PAGE 1111

ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥੧॥
naanak ha-umai maar pateenay taaraa charhi-aa lammaa. ||1||
O’ Nanak, those who relinquish their ego and stay attuned to God, are divinely enlightened, as if a comet has risen in the sky of their mind. ||1||
ਹੇ ਨਾਨਕ! ਜਿਹੜੇ (ਆਪਣੇ ਅੰਦਰੋਂ) ਹਉਮੈ ਨੂੰ ਮਾਰ ਕੇ (ਪਰਮਾਤਮਾ ਦੇ ਚਰਨਾਂ ਵਿਚ) ਸਦਾ ਟਿਕੇ ਰਹਿੰਦੇ ਹਨ ਉਹਨਾਂ ਮਨੁੱਖਾਂ ਦੇ ਅੰਦਰ) ਸਰਬ-ਵਿਆਪਕ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ॥੧॥

ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ ॥
gurmukh jaag rahay chookee abhimaanee raam.
The Guru’s followers remain alert to the allurement of Maya and their state of ego vanishes.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਮਾਇਆ ਦੇ ਹੱਲਿਆਂ ਵੱਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਦੀ ਅਹੰਕਾਰ ਵਾਲੀ ਦਸ਼ਾ ਮੁੱਕ ਜਾਂਦੀ ਹੈ।

ਅਨਦਿਨੁ ਭੋਰੁ ਭਇਆ ਸਾਚਿ ਸਮਾਨੀ ਰਾਮ ॥
an-din bhor bha-i-aa saach samaanee raam.
They always remain enlightened with divine wisdom and their consciousness remains absorbed in the eternal God.
(ਉਹਨਾਂ ਦੇ ਅੰਦਰ) ਹਰ ਵੇਲੇ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋਇਆ ਰਹਿੰਦਾ ਹੈ, (ਉਹਨਾਂ ਦੀ ਸੁਰਤ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਟਿਕੀ ਰਹਿੰਦੀ ਹੈ।

ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ ॥
saach samaanee gurmukh man bhaanee gurmukh saabat jaagay.
When the consciousness of the Guru’s followers merges in God, it is pleasing to their minds and they stay completely alert to the allurements of Maya.
ਜਦੋਂ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੀ ਸੁਰਤ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, (ਉਹਨਾਂ ਨੂੰ ਇਹ ਦਸ਼ਾ ਆਪਣੇ) ਮਨ ਵਿਚ ਪਿਆਰੀ ਲੱਗਦੀ ਹੈ, ਅਤੇ ਉਹ ਸਦਾ ਹੀ ਸੁਚੇਤ ਰਹਿੰਦੇ ਹਨ।

ਸਾਚੁ ਨਾਮੁ ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ ॥
saach naam amrit gur dee-aa har charnee liv laagay.
The Guru blesses them with the ambrosial nectar of God’s Name and they remain lovingly attuned to God.
ਗੁਰੂ ਨੇ ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਸਦਾ-ਥਿਰ ਹਰਿ-ਨਾਮ ਬਖ਼ਸ਼ਿਆ ਹੁੰਦਾ ਹੈ, ਉਹਨਾਂ ਦੀ ਲਿਵ ਪਰਮਾਤਮਾ ਦੇ ਚਰਨਾਂ ਵਿਚ ਲੱਗੀ ਰਹਿੰਦੀ ਹੈ।

ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ ॥
pargatee jot jot meh jaataa manmukh bharam bhulaanee.
Within them manifests the divine light, and they see that this light pervades in all creatures, but the self-willed soul-bride remains lost in illusion.
ਗੁਰਮੁਖਾਂ ਦੇ ਅੰਦਰ ਪਰਮਾਤਮਾ ਦੀ ਜੋਤਿ ਦਾ ਚਾਨਣ ਹੋ ਜਾਂਦਾ ਹੈ, ਉਹ ਹਰੇਕ ਜੀਵ ਵਿਚ ਉਸੇ ਰੱਬੀ ਜੋਤਿ ਨੂੰ ਵੱਸਦੀ ਸਮਝਦੇ ਹਨ। ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਭਟਕਣਾ ਦੇ ਕਾਰਨ ਕੁਰਾਹੇ ਪਈ ਰਹਿੰਦੀ ਹੈ।

ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥੨॥
naanak bhor bha-i-aa man maani-aa jaagat rain vihaanee. ||2||
O’ Nanak, Guru’s followers stay divinely enlightened, and they spend their life staying awake and alert to the worldly allurements. ||2||
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਅੰਦਰ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋਇਆ ਰਹਿੰਦਾ ਹੈ, ਉਹਨਾਂ ਦਾ ਮਨ (ਉਸ ਚਾਨਣ ਵਿਚ) ਪਰਚਿਆ ਰਹਿੰਦਾ ਹੈ। (ਮਾਇਆ ਵੱਲੋਂ) ਸੁਚੇਤ ਰਹਿੰਦਿਆਂ ਹੀ ਉਹਨਾਂ ਦੀ ਜੀਵਨ-ਰਾਤ ਬੀਤਦੀ ਹੈ ॥੨॥

ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ ॥
a-ugan veesri-aa gunee ghar kee-aa raam.
When one is spiritually enlightened, he forsakes his vices and virtues come to reside in his mind.
(ਜਿਸ ਮਨੁੱਖ ਦੇ ਅੰਦਰ ਆਤਮਕ ਸੂਝ ਦਾ ਚਾਨਣ ਹੋ ਜਾਂਦਾ ਹੈ) , ਉਸ ਦੇ ਸਾਰੇ ਅੰਦਰੋਂ ਔਗੁਣ ਮੁੱਕ ਜਾਂਦੇ ਹਨ ਅਤੇ ਗੁਣ ਆਪਣਾ ਟਿਕਾਣਾ ਆ ਬਣਾਂਦੇ ਹਨ।

ਏਕੋ ਰਵਿ ਰਹਿਆ ਅਵਰੁ ਨ ਬੀਆ ਰਾਮ ॥
ayko rav rahi-aa avar na bee-aa raam.
He visualizes God pervading everywhere and no one else.
ਉਸ ਮਨੁੱਖ ਨੂੰ ਇਕ ਪਰਮਾਤਮਾ ਹੀ ਹਰ ਥਾਂ ਮੌਜੂਦ ਦਿੱਸਦਾ ਹੈ, ਉਸ ਤੋਂ ਬਿਨਾ ਕੋਈ ਹੋਰ ਦੂਜਾ ਨਹੀਂ ਦਿੱਸਦਾ।

ਰਵਿ ਰਹਿਆ ਸੋਈ ਅਵਰੁ ਨ ਕੋਈ ਮਨ ਹੀ ਤੇ ਮਨੁ ਮਾਨਿਆ ॥
rav rahi-aa so-ee avar na ko-ee man hee tay man maani-aa.
His mind is convinced that God is pervading everywhere and there is no other.
ਉਸ ਮਨੁੱਖ ਦੇ ਮਨ ਨੂੰ ਭਰੋਸਾ ਆ ਜਾਂਦਾ ਹੈ ਉਸ ਨੂੰ ਹਰ ਥਾਂ ਇਕ ਪ੍ਰਭੂ ਹੀ ਵੱਸਦਾ ਦਿੱਸਦਾ ਹੈ, ਉਸ ਤੋਂ ਬਿਨਾ ਕੋਈ ਹੋਰ ਉਸ ਨੂੰ ਨਹੀਂ ਦਿੱਸਦਾ ।

ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ ॥
jin jal thal taribhavan ghat ghat thaapi-aa so parabh gurmukh jaani-aa.
The Guru’s follower realizes that God has created the water, the earth, the three worlds, and all the beings.
ਗੁਰਮੁਖ ਨੇ ਜਾਨ ਲਿਆ ਹੈ ਕਿ (ਪਰਮਾਤਮਾ) ਨੇ ਜਲ ਥਲ ਤਿੰਨੇ ਭਵਨ ਤੇ ਹਰੇਕ ਸਰੀਰ ਬਣਾਇਆ ਹੈ।

