Guru Granth Sahib Translation Project

Guru granth sahib page-1162

Page 1162

ਭਗਵਤ ਭੀਰਿ ਸਕਤਿ ਸਿਮਰਨ ਕੀ ਕਟੀ ਕਾਲ ਭੈ ਫਾਸੀ ॥ bhagvat bheer sakat simran kee katee kaal bhai faasee. With the support of God’s devotees and the power of remembering God, I have snapped the noose of the fear of death and all other worldly fears. ਸਤਸੰਗ ਤੇ ਸਿਮਰਨ ਦੇ ਬਲ ਨਾਲ ਮੈਂ ਕਾਲ ਦੀ ਫਾਹੀ, ਦੁਨੀਆ ਦੇ ਡਰਾਂ ਦੀ ਫਾਹੀ, ਵੱਢ ਲਈ ਹੈ।
ਦਾਸੁ ਕਮੀਰੁ ਚੜ੍ਹ੍ਹਿਓ ਗੜ੍ਹ੍ ਊਪਰਿ ਰਾਜੁ ਲੀਓ ਅਬਿਨਾਸੀ ॥੬॥੯॥੧੭॥ daas kameer charhHi-o garhH oopar raaj lee-o abhinaasee. ||6||9||17|| God’s devotee Kabir has gained full control over his mind as if he has climbed on the fortress of his body and has attained eternal kingdom of spiritual bliss. ||6||9||17|| ਪ੍ਰਭੂ ਦਾ ਦਾਸ ਕਬੀਰ ਹੁਣ (ਸਰੀਰ ਰੂਪੀ) ਕਿਲ੍ਹੇ ਦੇ ਉੱਪਰ ਚੜ੍ਹ ਬੈਠਾ ਹੈ ( ਭਾਵ ਮਨ ਨੂੰ ਵੱਸ ਕਰ ਚੁਕਿਆ ਹੈ), ਤੇ ਕਦੇ ਨਾਹ ਨਾਸ ਹੋਣ ਵਾਲੀ ਆਤਮਕ ਬਾਦਸ਼ਾਹੀ ਲੈ ਚੁਕਾ ਹੈ ॥੬॥੯॥੧੭॥
ਗੰਗ ਗੁਸਾਇਨਿ ਗਹਿਰ ਗੰਭੀਰ ॥ ਜੰਜੀਰ ਬਾਂਧਿ ਕਰਿ ਖਰੇ ਕਬੀਰ ॥੧॥ gang gusaa-in gahir gambheer. janjeer baaNDh kar kharay kabeer. ||1|| Tying me (kabir) with chains, people took me to be killed by drowning in the deep and profound river Ganges whom they call Mother. ||1|| (ਇਹ ਵਿਰੋਧੀ ਲੋਕ) ਮੈਨੂੰ ਕਬੀਰ ਨੂੰ ਜ਼ੰਜੀਰਾਂ ਨਾਲ ਬੰਨ੍ਹ ਕੇ ਡੂੰਘੀ ਗੰਭੀਰ ਗੰਗਾ ਮਾਤਾ ਵਿਚ (ਡੋਬਣ ਲਈ) ਲੈ ਗਏ (ਭਾਵ, ਉਸ ਗੰਗਾ ਵਿਚ ਲੈ ਗਏ ਜਿਸ ਨੂੰ ਇਹ ‘ਮਾਤਾ’ ਆਖਦੇ ਹਨ ਤੇ ਉਸ ਮਾਤਾ ਕੋਲੋਂ ਜਾਨੋਂ ਮਰਵਾਣ ਦਾ ਅਪਰਾਧ ਕਰਾਣ ਲੱਗੇ) ॥੧॥
ਮਨੁ ਨ ਡਿਗੈ ਤਨੁ ਕਾਹੇ ਕਉ ਡਰਾਇ ॥ man na digai tan kaahay ka-o daraa-ay. Why are you trying to scare someone by bodily harm, whose mind never gets shaky? ਉਸ ਮਨੁੱਖ ਦੇ ਸਰੀਰ ਨੂੰ (ਕਸ਼ਟ ਦੇ ਦੇ ਕੇ) ਕਿਉਂ ਡਰਾ ਰਹੇ ਹੋ? ਜਿਸ ਦਾ ਮਨ ਕਦੇ ਵੀ ਡੋਲਦਾ ਨਹੀਂ,
