Guru Granth Sahib Translation Project

Guru granth sahib page-1056

Page 1056

ਬਿਖਿਆ ਕਾਰਣਿ ਲਬੁ ਲੋਭੁ ਕਮਾਵਹਿ ਦੁਰਮਤਿ ਕਾ ਦੋਰਾਹਾ ਹੇ ॥੯॥ bikhi-aa kaaran lab lobh kamaaveh durmat kaa doraahaa hay. ||9|| Those who perform acts of greed for the sake of materialism, their journey of life is always influenced by the evil intellect of double mindedness. ||9|| ਜਿਹੜੇ ਮਨੁੱਖ ਮਾਇਆ ਦੀ ਖ਼ਾਤਰ ਲੱਬ ਲੋਭ ਕਰਦੇ ਹਨ, ਉਹਨਾਂ ਦੇ ਜੀਵਨ-ਸਫ਼ਰ ਵਿਚ ਖੋਟੀ ਮੱਤ ਦਾ ਦੁ-ਚਿੱਤਾ-ਪਨ ਆ ਜਾਂਦਾ ਹੈ ॥੯॥
ਪੂਰਾ ਸਤਿਗੁਰੁ ਭਗਤਿ ਦ੍ਰਿੜਾਏ ॥ pooraa satgur bhagat drirh-aa-ay. One whom the perfect true Guru inspires to firmly believe in devotional worship, ਪੂਰਾ ਗੁਰੂ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਕਰਨ ਦਾ ਵਿਸ਼ਵਾਸ ਪੈਦਾ ਕਰਦਾ ਹੈ,
ਗੁਰ ਕੈ ਸਬਦਿ ਹਰਿ ਨਾਮਿ ਚਿਤੁ ਲਾਏ ॥ gur kai sabad har naam chit laa-ay. through the Guru’s divine word, he focuses his mind on God’s Name. ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ (ਆਪਣਾ) ਚਿੱਤ ਜੋੜਦਾ ਹੈ।
ਮਨਿ ਤਨਿ ਹਰਿ ਰਵਿਆ ਘਟ ਅੰਤਰਿ ਮਨਿ ਭੀਨੈ ਭਗਤਿ ਸਲਾਹਾ ਹੇ ॥੧੦॥ man tan har ravi-aa ghat antar man bheenai bhagat salaahaa hay. ||10|| God remains enshrined within his body, mind and heart; with mind imbued with God’s love, he keeps doing His devotional worship and praises. ||10|| ਉਸ ਦੇ ਮਨ ਵਿਚ ਤਨ ਵਿਚ ਹਿਰਦੇ ਵਿਚ ਸਦਾ ਪਰਮਾਤਮਾ ਵੱਸਿਆ ਰਹਿੰਦਾ ਹੈ। (ਪਰਮਾਤਮਾ ਵਿਚ) ਮਨ ਭਿੱਜਿਆਂ ਮਨੁੱਖ ਉਸ ਦੀ ਭਗਤੀ ਤੇ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ ॥੧੦॥
ਮੇਰਾ ਪ੍ਰਭੁ ਸਾਚਾ ਅਸੁਰ ਸੰਘਾਰਣੁ ॥ mayraa parabh saachaa asur sanghaaran. My eternal God is the destroyer of people’s demon-like evil impulses, ਮੇਰਾ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ, (ਮਨੁੱਖਾ ਦੇ ਅੰਦਰੋਂ ਕਾਮਾਦਿਕ) ਦੈਂਤਾਂ ਦਾ ਨਾਸ ਕਰਨ ਵਾਲਾ ਹੈ,
