ ਰਾਸਿ-ਪੂੰਜੀ ਤੋਂ ਬਿਨਾ ਕੋਈ ਹੋਰ ਸਦਾ-ਥਿਰ ਰਹਿਣ ਵਾਲਾ ਪਦਾਰਥ ਨਹੀਂ ਦਿੱਸਦਾ।
ਪੂੰਜੀ ਸਾਚੁ ਸਚੇ ਗੁਣ ਗਾਵਾ ਮੈ ਧਰ ਹੋਰ ਨ ਕਾਈ ਹੇ ॥੧੫॥
poonjee saach sachay gun gaavaa mai Dhar hor na kaa-ee hay. ||15||
God’s Name is the only everlasting wealth; I sing the praises of the eternal God and for me there is no other support at all. ||15||
ਪ੍ਰਭੂ ਦਾ ਨਾਮ ਹੀ ਅਟੱਲ ਪੂੰਜੀ ਹੈ, ਮੈਂ ਸਦਾ ਅਟੱਲ ਪ੍ਰਭੂ ਦੇ ਗੁਣ ਗਾਂਦਾ ਹਾਂ, ਮੈਨੂੰ ਉਸ ਤੋਂ ਬਿਨਾ ਕੋਈ ਹੋਰ ਆਸਰਾ ਨਹੀਂ ਦਿੱਸਦਾ ॥੧੫॥
ਜੁਗੁ ਜੁਗੁ ਸਾਚਾ ਹੈ ਭੀ ਹੋਸੀ ॥
jug jug saachaa hai bhee hosee.
God has been in all the ages, He is present now and will always be present.
ਪ੍ਰਭੂ ਹਰੇਕ ਜੁਗ ਵਿਚ ਕਾਇਮ ਰਹਿਣ ਵਾਲਾ ਹੈ, ਹੁਣ ਭੀ ਮੌਜੂਦ ਹੈ, ਸਦਾ ਹੀ ਕਾਇਮ ਰਹੇਗਾ।
ਕਉਣੁ ਨ ਮੂਆ ਕਉਣੁ ਨ ਮਰਸੀ ॥
ka-un na moo-aa ka-un na marsee.
Who has not died in this world and who would not die?
ਜਗਤ ਵਿਚ ਹੋਰ ਜੇਹੜਾ ਭੀ ਜੀਵ ਆਇਆ ਉਹ (ਆਖ਼ਰ) ਮਰ ਗਿਆ, ਜੇਹੜਾ ਭੀ ਆਵੇਗਾ ਉਹ (ਜ਼ਰੂਰ) ਮਰੇਗਾ।
ਨਾਨਕੁ ਨੀਚੁ ਕਹੈ ਬੇਨੰਤੀ ਦਰਿ ਦੇਖਹੁ ਲਿਵ ਲਾਈ ਹੇ ॥੧੬॥੨॥
naanak neech kahai baynantee dar daykhhu liv laa-ee hay. ||16||2||
The humble Nanak submits: O God, sitting in Your abode, You are very carefully taking care of all the creatures. ||16||2||
ਗਰੀਬ ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਤੂੰ ਆਪਣੇ ਦਰਬਾਰ ਵਿਚ ਬੈਠਾ ਸਭ ਜੀਵਾਂ ਦੀ ਬੜੇ ਧਿਆਨ ਨਾਲ ਸੰਭਾਲ ਕਰ ਰਿਹਾ ਹੈਂ ॥੧੬॥੨॥
ਮਾਰੂ ਮਹਲਾ ੧ ॥
maaroo mehlaa 1.
Raag Maaroo, First Guru:
ਦੂਜੀ ਦੁਰਮਤਿ ਅੰਨੀ ਬੋਲੀ ॥
doojee durmat annee bolee.
Swayed by duality and bad intellect, the soul-bride is blind and deaf (because she can neither see God with her eyes, nor can she listen to His praises with her ears).
