Guru Granth Sahib Translation Project

Guru granth sahib page-1128

Page 1128

ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥੧॥ ਰਹਾਉ ॥ is garab tay chaleh bahut vikaaraa. ||1|| rahaa-o. Because such arrogance breeds many social evils. ||1||Pause|| ਇਸ ਮਾਣ-ਅਹੰਕਾਰ ਤੋਂ (ਭਾਈਚਾਰਕ ਜੀਵਨ ਵਿਚ) ਕਈ ਵਿਗਾੜ ਚੱਲ ਪੈਂਦੇ ਹਨ ॥੧॥ ਰਹਾਉ ॥
ਚਾਰੇ ਵਰਨ ਆਖੈ ਸਭੁ ਕੋਈ ॥ chaaray varan aakhai sabh ko-ee O’ my friends, everyone says (among the Hindus) there are four separate castes signifying their social status (namely, Brahmanis, Kshatriyas, Vaish and Shudras). ਹਰੇਕ ਮਨੁੱਖ ਇਹੀ ਆਖਦਾ ਹੈ ਕਿ (ਬ੍ਰਾਹਮਣ, ਖੱਤ੍ਰੀ, ਵੈਸ਼, ਸ਼ੂਦਰ, ਇਹ) ਚਾਰ ਹੀ (ਵਖ ਵਖ) ਵਰਨ ਹਨ।
ਬ੍ਰਹਮੁ ਬਿੰਦ ਤੇ ਸਭ ਓਪਤਿ ਹੋਈ ॥੨॥ barahm bind tay sabh opat ho-ee. ||2|| But they do not realize that the entire creation has emerged from the same divine light (God). ||2|| (ਪਰ ਇਹ ਲੋਕ ਇਹ ਨਹੀਂ ਸਮਝਦੇ ਕਿ) ਪਰਮਾਤਮਾ ਦੀ ਜੋਤਿ-ਰੂਪ ਅਸਲੇ ਤੋਂ ਹੀ ਸਾਰੀ ਸ੍ਰਿਸ਼ਟੀ ਪੈਦਾ ਹੁੰਦੀ ਹੈ ॥੨॥
ਮਾਟੀ ਏਕ ਸਗਲ ਸੰਸਾਰਾ ॥ ਬਹੁ ਬਿਧਿ ਭਾਂਡੇ ਘੜੈ ਕੁਮ੍ਹ੍ਹਾਰਾ ॥੩॥ maatee ayk sagal sansaaraa. baho biDh bhaaNday gharhai kumHaaraa. ||3|| God has created this entire world out of the same basic elements, just as a potter fashions pots of many different shapes from the same clay. ||3|| ਇਹ ਸਾਰਾ ਸੰਸਾਰ ਹੈ (ਪਰਮਾਤਮਾ ਨੇ ਆਪਣੀ ਹੀ ਜੋਤਿ ਤੋਂ ਬਣਾਇਆ ਹੋਇਆ ਹੈ), (ਜਿਵੇਂ ਕੋਈ) ਘੁਮਿਆਰ ਇਕੋ ਮਿੱਟੀ ਤੋਂ ਕਈ ਕਿਸਮਾਂ ਦੇ ਭਾਂਡੇ ਘੜ ਲੈਂਦਾ ਹੈ ॥੩॥
ਪੰਚ ਤਤੁ ਮਿਲਿ ਦੇਹੀ ਕਾ ਆਕਾਰਾ ॥ panch tat mil dayhee kaa aakaaraa. A human body is made up of five elements (earth, ether, air, water, and fire) ਪੰਜ ਤੱਤ ਮਿਲ ਕੇ ਸਰੀਰ ਦੀ ਸ਼ਕਲ ਬਣਦੀ ਹੈ।
