Page 1112
ਅਨਦਿਨੁ ਰਤੜੀਏ ਸਹਜਿ ਮਿਲੀਜੈ ॥
an-din rat-rhee-ay sahj mileejai.
Those soul brides who always remain imbued in God’s love, realize Him intuitively.
ਜਿਹੜੀ ਜੀਵ-ਇਸਤ੍ਰੀ ਹਰ ਵੇਲੇ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ,ਉਸ ਜੀਵ-ਇਸਤ੍ਰੀ ਨੂੰ ਪ੍ਰਭੂ ਆਪਣੇ ਚਰਨਾਂ ਵਿਚ ਜੋੜਦਾ ਹੈ)।
ਸੁਖਿ ਸਹਜਿ ਮਿਲੀਜੈ ਰੋਸੁ ਨ ਕੀਜੈ ਗਰਬੁ ਨਿਵਾਰਿ ਸਮਾਣੀ ॥
sukh sahj mileejai ros na keejai garab nivaar samaanee.
O’ the soul-bride, remain in peace and poise, do not complain about delay in realizing God, you can unite with God only by eradicating your ego.
ਆਤਮਕ ਅਨੰਦ ਵਿਚ ਆਤਮਕ ਅਡੋਲਤਾ ਵਿਚ ਟਿਕੇ ਰਹਿਣਾ ਚਾਹੀਦਾ ਹੈ, ਤੇ ਇਸ ਗੱਲ ਦਾ ਗਿਲਾ ਨਾ ਕਰ ਕਿ ਮੇਰਾ ਉੱਦਮ ਛੇਤੀ ਸਫਲ ਕਿਉਂ ਨਹੀਂ ਹੁੰਦਾ। ਜਿਹੜੀ ਭੀ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਹਾਸਲ ਕਰਦੀ ਹੈ) ਅਹੰਕਾਰ ਦੂਰ ਕਰ ਕੇ (ਹੀ ਪ੍ਰਭੂ ਵਿਚ) ਲੀਨ ਹੁੰਦੀ ਹੈ।
ਸਾਚੈ ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ ॥
saachai raatee milai milaa-ee manmukh aavan jaanee.
The soul-bride who is imbued with God’s love, unites with Him through the Guru; but the self-willed one keeps going through the cycle of birth and death.
ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਰੰਗ ਵਿਚ ਰੰਗੀ ਰਹਿੰਦੀ ਹੈ ਉਸ ਨੂੰ ਗੁਰੂ ਮਿਲਾਂਦਾ ਹੈ ਤਾਂ ਉਹ ਮਿਲਦੀ ਹੈ,। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜਨਮ ਮਰਨ ਦੇ ਗੇੜ ਵਿਚ ਪਈ ਰਹਿੰਦੀ ਹੈ।
ਜਬ ਨਾਚੀ ਤਬ ਘੂਘਟੁ ਕੈਸਾ ਮਟੁਕੀ ਫੋੜਿ ਨਿਰਾਰੀ ॥
jab naachee tab ghooghat kaisaa matukee forh niraaree.
What is the need of a veil when a woman steps out to dance, similarly the soul-bride who sets out on the path of God’s love, breaks her attachment to her body and becomes detached from materialism.
(ਜਿਵੇਂ) ਜਦੋਂ ਕੋਈ ਇਸਤ੍ਰੀ ਨੱਚਣ ਲੱਗ ਪਏ ਤਾਂ ਉਹ ਘੁੰਡ ਨਹੀਂ ਕੱਢਦੀ, (ਤਿਵੇਂ ਜਿਹੜੀ ਜੀਵ-ਇਸਤ੍ਰੀ ਪ੍ਰਭੂ-ਪਿਆਰ ਦੇ ਰਾਹ ਤੇ ਤੁਰਦੀ ਹੈ ਉਹ) ਸਰੀਰ ਦਾ ਮੋਹ ਛੱਡ ਕੇ (ਮਾਇਆ ਤੋਂ) ਨਿਰਲੇਪ ਹੋ ਜਾਂਦੀ ਹੈ।
ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥੪॥੪॥
naanak aapai aap pachhaanai gurmukh tat beechaaree. ||4||4||
O’ Nanak, the Guru’s follower constantly introspects the pattern of his life and always keeps the spiritual way of living in his thoughts. ||4||4||
ਹੇ ਨਾਨਕ! ਗੁਰੂ ਦੇ ਦੱਸੇ ਰਾਹ ਉੱਤੇ ਤੁਰਨ ਵਾਲਾ ਮਨੁੱਖ ਸਦਾ ਆਪਣੇ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਉਹ ਅਸਲ ਜੀਵਨ-ਰਾਹ ਨੂੰ ਆਪਣੇ ਵਿਚਾਰ-ਮੰਡਲ ਵਿਚ ਟਿਕਾਈ ਰੱਖਦਾ ਹੈ ॥੪॥੪॥
ਤੁਖਾਰੀ ਮਹਲਾ ੧ ॥
tukhaaree mehlaa 1.
