Guru Granth Sahib Translation Project

Guru granth sahib page-1194

Page 1194

ਹਣਵੰਤੁ ਜਾਗੈ ਧਰਿ ਲੰਕੂਰੁ ॥ hanvant jaagai Dhar lankoor. Hanuman with his tail also remained spiritually awake. ਜਾਗਦਾ ਰਿਹਾ ਹਨੂਮਾਨ ਪੂਛਲ ਧਾਰ ਕੇ ਭੀ (ਭਾਵ, ਭਾਵੇਂ ਲੋਕ ਉਸ ਨੂੰ ਪੂਛਲ ਵਾਲਾ ਹੀ ਆਖਦੇ ਹਨ) l
ਸੰਕਰੁ ਜਾਗੈ ਚਰਨ ਸੇਵ ॥ sankar jaagai charan sayv. The lord Shiva remained spiritually awake in devotional worship of God. ਪ੍ਰਭੂ-ਚਰਨਾਂ ਦੀ ਸੇਵਾ ਕਰ ਕੇ ਜਾਗਿਆ ਸ਼ਿਵ ਜੀ।
ਕਲਿ ਜਾਗੇ ਨਾਮਾ ਜੈਦੇਵ ॥੨॥ kal jaagay naamaa jaidayv. ||2|| In Kalyug (the present age), devotees like Namdev and Jaidev remained spiritually awake in remembering God. ||2|| (ਹੁਣ ਦੇ ਸਮੇ) ਕਲਿਜੁਗ ਵਿਚ ਜਾਗਦੇ ਰਹੇ ਭਗਤ ਨਾਮਦੇਵ ਤੇ ਜੈਦੇਵ ਜੀ ॥੨॥
ਜਾਗਤ ਸੋਵਤ ਬਹੁ ਪ੍ਰਕਾਰ ॥ jaagat sovat baho parkaar. There are many reasons for remaining physically awake or asleep. ਜਾਗਣਾ ਤੇ ਸੁੱਤੇ ਰਹਿਣਾ (ਭੀ) ਕਈ ਕਿਸਮ ਦਾ ਹੈ (ਚੋਰ ਭੀ ਤਾਂ ਰਾਤ ਨੂੰ ਜਾਗਦੇ ਹੀ ਹਨ)।
ਗੁਰਮੁਖਿ ਜਾਗੈ ਸੋਈ ਸਾਰੁ ॥ gurmukh jaagai so-ee saar. That awakening alone is sublime in which one remains alert to the onslaught of vices through the Guru’s teachings, ਉਹ ਜਾਗਣਾ ਸ੍ਰੇਸ਼ਟ ਹੈ ਜੋ ਗੁਰਮੁਖਾਂ ਦਾ ਜਾਗਣਾ ਹੈ (ਜੋ ਗੁਰੂ ਦੇ ਸਨਮੁਖ ਰਹਿ ਕੇ ਮਾਇਆ ਦੇ ਹੱਲੇ ਵਲੋਂ ਸੁਚੇਤ ਰਹਿੰਦਾ ਹੈ, ਉਹੀ ਜਾਗ ਰਿਹਾ ਹੈ)।
ਇਸੁ ਦੇਹੀ ਕੇ ਅਧਿਕ ਕਾਮ ॥ is dayhee kay aDhik kaam. The most useful deed for human beings, ਇਸ ਜੀਵ ਦੇ ਥਹੁਤ ਕੰਮ ਆਉਣ ਵਾਲਾ ਕੰਮ ਇਹ ਹੈ,
ਕਹਿ ਕਬੀਰ ਭਜਿ ਰਾਮ ਨਾਮ ॥੩॥੨॥ kahi kabeer bhaj raam naam. ||3||2|| is to remember God’s Name (and remain spiritually awake), says Kabir. ||3||2|| ਕਿ ਪ੍ਰਭੂ ਦਾ ਨਾਮ ਸਿਮਰ (ਕੇ ਸੁਚੇਤ ਰਹੁ) ਆਖਦਾ ਹੈ ਕਬੀਰ ॥੩॥੨॥
