Guru Granth Sahib Translation Project

Guru granth sahib page-1044

Page 1044

ਆਪੇ ਮੇਲੇ ਦੇ ਵਡਿਆਈ ॥ aapay maylay day vadi-aa-ee. God Himself unites one with the Guru and bestows glory on him, ਪ੍ਰਭੂ ਆਪ ਹੀ (ਮਨੁੱਖ ਨੂੰ ਗੁਰੂ ਨਾਲ) ਮਿਲਾਂਦਾ ਹੈ ਤੇ ਇੱਜ਼ਤ ਬਖ਼ਸ਼ਦਾ ਹੈ।
ਗੁਰ ਪਰਸਾਦੀ ਕੀਮਤਿ ਪਾਈ ॥ gur parsaadee keemat paa-ee. and through the Guru’s grace, he realizes the value of human life. ਅਤੇ ਗੁਰੂ ਦੀ ਕਿਰਪਾ ਨਾਲ (ਉਹ ਮਨੁੱਖ ਇਸ ਮਨੁੱਖਾ ਜਨਮ ਦੀ) ਕਦਰ ਸਮਝਦਾ ਹੈ।
ਮਨਮੁਖਿ ਬਹੁਤੁ ਫਿਰੈ ਬਿਲਲਾਦੀ ਦੂਜੈ ਭਾਇ ਖੁਆਈ ਹੇ ॥੩॥ manmukh bahut firai billaadee doojai bhaa-ay khu-aa-ee hay. ||3|| Myriads of self-willed people are spiritually ruined in the love for materialism; astrayed from the righteous path, they are wailing and wandering ||3|| ਮਨ ਦੀ ਮੁਰੀਦ ਲੁਕਾਈ ਮਾਇਆ ਦੇ ਪਿਆਰ ਦੇ ਕਾਰਨ (ਸਹੀ ਜੀਵਨ-ਰਾਹ ਤੋਂ) ਖੁੰਝੀ ਹੋਈ ਬਹੁਤ ਵਿਲਕਦੀ ਫਿਰਦੀ ਹੈ ॥੩॥
ਹਉਮੈ ਮਾਇਆ ਵਿਚੇ ਪਾਈ ॥ ha-umai maa-i-aa vichay paa-ee. God has himself infused egotism and the love for Maya in the human beings. ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਵਿਚ ਹਉਮੈ ਤੇ ਮਾਇਆ ਪਾ ਦਿੱਤੀ ਹੈ।
ਮਨਮੁਖ ਭੂਲੇ ਪਤਿ ਗਵਾਈ ॥ manmukh bhoolay pat gavaa-ee. By going astray, the self-willed people have lost their honor. ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਨੇ ਕੁਰਾਹੇ ਪੈ ਕੇ ਆਪਣੀ ਇੱਜ਼ਤ ਗਵਾ ਲਈ ਹੈ।
ਗੁਰਮੁਖਿ ਹੋਵੈ ਸੋ ਨਾਇ ਰਾਚੈ ਸਾਚੈ ਰਹਿਆ ਸਮਾਈ ਹੇ ॥੪॥ gurmukh hovai so naa-ay raachai saachai rahi-aa samaa-ee hay. ||4|| One who follows the Guru’s teachings, remains engrossed in God’s Name; yes, he remains absorbed in Him. ||4|| ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਪ੍ਰਭੂ ਦੇ ਨਾਮ ਵਿਚ ਮਸਤ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ ॥੪॥
ਗੁਰ ਤੇ ਗਿਆਨੁ ਨਾਮ ਰਤਨੁ ਪਾਇਆ ॥ gur tay gi-aan naam ratan paa-i-aa. One who receives spiritual wisdom and jewel-like precious Naam from the Guru; ਜਿਹੜਾ ਮਨੁੱਖ ਗੁਰੂ ਪਾਸੋਂ ਆਤਮਕ ਗਿਆਨ ਅਤੇ ਕੀਮਤੀ ਨਾਮ-ਰਤਨ ਹਾਸਲ ਕਰ ਲੈਂਦਾ ਹੈ,
