Page 1050
ਗੁਰਮੁਖਿ ਗਿਆਨੁ ਏਕੋ ਹੈ ਜਾਤਾ ਅਨਦਿਨੁ ਨਾਮੁ ਰਵੀਜੈ ਹੇ ॥੧੩॥
gurmukh gi-aan ayko hai jaataa an-din naam raveejai hay. ||13||
The only wisdom for the Guru’s follower is that he knows God and always lovingly remembers Him. ||13||
ਗੁਰਮੁਖ ਲਈ ਗਿਆਨ ਇਹੋ ਹੈ, ਕਿ ਉਹ ਕੇਵਲ ਇਕ ਹਰੀ ਨੂੰ ਜਾਣਦਾ ਹੈ ਅਤੇ ਹਰ ਰੋਜ਼ ਨਾਮ ਸਿਮਰਦਾ ਹੈ ॥੧੩॥
ਬੇਦ ਪੜਹਿ ਹਰਿ ਨਾਮੁ ਨ ਬੂਝਹਿ ॥
bayd parheh har naam na boojheh.
The pundits read Vedas (Hindu holy books), but do not realize God’s Name.
(ਪੰਡਿਤ ਲੋਕ) ਵੇਦ ( ਧਰਮ-ਪੁਸਤਕ) ਪੜ੍ਹਦੇ ਹਨ, (ਪਰ ਜੇ ਉਹ) ਪਰਮਾਤਮਾ ਦੇ ਨਾਮ ਨੂੰ ਨਹੀਂ ਸਮਝਦੇ,
ਮਾਇਆ ਕਾਰਣਿ ਪੜਿ ਪੜਿ ਲੂਝਹਿ ॥
maa-i-aa kaaran parh parh loojheh.
They read and recite the vedas for earning worldly wealth and keep agonizing if their expectations are not met.
ਤਾਂ ਉਹ ਮਾਇਆ (ਕਮਾਣ) ਵਾਸਤੇ ਹੀ (ਵੇਦ ਆਦਿਕ ਧਰਮ-ਪੁਸਤਕਾਂ ਨੂੰ) ਪੜ੍ਹ ਪੜ੍ਹ ਕੇ (ਮਾਇਆ ਦੇ ਘੱਟ ਚੜ੍ਹਾਵੇ ਤੇ ਅੰਦਰੇ ਅੰਦਰ) ਖਿੱਝਦੇ ਹਨ।
ਅੰਤਰਿ ਮੈਲੁ ਅਗਿਆਨੀ ਅੰਧਾ ਕਿਉ ਕਰਿ ਦੁਤਰੁ ਤਰੀਜੈ ਹੇ ॥੧੪॥
antar mail agi-aanee anDhaa ki-o kar dutar tareejai hay. ||14||
How can a spiritually ignorant person, within whom is the dirt of materialism, swim across the impassable world-ocean of Vices? ||14||
ਬੇਸਮਝ ਅਤੇ ਅੰਨ੍ਹੇ ਪ੍ਰਾਣੀ ਦੇ ਅੰਦਰ (ਮਾਇਆ ਦੇ ਮੋਹ ਦੀ ਮੈਲ ਹੈ। ਉਹ ਦੁੱਤਰ ਸੰਸਾਰ ਸਮੁੰਦਰ ਤੋਂ ਕਿਸ ਤਰ੍ਹਾਂ ਪਾਰ ਉੱਤਰ ਸਕਦਾ ਹੈ? ॥੧੪॥
ਬੇਦ ਬਾਦ ਸਭਿ ਆਖਿ ਵਖਾਣਹਿ ॥
bayd baad sabh aakh vakaaneh.
