Guru Granth Sahib Translation Project

Guru granth sahib page-1089

Page 1089

ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਵਰਤੀਜੈ ॥ aapay sarisat sabh saajee-an aapay varteejai. God Himself has created this world and He Himself pervades in it. ਉਸ ਨੇ ਆਪ ਹੀ ਸਾਰੀ ਸ੍ਰਿਸ਼ਟੀ ਬਣਾਈ ਹੈ ਤੇ ਆਪ ਹੀ ਇਸ ਵਿਚ ਹਰ ਥਾਂ ਮੌਜੂਦ ਹੈ।
ਗੁਰਮੁਖਿ ਸਦਾ ਸਲਾਹੀਐ ਸਚੁ ਕੀਮਤਿ ਕੀਜੈ ॥ gurmukh sadaa salaahee-ai sach keemat keejai. We should always sing praises of God through the Guru’s teachings, and this is the only price for receiving Naam. (ਹਾਂ) ਗੁਰੂ ਦੇ ਸਨਮੁਖ ਹੋ ਕੇ ਸਦਾ ਸਿਫ਼ਤ-ਸਾਲਾਹ ਕਰੀਏ (ਬੱਸ, ਇਹ) ਸਿਮਰਨ ਹੀ (‘ਨਾਮ’ ਦੀ ਪ੍ਰਾਪਤੀ ਲਈ) ਮੁੱਲ ਕੀਤਾ ਜਾ ਸਕਦਾ ਹੈ,
ਗੁਰ ਸਬਦੀ ਕਮਲੁ ਬਿਗਾਸਿਆ ਇਵ ਹਰਿ ਰਸੁ ਪੀਜੈ ॥ gur sabdee kamal bigaasi-aa iv har ras peejai. Our heart blossoms in delight through the Guru’s word, and this is how we drink the elixir of God’s Name, ਗੁਰੂ ਦੇ ਸਬਦ ਦੀ ਰਾਹੀਂ ਹਿਰਦਾ-ਕੌਲ ਖਿੜਦਾ ਹੈ ਤੇ ਇਸ ਤਰ੍ਹਾਂ ਹਰੀ ਨਾਮ-ਰਸ ਪੀਵੀਦਾ ਹੈ,
ਆਵਣ ਜਾਣਾ ਠਾਕਿਆ ਸੁਖਿ ਸਹਜਿ ਸਵੀਜੈ ॥੭॥ aavan jaanaa thaaki-aa sukh sahj saveejai. ||7|| then our cycle of birth and death ceases, and we live in peace and poise.||7|| (ਜਗਤ ਵਿਚ) ਆਉਣ ਜਾਣ ਦਾ ਗੇੜ ਮੁੱਕ ਜਾਂਦਾ ਹੈ ਤੇ ਸੁਖ ਵਿਚ ਅਡੋਲ ਅਵਸਥਾ ਵਿਚ ਲੀਨ ਹੋ ਜਾਈਦਾ ਹੈ ॥੭॥
ਸਲੋਕੁ ਮਃ ੧ ॥ salok mehlaa 1. Shalok, First Guru:
ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੁ ॥ naa mailaa naa DhunDhlaa naa bhagvaa naa kach. The mind of that person does not get soiled with vices, his eye sight does not become hazy (he clearly sees God every where), he neither use deceptive robes nor he falls in love with material things, ਉਸ ਮਨੁੱਖ ਦਾ ਮਨ ਵਿਕਾਰਾਂ ਨਾਲ ਨਹੀਂ ਲਿੱਬੜਦਾ, ਉਸ ਦੀ ਨਿਗਾਹ ਧੁੰਧਲੀ ਨਹੀਂ ਹੁੰਦੀ (ਭਾਵ, ਉਸ ਨੂੰ ਹਰ ਥਾਂ ਪਰਮਾਤਮਾ ਸਾਫ਼ ਪਿਆ ਦਿੱਸਦਾ ਹੈ) ਉਸ ਨੂੰ ਕਿਸੇ ਭੇਖ ਆਦਿਕ ਦੀ ਤਾਂਘ ਨਹੀਂ ਹੁੰਦੀ, ਨਾਸਵੰਤ ਜਗਤ ਦਾ ਮੋਹ ਭੀ ਉਸ ਨੂੰ ਨਹੀਂ ਵਿਆਪਦਾ।