ਚਰਨ ਕਮਲ ਚਿਤੁ ਰਹਿਓ ਸਮਾਇ ॥ ਰਹਾਉ ॥ charan kamal chit rahi-o samaa-ay. rahaa-o. because it always remains focused on God’s immaculate Name. ||1||Pause|| ਕਿਉਂਕੇ ਉਹ ਹਮੇਸਾਂ ਪ੍ਰਭੂ ਦੇ ਸੁਹਣੇ ਚਰਨਾਂ ਵਿਚ ਲੀਨ ਰਹਿੰਦਾ ਹੈ ॥ ਰਹਾਉ॥
ਗੰਗਾ ਕੀ ਲਹਰਿ ਮੇਰੀ ਟੁਟੀ ਜੰਜੀਰ ॥ gangaa kee lahar mayree tutee janjeer. Striking with the waves of the Ganges, my chains broke, (ਪਰ ਡੁੱਬਣ ਦੇ ਥਾਂ) ਗੰਗਾ ਦੀਆਂ ਲਹਿਰਾਂ ਨਾਲ ਮੇਰੀ ਜ਼ੰਜੀਰ ਟੁੱਟ ਗਈ,
ਮ੍ਰਿਗਛਾਲਾ ਪਰ ਬੈਠੇ ਕਬੀਰ ॥੨॥ marigchhaalaa par baithay kabeer. ||2|| and I (Kabir) found myself peacefully fpoating on the water as if I was sitting on a deer skin. ||2|| ਮੈਂ ਕਬੀਰ (ਉਸ ਜਲ ਉੱਤੇ ਇਉਂ ਤਰਨ ਲੱਗ ਪਿਆ ਜਿਵੇਂ) ਮ੍ਰਿਗਛਾਲਾ ਉੱਤੇ ਬੈਠਾ ਹੋਇਆ ਹਾਂ ॥੨॥
ਕਹਿ ਕੰਬੀਰ ਕੋਊ ਸੰਗ ਨ ਸਾਥ ॥ kahi kambeer ko-oo sang na saath. Kabir say, where there is no friend or companion, ਕਬੀਰ ਆਖਦਾ ਹੈ, ਜਿਥੇ ਕੋਈ ਭੀ ਸੰਗੀ ਸਾਥੀ ਨਹੀਂ ।
ਜਲ ਥਲ ਰਾਖਨ ਹੈ ਰਘੁਨਾਥ ॥੩॥੧੦॥੧੮॥ jal thal raakhan hai raghunaath. ||3||10||18|| God is the only savior there, both in the water and the land. ||3||10||18|| ਉਥੇ ਪਾਣੀ ਤੇ ਧਰਤੀ ਹਰ ਥਾਂ ਇਕ ਪਰਮਾਤਮਾ ਹੀ ਰੱਖਣ-ਜੋਗ ਹੈ ॥੩॥੧੦॥੧੮॥
ਭੈਰਉ ਕਬੀਰ ਜੀਉ ਅਸਟਪਦੀ ਘਰੁ ੨।। bhairo kabeer jee-o asatpadee ghar 2|| Raag Bhairao, Kabeer Jee, Ashtapadees (eight stanzas), Second Beat:||
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਅਗਮ ਦ੍ਰੁਗਮ ਗੜਿ ਰਚਿਓ ਬਾਸ ॥ agam darugam garh rachi-o baas. When the mind of a person starts dwelling in such a fortress-like body which is inaccessible and unreachable to the vices, ਉਹ ਮਨੁੱਖ ਇਕ ਐਸੇ ਕਿਲ੍ਹੇ ਵਿਚ ਵੱਸੋਂ ਬਣਾ ਲੈਂਦਾ ਹੈ ਜਿੱਥੇ ਵਿਕਾਰਾਂ ਦੀ ਪਹੁੰਚ ਨਹੀਂ ਹੋ ਸਕਦੀ, ਵਿਕਾਰਾਂ ਲਈ ਅੱਪੜਨਾ ਬੜਾ ਔਖਾ ਹੁੰਦਾ ਹੈ।
ਜਾ ਮਹਿ ਜੋਤਿ ਕਰੇ ਪਰਗਾਸ ॥ jaa meh jot karay pargaas. then God enlightens that person with His divine light. ਉਸ ਮਨੁੱਖ ਦੇ ਅੰਦਰ ਪ੍ਰਭੂ ਆਪਣੀ ਜੋਤ ਦਾ ਚਾਨਣ ਕਰਦਾ ਹੈ