Raag Tukhari, First Guru:
ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥
mayray laal rangeelay ham laalan kay laalay.
My beloved God is amazing, I am forever a devotee of my beloved God.
ਸੋਹਣੇ ਪ੍ਰਭੂ ਜੀ ਅਨੇਕਾਂ ਕੌਤਕ ਕਰਨ ਵਾਲੇ ਹਨ, ਮੈਂ ਉਸ ਸੋਹਣੇ ਪ੍ਰਭੂ ਦਾ (ਸਦਾ ਲਈ) ਗ਼ੁਲਾਮ ਹਾਂ।
ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥
gur alakh lakhaa-i-aa avar na doojaa bhaalay.
The person whom the Guru has helped to realize the incomprehensible God, does not seek any other.
(ਜਿਸ ਮਨੁੱਖ ਨੂੰ) ਗੁਰੂ ਨੇ ਅਲੱਖ ਪ੍ਰਭੂ ਦੀ ਸੂਝ ਬਖ਼ਸ਼ ਦਿੱਤੀ, (ਉਹ ਮਨੁੱਖ ਉਸ ਨੂੰ ਛੱਡ ਕੇ) ਕਿਸੇ ਹੋਰ ਦੀ ਭਾਲ ਨਹੀਂ ਕਰਦਾ।
ਗੁਰਿ ਅਲਖੁ ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ ॥
gur alakh lakhaa-i-aa jaa tis bhaa-i-aa jaa parabh kirpaa Dhaaree.
When it so pleases God and He shows His mercy on a person, the Guru helps him to realize the imperceptible God.
ਜਦੋਂ ਪ੍ਰਭੂ ਦੀ ਰਜ਼ਾ ਹੋਈ, ਜਦੋਂ ਪ੍ਰਭੂ ਨੇ (ਕਿਸੇ ਜੀਵ ਉਤੇ) ਕਿਰਪਾ ਕੀਤੀ, ਤਦੋਂ ਗੁਰੂ ਨੇ ਉਸ ਨੂੰ ਅਲੱਖ ਪ੍ਰਭੂ ਦਾ ਗਿਆਨ ਦਿੱਤਾ।
ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ ਬਨਵਾਰੀ ॥
jagjeevan daataa purakh biDhaataa sahj milay banvaaree.
Then, with intuitive ease he realizes the all-pervading Creator, life of the world.
ਤਦੋਂ ਉਸ ਨੂੰ ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਮਿਲ ਪੈਂਦਾ ਹੈ ਜਿਹੜਾ ਜਗਤ ਦਾ ਸਹਾਰਾ ਹੈ ਜਿਹੜਾ ਸਭ ਦਾਤਾਂ ਦੇਣ ਵਾਲਾ ਹੈ ਜਿਹੜਾ ਸਰਬ-ਵਿਆਪਕ ਹੈ ਅਤੇ ਸਿਰਜਣਹਾਰ ਹੈ।
ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ ॥
nadar karahi too taareh taree-ai sach dayvhu deen da-i-aalaa.
O’ merciful Master of the meek, bless us with the eternal Naam, we swim across the worldly ocean of vices only when You bestow mercy.