ਨਾਨਕ ਲਾਲੋ ਲਾਲੁ ਹੈ ਸਚੈ ਰਤਾ ਸਚੁ ॥੧॥ naanak laalo laal hai sachai rataa sach. ||1|| who is imbued with the deep color of God’s love; O’ Nanak, imbued with God’s love, he becomes His embodiment. ||1|| ਜਿਹੜਾ ਮਨੁੱਖ ਸਦਾ-ਥਿਰ ਪਰਮਾਤਮਾ ਦੇ ਨਾਮ ਵਿਚ ਰੰਗਿਆ ਹੈ, ਹੇ ਨਾਨਕ! ਉਹ ਸਦਾ-ਥਿਰ ਪ੍ਰਭੂ ਦਾ ਰੂਪ ਹੀ ਹੋ ਜਾਂਦਾ ਹੈ ॥੧॥
ਮਃ ੩ ॥ mehlaa 3. Third Guru:
ਸਹਜਿ ਵਣਸਪਤਿ ਫੁਲੁ ਫਲੁ ਭਵਰੁ ਵਸੈ ਭੈ ਖੰਡਿ॥ sahj vanaspat ful fal bhavar vasai bhai khand. Just as shedding its fear, a bumblebee easily sucks the essence of flowers and fruits from the entire vegetation; similarly a devotee absorbs spiritual wisdom from the holy congregation. ਜਿਵੇਂ ਡਰ ਨੂੰ ਨਵਿਰਤਾ ਕਰਕੇ, ਭੌਰਾ ਸੁਭਾਵਿਕ ਹੀ, ਬਨਸਪਤੀ, ਫੁੱਲਾ ਅਤੇ ਫਲਾਂ ਅੰਦਰ ਵਸਦਾ ਹੈ ਤਿਵੇਂ ਜਗਿਆਸੂ ਸਤਿਸੰਗਤ ਵਿਚੋ ਆਤਮਕ ਸਿਖਿਆ ਹਾਸਲ ਕਰਦਾ ਹੈ l
ਨਾਨਕ ਤਰਵਰੁ ਏਕੁ ਹੈ ਏਕੋ ਫੁਲੁ ਭਿਰੰਗੁ ॥੨॥ naanak tarvar ayk hai ayko ful bhirang. ||2|| O’ Nanak, the Guru is like a tree, which bears the one flower of devotional worship and like a bumblebee the devotee attaches himself to it. ||2|| ਹੇ ਨਾਨਕ! ਸੰਤ ਮਾਨੋ ਇਕ ਧਰਮ ਰੂਪ ਬਿ੍ਛ ਹੈ ਜਿਸ ਨੂੰ ਭਗਤੀ ਰੂਪ ਇਕ ਫੁਲ ਲੱਗਾ ਹੋਇਆ ਹੈ ਅਤੇ ਜਗਿਆਸੂ ਰੂਪ ਭੌਰਾ ਇਸ ਫੁਲ ਨਾਲ ਪ੍ਰੀਤ ਪਾਂਦਾਂ ਹੈ ॥੨॥
ਪਉੜੀ ॥ pa-orhee. Pauree:
ਜੋ ਜਨ ਲੂਝਹਿ ਮਨੈ ਸਿਉ ਸੇ ਸੂਰੇ ਪਰਧਾਨਾ ॥ jo jan loojheh manai si-o say sooray parDhaanaa. Truly distinguished and brave are those who battle with their minds (and stop them from being allured by worldly enticements). ਜੋ ਮਨੁੱਖ (ਆਪਣੇ) ਮਨ ਨਾਲ ਲੜਦੇ ਹਨ ਉਹ ਸੂਰਮੇ ਇਨਸਾਨ ਹਨ ਉਹ ਮੰਨੇ-ਪ੍ਰਮੰਨੇ ਹਨ|
