Guru Granth Sahib Translation Project

Guru granth sahib page-1092

Page 1092

ਬਿਨੁ ਕਰਮਾ ਕਿਛੂ ਨ ਪਾਈਐ ਜੇ ਬਹੁਤੁ ਲੋਚਾਹੀ ॥ bin karmaa kichhoo na paa-ee-ai jay bahut lochaahee. The wealth of Naam is not received without good destiny, no matter how much people crave for it. ਜੀਵ ਭਾਵੇਂ ਕਿਤਨੀ ਹੀ ਲਾਲਸਾ ਕਰਨ ਚੰਗੇ ਭਾਗਾਂ ਦੇ ਬਾਝੋਂ ਕੁਝ ਭੀ (ਨਾਮ) ਨਹੀਂ ਮਿਲਦਾ।
ਆਵੈ ਜਾਇ ਜੰਮੈ ਮਰੈ ਗੁਰ ਸਬਦਿ ਛੁਟਾਹੀ ॥ aavai jaa-ay jammai marai gur sabad chhutaahee. The people of the world go through the cycle of birth and death and they can become free from it only through the Guru’s word. ਜਗਤ ਜੰਮਦਾ ਹੈ ਮਰਦਾ ਹੈ ਜੰਮਦਾ ਹੈ ਮਰਦਾ ਹੈ। (ਇਸ ਗੇੜ ਵਿਚੋਂ) ਜੀਵ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਬਚ ਸਕਦੇ ਹਨ।
ਆਪਿ ਕਰੈ ਕਿਸੁ ਆਖੀਐ ਦੂਜਾ ਕੋ ਨਾਹੀ ॥੧੬॥ aap karai kis aakhee-ai doojaa ko naahee. ||16|| God Himself is enacting this entire play of the world, so to whom can one complain, because there is no other higher power than Him? ||16|| ਇਹ ਸਾਰੀ ਖੇਡ ਪ੍ਰਭੂ ਆਪ ਕਰ ਰਿਹਾ ਹੈ, ਕਿਸੇ ਹੋਰ ਪਾਸ ਪੁਕਾਰ ਨਹੀਂ ਕੀਤੀ ਜਾ ਸਕਦੀ, ਕਿਉਂਕਿ ਪ੍ਰਭੂ ਤੋਂ ਬਿਨਾ ਹੋਰ ਹੈ ਹੀ ਕੋਈ ਨਹੀਂ ॥੧੬॥
ਸਲੋਕੁ ਮਃ ੩ ॥ salok mehlaa 3. Shalok, Third Guru:
ਇਸੁ ਜਗ ਮਹਿ ਸੰਤੀ ਧਨੁ ਖਟਿਆ ਜਿਨਾ ਸਤਿਗੁਰੁ ਮਿਲਿਆ ਪ੍ਰਭੁ ਆਇ ॥ is jag meh santee Dhan khati-aa jinaa satgur mili-aa parabh aa-ay. In this world, only those saints have earned the wealth of Naam, who met the true Guru and through him, they realized God, ਇਸ ਜਗਤ ਵਿਚ ਸੰਤਾਂ ਨੇ (ਹੀ) ਨਾਮ-ਧਨ ਕਮਾਇਆ ਹੈ ਜਿਨ੍ਹਾਂ ਨੂੰ ਗੁਰੂ ਮਿਲਿਆ ਹੈ (ਤੇ ਗੁਰੂ ਦੀ ਰਾਹੀਂ) ਪ੍ਰਭੂ ਮਿਲਿਆ ਹੈ,