ਦਵੈਤ-ਭਾਵ ਅਤੇ ਖੋਟੀ ਬੁੱਧ ਵਿਚ ਫਸੀ ਹੋਈ ਜੀਵ-ਇਸਤ੍ਰੀ ਅੰਨ੍ਹੀ ਤੇ ਬੋਲੀ ਹੋ ਜਾਂਦੀ ਹੈ (ਨਾਹ ਉਹ ਅੱਖਾਂ ਨਾਲ ਪਰਮਾਤਮਾ ਨੂੰ ਵੇਖ ਸਕਦੀ ਹੈ, ਨਾਹ ਉਹ ਕੰਨਾਂ ਨਾਲ ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣ ਸਕਦੀ ਹੈ)।
ਕਾਮ ਕ੍ਰੋਧ ਕੀ ਕਚੀ ਚੋਲੀ ॥
kaam kroDh kee kachee cholee.
She is afflicted with evil impulses like lust and anger and her body is being consumed by these.
ਉਸ ਦਾ ਸਰੀਰ ਕਾਮ ਕ੍ਰੋਧ ਆਦਿਕ ਵਿਚ ਗਲਦਾ ਰਹਿੰਦਾ ਹੈ।
ਘਰਿ ਵਰੁ ਸਹਜੁ ਨ ਜਾਣੈ ਛੋਹਰਿ ਬਿਨੁ ਪਿਰ ਨੀਦ ਨ ਪਾਈ ਹੇ ॥੧॥
ghar var sahj na jaanai chhohar bin pir need na paa-ee hay. ||1||
Her Husband-God dwell within her heart, the inner peace and poise is also present in her heart, but the ignorant soul-bride does not know it; she cannot rest in peace without her Husband-God. ||1||
ਪਤੀ-ਪ੍ਰਭੂ ਉਸ ਦੇ ਹਿਰਦੇ-ਘਰ ਵਿਚ ਵੱਸਦਾ ਹੈ, ਪਰ ਉਹ ਅੰਞਾਣ ਜੀਵ-ਇਸਤ੍ਰੀ ਉਸ ਨੂੰ ਪਛਾਣ ਨਹੀਂ ਸਕਦੀ, ਆਤਮਕ ਅਡੋਲਤਾ ਉਸ ਦੇ ਅੰਦਰ ਹੀ ਹੈ ਪਰ ਉਹ ਸਮਝ ਨਹੀਂ ਸਕਦੀ। ਪਤੀ-ਪ੍ਰਭੂ ਤੋਂ ਵਿਛੁੜੀ ਹੋਈ ਨੂੰ ਸ਼ਾਂਤੀ ਨਸੀਬ ਨਹੀਂ ਹੁੰਦੀ ॥੧॥
ਅੰਤਰਿ ਅਗਨਿ ਜਲੈ ਭੜਕਾਰੇ ॥ ਮਨਮੁਖੁ ਤਕੇ ਕੁੰਡਾ ਚਾਰੇ ॥
antar agan jalai bhatkaaray. manmukh takay kundaa chaaray.
The great fire of worldly desires blazes within the self-willed person and he keeps wandering in all the four directions.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਅੰਦਰ ਤ੍ਰਿਸ਼ਨਾ ਦੀ ਅੱਗ ਭੜ ਭੜ ਕਰ ਕੇ ਬਲਦੀ ਹੈ, ਅਤੇ ਉਹ ਚੌਹੀਂ ਪਾਸੀਂ ਭਟਕਦਾ ਹੈ।
ਬਿਨੁ ਸਤਿਗੁਰ ਸੇਵੇ ਕਿਉ ਸੁਖੁ ਪਾਈਐ ਸਾਚੇ ਹਾਥਿ ਵਡਾਈ ਹੇ ॥੨॥
bin satgur sayvay ki-o sukh paa-ee-ai saachay haath vadaa-ee hay. ||2||
How can one have inner peace without following the true Guru’s teachings? This glory (of inner peace is in the control of the eternal God. ||2||
ਸਤਿਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਆਤਮਕ ਆਨੰਦ ਕਿਵੇ ਮਿਲ ਸਕਦਾ ਹੈ, ਇਹ ਵਡਿਆਈ ਸਦਾ-ਥਿਰ ਪ੍ਰਭੂ ਦੇ ਆਪਣੇ ਹੱਥ ਵਿਚ ਹੈ ॥੨॥
ਕਾਮੁ ਕ੍ਰੋਧੁ ਅਹੰਕਾਰੁ ਨਿਵਾਰੇ ॥
kaam kroDh ahaNkaar nivaaray.
