Guru Granth Sahib Translation Project

Guru granth sahib page-118

Page 118

ਹਰਿ ਚੇਤਹੁ ਅੰਤਿ ਹੋਇ ਸਖਾਈ ॥ har chaytahu ant ho-ay sakhaa-ee. Keep meditating on God’s Name, who shall be your Help and Support in the end. ਪਰਮਾਤਮਾ ਦਾ ਚਿੰਤਨ ਕਰਦਾ ਰਹੁ ਅੰਤ ਵੇਲੇ ਪ੍ਰਭੂ ਦਾ ਨਾਮ ਹੀ ਤੇਰਾ ਸਹਾਇਕ ਹੋਵੇਗਾ।
ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ ਭਾਇ ਪਾਵਣਿਆ ॥੧॥ har agam agochar anaath ajonee satgur kai bhaa-ay paavni-aa. ||1|| God is Inaccessible and Incomprehensible. He has no master, and He is beyond birth and death. He is realized by living in accordance with the Guru’s word. ਉਹ ਪਰਮਾਤਮਾ (ਉਂਞ ਤਾਂ) ਅਪਹੁੰਚ ਹੈ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਉਸ ਪ੍ਰਭੂ ਦੇ ਸਿਰ ਤੇ ਹੋਰ ਕੋਈ ਮਾਲਕ ਨਹੀਂ, ਉਹ ਜੂਨਾਂ ਵਿਚ ਨਹੀਂ ਪੈਂਦਾ, ਗੁਰੂ ਦੇ ਅਨੁਸਾਰ ਹੋ ਕੇ ਤੁਰਿਆਂ ਉਸ ਨੂੰ ਮਿਲ ਸਕੀਦਾ ਹੈ l
ਹਉ ਵਾਰੀ ਜੀਉ ਵਾਰੀ ਆਪੁ ਨਿਵਾਰਣਿਆ ॥ ha-o vaaree jee-o vaaree aap nivaarni-aa. I dedicate myself, to those who eliminate their self-conceit. ਮੈਂ ਸਦਕੇ ਹਾਂ ਉਹਨਾਂ ਤੋਂ, ਜੇਹੜੇ ਆਪਾ-ਭਾਵ ਦੂਰ ਕਰਦੇ ਹਨ।
ਆਪੁ ਗਵਾਏ ਤਾ ਹਰਿ ਪਾਏ ਹਰਿ ਸਿਉ ਸਹਜਿ ਸਮਾਵਣਿਆ ॥੧॥ ਰਹਾਉ ॥ aap gavaa-ay taa har paa-ay har si-o sahj samaavani-aa. ||1|| rahaa-o. By eradicating self-conceit one realizes God and intuitively merges in Him. ਆਪਾ-ਭਾਵ ਦੂਰ ਕਰਕੇ ਮਨੁੱਖ ਪਰਮਾਤਮਾ ਨੂੰ ਮਿਲ ਪੈਂਦਾ ਹੈ, ਅਤੇ ਸੁਖੈਨ ਹੀ ਸੁਆਮੀ ਦੇ ਨਾਲ ਅਭੇਦ ਹੋ ਜਾਂਦਾ ਹੈ।
ਪੂਰਬਿ ਲਿਖਿਆ ਸੁ ਕਰਮੁ ਕਮਾਇਆ ॥ poorab likhi-aa so karam kamaa-i-aa. One does that deed in this world, which has been pre-written in one’s destiny, based on the deeds done in the past ਇਹ ਕੰਮ ਉਹ ਕਰਦਾ ਹੈ, ਜਿਸ ਦੇ ਅੰਦਰ ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ ਸੰਸਕਾਰਾਂ ਦਾ ਲੇਖ ਮੌਜੂਦ ਹੋਵੇ।
ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥ satgur sayv sadaa sukh paa-i-aa. One obtains lasting peace by following the teachings of the True Guru. ਮਨੁੱਖ ਗੁਰੂ ਦੀ ਸਰਨ ਪੈ ਕੇ ਸਦਾ ਆਤਮਕ ਆਨੰਦ ਮਾਣਦਾ ਹੈ।
ਬਿਨੁ ਭਾਗਾ ਗੁਰੁ ਪਾਈਐ ਨਾਹੀ ਸਬਦੈ ਮੇਲਿ ਮਿਲਾਵਣਿਆ ॥੨॥ bin bhaagaa gur paa-ee-ai naahee sabdai mayl milaavani-aa. ||2|| But without good fortune, one does not meet the Guru, who unites a person with God through his word. ਗੁਰੂ ਭੀ ਪੂਰੀ ਕਿਸਮਤ ਤੋਂ ਬਿਨਾ ਨਹੀਂ ਮਿਲਦਾ, ਗੁਰੂ ਆਪਣੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਮਿਲਾਪ ਵਿਚ ਮਿਲਾ ਦੇਂਦਾ ਹੈ ॥
ਗੁਰਮੁਖਿ ਅਲਿਪਤੁ ਰਹੈ ਸੰਸਾਰੇ ॥ gurmukh alipat rahai sansaaray. A Guru’s follower, while living in the world, remains detached from Maya. ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਜਗਤ ਵਿਚ ਗੁਰੂ ਦਾ ਸਹਾਰਾ ਲੈ ਕੇ ਨਿਰਮੋਹ ਰਹਿੰਦਾ ਹੈ।
ਗੁਰ ਕੈ ਤਕੀਐ ਨਾਮਿ ਅਧਾਰੇ ॥ gur kai takee-ai naam aDhaaray. This is possible only through the support of Guru’s word and God’s Name. ਗੁਰੂ ਦਾ ਆਸਰਾ ਲੈ ਕੇ ਪ੍ਰਭੂ ਦੇ ਨਾਮ ਦੀ ਰਾਹੀਂ (ਅਜਿਹਾ ਸੰਭਵ ਹੈ।)
ਗੁਰਮੁਖਿ ਜੋਰੁ ਕਰੇ ਕਿਆ ਤਿਸ ਨੋ ਆਪੇ ਖਪਿ ਦੁਖੁ ਪਾਵਣਿਆ ॥੩॥ gurmukh jor karay ki-aa tis no aapay khap dukh paavni-aa. ||3|| No one can oppress a Guru’s follower. If one tries shall perish, writhing in pain. ਗੁਰੂ-ਸਨਮੁਖ ਉੱਤੇ ਕੋਈ ਹੋਰ ਮਨੁੱਖ ਦਬਾਉ ਨਹੀਂ ਪਾ ਸਕਦਾ, ਉਹ ਸਗੋਂ ਆਪ ਹੀ ਖ਼ੁਆਰ ਹੋ ਕੇ ਦੁੱਖ ਸਹਾਰਦਾ ਹੈ
ਮਨਮੁਖਿ ਅੰਧੇ ਸੁਧਿ ਨ ਕਾਈ ॥ manmukh anDhay suDh na kaa-ee. The blind self-willed has no understanding at all about shedding self-conceit. ਮਾਇਆ ਦੇ ਮੋਹ ਵਿਚ ਅੰਨ੍ਹੇ ਮਨਮੁਖਿ ਨੂੰ ਇਹ ਆਪਾ-ਭਾਵ ਨਿਵਾਰਨ ਦੀ ਕੋਈ ਸੋਚ ਵਿਚਾਰ ਨਹੀਂ ਪੈਂਦੀ।