ਗੁਰ ਕੈ ਸਬਦਿ ਭਗਤਿ ਨਿਸਤਾਰਣੁ ॥ gur kai sabad bhagat nistaaran. and is capable of ferrying them across the world ocean of vices by engaging them to His devotional worship through the Guru’s divine word. ਗੁਰੂ ਦੇ ਸ਼ਬਦ ਵਿਚ (ਜੋੜ ਕੇ) (ਆਪਣੀ) ਭਗਤੀ ਵਿਚ (ਲਾ ਕੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲਾ ਹੈ।
ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਸਿਰਿ ਸਾਹਾ ਪਾਤਿਸਾਹਾ ਹੇ ॥੧੧॥ mayraa parabh saachaa sad hee saachaa sir saahaa paatisaahaa hay. ||11|| My eternal God is always True, even the kings and emperors are under His command. ||11|| ਮੇਰਾ ਸਦਾ-ਥਿਰ ਪ੍ਰਭੂ ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਹ ਤਾਂ ਸ਼ਾਹਾਂ ਪਾਤਿਸ਼ਾਹਾਂ ਦੇ ਸਿਰ ਉੱਤੇ (ਭੀ ਹੁਕਮ ਚਲਾਣ ਵਾਲਾ) ਹੈ ॥੧੧॥
ਸੇ ਭਗਤ ਸਚੇ ਤੇਰੈ ਮਨਿ ਭਾਏ ॥ say bhagat sachay tayrai man bhaa-ay. O’ God, true are those devotees who are pleasing to You; ਹੇ ਪ੍ਰਭੂ! ਉਹੀ ਭਗਤ ਅਡੋਲ ਆਤਮਕ ਜੀਵਨ ਵਾਲੇ ਬਣਦੇ ਹਨ, ਜਿਹੜੇ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ;
ਦਰਿ ਕੀਰਤਨੁ ਕਰਹਿ ਗੁਰ ਸਬਦਿ ਸੁਹਾਏ ॥ dar keertan karahi gur sabad suhaa-ay. they sing Your praises at Your door (in Your presence); through the Guru’s divine word, their spiritual life becomes embellished and exalted. ਉਹ ਤੇਰੇ ਦਰ ਤੇ ਟਿਕ ਕੇ ਤੇਰ ਸਿਫ਼ਤ-ਸਾਲਾਹ ਕਰਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਆਤਮਕ ਜੀਵਨ ਸੋਹਣਾ ਬਣ ਜਾਂਦਾ ਹੈ।
ਸਾਚੀ ਬਾਣੀ ਅਨਦਿਨੁ ਗਾਵਹਿ ਨਿਰਧਨ ਕਾ ਨਾਮੁ ਵੇਸਾਹਾ ਹੇ ॥੧੨॥ saachee banee an-din gaavahi nirDhan kaa naam vaysaahaa hay. ||12|| They always sing the divine words of God’s praises; God’s Name is the true wealth and faith of those who are without worldly wealth. ||12|| ਉਹ ਭਗਤ ਜਨ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਹਰ ਵੇਲੇ ਗਾਂਦੇ ਹਨ। ਪਰਮਾਤਮਾ ਦਾ ਨਾਮ ਧਨ ਤੋਂ ਸੱਖਣੇ ਮਨੁੱਖਾਂ ਲਈ ਸਰਮਾਇਆ ਹੈ ॥੧੨॥
ਜਿਨ ਆਪੇ ਮੇਲਿ ਵਿਛੋੜਹਿ ਨਾਹੀ ॥ jin aapay mayl vichhorheh naahee. O’ God, those whom You unite with Yourself and never separate them again, ਹੇ ਪ੍ਰਭੂ! ਤੂੰ ਆਪ ਹੀ ਜਿਨ੍ਹਾਂ ਮਨੁੱਖਾਂ ਨੂੰ (ਆਪਣੇ ਚਰਨਾਂ ਵਿਚ) ਜੋੜ ਕੇ (ਫਿਰ) ਵਿਛੋੜਦਾ ਨਹੀਂ ਹੈਂ,