ਹਰਿ ਸੇਤੀ ਸਦਾ ਮਿਲਿ ਰਹੇ ਜਿਨੀ ਆਪੁ ਪਛਾਨਾ ॥ har saytee sadaa mil rahay jinee aap pachhaanaa. Those who recognize their own selves, remain forever united with God. ਜਿਨ੍ਹਾਂ ਨੇ ਆਪਣੇ ਆਪ ਨੂੰ ਪਛਾਣਿਆ ਹੈ ਉਹ ਸਦਾ ਰੱਬ ਨਾਲ ਮਿਲੇ ਰਹਿੰਦੇ ਹਨ।
ਗਿਆਨੀਆ ਕਾ ਇਹੁ ਮਹਤੁ ਹੈ ਮਨ ਮਾਹਿ ਸਮਾਨਾ ॥ gi-aanee-aa kaa ih mahat hai man maahi samaanaa. This is the greatness of the spiritually knowledgeable people that instead of chasing Maya, they remain absorbed in their own mind in God’s remembrance. ਗਿਆਨਵਾਨ ਬੰਦਿਆਂ ਦੀ ਵਡਿਆਈ ਹੀ ਇਹ ਹੈ (ਭਾਵ, ਇਸੇ ਗੱਲ ਵਿਚ ਵਡਿਆਈ ਹੈ) ਕਿ ਉਹ ਮਨ ਵਿਚ ਟਿਕੇ ਰਹਿੰਦੇ ਹਨ (ਭਾਵ, ਮਾਇਆ ਦੇ ਪਿੱਛੇ ਭਟਕਣ ਦੇ ਥਾਂ ਅੰਦਰ ਵਲ ਪਰਤੇ ਰਹਿੰਦੇ ਹਨ)।
ਹਰਿ ਜੀਉ ਕਾ ਮਹਲੁ ਪਾਇਆ ਸਚੁ ਲਾਇ ਧਿਆਨਾ ॥ har jee-o kaa mahal paa-i-aa sach laa-ay Dhi-aanaa. They realize God by meditating on Him with adoration. ਸੁਰਤ ਜੋੜ ਕੇ ਉਹਨਾਂ ਨੂੰ ਰੱਬ ਦਾ ਘਰ ਲੱਭ ਪੈਂਦਾ ਹੈ, ਰੱਬ ਮਿਲ ਪੈਂਦਾ ਹੈ।
ਜਿਨ ਗੁਰ ਪਰਸਾਦੀ ਮਨੁ ਜੀਤਿਆ ਜਗੁ ਤਿਨਹਿ ਜਿਤਾਨਾ ॥੮॥ jin gur parsaadee man jeeti-aa jag tineh jitaanaa. ||8|| Those who have conquered their mind by the Guru’s grace, have conquered the world.||8|| ਜਿਨ੍ਹਾਂ ਨੇ ਗੁਰੂ ਦੀ ਮਿਹਰ ਨਾਲ ਆਪਣੇ ਮਨ ਨੂੰ ਜਿੱਤਿਆ ਹੈ ਉਹਨਾਂ ਨੇ ਜਗਤ ਜਿੱਤ ਲਿਆ ਹੈ ॥੮॥
ਸਲੋਕੁ ਮਃ ੩ ॥ salok mehlaa 3. Shalok, Third Guru:
ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖਿਆ ਲੇਉ ॥ jogee hovaa jag bhavaa ghar ghar bheekhi-aa lay-o. If I were to become a yogi and wander through the world, begging for alms from door to door, ਜੇ ਮੈਂ ਜੋਗੀ ਬਣ ਜਾਵਾਂ, ਜਗਤ ਵਿਚ ਭੌਂਦਾ ਫਿਰਾਂ ਤੇ ਘਰ ਘਰ ਤੋਂ (ਨਿਰਾ) ਖੈਰ ਹੀ ਲੈਂਦਾ ਰਹਾਂ,
ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ ॥ dargeh laykhaa mangee-ai kis kis utar day-o. then how would I answer for my deeds when asked for the account of my deeds in God’s presence? ਤਾਂ ਪ੍ਰਭੂ ਦੀ ਹਜ਼ੂਰੀ ਵਿਚ (ਤਾਂ ਅਮਲਾਂ ਦਾ) ਲੇਖਾ ਮੰਗੀਦਾ ਹੈ ਮੈਂ ਕਿਸ ਕਿਸ ਕਰਤੂਤ ਦਾ ਜਵਾਬ ਦਿਆਂਗਾ?