ਸਤਿਗੁਰਿ ਸਚੁ ਦ੍ਰਿੜਾਇਆ ਇਸੁ ਧਨ ਕੀ ਕੀਮਤਿ ਕਹੀ ਨ ਜਾਇ ॥ satgur sach drirh-aa-i-aa is Dhan kee keemat kahee na jaa-ay. because the true Guru enshrined the true Naam in them; the worth of this wealth of Naam cannot be described. (ਕਿਉਂਕਿ) ਗੁਰੂ ਨੇ ਉਹਨਾਂ ਦੇ ਮਨ ਵਿਚ ਸਿਮਰਨ ਪੱਕਾ ਕਰ ਦਿੱਤਾ; ਇਸ ਨਾਮ-ਧਨ ਦਾ ਮੁੱਲ ਨਹੀਂ ਪੈ ਸਕਦਾ।
ਇਤੁ ਧਨਿ ਪਾਇਐ ਭੁਖ ਲਥੀ ਸੁਖੁ ਵਸਿਆ ਮਨਿ ਆਇ ॥ it Dhan paa-i-ai bhukh lathee sukh vasi-aa man aa-ay. On receiving this wealth of Naam, the hunger for worldly riches and power is relieved and peace comes to abide in the mind, ਜੇ ਇਹ ਨਾਮ-ਧਨ ਮਿਲ ਜਾਏ ਤਾਂ (ਮਾਇਆ ਦੀ) ਭੁੱਖ ਲਹਿ ਜਾਂਦੀ ਹੈ, ਮਨ ਵਿਚ ਸੁਖ ਆ ਵਸਦਾ ਹੈ,
ਜਿੰਨੑਾ ਕਉ ਧੁਰਿ ਲਿਖਿਆ ਤਿਨੀ ਪਾਇਆ ਆਇ ॥ jinHaa ka-o Dhur likhi-aa tinee paa-i-aa aa-ay. but only those who are preordained, receive this wealth of Naam. ਪਰ ਮਿਲਦਾ ਉਹਨਾਂ ਨੂੰ ਹੈ ਜਿਨ੍ਹਾਂ ਦੇ ਭਾਗਾਂ ਵਿਚ ਧੁਰ ਦਰਗਾਹੋਂ ਲਿਖਿਆ ਹੋਵੇ।
ਮਨਮੁਖੁ ਜਗਤੁ ਨਿਰਧਨੁ ਹੈ ਮਾਇਆ ਨੋ ਬਿਲਲਾਇ ॥ manmukh jagat nirDhan hai maa-i-aa no billaa-ay. The self-willed world is spiritually poor, but keeps crying for worldly wealth. ਮਨ ਦੇ ਪਿੱਛੇ ਤੁਰਨ ਵਾਲਾ ਜਗਤ ਸਦਾ ਕੰਗਾਲ ਹੈ ਮਾਇਆ ਲਈ ਹੀ ਵਿਲਕਦਾ ਹੈ|
ਅਨਦਿਨੁ ਫਿਰਦਾ ਸਦਾ ਰਹੈ ਭੁਖ ਨ ਕਦੇ ਜਾਇ ॥ an-din firdaa sadaa rahai bhukh na kaday jaa-ay. It (self-willed world) always keeps wandering, but its hunger for materialism never ends. ਹਰ ਰੋਜ਼ ਸਦਾ ਭਟਕਦਾ ਫਿਰਦਾ ਹੈ, ਇਸ ਦੀ (ਮਾਇਆ ਵਾਲੀ) ਭੁੱਖ ਮਿਟਦੀ ਨਹੀਂ|
ਸਾਂਤਿ ਨ ਕਦੇ ਆਵਈ ਨਹ ਸੁਖੁ ਵਸੈ ਮਨਿ ਆਇ ॥ saaNt na kaday aavee nah sukh vasai man aa-ay. It never feels content and its mind is never in peace. ਕਦੇ ਇਸ ਦੇ ਅੰਦਰ ਠੰਢ ਨਹੀਂ ਪੈਂਦੀ, ਕਦੇ ਇਸ ਦੇ ਮਨ ਵਿਚ ਸੁਖ ਨਹੀਂ ਹੁੰਦਾ|
ਸਦਾ ਚਿੰਤ ਚਿਤਵਦਾ ਰਹੈ ਸਹਸਾ ਕਦੇ ਨ ਜਾਇ ॥ sadaa chint chitvadaa rahai sahsaa kaday na jaa-ay. It keeps thinking and worrying about Maya and its anxiety never goes away. ਕਦੇ ਇਸ ਦਾ ਤੌਖ਼ਲਾ ਦੂਰ ਨਹੀਂ ਹੁੰਦਾ, ਸਦਾ ਸੋਚਾਂ ਸੋਚਦਾ ਰਹਿੰਦਾ ਹੈ,