These pandits talk about and expound on the controversies in the Vedas;
ਸਾਰੇ (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਦੀਆਂ ਚਰਚਾ ਉਚਾਰ ਕੇ (ਹੋਰਨਾਂ ਦੇ ਸਾਹਮਣੇ) ਵਿਆਖਿਆ ਕਰਦੇ ਹਨ,
ਨ ਅੰਤਰੁ ਭੀਜੈ ਨ ਸਬਦੁ ਪਛਾਣਹਿ ॥
na antar bheejai na sabad pachhaaneh.
by doing this, neither their heart gets imbued with God’s love nor they realize the worth of the divine word of God’s praises.
(ਇਸ ਤਰ੍ਹਾਂ) ਨਾਹ (ਉਹਨਾਂ ਦਾ ਆਪਣਾ) ਹਿਰਦਾ ਭਿੱਜਦਾ ਹੈ, ਨਾਹ ਉਹ ਸਿਫ਼ਤ-ਸਾਲਾਹ ਦੀ ਬਾਣੀ ਦੀ ਕਦਰ ਸਮਝਦੇ ਹਨ।
ਪੁੰਨੁ ਪਾਪੁ ਸਭੁ ਬੇਦਿ ਦ੍ਰਿੜਾਇਆ ਗੁਰਮੁਖਿ ਅੰਮ੍ਰਿਤੁ ਪੀਜੈ ਹੇ ॥੧੫॥
punn paap sabh bayd drirh-aa-i-aa gurmukh amrit peejai hay. ||15||
The Vedas tell all about virtue and vice, but one can drink the ambrosial nectar of Naam by following the Guru’s teachings. ||15||
ਵੇਦ ਨੇ ਤਾਂ ਮੁੜ ਮੁੜ ਇਸ ਗੱਲ ਵਲ ਧਿਆਨ ਦਿਵਾਇਆ ਹੈ ਕਿ ਕਿਹੜਾ ਪੁੰਨ-ਕਰਮ ਹੈ ਤੇ ਕਿਹੜਾ ਪਾਪ-ਕਰਮ ਹੈ। ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਤਾਂ ਗੁਰੂ ਦੀ ਸਰਨ ਪਿਆਂ ਹੀ ਪੀਤਾ ਜਾ ਸਕਦਾ ਹੈ ॥੧੫॥
ਆਪੇ ਸਾਚਾ ਏਕੋ ਸੋਈ ॥
aapay saachaa ayko so-ee.
It is God alone who is eternal,
ਸਿਰਫ਼ ਉਹ ਪਰਮਾਤਮਾ ਆਪ ਹੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ,
ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥
tis bin doojaa avar na ko-ee.
and except Him, there is none other who is eternal.
ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ।
ਨਾਨਕ ਨਾਮਿ ਰਤੇ ਮਨੁ ਸਾਚਾ ਸਚੋ ਸਚੁ ਰਵੀਜੈ ਹੇ ॥੧੬॥੬॥
naanak naam ratay man saachaa sacho sach raveejai hay. ||16||6||
O’ Nanak, those who are imbued with the love of God’s Name, their mind attains spiritual stability and they lovingly remember the eternal God. ||16||6||
ਹੇ ਨਾਨਕ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਗਏ ਹਨ, ਉਹਨਾਂ ਦਾ ਮਨ ਅਡੋਲ ਹੋ ਜਾਂਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਹੀ ਸਿਮਰ ਦੇ ਹਨ ॥੧੬॥੬॥
ਮਾਰੂ ਮਹਲਾ ੩ ॥
maaroo mehlaa 3.
Raag Maaroo, Third Guru:
ਸਚੈ ਸਚਾ ਤਖਤੁ ਰਚਾਇਆ ॥
sachai sachaa takhat rachaa-i-aa.
The eternal God has established His true and eternal throne,
ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ (ਆਪਣੇ ਵਿਚ ਬੈਠਣ ਵਾਸਤੇ) ਸਦਾ ਕਾਇਮ ਰਹਿਣ ਵਾਲਾ ਤਖ਼ਤ ਬਣਾ ਰੱਖਿਆ ਹੈ,
ਨਿਜ ਘਰਿ ਵਸਿਆ ਤਿਥੈ ਮੋਹੁ ਨ ਮਾਇਆ ॥
nij ghar vasi-aa tithai moh na maa-i-aa.
and He dwells in His ownself where there is no love for Maya.