ਗੁਰ ਕੈ ਸਬਦਿ ਸਦਾ ਸਾਲਾਹੀ ॥ gur kai sabad sadaa saalaahee. they always praise You through the Guru’s divine word. ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ ਤੇਰੀ ਸਿਫ਼ਤ-ਸਾਲਾਹ ਕਰਦੇ ਰਹਿੰਦੇ ਹਨ।
ਸਭਨਾ ਸਿਰਿ ਤੂ ਏਕੋ ਸਾਹਿਬੁ ਸਬਦੇ ਨਾਮੁ ਸਲਾਹਾ ਹੇ ॥੧੩॥ sabhnaa sir too ayko saahib sabday naam salaahaa hay. ||13|| O’ God! You alone are the Master of all beings, and they sing Your praises by focusing on the Guru’s divine word. ||13|| ਹੇ ਪ੍ਰਭੂ! ਸਭ ਜੀਵਾਂ ਦੇ ਸਿਰ ਉੱਤੇ ਤੂੰ ਆਪ ਹੀ ਮਾਲਕ ਹੈਂ। ਗੁਰੂ ਦੇ ਸ਼ਬਦ ਵਿਚ ਜੁੜ ਕੇ ਜੀਵ ਤੇਰੀ ਸਿਫ਼ਤ-ਸਾਲਾਹ ਕਰ ਸਕਦੇ ਹਨ ॥੧੩॥
ਬਿਨੁ ਸਬਦੈ ਤੁਧੁਨੋ ਕੋਈ ਨ ਜਾਣੀ ॥ bin sabdai tuDhuno ko-ee na jaanee. O’ God! no one can realize You without reflecting on the Guru’s word, ਹੇ ਪ੍ਰਭੂ! ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਮਨੁੱਖ ਤੇਰੇ ਨਾਲ ਸਾਂਝ ਨਹੀਂ ਪਾ ਸਕਦਾ,
ਤੁਧੁ ਆਪੇ ਕਥੀ ਅਕਥ ਕਹਾਣੀ ॥ tuDh aapay kathee akath kahaanee. You Yourself describe your indescribable virtues (through the Guru’s word) (ਗੁਰੂ ਦੇ ਸ਼ਬਦ ਦੀ ਰਾਹੀਂ) ਤੂੰ ਆਪ ਹੀ ਆਪਣੇ ਅਕੱਥ ਸਰੂਪ ਦਾ ਬਿਆਨ ਕਰਦਾ ਹੈਂ।
ਆਪੇ ਸਬਦੁ ਸਦਾ ਗੁਰੁ ਦਾਤਾ ਹਰਿ ਨਾਮੁ ਜਪਿ ਸੰਬਾਹਾ ਹੇ ॥੧੪॥ aapay sabad sadaa gur daataa har naam jap sambaahaa hay. ||14|| O’ God! You Yourself are the divine word, the Guru and benefactor forever; through meditation on Naam, You Yourself have been providing spiritual sustenance to all. ||14|| ਹੇ ਪ੍ਰਭੂ! ਤੂੰ ਆਪ ਹੀ ਸ਼ਬਦ, ਦਾਤਾ ਅਤੇ ਗੁਰੂ ਹੈਂ ਤੂੰ ਆਪ ਹੀ ਹਰਿ-ਨਾਮ ਜਪ ਕੇ (ਜੀਵਾਂ ਨੂੰ ਭੀ ਇਹ ਦਾਤਿ) ਦੇਂਦਾ ਆ ਰਿਹਾ ਹੈਂ ॥੧੪॥
ਤੂ ਆਪੇ ਕਰਤਾ ਸਿਰਜਣਹਾਰਾ ॥ too aapay kartaa sirjanhaaraa. O’ God, You Yourself are the creator of the universe. ਹੇ ਪ੍ਰਭੂ! ਤੂੰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰ ਸਕਣ ਵਾਲਾ ਕਰਤਾਰ ਹੈਂ।
ਤੇਰਾ ਲਿਖਿਆ ਕੋਇ ਨ ਮੇਟਣਹਾਰਾ ॥ tayraa likhi-aa ko-ay na maytanhaaraa. No one can erase what has been preordained by You. ਕੋਈ ਜੀਵ ਤੇਰੇ ਲਿਖੇ ਲੇਖ ਨੂੰ ਮਿਟਾਣ-ਜੋਗਾ ਨਹੀਂ ਹੈ।