ਮਨਸਾ ਮਾਰਿ ਮਨ ਮਾਹਿ ਸਮਾਇਆ ॥ mansaa maar man maahi samaa-i-aa. subduing his worldly desires, he remains focused on God in his mind. ਉਹ ਆਪਣੀਆ ਖ਼ਾਹਿਸ਼ਾ ਨੂੰ ਮਾਰ ਕੇ ਅੰਤਰ-ਆਤਮੇ ਹੀ ਲੀਨ ਰਹਿੰਦਾ ਹੈ।
ਆਪੇ ਖੇਲ ਕਰੇ ਸਭਿ ਕਰਤਾ ਆਪੇ ਦੇਇ ਬੁਝਾਈ ਹੇ ॥੫॥ aapay khayl karay sabh kartaa aapay day-ay bujhaa-ee hay. ||5|| God Himself makes that person understand, that it is the creator Himself who is doing all the worldly plays. ||5|| ਉਸ ਨੂੰ ਪਰਮਾਤਮਾ ਆਪ ਹੀ ਇਹ ਸਮਝ ਬਖ਼ਸ਼ ਦੇਂਦਾ ਹੈ ਕਿ ਸਾਰੇ ਖੇਲ ਪਰਮਾਤਮਾ ਆਪ ਹੀ ਕਰ ਰਿਹਾ ਹੈ ॥੫॥
ਸਤਿਗੁਰੁ ਸੇਵੇ ਆਪੁ ਗਵਾਏ ॥ satgur sayvay aap gavaa-ay. One who follows the true Guru’s teachings eradicates his self-conceit, ਜਿਹੜਾ ਮਨੁੱਖ ਆਪਾ-ਭਾਵ ਦੂਰ ਕਰ ਕੇ ਗੁਰੂ ਦੀ ਸਰਨ ਪੈਂਦਾ ਹੈ,
ਮਿਲਿ ਪ੍ਰੀਤਮ ਸਬਦਿ ਸੁਖੁ ਪਾਏ ॥ mil pareetam sabad sukh paa-ay. he receives inner peace by realizing the beloved God through the Guru’s word. ਉਹ ਮਨੁੱਖ ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਆਤਮਕ ਸੁਖੁ ਪਾਉਂਦਾ ਹੈ।
ਅੰਤਰਿ ਪਿਆਰੁ ਭਗਤੀ ਰਾਤਾ ਸਹਜਿ ਮਤੇ ਬਣਿ ਆਈ ਹੇ ॥੬॥ antar pi-aar bhagtee raataa sahj matay ban aa-ee hay. ||6|| Within him is God’s love, he remains imbued with devotional worship; guided by poised intellect, he develops faith and trust in God. ||6|| ਉਸ ਦੇ ਅੰਦਰ ਪਰਮਾਤਮਾ ਦਾ ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੀ ਭਗਤੀ ਵਿਚ ਰੰਗਿਆ ਰਹਿੰਦਾ ਹੈ। ਆਤਮਕ ਅਡੋਲਤਾ ਵਾਲੀ ਬੁੱਧੀ ਦੇ ਕਾਰਨ ਪ੍ਰਭੂ ਨਾਲ ਉਸ ਦੀ ਪ੍ਰਤੀਤ ਬਣੀ ਰਹਿੰਦੀ ਹੈ ॥੬॥
ਦੂਖ ਨਿਵਾਰਣੁ ਗੁਰ ਤੇ ਜਾਤਾ ॥ dookh nivaaran gur tay jaataa. One who has realized God, the destroyer of sorrows, through the Guru; ਗੁਰੂ ਦੀ ਰਾਹੀਂ ਜਿਸ ਮਨੁੱਖ ਨੇ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ,