ਉਸ ਸ੍ਵੈ-ਸਰੂਪ ਵਿਚ ਉਹ ਅਡੋਲ ਬੈਠਾ ਹੈ, ਉਥੇ ਮਾਇਆ ਦਾ ਮੋਹ ਅਸਰ ਨਹੀਂ ਕਰ ਸਕਦਾ।
ਸਦ ਹੀ ਸਾਚੁ ਵਸਿਆ ਘਟ ਅੰਤਰਿ ਗੁਰਮੁਖਿ ਕਰਣੀ ਸਾਰੀ ਹੇ ॥੧॥
sad hee saach vasi-aa ghat antar gurmukh karnee saaree hay. ||1||
The eternal God manifests in the heart of that Guru’s devotee, who does the sublime deed of meditating on Naam. ||1||
ਗੁਰੂ ਦੀ ਸਰਨ ਪੈ ਕੇ ਜਿਹੜਾ ਮਨੁੱਖ (ਨਾਮ ਜਪਣ ਦਾ) ਸ੍ਰੇਸ਼ਟ ਕਰਨ-ਜੋਗ ਕੰਮ ਕਰਦਾ ਹੈ, ਉਸ ਦੇ ਹਿਰਦੇ ਵਿਚ ਪ੍ਰਭੂ ਸਦਾ ਵੱਸਦਾ ਹੈ ॥੧॥
ਸਚਾ ਸਉਦਾ ਸਚੁ ਵਾਪਾਰਾ ॥
sachaa sa-udaa sach vaapaaraa.
True is his merchandise of Naam, and true is the trade of Naam.
ਨਾਮ-ਧਨ ਖੱਟਣਾ ਹੀ ਸਦਾ-ਥਿਰ ਸੌਦਾ ਹੈ ਸਦਾ-ਥਿਰ ਵਪਾਰ ਹੈ,
ਨ ਤਿਥੈ ਭਰਮੁ ਨ ਦੂਜਾ ਪਸਾਰਾ ॥
na tithai bharam na doojaa pasaaraa.
In that merchandise and trade, there is neither any doubt nor any expanse of other worldly distractions.
ਉਸ ਸੌਦੇ-ਵਪਾਰ ਵਿਚ ਕੋਈ ਭਟਕਣਾ ਨਹੀਂ, ਕੋਈ ਮਾਇਆ ਦਾ ਖਲ-ਜਗਨ ਨਹੀਂ।
ਸਚਾ ਧਨੁ ਖਟਿਆ ਕਦੇ ਤੋਟਿ ਨ ਆਵੈ ਬੂਝੈ ਕੋ ਵੀਚਾਰੀ ਹੇ ॥੨॥
sachaa Dhan khati-aa kaday tot na aavai boojhai ko veechaaree hay. ||2||
One who has earned the true wealth of Naam never feels any losses; but only a rare thoughtful person understands this. ||2||
ਜਿਸ ਨੇ ਸਦਾ-ਥਿਰ ਨਾਮ-ਧਨ ਖੱਟਿਆਂ ਹੈ ਉਸ ਨੂੰ ਕਦੇ ਘਾਟਾ ਨਹੀਂ ਪੈਂਦਾ। ਪਰ ਇਸ ਗੱਲ ਨੂੰ ਕੋਈ ਵਿਰਲਾ ਵਿਚਾਰਵਾਨ ਹੀ ਸਮਝਦਾ ਹੈ ॥੨॥
ਸਚੈ ਲਾਏ ਸੇ ਜਨ ਲਾਗੇ ॥
sachai laa-ay say jan laagay.