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਜਦੋਂ ਤੂੰ ਆਪਣਾ ਸਦਾ-ਥਿਰ ਨਾਮ ਦੇਂਦਾ ਹੈਂ, ਜਦੋਂ ਤੂੰ ਮਿਹਰ ਦੀ ਨਿਗਾਹ ਕਰਦਾ ਹੈਂ, ਜਦੋਂ ਤੂੰ (ਆਪ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈਂ, ਤਦੋਂ ਹੀ ਪਾਰ ਲੰਘ ਸਕੀਦਾ ਹੈ।
ਪ੍ਰਣਵਤਿ ਨਾਨਕ ਦਾਸਨਿ ਦਾਸਾ ਤੂ ਸਰਬ ਜੀਆ ਪ੍ਰਤਿਪਾਲਾ ॥੧॥
paranvat naanak daasan daasaa too sarab jee-aa partipaalaa. ||1||
Nanak, the servant of Your devotees, submits that You are the preserver of all beings. ||1||
ਤੇਰੇ ਦਾਸਾਂ ਦਾ ਦਾਸ ਨਾਨਕ ਬੇਨਤੀ ਕਰਦਾ ਹੈ ਕਿ ਤੂੰ ਸਾਰੇ ਜੀਵਾਂ ਦੀ ਰੱਖਿਆ ਕਰਨ ਵਾਲਾ ਹੈਂ ॥੧॥
ਭਰਿਪੁਰਿ ਧਾਰਿ ਰਹੇ ਅਤਿ ਪਿਆਰੇ ॥ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ ॥
bharipur Dhaar rahay at pi-aaray. sabday rav rahi-aa gur roop muraaray.
Through the Guru’s word, one understands that the most loving God is present in everybody, supporting the entire universe, and pervading everywhere.
ਗੁਰੂ ਦੇ ਸ਼ਬਦ ਦੀ ਰਾਹੀਂ (ਇਹ ਸਮਝ ਪੈਂਦੀ ਹੈ ਕਿ ਸਭ ਜੀਵਾਂ ਨੂੰ) ਬਹੁਤ ਹੀ ਪਿਆਰ ਕਰਨ ਵਾਲਾ ਪਰਮਾਤਮਾ (ਸਾਰੀ ਸ੍ਰਿਸ਼ਟੀ ਨੂੰ) ਆਸਰਾ ਦੇ ਰਿਹਾ ਹੈ, ਵੱਡੀ ਹਸਤੀ ਵਾਲਾ ਹੈ ਅਤੇ ਸਭ ਜੀਵਾਂ ਵਿਚ ਮੌਜੂਦ ਹੈ।
ਗੁਰ ਰੂਪ ਮੁਰਾਰੇ ਤ੍ਰਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥
gur roop muraaray taribhavan Dhaaray taa kaa ant na paa-i-aa.
The Divine-Guru supports all the three worlds, and nobody has found the limits of His virtues.
ਸਭ ਤੋਂ ਵੱਡੀ ਹਸਤੀ ਵਾਲਾ ਪਰਮਾਤਮਾ ਤਿੰਨਾਂ ਭਵਨਾਂ ਨੂੰ ਸਹਾਰਾ ਦੇ ਰਿਹਾ ਹੈ, (ਕਿਸੇ ਭੀ ਜੀਵ ਨੇ ਅਜੇ ਤਕ) ਉਸ (ਦੇ ਗੁਣਾਂ) ਦਾ ਅੰਤ ਨਹੀਂ ਲੱਭਾ।
ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੈ ਸਵਾਇਆ ॥
rangee jinsee jant upaa-ay nit dayvai charhai savaa-i-aa.
He creates beings of various colors and kinds, and gives more and more bounties to all everyday.
ਉਹ ਪਰਮਾਤਮਾ ਅਨੇਕਾਂ ਰੰਗਾਂ ਦੇ ਅਨੇਕਾਂ ਕਿਸਮਾਂ ਦੇ ਜੀਵ ਪੈਦਾ ਕਰਦਾ ਹੈ, (ਸਭ ਜੀਵਾਂ ਨੂੰ) ਸਦਾ ਵਧ ਤੋਂ ਵਧ ਸਵਾਇਆ (ਦਾਨ) ਦੇਂਦਾ ਹੈ।
ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥
aprampar aapay thaap uthaapay tis bhaavai so hovai.
That infinite God, Himself creates and destroys, and all that pleases Him comes to pass.
