Guru Granth Sahib Translation Project

Guru granth sahib page-1152

Page 1152

ਨਿੰਦਕ ਕਾ ਕਹਿਆ ਕੋਇ ਨ ਮਾਨੈ ॥ nindak kaa kahi-aa ko-ay na maanai. No one believes what a slanderer says. ਸੰਤ ਜਨਾਂ ਉਤੇ ਤੁਹਮਤਾਂ ਲਾਣ ਵਾਲਿਆਂ ਦੀ ਗੱਲ ਨੂੰ ਕੋਈ ਭੀ ਮਨੁੱਖ ਸੱਚ ਨਹੀਂ ਮੰਨਦਾ,
ਨਿੰਦਕ ਝੂਠੁ ਬੋਲਿ ਪਛੁਤਾਨੇ ॥ nindak jhooth bol pachhutaanay. (On being exposed), the slanderers themselves regret their lies, (ਨਸ਼ਰ ਹੋਣ ਤੇ ਨਿੰਦਕ) ਤੁਹਮਤਾਂ ਲਾਣ ਵਾਲੇ ਝੂਠ ਬੋਲ ਕੇ (ਫਿਰ) ਅਫ਼ਸੋਸ ਹੀ ਕਰਦੇ ਹਨ,
ਹਾਥ ਪਛੋਰਹਿ ਸਿਰੁ ਧਰਨਿ ਲਗਾਹਿ ॥ haath pachhoreh sir Dharan lagaahi. they wring their hands, and hit their heads against ground in shame. ਹੱਥ ਮੱਥੇ ਉਤੇ ਮਾਰਦੇ ਹਨ ਤੇ ਆਪਣਾ ਸਿਰ ਧਰਤੀ ਨਾਲ ਪਟਕਾਂਦੇ ਹਨ (ਭਾਵ, ਬਹੁਤ ਹੀ ਸ਼ਰਮਿੰਦੇ ਹੁੰਦੇ ਹਨ)।
ਨਿੰਦਕ ਕਉ ਦਈ ਛੋਡੈ ਨਾਹਿ ॥੨॥ nindak ka-o da-ee chhodai naahi. ||2|| God does not spare a slanderer. ||2|| ਪਰਮਾਤਮਾ ਉਸ ਦੋਖੀ ਨੂੰ ਛੁਟਕਾਰਾ ਨਹੀਂ ਦੇਂਦਾ ॥੨॥
ਹਰਿ ਕਾ ਦਾਸੁ ਕਿਛੁ ਬੁਰਾ ਨ ਮਾਗੈ ॥ har kaa daas kichh buraa na maagai. God’s devotee does not wish anyone ill (including his slanderer). ਪਰਮਾਤਮਾ ਦਾ ਭਗਤ (ਉਸ ਦੋਖੀ ਦਾ ਭੀ) ਰਤਾ ਭਰ ਭੀ ਬੁਰਾ ਨਹੀਂ ਮੰਗਦਾ।
ਨਿੰਦਕ ਕਉ ਲਾਗੈ ਦੁਖ ਸਾਂਗੈ ॥ nindak ka-o laagai dukh saaNgai. Even then the slanderer suffers, as if stabbed by a spear. ਫਿਰ ਭੀ) ਦੋਖੀ ਨੂੰ (ਆਪਣੀ ਹੀ ਕਰਤੂਤ ਦਾ ਅਜਿਹਾ) ਦੁੱਖ ਅੱਪੜਦਾ ਹੈ (ਜਿਵੇਂ) ਬਰਛੀ (ਲੱਗਣ) ਦਾ (ਦੁੱਖ ਹੁੰਦਾ ਹੈ)।
ਬਗੁਲੇ ਜਿਉ ਰਹਿਆ ਪੰਖ ਪਸਾਰਿ ॥ bagulay ji-o rahi-aa pankh pasaar. Like a crane spreading its wings, the slanderer keeps posing as if he is very pious, ਸੰਤ ਜਨਾਂ ਉਤੇ ਊਜਾਂ ਲਾਣ ਵਾਲਾ ਮਨੁੱਖ ਆਪ ਬਗਲੇ ਵਾਂਗ ਖੰਭ ਖਿਲਾਰੀ ਰੱਖਦਾ ਹੈ (ਆਪਣੇ ਆਪ ਨੂੰ ਚੰਗੇ ਜੀਵਨ ਵਾਲਾ ਪਰਗਟ ਕਰਦਾ ਹੈ,