ਗੁਰਮੁਖਿ ਨਾਮੁ ਦੇਵਹਿ ਤੂ ਆਪੇ ਸਹਸਾ ਗਣਤ ਨ ਤਾਹਾ ਹੇ ॥੧੫॥ gurmukh naam dayveh too aapay sahsaa ganat na taahaa hay. ||15|| You Yourself bless a follower of the Guru with the gift of Naam, and then he has nothing to fear and is not held to account for his deeds. ||15|| ਗੁਰੂ ਦੀ ਮੰਨ ਕੇ ਚਲਣ ਵਾਲੇ ਨੂੰ ਤੂੰ ਆਪ ਹੀ ਆਪਣਾ ਨਾਮ ਦੇਂਦਾ ਹੈਂ, ਫਿਰ ਉਸ ਨੂੰ ਕੋਈ ਸਹਮ ਜਾਂ ਕਰਮਾਂ ਦਾ ਲੇਖਾ ਨਹੀਂ ਰਹਿੰਦਾ ॥੧੫॥
ਭਗਤ ਸਚੇ ਤੇਰੈ ਦਰਵਾਰੇ ॥ bhagat sachay tayrai darvaaray. O’ God! Your devotees are judged true in Your presence, ਹੇ ਪ੍ਰਭੂ! ਤੇਰੇ ਦਰਬਾਰ ਵਿਚ ਤੇਰੇ ਭਗਤ ਸੁਰਖ਼ਰੂ ਰਹਿੰਦੇ ਹਨ,
ਸਬਦੇ ਸੇਵਨਿ ਭਾਇ ਪਿਆਰੇ ॥ sabday sayvan bhaa-ay pi-aaray. because they remember You with love and affection. ਕਿਉਂਕਿ ਉਹ ਤੇਰੇ ਪ੍ਰੇਮ-ਪਿਆਰ ਵਿਚ ਤੇਰੀ ਸੇਵਾ-ਭਗਤੀ ਕਰਦੇ ਹਨ।
ਨਾਨਕ ਨਾਮਿ ਰਤੇ ਬੈਰਾਗੀ ਨਾਮੇ ਕਾਰਜੁ ਸੋਹਾ ਹੇ ॥੧੬॥੩॥੧੨॥ naanak naam ratay bairaagee naamay kaaraj sohaa hay. ||16||3||12|| O’ Nanak, truly detached are those who remain imbued with Naam, because of which, their spiritual tasks are accomplished successfully. ||16||3||12|| ਹੇ ਨਾਨਕ! ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ (ਅਸਲ) ਤਿਆਗੀ ਹਨ, ਨਾਮ ਦੀ ਬਰਕਤਿ ਨਾਲ ਉਹਨਾਂ ਦਾ ਹਰੇਕ ਕੰਮ ਸਫਲ ਹੋ ਜਾਂਦਾ ਹੈ ॥੧੬॥੩॥੧੨॥
ਮਾਰੂ ਮਹਲਾ ੩ ॥ maaroo mehlaa 3. Raag Maaroo, Third Guru:
ਮੇਰੈ ਪ੍ਰਭਿ ਸਾਚੈ ਇਕੁ ਖੇਲੁ ਰਚਾਇਆ ॥ mayrai parabh saachai ik khayl rachaa-i-aa. The eternal God has staged a wonderful play in this world. ਸਦਾ-ਥਿਰ ਰਹਿਣ ਵਾਲੇ ਮੇਰੇ ਪ੍ਰਭੂ ਨੇ (ਇਹ ਜਗਤ) ਇਕ ਤਮਾਸ਼ਾ ਰਚਿਆ ਹੋਇਆ ਹੈ,
ਕੋਇ ਨ ਕਿਸ ਹੀ ਜੇਹਾ ਉਪਾਇਆ ॥ ko-ay na kis hee jayhaa upaa-i-aa. He has not created any being exactly the same as another. (ਇਸ ਵਿਚ ਉਸ ਨੇ) ਕੋਈ ਜੀਵ ਕਿਸੇ ਦੂਜੇ ਵਰਗਾ ਨਹੀਂ ਬਣਾਇਆ।