One who eradicates lust, anger and egotism,
ਜੇਹੜਾ ਮਨੁੱਖ ਆਪਣੇ ਅੰਦਰੋਂ ਕਾਮ ਕ੍ਰੋਧ ਅਹੰਕਾਰ ਨੂੰ ਦੂਰ ਕਰਦਾ ਹੈ,
ਤਸਕਰ ਪੰਚ ਸਬਦਿ ਸੰਘਾਰੇ ॥
taskar panch sabad sanghaaray.
destroys the five thieves (vices) through the Guru’s divine word,
ਗੁਰੂ ਦੇ ਸ਼ਬਦ ਦੁਆਰਾ ਕਾਮਾਦਿਕ ਪੰਜ ਚੋਰਾਂ ਨੂੰ ਮਾਰਦਾ ਹੈ,
ਗਿਆਨ ਖੜਗੁ ਲੈ ਮਨ ਸਿਉ ਲੂਝੈ ਮਨਸਾ ਮਨਹਿ ਸਮਾਈ ਹੇ ॥੩॥
gi-aan kharhag lai man si-o loojhai mansaa maneh samaa-ee hay. ||3||
and fights with the mind by using the sword-like spiritual wisdom; desires for worldly riches and power do not arise in his mind. ||3||
ਗਿਆਨ ਦੀ ਤਲਵਾਰ ਲੈ ਕੇ ਆਪਣੇ ਮਨ ਨਾਲ ਲੜਾਈ ਕਰਦਾ ਹੈ, ਉਸ ਦੇ ਮਨ ਦਾ ਮਾਇਕ ਫੁਰਨਾ ਮਨ ਦੇ ਵਿਚ ਹੀ ਮੁੱਕ ਜਾਂਦਾ ਹੈ (ਭਾਵ, ਮਨ ਵਿਚ ਮਾਇਕ ਫੁਰਨੇ ਉੱਠਦੇ ਹੀ ਨਹੀ ॥੩॥
ਮਾ ਕੀ ਰਕਤੁ ਪਿਤਾ ਬਿਦੁ ਧਾਰਾ ॥
maa kee rakat pitaa bid Dhaaraa.
From the union of the mother’s egg and the father’s sperm,
ਮਾਂ ਦਾ ਲਹੂ ਤੇ ਪਿਉ ਦਾ ਵੀਰਜ ਦੀ ਬੂੰਦ ਨੂੰ ਰਲਾ ਕੇ-
ਮੂਰਤਿ ਸੂਰਤਿ ਕਰਿ ਆਪਾਰਾ ॥
moorat soorat kar aapaaraa.
O’ the infinite God! You fashioned the beautiful human body.
ਹੇ ਅਪਾਰ ਪ੍ਰਭੂ! ਤੂੰ ਮਨੁੱਖ ਦਾ ਬੁੱਤ ਬਣਾ ਦਿੱਤਾ ਸੋਹਣੀ ਸ਼ਕਲ ਬਣਾ ਦਿੱਤੀ।
ਜੋਤਿ ਦਾਤਿ ਜੇਤੀ ਸਭ ਤੇਰੀ ਤੂ ਕਰਤਾ ਸਭ ਠਾਈ ਹੇ ॥੪॥
jot daat jaytee sabh tayree too kartaa sabh thaa-ee hay. ||4||
Within all is Your light, whatever they have is Your gift and You, the Creator, are present everywhere. ||4||
ਹਰੇਕ ਜੀਵ ਦੇ ਅੰਦਰ ਤੇਰੀ ਹੀ ਜੋਤਿ ਹੈ, ਜਿਹੜੀ ਭੀ ਪਦਾਰਥਾਂ ਦੀ ਬਖ਼ਸ਼ਸ਼ ਹੈ ਸਭ ਤੇਰੀ ਹੀ ਹੈ, ਤੂੰ ਸਿਰਜਣਹਾਰ ਹਰ ਥਾਂ ਮੌਜੂਦ ਹੈਂ ॥੪॥
ਤੁਝ ਹੀ ਕੀਆ ਜੰਮਣ ਮਰਣਾ ॥
tujh hee kee-aa jaman marnaa.