ਨਾਨਕ ਵਿਣੁ ਸਤਿਗੁਰ ਮਤਿ ਭਵੀ ਸਤਿਗੁਰ ਨੋ ਮਿਲੈ ਤਾ ਸਬਦੁ ਕਮਾਇ ॥ naanak vin satgur mat bhavee satgur no milai taa sabad kamaa-ay. O’ Nanak! its intellect remains perverted without the true Guru’s teachings, but if it meets the true Guru and lives by the divine word, ਹੇ ਨਾਨਕ! ਗੁਰੂ ਤੋਂ ਵਾਂਜੇ ਰਹਿਣ ਕਰਕੇ ਇਸ ਦੀ ਬੁੱਧੀ ਨੂੰ ਚੱਕ੍ਰ ਆਇਆ ਹੋਇਆ ਹੈ। ਜੇ ਇਹ ਗੁਰੂ ਨੂੰ ਮਿਲ ਪਏ ਤੇ ਸ਼ਬਦ ਦੀ ਕਮਾਈ ਕਰੇ ,
ਸਦਾ ਸਦਾ ਸੁਖ ਮਹਿ ਰਹੈ ਸਚੇ ਮਾਹਿ ਸਮਾਇ ॥੧॥ sadaa sadaa sukh meh rahai sachay maahi samaa-ay. ||1|| then it always abides in inner peace and merges in God. ||1|| ਫਿਰ ਇਹ ਸਦਾ ਹੀ ਸੁਖ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਵਿਚ ਲੀਨ ਹੋ ਜਾਂਦਾ ਹੈ ॥੧॥
ਮਃ ੩ ॥ mehlaa 3. Third Guru:
ਜਿਨਿ ਉਪਾਈ ਮੇਦਨੀ ਸੋਈ ਸਾਰ ਕਰੇਇ ॥ jin upaa-ee maydnee so-ee saar karay-i. God who has created the universe, takes care of it also. ਜਿਸ ਪਰਮਾਤਮਾ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ।
ਏਕੋ ਸਿਮਰਹੁ ਭਾਇਰਹੁ ਤਿਸੁ ਬਿਨੁ ਅਵਰੁ ਨ ਕੋਇ ॥ ayko simrahu bhaa-irahu tis bin avar na ko-ay. O’ brothers, lovingly remember only God, there is no other sustainer beside Him. ਹੇ ਭਰਾਵੋ! ਉਸ ਇਕ ਨੂੰ ਸਿਮਰੋ, ਉਸ ਤੋਂ ਬਿਨਾ ਹੋਰ ਕੋਈ (ਸੰਭਾਲ ਕਰਨ ਵਾਲਾ) ਨਹੀਂ ਹੈ।
ਖਾਣਾ ਸਬਦੁ ਚੰਗਿਆਈਆ ਜਿਤੁ ਖਾਧੈ ਸਦਾ ਤ੍ਰਿਪਤਿ ਹੋਇ ॥ khaanaa sabad chang-aa-ee-aa jit khaaDhai sadaa taripat ho-ay. Let the virtues of God and the Guru’s word be your spiritual food, one remains satiated forever by eating this food. ਪ੍ਰਭੂ ਦੇ ਗੁਣਾਂ ਨੂੰ ਗੁਰੂ ਦੇ ਸ਼ਬਦ ਨੂੰ ਆਤਮਕ ਭੋਜਨ ਬਣਾਓ, ਇਹ ਭੋਜਨ ਖਾਧਿਆਂ ਸਦਾ ਰੱਜੇ ਰਹੀਦਾ ਹੈ (ਮਨ ਵਿਚ ਸਦਾ ਸੰਤੋਖ ਰਹਿੰਦਾ ਹੈ)।