Only those whom God has attached to the trade of Naam, are engaged in it.
(ਇਸ ਨਾਮ-ਧਨ ਦੇ ਵਪਾਰ ਵਿਚ) ਉਹੀ ਮਨੁੱਖ ਲੱਗਦੇ ਹਨ, ਜਿਨ੍ਹਾਂ ਨੂੰ ਸਦਾ-ਥਿਰ ਪਰਮਾਤਮਾ ਨੇ ਆਪ ਲਾਇਆ ਹੈ।
ਅੰਤਰਿ ਸਬਦੁ ਮਸਤਕਿ ਵਡਭਾਗੇ ॥
antar sabad mastak vadbhaagay.
They have great preordained destiny and the Guru’s divine word is enshrined in their heart.
ਉਹਨਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਹਨਾਂ ਦੇ ਮੱਥੇ ਉੱਤੇ ਚੰਗੀ ਕਿਸਮਤ ਲਿਖੀ ਹੋਈ ਹੈ ।
ਸਚੈ ਸਬਦਿ ਸਦਾ ਗੁਣ ਗਾਵਹਿ ਸਬਦਿ ਰਤੇ ਵੀਚਾਰੀ ਹੇ ॥੩॥
sachai sabad sadaa gun gaavahi sabad ratay veechaaree hay. ||3||
They always keep singing the praises of God through the Guru’s divine word; they become thoughtful by remaining focused on the divine word. ||3||
ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਦੀ ਰਾਹੀਂ ਸਦਾ ਹਰਿ-ਗੁਣ ਗਾਂਦੇ ਰਹਿੰਦੇ ਹਨ, ਉਹ ਮਨੁੱਖ ਗੁਰ-ਸ਼ਬਦ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ, ਉਹ ਉੱਚੀ ਵੀਚਾਰ ਦੇ ਮਾਲਕ ਬਣ ਜਾਂਦੇ ਹਨ ॥੩॥
ਸਚੋ ਸਚਾ ਸਚੁ ਸਾਲਾਹੀ ॥
sacho sachaa sach saalaahee.
I always praise only the eternal God.
ਮੈਂ ਤਾਂ ਸਦਾ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਹੀ ਸਿਫ਼ਤ-ਸਾਲਾਹ ਕਰਦਾ ਹਾਂ।
ਏਕੋ ਵੇਖਾ ਦੂਜਾ ਨਾਹੀ ॥
ayko vaykhaa doojaa naahee.
I experience only the one God everywhere, and none other.
ਮੈਂ ਤਾਂ (ਹਰ ਥਾਂ) ਸਿਰਫ਼ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ, ਤੇ ਕਿਸੇ ਹੋਰ ਨੂੰ ਨਹੀਂ ।
ਗੁਰਮਤਿ ਊਚੋ ਊਚੀ ਪਉੜੀ ਗਿਆਨਿ ਰਤਨਿ ਹਉਮੈ ਮਾਰੀ ਹੇ ॥੪॥
gurmat oocho oochee pa-orhee gi-aan ratan ha-umai maaree hay. ||4||
The Guru’s teaching is the highest ladder to realize God; one eradicates his egotism through the jewel-like precious spiritual wisdom. ||4||
ਗੁਰੂ ਦੀ ਮੱਤ ਪਰਮਾਤਮਾ ਦੇ ਚਰਨਾਂ ਤਕ ਪਹੁੰਚਣ ਲਈ) ਸਭ ਤੋਂ ਉੱਚੀ ਪੌੜੀ ਹੈ। ਇਸ ਸ੍ਰੇਸ਼ਟ ਗਿਆਨ ਦੀ ਬਰਕਤਿ ਨਾਲ ਮਨੁੱਖ (ਆਪਣੇ ਅੰਦਰੋਂ) ਹਉਮੈ ਮਾਰ ਮੁਕਾਂਦਾ ਹੈ ॥੪॥
ਮਾਇਆ ਮੋਹੁ ਸਬਦਿ ਜਲਾਇਆ ॥
maa-i-aa moh sabad jalaa-i-aa.