ਭਿਖਿਆ ਨਾਮੁ ਸੰਤੋਖੁ ਮੜੀ ਸਦਾ ਸਚੁ ਹੈ ਨਾਲਿ ॥ bhikhi-aa naam santokh marhee sadaa sach hai naal. One who considers God’s Name as charity and contentment as his cottage, always acknowledges God within. (ਜਿਸ ਮਨੁੱਖ ਨੇ) ਪ੍ਰਭੂ ਦੇ ਨਾਮ ਨੂੰ ਭਿੱਛਿਆ ਬਣਾਇਆ ਹੈ ਸੰਤੋਖ ਨੂੰ ਕੁਟੀਆ ਬਣਾਇਆ ਹੈ ਰੱਬ ਸਦਾ ਉਸ ਦੇ ਨਾਲ ਵੱਸਦਾ ਹੈ।
ਭੇਖੀ ਹਾਥ ਨ ਲਧੀਆ ਸਭ ਬਧੀ ਜਮਕਾਲਿ ॥ bhaykhee haath na laDhee-aa sabh baDhee jamkaal. No one has ever realized God by adopting holy garbs or rituals, the entire world is bound by the fear of death. ਭੇਖਾਂ ਨਾਲ ਕਦੇ ਕਿਸੇ ਨੂੰ ਅਸਲੀਅਤ ਨਹੀਂ ਲੱਭੀ, ਸਾਰੀ ਸ੍ਰਿਸ਼ਟੀ ਜਮਕਾਲ ਨੇ ਬੰਨ੍ਹ ਰੱਖੀ ਹੈ।
ਨਾਨਕ ਗਲਾ ਝੂਠੀਆ ਸਚਾ ਨਾਮੁ ਸਮਾਲਿ ॥੧॥ naanak galaa jhoothee-aa sachaa naam samaal. ||1|| O’ Nanak! only remember God, since all other things are false.||1|| ਹੇ ਨਾਨਕ! ਪ੍ਰਭੂ ਦਾ ਨਾਮ ਹੀ ਯਾਦ ਕਰ, ਇਸ ਤੋਂ ਛੁਟ ਹੋਰ ਗੱਲਾਂ ਕੂੜੀਆਂ ਹਨ ॥੧॥
ਮਃ ੩ ॥ mehlaa 3. Third Guru:
ਜਿਤੁ ਦਰਿ ਲੇਖਾ ਮੰਗੀਐ ਸੋ ਦਰੁ ਸੇਵਿਹੁ ਨ ਕੋਇ ॥ jit dar laykhaa mangee-ai so dar sayvihu na ko-ay. Let no one follow the teachings of that guru by following whose teaching, one is going to be asked to account for his deeds. ਕੋਈ ਜਣਾ ਉਸ ਬੂਹੇ (ਵਿਅਕਤੀ) ਦੀ ਟਹਿਲ ਨ ਕਮਾਵੇ, ਜਿਸ ਦੀ ਟਹਿਲ ਕਮਾਉਣ ਦੁਆਰਾ ਉਸ ਪਾਸੋਂ ਲੇਖਾ ਪੁੱਛਿਆ ਜਾਣਾ ਹੈ।
ਐਸਾ ਸਤਿਗੁਰੁ ਲੋੜਿ ਲਹੁ ਜਿਸੁ ਜੇਵਡੁ ਅਵਰੁ ਨ ਕੋਇ ॥ aisaa satgur lorh lahu jis jayvad avar na ko-ay. Find such a true Guru, who has no one equal to him in greatness. ਐਸਾ ਗੁਰੂ ਲੱਭੋ ਜਿਸ ਵਰਗਾ ਵੱਡਾ ਹੋਰ ਕੋਈ ਨਹੀਂ ।
ਤਿਸੁ ਸਰਣਾਈ ਛੂਟੀਐ ਲੇਖਾ ਮੰਗੈ ਨ ਕੋਇ ॥ tis sarnaa-ee chhootee-ai laykhaa mangai na ko-ay. It is by seeking his refuge and following his teachings that one is emancipated, and no one asks for the account of his deeds. ਉਸ ਗੁਰੂ ਦੀ ਸਰਨ ਪਿਆਂ (ਕਰਮਾਂ ਦੇ ਗੇੜ ਤੋਂ) ਮੁਕਤ ਹੋਈਦਾ ਹੈ। (ਫਿਰ ਕਿਸੇ ਕਰਮਾਂ ਦਾ) ਲੇਖਾ ਕੋਈ ਨਹੀਂ ਮੰਗਦਾ|