ਘਟਿ ਵਧਿ ਕੋ ਕਰੈ ਬੀਚਾਰਾ ॥੪॥ ghat vaDh ko karai beechaaraa. ||4|| No one can say that there are more or less of these elements in the humans belonging to one caste or the other). ||4|| ਕੋਈ ਇਹ ਨਹੀਂ ਆਖ ਸਕਦਾ ਕਿ ਕਿਸੇ (ਵਰਨ ਵਾਲੇ) ਵਿਚ ਬਹੁਤੇ ਤੱਤ ਹਨ, ਤੇ, ਕਿਸੇ (ਵਰਨ ਵਾਲੇ) ਵਿਚ ਥੋੜ੍ਹੇ ਤੱਤ ਹਨ ॥੪॥
ਕਹਤੁ ਨਾਨਕ ਇਹੁ ਜੀਉ ਕਰਮ ਬੰਧੁ ਹੋਈ ॥ kahat naanak ih jee-o karam banDh ho-ee. Nanak says that everyone is bound by destiny based on one’s past deeds, ਨਾਨਕ ਆਖਦਾ ਹੈ ਕਿ ਭਾਵੇਂ ਕੋਈ ਬ੍ਰਾਹਮਣ ਹੈ, ਭਾਵੇਂ ਕੋਈ ਸ਼ੂਦਰ ਹੈ ਹਰੇਕ ਜੀਵ ਆਪੋ ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਬੱਝਾ ਹੋਇਆ ਹੈ।
ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥੫॥੧॥ bin satgur bhaytay mukat na ho-ee. ||5||1|| and without meeting and following the teachings of the true Guru, one does not get salvation from these bonds. ||5||1|| ਗੁਰੂ ਨੂੰ ਮਿਲਣ ਤੋਂ ਬਿਨਾ (ਕੀਤੇ ਕਰਮਾਂ ਦੇ ਸੰਸਕਾਰਾਂ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ ॥੫॥੧॥
ਭੈਰਉ ਮਹਲਾ ੩ ॥ bhairo mehlaa 3. Raag Bhairao, Third Guru:
ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥ ਏ ਸੂਤੇ ਅਪਣੈ ਅਹੰਕਾਰੀ ॥੧॥ jogee garihee pandit bhaykh-Dhaaree. ay sootay apnai ahaNkaaree. ||1|| The Yogis, the householders, the religious scholars, and the pseudo saints in their sectarian garbs, are all absorbed in the ego of their own social status. ||1|| ਜੋਗੀ, ਗ੍ਰਿਹਸਤੀ, ਪੰਡਿਤ, ਭੇਖਾਂ ਦੇ ਸਾਧੂ- ਇਹ ਸਾਰੇ ਆਪਣੇ (ਕਿਸੇ) ਅਹੰਕਾਰ ਵਿਚ (ਪੈ ਕੇ ਪ੍ਰਭੂ ਦੀ ਯਾਦ ਵਲੋਂ) ਗ਼ਾਫ਼ਿਲ ਹੋਏ ਰਹਿੰਦੇ ਹਨ ॥੧॥
ਮਾਇਆ ਮਦਿ ਮਾਤਾ ਰਹਿਆ ਸੋਇ ॥ maa-i-aa mad maataa rahi-aa so-ay. They are overwhelmed by the influence of the worldly riches and are unaware that they are being robbed of their precious breaths. ਜੀਵ ਮਾਇਆ ਦੇ (ਮੋਹ ਦੇ) ਨਸ਼ੇ ਵਿਚ ਮਸਤ ਹੋ ਕੇ ਪ੍ਰਭੂ ਦੀ ਯਾਦ ਵਲੋਂ ਗ਼ਾਫ਼ਿਲ ਹੋਇਆ ਰਹਿੰਦਾ ਹੈ (ਤੇ, ਇਸ ਦੇ ਆਤਮਕ ਜੀਵਨ ਦੀ ਰਾਸ-ਪੂੰਜੀ ਨੂੰ ਕਾਮਾਦਿਕ ਲੁੱਟਦੇ ਰਹਿੰਦੇ ਹਨ)।