ਬਿਜੁਲੀ ਚਮਕੈ ਹੋਇ ਅਨੰਦੁ ॥ bijulee chamkai ho-ay anand. One feels blissfully delighted as if lightning is illuminating him from within, ਉਸ ਦੇ ਅੰਦਰ ਖਿੜਾਉ ਹੀ ਖਿੜਾਉ ਹੋ ਜਾਂਦਾ ਹੈ,( ਮਾਨੋ) ਉਸ ਦੇ ਅੰਦਰ ਬਿਜਲੀ ਚਮਕ ਪੈਂਦੀ ਹੈ,
ਜਿਹ ਪਉੜ੍ਹ੍ਹੇ ਪ੍ਰਭ ਬਾਲ ਗੋਬਿੰਦ ॥੧॥ jih pa-orhHay parabh baal gobind. ||1|| in whose heart manifests the ever youthful God. ||1|| ਜਿਸ ਦੇ ਹਿਰਦੇ ਵਿਚ ਬਾਲ-ਸੁਭਾਉ ਪ੍ਰਭੂ-ਗੋਬਿੰਦ ਆ ਵੱਸਦਾ ਹੈ ॥੧॥
ਇਹੁ ਜੀਉ ਰਾਮ ਨਾਮ ਲਿਵ ਲਾਗੈ ॥ ih jee-o raam naam liv laagai. When a person focuses his mind on God’s Name, (ਜਦੋਂ) ਇਹ ਜੀਵ ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜਦਾ ਹੈ,
ਜਰਾ ਮਰਨੁ ਛੂਟੈ ਭ੍ਰਮੁ ਭਾਗੈ ॥੧॥ ਰਹਾਉ ॥ jaraa maran chhootai bharam bhaagai. ||1|| rahaa-o. then his fear of old age, the fear of death and his doubt runs away. ||1||Pause|| ਤਾਂ ਇਸ ਦਾ ਬੁਢੇਪਾ (ਬੁਢੇਪੇ ਦਾ ਡਰ) ਮੁੱਕ ਜਾਂਦਾ ਹੈ, ਮੌਤ (ਦਾ ਸਹਿਮ) ਮੁੱਕ ਜਾਂਦਾ ਹੈ ਅਤੇ ਭਟਕਣਾ ਦੂਰ ਹੋ ਜਾਂਦੀ ਹੈ ॥੧॥ ਰਹਾਉ ॥
ਅਬਰਨ ਬਰਨ ਸਿਉ ਮਨ ਹੀ ਪ੍ਰੀਤਿ ॥ abran baran si-o man hee pareet. In whose mind is embedded the concept of high and low social classes, ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਇਸੇ ਖ਼ਿਆਲ ਦੀ ਲਗਨ ਹੈ ਕਿ ਫਲਾਣਾ ਨੀਵੀਂ ਜਾਤ ਦਾ ਤੇ ਫਲਾਣਾ ਉੱਚੀ ਜਾਤ ਦਾ ਹੈ,
ਹਉਮੈ ਗਾਵਨਿ ਗਾਵਹਿ ਗੀਤ ॥ ha-umai gaavan gaavahi geet. they remain afflicted with ego and keep talking about it. ਉਹ ਸਦਾ ਅਹੰਕਾਰ ਦੀਆਂ ਗੱਲਾਂ ਕਰਦੇ ਰਹਿੰਦੇ ਹਨ।
ਅਨਹਦ ਸਬਦ ਹੋਤ ਝੁਨਕਾਰ ॥ ਜਿਹ ਪਉੜ੍ਹ੍ਹੇ ਪ੍ਰਭ ਸ੍ਰੀ ਗੋਪਾਲ ॥੨॥ anhad sabad hot jhunkaar. jih pa-orhHay parabh saree gopaal. ||2|| But that heart in which manifests God, the sustainer of the universe, a nonstop melody of divine word resounds there. ||2|| ਪਰ ਜਿਸ ਹਿਰਦੇ ਵਿਚ ਗੋਪਾਲ ਪ੍ਰਭੂ ਜੀ ਵੱਸਦੇ ਹਨ ਉੱਥੇ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਇੱਕ-ਰਸ, ਮਾਨੋ, ਰਾਗ ਹੁੰਦਾ ਰਹਿੰਦਾ ਹੈ ॥੨॥