ਸਚੁ ਦ੍ਰਿੜਾਏ ਸਚੁ ਦ੍ਰਿੜੁ ਸਚਾ ਓਹੁ ਸਬਦੁ ਦੇਇ ॥ sach drirh-aa-ay sach darirh sachaa oh sabad day-ay. Such a Guru himself has enshrined God’s Name in his heart, makes his followers to firmly enshrine It within and blesses them with the word of God’s praises. ਪ੍ਰਭੂ ਦਾ ਨਾਮ ਉਸ ਗੁਰੂ ਦੇ ਪੱਲੇ ਹੈ ਅਤੇ (ਸਰਨ ਆਇਆਂ ਦੇ ਪੱਲੇ ਬੰਨ੍ਹਾਂਦਾ ਹੈ ਤੇ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੇਂਦਾ ਹੈ।
ਹਿਰਦੈ ਜਿਸ ਦੈ ਸਚੁ ਹੈ ਤਨੁ ਮਨੁ ਭੀ ਸਚਾ ਹੋਇ ॥ hirdai jis dai sach hai tan man bhee sachaa ho-ay. One who has realized God within his heart, his body and mind also become immaculate (truthful). ਜਿਸ ਮਨੁੱਖ ਦੇ ਹਿਰਦੇ ਵਿਚ ਰੱਬ ਆ ਵੱਸਦਾ ਹੈ ਉਸ ਦਾ ਸਰੀਰ ਭੀ ਉਸ ਦਾ ਮਨ ਭੀ ਰੱਬ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ।
ਨਾਨਕ ਸਚੈ ਹੁਕਮਿ ਮੰਨਿਐ ਸਚੀ ਵਡਿਆਈ ਦੇਇ ॥ naanak sachai hukam mani-ai sachee vadi-aa-ee day-ay. O’ Nanak, if we accept God’s command, He blesses us with true glory. ਹੇ ਨਾਨਕ! ਜੇ ਪ੍ਰਭੂ ਦੀ ਰਜ਼ਾ ਮੰਨ ਲਈਏ ਤਾਂ ਉਹ ਸੱਚੀ ਵਡਿਆਈ ਬਖ਼ਸ਼ਦਾ ਹੈ;
ਸਚੇ ਮਾਹਿ ਸਮਾਵਸੀ ਜਿਸ ਨੋ ਨਦਰਿ ਕਰੇਇ ॥੨॥ sachay maahi samaavasee jis no nadar karay-i. ||2|| One upon whom God bestows gracious glance, he merges in Him. ||2|| ਜਿਸ ਉਤੇ ਉਹ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਹ ਸੱਚੇ ਸੁਆਮੀ ਅੰਦਰ ਲੀਨ ਹੋ ਜਾਂਦਾ ਹੈ ॥੨॥
ਪਉੜੀ ॥ pa-orhee. Pauree:
ਸੂਰੇ ਏਹਿ ਨ ਆਖੀਅਹਿ ਅਹੰਕਾਰਿ ਮਰਹਿ ਦੁਖੁ ਪਾਵਹਿ ॥ sooray ayhi na aakhee-ahi ahaNkaar mareh dukh paavahi. Those are not called the valiants who endure pain and die in battle to satisfy their ego. ਜੋ ਮਨੁੱਖ ਅਹੰਕਾਰ ਵਿਚ ਮਰਦੇ ਹਨ (ਖਪਦੇ ਹਨ) ਤੇ ਦੁੱਖ ਪਾਂਦੇ ਹਨ ਉਹਨਾਂ ਨੂੰ ਸੂਰਮੇ ਨਹੀਂ ਆਖੀਦਾ|
ਅੰਧੇ ਆਪੁ ਨ ਪਛਾਣਨੀ ਦੂਜੈ ਪਚਿ ਜਾਵਹਿ ॥ anDhay aap na pachhaannee doojai pach jaaveh. These spiritually ignorants do not recognize their own selves and are consumed in the love of duality (worldly possessions instead of God). ਉਹ ਅੰਨ੍ਹੇ ਆਪਣਾ ਅਸਲਾ ਨਹੀਂ ਪਛਾਣਦੇ ਤੇ ਮਾਇਆ ਦੇ ਮੋਹ ਵਿਚ ਖ਼ੁਆਰ ਹੁੰਦੇ ਹਨ।