ਆਪੇ ਫਰਕੁ ਕਰੇ ਵੇਖਿ ਵਿਗਸੈ ਸਭਿ ਰਸ ਦੇਹੀ ਮਾਹਾ ਹੇ ॥੧॥ aapay farak karay vaykh vigsai sabh ras dayhee maahaa hay. ||1|| Creating subtle distinctions, He looks at them and feels delighted; God has put all the relishes of materialism in the body itself. ||1|| ਆਪ ਹੀ ਜੀਵਾਂ ਵਿਚ ਫ਼ਰਕ ਪੈਦਾ ਕਰਦਾ ਹੈ, ਤੇ ਇਹ ਫ਼ਰਕ ਵੇਖ ਕੇ ਖ਼ੁਸ਼ ਹੁੰਦਾ ਹੈ, ਉਸ ਨੇ ਸਰੀਰ ਦੇ ਵਿਚ ਸਾਰੇ ਹੀ ਚਸਕੇ ਪਾ ਛੱਡੇ ਹਨ ॥੧॥
ਵਾਜੈ ਪਉਣੁ ਤੈ ਆਪਿ ਵਜਾਏ ॥ vaajai pa-un tai aap vajaa-ay. O’ God, it is Your power which is causing the living beings to breath, as if You are playing the musical instruments. ਹੇ ਪ੍ਰਭੂ! (ਤੇਰੀ ਆਪਣੀ ਕਲਾ ਨਾਲ ਹਰੇਕ ਸਰੀਰ ਵਿਚ ਸੁਆਸ ਚੱਲ ਰਿਹਾ ਹੈ), ਤੂੰ ਆਪ ਹੀ ਇਹ ਸੁਆਸਾਂ ਦੇ ਵਾਜੇ ਵਜਾ ਰਿਹਾ ਹੈਂ।
ਸਿਵ ਸਕਤੀ ਦੇਹੀ ਮਹਿ ਪਾਏ ॥ siv saktee dayhee meh paa-ay. You have infused the soul and Maya (materialism) in the body. ਜੀਵਾਤਮਾ ਤੇ ਮਾਇਆ (ਦੋਵੇਂ ਹੀ) ਤੈਂ ਆਪ ਹੀ ਸਰੀਰ ਅੰਦਰ ਪਾ ਦਿੱਤੇ ਹਨ।
ਗੁਰ ਪਰਸਾਦੀ ਉਲਟੀ ਹੋਵੈ ਗਿਆਨ ਰਤਨੁ ਸਬਦੁ ਤਾਹਾ ਹੇ ॥੨॥ gur parsaadee ultee hovai gi-aan ratan sabad taahaa hay. ||2|| By the Guru’s grace, one whose attention turns away from materialism, he receives jewel-like spiritual wisdom from the Guru. ||2|| ਗੁਰੂ ਦੀ ਕਿਰਪਾ ਨਾਲ ਜਿਸ ਦੀ ਸੁਰਤ ਮਾਇਆ ਵਲੋਂ ਪਰਤਦੀ ਹੈ, ਉਸ ਨੂੰ ਆਤਮਕ ਜੀਵਨ ਵਾਲਾ ਸ੍ਰੇਸ਼ਟ ਗੁਰ ਸ਼ਬਦ ਪ੍ਰਾਪਤ ਹੋ ਜਾਂਦਾ ਹੈ ॥੨॥
ਅੰਧੇਰਾ ਚਾਨਣੁ ਆਪੇ ਕੀਆ ॥ anDhayraa chaanan aapay kee-aa. God Himself has created the darkness of spiritual ignorance (leading to love for materialism) and the light of divine wisdom. (ਮਾਇਆ ਦੇ ਮੋਹ ਦਾ) ਹਨੇਰਾ ਅਤੇ (ਆਤਮਕ ਜੀਵਨ ਦੀ ਸੂਝ ਦਾ) ਚਾਨਣ ਪ੍ਰਭੂ ਨੇ ਆਪ ਹੀ ਬਣਾਇਆ ਹੈ।
ਏਕੋ ਵਰਤੈ ਅਵਰੁ ਨ ਬੀਆ ॥ ayko vartai avar na bee-aa. He alone is pervading everywhere; there is none other at all. (ਸਾਰੇ ਜਗਤ ਵਿਚ ਪਰਮਾਤਮਾ) ਆਪ ਹੀ ਵਿਆਪਕ ਹੈ, (ਉਸ ਤੋਂ ਬਿਨਾ) ਕੋਈ ਹੋਰ ਨਹੀਂ ਹੈ।
ਗੁਰ ਪਰਸਾਦੀ ਆਪੁ ਪਛਾਣੈ ਕਮਲੁ ਬਿਗਸੈ ਬੁਧਿ ਤਾਹਾ ਹੇ ॥੩॥ gur parsaadee aap pachhaanai kamal bigsai buDh taahaa hay. ||3|| By the Guru’s grace, one who understands one’s ownself, receives divine wisdom and his heart blooms like a lotus flower. ||3|| ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਆਪਣੇ ਆਪ ਨੂੰ ਜਾਣ ਲੈਂਦਾ ਹੈ, ਉਸ ਦਾ ਹਿਰਦਾ-ਕੌਲ-ਫੁੱਲ ਖਿੜਿਆ ਰਹਿੰਦਾ ਹੈ, ਉਸ ਨੂੰ (ਆਤਮਕ ਜੀਵਨ ਦੀ ਪਰਖ ਕਰਨ ਵਾਲੀ) ਅਕਲ ਪ੍ਰਾਪਤ ਹੋਈ ਰਹਿੰਦੀ ਹੈ ॥੩॥