One who has burnt the love for materialism through the Guru’s divine word,
ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਮਾਇਆ ਦਾ ਮੋਹ ਸਾੜ ਦਿੱਤਾ,
ਸਚੁ ਮਨਿ ਵਸਿਆ ਜਾ ਤੁਧੁ ਭਾਇਆ ॥
sach man vasi-aa jaa tuDh bhaa-i-aa.
O’ God, when he became pleasing to You, then You manifested in his heart.
ਹੇ ਪ੍ਰਭੂ! ਜਦੋਂ ਉਹ ਮਨੁੱਖ ਤੈਨੂੰ ਚੰਗਾ ਲੱਗ ਪਿਆ ਤਦੋਂ ਤੇਰਾ ਸਦਾ-ਥਿਰ ਨਾਮ ਉਸ ਦੇ ਮਨ ਵਿਚ ਵੱਸ ਪਿਆ।
ਸਚੇ ਕੀ ਸਭ ਸਚੀ ਕਰਣੀ ਹਉਮੈ ਤਿਖਾ ਨਿਵਾਰੀ ਹੇ ॥੫॥
sachay kee sabh sachee karnee ha-umai tikhaa nivaaree hay. ||5||
One who has eradicated egotism and yearning for materialism, realizes that true is all the doings of the eternal God. ||5||
ਜਿਸ ਮਨੁੱਖ ਨੇ ਹਉਮੈ ਅਤੇ ਮਾਇਆ ਦੀ ਤ੍ਰਿਸ਼ਨਾ ਦੂਰ ਕਰ ਲਈ, ਉਸ ਨੂੰ ਅਭੁੱਲ ਪ੍ਰਭੂ ਦੀ ਸਾਰੀ ਕਾਰ ਅਭੁੱਲ ਜਾਪਣ ਲੱਗ ਪਈ ॥੫॥
ਮਾਇਆ ਮੋਹੁ ਸਭੁ ਆਪੇ ਕੀਨਾ ॥
maa-i-aa moh sabh aapay keenaa.
God Himself has created all this love for Maya, the worldly riches and power.
ਮਾਇਆ ਦਾ ਸਾਰਾ ਮੋਹ ਪਰਮਾਤਮਾ ਨੇ ਆਪ ਹੀ ਪੈਦਾ ਕੀਤਾ ਹੈ,
ਗੁਰਮੁਖਿ ਵਿਰਲੈ ਕਿਨ ਹੀ ਚੀਨਾ ॥
gurmukh virlai kin hee cheenaa.
But only a rare Guru’s follower has realized this.
ਪਰ ਇਹ ਗੱਲ ਕਿਸੇ ਉਸ ਵਿਰਲੇ ਨੇ ਹੀ ਪਛਾਣੀ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।
ਗੁਰਮੁਖਿ ਹੋਵੈ ਸੁ ਸਚੁ ਕਮਾਵੈ ਸਾਚੀ ਕਰਣੀ ਸਾਰੀ ਹੇ ॥੬॥
gurmukh hovai so sach kamaavai saachee karnee saaree hay. ||6||
One who becomes Guru’s disciple, he earns the true wealth of Naam and his conduct is true and sublime. ||6||
ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਸਿਮਰਨ ਦੀ ਕਮਾਈ ਕਰਦਾ ਹੈ, ਉਸ ਦੀ ਕਰਣੀ ਸੱਚੀ ਅਤੇ ਸ੍ਰੇਸ਼ਟ ਹੁੰਦੀ ਹੈ ॥੬॥
ਕਾਰ ਕਮਾਈ ਜੋ ਮੇਰੇ ਪ੍ਰਭ ਭਾਈ ॥
kaar kamaa-ee jo mayray parabh bhaa-ee.