ਜਾਗਤੁ ਰਹੈ ਨ ਮੂਸੈ ਕੋਇ ॥੧॥ ਰਹਾਉ ॥ jaagat rahai na moosai ko-ay. ||1|| rahaa-o. But those who remain awake (and alert to the worldly enticements and internal enemies), are not robbed by the evil impulses. ||1||Pause|| ਪਰ ਜਿਹੜਾ ਮਨੁੱਖ (ਪ੍ਰਭੂ ਦੀ ਯਾਦ ਦੀ ਬਰਕਤਿ ਨਾਲ) ਸੁਚੇਤ ਰਹਿੰਦਾ ਹੈ, ਉਸ ਨੂੰ ਕੋਈ ਵਿਕਾਰ ਲੁੱਟ ਨਹੀਂ ਸਕਦਾ ॥੧॥ ਰਹਾਉ ॥
ਸੋ ਜਾਗੈ ਜਿਸੁ ਸਤਿਗੁਰੁ ਮਿਲੈ ॥ so jaagai jis satgur milai. Only the one who meets the true Guru and is blessed with his teachings, remains awake and alert to false worldly enticements and evil impulses. ਸਿਰਫ਼ ਉਹ ਮਨੁੱਖ ਸੁਚੇਤ ਰਹਿੰਦਾ ਹੈ ਜਿਸ ਨੂੰ ਗੁਰੂ ਮਿਲ ਪੈਂਦਾ ਹੈ।
ਪੰਚ ਦੂਤ ਓਹੁ ਵਸਗਤਿ ਕਰੈ ॥੨॥ panch doot oh vasgat karai. ||2|| Such a person keeps under control the five demons ( lust, anger, greed, attachment and ego). ||2|| ਉਹ ਮਨੁੱਖ (ਸਿਮਰਨ ਦੀ ਬਰਕਤਿ ਨਾਲ) ਕਾਮਾਦਿਕ ਪੰਜੇ ਵੈਰੀਆਂ ਨੂੰ ਆਪਣੇ ਵੱਸ ਵਿਚ ਕਰੀ ਰੱਖਦਾ ਹੈ ॥੨॥
ਸੋ ਜਾਗੈ ਜੋ ਤਤੁ ਬੀਚਾਰੈ ॥ so jaagai jo tat beechaarai. One who contemplates the essence of reality (God), remains spiritually awake and aware of the evil impulses. ਜੋ ਪਰਮਾਤਮਾ ਦੇ ਗੁਣਾਂ ਨੂੰ ਆਪਣੇ ਮਨ ਵਿਚ ਵਸਾਂਦਾ ਹੈ। ਸਿਰਫ਼ ਉਹ ਮਨੁੱਖ ਸੁਚੇਤ ਰਹਿੰਦਾ ਹੈ
ਆਪਿ ਮਰੈ ਅਵਰਾ ਨਹ ਮਾਰੈ ॥੩॥ aap marai avraa nah maarai. ||3|| He kills his own self-conceit, and does not harm anyone else. ||3|| ਉਹ ਮਨੁੱਖ (ਵਿਕਾਰਾਂ ਵਲੋਂ) ਆਪਣੇ ਆਪ ਨੂੰ ਬਚਾਈ ਰੱਖਦਾ ਹੈ, ਉਹ ਮਨੁੱਖ ਹੋਰਨਾਂ ਉਤੇ ਧੱਕਾ-ਵਧੀਕੀ ਨਹੀਂ ਕਰਦਾ ॥੩॥
ਸੋ ਜਾਗੈ ਜੋ ਏਕੋ ਜਾਣੈ ॥ ਪਰਕਿਰਤਿ ਛੋਡੈ ਤਤੁ ਪਛਾਣੈ ॥੪॥ so jaagai jo ayko jaanai. parkirat chhodai tat pachhaanai. ||4|| Only that person remains awake to the love for Maya who realizes God and relinquishes love for worldly attachments. ||4|| ਸਿਰਫ਼ ਉਹ ਮਨੁੱਖ (ਮਾਇਆ ਦੇ ਮੋਹ ਦੀ ਨੀਂਦ ਵਲੋਂ) ਸੁਚੇਤ ਰਹਿੰਦਾ ਹੈ ਜਿਹੜਾ ਸਿਰਫ਼ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਜਿਹੜਾ ਮਾਇਆ (ਦੇ ਮੋਹ) ਨੂੰ ਤਿਆਗਦਾ ਹੈ, ਅਤੇ ਆਪਣੇ ਅਸਲੇ-ਪ੍ਰਭੂ ਨਾਲ ਜਾਣ-ਪਛਾਣ ਬਣਾਂਦਾ ਹੈ ॥੪॥