ਪੈਨਣੁ ਸਿਫਤਿ ਸਨਾਇ ਹੈ ਸਦਾ ਸਦਾ ਓਹੁ ਊਜਲਾ ਮੈਲਾ ਕਦੇ ਨ ਹੋਇ ॥ painan sifat sanaa-ay hai sadaa sadaa oh oojlaa mailaa kaday na ho-ay. Singing praises and glories of God is the best dress (for mind), by wearing such a dress, one’s conduct remains clean forever and never gets soiled. ਵਾਹਿਗੁਰੂ ਦੀ ਸਿਫਤ ਸਲਾਹ ਕਰਨਾ ਹੀ ਅਸਲੀ ਪੁਸ਼ਾਕ ਹੈ, ਇਸ ਨੂੰ ਪਾ ਕੇ ਉਹ ਸਦਾ ਸਾਫ਼ ਰਹਿੰਦਾ ਹੈ ਤੇ ਕਦੇ ਮੈਲਾ ਨਹੀਂ ਹੁੰਦਾ।
ਸਹਜੇ ਸਚੁ ਧਨੁ ਖਟਿਆ ਥੋੜਾ ਕਦੇ ਨ ਹੋਇ ॥ sehjay sach Dhan khati-aa thorhaa kaday na ho-ay. The wealth of Naam earned in a state of spiritual poise never falls short. ਆਤਮਕ ਅਡੋਲਤਾ ਵਿਚ (ਰਹਿ ਕੇ) ਖੱਟਿਆ ਹੋਇਆ ਨਾਮ-ਧਨ ਕਦੇ ਘਟਦਾ ਨਹੀਂ।
ਦੇਹੀ ਨੋ ਸਬਦੁ ਸੀਗਾਰੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥ dayhee no sabad seegaar hai jit sadaa sadaa sukh ho-ay. The Guru’s word is like embellishment for the body, which brings peace of mind forever and ever. ਮਨੁੱਖਾ ਸਰੀਰ ਲਈ ਗੁਰੂ ਦਾ ਸ਼ਬਦ (ਮਾਨੋ) ਗਹਣਾ ਹੈ, ਇਸ (ਗਹਣੇ ਦੀ ਬਰਕਤਿ) ਨਾਲ ਸਦਾ ਹੀ ਸੁਖ ਮਿਲਦਾ ਹੈ।
ਨਾਨਕ ਗੁਰਮੁਖਿ ਬੁਝੀਐ ਜਿਸ ਨੋ ਆਪਿ ਵਿਖਾਲੇ ਸੋਇ ॥੨॥ naanak gurmukh bujhee-ai jis no aap vikhaalay so-ay. ||2|| O’ Nanak! one whom God reveals this secret, understands this immaculate way of life through the Guru’s teaching. ||2|| ਹੇ ਨਾਨਕ! ਜਿਸ ਮਨੁੱਖ ਨੂੰ ਪ੍ਰਭੂ ਆਪ ਸੋਝੀ ਪਾਏ ਉਹ ਗੁਰੂ ਦੀ ਰਾਹੀਂ ਇਹ (ਜੀਵਨ-ਭੇਤ) ਸਮਝਦਾ ਹੈ ॥੨॥
ਪਉੜੀ ॥ pa-orhee. Pauree:
ਅੰਤਰਿ ਜਪੁ ਤਪੁ ਸੰਜਮੋ ਗੁਰ ਸਬਦੀ ਜਾਪੈ ॥ antar jap tap sanjamo gur sabdee jaapai. To stabilize the mind within is true meditation, penance, and self-discipline; but this understanding comes only through the Guru’s word. ਮਨ ਦੇ ਅੰਦਰ ਹੀ ਟਿਕਣਾ-ਇਹੀ ਜਪ ਹੈ ਇਹੀ ਤਪ ਹੈ ਇਹੀ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣ ਦਾ ਸਾਧਨ ਹੈ; ਪਰ ਇਹ ਸਮਝ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਆਉਂਦੀ ਹੈ।