ਅਤਿ ਕਰੋਧ ਸਿਉ ਲੂਝਦੇ ਅਗੈ ਪਿਛੈ ਦੁਖੁ ਪਾਵਹਿ ॥ at karoDh si-o loojh-day agai pichhai dukh paavahi. They struggle with great anger and endure misery, both here and hereafter. ਬੜੇ ਕ੍ਰੋਧ ਨਾਲ ਉਹ ਜੂਝਦੇ ਹਨ ਤੇ ਇਸ ਲੋਕ ਤੇ ਪਰਲੋਕ ਵਿਚ ਦੁੱਖ ਹੀ ਪਾਂਦੇ ਹਨ।
ਹਰਿ ਜੀਉ ਅਹੰਕਾਰੁ ਨ ਭਾਵਈ ਵੇਦ ਕੂਕਿ ਸੁਣਾਵਹਿ ॥ har jee-o ahaNkaar na bhaav-ee vayd kook sunaaveh. The Vedas (the Hindu scriptures) loudly proclaim that egotism is not pleasing to the reverend God. ਵੇਦ ਆਦਿਕ ਧਰਮ-ਪੁਸਤਕ ਭੀ ਪੁਕਾਰ ਕੇ ਕਹਿ ਰਹੇ ਹਨ ਕਿ ਰੱਬ ਨੂੰ ਅਹੰਕਾਰ ਚੰਗਾ ਨਹੀਂ ਲੱਗਦਾ।
ਅਹੰਕਾਰਿ ਮੁਏ ਸੇ ਵਿਗਤੀ ਗਏ ਮਰਿ ਜਨਮਹਿ ਫਿਰਿ ਆਵਹਿ ॥੯॥ ahaNkaar mu-ay say vigtee ga-ay mar janmeh fir aavahi. ||9|| Those who die in egotism, depart from here without achieving salvation (freedom from vices), and keep going through cycle of birth and death. ||9|| ਜੋ ਮਨੁੱਖ ਹੰਕਾਰ ਵਿਚ ਹੀ ਮਰਦੇ ਰਹੇ ਉਹ ਬੇ-ਗਤੇ ਹੀ ਗਏ ਉਹਨਾਂ ਦਾ ਜੀਵਨ ਨਾਹ ਸੁਧਰਿਆ, ਉਹ ਮੁੜ ਮੁੜ ਮਰਦੇ ਜੰਮਦੇ ਰਹਿੰਦੇ ਹਨ ॥੯॥
ਸਲੋਕੁ ਮਃ ੩ ॥ salok mehlaa 3. Shalok, Third Guru:
ਕਾਗਉ ਹੋਇ ਨ ਊਜਲਾ ਲੋਹੇ ਨਾਵ ਨ ਪਾਰੁ ॥ kaaga-o ho-ay na oojlaa lohay naav na paar. Ordinarily, a crow cannot become white like a swan, and a boat of iron cannot float across the river; ਕਾਂ ਤੋਂ ਚਿੱਟਾ (ਹੰਸ) ਨਹੀਂ ਬਣ ਸਕਦਾ, ਲੋਹੇ ਦੀ ਬੇੜੀ (ਨਦੀ ਦਾ) ਪਾਰਲਾ ਕੰਢਾ ਨਹੀਂ ਲੱਭ ਸਕਦੀ,
ਪਿਰਮ ਪਦਾਰਥੁ ਮੰਨਿ ਲੈ ਧੰਨੁ ਸਵਾਰਣਹਾਰੁ ॥ piram padaarath man lai Dhan savaaranhaar. but blessed is the embellisher Guru, following whose teachings, even a sinful person with a heart like that of a crow starts believing in dear God’s Name. ਪਰ ਸ਼ਾਬਾਸੇ ਉਸ ਸਵਾਰਨ ਵਾਲੇ ਗੁਰੂ ਨੂੰ ਜਿਸ ਦੀ ਮੱਤ ਲੈ ਕੇ ਕਾਂ ਵਰਗੇ ਕਾਲੇ ਮਨ ਵਾਲਾ ਭੀ ਪਿਆਰੇ ਪ੍ਰਭੂ ਦਾ ਨਾਮ ਅੰਗੀਕਾਰ ਕਰਦਾ ਹੈ|
