Guru Granth Sahib Translation Project

Guru granth sahib page-1107

Page 1107

ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ tukhaaree chhant mehlaa 1 baarah maahaa Raag Tukhari Chhant, First Guru, Baarah Maahaa ~ The Twelve Months:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ too sun kirat karammaa purab kamaa-i-aa. O’ God, please listen to my submission: on the basis of deeds done in the past, ਹੇ ਹਰੀ! (ਮੇਰੀ ਬੇਨਤੀ) ਸੁਣ। ਪੂਰਬਲੇ ਕਮਾਏ ਕੀਤੇ ਕਰਮਾਂ ਅਨੁਸਾਰ,
ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ ॥ sir sir sukh sahammaa deh so too bhalaa. whatever pleasure or pain You preordained in one’s destiny, that is the best thing for that person. ਹਰੇਕ ਜੀਵ ਦੇ ਸਿਰ ਉਤੇ ਜੋ ਸੁਖ ਤੇ ਦੁੱਖ (ਝੱਲਣ ਲਈ) ਤੂੰ ਦੇਂਦਾ ਹੈਂ ਉਹੀ ਠੀਕ ਹੈ।
ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥ har rachnaa tayree ki-aa gat mayree har bin gharhee na jeevaa. O’ God, in this creation of Yours, I do not know what would be my state, because without You I cannot spiritually survive even for a moment. ਹੇ ਹਰੀ! ਤੇਰੀ ਰਚੀ ਮਾਇਆ ਵਿਚ ਮੇਰਾ ਕੀਹ ਹਾਲ ਹੋਵੇਗਾ? ਤੈਥੋਂ ਬਿਨਾ (ਤੇਰੀ ਯਾਦ ਤੋਂ ਬਿਨਾ) ਇਕ ਘੜੀ ਭੀ ਜੀਊਂਦੀ ਨਹੀ ਰਹਿ ਸਕਦੀ |
ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ ॥ pari-a baajh duhaylee ko-ay na baylee gurmukh amrit peevaaN. O’ God, without You I am miserable and there is nobody to help me; bless me so that I can follow the Guru’s teaching and drink the ambrosial nectar of Naam. ਹੇ ਪਿਆਰੇ! ਤੇਰੇ ਬਿਨਾ ਮੈਂ ਦੁੱਖੀ ਹਾਂ, (ਇਸ ਦੁੱਖ ਵਿਚੋਂ ਕੱਢਣ ਵਾਸਤੇ) ਕੋਈ ਮਦਦਗਾਰ ਨਹੀਂ ਹੈ। (ਮੇਹਰ ਕਰ ਕਿ) ਗੁਰੂ ਦੀ ਸਰਨ ਪੈ ਕੇ ਮੈਂ ਤੇਰਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਵਾਂ ।
ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥ rachnaa raach rahay nirankaaree parabh man karam sukarmaa. We are engrossed in the love for Maya created by the formless God, but the sublime deed to do is to enshrine God in our mind. ਅਸੀਂ ਨਿਰੰਕਾਰ ਦੀ ਰਚੀ ਮਾਇਆ ਵਿਚ ਫਸੇ ਪਏ ਹਾਂ, ਪ੍ਰਭੂ ਨੂੰ ਮਨ ਵਿਚ ਵਸਾਣਾ ਹੀ ਸਭ ਕੰਮਾਂ ਤੋਂ ਸ੍ਰੇਸ਼ਟ ਕੰਮ ਹੈ।
ਨਾਨਕ ਪੰਥੁ ਨਿਹਾਲੇ ਸਾ ਧਨ ਤੂ ਸੁਣਿ ਆਤਮ ਰਾਮਾ ॥੧॥ naanak panth nihaalay saa Dhan too sun aatam raamaa. ||1|| O’ Nanak! say: O’ my all-pervading God please listen, the soul-bride is longing to see Your blessed vision. ||1|| ਹੇ ਨਾਨਕ! ਹੇ ਸਰਬ ਵਿਆਪਕ ਪਰਮਾਤਮਾ! ਤੂੰ (ਜੀਵ-ਇਸਤ੍ਰੀ ਦੀ ਅਰਜ਼ੋਈ) ਸੁਣ, ਜੀਵ-ਇਸਤ੍ਰੀ ਤੇਰਾ ਰਾਹ ਤੱਕ ਰਹੀ ਹੈ ॥੧॥
ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥ baabeehaa pari-o bolay kokil baanee-aa. Just as rain bird chirps for its beloved, and nightingale sings sweet songs, (ਜਿਵੇਂ) ਪਪੀਹਾ ‘ਪ੍ਰਿਉ ਪ੍ਰਿਉ’ ਬੋਲਦਾ ਹੈ ਜਿਵੇਂ ਕੋਇਲ (‘ਕੂ ਕੂ’ ਦੀ ਮਿੱਠੀ) ਬੋਲੀ ਬੋਲਦੀ ਹੈ,
ਸਾ ਧਨ ਸਭਿ ਰਸ ਚੋਲੈ ਅੰਕਿ ਸਮਾਣੀਆ ॥ saa Dhan sabh ras cholai ank samaanee-aa. similarly, the soul-bride who lovingly remembers God, enjoys all the relishes of union with Him and remains focused on His presence. ਤਿਵੇਂ ਜੇਹੜੀ ਜੀਵ-ਇਸਤ੍ਰੀ ਪ੍ਰਭੂ ਨੂੰ ਯਾਦ ਕਰਦੀ ਹੈ, ਉਹ ਪ੍ਰਭੂ-ਮਿਲਾਪ ਦੇ ਸਾਰੇ ਆਨੰਦ ਮਾਣਦੀ ਹੈ, ਤੇ ਉਸ ਦੇ ਚਰਨਾਂ ਵਿਚ ਟਿਕੀ ਰਹਿੰਦੀ ਹੈ।
ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥ har ank samaanee jaa parabh bhaanee saa sohagan naaray. Blessed is that soul-bride who is pleasing to God and remains merged in Him. ਜਦੋਂ ਉਹ ਪ੍ਰਭੂ ਨੂੰ ਚੰਗੀ ਲੱਗ ਪੈਂਦੀ ਹੈ, (ਤਾਂ ਉਸ ਦੀ ਮਿਹਰ ਨਾਲ) ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ, ਉਹੀ ਜੀਵ-ਇਸਤ੍ਰੀ ਚੰਗੇ ਭਾਗਾਂ ਵਾਲੀ ਹੈ।
ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ ਵਾਸੁ ਮੁਰਾਰੇ ॥ nav ghar thaap mahal ghar oocha-o nij ghar vaas muraaray. Controlling her sensory organs, she understands about the tenth gate, the highest spiritual state, and visualizes God in her inner self. ਉਹ ਆਪਣੇ ਸਰੀਰਕ ਇੰਦ੍ਰਿਆਂ ਨੂੰ ਜੁਗਤੀ ਵਿਚ ਰੱਖ ਕੇ ਪ੍ਰਭੂ ਦਾ ਉੱਚਾ ਟਿਕਾਣਾ ਬਣਾ ਕੇ ਨਿਜ ਸਰੂਪ ਵਿਚ ਪ੍ਰਭੂ ਦਾ ਵਾਸਾ ਵੇਖਦੀ ਹੈ।
ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥ sabh tayree too mayraa pareetam nis baasur rang raavai. She always remembers God and says: O’ God, the entire universe belongs to You and You are my beloved. ਉਹ ਜੀਵ-ਇਸਤ੍ਰੀ ਪ੍ਰਭੂ ਦੇ ਪਿਆਰ ਵਿਚ ਰੰਗੀਜ ਕੇ ਦਿਨ ਰਾਤ ਉਸ ਨੂੰ ਸਿਮਰਦੀ ਹੈ, ਤੇ ਆਖਦੀ ਹੈ-ਇਹ ਸਾਰੀ ਸ੍ਰਿਸ਼ਟੀ ਤੇਰੀ ਰਚੀ ਹੋਈ ਹੈ, ਤੂੰ ਹੀ ਮੇਰਾ ਪਿਆਰਾ ਖਸਮ-ਸਾਈਂ ਹੈਂ।
ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ ॥੨॥ naanak pari-o pari-o chavai babeehaa kokil sabad suhaavai. ||2|| O’ Nanak, just as the rain bird chirps for a drop of rain, and a nightingale sings sweet songs, similarly the soul-bride looks beautiful singing praises of God through the Guru’s words. ||2|| ਹੇ ਨਾਨਕ! ਜਿਵੇਂ ਪਪੀਹਾ ਪ੍ਰਿਉ ਪ੍ਰਿਉ ਬੋਲਦਾ ਹੈ ਜਿਵੇਂ ਕੋਇਲ ਮਿੱਠਾ ਬੋਲ ਬੋਲਦੀ ਹੈ, ਤਿਵੇਂ ਉਹ ਜੀਵ-ਇਸਤ੍ਰੀ ਗੁਰ-ਸ਼ਬਦ ਦੀ ਰਾਹੀਂ (ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਕੇ) ਸੋਹਣੀ ਲੱਗਦੀ ਹੈ ॥੨॥
ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥ too sun har ras bhinnay pareetam aapnay. Please listen, O’ my beloved delightful God, ਹੇ ਮੇਰੇ ਪ੍ਰੀਤਮ! ਹੇ ਰਸ-ਭਿੰਨੇ ਹਰੀ! ਤੂੰ (ਮੇਰੀ ਅਰਜ਼ੋਈ) ਸੁਣ,
ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ ॥ man tan ravat ravannay gharhee na beesrai. You are pervading my body and mind; I cannot forget You even for a moment. ਆਪ ਮੇਰੇ ਮਨ ਤਨ ਵਿਚ ਰਮੇ ਹੋਏ ਹੋ, (ਮੇਰਾ ਮਨ ਤੈਨੂੰ) ਇਕ ਘੜੀ ਵਾਸਤੇ ਭੀ ਭੁਲਾ ਨਹੀਂ ਸਕਦਾ।
ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥ ki-o gharhee bisaaree ha-o balihaaree ha-o jeevaa gun gaa-ay. How could I forget You even for a moment? I am always dedicated to You and I spiritually survive only by singing Your praises. ਮੈਂ ਇਕ ਘੜੀ ਭਰ ਭੀ ਤੈਨੂੰ ਕਿਸ ਤਰ੍ਹਾਂ ਵਿਸਾਰ ਸਕਦਾ ਹਾਂ?, ਮੈਂ ਤੈਥੋਂ (ਸਦਾ) ਸਦਕੇ ਹਾਂ, ਤੇਰੀ ਸਿਫ਼ਤ-ਸਾਲਾਹ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ।
ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ ॥ naa ko-ee mayraa ha-o kis kayraa har bin rahan na jaa-ay. Except for God, nobody is my everlasting companion, so how can I be anyone’s companion forever; I cannot spiritually survive without remembering God. ਪ੍ਰਭੂ ਤੋਂ ਬਿਨਾ ਨਾ ਕੋਈ ਮੇਰਾ ਸਦਾ ਦਾ ਸਾਥੀ ਹੈ ਨਾਹ ਹੀ ਮੈਂ ਕਿਸੇ ਦਾ ਸਦਾ ਦਾ ਸਾਥੀ ਹਾਂ,ਪ੍ਰਭੂ ਦੀ ਯਾਦ ਤੋਂ ਬਿਨਾ ਮੇਰਾ ਮਨ ਧੀਰਜ ਨਹੀਂ ਫੜਦਾ।
ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥ ot gahee har charan nivaasay bha-ay pavitar sareeraa. The person who has sought the refuge of God, and has enshrined God’s Name in his heart, his body becomes immaculate. ਜਿਸ ਮਨੁੱਖ ਨੇ ਪਰਮਾਤਮਾ ਦਾ ਆਸਰਾ ਲਿਆ ਹੈ, ਜਿਸ ਦੇ ਹਿਰਦੇ ਵਿਚ ਪ੍ਰਭੂ ਦੇ ਚਰਨ ਵੱਸ ਪਏ ਹਨ, ਉਸ ਦਾ ਸਰੀਰ ਪਵਿੱਤ੍ਰ ਹੋ ਜਾਂਦਾ ਹੈ।
ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥੩॥ naanak darisat deeragh sukh paavai gur sabdee man Dheeraa. ||3|| O’ Nanak, with profound farsightedness, he enjoys peace and his mind is content through the Guru’s word. ||3|| ਹੇ ਨਾਨਕ! ਉਹ ਮਨੁੱਖ ਲੰਮੇ ਜਿਗਰੇ ਵਾਲਾ ਹੋ ਜਾਂਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਮਨ ਧੀਰਜ ਵਾਲਾ ਬਣ ਜਾਂਦਾ ਹੈ ॥੩॥
ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥ barsai amrit Dhaar boond suhaavanee. The soul-bride in whose heart falls a steady stream of sublime ambrosial netar of Naam, (ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ), ਪ੍ਰਭੂ ਦੀ ਸਿਫ਼ਤ-ਸਾਲਾਹ ਦੀਆਂ ਸੁਹਾਵਣੀਆਂ ਬੂੰਦਾਂ ਦੀ ਧਾਰ ਵਰ੍ਹਦੀ ਹੈ,
ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥ saajan milay sahj subhaa-ay har si-o pareet banee. In a state of spiritual peace and poise, beloved God manifests in her heart and love for Him wells up within her. ਉਸ ਅਡੋਲ ਅਵਸਥਾ ਵਿਚ ਟਿਕੀ ਹੋਈ ਨੂੰ ਪ੍ਰੇਮ ਵਿਚ ਟਿਕੀ ਹੋਈ ਨੂੰ ਸੱਜਣ ਪ੍ਰਭੂ ਆ ਮਿਲਦਾ ਹੈ, ਪ੍ਰਭੂ ਨਾਲ ਉਸ ਦੀ ਪ੍ਰੀਤ ਬਣ ਜਾਂਦੀ ਹੈ।
ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥ har mandar aavai jaa parabh bhaavai Dhan oobhee gun saaree. When it so pleases God, He manifests in the heart of the soul-bride, and then becoming fascinated, she sings His glorious praises. ਜਦੋਂ ਪ੍ਰਭੂ ਨੂੰ ਚੰਗਾ ਲੱਗਦਾ ਹੈ, ਉਹ ਉਸ ਜੀਵ-ਇਸਤ੍ਰੀ ਦੇ ਹਿਰਦੇ-ਮੰਦਰ ਵਿਚ ਆ ਟਿਕਦਾ ਹੈ, ਉਹ ਉਤਾਵਲੀ ਹੋ ਹੋ ਕੇ ਉਸ ਦੇ ਗੁਣ ਗਾਂਦੀ ਹੈ,
ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥ ghar ghar kant ravai sohagan ha-o ki-o kant visaaree. When she realizes that each and every fortunate soul-bride is rejoicing the presence of God in her heart, then she wonders as to why her Husband-God has forsaken her? (ਤੇ ਸੋਚਦੀ ਹੈ-) ਹਰੇਕ ਭਾਗਾਂ ਵਾਲੀ ਦੇ ਹਿਰਦੇ-ਘਰ ਵਿਚ ਪ੍ਰਭੂ-ਪਤੀ ਰਲੀਆਂ ਮਾਣਦਾ ਹੈ, ਪ੍ਰਭੂ-ਪਤੀ ਨੇ ਉਸ ਨੂੰ ਕਿਉਂ ਭੁਲਾ ਦਿੱਤਾ ਹੈ?
ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥ unav ghan chhaa-ay baras subhaa-ay man tan paraym sukhaavai. O’ the merciful Guru, instill praises of God in my heart, which are pleasing to my mind and body, just as low hanging dark clouds full of rain are pleasing to all. (ਉਹ ਤਰਲੇ ਲੈ ਲੈ ਕੇ ਗੁਰੂ ਅੱਗੇ ਇਉਂ ਅਰਦਾਸ ਕਰਦੀ ਹੈ-) ਹੇ ਲਿਫ਼ ਕੇ ਘਟ ਬੰਨ੍ਹ ਕੇ ਆਏ ਬੱਦਲ! ਪ੍ਰੇਮ ਨਾਲ ਵਰ੍ਹ (ਹੇ ਤਰਸ ਕਰ ਕੇ ਆਏ ਗੁਰੂ ਪਾਤਿਸ਼ਾਹ! ਪ੍ਰੇਮ ਨਾਲ ਮੇਰੇ ਅੰਦਰ ਸਿਫ਼ਤ-ਸਾਲਾਹ ਦੀ ਵਰਖਾ ਕਰ), ਪ੍ਰਭੂ ਦਾ ਪਿਆਰ ਮੇਰੇ ਮਨ ਵਿਚ, ਮੇਰੇ ਤਨ ਵਿਚ ਆਨੰਦ ਪੈਦਾ ਕਰਦਾ ਹੈ
ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ ॥੪॥ naanak varsai amrit banee kar kirpaa ghar aavai. ||4|| O’ Nanak, the soul-bride in whose heart the Guru’s words of God’s praises fall like rain, God mercifully manifests in her heart. ||4|| ਹੇ ਨਾਨਕ! ਜਿਸ (ਸੁਭਾਗ) ਹਿਰਦੇ-ਘਰ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੀ ਵਰਖਾ ਹੁੰਦੀ ਹੈ, ਪ੍ਰਭੂ ਕਿਰਪਾ ਧਾਰ ਕੇ ਆਪ ਉਥੇ ਆ ਟਿਕਦਾ ਹੈ ॥੪॥
ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥ chayt basant bhalaa bhavar suhaavrhay. Pleasant is the month of Chait, when the spring season has come and the bumble bees look beautiful flying from flower to flower. ਚੇਤ (ਦਾ ਮਹੀਨਾ) ਚੰਗਾ ਲੱਗਦਾ ਹੈ, (ਚੇਤ ਵਿਚ) ਬਸੰਤ (ਦਾ ਮੌਸਮ ਭੀ) ਪਿਆਰਾ ਲੱਗਦਾ ਹੈ, ਤੇ (ਫੁੱਲਾਂ ਉਤੇ ਬੈਠੇ ਹੋਏ) ਭਵਰ ਸੋਹਣੇ ਲੱਗਦੇ ਹਨ।


© 2017 SGGS ONLINE
error: Content is protected !!
Scroll to Top