ਮੁਖ ਤੇ ਬੋਲਿਆ ਤਾਂ ਕਢਿਆ ਬੀਚਾਰਿ ॥੩॥ mukh tay boli-aa taaN kadhi-aa beechaar. ||3|| when he lies against the saint, he is put to shame by others. ||3|| ਜਦੋਂ ਹੀ ਉਹ) ਮੂਹੋਂ (ਤੁਹਮਤਾਂ ਦੇ) ਬਚਨ ਬੋਲਦਾ ਹੈ ਤਦੋਂ ਉਹ (ਝੂਠਾ ਦੋਖੀ) ਮਿਥਿਆ ਜਾ ਕੇ (ਲੋਕਾਂ ਵਲੋਂ) ਦੁਰਕਾਰਿਆ ਜਾਂਦਾ ਹੈ ॥੩॥
ਅੰਤਰਜਾਮੀ ਕਰਤਾ ਸੋਇ ॥ antarjaamee kartaa so-ay. The Creator God is omniscient. ਉਹ ਕਰਤਾਰ ਆਪ ਹੀ ਹਰੇਕ ਦੇ ਦਿਲ ਦੀ ਜਾਣਦਾ ਹੈ।
ਹਰਿ ਜਨੁ ਕਰੈ ਸੁ ਨਿਹਚਲੁ ਹੋਇ ॥ har jan karai so nihchal ho-ay. The one whom God makes His devotee, becomes spiritually steady. ਜਿਸ ਨੂੰ ਸੁਆਮੀ ਆਪਣਾ ਸੇਵਕ ਬਣਾ ਲੈਂਦਾ ਹੈ, ਉਹ ਸਦੀਵੀ ਸਥਿਰ ਹੋ ਜਾਂਦਾ ਹੈ।
ਹਰਿ ਕਾ ਦਾਸੁ ਸਾਚਾ ਦਰਬਾਰਿ ॥ ਜਨ ਨਾਨਕ ਕਹਿਆ ਤਤੁ ਬੀਚਾਰਿ ॥੪॥੪੧॥੫੪॥ har kaa daas saachaa darbaar. jan naanak kahi-aa tat beechaar. ||4||41||54|| O’ Nanak, after due deliberation, the devotees have announced this reality, that God’s devotee is always judged true in His presence. ਹੇ ਨਾਨਕ! ਪ੍ਰਭੂ ਦੇ ਸੇਵਕਾਂ ਨੇ ਵਿਚਾਰ ਕੇ ਇਹ ਤੱਤ ਕਹਿ ਦਿੱਤਾ ਹੈ ਕਿ ਪ੍ਰਭੂ ਦਾ ਸੇਵਕ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦਾ ਹੈ,॥੪॥੪੧॥੫੪॥
ਭੈਰਉ ਮਹਲਾ ੫ ॥ bhairo mehlaa 5. Raag Bhairao, Fifth Guru:
ਦੁਇ ਕਰ ਜੋਰਿ ਕਰਉ ਅਰਦਾਸਿ ॥ du-ay kar jor kara-o ardaas. Joining both my hands, I make supplication before God. ਮੈਂ ਦੋਵੇਂ ਹੱਥ ਜੋੜ ਕੇ (ਪ੍ਰਭੂ ਦੇ ਦਰ ਤੇ) ਅਰਜ਼ੋਈ ਕਰਦਾ ਰਹਿੰਦਾ ਹਾਂ।
ਜੀਉ ਪਿੰਡੁ ਧਨੁ ਤਿਸ ਕੀ ਰਾਸਿ ॥ jee-o pind Dhan tis kee raas. My life, body and wealth are His property blessed to me ਮੇਰੀ ਇਹ ਜਿੰਦ, ਮੇਰਾ ਇਹ ਸਰੀਰ ਇਹ ਧਨ-ਸਭ ਕੁਝ ਉਸ ਪਰਮਾਤਮਾ ਦੀ ਬਖ਼ਸ਼ੀ ਪੂੰਜੀ ਹੈ।
ਸੋਈ ਮੇਰਾ ਸੁਆਮੀ ਕਰਨੈਹਾਰੁ ॥ so-ee mayraa su-aamee karnaihaar. That Master-God of mine is the creator of everything. ਮੇਰਾ ਉਹ ਮਾਲਕ ਆਪ ਹੀ ਸਭ ਕੁਝ ਕਰਨ ਦੇ ਸਮਰੱਥ ਹੈ।