ਜੋਇ ਖਸਮੁ ਹੈ ਜਾਇਆ ॥ jo-ay khasam hai jaa-i-aa. The mind which is the outgrowth of Maya, worldly attraction, enjoys Maya so much, as if a wife (Maya) has given birth to her own husband (mind). ਇਸਤ੍ਰੀ ਨੇ ਖਸਮ ਨੂੰ ਜਨਮ ਦਿੱਤਾ ਹੈ (ਭਾਵ, ਜਿਸ ਮਨ ਨੂੰ ਮਾਇਆ ਨੇ ਜਨਮ ਦਿੱਤਾ ਹੈ, ਉਹੀ ਇਸ ਨੂੰ ਭੋਗਣਹਾਰਾ ਬਣ ਜਾਂਦਾ ਹੈ)।
ਪੂਤਿ ਬਾਪੁ ਖੇਲਾਇਆ ॥ poot baap khaylaa-i-aa. The mind has become so powerful that it is controlling the soul, as if a son (mind) is fondling his father (soul). ਮਨ-ਪੁੱਤਰ ਨੇ ਪਿਉ-ਜੀਵਾਤਮਾ ਨੂੰ ਖੇਡੇ ਲਾਇਆ ਹੋਇਆ ਹੈ।
ਬਿਨੁ ਸ੍ਰਵਣਾ ਖੀਰੁ ਪਿਲਾਇਆ ॥੧॥ bin sarvanaa kheer pilaa-i-aa. ||1|| The mind (without any possessions) is making one addicted to the worldly pleasures as if a mother is nursing her baby without breasts. ||1|| (ਇਹ ਮਨ) ਥਣਾਂ ਤੋਂ ਬਿਨਾ ਹੀ (ਜੀਵ ਨੂੰ) ਦੁੱਧ ਪਿਲਾ ਰਿਹਾ ਹੈ (ਭਾਵ, ਨਾਸਵੰਤ ਪਦਾਰਥਾਂ ਦੇ ਸੁਆਦ ਵਿਚ ਪਾ ਰਿਹਾ ਹੈ) ॥੧॥
ਦੇਖਹੁ ਲੋਗਾ ਕਲਿ ਕੋ ਭਾਉ ॥ daykhhu logaa kal ko bhaa-o. O’ people, look at the effect of the Kalyug, ਹੇ ਲੋਕੋ! ਵੇਖੋ, ਕਲਿਜੁਗ ਦਾ ਅਜਬ ਪ੍ਰਭਾਵ ।
ਸੁਤਿ ਮੁਕਲਾਈ ਅਪਨੀ ਮਾਉ ॥੧॥ ਰਹਾਉ ॥ sut muklaa-ee apnee maa-o. ||1|| rahaa-o. the mind is so much in love with the Maya (worldly pleasures), as if a son (mind) has married his mother (maya). ||1||Pause|| ਮਨ-ਰੂਪ) ਪੁੱਤਰ ਨੇ ਆਪਣੀ ਮਾਂ (-ਮਾਇਆ) ਨੂੰ ਵਿਆਹ ਲਿਆ ਹੈ ॥੧॥ ਰਹਾਉ ॥
ਪਗਾ ਬਿਨੁ ਹੁਰੀਆ ਮਾਰਤਾ ॥ pagaa bin huree-aa maartaa. The mind is so easily jumping from one thought to another, as if a mechanical toy is jumping without feet. (ਇਸ ਮਨ ਦੇ) ਕੋਈ ਪੈਰ ਨਹੀਂ ਹਨ, ਪਰ ਛਾਲਾਂ ਮਾਰਦਾ ਫਿਰਦਾ ਹੈ;