ਆਪਿ ਮਿਲਿਆ ਜਗਜੀਵਨੁ ਦਾਤਾ ॥ aap mili-aa jagjeevan daataa. the beneficent God, the life of the world, Himself manifested within that person. ਸਭ ਦਾਤਾਂ ਦੇਣ ਵਾਲਾ ਤੇ ਜਗਤ ਦਾ ਆਸਰਾ ਪ੍ਰਭੂ ਆਪ ਉਸ ਨੂੰ ਆ ਮਿਲਿਆ।
ਜਿਸ ਨੋ ਲਾਏ ਸੋਈ ਬੂਝੈ ਭਉ ਭਰਮੁ ਸਰੀਰਹੁ ਜਾਈ ਹੇ ॥੭॥ jis no laa-ay so-ee boojhai bha-o bharam sareerahu jaa-ee hay. ||7|| One whom God unites to devotional worship, understands the righteous living; fear and doubt go out of that person ||7|| ਉਹੀ ਮਨੁੱਖ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰਦਾ ਹੈ, ਜਿਸ ਨੂੰ ਪ੍ਰਭੂ ਆਪ ਭਗਤੀ ਵਿਚ ਜੋੜਦਾ ਹੈ। ਉਸ ਮਨੁੱਖ ਦੇ ਅੰਦਰੋਂ ਹਰੇਕ ਕਿਸਮ ਦਾ ਡਰ ਹਰੇਕ ਭਰਮ ਦੂਰ ਹੋ ਜਾਂਦਾ ਹੈ ॥੭॥
ਆਪੇ ਗੁਰਮੁਖਿ ਆਪੇ ਦੇਵੈ ॥ aapay gurmukh aapay dayvai. One to whom God, through the Guru, blesses with the devotional worship, ਜਿਸ ਮਨੁੱਖ ਨੂੰ ਪ੍ਰਭੂ ਆਪ ਹੀ ਗੁਰੂ ਦੇ ਸਨਮੁਖ ਰੱਖਦਾ ਹੈ ਜਿਸ ਨੂੰ ਆਪ ਹੀ ਭਗਤੀ ਦੀ ਦਾਤ ਦੇਂਦਾ ਹੈ ।
ਸਚੈ ਸਬਦਿ ਸਤਿਗੁਰੁ ਸੇਵੈ ॥ sachai sabad satgur sayvai. through the divine word of the true Guru he remains attached to the praises of the eternal God. ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ।
ਜਰਾ ਜਮੁ ਤਿਸੁ ਜੋਹਿ ਨ ਸਾਕੈ ਸਾਚੇ ਸਿਉ ਬਣਿ ਆਈ ਹੇ ॥੮॥ jaraa jam tis johi na saakai saachay si-o ban aa-ee hay. ||8|| That person is in such harmony with God that the fear of old age and death cannot even come near him. ||8|| ਸਦਾ-ਥਿਰ ਰਹਿਣ ਵਾਲੇ ਪ੍ਰਭੂ ਨਾਲ ਉਸ ਦੀ ਅਜਿਹੀ ਪ੍ਰੀਤ ਬਣ ਜਾਂਦੀ ਹੈ ਕਿ ਉਸ ਨੂੰ ਬੁਢੇਪਾ ਤੇ ਮੌਤ ਦਾ ਡਰ ਤੱਕ ਸਕਦੇ ਹਨ ॥੮॥
ਤ੍ਰਿਸਨਾ ਅਗਨਿ ਜਲੈ ਸੰਸਾਰਾ ॥ tarisnaa agan jalai sansaaraa. The entire world is burning in the fire of worldly desires, ਜਗਤ ਤ੍ਰਿਸ਼ਨਾ ਦੀ ਅੱਗ ਵਿਚ ਸੜ ਰਿਹਾ ਹੈ,
ਜਲਿ ਜਲਿ ਖਪੈ ਬਹੁਤੁ ਵਿਕਾਰਾ ॥ jal jal khapai bahut vikaaraa. and is getting spiritually ruined by burning in the fire of vices. ਵਿਕਾਰਾਂ ਵਿਚ ਸੜ ਸੜ ਕੇ ਬਹੁਤ ਦੁੱਖੀ ਹੋ ਰਿਹਾ ਹੈ।