ਚਹੁ ਵਰਨਾ ਵਿਚਿ ਜਾਗੈ ਕੋਇ ॥ chahu varnaa vich jaagai ko-ay. Out of the four social castes (Brahmanis, Kshatriyas, Vaish and Shudras), only a rare person remains awake and alert to onslaught of Maya. (ਕੋਈ ਬ੍ਰਾਹਮਣ ਹੋਵੇ ਖੱਤ੍ਰੀ ਹੋਵੇ ਵੈਸ਼ ਹੋਵੇ ਸ਼ੂਦਰ ਹੋਵੇ) ਚੌਹਾਂ ਵਰਨਾਂ ਵਿਚੋਂ ਕੋਈ ਵਿਰਲਾ (ਮਾਇਆ ਦੇ ਮੋਹ ਦੀ ਨੀਂਦ ਤੋਂ) ਸੁਚੇਤ ਰਹਿੰਦਾ ਹੈ ।
ਜਮੈ ਕਾਲੈ ਤੇ ਛੂਟੈ ਸੋਇ ॥੫॥ jamai kaalai tay chhootai so-ay. ||5|| Such a person escapes the the cycle of birth and death. ||5|| ਉਹ ਜਨਮ ਮਰਨ ਦੇ ਗੇੜ ਤੋਂ, ਬਚਿਆ ਰਹਿੰਦਾ ਹੈ ॥੫॥
ਕਹਤ ਨਾਨਕ ਜਨੁ ਜਾਗੈ ਸੋਇ ॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਹੋਇ ॥੬॥੨॥ kahat naanak jan jaagai so-ay. gi-aan anjan jaa kee naytree ho-ay. ||6||2|| Nanak says, a person who applies the ointment of Divine wisdom to his eyes, remains awake and aware of the false worldly allurements. ||6||2|| ਨਾਨਕ ਆਖਦਾ ਹੈ ਕਿ ਉਹ ਮਨੁੱਖ ਮਾਇਆ ਦੇ ਮੋਹ ਦੀ ਨੀਂਦ ਤੋਂ ਜਾਗਦਾ ਹੈ,ਜਿਸ ਦੀਆਂ ਅੱਖਾਂ ਵਿਚ ਆਤਮਕ ਜੀਵਨ ਦੀ ਸੂਝ ਦਾ ਸੁਰਮਾ ਪਿਆ ਹੁੰਦਾ ਹੈ ॥੬॥੨॥
ਭੈਰਉ ਮਹਲਾ ੩ ॥ bhairo mehlaa 3. Raag Bhairao, Third Guru:
ਜਾ ਕਉ ਰਾਖੈ ਅਪਣੀ ਸਰਣਾਈ ॥ jaa ka-o raakhai apnee sarnaa-ee. Whom God keeps in His refuge, ਪਰਮਾਤਮਾ ਜਿਸ ਮਨੁੱਖ ਨੂੰ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ,
ਸਾਚੇ ਲਾਗੈ ਸਾਚਾ ਫਲੁ ਪਾਈ ॥੧॥ saachay laagai saachaa fal paa-ee. ||1|| he is attuned to God’s Name and he receives the rewards of Naam. ||1|| ਉਹ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਹਾਸਲ ਕਰਦਾ ਹੈ ॥੧॥
ਰੇ ਜਨ ਕੈ ਸਿਉ ਕਰਹੁ ਪੁਕਾਰਾ ॥ ray jan kai si-o karahu pukaaraa. O’ mortal, to whom would you ask for help? ਹੇ ਬੰਦੇ! ਤੂੰ ਕੀਹਦੇ ਮੂਹਰੇ ਫਰਿਆਦ ਕਰਨੀ ਹੈ?