ਪ੍ਰਭੂ ਬਹੁਤ ਬੇਅੰਤ ਹੈ, ਉਹ ਆਪ ਹੀ ਪੈਦਾ ਕਰ ਕੇ ਹੀ ਨਾਸ ਕਰਦਾ ਹੈ। (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਸ ਨੂੰ ਚੰਗਾ ਲੱਗਦਾ ਹੈ।
ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ ਪਰੋਵੈ ॥੨॥
naanak heeraa heerai bayDhi-aa gun kai haar parovai. ||2||
O’ Nanak, one who weaves himself in God’s garland of virtues, becomes one with the immaculate Almighty
ਹੇ ਨਾਨਕ! ਜਿਹੜਾ ਜੀਵ ਉਸ ਪਰਮਾਤਮਾ ਦੇ) ਗੁਣਾਂ ਦੇ ਹਾਰ ਵਿਚ (ਆਪਣੇ ਆਪ ਨੂੰ) ਪ੍ਰੋ ਲੈਂਦਾ ਹੈ ਉਹ ਪਵਿੱਤਰ ਹੋ ਚੁਕਿਆ ਜੀਵਾਤਮਾ ਮਹਾਨ ਉੱਚੇ ਪਰਮਾਤਮਾ ਵਿਚ ਇੱਕ-ਰੂਪ ਹੋ ਜਾਂਦਾ ਹੈ ॥੨॥
ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ ॥
gun guneh samaanay mastak naam neesaano.
Those whose foreheads bear the insignia of Naam (who are preordained),, remain absorbed in God by singing His virtues.
ਜਿਨ੍ਹਾਂ ਦੇ ਮੱਥੇ ਉਤੇ ਨਾਮ ਦੀ ਪ੍ਰਾਪਤੀ ਦਾ ਲੇਖ ਲਿਖਿਆ ਹੁੰਦਾ ਹੈ, ਉਹ ਮਨੁੱਖ ਪ੍ਰਭੂ ਦੇ ਗੁਣ ਉਚਾਰ ਕੇ ਉਹਨਾਂ ਗੁਣਾਂ ਵਿਚ ਲੀਨ ਹੋਏ ਰਹਿੰਦੇ ਹਨ।
ਸਚੁ ਸਾਚਿ ਸਮਾਇਆ ਚੂਕਾ ਆਵਣ ਜਾਣੋ ॥
sach saach samaa-i-aa chookaa aavan jaano.
The cycle of birth and death ends for the person who remains immersed in God by lovingly meditating on Naam.
ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਉਚਾਰ ਕੇ ਉਸ ਵਿਚ ਲੀਨ ਹੋਇਆ ਰਹਿੰਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ।
ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ ॥
sach saach pachhaataa saachai raataa saach milai man bhaavai.
Being imbued with the love of the eternal God, he realizes Him and this realization pleases his mind.
ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿਣ ਵਾਲਾ ਮਨੁੱਖ ਸਦਾ-ਕਾਇਮ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ, ਉਸ ਨੂੰ ਸਦਾ-ਥਿਰ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ, ਉਸ ਦੇ ਮਨ ਵਿਚ ਉਹ ਪਿਆਰਾ ਲੱਗਦਾ ਰਹਿੰਦਾ ਹੈ।
ਸਾਚੇ ਊਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥
saachay oopar avar na deesai saachay saach samaavai.
To him nobody seems higher than God, and he always remains absorbed in Him.
ਉਸ ਮਨੁੱਖ ਨੂੰ ਸਦਾ-ਥਿਰ ਪਰਮਾਤਮਾ ਤੋਂ ਵੱਡਾ ਹੋਰ ਕੋਈ ਨਹੀਂ ਦਿੱਸਦਾ, ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਰਿਹਾ ਹੁੰਦਾ ਹੈ।
ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥
mohan mohi lee-aa man mayraa banDhan khol niraaray.
The captivating God has enticed my mind, and snapping my worldly bonds, He has set me free.