ਆਤਮ ਘਾਤੀ ਹੈ ਜਗਤ ਕਸਾਈ ॥ aatam ghaatee hai jagat kasaa-ee. He is the assassin of the self conscience, and butcher of the world. ਉਹ ਆਪਣਾ ਆਤਮਕ ਜੀਵਨ (ਭੀ) ਤਬਾਹ ਕਰ ਲੈਂਦਾ ਹੈ ਤੇ ਜਗਤ ਦਾ ਵੈਰੀ (ਭੀ ਬਣਿਆ ਰਹਿੰਦਾ ਹੈ)।
ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ ॥੪॥ nindaa kar kar baho bhaar uthaavai bin majooree bhaar pahuchaavani-aa. ||4|| By continually slandering others, he carries a terrible load of sins, and is like a laborer who carries loads without any remuneration. ਉਹ ਹੋਰਨਾਂ ਦੀ ਨਿੰਦਾ ਕਰ ਕਰ ਕੇ ਆਪਣੇ ਸਿਰ ਉੱਤੇ (ਵਿਕਾਰਾਂ ਦਾ) ਬਹੁਤ ਭਾਰ ਚੁੱਕੀ ਜਾਂਦਾ ਹੈ, ਉਹ ਉਸ ਮਜੂਰ ਵਾਂਗ ਹੈ ਜੋ ਭਾੜਾ ਲੈਣ ਤੋਂ ਬਿਨਾ ਹੀ ਹੋਰਨਾਂ ਦਾ ਬੋਝ ਚੁੱਕਦਾ ਹੈ।
ਇਹੁ ਜਗੁ ਵਾੜੀ ਮੇਰਾ ਪ੍ਰਭੁ ਮਾਲੀ ॥ ih jag vaarhee mayraa parabh maalee. This world is like a garden, and my God is its Gardener. ਇਹ ਜਗਤ ਫੁੱਲਾਂ ਦੀ ਬਗ਼ੀਚੀ ਦੇ (ਸਮਾਨ) ਹੈ, ਪ੍ਰਭੂ ਆਪ (ਇਸ ਬਗ਼ੀਚੀ ਦਾ) ਮਾਲੀ ਹੈ।
ਸਦਾ ਸਮਾਲੇ ਕੋ ਨਾਹੀ ਖਾਲੀ ॥ sadaa samaalay ko naahee khaalee. He always takes care of it-nothing is without His Care. ਹਰੇਕ ਦੀ ਸਦਾ ਸੰਭਾਲ ਕਰਦਾ ਹੈ, ਉਸ ਦੀ ਸੰਭਾਲ ਤੋਂ ਕੋਈ ਜੀਵ ਵਾਂਝਿਆ ਨਹੀਂ ਰਹਿੰਦਾ।
ਜੇਹੀ ਵਾਸਨਾ ਪਾਏ ਤੇਹੀ ਵਰਤੈ ਵਾਸੂ ਵਾਸੁ ਜਣਾਵਣਿਆ ॥੫॥ jayhee vaasnaa paa-ay tayhee vartai vaasoo vaas janaavani-aa. ||5|| Whatever attribute God infuses in a person, that person displays that disposition. Just as flower is known by its fragrance a person is known from his disposition. ਜਿਹੋ ਜਿਹੀ ਸੁਗੰਧੀ (ਜੀਵ ਫੁੱਲ ਦੇ ਅੰਦਰ) ਮਾਲੀ ਪ੍ਰਭੂ ਪਾਂਦਾ ਹੈ ਉਹੋ ਜਿਹੀ ਉਸ ਦੇ ਅੰਦਰ ਕੰਮ ਕਰਦੀ ਹੈ। (ਪ੍ਰਭੂ ਮਾਲੀ ਵਲੋਂ ਜੀਵ ਫੁੱਲ ਦੇ ਅੰਦਰ ਪਾਈ) ਸੁਗੰਧੀ ਤੋਂ ਹੀ ਬਾਹਰ ਉਸ ਦੀ ਸੁਗੰਧੀ ਪਰਗਟ ਹੁੰਦੀ ਹੈ l