ਮਨਮੁਖੁ ਠਉਰ ਨ ਪਾਏ ਕਬਹੂ ਸਤਿਗੁਰ ਬੂਝ ਬੁਝਾਈ ਹੇ ॥੯॥ manmukh tha-ur na paa-ay kabhoo satgur boojh bujhaa-ee hay. ||9|| The self-willed person finds no place to save himself from the fire of worldly desires and vices; the true Guru has imparted this understanding. ||9|| ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਇਸ ਅੱਗ ਤੋਂ ਬਚਾਉ ਦਾ ਥਾਂ ਕਦੇ ਭੀ ਨਹੀਂ ਲੱਭ ਸਕਦਾ। ਸੱਚੇ ਗੁਰਾਂ ਨੇ ਇਹ ਸਮਝ ਦਰਸਾਈਂ ਹੈ ॥੯॥
ਸਤਿਗੁਰੁ ਸੇਵਨਿ ਸੇ ਵਡਭਾਗੀ ॥ satgur sayvan say vadbhaagee. Very fortunate are those who follow the true Guru’s teachings. ਉਹ ਮਨੁੱਖ ਵੱਡੇ ਭਾਗਾਂ ਵਾਲੇ ਹਨ, ਜਿਹੜੇ ਗੁਰੂ ਦੀ ਸਰਨ ਪੈਂਦੇ ਹਨ,
ਸਾਚੈ ਨਾਮਿ ਸਦਾ ਲਿਵ ਲਾਗੀ ॥ saachai naam sadaa liv laagee. They always remain lovingly focused on the Name of the eternal God. ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਉਹਨਾਂ ਦੀ ਸੁਰਤ ਸਦਾ ਜੁੜੀ ਰਹਿੰਦੀ ਹੈ।
ਅੰਤਰਿ ਨਾਮੁ ਰਵਿਆ ਨਿਹਕੇਵਲੁ ਤ੍ਰਿਸਨਾ ਸਬਦਿ ਬੁਝਾਈ ਹੇ ॥੧੦॥ antar naam ravi-aa nihkayval tarisnaa sabad bujhaa-ee hay. ||10|| The Immaculate Name of God is enshrined within them and they have quenched the fire of their worldly desires. ||10|| ਪ੍ਰਭੂ ਦਾ ਪਵਿੱਤਰ ਨਾਮ ਉਹਨਾਂ ਦੇ ਅੰਦਰ ਸਦਾ ਟਿਕਿਆ ਰਹਿੰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹਨਾਂ ਨੇ ਤ੍ਰਿਸ਼ਨਾ ਦੀ ਅੱਗ ਬੁਝਾ ਲਈ ਹੈ ॥੧੦॥
ਸਚਾ ਸਬਦੁ ਸਚੀ ਹੈ ਬਾਣੀ ॥ sachaa sabad sachee hai banee. Eternal is the divine word, yes eternal is the word of God’s praises. ਸਦਾ-ਥਿਰ ਪਦਾਰਥ ਗੁਰ-ਸ਼ਬਦ ਹੀ ਹੈ, ਸਦਾ-ਥਿਰ ਵਸਤ ਸਿਫ਼ਤ-ਸਾਲਾਹ ਦੀ ਬਾਣੀ ਹੀ ਹੈ।
ਗੁਰਮੁਖਿ ਵਿਰਲੈ ਕਿਨੈ ਪਛਾਣੀ ॥ gurmukh virlai kinai pachhaanee. Only a rare Guru’s follower has understood this. ਗੁਰੂ ਦੇ ਸਨਮੁਖ ਰਹਿਣ ਵਾਲੇ ਕਿਸੇ ਵਿਰਲੇ ਮਨੁੱਖ ਨੇ ਇਹ ਗੱਲ ਸਮਝੀ ਹੈ।
ਸਚੈ ਸਬਦਿ ਰਤੇ ਬੈਰਾਗੀ ਆਵਣੁ ਜਾਣੁ ਰਹਾਈ ਹੇ ॥੧੧॥ sachay sabad ratay bairaagee aavan jaan rahaa-ee hay. ||11|| Those who are imbued with the divine word of God’s praises are detached from the love of materialism and their cycle of birth and death has ended. ||11|| ਜੋ ਮਨੁੱਖ ਸੱਚੇ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਰੰਗੇ ਹਨ, ਉਹ ਮਾਇਆ ਤੋਂ ਉਪਰਾਮ ਹਨ, ਉਹਨਾਂ ਦਾ ਜੰਮਣ ਮਰਨ ਮੁੱਕ ਜਾਂਦਾ ਹੈ ॥੧੧॥