ਖੰਡਲ ਮੰਡਲ ਮੰਡਲ ਮੰਡਾ ॥ khandal mandal mandal mandaa. God who is the creator of continents, worlds, and universe, ਜੋ ਪ੍ਰਭੂ ਸਾਰੇ ਖੰਡਾਂ ਦਾ, ਮੰਡਲਾਂ ਦਾ ਸਾਜਣ ਵਾਲਾ ਹੈ,
ਤ੍ਰਿਅ ਅਸਥਾਨ ਤੀਨਿ ਤ੍ਰਿਅ ਖੰਡਾ ॥ tari-a asthaan teen tari-a khanda. He is also the destroyer of the three worlds, three gods (Brahma, Vishnu and Shiva), and also the three modes of Maya (vice, virtue and power). ਉਹ ਤਿੰਨਾਂ ਭਵਨਾਂ ਦਾ, ਤਿੰਨਾਂ ਦੇਵਤਿਆਂ ਅਤੇ ਮਾਇਆਦੇ ਤਿੰਨਾਂ ਗੁਣਾਂ ਦਾ ਨਾਸ ਕਰਨ ਵਾਲਾ ਭੀ ਹੈ,
ਅਗਮ ਅਗੋਚਰੁ ਰਹਿਆ ਅਭ ਅੰਤ ॥ agam agochar rahi-aa abh ant. Inaccessible and incomprehensible God abides in the heart of every creature, ਪਹੁੰਚ ਤੋਂ ਪਰੇ ਅਤੇ ਸੋਚ ਸਮਝ ਤੋਂ ਉਚੇਰਾ ਪ੍ਰਭੂ ਹਰ ਇਕ ਮਨੁੱਖ ਦੇ ਹਿਰਦੇ ਵਿਚ ਵੱਸਦਾ ਹੈ।
ਪਾਰੁ ਨ ਪਾਵੈ ਕੋ ਧਰਨੀਧਰ ਮੰਤ ॥੩॥ paar na paavai ko DharneeDhar mant. ||3|| but no one can find limits and the secret of God, the support of the earth. ||3|| ਪਰ, ਕੋਈ ਜੀਵ ਧਰਤੀ-ਦੇ-ਆਸਰੇ ਉਸ ਪ੍ਰਭੂ ਦਾ ਅੰਤ ਅਤੇ ਭੇਤ ਨਹੀ ਪਾ ਸਕਦਾ ॥੩॥
ਕਦਲੀ ਪੁਹਪ ਧੂਪ ਪਰਗਾਸ ॥ kadlee puhap Dhoop pargaas. Just as incense is present in the banana flowers, ਜਿਵੇਂ ਕੇਲੇ ਦੇ ਫੁੱਲਾਂ ਵਿਚ ਸੁਗੰਧੀ ਦਾ ਪ੍ਰਕਾਸ਼ ਹੁੰਦਾ ਹੈ,
ਰਜ ਪੰਕਜ ਮਹਿ ਲੀਓ ਨਿਵਾਸ ॥ raj pankaj meh lee-o nivaas. and pollens are there in the lotus flower; ਜਿਵੇਂ ਕੌਲ ਫੁੱਲ ਵਿਚ ਮਕਰੰਦ ਆ ਨਿਵਾਸ ਕਰਦਾ ਹੈ;
ਦੁਆਦਸ ਦਲ ਅਭ ਅੰਤਰਿ ਮੰਤ ॥ ਜਹ ਪਉੜੇ ਸ੍ਰੀ ਕਮਲਾ ਕੰਤ ॥੪॥ du-aadas dal abh antar mant. jah pa-urhay saree kamlaa kant. ||4|| That heart, in which manifests God’s Mantra, becomes delighted like a fully blossomed flower with twelve petals, ਜਿਸ ਹਿਰਦੇ ਵਿਚ ਮਾਇਆ-ਦਾ-ਪਤੀ ਪ੍ਰਭੂ ਆ ਵੱਸਦਾ ਹੈ, ਉਹ ਹਿਰਦਾ ਪ੍ਰਭੂ ਦੇ ਮੰਤਰ ਨਾਲ ਪੂਰਨ ਤੌਰ ਤੇ ਖਿੜੇ ਹੋਏ ਫੁੱਲ ਵਾਂਗ ਹੋ ਜਾਂਦਾ ਹੈ ॥੪॥