O’ God, You have created the process of birth and death.
ਹੇ ਪ੍ਰਭੂ! ਜਨਮ ਤੇ ਮਰਨ (ਦਾ ਸਿਲਸਿਲਾ) ਤੂੰ ਹੀ ਬਣਾਇਆ ਹੈ,
ਗੁਰ ਤੇ ਸਮਝ ਪੜੀ ਕਿਆ ਡਰਣਾ ॥
gur tay samajh parhee ki-aa darnaa.
One who comes to know this truth from the Guru, there remains nothing for that one to be afraid of.
ਜਿਸ ਮਨੁੱਖ ਨੂੰ ਗੁਰੂ ਪਾਸੋਂ ਇਹ ਸੂਝ ਪੈ ਜਾਏ ਉਹ ਫਿਰ ਮੌਤ ਤੋਂ ਨਹੀਂ ਡਰਦਾ।
ਤੂ ਦਇਆਲੁ ਦਇਆ ਕਰਿ ਦੇਖਹਿ ਦੁਖੁ ਦਰਦੁ ਸਰੀਰਹੁ ਜਾਈ ਹੇ ॥੫॥
too da-i-aal da-i-aa kar daykheh dukh darad sareerahu jaa-ee hay. ||5||
O’ God! You are merciful; upon whom You bestow Your glance of grace, all the pain and suffering leaves his body. ||5||
ਹੇ ਪ੍ਰਭੂ! ਤੂੰ ਦਇਆ ਦਾ ਘਰ ਹੈਂ, ਜਿਸ ਮਨੁੱਖ ਵਲ ਤੂੰ ਮੇਹਰ ਦੀ ਨਿਗਾਹ ਕਰ ਕੇ ਵੇਖਦਾ ਹੈਂ ਉਸ ਦੇ ਸਰੀਰ ਵਿਚੋਂ ਦੁਖ ਦਰਦ ਦੂਰ ਹੋ ਜਾਂਦਾ ਹੈ ॥੫॥
ਨਿਜ ਘਰਿ ਬੈਸਿ ਰਹੇ ਭਉ ਖਾਇਆ ॥
nij ghar bais rahay bha-o khaa-i-aa.
Those who remain focused on remembering God within their heart, they drive away their fear of death.
ਜੇਹੜੇ ਮਨੁੱਖ ਆਪਣੇ ਹਿਰਦੇ (ਵਿਚ ਵੱਸਦੇ ਪਰਮਾਤਮਾ ਦੀ ਯਾਦ) ਵਿਚ ਟਿਕੇ ਰਹਿੰਦੇ ਹਨ ਉਹ ਮੌਤ ਦਾ ਡਰ ਮੁਕਾ ਲੈਂਦੇ ਹਨ,
ਧਾਵਤ ਰਾਖੇ ਠਾਕਿ ਰਹਾਇਆ ॥
Dhaavat raakhay thaak rahaa-i-aa.
They stop their mind from running after material things and focus it on God.