ਬਦਨੈ ਬਿਨੁ ਖਿਰ ਖਿਰ ਹਾਸਤਾ ॥ badnai bin khir khir haastaa. When any of the mind’s worldly desires are fulfilled, it feels so happy as if it is laughing without the mouth. (ਇਸ ਦਾ) ਮੂੰਹ ਨਹੀਂ, ਪਰ ਖਿੜ ਖਿੜ ਹੱਸਦਾ ਫਿਰਦਾ ਹੈ।
ਨਿਦ੍ਰਾ ਬਿਨੁ ਨਰੁ ਪੈ ਸੋਵੈ ॥ nidraa bin nar pai sovai. The mind is not supposed to go in the slumber of the love for materialism, but still it is spiritually asleep while engrossed in worldly pleasures, (ਜੀਵ ਦਾ ਅਸਲਾ ਤਾਂ ਐਸਾ ਹੈ ਕਿ ਇਸ ਨੂੰ ਮਾਇਆ ਦੀ) ਨੀਂਦ ਨਹੀਂ ਵਿਆਪ ਸਕਦੀ ਸੀ, ਪਰ ਜੀਵ ਲੰਮੀ ਤਾਣ ਕੇ ਸੁੱਤਾ ਪਿਆ ਹੈ,
ਬਿਨੁ ਬਾਸਨ ਖੀਰੁ ਬਿਲੋਵੈ ॥੨॥ bin baasan kheer bilovai. ||2|| and is fabricating useless thoughts, as if one is churning milk without the churning pot. ||2|| ਤੇ ਭਾਂਡੇ ਤੋਂ ਬਿਨਾ ਦੁੱਧ ਰਿੜਕ ਰਿਹਾ ਹੈ (ਭਾਵ, ਸ਼ੇਖ਼ ਚਿੱਲੀ ਵਾਂਗ ਘਾੜਤਾਂ ਘੜਦਾ ਰਹਿੰਦਾ ਹੈ) ॥੨॥
ਬਿਨੁ ਅਸਥਨ ਗਊ ਲਵੇਰੀ ॥ bin asthan ga-oo lavayree. The Maya cannot give spiritual bliss but it entices the mind in false worldly pleasure as if a cow without udders is yielding illusionary milk. (ਇਸ ਮਾਇਆ-ਰੂਪ) ਗਾਂ ਪਾਸੋਂ ਸੁਖ ਤਾਂ ਨਹੀਂ ਮਿਲ ਸਕਦੇ, ਪਰ ਇਹ (ਮਨ ਨੂੰ) ਝੂਠੇ ਪਦਾਰਥਾਂ-ਰੂਪ ਦੁੱਧ ਵਿਚ ਮੋਹ ਰਹੀ ਹੈ।
ਪੈਡੇ ਬਿਨੁ ਬਾਟ ਘਨੇਰੀ ॥ paiday bin baat ghanayree. The mind is not supposed to be wandering, but it is wandering through a long journey in millions of incarcerations. (ਆਪਣੇ ਅਸਲੇ ਅਨੁਸਾਰ ਤਾਂ ਇਸ ਜੀਵ ਨੂੰ ਕੋਈ ਭਟਕਣਾ ਨਹੀਂ ਸੀ ਚਾਹੀਦੀ, ਪਰ ਲੰਮੇ ਪੈਂਡੇ (ਚੌਰਾਸੀ ਦੇ ਗੇੜ ਵਿਚ) ਪਿਆ ਹੋਇਆ ਹੈ।