ਹੁਕਮੇ ਹੋਆ ਹੁਕਮੇ ਵਰਤਾਰਾ ॥੧॥ ਰਹਾਉ ॥ hukmay ho-aa hukmay vartaaraa. ||1|| rahaa-o. because this world has come into existence as per His command, and everything is happening as per His will. ||1||Pause|| ਪਰਮਾਤਮਾ ਦੇ ਹੁਕਮ ਵਿਚ ਹੀ ਇਹ ਜਗਤ ਬਣਿਆ ਹੈ, ਉਸ ਦੇ ਹੁਕਮ ਵਿਚ ਹੀ ਹਰੇਕ ਘਟਨਾ ਵਾਪਰ ਰਹੀ ਹੈ ॥੧॥ ਰਹਾਉ ॥
ਏਹੁ ਆਕਾਰੁ ਤੇਰਾ ਹੈ ਧਾਰਾ ॥ ayhu aakaar tayraa hai Dhaaraa. O’ God, this entire universe is Your own Creation. ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਹੀ ਰਚਿਆ ਹੋਇਆ ਹੈ।
ਖਿਨ ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥੨॥ khin meh binsai karat na laagai baaraa. ||2|| You can destroy it in an instant, and it does not take You even a moment’s time to recreate it. ||2|| ਇਹ ਇਕ ਛਿਨ ਵਿਚ ਨਾਸ ਹੋ ਜਾਂਦਾ ਹੈ, ਇਸ ਨੂੰ ਪੈਦਾ ਕਰਦਿਆਂ ਭੀ (ਤੈਨੂੰ) ਚਿਰ ਨਹੀਂ ਲੱਗਦਾ ॥੨॥
ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥ kar parsaad ik khayl dikhaa-i-aa. By his grace, whom God has shown this play of the world, (ਪਰਮਾਤਮਾ ਨੇ) ਮਿਹਰ ਕਰ ਕੇ (ਜਿਸ ਮਨੁੱਖ ਨੂੰ ਇਹ ਸੰਸਾਰ) ਇਕ ਤਮਾਸ਼ਾ ਜਿਹਾ ਹੀ ਵਿਖਾਲ ਦਿੱਤਾ ਹੈ,
ਗੁਰ ਕਿਰਪਾ ਤੇ ਪਰਮ ਪਦੁ ਪਾਇਆ ॥੩॥ gur kirpaa tay param pad paa-i-aa. ||3|| he achieves the supreme spiritual state by the Guru’s Grace.||3|| ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ॥੩॥
ਕਹਤ ਨਾਨਕੁ ਮਾਰਿ ਜੀਵਾਲੇ ਸੋਇ ॥ kahat naanak maar jeevaalay so-ay. Nanak says, God alone has the power to kill and to revive anyone, ਨਾਨਕ ਆਖਦਾ ਹੈ ਕਿ ਉਹ (ਪਰਮਾਤਮਾ) ਹੀ (ਜੀਵਾਂ ਨੂੰ) ਮਾਰਦਾ ਹੈ ਤੇ ਜਿਵਾਲਦਾ ਹੈ,
ਐਸਾ ਬੂਝਹੁ ਭਰਮਿ ਨ ਭੂਲਹੁ ਕੋਇ ॥੪॥੩॥ aisaa boojhhu bharam na bhoolahu ko-ay. ||4||3|| realize this truth and do not wander in delusion. ||4||3|| ਇਸ ਅਸਲੀਅਤ ਨੂੰ ਸਮਝੋ, ਤੇ, ਕੋਈ ਧਿਰ ਭਟਕਣਾ ਵਿਚ ਪੈ ਕੇ ਕੁਰਾਹੇ ਨਾਹ ਪਵੋ ॥੪॥੩॥
ਭੈਰਉ ਮਹਲਾ ੩ ॥ bhairo mehlaa 3. Raag Bhairao, Third Guru:
ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥ mai kaaman mayraa kant kartaar. I am a soul-bride and the Creator is my groom. ਮੈਂ (ਜੀਵ-) ਇਸਤ੍ਰੀ ਹਾਂ, ਕਰਤਾਰ ਮੇਰਾ ਪਤੀ ਹੈ,
ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥੧॥ jayhaa karaa-ay tayhaa karee seegaar. ||1|| As He inspires me, I adorn my life. ||1|| ਮੈਂ ਉਹੋ ਜਿਹਾ ਹੀ ਸਿੰਗਾਰ ਕਰਦੀ ਹਾਂ ਜਿਹੋ ਜਿਹਾ ਆਪ ਕਰਾਂਦਾ ਹੈ ॥੧॥
