Guru Granth Sahib Translation Project

Guru granth sahib page-1130

Page 1130

ਗਿਆਨ ਅੰਜਨੁ ਸਤਿਗੁਰ ਤੇ ਹੋਇ ॥ gi-aan anjan satgur tay ho-ay. It is through the true Guru that one obtains the ointment of spiritual wisdom, ਗਿਆਨ ਦਾ ਸੁਰਮਾ ਸਤਿਗੁਰੂ ਪਾਸੋਂ ਹੀ ਪ੍ਰਾਪਤ ਹੁਂਦਾ ਹੈ l
ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥੩॥ raam naam rav rahi-aa tihu lo-ay. ||3|| and he realizes that God’s Name is pervading throught the universe. ||3|| ਉਸ ਨੂੰ ਸਾਰੇ ਜਗਤ ਵਿਚ ਪਰਮਾਤਮਾ ਦਾ ਨਾਮ ਹੀ ਵਿਆਪਕ ਦਿੱਸਦਾ ਹੈ ॥੩॥
ਕਲਿਜੁਗ ਮਹਿ ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥ kalijug meh har jee-o ayk hor rut na kaa-ee. This age of KalYug is the season to sow the seed of God’s Name, it is not the season to perform any ritualistic deeds. ਕਲਜੁਗ ਵਿਚ ਸਿਰਫ਼ ਹਰਿ-ਨਾਮ ਸਿਮਰਨ ਦੀ ਹੀ ਰੁੱਤ ਹੈ, ਕਿਸੇ ਹੋਰ ਕਰਮ ਕਾਂਡ ਦੇ ਕਰਨ ਦੀ ਰੁੱਤ ਨਹੀਂ।
ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥੪॥੧੦॥ naanak gurmukh hirdai raam naam layho jamaa-ee. ||4||10|| O’ Nanak, follow the Guru’s teachings and sow the seed of God’s Name in your heart. ||4||10|| ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਬੀਜ ਬੀਜ ਲਵੋ ॥੪॥੧੦॥
ਭੈਰਉ ਮਹਲਾ ੩ ਘਰੁ ੨ bhairo mehlaa 3 ghar 2 Raag Bhairao, Third Guru, Second Beat:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥ dubiDhaa manmukh rog vi-aapay tarisnaa jaleh aDhikaa-ee. The self-willed persons remain afflicted with the malady of dual mindedness and they burn in the intense fire of worldly desires. ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਵਿਤਕਰੇ ਦੇ ਰੋਗ ਵਿਚ ਜਕੜੇ ਪਏ ਹਨ, ਮਾਇਆ ਦੇ ਲਾਲਚ ਦੀ ਅੱਗ ਵਿਚ ਬਹੁਤ ਸੜਦੇ ਹਨ।
ਮਰਿ ਮਰਿ ਜੰਮਹਿ ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥੧॥ mar mar jameh tha-ur na paavahi birthaa janam gavaa-ee. ||1|| They waste their precious human lives in vain, remain in the cycle of birth and death, and they do not find any inner peace. ||1|| (ਇਸ ਤਰ੍ਹਾਂ ਹੀ ਆਪਣਾ ਕੀਮਤੀ) ਜਨਮ ਵਿਅਰਥ ਗਵਾ ਕੇ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਵਿਚੋਂ ਉਹਨਾਂ ਨੂੰ ਖੁਲ੍ਹੀਰ ਨਹੀਂ ਮਿਲਦੀ ॥੧॥
ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥ mayray pareetam kar kirpaa dayh bujhaa-ee. O’ my beloved God, bestow mercy and bless me with the understanding of righteous living. ਹੇ ਮੇਰੇ ਪ੍ਰੀਤਮ ਪ੍ਰਭੂ! (ਮੇਰੇ ਉਤੇ) ਮਿਹਰ ਕਰ, (ਮੈਨੂੰ ਆਤਮਕ ਜੀਵਨ ਦੀ) ਸੂਝ ਬਖ਼ਸ਼।