ਮਨਮੁਖੁ ਰੋਗੀ ਹੈ ਸੰਸਾਰਾ ॥ manmukh rogee hai sansaaraa. Indulged in vices The self-willed manmukhs in the world are sick and diseased. ਆਪਣੇਮਨ ਦੇ ਪਿੱਛੇ ਤੁਰਨ ਵਾਲਾ ਜਗਤ (ਵਿਕਾਰਾਂ ਵਿਚ ਪੈ ਕੇ) ਰੋਗੀ ਹੋ ਰਿਹਾ ਹੈ,
ਸੁਖਦਾਤਾ ਵਿਸਰਿਆ ਅਗਮ ਅਪਾਰਾ ॥ sukh-daata visri-aa agam apaaraa. They have forgotten the Unfathomable and Infinite God, the Giver of peace. ਇਸ ਨੂੰ ਸੁਖਾਂ ਦਾ ਦੇਣ ਵਾਲਾ ਅਪੁਹੰਚ ਤੇ ਬੇਅੰਤ ਪ੍ਰਭੂ ਭੁੱਲ ਗਿਆ ਹੈ।
ਦੁਖੀਏ ਨਿਤਿ ਫਿਰਹਿ ਬਿਲਲਾਦੇ ਬਿਨੁ ਗੁਰ ਸਾਂਤਿ ਨ ਪਾਵਣਿਆ ॥੬॥ dukhee-ay nit fireh billaaday bin gur saaNt na paavni-aa. ||6|| These miserable people wander endlessly, crying out in pain; without following the Guru’s teachings, they find no peace. ਜੀਵ ਦੁਖੀ ਹੋ ਕੇ ਤਰਲੇ ਲੈਂਦੇ ਫਿਰਦੇ ਹਨ, ਗੁਰੂ ਦੀ ਸਰਨ ਤੋਂ ਬਿਨਾ ਉਹਨਾਂ ਨੂੰ ਆਤਮਕ ਅਡੋਲਤਾ ਪ੍ਰਾਪਤ ਨਹੀਂ ਹੋ ਸਕਦੀ l
ਜਿਨਿ ਕੀਤੇ ਸੋਈ ਬਿਧਿ ਜਾਣੈ ॥ jin keetay so-ee biDh jaanai. He who has created them, knows the way of their salvation. ਜਿਸ ਪਰਮਾਤਮਾ ਨੇ ਜੀਵ ਪੈਦਾ ਕੀਤੇ ਹਨ, ਉਹੀ ਇਹਨਾਂ ਨੂੰ ਨਰੋਆ ਕਰਨ ਦਾ ਢੰਗ ਜਾਣਦਾ ਹੈ।
ਆਪਿ ਕਰੇ ਤਾ ਹੁਕਮਿ ਪਛਾਣੈ ॥ aap karay taa hukam pachhaanai. When God Himself shows mercy, a human being realizes His will. ਜਦੋਂ ਪ੍ਰਭੂ ਖੁਦ ਕਿਰਪਾ ਧਾਰੇ ਤਦ ਉਹ ਪ੍ਰਭੂ ਦੇ ਹੁਕਮ ਵਿਚ ਰਹਿ ਕੇ ਉਸ ਨਾਲ ਸਾਂਝ ਪਾਂਦਾ ਹੈ।
ਜੇਹਾ ਅੰਦਰਿ ਪਾਏ ਤੇਹਾ ਵਰਤੈ ਆਪੇ ਬਾਹਰਿ ਪਾਵਣਿਆ ॥੭॥ jayhaa andar paa-ay tayhaa vartai aapay baahar paavni-aa. ||7|| Whatever attribute God puts in a person, that person acts accordingly, and God Himself drives out one’s vices. ਜਿਸ ਤਰ੍ਹਾਂ ਦਾ ਸੁਭਾਵ ਵਾਹਿਗੁਰੂ ਪ੍ਰਾਣੀ ਵਿੱਚ ਪਾਉਂਦਾ ਹੈ, ਉਸੇ ਤਰ੍ਹਾਂ ਦਾ ਹੀ ਵਰਤ ਵਰਤਾਰਾ ਕਰਦਾ ਹੈ। ਸਾਈਂ ਖੁਦ ਹੀ ਐਸੇ ਸੁਭਾਵ ਨੂੰ ਪੁੱਟ ਸੁਟਣ ਲਈ ਸਮਰੱਥ ਹੈ।