One who has done only those deeds which my God has liked,
ਜਿਸ ਮਨੁੱਖ ਨੇ ਉਹੀ ਕਾਰ ਕੀਤੀ ਹੈ ਜੋ ਮੇਰੇ ਪ੍ਰਭੂ ਨੂੰ ਪਸੰਦ ਆਈ ਹੈ,
ਹਉਮੈ ਤ੍ਰਿਸਨਾ ਸਬਦਿ ਬੁਝਾਈ ॥
ha-umai tarisnaa sabad bujhaa-ee.
he has eradicated egotism and has extinguished the fire of worldly desire by following the Guru’s divine word.
ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਲਈ, ਮਾਇਆ ਦੀ ਤ੍ਰਿਸ਼ਨਾ ਮਿਟਾ ਦਿੱਤੀ ਹੈ l
ਗੁਰਮਤਿ ਸਦ ਹੀ ਅੰਤਰੁ ਸੀਤਲੁ ਹਉਮੈ ਮਾਰਿ ਨਿਵਾਰੀ ਹੇ ॥੭॥
gurmat sad hee antar seetal ha-umai maar nivaaree hay. ||7||
Following the Guru’s teachings, calmness prevails within him forever, because he has conquered and subdued his ego. ||7||
ਗੁਰੂ ਦੀ ਮੱਤ ਦੁਆਰਾ ਉਸ ਦਾ ਹਿਰਦਾ ਸਦਾ ਹੀ ਸ਼ਾਂਤ ਰਹਿੰਦਾ ਹੈ, ਕਿਉਂਕੇ ਉਸ ਨੇ ਹਉਮੈ ਮਾਰ ਕੇ ਮੁਕਾ ਦਿੱਤੀ ਹੈ ॥੭॥
ਸਚਿ ਲਗੇ ਤਿਨ ਸਭੁ ਕਿਛੁ ਭਾਵੈ ॥
sach lagay tin sabh kichh bhaavai.
Those who are attuned to the eternal God, to them everything done by God seems pleasing.
ਜਿਹੜੇ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਜੁੜਦੇ ਹਨ, ਉਹਨਾਂ ਨੂੰ ਪਰਮਾਤਮਾ ਦਾ ਕੀਤਾ ਹੋਇਆ ਹਰੇਕ ਕੰਮ ਭਲਾ ਜਾਪਦਾ ਹੈ।
ਸਚੈ ਸਬਦੇ ਸਚਿ ਸੁਹਾਵੈ ॥
sachai sabday sach suhaavai.
They embellish their life by focusing on the divine word of God’s praises.
ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਉਹ ਮਨੁੱਖ ਆਪਣਾ ਜੀਵਨ ਸੋਹਣਾ ਬਣਾ ਲੈਂਦੇ ਹਨ।
ਐਥੈ ਸਾਚੇ ਸੇ ਦਰਿ ਸਾਚੇ ਨਦਰੀ ਨਦਰਿ ਸਵਾਰੀ ਹੇ ॥੮॥
aithai saachay say dar saachay nadree nadar savaaree hay. ||8||
They, who are considered true and honorable in this world, are also judged true in God’s presence, and God embellishes their life with His glance of grace. ||8||
ਜਿਹੜੇ ਮਨੁੱਖ ਇਸ ਲੋਕ ਵਿਚ ਸੁਰਖ਼ਰੂ ਹੋ ਜਾਂਦੇ ਹਨ, ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਭੀ ਸੁਰਖ਼ਰੂ ਹੋ ਜਾਂਦੇ ਹਨ। ਮਿਹਰ ਦੀ ਨਿਗਾਹ ਵਾਲੇ ਪਰਮਾਤਮਾ ਦੀ ਮਿਹਰ ਦੀ ਨਜ਼ਰ ਉਹਨਾਂ ਦਾ ਜੀਵਨ ਸੰਵਾਰ ਦਿੱਤਾ ਹੈ ॥੮॥
ਬਿਨੁ ਸਾਚੇ ਜੋ ਦੂਜੈ ਲਾਇਆ ॥
bin saachay jo doojai laa-i-aa.