ਹਉਮੈ ਰੋਗੀ ਜਗਤੁ ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥੧॥ ਰਹਾਉ ॥ ha-umai rogee jagat upaa-i-aa bin sabdai rog na jaa-ee. ||1|| rahaa-o. This world has been afflicted with the malady of ego; without the Guru’s divine word this disease cannot be eradicated. ||1||Pause|| ਹਉਮੈ ਨੇ ਸਾਰੇ ਜਗਤ ਨੂੰ (ਆਤਮਕ ਤੌਰ ਤੇ) ਰੋਗੀ ਬਣਾ ਰੱਖਿਆ ਹੈ। ਇਹ ਰੋਗ ਗੁਰੂ ਦੇ ਸ਼ਬਦ ਤੋਂ ਬਿਨਾ ਦੂਰ ਨਹੀਂ ਹੋ ਸਕਦਾ ॥੧॥ ਰਹਾਉ ॥
ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ ਨ ਪਾਈ ॥ simrit saastar parheh mun kaytay bin sabdai surat na paa-ee. Many sages read holy books like Simrities and Shastras, but without reflecting on the Guru’s word, none of them attains spiritual wisdom. ਅਨੇਕਾਂ ਮੁਨੀ ਲੋਕ ਸਿਮ੍ਰਿਤੀਆਂ, ਸ਼ਾਸਤ੍ਰ ਭੀ ਪੜ੍ਹਦੇ ਹਨ, ਪਰ ਗੁਰੂ ਦੇ ਸ਼ਬਦ ਤੋਂ ਬਿਨਾ ਆਤਮਕ ਜੀਵਨ ਦੀ ਸੂਝ ਕਿਸੇ ਨੂੰ ਪ੍ਰਾਪਤ ਨਹੀਂ ਹੁੰਦੀ।
ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥੨॥ tarai gun sabhay rog vi-aapay mamtaa surat gavaa-ee. ||2|| People living under the three impulses (vice, virtue, and power) are afflicted with the melody of ego, and the emotional attachment has made them lose their consciousness. ||2|| ਸਾਰੇ ਹੀ ਤ੍ਰੈ-ਗੁਣੀ ਜੀਵ ਹਉਮੈ ਦੇ ਰੋਗ ਵਿਚ ਫਸੇ ਪਏ ਹਨ, ਮਮਤਾ ਨੇ ਉਹਨਾਂ ਦੀ ਹੋਸ਼ ਭੁਲਾ ਰੱਖੀ ਹੈ ॥੨॥
ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ ਸੇਵਾ ਪ੍ਰਭਿ ਲਾਏ ॥ ik aapay kaadh la-ay parabh aapay gur sayvaa parabh laa-ay. There are many fortunate ones whom God has shielded from worldly desires and attachments, and has made them follow the Guru’s teachings. ਪਰ, ਕਈ ਐਸੇ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਪ੍ਰਭੂ ਨੇ ਆਪ ਹੀ ਮਮਤਾ ਵਿਚੋਂ ਬਚਾ ਰੱਖਿਆ ਹੈ, ਪ੍ਰਭੂ ਨੇ ਉਹਨਾਂ ਨੂੰ ਗੁਰੂ ਦੀ ਸੇਵਾ ਵਿਚ ਲਾ ਰੱਖਿਆ ਹੈ।
ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਏ ॥੩॥ har kaa naam niDhaano paa-i-aa sukh vasi-aa man aa-ay. ||3|| They are blessed with the treasure of God’s Name, and inner peace prevails in their minds. ||3|| ਉਹਨਾਂ ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲਿਆ ਹੈ, (ਇਸ ਵਾਸਤੇ ਉਹਨਾਂ ਦੇ) ਮਨ ਵਿਚ ਆਤਮਕ ਆਨੰਦ ਆ ਵੱਸਿਆ ਹੈ ॥੩॥
ਚਉਥੀ ਪਦਵੀ ਗੁਰਮੁਖਿ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥ cha-uthee padvee gurmukh varteh tin nij ghar vaasaa paa-i-aa. The Guru’s followers abide in the fourth state of mind (supreme spiritual state); and attain a place in God’s presence. ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਤਿੰਨਾਂ ਗੁਣਾਂ ਦੇ ਅਸਰ ਤੋਂ ਉਤਲੇ ਆਤਮਕ ਮੰਡਲ ਵਿਚ ਟਿਕੇ ਰਹਿੰਦੇ ਹਨ। ਉਹ ਸਦਾ ਪ੍ਰਭੂ ਦੀ ਹਜੁਰੀ ਵਿਚ ਟਿਕੇ ਰਹਿੰਦੇ ਹਨ।
ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥੪॥ poorai satgur kirpaa keenee vichahu aap gavaa-i-aa. ||4|| The perfect true Guru has bestowed mercy on them, and they have vanquished their self-conceit from within. ||4|| ਪੂਰੇ ਗੁਰੂ ਨੇ ਉਹਨਾਂ ਉਤੇ ਮਿਹਰ ਕੀਤੀ ਹੋਈ ਹੈ, (ਇਸ ਵਾਸਤੇ ਉਹਨਾਂ ਨੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ ॥੪॥
ਏਕਸੁ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥ aykas kee sir kaar ayk jin barahmaa bisan rudar upaa-i-aa. O’ my friends, everyone is under the command of One God, who has created gods, like Brahma, Vishnu, and Shiva. ਜਿਸ ਪਰਮਾਤਮਾ ਨੇ ਬ੍ਰਹਮਾ ਵਿਸ਼ਨੂ ਸ਼ਿਵ (ਵਰਗੇ ਵੱਡੇ ਵੱਡੇ ਦੇਵਤੇ) ਪੈਦਾ ਕੀਤੇ, ਉਸੇ ਦਾ ਹੀ ਹੁਕਮ ਹਰੇਕ ਜੀਵ ਦੇ ਸਿਰ ਉੱਤੇ ਚੱਲ ਰਿਹਾ ਹੈ।
ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ ਨ ਜਾਇਆ ॥੫॥੧॥੧੧॥ naanak nihchal saachaa ayko naa oh marai na jaa-i-aa. ||5||1||11|| O’ Nanak, only God is eternal; He neither dies, nor is He born. ||5||1||11|| ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਸਦਾ ਅਟੱਲ ਰਹਿਣ ਵਾਲਾ ਇਕ ਪਰਮਾਤਮਾ ਹੀ ਹੈ, ਉਹ ਨਾਹ ਕਦੇ ਮਰਦਾ ਹੈ ਨਾਹ ਜੰਮਦਾ ਹੈ ॥੫॥੧॥੧੧॥
ਭੈਰਉ ਮਹਲਾ ੩ ॥ bhairo mehlaa 3. Raag Bhairao, Third Guru:
ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥ manmukh dubiDhaa sadaa hai rogee rogee sagal sansaaraa. The self-willed person is always afflicted with the disease of double-mindedness, as is the rest of the world. ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਮੇਰ-ਤੇਰ ਦੇ ਰੋਗ ਵਿਚ ਫਸਿਆ ਰਹਿੰਦਾ ਹੈ, (ਮਨ ਦਾ ਮੁਰੀਦ) ਸਾਰਾ ਜਗਤ ਹੀ ਇਸ ਰੋਗ ਦਾ ਸ਼ਿਕਾਰ ਹੋਇਆ ਰਹਿੰਦਾ ਹੈ।
ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰ ਸਬਦੀ ਵੀਚਾਰਾ ॥੧॥ gurmukh boojheh rog gavaaveh gur sabdee veechaaraa. ||1|| But the Guru’s followers understand the righteous living, and by reflecting on the Divine word, they get rid of the melody of duality. ||1|| ਪਰ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਸਹੀ ਜੀਵਨ-ਜੁਗਤਿ ਨੂੰ) ਸਮਝ ਲੈਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਵਿਚਾਰ ਕਰ ਕੇ ਉਹ (ਇਹ) ਰੋਗ (ਆਪਣੇ ਅੰਦਰੋਂ) ਦੂਰ ਕਰ ਲੈਂਦੇ ਹਨ ॥੧॥
ਹਰਿ ਜੀਉ ਸਤਸੰਗਤਿ ਮੇਲਾਇ ॥ har jee-o satsangat maylaa-ay. O’ God, bless me with the company of saintly persons. ਹੇ ਪ੍ਰਭੂ ਜੀ! (ਮੈਨੂੰ) ਸਾਧ ਸੰਗਤ ਦਾ ਮੇਲ ਮਿਲਾ।
ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥ naanak tis no day-ay vadi-aa-ee jo raam naam chit laa-ay. ||1|| rahaa-o. O’ Nanak, a person who attunes his mind to Naam, God blesses him with glory both here and hereafter. ||1||Pause|| ਹੇ ਨਾਨਕ! ਜਿਹੜਾ ਮਨੁੱਖ ਪ੍ਰਭੂ ਦੇ ਨਾਮ ਵਿਚ (ਆਪਣਾ) ਚਿੱਤ ਜੋੜਦਾ ਹੈ ਪ੍ਰਭੂ ਉਸ ਨੂੰ (ਲੋਕ ਪਰਲੋਕ ਦੀ) ਇੱਜ਼ਤ ਬਖ਼ਸ਼ਦਾ ਹੈ ॥੧॥ ਰਹਾਉ ॥
ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥ mamtaa kaal sabh rog vi-aapay tin jam kee hai sir kaaraa. All those who are afflicted with the disease of possessiveness, suffer from spiritual deterioration, as if they are under the command of the demon of death. ਮਮਤਾ ਵਿਚ ਫਸੇ ਹੋਏ ਜੀਵ ਸਾਰੇ ਆਤਮਕ ਮੌਤ ਦੇ ਰੋਗ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਸਿਰ ਉਤੇ (ਮਾਨੋ) ਜਮਰਾਜ ਦਾ ਹੁਕਮ ਚੱਲ ਰਿਹਾ ਹੈ।
ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥ gurmukh paraanee jam nayrh na aavai jin har raakhi-aa ur Dhaaraa. ||2|| But the demon of death does not even come near the Guru’s followers who have enshrined God’s Name in their minds. ||2|| ਪਰ ਗੁਰੂ ਦੇ ਸਨਮੁਖ ਰਹਿਣ ਵਾਲੇ ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ (ਦੀ ਯਾਦ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ, ਜਮਰਾਜ ਉਹਨਾਂ ਦੇ ਨੇੜੇ ਨਹੀਂ ਢੁਕਦਾ ॥੨॥
ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥ jin har kaa naam na gurmukh jaataa say jag meh kaahay aa-i-aa. Those who do not follow the Guru’s teachings and do not remember God’s Name, why even they came to this world? ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਈ, ਉਹਨਾਂ ਦਾ ਜਗਤ ਵਿਚ ਆਉਣਾ ਵਿਅਰਥ ਚਲਾ ਜਾਂਦਾ ਹੈ।
ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥੩॥ gur kee sayvaa kaday na keenee birthaa janam gavaa-i-aa. ||3|| They never followed the Guru’s teachings and they have wasted their life without achieving any spiritual gain. ||3|| ਜਿਨ੍ਹਾਂ ਨੇ ਕਦੇ ਭੀ ਗੁਰੂ ਦੀ ਸੇਵਾ ਨਹੀਂ ਕੀਤੀ, ਉਹਨਾਂ ਨੇ ਜੀਵਨ ਅਜਾਈਂ ਹੀ ਗਵਾ ਲਿਆ ॥੩॥
ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥ naanak say pooray vadbhaagee satgur sayvaa laa-ay. O’ Nanak, those whom God united with the Guru’s teachings are very fortunate. ਹੇ ਨਾਨਕ! ਉਹ ਮਨੁੱਖ (ਗੁਣਾਂ ਦੇ) ਪੂਰੇ (ਭਾਂਡੇ) ਹਨ, ਵੱਡੇ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ (ਪਰਮਾਤਮਾ ਨੇ) ਗੁਰੂ ਦੀ ਸੇਵਾ ਵਿਚ ਜੋੜ ਦਿੱਤਾ ਹੈ।
ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥੪॥੨॥੧੨॥ jo ichheh so-ee fal paavahi gurbaanee sukh paa-ay. ||4||2||12|| By following the Guru’s Divine word, they obtain the fruits of their desires, and attain inner peace. ||4||2||12|| ਉਹ ਮਨੁੱਖ (ਪਰਮਾਤਮਾ ਪਾਸੋਂ) ਜੋ ਕੁਝ ਮੰਗਦੇ ਹਨ ਉਹੀ ਪ੍ਰਾਪਤ ਕਰ ਲੈਂਦੇ ਹਨ। ਜਿਹੜਾ ਭੀ ਮਨੁੱਖ ਗੁਰੂ ਦੀ ਬਾਣੀ ਦਾ ਆਸਰਾ ਲੈਂਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ ॥੪॥੨॥੧੨॥
ਭੈਰਉ ਮਹਲਾ ੩ ॥ bhairo mehlaa 3. Raag Bhairao, Third Guru:
ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥ dukh vich jammai dukh marai dukh vich kaar kamaa-ay. A self-willed person leads his life from birth to death in misery (spiritual ignorance). ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਦੁਖ ਵਿਚ ਜੰਮਦਾ ਹੈ ਦੁਖ ਵਿਚ ਮਰਦਾ ਹੈ ਦੁਖ ਵਿਚ (ਸਾਰੀ ਉਮਰ) ਕਾਰ-ਵਿਹਾਰ ਕਰਦਾ ਹੈ।
ਗਰਭ ਜੋਨੀ ਵਿਚਿ ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥੧॥ garabh jonee vich kaday na niklai bistaa maahi samaa-ay. ||1|| Such a person keeps going through the cycle of birth and death as if he never got out of the womb, and ultimately he gets consumed by the filth of vices. ||1|| ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, (ਜਦ ਤਕ ਉਹ ਮਨ ਦਾ ਮੁਰੀਦ ਹੈ ਤਦ ਤਕ) ਕਦੇ ਭੀ ਉਹ (ਇਸ ਗੇੜ ਵਿਚੋਂ) ਨਿਕਲ ਨਹੀਂ ਸਕਦਾ (ਕਿਉਂਕਿ ਉਹ) ਸਦਾ ਵਿਕਾਰਾਂ ਦੇ ਗੰਦ ਵਿਚ ਜੁੜਿਆ ਰਹਿੰਦਾ ਹੈ ॥੧॥
ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥ Dharig Dharig manmukh janam gavaa-i-aa. A self-willed person wastes his life in vain; he is cursed in this life and the life hereafter. ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਪਣਾ ਜੀਵਨ ਗਵਾ ਲੈਂਦਾ ਹੈ, ਉਸ ਨੂੰ (ਲੋਕ ਪਰਲੋਕ ਵਿਚ) ਫਿਟਕਾਰਾਂ ਹੀ ਪੈਂਦੀਆਂ ਹਨ।
ਪੂਰੇ ਗੁਰ ਕੀ ਸੇਵ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥੧॥ ਰਹਾਉ ॥ pooray gur kee sayv na keenee har kaa naam na bhaa-i-aa. ||1|| rahaa-o. Throughout his life he has not followed the teachings of the true Guru, and to him God’s Name became pleasing. ||1||Pause|| (ਉਸ ਨੇ ਸਾਰੀ ਉਮਰ) ਨਾਹ ਪੂਰੇ ਗੁਰੂ ਦਾ ਆਸਰਾ ਲਿਆ ਅਤੇ ਨਾਹ ਹੀ ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਾ ॥੧॥ ਰਹਾਉ ॥
ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ ॥ gur kaa sabad sabh rog gavaa-ay jis no har jee-o laa-ay. The Guru’s word cures all maladies; but only that person follows the Guru’s word whom God inspires. ਗੁਰੂ ਦਾ ਸ਼ਬਦ ਸਾਰੇ ਰੋਗ ਦੂਰ ਕਰ ਦੇਂਦਾ ਹੈ, (ਪਰ ਗੁਰ-ਸ਼ਬਦ ਵਿਚ ਉਹੀ ਜੁੜਦਾ ਹੈ) ਜਿਸ ਨੂੰ ਪਰਮਾਤਮਾ (ਸਬਦ ਦੀ ਲਗਨ) ਲਾਂਦਾ ਹੈ।


© 2017 SGGS ONLINE
error: Content is protected !!
Scroll to Top