ਤਿਸੁ ਬਾਝਹੁ ਸਚੇ ਮੈ ਹੋਰੁ ਨ ਕੋਈ ॥ tis baajhahu sachay mai hor na ko-ee. Except the eternal God, I have no one else to depend upon. ਉਸ ਸਦਾ-ਥਿਰ ਪ੍ਰਭੂ ਤੋਂ ਬਿਨਾ ਮੈਨੂੰ ਕੋਈ ਹੋਰ ਨਹੀਂ ਦਿੱਸਦਾ (ਜੋ ਮੈਨੂੰ ਬਚਾ ਸਕੇ)।
ਜਿਸੁ ਲਾਇ ਲਏ ਸੋ ਨਿਰਮਲੁ ਹੋਈ ॥ jis laa-ay la-ay so nirmal ho-ee. He, whom God attunes to Himself, becomes pure. ਜਿਸ ਨੂੰ ਉਹ ਆਪਣੇ ਨਾਲ ਜੋੜ ਲੈਂਦਾ ਹੈ ਉਹ ਪਵਿੱਤਰ ਹੋ ਜਾਂਦਾ ਹੈ।
ਨਾਨਕ ਨਾਮੁ ਵਸੈ ਘਟ ਅੰਤਰਿ ਜਿਸੁ ਦੇਵੈ ਸੋ ਪਾਵਣਿਆ ॥੮॥੧੪॥੧੫॥ naanak naam vasai ghat antar jis dayvai so paavni-aa. ||8||14||15|| O’ Nanak, God’s Name dwells in each heart. But only he realizes It, whom God gives true understanding . ਹੇ ਨਾਨਕ! ਉਸਦਾ ਨਾਮ ਜੀਵ ਦੇ ਹਿਰਦੇ ਵਿਚ ਵੱਸਦਾ ਹੈ l ਜਿਸ ਮਨੁੱਖ ਨੂੰ ਸੋਚ ਬਖ਼ਸ਼ਦਾ ਹੈ ਉਹ ਹਾਸਲ ਕਰ ਲੈਂਦਾ ਹੈ l
ਮਾਝ ਮਹਲਾ ੩ ॥ maajh mehlaa 3. Raag Maajh, by the Third Guru:
ਅੰਮ੍ਰਿਤ ਨਾਮੁ ਮੰਨਿ ਵਸਾਏ ॥ amrit naam man vasaa-ay. By enshrining the Ambrosial Name of God, in the mind, ਪ੍ਰਭੂ ਦਾ ਨਾਮ ਆਪਣੇ ਮਨ ਵਿਚ ਟਿਕਾਉਣ ਦੁਆਰਾ,
ਹਉਮੈ ਮੇਰਾ ਸਭੁ ਦੁਖੁ ਗਵਾਏ ॥ ha-umai mayraa sabh dukh gavaa-ay. all the pains of egotism and possessiveness are eliminated. ਹਉਮੈ ਤੇ ਮਮਤਾ (ਮੇਰਾ-ਪਨ) ਦਾ ਦੁੱਖ ਦੂਰ ਹੋ ਜਾਂਦਾ ਹੈ।
ਅੰਮ੍ਰਿਤ ਬਾਣੀ ਸਦਾ ਸਲਾਹੇ ਅੰਮ੍ਰਿਤਿ ਅੰਮ੍ਰਿਤੁ ਪਾਵਣਿਆ ॥੧॥ amrit banee sadaa salaahay amrit amrit paavni-aa. ||1|| By continually singing the praises of God through the Guru’s Ambrosial word, the immortalizing Nectar of Naam is obtained. ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਲਾਹ ਦੀ ਬਾਣੀ ਰਾਹੀਂ ਸਦਾ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਦੁਆਰਾ ਬੰਦਾ ਅਮਰ ਕਰਨ ਵਾਲਾ ਨਾਮ- ਅੰਮ੍ਰਿਤ ਪਾ ਲੈਂਦਾ ਹੈ।