ਕੋਟਿ ਬਾਰ ਜਾਈ ਬਲਿਹਾਰ ॥੧॥ kot baar jaa-ee balihaar. ||1|| I dedicate myself to Him, millions of times. ||1|| ਮੈਂ ਕ੍ਰੋੜਾਂ ਵਾਰੀ ਉਸ ਤੋਂ ਸਦਕੇ ਜਾਂਦਾ ਹਾਂ ॥੧॥
ਸਾਧੂ ਧੂਰਿ ਪੁਨੀਤ ਕਰੀ ॥ saaDhoo Dhoor puneet karee. The Guru’s teachings make one’s life immaculate, ਗੁਰੂ ਦੀ ਚਰਨ-ਧੂੜ (ਮਨੁੱਖ ਦੇ ਜੀਵਨ ਨੂੰ) ਪਵਿੱਤਰ ਕਰ ਦੇਂਦੀ ਹੈ,
ਮਨ ਕੇ ਬਿਕਾਰ ਮਿਟਹਿ ਪ੍ਰਭ ਸਿਮਰਤ ਜਨਮ ਜਨਮ ਕੀ ਮੈਲੁ ਹਰੀ ॥੧॥ ਰਹਾਉ ॥ man kay bikaar miteh parabh simrat janam janam kee mail haree. ||1|| rahaa-o. By lovingly remembering God, the evil thoughts vanish from one’s mind, and the filth of sins committed birth after birth is washed away. ||1||Pause|| ਪ੍ਰਭੂ ਦਾ ਨਾਮ ਸਿਮਰਦਿਆਂ ਮਨ ਦੇ ਵਿਕਾਰ ਦੂਰ ਹੋ ਜਾਂਦੇ ਹਨ, ਅਨੇਕਾਂ ਜਨਮਾਂ (ਕੇ ਕੀਤੇ ਕੁਕਰਮਾਂ) ਦੀ ਮੈਲ ਲਹਿ ਜਾਂਦੀ ਹੈ ॥੧॥ ਰਹਾਉ ॥
ਜਾ ਕੈ ਗ੍ਰਿਹ ਮਹਿ ਸਗਲ ਨਿਧਾਨ ॥ jaa kai garih meh sagal niDhaan. God who has all the treasures, ਜਿਸ ਪਰਮਾਤਮਾ ਦੇ ਘਰ ਵਿਚ ਸਾਰੇ ਖ਼ਜ਼ਾਨੇ ਹਨ,
ਜਾ ਕੀ ਸੇਵਾ ਪਾਈਐ ਮਾਨੁ ॥ jaa kee sayvaa paa-ee-ai maan. by whose devotional worship one receives honor (everywhere), ਜਿਸ ਦੀ ਸੇਵਾ-ਭਗਤੀ ਕੀਤਿਆਂ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ,
ਸਗਲ ਮਨੋਰਥ ਪੂਰਨਹਾਰ ॥ sagal manorath pooranhaar. who is the fulfiller of all the objectives of people’s lives, ਜੋ (ਜੀਵਾਂ ਦੀਆਂ) ਸਾਰੀਆਂ ਲੋੜਾਂ ਪੂਰੀਆਂ ਕਰ ਸਕਣ ਵਾਲਾ ਹੈ,
ਜੀਅ ਪ੍ਰਾਨ ਭਗਤਨ ਆਧਾਰ ॥੨॥ jee-a paraan bhagtan aaDhaar. ||2|| is the support of life and breaths of His devotees. ||2|| ਉਹ ਆਪਣੇ ਭਗਤਾਂ ਦੀ ਜਿੰਦ ਦਾ ਪ੍ਰਾਣਾਂ ਦਾ ਸਹਾਰਾ ਹੈ ॥੨॥
ਘਟ ਘਟ ਅੰਤਰਿ ਸਗਲ ਪ੍ਰਗਾਸ ॥ ghat ghat antar sagal pargaas. God’s divine light is present in each and every heart, ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਸਭ ਜੀਵਾਂ ਦੇ ਅੰਦਰ (ਆਪਣੀ ਜੋਤਿ ਦਾ) ਚਾਨਣ ਕਰਦਾ ਹੈ।