ਉਹ ਆਪਣੇ ਮਨ ਨੂੰ ਮਾਇਆ ਦੇ ਪਿੱਛੇ ਦੌੜਨੋਂ ਬਚਾ ਲੈਂਦੇ ਹਨ ਤੇ (ਮਾਇਆ ਵਲੋਂ) ਰੋਕ ਕੇ (ਪ੍ਰਭੂ-ਚਰਨਾਂ ਵਿਚ) ਟਿਕਾਂਦੇ ਹਨ।
ਕਮਲ ਬਿਗਾਸ ਹਰੇ ਸਰ ਸੁਭਰ ਆਤਮ ਰਾਮੁ ਸਖਾਈ ਹੇ ॥੬॥
kamal bigaas haray sar subhar aatam raam sakhaa-ee hay. ||6||
Their hearts bloom like lotuses, they spiritually rejuvenate, their sense organs get filled with Naam and the all-pervading God becomes their companion. ||6||
ਉਹਨਾਂ ਦੇ ਹਿਰਦੇ ਕਮਲ ਖਿੜ ਪੈਂਦੇ ਹਨ, ਹਰੇ ਹੋ ਜਾਂਦੇ ਹਨ, ਉਹਨਾਂ ਦੇ (ਗਿਆਨ ਇੰਦ੍ਰੇ-ਰੂਪ) ਤਲਾਬ (ਨਾਮ-ਅੰਮ੍ਰਿਤ ਨਾਲ) ਨਕਾਨਕ ਭਰੇ ਜਾਂਦੇ ਹਨ, ਸਰਬ-ਵਿਆਪਕ ਪਰਮਾਤਮਾ ਉਹਨਾਂ ਦਾ ਮਿੱਤਰ ਬਣ ਜਾਂਦਾ ਹੈ ॥੬॥
ਮਰਣੁ ਲਿਖਾਇ ਮੰਡਲ ਮਹਿ ਆਏ ॥
maran likhaa-ay mandal meh aa-ay.
When all human beings come to the world with death pre-ordained,
ਜਦ ਜੀਵ ਜਗਤ ਵਿਚ ਆਉਂਦੇ ਹਨ ਉਹ ਮੌਤ (ਦਾ ਪਰਵਾਨਾ ਆਪਣੇ ਸਿਰ ਉਤੇ) ਲਿਖਾ ਕੇ ਹੀ ਆਉਂਦੇ ਹਨ।
ਕਿਉ ਰਹੀਐ ਚਲਣਾ ਪਰਥਾਏ ॥
ki-o rahee-ai chalnaa parthaa-ay.
then how can anyone remain here forever? They have to go to the world beyond.
ਕਿਸੇ ਭੀ ਹਾਲਤ ਵਿਚ ਕੋਈ ਜੀਵ ਇਥੇ ਸਦਾ ਨਹੀਂ ਰਹਿ ਸਕਦਾ, ਹਰੇਕ ਨੇ ਪਰਲੋਕ ਵਿਚ ਜ਼ਰੂਰ ਹੀ ਜਾਣਾ ਹੈ।
ਸਚਾ ਅਮਰੁ ਸਚੇ ਅਮਰਾ ਪੁਰਿ ਸੋ ਸਚੁ ਮਿਲੈ ਵਡਾਈ ਹੇ ॥੭॥
sachaa amar sachay amraa pur so sach milai vadaa-ee hay. ||7||
Eternal is this command of the eternal God, those who always remain focused on Him, receive the glory of union with Him. ||7||
ਪਰਮਾਤਮਾ ਦਾ ਇਹ ਸਦਾ-ਕਾਇਮ ਰਹਿਣ ਵਾਲਾ ਹੁਕਮ (ਅਮਰ) ਹੈ। ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਦੀ ਸਦਾ-ਥਿਰ ਪੁਰੀ ਵਿਚ ਟਿਕੇ ਰਹਿੰਦੇ ਹਨ ਉਹਨਾਂ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, ਉਹਨਾਂ ਨੂੰ (ਪ੍ਰਭੂ-ਮਿਲਾਪ ਦੀ ਇਹ) ਵਡਿਆਈ ਮਿਲਦੀ ਹੈ ॥੭॥
ਆਪਿ ਉਪਾਇਆ ਜਗਤੁ ਸਬਾਇਆ ॥
aap upaa-i-aa jagat sabaa-i-aa.
God Himself has created the entire world.
ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ।
ਜਿਨਿ ਸਿਰਿਆ ਤਿਨਿ ਧੰਧੈ ਲਾਇਆ ॥
jin siri-aa tin DhanDhai laa-i-aa.
God who has created the human beings has also assigned them to their tasks.
ਜਿਸ (ਪ੍ਰਭੂ) ਨੇ (ਜਗਤ) ਪੈਦਾ ਕੀਤਾ ਹੈ ਉਸ ਨੇ (ਆਪ ਹੀ) ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾ ਦਿੱਤਾ ਹੈ।