ਜਾਂ ਤਿਸੁ ਭਾਵੈ ਤਾਂ ਕਰੇ ਭੋਗੁ ॥ jaaN tis bhaavai taaN karay bhog. When it pleases Him, He unites me with Himself. ਹੇ ਸਖੀ! ਜਦੋਂ ਉਸ ਦੀ ਰਜ਼ਾ ਹੁੰਦੀ ਹੈ ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ।
ਤਨੁ ਮਨੁ ਸਾਚੇ ਸਾਹਿਬ ਜੋਗੁ ॥੧॥ ਰਹਾਉ ॥ tan man saachay saahib jog. ||1|| rahaa-o. I have surrendered my body and mind to the Master- God. ||1||Pause|| ਮੈਂ ਆਪਣਾ ਤਨ ਆਪਣਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਦੇ ਹਵਾਲੇ ਕਰ ਚੁਕੀ ਹਾਂ ॥੧॥ ਰਹਾਉ ॥
ਉਸਤਤਿ ਨਿੰਦਾ ਕਰੇ ਕਿਆ ਕੋਈ ॥ ਜਾਂ ਆਪੇ ਵਰਤੈ ਏਕੋ ਸੋਈ ॥੨॥ ustat nindaa karay ki-aa ko-ee. jaaN aapay vartai ayko so-ee. ||2|| O’ my friend, whether anyone praises me or slanders me, now it has no effect on me, because I have realized that God Himself pervades all. ਹੇ ਸਖੀ! (ਹੁਣ) ਕਿਸੇ ਦੀ ਕੀਤੀ ਉਸਤਤਿ ਜਾਂ ਨਿੰਦਾ ਦਾ ਹੁਣ ਮੇਰੇ ਉਤੇ ਕੋਈ ਅਸਰ ਨਹੀਂ ਪੈਂਦਾ।(ਮੈਨੂੰ ਨਿਸਚਾ ਹੋ ਗਿਆ ਕਿ) ਇਕ ਪਰਮਾਤਮਾ ਹੀ ਸਭ ਵਿਚ ਬੈਠਾ ਪ੍ਰੇਰਨਾ ਕਰ ਰਿਹਾ ਹੈ (ਉਸਤਤਿ ਕਰਨ ਵਾਲਿਆਂ ਵਿਚ ਭੀ ਉਹੀ, ਨਿੰਦਾ ਕਰਨ ਵਾਲਿਆਂ ਵਿਚ ਭੀ ਉਹੀ) ॥੨॥
ਗੁਰ ਪਰਸਾਦੀ ਪਿਰਮ ਕਸਾਈ ॥ gur parsaadee piram kasaa-ee. By the Guru’s grace, I have been mesmerized by His love, ਹੇ ਸਖੀ! ਗੁਰੂ ਦੀ ਕਿਰਪਾ ਨਾਲ (ਮੇਰੇ ਅੰਦਰ ਪ੍ਰਭੂ-ਪਤੀ ਵਾਸਤੇ) ਪਿਆਰ ਦੀ ਖਿੱਚ ਬਣ ਗਈ ਹੈ,
ਮਿਲਉਗੀ ਦਇਆਲ ਪੰਚ ਸਬਦ ਵਜਾਈ ॥੩॥ mila-ugee da-i-aal panch sabad vajaa-ee. ||3|| I would meet that merciful God (in such a delightful mood, as if) playing the five divine melodies ਪੰਜ ਧੁਨੀਆਂ ਆਲਾਪਦੀ ਹੋਈ ਮੈਂ ਆਪਣੇ ਮਿਹਰਬਾਨ ਮਾਲਕ ਨੂੰ ਮਿਲ ਪਵਾਂਗੀ॥੩॥
ਭਨਤਿ ਨਾਨਕੁ ਕਰੇ ਕਿਆ ਕੋਇ ॥ ਜਿਸ ਨੋ ਆਪਿ ਮਿਲਾਵੈ ਸੋਇ ॥੪॥੪॥ bhanat naanak karay ki-aa ko-ay. jis no aap milaavai so-ay. ||4||4|| Nanak humbly asks what can anybody do to stop a person from meeting Him, whom God Himself unites with Him. ||4||4| ਨਾਨਕ ਆਖਦਾ ਹੈ ਕਿ (ਹੇ ਸਖੀ!) ਕੋਈ ਭੀ ਹੋਰ ਜੀਵ ਉਸ ਦਾ ਕੁਝ ਵਿਗਾੜ ਨਹੀਂ ਸਕਦਾ, ਜਿਸ ਜੀਵ ਨੂੰ ਉਹ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ॥੪॥੪॥
ਭੈਰਉ ਮਹਲਾ ੩ ॥ bhairo mehlaa 3. Raag Bhairao, Third Guru:
ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ ॥ so mun je man kee dubiDhaa maaray. He alone is a silent sage who subdues his mind’s duality, ਅਸਲ ਮੋਨ-ਧਾਰੀ ਸਾਧੂ ਉਹ ਹੈ ਜਿਹੜਾ (ਆਪਣੇ) ਮਨ ਦੀ ਮੇਰ-ਤੇਰ ਮੁਕਾ ਦੇਂਦਾ ਹੈ,
ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥੧॥ dubiDhaa maar barahm beechaaray. ||1|| and subduing his duality, he contemplates God. ||1|| ਆਪਣੇ ਦਵੈਤ-ਭਾਵ ਨੂੰ ਮਾਰ ਕੇ ਉਹ ਸਾਈਂ ਦਾ ਧਿਆਨ ਧਾਰਦਾ ਹੈ।॥੧॥
ਇਸੁ ਮਨ ਕਉ ਕੋਈ ਖੋਜਹੁ ਭਾਈ ॥ is man ka-o ko-ee khojahu bhaa-ee. O’ brother, someone should explore his own mind. ਹੇ ਭਾਈ! ਕੋਈ ਜਣਾ ਆਪਣੇ ਇਸ ਮਨ ਦੀ ਖੋਜ ਪੜਤਾਲ ਕਰੇ ।
ਮਨੁ ਖੋਜਤ ਨਾਮੁ ਨਉ ਨਿਧਿ ਪਾਈ ॥੧॥ ਰਹਾਉ ॥ man khojat naam na-o niDh paa-ee. ||1|| rahaa-o. By exploring the mind, one receives the precious Naam, which is like having all the nine treasures of the world. ||1||Pause|| ਆਪਣੇ ਮਨ ਦੀ ਖੋਜ ਪੜਤਾਲ ਕਰਨ ਦੁਆਰਾ ਉਹ ਨਾਮ ਦੇ ਨੌ ਖ਼ਜ਼ਾਨੇ ਪ੍ਰਾਪਤ ਕਰ ਲੈਂਦਾ ਹੈ॥੧॥ ਰਹਾਉ ॥
ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥ mool moh kar kartai jagat upaa-i-aa. Worldly love and attachments are the foundations upon which the Creator has created the world. (ਜਗਤ-ਰਚਨਾ ਦੇ) ਮੁੱਢ ਮੋਹ ਨੂੰ ਬਣਾ ਕੇ ਕਰਤਾਰ ਨੇ ਜਗਤ ਪੈਦਾ ਕੀਤਾ।
ਮਮਤਾ ਲਾਇ ਭਰਮਿ ਭੋੁਲਾਇਆ ॥੨॥ mamtaa laa-ay bharam bholaa-i-aa. ||2|| Attaching the world with mine-ness, God has strayed it in doubt. . ||2|| ਜੀਵਾਂ ਨੂੰ ਅਪਣੱਤ ਚੰਬੋੜ ਕੇ (ਮਾਇਆ ਦੀ ਖ਼ਾਤਰ) ਭਟਕਣਾ ਵਿਚ ਪਾ ਕੇ (ਉਸ ਨੇ ਆਪ ਹੀ) ਕੁਰਾਹੇ ਪਾ ਦਿੱਤਾ ॥੨॥
ਇਸੁ ਮਨ ਤੇ ਸਭ ਪਿੰਡ ਪਰਾਣਾ ॥ is man tay sabh pind paraanaa. We receive this human body and breaths because of our unfulfilled desires (and we keep going through the cycles of birth and death). ਇਹ ਮਨ (ਦੇ ਮੇਰ-ਤੇਰ ਅਪਣੱਤ ਆਦਿਕ ਦੇ ਸੰਸਕਾਰਾਂ) ਤੋਂ ਹੀ ਸਾਰਾ ਜਨਮ ਮਰਨ ਦਾ ਸਿਲਸਿਲਾ ਬਣਦਾ ਹੈ।
ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥੩॥ man kai veechaar hukam bujh samaanaa. ||3|| We merge back with God by reflecting within our mind, understanding and obeying the will of God. ||3|| ਮਨ ਦੇ (ਸੁਚੱਜੇ) ਵੀਚਾਰ ਦੀ ਰਾਹੀਂ ਪਰਮਾਤਮਾ ਦੀ ਰਜ਼ਾ ਨੂੰ ਸਮਝ ਕੇ ਜੀਵ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ॥੩॥


© 2017 SGGS ONLINE
error: Content is protected !!
Scroll to Top