ਜਪਿ ਜਪਿ ਜੀਵਹਿ ਭਗਤ ਗੁਣਤਾਸ ॥ jap jap jeeveh bhagat guntaas. The devotees remain spiritually alive by lovingly remembering God, the treasure of virtues. ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਨਾਮ ਜਪ ਜਪ ਕੇ ਉਸ ਦੇ ਭਗਤ ਆਤਮਕ ਜੀਵਨ ਹਾਸਲ ਕਰਦੇ ਹਨ।
ਜਾ ਕੀ ਸੇਵ ਨ ਬਿਰਥੀ ਜਾਇ ॥ jaa kee sayv na birthee jaa-ay. God, whose devotional worship does not go in vain, ਜਿਸ ਪ੍ਰਭੂ ਦੀ ਕੀਤੀ ਭਗਤੀ ਵਿਅਰਥ ਨਹੀਂ ਜਾਂਦੀ,
ਮਨ ਤਨ ਅੰਤਰਿ ਏਕੁ ਧਿਆਇ ॥੩॥ man tan antar ayk Dhi-aa-ay. ||3|| lovingly remember that God within your mind and body. ||3|| ਤੂੰ ਆਪਣੇ ਮਨ ਵਿਚ ਆਪਣੇ ਤਨ ਵਿਚ ਉਸ ਇੱਕ ਦਾ ਨਾਮ ਸਿਮਰਿਆ ਕਰ ॥੩॥
ਗੁਰ ਉਪਦੇਸਿ ਦਇਆ ਸੰਤੋਖੁ ॥ gur updays da-i-aa santokh. By following the Guru’s teachings, compassion and contentment wells up in the mind, ਗੁਰੂ ਦੀ ਸਿੱਖਿਆ ਉੱਤੇ ਤੁਰਿਆਂ (ਮਨੁੱਖ ਦੇ ਹਿਰਦੇ ਵਿਚ) ਦਇਆ ਪੈਦਾ ਹੁੰਦੀ ਹੈ ਸੰਤੋਖ ਪੈਦਾ ਹੁੰਦਾ ਹੈ,
ਨਾਮੁ ਨਿਧਾਨੁ ਨਿਰਮਲੁ ਇਹੁ ਥੋਕੁ ॥ naam niDhaan nirmal ih thok. and one receives the treasure of Naam, which makes his life immaculate. ਨਾਮ-ਖ਼ਜ਼ਾਨਾ ਪਰਗਟ ਹੋ ਜਾਂਦਾ ਹੈ, ਇਹ (ਨਾਮ-ਖ਼ਜ਼ਾਨਾ ਅਜਿਹਾ) ਪਦਾਰਥ ਹੈ ਕਿ ਇਹ ਜੀਵਨ ਨੂੰ ਪਵਿੱਤਰ ਕਰ ਦੇਂਦਾ ਹੈ।
ਕਰਿ ਕਿਰਪਾ ਲੀਜੈ ਲੜਿ ਲਾਇ ॥ kar kirpaa leejai larh laa-ay. O’ God, bestow mercy and keep me attached to Your Name, ਹੇ ਪ੍ਰਭੂ! ਮਿਹਰ ਕਰ ਕੇ ਪੱਲੇ ਲਾਈ ਰੱਖ।
ਚਰਨ ਕਮਲ ਨਾਨਕ ਨਿਤ ਧਿਆਇ ॥੪॥੪੨॥੫੫॥ charan kamal naanak nit Dhi-aa-ay. ||4||42||55|| O’ Nanak, always remember God’s immaculate Name. ||4||42||55|| ਹੇ ਨਾਨਕ, ਪ੍ਰਭੂ ਦੇ ਸੋਹਣੇ ਚਰਨਾਂ ਦਾ ਸਦਾ ਧਿਆਨ ਧਰ ॥੪॥੪੨॥੫੫॥
ਭੈਰਉ ਮਹਲਾ ੫ ॥ bhairo mehlaa 5. Raag Bhairao, Fifth Guru:
ਸਤਿਗੁਰ ਅਪੁਨੇ ਸੁਨੀ ਅਰਦਾਸਿ ॥ satgur apunay sunee ardaas. My true Guru has listened to my prayer. ਮੇਰੇ ਸੱਚੇ ਗੁਰਾਂ ਨੇ ਮੇਰੀ ਬੇਨਤੀ ਸੁਣ ਲਈ ਹੈ