ਸਬਦੁ ਬੁਝੈ ਸੋ ਮੈਲੁ ਚੁਕਾਏ ॥ sabad bujhai so mail chukaa-ay. One who understands the divine word, removes the dirt of evils from his mind. ਜਿਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਸਮਝ ਲੈਂਦਾ ਹੈ ਉਹ ਆਪਣੇ ਅੰਦਰੋਂ ਵਿਕਾਰਾਂ ਦੀ ਮੈਲ ਦੂਰ ਕਰ ਲੈਂਦਾ ਹੈ।
ਨਿਰਮਲ ਨਾਮੁ ਵਸੈ ਮਨਿ ਆਏ ॥ nirmal naam vasai man aa-ay. The Immaculate God manifests in his mind. ਪਰਮਾਤਮਾ ਦਾ ਪਵਿੱਤਰ ਨਾਮ ਉਸ ਦੇ ਮਨ ਵਿਚ ਆ ਵੱਸਦਾ ਹੈ।
ਸਤਿਗੁਰੁ ਅਪਣਾ ਸਦ ਹੀ ਸੇਵਹਿ ਹਉਮੈ ਵਿਚਹੁ ਜਾਈ ਹੇ ॥੧੨॥ satgur apnaa sad hee sayveh ha-umai vichahu jaa-ee hay. ||12|| Those who always follow the true Guru’s teachings, egotism departs from within them. ||12|| ਜਿਹੜੇ ਮਨੁੱਖ ਸਦਾ ਆਪਣੇ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ॥੧੨॥
ਗੁਰ ਤੇ ਬੂਝੈ ਤਾ ਦਰੁ ਸੂਝੈ ॥ gur tay boojhai taa dar soojhai. When one understands the righteous way of life from the true Guru, then one comes to know about the path to God’s presence. ਜਦੋਂ ਮਨੁੱਖ ਗੁਰੂ ਪਾਸੋਂ (ਸਹੀ ਜੀਵਨ-ਰਾਹ ਦਾ ਉਪਦੇਸ਼) ਸਮਝ ਲੈਂਦਾ ਹੈ, ਤਦੋਂ ਉਸ ਨੂੰ ਪਰਮਾਤਮਾ ਦਾ ਦਰ ਦਿੱਸ ਪੈਂਦਾ ਹੈ ।
ਨਾਮ ਵਿਹੂਣਾ ਕਥਿ ਕਥਿ ਲੂਝੈ ॥ naam vihoonaa kath kath loojhai. But without Naam, one constantly argues with others and remains miserable. ਪਰ ਜਿਹੜਾ ਮਨੁੱਖ ਨਾਮ ਤੋਂ ਸੱਖਣਾ ਹੈ ਉਹ (ਹੋਰਨਾਂ ਨੂੰ) ਵਖਿਆਨ ਕਰ ਕਰ ਕੇ (ਆਪ ਅੰਦਰੋਂ ਤ੍ਰਿਸ਼ਨਾ ਦੀ ਅੱਗ ਵਿਚ) ਸੜਦਾ ਰਹਿੰਦਾ ਹੈ।
ਸਤਿਗੁਰ ਸੇਵੇ ਕੀ ਵਡਿਆਈ ਤ੍ਰਿਸਨਾ ਭੂਖ ਗਵਾਈ ਹੇ ॥੧੩॥ satgur sayvay kee vadi-aa-ee tarisnaa bhookh gavaa-ee hay. ||13|| The glory of following the true Guru’s teachings is that one gets rid of his yearning for materialism. ||13|| ਗੁਰੂ ਦੀ ਸਰਨ ਪੈਣ ਦੀ ਬਰਕਤਿ ਇਹ ਹੈ ਕਿ ਮਨੁੱਖ (ਆਪਣੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ (ਮਾਇਆ ਦੀ) ਭੁੱਖ ਦੂਰ ਕਰ ਲੈਂਦਾ ਹੈ ॥੧੩॥