ਉਸ ਮੋਹਨ-ਪ੍ਰਭੂ ਨੇ ਮੇਰਾ ਮਨ ਮੋਹ ਲਿਆ ਹੋਇਆ ਹੈ। ਪ੍ਰਭੂ ਨੇ ਮੇਰੇ ਮਾਇਆ ਦੇ ਮੋਹ ਦੇ ਬੰਧਨ ਕੱਟ ਕੇ ਮੈਨੂੰ ਮਾਇਆ ਤੋਂ ਨਿਰਲੇਪ ਕਰ ਦਿੱਤਾ ਹੈ।
ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ ॥੩॥
naanak jotee jot samaanee jaa mili-aa at pi-aaray. ||3||
O’ Nanak, when one is united with the most loving God, his soul gets merged with the prime soul, the Almighty. ||3||
ਹੇ ਨਾਨਕ! ਜਦੋਂ ਕੋਈ ਮਨੁੱਖ ਉਸ ਅੱਤ ਪਿਆਰੇ ਪਰਮਾਤਮਾ ਨੂੰ ਮਿਲ ਪੈਂਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ ॥੩॥
ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥
sach ghar khoj lahay saachaa gur thaano.
The Guru’s true home is his holy congregation; the person who finds this true home finds the eternal abode of God.
ਜਿਸ ਮਨੁੱਖ ਨੂੰ ਸਦਾ-ਥਿਰ ਸਾਧ ਸੰਗਤ ਪ੍ਰਾਪਤ ਹੋ ਜਾਂਦੀ ਹੈ, ਉਹ ਮਨੁੱਖ (ਸਾਧ ਸੰਗਤ ਵਿਚ) ਖੋਜ ਕਰ ਕੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਟਿਕਾਣਾ ਲੱਭ ਲੈਂਦਾ ਹੈ।
ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ ॥
manmukh nah paa-ee-ai gurmukh gi-aano.
But the egocentric does not receive this benefaction; it is only a Guru’s follower who is blessed with this divine wisdom.
ਗੁਰੂ ਦੀ ਸਰਨ ਪਿਆਂ ਪਰਮਾਤਮਾ ਨਾਲ ਡੂੰਘੀ ਸਾਂਝ ਪ੍ਰਾਪਤ ਹੁੰਦੀ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨੂੰ (ਇਹ ਦਾਤਿ) ਨਹੀਂ ਮਿਲਦੀ।
ਦੇਵੈ ਸਚੁ ਦਾਨੋ ਸੋ ਪਰਵਾਨੋ ਸਦ ਦਾਤਾ ਵਡ ਦਾਣਾ ॥
dayvai sach daano so parvaano sad daataa vad daanaa.
The person whom the Guru blesses with the gift of eternal Name, is approved by God who is all-wise and the benefactor of blessings.
ਗੁਰੂ ਜਿਸ ਮਨੁੱਖ ਨੂੰ ਨਾਮ-ਦਾਨ ਦੇਂਦਾ ਹੈ, ਉਹ ਸਦਾ ਦਾਤਾਂ ਦੇਣ ਵਾਲੇ ਵੱਡੇ ਸਿਆਣੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਅਗੇ ਪ੍ਰਵਾਨ ਹੁੰਦਾ ਹੈ|
ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥
amar ajonee asthir jaapai saachaa mahal chiraanaa.
He then keeps lovingly remembering the immortal, unborn, and imperishable God and finds His primal abode.
ਉਹ ਮਨੁੱਖ ਉਸ ਅਮਰ ਅਜੋਨੀ ਅਤੇ ਸਦਾ-ਥਿਰ ਪ੍ਰਭੂ (ਦਾ ਨਾਮ ਸਦਾ) ਜਪਦਾ ਰਹਿੰਦਾ ਹੈ, ਉਸ ਮਨੁੱਖ ਨੂੰ ਪਰਮਾਤਮਾ ਦਾ ਮੁੱਢ ਕਦੀਮਾਂ ਦਾ ਸਦਾ-ਥਿਰ ਟਿਕਾਣਾ ਲੱਭ ਪੈਂਦਾ ਹੈ।
ਦੋਤਿ ਉਚਾਪਤਿ ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥
dot uchaapat laykh na likee-ai pargatee jot muraaree.
The person in whose mind manifests God, his account of sins is not recorded any more (he stops committing any evils).