ਹਉ ਵਾਰੀ ਜੀਉ ਵਾਰੀ ਅੰਮ੍ਰਿਤ ਬਾਣੀ ਮੰਨਿ ਵਸਾਵਣਿਆ ॥ ha-o vaaree jee-o vaaree amrit banee man vasaavani-aa. I dedicate myself to the one who enshrines the Guru’s Ambrosial word within his mind. ਮੈਂ ਉਸ ਤੋਂ ਸਦਕੇ ਜਾਂਦਾ ਹਾਂ, ਜੋ ਆਤਮਕ ਜੀਵਨ ਦੇਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਨੂੰ ਆਪਣੇ ਮਨ ਵਿਚ ਵਸਾਂਦਾ ਹੈl
ਅੰਮ੍ਰਿਤ ਬਾਣੀ ਮੰਨਿ ਵਸਾਏ ਅੰਮ੍ਰਿਤੁ ਨਾਮੁ ਧਿਆਵਣਿਆ ॥੧॥ ਰਹਾਉ ॥ amrit banee man vasaa-ay amrit naam Dhi-aavani-aa. ||1|| rahaa-o. Enshrining the Guru’s ambrosial word in the heart, he meditates on the immortalizing Name of God. ਉਹ ਅੰਮ੍ਰਿਤ ਬਾਣੀ ਮਨ ਵਿਚ ਵਸਾਂਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਪ੍ਰਭੂ-ਨਾਮ ਸਦਾ ਸਿਮਰਦਾ ਹੈ
ਅੰਮ੍ਰਿਤੁ ਬੋਲੈ ਸਦਾ ਮੁਖਿ ਵੈਣੀ ॥ amrit bolai sadaa mukh vainee. The person, who continually utters the Ambrosial Nectar like Name of God, ਜੇਹੜਾ ਮਨੁੱਖ ਆਪਣੇ ਮੂੰਹ ਨਾਲ ਬਚਨਾਂ ਦੀ ਰਾਹੀਂ ਆਤਮਕ ਜੀਵਨ-ਦਾਤਾ ਪ੍ਰਭ-ਨਾਮ ਸਦਾ ਉਚਾਰਦਾ ਹੈ,
ਅੰਮ੍ਰਿਤੁ ਵੇਖੈ ਪਰਖੈ ਸਦਾ ਨੈਣੀ ॥ amrit vaykhai parkhai sadaa nainee. sees and realizes the immortal God in everything. ਉਹ ਅੱਖਾਂ ਨਾਲ (ਭੀ) ਸਦਾ ਜੀਵਨ-ਦਾਤੇ ਪਰਮਾਤਮਾ ਨੂੰ ਹੀ (ਹਰ ਥਾਂ) ਵੇਖਦਾ ਪਛਾਣਦਾ ਹੈ।
ਅੰਮ੍ਰਿਤ ਕਥਾ ਕਹੈ ਸਦਾ ਦਿਨੁ ਰਾਤੀ ਅਵਰਾ ਆਖਿ ਸੁਨਾਵਣਿਆ ॥੨॥ amrit kathaa kahai sadaa din raatee avraa aakh sunaavni-aa. ||2|| They continually chant the Ambrosial Sermon day and night; chanting it, they cause others to hear it. ||2|| ਉਹ ਜੀਵਨ-ਦਾਤੇ ਪ੍ਰਭੂ ਦੀ ਸਿਫ਼ਤ-ਸਾਲਾਹ ਸਦਾ ਦਿਨ ਰਾਤ ਕਰਦਾ ਹੈ ਤੇ ਹੋਰਨਾਂ ਨੂੰ (ਭੀ) ਆਖ ਕੇ ਸੁਣਾਂਦਾ ਹੈ
ਅੰਮ੍ਰਿਤ ਰੰਗਿ ਰਤਾ ਲਿਵ ਲਾਏ ॥ amrit rang rataa liv laa-ay. The one who is imbued with the Ambrosial Love of God and lovingly focuses his attention on Him, ਜੇਹੜਾ ਮਨੁੱਖ ਜੀਵਨ-ਦਾਤੇ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ ਪ੍ਰਭੂ-ਚਰਨਾਂ ਵਿਚ ਸੁਰਤ ਜੋੜਦਾ ਹੈ,