ਅਪਣੀ ਗਹਣ ਗਤਿ ਆਪੇ ਜਾਣੈ ॥ apnee gahan gat aapay jaanai. God alone knows the depth and extent of His capabilities. ਆਪਣੀ ਡੂੰਘੀ ਆਤਮਕ ਅਵਸਥਾ ਪਰਮਾਤਮਾ ਆਪ ਹੀ ਜਾਣਦਾ ਹੈ।
ਹੋਰੁ ਲੋਕੁ ਸੁਣਿ ਸੁਣਿ ਆਖਿ ਵਖਾਣੈ ॥ hor lok sun sun aakh vakhaanai. Other people talk about Him on the basis of what they hear from others. ਜਗਤ ਤਾਂ (ਦੂਜਿਆਂ ਪਾਸੋਂ) ਸੁਣ ਸੁਣ ਕੇ (ਫਿਰ) ਆਖ ਕੇ (ਹੋਰਨਾਂ ਨੂੰ) ਸੁਣਾਂਦਾ ਹੈ।
ਗਿਆਨੀ ਹੋਵੈ ਸੁ ਗੁਰਮੁਖਿ ਬੂਝੈ ਸਾਚੀ ਸਿਫਤਿ ਸਲਾਹਾ ਹੇ ॥੪॥ gi-aanee hovai so gurmukh boojhai saachee sifat salaahaa hay. ||4|| A wise person understands this fact through the Guru and utters the true praises of God. ||4|| ਉਚੀ ਸਮਝ ਵਾਲਾ ਮਨੁੱਖ ਗੁਰੂ ਦੇ ਰਾਹੀਂ ਇਸ ਭੇਤ ਨੂੰ ਸਮਝਦਾ ਹੈ, ਤੇ, ਉਹ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੪॥
ਦੇਹੀ ਅੰਦਰਿ ਵਸਤੁ ਅਪਾਰਾ ॥ dayhee andar vasat apaaraa. Deep within the body is the priceless commodity of infinite God’s Name, ਮਨੁੱਖ ਦੇ ਸਰੀਰ ਵਿਚ (ਹੀ) ਬੇਅੰਤ ਪਰਮਾਤਮਾ ਦਾ ਨਾਮ-ਪਦਾਰਥ (ਮੌਜੂਦ) ਹੈ,
ਆਪੇ ਕਪਟ ਖੁਲਾਵਣਹਾਰਾ ॥ aapay kapat khulaavanhaaraa. but it is hidden behind the doors of ignorance and God alone is capable of getting these doors open. ਪਰਮਾਤਮਾ ਆਪ ਹੀ ਇਹਨਾਂ ਕਿਵਾੜਾਂ ਨੂੰ ਖੋਲ੍ਹਣ ਦੇ ਸਮਰੱਥ ਹੈ।
ਗੁਰਮੁਖਿ ਸਹਜੇ ਅੰਮ੍ਰਿਤੁ ਪੀਵੈ ਤ੍ਰਿਸਨਾ ਅਗਨਿ ਬੁਝਾਹਾ ਹੇ ॥੫॥ gurmukh sehjay amrit peevai tarisnaa agan bujhaahaa hay. ||5|| The Guru’s follower intuitively drinks the ambrosial nectar of Naam and extinguishes the fire of his worldly desires. ||5|| ਗੁਰੂ ਦੀ ਮੰਨ ਕੇ ਚਲਣ ਵਾਲਾ ਮਨੁੱਖ ਸੁਤੇ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ ਅਤੇ ਆਪਣੇ ਅੰਦਰੋਂ ਤ੍ਰਿਸ਼ਨਾ ਦੀ ਅੱਗ ਬੁਝਾ ਲੈਂਦਾ ਹੈ ॥੫॥