Forsaking God, one who remains engrossed in the love for duality (materialism),
ਸਦਾ-ਥਿਰ ਪ੍ਰਭੂ (ਦੇ ਨਾਮ) ਤੋਂ ਖੁੰਝ ਕੇ ਜਿਹੜਾ ਮਨੁੱਖ ਮਾਇਆ ਦੇ ਪਿਆਰ ਵਿਚ ਮਸਤ ਰਹਿੰਦਾ ਹੈ,
ਮਾਇਆ ਮੋਹ ਦੁਖ ਸਬਾਇਆ ॥
maa-i-aa moh dukh sabaa-i-aa.
remains afflicted with all the maladies arising from the love for Maya.
ਉਸ ਨੂੰ ਮਾਇਆ ਦੇ ਮੋਹ ਦੇ ਸਾਰੇ ਦੁੱਖ (ਚੰਬੜੇ ਰਹਿੰਦੇ ਹਨ),
ਬਿਨੁ ਗੁਰ ਦੁਖੁ ਸੁਖੁ ਜਾਪੈ ਨਾਹੀ ਮਾਇਆ ਮੋਹ ਦੁਖੁ ਭਾਰੀ ਹੇ ॥੯॥
bin gur dukh sukh jaapai naahee maa-i-aa moh dukh bhaaree hay. ||9||
Without the Guru’s teachings, one does not understand the real reason of pain or pleasure and remains afflicted with suffering due to love for Maya. ||9||
ਮਾਇਆ ਦੇ ਮੋਹ ਦਾ ਭਾਰੀ ਦੁੱਖ ਉਸ ਨੂੰ ਵਾਪਰਿਆ ਰਹਿੰਦਾ ਹੈ। ਗੁਰੂ ਦੀ ਸਰਨ ਤੋਂ ਬਿਨਾ ਇਹ ਸਮਝ ਨਹੀਂ ਪੈਂਦੀ ਕਿ ਦੁੱਖ ਕਿਵੇਂ ਦੂਰ ਹੋਵੇ ਅਤੇ ਸੁਖ ਕਿਵੇਂ ਮਿਲੇ ॥੯॥
ਸਾਚਾ ਸਬਦੁ ਜਿਨਾ ਮਨਿ ਭਾਇਆ ॥
saachaa sabad jinaa man bhaa-i-aa.
Those to whose minds, the divine words of God’s praises become pleasing,
ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਪਿਆਰੀ ਲੱਗਣ ਲੱਗ ਪੈਂਦੀ ਹੈ,
ਪੂਰਬਿ ਲਿਖਿਆ ਤਿਨੀ ਕਮਾਇਆ ॥
poorab likhi-aa tinee kamaa-i-aa.
have received what was pre-ordained in their destiny.
ਉਨ੍ਹਾ ਨੇ ਪੂਰਬਲਾ ਲਿਖਿਆ ਲੇਖ ਕਮਾਇਆ ਹੈ ।
ਸਚੋ ਸੇਵਹਿ ਸਚੁ ਧਿਆਵਹਿ ਸਚਿ ਰਤੇ ਵੀਚਾਰੀ ਹੇ ॥੧੦॥
sacho sayveh sach Dhi-aavahi sach ratay veechaaree hay. ||10||
They always perform the devotional worship of God, always lovingly remember God and being imbued with God’s love they become spiritually thoughtful. ||10||
ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ, ਸਦਾ-ਥਿਰ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਤੇ ਉੱਚੀ ਸੂਝ ਵਾਲੇ ਹੋ ਜਾਂਦੇ ਹਨ ॥੧੦॥
ਗੁਰ ਕੀ ਸੇਵਾ ਮੀਠੀ ਲਾਗੀ ॥
gur kee sayvaa meethee laagee.