ਆਪੇ ਆਪਿ ਮਿਲੈ ਤਾ ਬੂਝੈ ॥ aapay aap milai taa boojhai. When God Himself manifests in someone, only then he comes to understand the righteous way of life. ਜਦ ਪਰਮਾਤਮਾ ਆਪ ਹੀ ਜੀਵ ਨੂੰ ਮਿਲ ਪਏ, ਤਦੋਂ ਹੀ ਉਹ (ਸਹੀ ਜੀਵਨ-ਰਾਹ ਨੂੰ) ਸਮਝਦਾ ਹੈ।
ਗਿਆਨ ਵਿਹੂਣਾ ਕਿਛੂ ਨ ਸੂਝੈ ॥ gi-aan vihoonaa kichhoo na soojhai. Without spiritual wisdom, one does not understand anything other than Maya. ਬ੍ਰਹਮ-ਬੋਧ ਦੇ ਬਿਨਾ ਮਨੁੱਖ ਨੂੰ (ਮਾਇਆ ਤੋਂ ਬਿਨਾ ਹੋਰ) ਕੁਝ ਨਹੀਂ ਸੁੱਝਦਾ।
ਗੁਰ ਕੀ ਦਾਤਿ ਸਦਾ ਮਨ ਅੰਤਰਿ ਬਾਣੀ ਸਬਦਿ ਵਜਾਈ ਹੇ ॥੧੪॥ gur kee daat sadaa man antar banee sabad vajaa-ee hay. ||14|| One in whose mind the gift of the Guru’s teachings is enshrined forever, the divine word of God’s praises always remains resounding within him. ||14|| ਜਿਸ ਦੇ ਰਿਦੇ ਵਿੱਚ ਗੁਰਾਂ ਦੇ ਉਪਦੇਸ਼ ਦੀ ਦਾਤ ਸਦਾ ਵਸਦੀ ਹੈ ਉਸ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਹਮੇਸ਼ਾਂ ਗੂੰਜਦੀ ਹੈ ॥੧੪॥
ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥ jo Dhur likhi-aa so karam kamaa-i-aa. One does what he has been preordained. ਧੁਰ ਦਰਗਾਹ ਤੋਂ (ਜੀਵ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹੀ ਕਰਮ ਜੀਵ ਕਮਾਂਦਾ ਰਹਿੰਦਾ ਹੈ।
ਕੋਇ ਨ ਮੇਟੈ ਧੁਰਿ ਫੁਰਮਾਇਆ ॥ ko-ay na maytai Dhur furmaa-i-aa. Nobody can erase what has been preordained by God. ਧੁਰੋਂ ਹੋਏ ਹੁਕਮ ਨੂੰ ਕੋਈ ਜੀਵ ਮਿਟਾ ਨਹੀਂ ਸਕਦਾ।
ਸਤਸੰਗਤਿ ਮਹਿ ਤਿਨ ਹੀ ਵਾਸਾ ਜਿਨ ਕਉ ਧੁਰਿ ਲਿਖਿ ਪਾਈ ਹੇ ॥੧੫॥ satsangat meh tin hee vaasaa jin ka-o Dhur likh paa-ee hay. ||15|| They alone receive the opportunity to remain in the company of saintly persons, who have such preordained destiny. ||15|| ਸਾਧ ਸੰਗਤ ਵਿਚ ਉਹਨਾਂ ਮਨੁੱਖਾਂ ਨੂੰ ਹੀ ਬਹਿਣ ਦਾ ਅਵਸਰ ਮਿਲਦਾ ਹੈ, ਜਿਨ੍ਹਾਂ ਦੇ ਮੱਥੇ ਉੱਤੇ ਧੁਰੋਂ ਲਿਖ ਕੇ ਇਹ ਬਖ਼ਸ਼ਸ਼ ਸੌਂਪੀ ਜਾਂਦੀ ਹੈ ॥੧੫॥