ਕਰਣ ਕਾਰਣ ਸਮਰਥ ਅਪਾਰਾ ਤ੍ਰਿਬਿਧਿ ਮੇਟਿ ਸਮਾਈ ॥
karan kaaran samrath apaaraa taribaDh mayt samaa-ee.
Erasing the influence of the three-pronged Maya, he remains absorbed in God, who is infinite, creator of the universe and all powerful.
ਉਹ ਆਪਣੇ ਅੰਦਰੋਂ ਤ੍ਰਿਗੁਣੀ ਮਾਇਆ ਦਾ ਪ੍ਰਭਾਵ ਮਿਟਾ ਕੇ ਉਸ ਪਰਮਾਤਮਾ ਵਿਚ ਸਮਾਇਆ ਰਹਿੰਦਾ ਹੈ ਜੋ ਸਾਰੇ ਜਗਤ ਦਾ ਮੂਲ ਹੈ ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ ਅਤੇ ਜੋ ਬੇਅੰਤ ਹੈ।

ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥੩॥
naanak avgan gunah samaanay aisee gurmat paa-ee. ||3||
O’ Nanak, he receives such an intellect from the Guru that all his vices change into virtues. ||3||
ਹੇ ਨਾਨਕ! ਗੁਰੂ ਪਾਸੋਂ ਉਹ ਮਨੁੱਖ ਅਜਿਹੀ ਮੱਤ ਹਾਸਲ ਕਰ ਲੈਂਦਾ ਹੈ ਕਿ ਉਸ ਦੇ ਸਾਰੇ ਔਗੁਣ ਗੁਣਾਂ ਵਿਚ ਸਮਾ ਜਾਂਦੇ ਹਨ ॥੩॥

ਆਵਣ ਜਾਣ ਰਹੇ ਚੂਕਾ ਭੋਲਾ ਰਾਮ ॥
aavan jaan rahay chookaa bholaa raam.
The cycles of birth and death of those (who get spiritually enlightened) has ended, and their skepticism is removed
(ਜਿਨ੍ਹਾਂ ਦੇ ਅੰਦਰ ਆਤਮਕ ਸੂਝ ਦਾ ਚਾਨਣ ਹੋ ਗਿਆ ), ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਗਏ ਹਨ, ਉਹਨਾਂ ਦਾ ਭੁਲੇਖਾ ਦੂਰ ਹੋ ਗਿਆ ਹੈ|

ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ ॥
ha-umai maar milay saachaa cholaa raam.
Conquering their ego, they realized God and their body became stable against the attacks of vices.
ਹਉਮੈ ਦੂਰ ਕਰ ਕੇ ਉਹ ਪ੍ਰਭੂ ਨੂੰ ਮਿਲ ਪਏ ਅਤੇ ਉਹਨਾਂ ਦਾ ਸਰੀਰ (ਵਿਕਾਰਾਂ ਦੇ ਹੱਲਿਆਂ ਦੇ ਟਾਕਰੇ ਤੇ) ਅਡੋਲ ਹੋ ਗਿਆ।

ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ ॥
ha-umai gur kho-ee pargat ho-ee chookay sog santaapai.
That soul-bride whose ego is eradicated by the Guru, she becomes renowned in the world and all her sorrows and sufferings vanish.
ਗੁਰੂ ਨੇ ਜਿਸ ਜੀਵ-ਇਸਤ੍ਰੀ ਦੀ ਹਉਮੈ ਦੂਰ ਕਰ ਦਿੱਤੀ, ਉਹ (ਜਗਤ ਵਿਚ) ਸੋਭਾ ਵਾਲੀ ਹੋ ਗਈ, ਉਸ ਦੇ ਸਾਰੇ ਗ਼ਮ ਸਾਰੇ ਦੁੱਖ-ਕਲੇਸ਼ ਮੁੱਕ ਗਏ।

ਜੋਤੀ ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ ॥
jotee andar jot samaanee aap pachhaataa aapai.
Her light (soul) merges in the supreme light of God, and she keeps examining her own spiritual status.
ਉਸ ਦੀ ਜਿੰਦ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ, ਉਹ ਆਪਣੇ ਆਤਮਕ ਜੀਵਨ ਦੀ ਸਦਾ ਪੜਤਾਲ ਕਰਦੀ ਰਹਿੰਦੀ ਹੈ।

ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ ॥
pay-ee-arhai ghar sabad pateenee saahurrhai pir bhaanee.
The soul-bride who, in this world, remains appeased with the Guru’s word, becomes pleasing to her Husband-God in the next world.
ਜਿਹੜੀ ਜੀਵ-ਇਸਤ੍ਰੀ ਇਸ ਲੋਕ ਵਿਚ ਗੁਰੂ ਦੇ ਸ਼ਬਦ ਵਿਚ ਪਰਚੀ ਰਹਿੰਦੀ ਹੈ, ਉਹ ਪਰਲੋਕ ਵਿਚ (ਜਾ ਕੇ) ਪ੍ਰਭੂ-ਪਤੀ ਨੂੰ ਭਾ ਜਾਂਦੀ ਹੈ।

ਨਾਨਕ ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥੪॥੩॥
naanak satgur mayl milaa-ee chookee kaan lokaanee. ||4||3||
O’ Nanak, the soul-bride whom the true Guru has united with God, her dependence on other people is ended. ||4||3||
ਹੇ ਨਾਨਕ! ਜਿਸ ਜੀਵ-ਇਸਤ੍ਰੀ ਨੂੰ ਗੁਰੂ ਨੇ ਜੋੜ ਕੇ ਪ੍ਰਭੂ ਨਾਲ ਮਿਲਾ ਦਿੱਤਾ, ਉਸ ਨੂੰ ਲੋਕਾ ਦੀ ਮੁਥਾਜੀ ਨਹੀਂ ਰਹਿ ਜਾਂਦੀ ॥੪॥੩॥

ਤੁਖਾਰੀ ਮਹਲਾ ੧ ॥
tukhaaree mehlaa 1.
Raag Tukhari, First Guru:

ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ ॥
bholaavarhai bhulee bhul bhul pachhotaanee.
O’ friend, the soul-bride who is misled by doubt and who keeps erring again and again (of not remembering God), regrets in the end.
(ਜਿਹੜੀ ਜੀਵ-ਇਸਤ੍ਰੀ ਪਰਮਾਤਮਾ ਦੇ ਨਾਮ ਤੋਂ ਵਾਂਜੀ ਰਹਿੰਦੀ ਹੈ, ਉਹ) ਕੋਝੇ ਭੁਲੇਖੇ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝ ਜਾਂਦੀ ਹੈ, ਮੁੜ ਮੁੜ ਗ਼ਲਤੀਆਂ ਕਰ ਕੇ ਪਛੁਤਾਂਦੀ ਰਹਿੰਦੀ ਹੈ।

ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਨ ਜਾਣੀ ॥
pir chhodi-arhee sutee pir kee saar na jaanee.
Forsaken by her Husband-God, she remains engrossed in the worldly pleasures and does not understand the worth of Husband-God.
ਉਹ ਪ੍ਰਭੂ-ਪਤੀ ਦੀ ਕਦਰ ਨਹੀਂ ਸਮਝਦੀ, ਮਾਇਆ ਦੇ ਮੋਹ ਦੀ ਨੀਂਦ ਵਿਚ ਗ਼ਾਫ਼ਿਲ ਹੋ ਰਹੀ ਨੂੰ ਪ੍ਰਭੂ-ਪਤੀ ਨੇ ਭੀ ਮਨੋਂ ਲਾਹ ਦਿੱਤਾ ਹੁੰਦਾ ਹੈ।

ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ ਵਿਧਣ ਰਾਤੇ ॥
pir chhodee sutee avgan mutee tis Dhan viDhan raatay.
The Husband-God has deserted her because she remains engrossed in the love for Maya and other evils, her life passes like a woman without a husband.
ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤੀ ਹੋਈ ਨੂੰ ਪ੍ਰਭੂ-ਪਤੀ ਨੇ ਪਿਆਰ ਕਰਨਾ ਛੱਡ ਦਿੱਤਾ, (ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤੀ ਰਹਿਣ ਦੇ ਇਸ) ਔਗੁਣ ਦੇ ਕਾਰਨ ਤਿਆਗ ਦਿੱਤਾ, ਉਸ ਦੀ ਜ਼ਿੰਦਗੀ ਦੀ ਰਾਤ ਰੰਡੇਪੇ ਵਿਚ ਬੀਤਦੀ ਹੈ)।

ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ ॥
kaam kroDh ahaNkaar vigutee ha-umai lagee taatay.
She is ruined by lust, anger, and arrogance; she is also afflicted by egotism and jealousy.
ਉਹ ਇਸਤ੍ਰੀ ਕਾਮ ਕ੍ਰੋਧ ਅਤੇ ਅਹੰਕਾਰ ਵਿਚ (ਸਦਾ) ਖ਼ੁਆਰ ਹੁੰਦੀ ਰਹਿੰਦੀ ਹੈ, ਉਸ ਨੂੰ ਹਉਮੈ ਅਤੇ ਈਰਖਾ ਚੰਬੜੀ ਰਹਿੰਦੀ ਹੈ।

ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ ॥
udar hans chali-aa furmaa-i-aa bhasmai bhasam samaanee.
By God’s command, when the soul leaves her body is reduced to dust and blends with dust.
ਪ੍ਰਭੂ ਦੇ ਹੁਕਮ ਅਨੁਸਾਰ ਜੀਵਾਤਮਾ ਸਰੀਰ ਨੂੰ ਛੱਡ ਕੇ ਤੁਰ ਪੈਂਦਾ ਹੈ, ਤੇ, ਸਰੀਰ ਮਿੱਟੀ ਦੀ ਢੇਰੀ ਹੋ ਕੇ ਮਿੱਟੀ ਨਾਲ ਮਿਲ ਜਾਂਦਾ ਹੈ।

ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥੧॥
naanak sachay naam vihoonee bhul bhul pachhotaanee. ||1||
O’ Nanak, without remembering God’s Name, throughout her life she keeps erring and regretting.||1||
ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਭੁੱਲੀ ਹੋਈ ਜੀਵ-ਇਸਤ੍ਰੀ ਸਾਰੀ ਉਮਰ ਭੁੱਲਾਂ ਕਰ ਕਰ ਕੇ ਪਛੁਤਾਂਦੀ ਰਹਿੰਦੀ ਹੈ ॥੧॥

ਸੁਣਿ ਨਾਹ ਪਿਆਰੇ ਇਕ ਬੇਨੰਤੀ ਮੇਰੀ ॥
sun naah pi-aaray ik baynantee mayree.
O’ my beloved Husband-God, please listen to one prayer of mine,
ਹੇ ਪਿਆਰੇ ਪ੍ਰਭੂ- ਪਤੀ! ਮੇਰੀ ਇਕ ਬੇਨਤੀ ਸੁਣ,

ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ ॥
too nij ghar vasi-arhaa ha-o rul bhasmai dhayree.
You are abiding in Your own home (in my heart), but due to separation from You and remaining involved in vices, I am becoming like a heap of dust.
ਤੂੰ ਆਪਣੇ ਘਰ ਵਿਚ ਵੱਸ ਰਿਹਾ ਹੈਂ, ਪਰ ਮੈਂ (ਤੈਥੋਂ ਵਿਛੁੜ ਕੇ ਵਿਕਾਰਾਂ ਵਿਚ) ਖ਼ੁਆਰ ਹੋ ਕੇ ਸੁਆਹ ਦੀ ਢੇਰੀ ਹੋ ਰਹੀ ਹਾਂ।

ਬਿਨੁ ਅਪਨੇ ਨਾਹੈ ਕੋਇ ਨ ਚਾਹੈ ਕਿਆ ਕਹੀਐ ਕਿਆ ਕੀਜੈ ॥
bin apnay naahai ko-ay na chaahai ki-aa kahee-ai ki-aa keejai.
Without my own Husband-God, nobody loves me, what should I say or do now?
ਆਪਣੇ ਪ੍ਰਭੂ- ਪਤੀ ਤੋਂ ਬਿਨਾ ਮੈਨੂੰ ਕੋਈ ਪਿਆਰ ਨਹੀਂ ਕਰਦਾ। ਮੈਂ ਹੁਣ ਕੀ ਆਖਾ ਤੇ ਕੀ ਕਰਾਂ?

ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰ ਸਬਦੀ ਰਸੁ ਪੀਜੈ ॥
amrit naam rasan ras rasnaa gur sabdee ras peejai.
Through the Guru’s word, we should drink the most sublime ambrosial nectar of Naam with our tongue.
ਗੁਰੂ ਦੇ ਸ਼ਬਦ ਦੀ ਰਾਹੀਂ ਸਭ ਰਸਾਂ ਤੋਂ ਸ੍ਰੇਸ਼ਟ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਆਪਣੀ ਜੀਭ ਨਾਲ ਪੀਂਦੇ ਰਹਿਣਾ ਚਾਹੀਦਾ ਹੈ।

ਵਿਣੁ ਨਾਵੈ ਕੋ ਸੰਗਿ ਨ ਸਾਥੀ ਆਵੈ ਜਾਇ ਘਨੇਰੀ ॥
vin naavai ko sang na saathee aavai jaa-ay ghanayree.
Except God’s Name, there is no true friend or companion and without it most of the world keeps going through the cycle of birth and death.
ਪ੍ਰਭੂ ਦੇ ਨਾਮ ਤੋਂ ਬਿਨਾ ਹੋਰ) ਕੋਈ ਸੰਗੀ ਨਹੀਂ ਕੋਈ ਸਾਥੀ ਨਹੀਂ। (ਨਾਮ ਤੋਂ ਖੁੰਝ ਕੇ) ਬਹੁਤ ਲੋਕਾਈ ਜਨਮ ਮਰਨ ਦੇ ਗੇੜ ਵਿਚ ਪਈ ਰਹਿੰਦੀ ਹੈ।

ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥੨॥
naanak laahaa lai ghar jaa-ee-ai saachee sach mat tayree. ||2||
O’ Nanak! we should go to God’s presence after earning the profit of Naam; O’ God! Naam can be received only through the intellect blessed by You. ||2||
ਹੇ ਨਾਨਕ! ਨਾਮ ਰੂਪੀ ਲਾਭ ਖੱਟ ਕੇ ਪ੍ਰਭੂ ਦੀ ਹਜ਼ੂਰੀ ਵਿਚ ਜਾਣਾ ਚਾਈਦਾ ਹੈ; ਹੇ ਪ੍ਰਭੂ! ਤੇਰੀ ਬਖਸੀ ਸੱਚੀ ਮਤ ਦੁਆਰਾ ਹੀ ਸਚ ਪ੍ਰਾਪਤ ਕਰ ਸਕੀਦਾ ਹੈ ॥੨॥

ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ ॥
saajan days vidaysee-arhay saanayhrhay daydee.
The beloved God is residing in the heart, but considering Him residing outside, the soul-bride is sending her pleading messages to Him.
ਸੱਜਣ-ਪ੍ਰਭੂ ਹਿਰਦੇ-ਦੇਸ ਵਿਚ ਵੱਸਦਾ ਹੈ ,ਪਰ ਉਸ ਨੂੰ ਪਰਦੇਸ ਵਿਚ ਵੱਸਦਾ ਜਾਣ ਕੇ ਜੀਵ-ਇਸਤ੍ਰੀ ਤਰਲੇ-ਭਰੇ ਸਨੇਹੇ ਭੇਜਦੀ ਹੈ।

ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ ॥
saar samaalay tin sajnaa munDh nain bharaydee.
The innocent soul-bride remembers her beloved-God with eyes filled with tears.
ਅੰਞਾਣ ਜੀਵ-ਇਸਤ੍ਰੀ ਰੋਂਦੀ ਹੈ, ਵਿਰਲਾਪ ਕਰਦੀ ਹੈ ਤੇ ਉਸ ਸੱਜਣ-ਪ੍ਰਭੂ ਜੀ ਨੂੰ ਮੁੜ ਮੁੜ ਯਾਦ ਕਰਦੀ ਹੈ।

ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ ॥
munDh nain bharaydee gun saaraydee ki-o parabh milaa pi-aaray.
With eyes filled with tears, the innocent soul-bride remembers His virtues, and wonders how she can unite with the beloved God.
ਅੰਞਾਣ ਜੀਵ-ਇਸਤ੍ਰੀ ਵਿਰਲਾਪ ਕਰਦੀ ਹੈ, ਪ੍ਰਭੂ-ਪਤੀ ਦੇ ਗੁਣ ਚੇਤੇ ਕਰਦੀ ਹੈ, ਤੇ, ਤਰਲੇ ਲੈਂਦੀ ਹੈ ਕਿ ਪਿਆਰੇ ਪ੍ਰਭੂ ਨੂੰ ਕਿਵੇਂ ਮਿਲਾਂ।

ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ ॥
maarag panth na jaana-o vikh-rhaa ki-o paa-ee-ai pir paaray.
She says to herself that I do not know the path to my Husband-God which is full of obstacles of vices, how can I meet Him?
(ਜਿਸ ਦੇਸ ਵਿਚ ਉਹ ਵੱਸਦਾ ਹੈ, ਉਸ ਦਾ) ਰਸਤਾ (ਅਨੇਕਾਂ ਵਿਕਾਰਾਂ ਦੀਆਂ) ਔਕੜਾਂ ਨਾਲ ਭਰਿਆ ਹੋਇਆ ਹੈ, ਮੈਂ ਉਹ ਰਸਤਾ ਜਾਣਦੀ ਭੀ ਨਹੀਂ ਹਾਂ, ਮੈਂ ਉਸ ਪਤੀ ਨੂੰ ਕਿਵੇਂ ਮਿਲਾਂ, ਉਹ ਤਾਂ (ਇਹਨਾਂ ਵਿਕਾਰਾਂ ਦੀਆਂ ਰੁਕਾਵਟਾਂ ਤੋਂ) ਪਾਰਲੇ ਪਾਸੇ ਰਹਿੰਦਾ ਹੈ|

ਸਤਿਗੁਰ ਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ ॥
satgur sabdee milai vichhunnee tan man aagai raakhai.
That separated soul-bride can unite with her Husband-God through the Guru’s word, if she surrenders her body and mind to Him.
ਵਿਛੁੜੀ ਹੋਈ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ-ਪਤੀ ਨੂੰ ਮਿਲ ਸਕਦੀ ਹੈ ਜੇ ਉਹ ਆਪਣਾ ਤਨ ਮਨ ਪ੍ਰਭੂ-ਪਤੀ ਦੇ ਹਵਾਲੇ ਕਰ ਦੇਵੇ ।

ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥੩॥
naanak amrit birakh mahaa ras fali-aa mil pareetam ras chaakhai. ||3||
O’ Nanak, God’s Name is such a tree that bears fruits of spiritual wisdom and the soul-bride relishes it by realizing her beloved Husband-God. ||3||
ਹੇ ਨਾਨਕ! ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਇਕ ਐਸਾ ਰੁੱਖ ਹੈ ਜਿਸ ਨੂੰ ਉੱਚੇ ਆਤਮਕ ਗੁਣਾਂ ਦੇ ਫਲ ਲੱਗੇ ਰਹਿੰਦੇ ਹਨ, ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਸ ਰੁੱਖ ਦੇ ਫਲਾਂ ਦਾ ਸੁਆਦ ਚੱਖਦੀ ਰਹਿੰਦੀ ਹੈ ॥੩॥

ਮਹਲਿ ਬੁਲਾਇੜੀਏ ਬਿਲਮੁ ਨ ਕੀਜੈ ॥
mahal bulaa-irhee-ay bilam na keejai.
O’ the soul-bride, you have been called into God’s presence, you should not delay remembering God even for a moment.
ਹੇ ਪ੍ਰਭੂ ਦੀ ਹਜ਼ੂਰੀ ਵਿਚ ਸੱਦੀ ਹੋਈਏ! ਢਿੱਲ ਨਹੀਂ ਕਰਨੀ ਚਾਹੀਦੀ।

error: Content is protected !!