ਅਰਧ ਉਰਧ ਮੁਖਿ ਲਾਗੋ ਕਾਸੁ ॥ araDh uraDh mukh laago kaas. That person experiences the Divine light in the sky and on the earth, ਉਸ ਮਨੁੱਖ ਨੂੰ ਅਕਾਸ਼ ਪਤਾਲ ਹਰ ਥਾਂ ਪ੍ਰਭੂ ਦਾ ਹੀ ਪ੍ਰਕਾਸ਼ ਦਿੱਸਦਾ ਹੈ,
ਸੁੰਨ ਮੰਡਲ ਮਹਿ ਕਰਿ ਪਰਗਾਸੁ ॥ sunn mandal meh kar pargaas. God shines His light in that person’s meditative mind (spiritually stable mind), ਉਸ ਦੀ ਅਫੁਰ ਸਮਾਧੀ ਵਿਚ (ਭਾਵ, ਉਸ ਦੇ ਟਿਕੇ ਹੋਏ ਮਨ ਵਿਚ) ਪਰਮਾਤਮਾ ਆਪਣਾ ਚਾਨਣ ਕਰਦਾ ਹੈ,
ਊਹਾਂ ਸੂਰਜ ਨਾਹੀ ਚੰਦ ॥ oohaaN sooraj naahee chand. neither the light of sun, nor moon can equal it, ਸੂਰਜ ਤੇ ਚੰਦ ਦਾ ਚਾਨਣ ਉਸ ਚਾਨਣ ਦੀ ਬਰਾਬਰੀ ਨਹੀਂ ਕਰ ਸਕਦਾ,
ਆਦਿ ਨਿਰੰਜਨੁ ਕਰੈ ਅਨੰਦ ॥੫॥ aad niranjan karai anand. ||5|| within whom the immaculate God, the creator of the world, produceses spiritual bliss. ||5|| ਜਿਸ ਦੇ ਹਿਰਦੇ ਵਿਚ, ਸਾਰੇ ਜਗਤ ਦਾ ਮੂਲ ਮਾਇਆ-ਰਹਿਤ ਪ੍ਰਭੂ, ਉਮਾਹ ਪੈਦਾ ਕਰਦਾ ਹੈ ॥੫॥
ਸੋ ਬ੍ਰਹਮੰਡਿ ਪਿੰਡਿ ਸੋ ਜਾਨੁ ॥ so barahmand pind so jaan. That person who visualizes the same God in the universe whom he experiences within him, ਜੋ ਮਨੁੱਖ ਸਾਰੇ ਜਗਤ ਵਿਚ ਉਸੇ ਪ੍ਰਭੂ ਨੂੰ ਪਛਾਣਦਾ ਹੈ ਜਿਸ ਨੂੰ ਉਹ ਆਪਣੇ ਸਰੀਰ ਵਿਚ (ਵੱਸਦਾ ਵੇਖਦਾ ਹੈ),
ਮਾਨ ਸਰੋਵਰਿ ਕਰਿ ਇਸਨਾਨੁ ॥ maan sarovar kar isnaan. washes off the dirt of sins from his mind by bathing in the Mansarovar lake, the holy congregation, ( ਸਾਧ ਸੰਗਤ ਰੂਪ) ਮਾਨ-ਸਰੋਵਰ ਵਿਚ ਇਸ਼ਨਾਨ ਕਰਦਾ ਹੈ,
ਸੋਹੰ ਸੋ ਜਾ ਕਉ ਹੈ ਜਾਪ ॥ sohaN so jaa ka-o hai jaap. and believes that God and me are one (sees Divine light within him), ਅਤੇ ਜਿਸ ਦੇ ਹਿਰਦੇ ਵਿਚ ਸਦਾ ਇਹ ਲਗਨ ਹੈ ਕਿ ਉਹ ਪ੍ਰਭੂ ਤੇ ਮੈਂ ਇੱਕ ਹਾਂ (ਭਾਵ, ਮੇਰੇ ਅੰਦਰ ਪ੍ਰਭੂ ਦੀ ਜੋਤ ਵੱਸ ਰਹੀ ਹੈ),