ਹਰਿ ਹਰਿ ਨਾਮੁ ਧਿਆਈਐ ਹਉਮੈ ਅਗਿਆਨੁ ਗਵਾਪੈ ॥ har har naam Dhi-aa-ee-ai ha-umai agi-aan gavaapai. If we lovingly remember God’s Name, then our ego and spiritual ignorance goes away. ਜੇ ਪ੍ਰਭੂ ਦਾ ਨਾਮ ਸਿਮਰੀਏ ਤਾਂ ਹਉਮੈ ਤੇ ਆਤਮਕ ਬੇ-ਸਮਝੀ ਦੂਰ ਹੋ ਜਾਂਦੀ ਹੈ।
ਅੰਦਰੁ ਅੰਮ੍ਰਿਤਿ ਭਰਪੂਰੁ ਹੈ ਚਾਖਿਆ ਸਾਦੁ ਜਾਪੈ ॥ andar amrit bharpoor hai chaakhi-aa saad jaapai. Our heart is filled with the ambrosial nectar of Naam, but it’s relish is only experienced by tasting (meditating on) it. ਉਂਞ ਤਾਂ ਸਾਡਾ ਹਿਰਦਾ ਨਾਮ-ਅੰਮ੍ਰਿਤ ਨਾਲ ਨਕਾ-ਨਕ ਭਰਿਆ ਹੋਇਆ ਹੈ , ਪਰ (ਨਾਮ-ਰਸ) ਚੱਖਿਆਂ ਸੁਆਦ ਆਉਂਦਾ ਹੈ।
ਜਿਨ ਚਾਖਿਆ ਸੇ ਨਿਰਭਉ ਭਏ ਸੇ ਹਰਿ ਰਸਿ ਧ੍ਰਾਪੈ ॥ jin chaakhi-aa say nirbha-o bha-ay say har ras Dharaapai. Those who have tasted this elixir, have become fearless and they have been satiated with the elixir of God’s Name. ਜਿਨ੍ਹਾਂ ਨੇ ਇਹ ਨਾਮ-ਰਸ ਚੱਖਿਆ ਹੈ ਉਹ ਨਿਰਭਉ ਹੋ ਜਾਂਦੇ ਹਨ, ਉਹ ਨਾਮ ਦੇ ਰਸ ਨਾਲ ਰੱਜ ਜਾਂਦੇ ਹਨ।
ਹਰਿ ਕਿਰਪਾ ਧਾਰਿ ਪੀਆਇਆ ਫਿਰਿ ਕਾਲੁ ਨ ਵਿਆਪੈ ॥੧੭॥ har kirpaa Dhaar pee-aa-i-aa fir kaal na vi-aapai. ||17|| Bestowing mercy whom God has blessed with this elixir of Naam, the fear of death does not afflict them anymore. ||17|| ਜਿਨ੍ਹਾਂ ਨੂੰ ਪ੍ਰਭੂ ਨੇ ਮਿਹਰ ਕਰ ਕੇ ਇਹ ਰਸ ਪਿਲਾਇਆ ਹੈ ਉਹਨਾਂ ਨੂੰ ਮੁੜ ਮੌਤ ਦਾ ਡਰ ਦਬਾ ਨਹੀਂ ਸਕਦਾ ॥੧੭॥
ਸਲੋਕੁ ਮਃ ੩ ॥ salok mehlaa 3. Shalok, Third Guru:
ਲੋਕੁ ਅਵਗਣਾ ਕੀ ਬੰਨੑੈ ਗੰਠੜੀ ਗੁਣ ਨ ਵਿਹਾਝੈ ਕੋਇ ॥ lok avganaa kee banHai ganth-rhee gun na vihaajhai ko-ay. People of the world keep accumulating bundles of vices, but no one tries to earn virtues. ਜਗਤ ਔਗੁਣਾਂ ਦੀ ਪੋਟਲੀ ਬੰਨ੍ਹੀ ਜਾ ਰਿਹਾ ਹੈ, ਕੋਈ ਬੰਦਾ ਗੁਣਾਂ ਦਾ ਸੌਦਾ ਨਹੀਂ ਕਰਦਾ।
ਗੁਣ ਕਾ ਗਾਹਕੁ ਨਾਨਕਾ ਵਿਰਲਾ ਕੋਈ ਹੋਇ ॥ gun kaa gaahak naankaa virlaa ko-ee ho-ay. O’ Nanak! only a very rare person is the seeker of virtues. ਹੇ ਨਾਨਕ! ਗੁਣ ਖ਼ਰੀਦਣ ਵਾਲਾ ਕੋਈ ਵਿਰਲਾ ਹੀ ਹੁੰਦਾ ਹੈ।