ਕਾਰਜੁ ਆਇਆ ਸਗਲਾ ਰਾਸਿ ॥ kaaraj aa-i-aa saglaa raas. All my tasks have been accomplished. ਮੇਰੇ ਸਾਰੇ ਕੰਮ ਸੌਰ ਗਏ ਹਨ।
ਮਨ ਤਨ ਅੰਤਰਿ ਪ੍ਰਭੂ ਧਿਆਇਆ ॥ man tan antar parabhoo Dhi-aa-i-aa. I lovingly remember God within my mind and heart. ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਮੈਂ ਪਰਮਾਤਮਾ ਦਾ ਧਿਆਨ ਧਰਦਾ ਹੈ।
ਗੁਰ ਪੂਰੇ ਡਰੁ ਸਗਲ ਚੁਕਾਇਆ ॥੧॥ gur pooray dar sagal chukaa-i-aa. ||1|| The Perfect Guru has eradicated all my fears. ||1|| ਪੂਰਾ ਗੁਰੂ ਨੇ ਮੇਰੇ ਸਾਰੇ ਭੈ ਦੂਰ ਕਰ ਦਿਤੇ ਹਨ। ॥੧॥
ਸਭ ਤੇ ਵਡ ਸਮਰਥ ਗੁਰਦੇਵ ॥ sabh tay vad samrath gurdayv. The all-powerful Divine Guru is the Greatest of all, ਗੁਰੂ ਸਭਨਾਂ (ਦੇਵਤਿਆਂ) ਨਾਲੋਂ ਬਹੁਤ ਵੱਡੀ ਤਾਕਤ ਵਾਲਾ ਹੈ।
ਸਭਿ ਸੁਖ ਪਾਈ ਤਿਸ ਕੀ ਸੇਵ ॥ ਰਹਾਉ ॥ sabh sukh paa-ee tis kee sayv. rahaa-o. I have received all kinds of comforts and inner peace by following his teachings. ||Pause|| ਮੈਂ ਉਸ (ਗੁਰੂ) ਦੀ ਸਰਨ ਪੈ ਕੇ ਸਾਰੇ ਸੁਖ ਪ੍ਰਾਪਤ ਕਰ ਰਿਹਾ ਹਾਂ ॥ ਰਹਾਉ॥
ਜਾ ਕਾ ਕੀਆ ਸਭੁ ਕਿਛੁ ਹੋਇ ॥ jaa kaa kee-aa sabh kichh ho-ay. God, by whose doing everything happens; (ਜਗਤ ਵਿਚ) ਜਿਸ (ਪਰਮਾਤਮਾ) ਦਾ ਕੀਤਾ ਹੀ ਹਰੇਕ ਕੰਮ ਹੋ ਰਿਹਾ ਹੈ,
ਤਿਸ ਕਾ ਅਮਰੁ ਨ ਮੇਟੈ ਕੋਇ ॥ tis kaa amar na maytai ko-ay. His command no one can negate, ਉਸ (ਪਰਮਾਤਮਾ) ਦਾ ਹੁਕਮ ਕੋਈ ਜੀਵ ਮੋੜ ਨਹੀਂ ਸਕਦਾ।
ਪਾਰਬ੍ਰਹਮੁ ਪਰਮੇਸਰੁ ਅਨੂਪੁ ॥ paarbarahm parmaysar anoop. That Supreme God is of unparalleled beauty. ਉਹ ਪ੍ਰਭੂ ਪਰਮੇਸਰ (ਐਸਾ ਹੈ ਕਿ ਉਸ) ਵਰਗਾ ਹੋਰ ਕੋਈ ਨਹੀਂ।
ਸਫਲ ਮੂਰਤਿ ਗੁਰੁ ਤਿਸ ਕਾ ਰੂਪੁ ॥੨॥ safal moorat gur tis kaa roop. ||2|| His blessed vision is fruitful, the Guru is the embodiment of God. ||2|| ਉਸ ਦੇ ਸਰੂਪ ਦਾ ਦੀਦਾਰ ਸਾਰੇ ਮਨੋਰਥ ਪੂਰੇ ਕਰਦਾ ਹੈ। ਗੁਰੂ ਉਸ ਪਰਮਾਤਮਾ ਦਾ ਰੂਪ ਹੈ ॥੨॥