ਅੰਮ੍ਰਿਤੁ ਗੁਰ ਪਰਸਾਦੀ ਪਾਏ ॥ amrit gur parsaadee paa-ay. by the Guru’s grace, he obtains the Ambrosial Naam. ਗੁਰੂ ਦੀ ਕਿਰਪਾ ਨਾਲ ਉਹ ਨਾਮ-ਅੰਮ੍ਰਿਤ ਪਾਉਂਦਾ ਹੈ।
ਅੰਮ੍ਰਿਤੁ ਰਸਨਾ ਬੋਲੈ ਦਿਨੁ ਰਾਤੀ ਮਨਿ ਤਨਿ ਅੰਮ੍ਰਿਤੁ ਪੀਆਵਣਿਆ ॥੩॥ amrit rasnaa bolai din raatee man tan amrit pee-aavni-aa. ||3|| Day and night he utters the nectar like Name of God with his tongue, and with body and mind helps others to relish this nectar like Naam. ਉਹ ਆਪਣੀ ਜੀਭ ਨਾਲ ਦਿਨ ਰਾਤ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਹੀ ਉਚਾਰਦਾ ਹੈ, ਉਹ ਆਪਣੇ ਮਨ ਦੀ ਰਾਹੀਂ ਤੇ ਆਪਣੇ ਗਿਆਨ-ਇੰਦ੍ਰਿਆਂ ਦੀ ਰਾਹੀਂ ਨਾਮ-ਅੰਮ੍ਰਿਤ ਪੀਂਦਾ ਰਹਿੰਦਾ ਹੈ
ਸੋ ਕਿਛੁ ਕਰੈ ਜੁ ਚਿਤਿ ਨ ਹੋਈ ॥ so kichh karai jo chit na ho-ee. God does which is beyond anyone’s imagination. ਪਰਮਾਤਮਾ ਉਹ ਕੁਝ ਕਰ ਦਿੰਦਾ ਹੈ ਜੋ (ਜੀਵਾਂ ਦੇ) ਚਿੱਤ-ਚੇਤੇ ਭੀ ਨਹੀਂ ਹੁੰਦਾ।
ਤਿਸ ਦਾ ਹੁਕਮੁ ਮੇਟਿ ਨ ਸਕੈ ਕੋਈ ॥ tis daa hukam mayt na sakai ko-ee. No one can erase His Command. ਕੋਈ ਭੀ ਜੀਵ ਉਸ ਕਰਤਾਰ ਦਾ ਹੁਕਮ ਮੋੜ ਨਹੀਂ ਸਕਦਾ।
ਹੁਕਮੇ ਵਰਤੈ ਅੰਮ੍ਰਿਤ ਬਾਣੀ ਹੁਕਮੇ ਅੰਮ੍ਰਿਤੁ ਪੀਆਵਣਿਆ ॥੪॥ hukmay vartai amrit banee hukmay amrit pee-aavni-aa. ||4|| It is according to His command that His Ambrosial word prevails, and it is by His command that He administers His nectar like Name. ਉਸ ਦੇ ਹੁਕਮ ਅਨੁਸਾਰ ਹੀ ਉਸ ਦੀ ਆਤਮਕ ਜੀਵਨ-ਦਾਤੀ ਸਿਫ਼ਤ-ਸਾਲਾਹ ਦੀ ਬਾਣੀ ਵੱਸ ਪੈਂਦੀ ਹੈ, ਉਹ ਆਪਣੇ ਹੁਕਮ ਅਨੁਸਾਰ ਹੀ ਕਿਸੇ ਨੂੰ ਆਪਣਾ ਨਾਮ-ਅੰਮ੍ਰਿਤ ਪਿਲਾਂਦਾ ਹੈ l
ਅਜਬ ਕੰਮ ਕਰਤੇ ਹਰਿ ਕੇਰੇ ॥ ajab kamm kartay har kayray. The actions of the Creator are wonderful ਕਰਤਾਰ ਦੇ ਕੌਤਕ ਅਚਰਜ ਹਨ।.