ਜਾ ਕਉ ਲਿਪਤ ਨ ਹੋਇ ਪੁੰਨ ਅਰੁ ਪਾਪ ॥੬॥ jaa ka-o lipat na ho-ay punn ar paap. ||6|| he is not affected by either virtues or vices. ||6|| ਉਸ ਉੱਤੇ ਨਾਹ ਪੁੰਨ ਨਾਹ ਪਾਪ ਕੋਈ ਭੀ ਪ੍ਰਭਾਵ ਨਹੀਂ ਪੇਂਦਾ ॥੬॥
ਅਬਰਨ ਬਰਨ ਘਾਮ ਨਹੀ ਛਾਮ ॥ abran baran ghaam nahee chhaam. The person is not affected by high or low social class and by sorrow or pleasure, ਉਸ ਮਨੁੱਖ ਦੇ ਅੰਦਰ ਕਿਸੇ ਉੱਚੀ ਨੀਵੀਂ ਜਾਤ ਦਾ ਵਿਤਕਰਾ ਨਹੀਂ ਰਹਿੰਦਾ, ਕੋਈ ਦੁੱਖ-ਸੁਖ ਉਸ ਨੂੰ ਨਹੀਂ ਵਿਆਪਦੇ।
ਅਵਰ ਨ ਪਾਈਐ ਗੁਰ ਕੀ ਸਾਮ ॥ avar na paa-ee-ai gur kee saam. but such a state of mind is attained in Guru’s refuge and nowhere else. ਪਰ ਇਹ ਆਤਮਕ ਹਾਲਤ ਗੁਰੂ ਦੀ ਸ਼ਰਨ ਪਿਆਂ ਮਿਲਦੀ ਹੈ, ਕਿਸੇ ਹੋਰ ਥਾਂ ਤੋਂ ਨਹੀਂ ਮਿਲਦੀ
ਟਾਰੀ ਨ ਟਰੈ ਆਵੈ ਨ ਜਾਇ ॥ taaree na tarai aavai na jaa-ay. This state of mind cannot be stopped by any one’s efforts, and is stable. ਇਹ ਅਵਸਥਾ ਕਿਸੇ ਦੀ ਹਟਾਈ ਹਟ ਨਹੀਂ ਸਕਦੀ, ਸਦਾ ਕਾਇਮ ਰਹਿੰਦੀ ਹੈ।
ਸੁੰਨ ਸਹਜ ਮਹਿ ਰਹਿਓ ਸਮਾਇ ॥੭॥ sunn sahj meh rahi-o samaa-ay. ||7|| One who attains this spiritual state remains absorbed in the state of thoughtlessness and poise . ||7|| ਜਿਸ ਨੂੰ ਇਹ ਅਵਸਥਾ ਪ੍ਰਾਪਤ ਹੁੰਦੀ ਹੈ ਉਹ ਸਦਾ ਅਫੁਰ ਅਵਸਥਾ ਵਿਚ ਟਿਕਿਆ ਰਹਿੰਦਾ ਹੈ, ਸਹਿਜ ਅਵਸਥਾ ਵਿਚ ਜੁੜਿਆ ਰਹਿੰਦਾ ਹੈ ॥੭॥
ਮਨ ਮਧੇ ਜਾਨੈ ਜੇ ਕੋਇ ॥ man maDhay jaanai jay ko-ay. If one realizes God pervading in his mind, ਜੇਕਰ ਕੋਈ ਮਨੁੱਖ ਪ੍ਰਭੂ ਨੂੰ ਆਪਣੇ ਮਨ ਵਿਚ ਵੱਸਦਾ ਪਛਾਣ ਲੈਂਦਾ ਹੈ,
ਜੋ ਬੋਲੈ ਸੋ ਆਪੈ ਹੋਇ ॥ jo bolai so aapai ho-ay. and sings the praises of God, he becomes the embodiment of God. ਜੋ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਹ ਪ੍ਰਭੂ ਦਾ ਰੂਪ ਹੀ ਹੋ ਜਾਂਦਾ ਹੈ।
ਜੋਤਿ ਮੰਤ੍ਰਿ ਮਨਿ ਅਸਥਿਰੁ ਕਰੈ ॥ jot mantar man asthir karai. By following the Guru’s teachings, one who firmly implants God’s Divine Light within his mind, ਜੋ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਜੋਤ ਨੂੰ ਆਪਣੇ ਮਨ ਵਿਚ ਪੱਕਾ ਕਰ ਕੇ ਟਿਕਾ ਲੈਂਦਾ ਹੈ,