ਜਾ ਕੈ ਅੰਤਰਿ ਬਸੈ ਹਰਿ ਨਾਮੁ ॥ jaa kai antar basai har naam. That person in whose mind manifests God’s Name, ਜਿਸ (ਮਨੁੱਖ) ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ,
ਜੋ ਜੋ ਪੇਖੈ ਸੁ ਬ੍ਰਹਮ ਗਿਆਨੁ ॥ jo jo paykhai so barahm gi-aan. whatever he sees, find divine wisdom in it, (ਉਹ ਮਨੁੱਖ ਜਗਤ ਵਿਚ) ਜੋ ਕੁਝ ਭੀ ਵੇਖਦਾ ਹੈ ਉਹ (ਵੇਖਿਆ ਪਦਾਰਥ ਉਸ ਦੀ) ਪਰਮਾਤਮਾ ਨਾਲ ਡੂੰਘੀ ਸਾਂਝ ਹੀ ਬਣਾਂਦਾ ਹੈ।
ਬੀਸ ਬਿਸੁਏ ਜਾ ਕੈ ਮਨਿ ਪਰਗਾਸੁ ॥ bees bisu-ay jaa kai man pargaas. That person whose mind is totally enlightened spiritually, ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦਾ ਮੁਕੰਮਲ ਚਾਨਣ ਹੋ ਜਾਂਦਾ ਹੈ,
ਤਿਸੁ ਜਨ ਕੈ ਪਾਰਬ੍ਰਹਮ ਕਾ ਨਿਵਾਸੁ ॥੩॥ tis jan kai paarbarahm kaa nivaas. ||3|| The Supreme God is enshrined within that person. ||3||. ਉਸ ਮਨੁੱਖ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ॥੩॥
ਤਿਸੁ ਗੁਰ ਕਉ ਸਦ ਕਰੀ ਨਮਸਕਾਰ ॥ tis gur ka-o sad karee namaskaar. I always humbly bow to that Guru. ਉਸ ਗੁਰੂ ਨੂੰ ਮੈਂ ਸਦਾ ਸਿਰ ਨਿਵਾਂਦਾ ਰਹਿੰਦਾ ਹਾਂ,
ਤਿਸੁ ਗੁਰ ਕਉ ਸਦ ਜਾਉ ਬਲਿਹਾਰ ॥ tis gur ka-o sad jaa-o balihaar. I am forever dedicated to that Guru. ਉਸ ਗੁਰੂ ਤੋਂ ਮੈਂ ਸਦਾ ਕੁਰਬਾਨ ਜਾਂਦਾ ਹਾਂ।
ਸਤਿਗੁਰ ਕੇ ਚਰਨ ਧੋਇ ਧੋਇ ਪੀਵਾ ॥ satgur kay charan Dho-ay Dho-ay peevaa. I humbly follow the true Guru’s teachings. ਮੈਂ ਉਸ ਗੁਰੂ ਦੇ ਚਰਨ ਧੋ ਧੋ ਕੇ ਪੀਂਦਾ ਹਾਂ (ਮੈਂ ਉਸ ਗੁਰੂ ਤੋਂ ਆਪਣਾ ਆਪਾ ਸਦਕੇ ਕਰਦਾ ਹਾਂ)।
ਗੁਰ ਨਾਨਕ ਜਪਿ ਜਪਿ ਸਦ ਜੀਵਾ ॥੪॥੪੩॥੫੬॥ gur naanak jap jap sad jeevaa. ||4||43||56|| O’ Nanak, I spiritually survive by remembering the Guru’s teachings ||4||43||56|| ਹੇ ਨਾਨਕ! ਉਸ ਗੁਰੂ ਨੂੰ ਸਦਾ ਚੇਤੇ ਕਰ ਕੇ ਮੈਂ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹਾਂ ॥੪॥੪੩॥੫੬॥


© 2017 SGGS ONLINE
error: Content is protected !!
Scroll to Top