ਬਿਨੁ ਸਤਿਗੁਰ ਬਾਟ ਨ ਪਾਈ ॥ bin satgur baat na paa-ee. O’ people, the righteous path in life cannot be found without the true Guru, ਸਤਿਗੁਰੂ ਤੋ ਬਿਨਾ ਜੀਵਨ-ਸਫ਼ਰ ਦਾ ਸਹੀ ਰਸਤਾ ਨਹੀਂ ਲੱਭ ਸਕਦਾ।
ਕਹੁ ਕਬੀਰ ਸਮਝਾਈ ॥੩॥੩॥ kaho kabeer samjhaa-ee. ||3||3|| Kabir is saying this to make the world understand it. ||3||3|| ਕਬੀਰ (ਇਸ ਜਗਤ ਨੂੰ) ਸਮਝਾ ਕੇ (ਇਹ) ਦੱਸ ਰਿਹਾ ਹੈ ॥੩॥੩॥
ਪ੍ਰਹਲਾਦ ਪਠਾਏ ਪੜਨ ਸਾਲ ॥ parahlaad pathaa-ay parhan saal. Prehlad was sent to school for studying. ਪ੍ਰਹਿਲਾਦ ਨੂੰ (ਉਸ ਦੇ ਪਿਉ ਹਰਨਾਖਸ਼ ਨੇ) ਪਾਠਸ਼ਾਲਾ ਵਿਚ ਪੜ੍ਹਨ ਘੱਲਿਆ,
ਸੰਗਿ ਸਖਾ ਬਹੁ ਲੀਏ ਬਾਲ ॥ sang sakhaa baho lee-ay baal. He took many of his childhood friends along with him. (ਪ੍ਰਹਿਲਾਦ ਨੇ ਆਪਣੇ) ਨਾਲ ਕਈ ਬਾਲਕ ਸਾਥੀ ਲੈ ਲਏ।
ਮੋ ਕਉ ਕਹਾ ਪੜ੍ਹ੍ਹਾਵਸਿ ਆਲ ਜਾਲ ॥ mo ka-o kahaa parhHaavas aal jaal. Prehlad said: O’ teacher, why do you teach me all these worldly entanglements? ਪ੍ਰਹਿਲਾਦ ਨੇ ਆਖਿਆ, ਹੇ ਬਾਬਾ!) ਮੈਨੂੰ ਊਲ-ਜਲੂਲ ਕਿਉਂ ਪੜ੍ਹਾਉਂਦਾ ਹੈਂ?
ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗੋੁਪਾਲ ॥੧॥ mayree patee-aa likh dayh saree gopaal. ||1|| just write the name of God on my wooden slate. ||1|| ਮੇਰੀ ਇਸ ਨਿੱਕੀ ਜਿਹੀ ਪੱਟੀ ਉੱਤੇ ‘ਸ੍ਰੀ ਗੋਪਾਲ, ਸ੍ਰੀ ਗੋਪਾਲ’ ਲਿਖ ਦੇਹ ॥੧॥
ਨਹੀ ਛੋਡਉ ਰੇ ਬਾਬਾ ਰਾਮ ਨਾਮ ॥ nahee chhoda-o ray baabaa raam naam. O’ my respected teacher, I would not forsake God’s Name, ਹੇ ਬਾਬਾ! ਮੈਂ ਪਰਮਾਤਮਾ ਦਾ ਨਾਮ ਸਿਮਰਨਾ ਨਹੀਂ ਛੱਡਾਂਗਾ।
ਮੇਰੋ ਅਉਰ ਪੜ੍ਹ੍ਹਨ ਸਿਉ ਨਹੀ ਕਾਮੁ ॥੧॥ ਰਹਾਉ ॥ mayro a-or parhHan si-o nahee kaam. ||1|| rahaa-o. and I do not have interest in learning anything other than Naam. ||1||Pause|| (ਨਾਮ ਤੋਂ ਬਿਨਾ) ਕੋਈ ਹੋਰ ਗੱਲ ਪੜ੍ਹਨ ਨਾਲ ਮੇਰਾ ਕੋਈ ਵਾਸਤਾ ਨਹੀਂ ਹੈ ॥੧॥ ਰਹਾਉ ॥