ਕਹਿ ਕਬੀਰ ਸੋ ਪ੍ਰਾਨੀ ਤਰੈ ॥੮॥੧॥ kahi kabeer so paraanee tarai. ||8||1|| Kabir says, that person swims across the worldly ocean of vices. ||8||1|| ਕਬੀਰ ਆਖਦਾ ਹੈ , ਉਹ ਸੰਸਾਰ-ਸਮੁੰਦਰ ਤੋਂ ਤਰ ਜਾਂਦਾ ਹੈ ॥੮॥੧॥
ਕੋਟਿ ਸੂਰ ਜਾ ਕੈ ਪਰਗਾਸ ॥ kot soor jaa kai pargaas. Such is my God for whom millions of suns provide the light, ਇਹੋ ਜਿਹਾ ਹੈ ਮੇਰਾ ਪ੍ਰਭੂ ਜਿਸ ਲਈ ਕ੍ਰੋੜਾਂ ਹੀ ਸੂਰਜ ਪ੍ਰਕਾਸ਼ਦੇ ਹਨ,
ਕੋਟਿ ਮਹਾਦੇਵ ਅਰੁ ਕਬਿਲਾਸ ॥ kot mahaadayv ar kabilaas. in whose presence are millions of gods like Shiva and Kailash, ਜਿਸ ਦੇ ਦਰ ਤੇ ਕ੍ਰੋੜਾਂ ਸ਼ਿਵ ਜੀ ਤੇ ਕੈਲਾਸ਼ ਹਨ;
ਦੁਰਗਾ ਕੋਟਿ ਜਾ ਕੈ ਮਰਦਨੁ ਕਰੈ ॥ durgaa kot jaa kai mardan karai. millions of goddesses like Durga are at whose service ਦੁਰਗਾ (ਵਰਗੀਆਂ) ਕ੍ਰੋੜਾਂਹੀ ਦੇਵੀਆਂ ਜਿਸ ਦੇ ਚਰਨਾਂ ਦੀ ਮਾਲਸ਼ ਕਰ ਰਹੀਆਂ ਹਨ,
ਬ੍ਰਹਮਾ ਕੋਟਿ ਬੇਦ ਉਚਰੈ ॥੧॥ barahmaa kot bayd uchrai. ||1|| and for whom millions of gods like Brahma utter Vedas. ||1|| ਅਤੇ ਕ੍ਰੋੜਾਂ ਹੀ ਬ੍ਰਹਮਾ ਜਿਸ ਦੇ ਦਰ ਤੇ ਵੇਦ ਉਚਾਰ ਰਹੇ ਹਨ ॥੧॥
ਜਉ ਜਾਚਉ ਤਉ ਕੇਵਲ ਰਾਮ ॥ ja-o jaacha-o ta-o kayval raam. Whenever I beg, I beg from that all-pervading God, ਮੈਂ ਜਦੋਂ ਭੀ ਮੰਗਦਾ ਹਾਂ, ਸਿਰਫ਼ ਪ੍ਰਭੂ ਦੇ ਦਰ ਤੋਂ ਮੰਗਦਾ ਹਾਂ,
ਆਨ ਦੇਵ ਸਿਉ ਨਾਹੀ ਕਾਮ ॥੧॥ ਰਹਾਉ ॥ aan dayv si-o naahee kaam. ||1|| rahaa-o. and I have nothing to do with any other gods. ||1||Pause|| ਮੈਨੂੰ ਕਿਸੇ ਹੋਰ ਦੇਵਤੇ ਨਾਲ ਕੋਈ ਗ਼ਰਜ਼ ਨਹੀਂ ਹੈ ॥੧॥ ਰਹਾਉ ॥
ਕੋਟਿ ਚੰਦ੍ਰਮੇ ਕਰਹਿ ਚਰਾਕ ॥ kot chandarmay karahi charaak. I worship that God, at whose door millions of moons provide the light, (ਮੈਂ ਉਸ ਪ੍ਰਭੂ ਦਾ ਜਾਚਕ ਹਾਂ) ਜਿਸ ਦੇ ਦਰ ਤੇ ਕ੍ਰੋੜਾਂ ਚੰਦ੍ਰਮਾ ਰੌਸ਼ਨੀ ਕਰਦੇ ਹਨ,


© 2017 SGGS ONLINE
error: Content is protected !!
Scroll to Top