ਇਹੁ ਮਨੁ ਭੂਲਾ ਜਾਂਦਾ ਫੇਰੇ ॥ ih man bhoolaa jaaNdaa fayray. He brings the straying mind of a person on the right path. (ਜੀਵਾਂ ਦੇ) ਕੁਰਾਹੇ ਪੈ ਕੇ ਭਟਕਦੇ ਇਸ ਮਨ ਨੂੰ (ਭੀ) ਉਹ ਕਰਤਾਰ ਮੋੜ ਲਿਆਉਂਦਾ ਹੈ।
ਅੰਮ੍ਰਿਤ ਬਾਣੀ ਸਿਉ ਚਿਤੁ ਲਾਏ ਅੰਮ੍ਰਿਤ ਸਬਦਿ ਵਜਾਵਣਿਆ ॥੫॥ amrit banee si-o chit laa-ay amrit sabad vajaavani-aa. ||5|| He who attunes his mind to the Guru’s Ambrosial word, hears the divine music. ਜੋ ਆਪਣੇ ਮਨ ਨੂੰ ਅੰਮ੍ਰਿਤ-ਮਈ ਗੁਰਬਾਣੀ ਉਤੇ ਕੇਂਦਰ ਕਰਦਾ ਹੈ, ਊਸ ਦੇ ਲਈ ਸੁਧਾ-ਸਰੂਪ ਨਾਮ ਦਾ ਕੀਰਤਨ ਹੁੰਦਾ ਹੈ।
error: Content is protected !!
Scroll to Top
https://pkm-bendungan.trenggalekkab.go.id/apps/demo-slot/ https://ekskul.undipa.ac.id/app/visgacor/ https://ekskul.undipa.ac.id/app/akun-demo/ https://biroorpeg.tualkota.go.id/birodemo/ https://biroorpeg.tualkota.go.id/public/ggacor/ slot thailand https://mahatva.faperta.unpad.ac.id/wp-content/languages/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot demo https://paud.unima.ac.id/wp-content/macau/ https://paud.unima.ac.id/wp-content/bola/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://pkm-bendungan.trenggalekkab.go.id/apps/demo-slot/ https://ekskul.undipa.ac.id/app/visgacor/ https://ekskul.undipa.ac.id/app/akun-demo/ https://biroorpeg.tualkota.go.id/birodemo/ https://biroorpeg.tualkota.go.id/public/ggacor/ slot thailand https://mahatva.faperta.unpad.ac.id/wp-content/languages/ https://sinjaiutara.sinjaikab.go.id/images/mdemo/ https://sinjaiutara.sinjaikab.go.id/wp-content/macau/ http://kesra.sinjaikab.go.id/public/data/rekomendasi/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot demo https://paud.unima.ac.id/wp-content/macau/ https://paud.unima.ac.id/wp-content/bola/ https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://fisip-an.umb.ac.id/wp-content/pstgacor/ https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html