One who loves to follow the Guru’s teachings,
ਜਿਸ ਮਨੁੱਖ ਨੂੰ ਗੁਰੂ ਦੀ (ਦੱਸੀ) ਸੇਵਾ ਪਿਆਰੀ ਲੱਗਦੀ ਹੈ,
ਅਨਦਿਨੁ ਸੂਖ ਸਹਜ ਸਮਾਧੀ ॥
an-din sookh sahj samaaDhee.
he always remains in the trance of spiritual peace and poise.
ਉਹ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ, ਉਸ ਦੀ ਆਮਤਕ ਅਡੋਲਤਾ ਵਾਲੀ ਸਮਾਧੀ ਬਣੀ ਰਹਿੰਦੀ ਹੈ।
ਹਰਿ ਹਰਿ ਕਰਤਿਆ ਮਨੁ ਨਿਰਮਲੁ ਹੋਆ ਗੁਰ ਕੀ ਸੇਵ ਪਿਆਰੀ ਹੇ ॥੧੧॥
har har karti-aa man nirmal ho-aa gur kee sayv pi-aaree hay. ||11||
He loves to follow the Guru’s teachings and his mind becomes immaculate by reciting God’s Name. ||11||
ਪਰਮਾਤਮਾ ਦਾ ਨਾਮ ਜਪਦਿਆਂ ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ, ਗੁਰੂ ਦੀ ਸਰਨ ਵਿਚ ਪਏ ਰਹਿਣਾ ਉਸ ਨੂੰ ਚੰਗਾ ਲੱਗਦਾ ਹੈ ॥੧੧॥
ਸੇ ਜਨ ਸੁਖੀਏ ਸਤਿਗੁਰਿ ਸਚੇ ਲਾਏ ॥
say jan sukhee-ay satgur sachay laa-ay.
They alone are at peace whom the true Guru has attached to the eternal God’s loving remembrance.
ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਜੋੜ ਦਿੱਤਾ, ਉਹ ਸੁਖੀ ਜੀਵਨ ਬਿਤੀਤ ਕਰਦੇ ਹਨ,
ਆਪੇ ਭਾਣੇ ਆਪਿ ਮਿਲਾਏ ॥
aapay bhaanay aap milaa-ay.
In His own will, God has united such persons with Himself.
ਪ੍ਰਭੂ ਨੇ ਆਪ ਹੀ ਆਪਣੇ ਭਾਣੇ ਅੰਦਰ (ਅਜਿਹੇ ਮਨੁੱਖ) ਆਪਣੇ ਵਿਚ ਜੋੜ ਲਏ।
ਸਤਿਗੁਰਿ ਰਾਖੇ ਸੇ ਜਨ ਉਬਰੇ ਹੋਰ ਮਾਇਆ ਮੋਹ ਖੁਆਰੀ ਹੇ ॥੧੨॥
satgur raakhay say jan ubray hor maa-i-aa moh khu-aaree hay. ||12||
Those whom the true Guru has saved, have risen above the worldly enticements, and all others have been ruined in the love for materialism. ||12||
ਗੁਰੂ ਨੇ ਜਿਨ੍ਹਾਂ ਮਨੁੱਖਾਂ ਦੀ ਰੱਖਿਆ ਕੀਤੀ, ਉਹ ਮਨੁੱਖ (ਮਾਇਆ ਦੇ ਮੋਹ ਤੋਂ) ਬਚ ਗਏ, ਹੋਰ ਲੁਕਾਈ ਮਾਇਆ ਦੇ ਮੋਹ ਦੀ ਖ਼ੁਆਰੀ (ਸਾਰੀ ਉਮਰ) ਝੱਲਦੀ ਰਹੀ ॥੧੨॥