ਗੁਰ ਪਰਸਾਦੀ ਗੁਣ ਪਾਈਅਨ੍ਹ੍ਹਿ ਜਿਸ ਨੋ ਨਦਰਿ ਕਰੇਇ ॥੧॥ gur parsaadee gun paa-ee-aniH jis no nadar karay-i. ||1|| The virtues are received through the Guru’s grace, only by that person upon whom God bestows gracious glance. ||1|| ਗੁਰੂ ਦੀ ਕਿਰਪਾ ਨਾਲ ਹੀ ਗੁਣ ਮਿਲਦੇ ਹਨ, (ਮਿਲਦੇ ਉਸ ਨੂੰ ਹਨ) ਜਿਸ ਉਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ ॥੧॥
ਮਃ ੩ ॥ mehlaa 3. Third Guru:
ਗੁਣ ਅਵਗੁਣ ਸਮਾਨਿ ਹਹਿ ਜਿ ਆਪਿ ਕੀਤੇ ਕਰਤਾਰਿ ॥ gun avgun samaan heh je aap keetay kartaar. One who accepts God’s will, to him the virtues and vices appear similar, because he understands that both have been created by God Himself. (ਜਿਸ ਨੇ ਹੁਕਮ ਮੰਨਿਆ ਹੈ ਉਸ ਨੂੰ ਲੋਕਾਂ ਵਲੋਂ ਕੀਤੇ) ਗੁਣ ਤੇ ਔਗੁਣ (ਭਾਵ, ਨੇਕੀ ਤੇ ਬਦੀ ਦਾ ਸਲੂਕ) ਇਕੋ ਜਿਹੇ ਜਾਪਦੇ ਹਨ (ਕਿਉਂਕਿ ‘ਹੁਕਮ’ ਵਿਚ ਤੁਰਨ ਦੇ ਕਾਰਨ ਸਮਝਦਾ ਹੈ ਕਿ) ਇਹ (ਗੁਣ ਤੇ ਔਗੁਣ) ਕਰਤਾਰ ਨੇ ਆਪ ਪੈਦਾ ਕੀਤੇ ਹਨ।
ਨਾਨਕ ਹੁਕਮਿ ਮੰਨਿਐ ਸੁਖੁ ਪਾਈਐ ਗੁਰ ਸਬਦੀ ਵੀਚਾਰਿ ॥੨॥ naanak hukam mani-ai sukh paa-ee-ai gur sabdee veechaar. ||2|| O’ Nanak! inner peace is received by accepting God’s will by reflecting on the Guru’s word. ||2|| ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪ੍ਰਭੂ ਦਾ ਹੁਕਮ ਮੰਨਿਆਂ ਸੁਖ ਮਿਲਦਾ ਹੈ ॥੨॥
ਪਉੜੀ ॥ pa-orhee. Pauree:
ਅੰਦਰਿ ਰਾਜਾ ਤਖਤੁ ਹੈ ਆਪੇ ਕਰੇ ਨਿਆਉ ॥ andar raajaa takhat hai aapay karay ni-aa-o. God, the sovereign king, is sitting on the throne of every person’s heart, and He Himself delivers justice (based on one’s deeds) ਪ੍ਰਭੂ ਪਾਤਿਸ਼ਾਹ ਜੀਵ ਦੇ ਅੰਦਰ ਹੀ ਤਖ਼ਤ ਉਤੇ ਬੈਠਾ ਹੈ, ਅਤੇ ਉਹ ਆਪ ਹੀ ਜੀਵ ਦੇ ਕੀਤੇ ਕਰਮਾਂ ਦਾ ਨਿਆਂ ਕਰਦਾ ਹੈ।