(ਜਿਸ ਮਨੁੱਖ ਦੇ ਅੰਦਰ) ਪਰਮਾਤਮਾ ਦੀ ਜੋਤਿ ਪਰਗਟ ਹੋ ਜਾਂਦੀ ਹੈ, ਉਸ ਜੋਤਿ ਦੀ ਬਰਕਤਿ ਨਾਲ ਉਸ ਮਨੁੱਖ ਦਾ ਵਿਕਾਰਾਂ ਦੇ ਕਰਜ਼ੇ ਦਾ ਹਿਸਾਬ ਲਿਖਣਾ ਬੰਦ ਹੋ ਜਾਂਦਾ ਹੈ (ਭਾਵ, ਉਹ ਮਨੁੱਖ ਵਿਕਾਰਾਂ ਵਲੋਂ ਹੱਟ ਜਾਂਦਾ ਹੈ),
ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥੪॥੫॥
naanak saachaa saachai raachaa gurmukh taree-ai taaree. ||4||5||
O’ Nanak! by remaining imbued in God, he becomes like Him; this can be achieved only by following the Guru’s teachings. ||4||5||
ਹੇ ਨਾਨਕ! ਉਹ ਮਨੁੱਖ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ, ਉਹ ਮਨੁੱਖ ਹਰ ਵੇਲੇ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ। ਗੁਰੂ ਦੀ ਸਰਨ ਪਿਆਂ ਹੀ (ਮਾਇਆ ਦੇ ਮੋਹ ਦੇ ਸਮੁੰਦਰ ਤੋਂ) ਇਹ ਤਾਰੀ ਤਰੀ ਜਾ ਸਕਦੀ ਹੈ ॥੪॥੫॥
ਤੁਖਾਰੀ ਮਹਲਾ ੧ ॥
tukhaaree mehlaa 1.
Raag Tukhaari, First Guru:
ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ ॥
ay man mayri-aa too samajh achayt i-aani-aa raam.
O’ my unaware mind, you are being ignorant; try to reform yourself.
ਹੇ ਮੇਰੇ ਮਨ! ਹੇ ਮੇਰੇ ਗ਼ਾਫ਼ਿਲ ਮਨ! ਹੇ ਮੇਰੇ ਅੰਞਾਣ ਮਨ! ਤੂੰ ਹੋਸ਼ ਕਰ।
ਏ ਮਨ ਮੇਰਿਆ ਛਡਿ ਅਵਗਣ ਗੁਣੀ ਸਮਾਣਿਆ ਰਾਮ ॥
ay man mayri-aa chhad avgan gunee samaani-aa raam.
O’ my mind, shed your evil deeds, remain absorbed in remembering God’s virtues.
ਹੇ ਮੇਰੇ ਮਨ! ਮੰਦੇ ਕਰਮ ਕਰਨੇ ਛੱਡ ਦੇ, (ਪਰਮਾਤਮਾ ਦੇ) ਗੁਣਾਂ (ਦੀ ਯਾਦ) ਵਿਚ ਲੀਨ ਰਿਹਾ ਕਰ।
ਬਹੁ ਸਾਦ ਲੁਭਾਣੇ ਕਿਰਤ ਕਮਾਣੇ ਵਿਛੁੜਿਆ ਨਹੀ ਮੇਲਾ ॥
baho saad lubhaanay kirat kamaanay vichhurhi-aa nahee maylaa.
Those who remain involved in enjoying worldly pleasures, get separated from God as a result of their deeds and they cannot unite with Him on their own.
ਜਿਹੜੇ ਮਨੁੱਖ ਅਨੇਕਾਂ (ਪਦਾਰਥਾਂ ਦੇ) ਸੁਆਦਾਂ ਵਿਚ ਫਸੇ ਰਹਿੰਦੇ ਹਨ, ਉਹ ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ (ਪਰਮਾਤਮਾ ਤੋਂ ਵਿਛੁੜੇ ਰਹਿੰਦੇ ਹਨ। ਇਹਨਾਂ ਸੰਸਕਾਰਾਂ ਦੇ ਕਾਰਨ ਹੀ) ਉਹਨਾਂ ਵਿਛੁੜੇ ਹੋਇਆਂ ਦਾ (ਆਪਣੇ ਆਪ ਪਰਮਾਤਮਾ ਨਾਲ) ਮਿਲਾਪ ਨਹੀਂ ਹੋ ਸਕਦਾ।
ਕਿਉ ਦੁਤਰੁ ਤਰੀਐ ਜਮ ਡਰਿ ਮਰੀਐ ਜਮ ਕਾ ਪੰਥੁ ਦੁਹੇਲਾ ॥
ki-o dutar taree-ai jam dar maree-ai jam kaa panth duhaylaa.