ਸਭਿ ਰਸ ਦੇਹੀ ਅੰਦਰਿ ਪਾਏ ॥ sabh ras dayhee andar paa-ay. God has placed all the flavors of materialism within the body. ਪਰਮਾਤਮਾ ਨੇ ਮਨੁੱਖ ਦੇ ਸਰੀਰ ਵਿਚ ਹੀ ਸਾਰੇ ਰਸ ਭੀ ਪਾ ਦਿੱਤੇ ਹੋਏ ਹਨ
ਵਿਰਲੇ ਕਉ ਗੁਰੁ ਸਬਦੁ ਬੁਝਾਏ ॥ virlay ka-o gur sabad bujhaa-ay. God bestows the understanding of the Guru’s word only to a rare person. ਪ੍ਰਭੂ ਕਿਸੇ ਵਿਰਲੇ ਨੂੰ ਗੁਰਾਂ ਦੇ ਉਪਦੇਸ਼ ਦੀ ਸੂਝ ਬਖ਼ਸ਼ਦਾ ਹੈ l
ਅੰਦਰੁ ਖੋਜੇ ਸਬਦੁ ਸਾਲਾਹੇ ਬਾਹਰਿ ਕਾਹੇ ਜਾਹਾ ਹੇ ॥੬॥ andar khojay sabad saalaahay baahar kaahay jaahaa hay. ||6|| That person searches his ownself and sings the praises of God; then why would he wander around outside? ||6|| ਉਹ ਮਨੁੱਖ ਆਪਣਾ ਅੰਦਰ ਖੋਜਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਫਿਰ ਉਹ ਬਾਹਰ ਕਿਉਂ ਭਟਕਦਾ ਫਿਰੇ? ॥੬॥
ਵਿਣੁ ਚਾਖੇ ਸਾਦੁ ਕਿਸੈ ਨ ਆਇਆ ॥ vin chaakhay saad kisai na aa-i-aa. Without tasting, no one enjoys the taste of the nectar of Naam. ਚੱਖਣ ਤੋਂ ਬਿਨਾ ਕਿਸੇ ਨੂੰ (ਨਾਮ-ਅੰਮ੍ਰਿਤ ਦਾ ਸੁਆਦ ਨਹੀਂ ਆਉਂਦਾ।
ਗੁਰ ਕੈ ਸਬਦਿ ਅੰਮ੍ਰਿਤੁ ਪੀਆਇਆ ॥ gur kai sabad amrit pee-aa-i-aa. the one whom God Himself inspires to partake the ambrosial nectar of Naam through the Guru’s word, ਜਿਸ ਮਨੁੱਖ ਨੂੰ ਗੁਰੂ ਦੇ ਸ਼ਬਦ ਵਿਚ ਜੋੜ ਕੇ ਪਰਮਾਤਮਾ ਇਹ ਅੰਮ੍ਰਿਤ ਪਿਲਾਂਦਾ ਹੈ,
ਅੰਮ੍ਰਿਤੁ ਪੀ ਅਮਰਾ ਪਦੁ ਹੋਏ ਗੁਰ ਕੈ ਸਬਦਿ ਰਸੁ ਤਾਹਾ ਹੇ ॥੭॥ amrit pee amraa pad ho-ay gur kai sabad ras taahaa hay. ||7|| upon drinking the ambrosial nectar of Naam, he attains immortal status and enjoyes the taste of the elixir of Naam through the Guru’s word. ||7|| ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਕੇ ਅਮਰ ਪਦਵੀ ਪਾ ਲੈਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਨੂੰ (ਨਾਮ-ਅੰਮ੍ਰਿਤ ਦਾ) ਸੁਆਦ ਆ ਜਾਂਦਾ ਹੈ ॥੭॥
ਆਪੁ ਪਛਾਣੈ ਸੋ ਸਭਿ ਗੁਣ ਜਾਣੈ ॥ aap pachhaanai so sabh gun jaanai. One who understands his own self, knows all divine virtues, ਜਿਹੜਾ ਮਨੁੱਖ ਆਪਣੇ ਆਪ ਨੂੰ ਪਛਾਣਦਾ ਹੈ, ਉਹ ਸਾਰੇ (ਰੱਬੀ) ਗੁਣਾਂ ਨੂੰ ਜਾਣਦਾ ਹੈ,


© 2017 SGGS ONLINE
error: Content is protected !!
Scroll to Top