ਅਪਣੀ ਨਦਰਿ ਕਰੇ ਸੋ ਪਾਏ ॥ apnee nadar karay so paa-ay. That person alone receives (the gift of joining the company of saintly persons), on whom God bestows His gracious glance, (ਸਾਧ ਸੰਗਤ ਵਿਚ ਟਿਕਣ ਦੀ ਦਾਤਿ) ਉਹ ਮਨੁੱਖ ਹਾਸਲ ਕਰਦਾ ਹੈ, ਜਿਸ ਉੱਤੇ ਪਰਮਾਤਮਾ ਆਪਣੀ ਮਿਹਰ ਦੀ ਨਿਗਾਹ ਕਰਦਾ ਹੈ,
ਸਚੈ ਸਬਦਿ ਤਾੜੀ ਚਿਤੁ ਲਾਏ ॥ sachai sabad taarhee chit laa-ay. then he focuses his mind on the divine word of God’s praises; this is his deep trance like the yogis. ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਆਪਣਾ ਮਨ ਜੋੜਦਾ ਹੈ-ਇਹੀ ਹੈ (ਉਸ ਦੀ ਜੋਗੀਆਂ ਵਾਲੀ) ਸਮਾਧੀ।
ਨਾਨਕ ਦਾਸੁ ਕਹੈ ਬੇਨੰਤੀ ਭੀਖਿਆ ਨਾਮੁ ਦਰਿ ਪਾਈ ਹੇ ॥੧੬॥੧॥ naanak daas kahai baynantee bheekhi-aa naam dar paa-ee hay. ||16||1|| Devotee Nanak makes this prayer that one receives the gift of Naam by begging at God’s door. ||16||1|| ਦਾਸ ਨਾਨਕ ਬੇਨਤੀ ਕਰਦਾ ਹੈ (ਕਿ ਉਹ ਮਨੁੱਖ ਪ੍ਰਭੂ ਦੇ) ਦਰ ਤੇ (ਹਾਜ਼ਰ ਰਹਿ ਕੇ) ਪ੍ਰਭੂ ਦਾ ਨਾਮ-ਭਿੱਛਿਆ ਪ੍ਰਾਪਤ ਕਰ ਲੈਂਦਾ ਹੈ ॥੧੬॥੧॥
ਮਾਰੂ ਮਹਲਾ ੩ ॥ maaroo mehlaa 3. Raag Maaroo, Third Guru:
ਏਕੋ ਏਕੁ ਵਰਤੈ ਸਭੁ ਸੋਈ ॥ ayko ayk vartai sabh so-ee. It is God and God alone who pervades everywhere. ਸਿਰਫ਼ ਇਕ ਉਹ ਪਰਮਾਤਮਾ ਹੀ ਹਰ ਥਾਂ ਮੌਜੂਦ ਹੈ।
ਗੁਰਮੁਖਿ ਵਿਰਲਾ ਬੂਝੈ ਕੋਈ ॥ gurmukh virlaa boojhai ko-ee. Only a rare Guru’s follower understands this mystery, ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ (ਇਸ ਭੇਤ ਨੂੰ) ਸਮਝਦਾ ਹੈ,
ਏਕੋ ਰਵਿ ਰਹਿਆ ਸਭ ਅੰਤਰਿ ਤਿਸੁ ਬਿਨੁ ਅਵਰੁ ਨ ਕੋਈ ਹੇ ॥੧॥ ayko rav rahi-aa sabh antar tis bin avar na ko-ee hay. ||1|| that God alone is pervading in all; except Him, there is none other at all. ||1|| ਕਿ ਸਭ ਜੀਵਾਂ ਦੇ ਅੰਦਰ ਇਕ ਪਰਮਾਤਮਾ ਹੀ ਵਿਆਪਕ ਹੈ, ਉਸ (ਪਰਾਮਤਮਾ) ਤੋਂ ਬਿਨਾ ਹੋਰ ਕੋਈ ਦੂਜਾ ਨਹੀਂ ॥੧॥
ਲਖ ਚਉਰਾਸੀਹ ਜੀਅ ਉਪਾਏ ॥ lakh cha-oraaseeh jee-a upaa-ay. God has created creatures in millions of species. (ਉਸ ਪਰਮਾਤਮਾ ਨੇ ਹੀ) ਚੌਰਾਸੀ ਲੱਖ ਜੂਨਾਂ ਦੇ ਜੀਵ ਪੈਦਾ ਕੀਤੇ ਹਨ।


© 2017 SGGS ONLINE
error: Content is protected !!
Scroll to Top