ਹੁਕਮੁ ਪਛਾਣੈ ਊਜਲਾ ਸਿਰਿ ਕਾਸਟ ਲੋਹਾ ਪਾਰਿ ॥ hukam pachhaanai oojlaa sir kaasat lohaa paar. That person understands God’s will, becomes immaculate like a swan, and just like iron attached to wood, swims across the world-ocean of vices. ਉਹ ਹੁਕਮ ਪਛਾਣਦਾ ਹੈ ਤਾਂ (ਕਾਂ ਤੋਂ) ਹੰਸ ਬਣ ਜਾਂਦਾ ਹੈ (ਜਿਵੇਂ) ਲੱਕੜ ਦੇ ਆਸਰੇ ਲੋਹਾ (ਨਦੀ ਦੇ) ਪਾਰਲੇ ਕੰਢੇ ਜਾ ਲੱਗਦਾ ਹੈ।
ਤ੍ਰਿਸਨਾ ਛੋਡੈ ਭੈ ਵਸੈ ਨਾਨਕ ਕਰਣੀ ਸਾਰੁ ॥੧॥ tarisnaa chhodai bhai vasai naanak karnee saar. ||1|| He sheds the fire of worldly desires and the fear of God abides in his mind; O’ Namak only such conduct is really great. ||1|| ਉਹ ਤ੍ਰਿਸ਼ਨਾ ਤਿਆਗਦਾ ਹੈ ਤੇ ਰੱਬ ਦੇ ਡਰ ਵਿਚ ਜੀਊਂਦਾ ਹੈ; ਹੇ ਨਾਨਕ! (ਬੱਸ!) ਇਹੀ ਕਰਣੀ ਸਭ ਤੋਂ ਚੰਗੀ ਹੈ ॥੧॥
ਮਃ ੩ ॥ mehlaa 3. Third Guru:
ਮਾਰੂ ਮਾਰਣ ਜੋ ਗਏ ਮਾਰਿ ਨ ਸਕਹਿ ਗਵਾਰ ॥ maaroo maaran jo ga-ay maar na sakahi gavaar. O’ brother, those spiritually ignorant people who went to forests to conquer their minds, could not conquer it. ਹੇ ਭਾਈ, ਜੋ ਮੂਰਖ ਬਾਹਰ ਜੰਗਲਾਂ ਵਿਚ ਮਨ ਨੂੰ ਮਾਰਨ ਵਾਸਤੇ ਗਏ ਉਹ ਮਾਰ ਨ ਸਕੇ|
ਨਾਨਕ ਜੇ ਇਹੁ ਮਾਰੀਐ ਗੁਰ ਸਬਦੀ ਵੀਚਾਰਿ ॥ naanak jay ih maaree-ai gur sabdee veechaar. O’ Nanak, if this mind is to be controlled, it can only be done by reflecting on the Guru’s word, ਹੇ ਨਾਨਕ! ਜੇ ਇਹ ਮਨ ਵੱਸ ਕੀਤਾ ਜਾ ਸਕਦਾ ਹੈ ਤਾਂ ਗੁਰੂ ਦੇ ਸ਼ਬਦ ਵਿਚ ਵਿਚਾਰ ਕੀਤਿਆਂ ਹੀ ਵੱਸ ਕੀਤਾ ਜਾ ਸਕਦਾ ਹੈ,
ਏਹੁ ਮਨੁ ਮਾਰਿਆ ਨਾ ਮਰੈ ਜੇ ਲੋਚੈ ਸਭੁ ਕੋਇ ॥ ayhu man maari-aa naa marai jay lochai sabh ko-ay. This mind cannot be controlled even though everyone may long to do so. (ਨਹੀਂ ਤਾਂ ਉਂਞ) ਭਾਵੇਂ ਕੋਈ ਕਿਤਨੀ ਹੀ ਤਾਂਘ ਕਰੇ ਇਹ ਮਨ ਜਤਨ ਕੀਤਿਆਂ ਵੱਸ ਵਿਚ ਨਹੀਂ ਆਉਂਦਾ।
ਨਾਨਕ ਮਨ ਹੀ ਕਉ ਮਨੁ ਮਾਰਸੀ ਜੇ ਸਤਿਗੁਰੁ ਭੇਟੈ ਸੋਇ ॥੨॥ naanak man hee ka-o man maarsee jay satgur bhaytai so-ay. ||2|| O’ Nanak, only the mind itself controls the mind, when one meets the true Guru ਹੇ ਨਾਨਕ! ਜੇ ਸਮਰੱਥ ਗੁਰੂ ਮਿਲ ਪਏ ਤਾਂ ਮਨ ਹੀ ਮਨ ਨੂੰ ਮਾਰ ਲੈਂਦਾ ਹੈ ॥੨॥


© 2017 SGGS ONLINE
error: Content is protected !!
Scroll to Top