ਗੁਰ ਸਬਦੀ ਦਰੁ ਜਾਣੀਐ ਅੰਦਰਿ ਮਹਲੁ ਅਸਰਾਉ ॥ gur sabdee dar jaanee-ai andar mahal asraa-o. God’s palace (presence) is within each person from where He provides support to that person, but the door to that palace is known through the Guru’s word. ਜੀਵ ਦੇ ਅੰਦਰ ਹੀ ਪ੍ਰਭੂ ਦਾ ਮਹਲ ਹੈ, ਜੀਵ ਦੇ ਅੰਦਰ ਹੀ ਬੈਠਾ ਜੀਵ ਨੂੰ ਆਸਰਾ ਦੇਈ ਜਾ ਰਿਹਾ ਹੈ, ਪਰ ਉਸ ਦੇ ਮਹਲ ਦਾ ਬੂਹਾ ਗੁਰੂ ਦੇ ਸ਼ਬਦ ਦੀ ਰਾਹੀਂ ਲੱਭਦਾ ਹੈ।
ਖਰੇ ਪਰਖਿ ਖਜਾਨੈ ਪਾਈਅਨਿ ਖੋਟਿਆ ਨਾਹੀ ਥਾਉ ॥ kharay parakh khajaanai paa-ee-an khoti-aa naahee thaa-o. God admits the virtuous ones into His presence, the sinners find no place in His presence. ਖਰੇ ਜੀਵ ਪਰਖ ਕੇ ਖ਼ਜ਼ਾਨੇ (ਹਜ਼ੂਰੀ) ਵਿਚ ਰੱਖੇ ਜਾਂਦੇ ਅਤੇ ਨਕਲੀਆਂ (ਪਾਪੀਆਂ) ਨੂੰ ਕੋਈ ਥਾਂ ਨਹੀਂ ਮਿਲਦੀ l
ਸਭੁ ਸਚੋ ਸਚੁ ਵਰਤਦਾ ਸਦਾ ਸਚੁ ਨਿਆਉ ॥ sabh sacho sach varatdaa sadaa sach ni-aa-o. The eternal God pervades everywhere and His justice is always true. ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਹਰ ਥਾਂ ਮੌਜੂਦ ਹੈ, ਉਸ ਦਾ ਨਿਆਂ ਸਦਾ ਅਟੱਲ ਹੈ|
ਅੰਮ੍ਰਿਤ ਕਾ ਰਸੁ ਆਇਆ ਮਨਿ ਵਸਿਆ ਨਾਉ ॥੧੮॥ amrit kaa ras aa-i-aa man vasi-aa naa-o. ||18|| They enjoy the taste of the ambrosial nectar of Naam, in whose mind is enshrined God’s Name. ||18|| ਉਨ੍ਹਾਂ ਨੂੰ ਉਸ ਦੇ ਨਾਮ-ਅੰਮ੍ਰਿਤ ਦਾ ਸੁਆਦ ਆਉਂਦਾ ਹੈ ਜਿਨ੍ਹਾਂ ਦੇ ਮਨ ਵਿਚ ਨਾਮ ਵੱਸਦਾ ਹੈ ॥੧੮॥
ਸਲੋਕ ਮਃ ੧ ॥ salok mehlaa 1. Shalok, First Guru:
ਹਉਮੈ ਕਰੀ ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ ॥ ha-o mai karee taaN too naahee too hoveh ha-o naahi. O’ God, when I indulge in ego, then You do not manifest within me; but when You manifest in me, then my egotism vanishes. ਹੇ ਪ੍ਰਭੂ! ਜਦੋਂ ਮੈਂ ਹੰਕਾਰ ਕਰਦਾ ਹਾਂ ਤਦੋਂ ਤੂੰ (ਮੇਰੇ ਅੰਦਰ ਪਰਗਟ) ਨਹੀਂ ਹੁੰਦਾ, ਪਰ ਜਦੋਂ ਤੂੰ ਆ ਵੱਸਦਾ ਹੈਂ ਮੇਰੀ ‘ਹਉਂ’ ਮੁਕ ਜਾਂਦੀ ਹੈ।


© 2017 SGGS ONLINE
error: Content is protected !!
Scroll to Top