How can one swim across the dreadful worldly ocean of vices; I am dying from the fear of the demons of death, because their way is very agonizing.
ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਬਹੁਤ ਔਖਾ ਹੈ, (ਆਪਣੇ ਉੱਦਮ ਨਾਲ) ਪਾਰ ਨਹੀਂ ਲੰਘ ਸਕੀਦਾ। ਜਮਾਂ ਦੇ ਡਰ ਨਾਲ ਸਹਿਮੇ ਰਹੀਦਾ ਹੈ। ਹੇ ਮਨ! ਜਮਾਂ ਵਾਲੇ ਪਾਸੇ ਲੈ ਜਾਣ ਵਾਲਾ ਰਸਤਾ ਬੜਾ ਦੁਖਦਾਈ ਹੈ।
ਮਨਿ ਰਾਮੁ ਨਹੀ ਜਾਤਾ ਸਾਝ ਪ੍ਰਭਾਤਾ ਅਵਘਟਿ ਰੁਧਾ ਕਿਆ ਕਰੇ ॥
man raam nahee jaataa saajh parbhataa avghat ruDhaa ki-aa karay.
O’ my mind, a person who does not remember God at all, gets trapped in the difficult path of Maya and does not know how to escape.
ਹੇ ਮੇਰੇ ਮਨ! ਜਿਸ ਮਨੁੱਖ ਨੇ ਆਪਣੇ ਮਨ ਵਿਚ ਸਵੇਰੇ ਸ਼ਾਮ (ਕਿਸੇ ਭੀ ਵੇਲੇ) ਪਰਮਾਤਮਾ ਨਾਲ ਸਾਂਝ ਨਹੀਂ ਪਾਈ, ਉਹ (ਮਾਇਆ ਦੇ ਮੋਹ ਦੇ) ਔਖੇ ਰਾਹ ਵਿਚ ਫਸ ਜਾਂਦਾ ਹੈ (ਇਸ ਵਿਚੋਂ ਨਿਕਲਣ ਲਈ) ਉਹ ਕੁਝ ਭੀ ਨਹੀਂ ਕਰ ਸਕਦਾ।
ਬੰਧਨਿ ਬਾਧਿਆ ਇਨ ਬਿਧਿ ਛੂਟੈ ਗੁਰਮੁਖਿ ਸੇਵੈ ਨਰਹਰੇ ॥੧॥
banDhan baaDhi-aa in biDh chhootai gurmukh sayvai narharay. ||1||
Even though trapped in the bonds of Maya, he can still get liberated by lovingly remembering God through the Guru’s teaching. ||1||
(ਪਰ ਹਾਂ, ਮਾਇਆ ਦੇ ਮੋਹ ਦੀ) ਰੱਸੀ ਨਾਲ ਬੱਝਾ ਹੋਇਆ ਉਹ ਇਸ ਤਰੀਕੇ ਨਾਲ ਖ਼ਲਾਸੀ ਪਾ ਸਕਦਾ ਹੈ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਸਿਮਰਨ ਕਰੇ ॥੧॥
ਏ ਮਨ ਮੇਰਿਆ ਤੂ ਛੋਡਿ ਆਲ ਜੰਜਾਲਾ ਰਾਮ ॥
ay man mayri-aa too chhod aal janjaalaa raam.
O’ my mind, abandon the attachment of the worldly entanglements.
ਹੇ ਮੇਰੇ ਮਨ! ਘਰ ਦੇ ਮੋਹ ਦੀਆਂ ਫਾਹੀਆਂ ਛੱਡ ਦੇ।
ਏ ਮਨ ਮੇਰਿਆ ਹਰਿ ਸੇਵਹੁ ਪੁਰਖੁ ਨਿਰਾਲਾ ਰਾਮ ॥
ay man mayri-aa har sayvhu purakh niraalaa raam.
O’ my mind, always remember God who is all-pervading and yet is completely detached.
ਹੇ ਮੇਰੇ ਮਨ! ਉਸ ਪਰਮਾਤਮਾ ਨੂੰ ਸਿਮਰਦਾ ਰਹੁ, ਜੋ ਸਭਨਾਂ ਵਿਚ ਵਿਆਪਕ ਭੀ ਹੈ ਤੇ ਨਿਰਲੇਪ ਭੀ ਹੈ।