ਸੰਡੈ ਮਰਕੈ ਕਹਿਓ ਜਾਇ ॥ sandai markai kahi-o jaa-ay. Sanda and Marka (the teachers) went to the king to inform about it, (ਪ੍ਰਹਿਲਾਦ ਦੇ ਅਧਿਆਪਕ) ਸੰਡੇ ਮਰਕੇ (ਅਮਰਕ) ਨੇ ਜਾ ਕੇ (ਹਰਨਾਖਸ਼ ਨੂੰ ਇਹ ਗੱਲ) ਕਹਿ ਦਿੱਤੀ,
ਪ੍ਰਹਲਾਦ ਬੁਲਾਏ ਬੇਗਿ ਧਾਇ ॥ parahlaad bulaa-ay bayg Dhaa-ay. who right away summoned Prahlaad to his presence. ਉਸ ਨੇ ਛੇਤੀ ਨਾਲ ਪ੍ਰਹਿਲਾਦ ਨੂੰ ਸੱਦ ਘੱਲਿਆ।
ਤੂ ਰਾਮ ਕਹਨ ਕੀ ਛੋਡੁ ਬਾਨਿ ॥ too raam kahan kee chhod baan. (The teacher tried to convince Perhald and said), Stop uttering God’s Name, (ਪਾਂਧੇ ਨੇ ਪ੍ਰਹਿਲਾਦ ਨੂੰ ਸਮਝਾਇਆ) ਤੂੰ ਪਰਮਾਤਮਾ ਦਾ ਨਾਮ ਸਿਮਰਨ ਦੀ ਆਦਤ ਛੱਡ ਦੇਹ,
ਤੁਝੁ ਤੁਰਤੁ ਛਡਾਊ ਮੇਰੋ ਕਹਿਓ ਮਾਨਿ ॥੨॥ tujh turat chhadaa-oo mayro kahi-o maan. ||2|| and if you do as I say, I would immediately get you released. ||2|| ਮੇਰਾ ਆਖਿਆ ਮੰਨ ਲੈ, ਮੈਂ ਤੈਨੂੰ ਤੁਰਤ ਛਡਾ ਲਵਾਂਗਾ ॥੨॥
ਮੋ ਕਉ ਕਹਾ ਸਤਾਵਹੁ ਬਾਰ ਬਾਰ ॥ mo ka-o kahaa sataavahu baar baar. Prahlaad answered, why do you annoy me, over and over again? (ਪ੍ਰਹਿਲਾਦ ਨੇ ਉੱਤਰ ਦਿੱਤਾ, ਇਹ ਗੱਲ ਆਖ ਕੇ) ਮੈਨੂੰ ਮੁੜ ਮੁੜ ਕਿਉਂ ਦਿੱਕ ਕਰਦੇ ਹੋ?
ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥ parabh jal thal gir kee-ay pahaar. God who has created all waters, lands and mountains, ਜਿਸ ਪ੍ਰਭੂ ਨੇ ਪਾਣੀ, ਧਰਤੀ, ਪਹਾੜ ਆਦਿਕ ਸਾਰੀ ਸ੍ਰਿਸ਼ਟੀ ਬਣਾਈ ਹੈ,
ਇਕੁ ਰਾਮੁ ਨ ਛੋਡਉ ਗੁਰਹਿ ਗਾਰਿ ॥ ik raam na chhoda-o gureh gaar. I would not stop remembering Him, because it would bring shame to my Guru. ਮੈਂ ਉਸ ਰਾਮ ਨੂੰ ਸਿਮਰਨਾ ਨਹੀਂ ਛੱਡਾਂਗਾ,(ਉਸ ਨੂੰ ਛੱਡਿਆਂ) ਮੇਰੇ ਗੁਰੂ ਨੂੰ ਗਾਲ੍ਹ ਲੱਗਦੀ ਹੈ (ਭਾਵ, ਮੇਰੇ ਗੁਰੂ ਦੀ ਬਦਨਾਮੀ ਹੁੰਦੀ ਹੈ)।
ਮੋ ਕਉ ਘਾਲਿ ਜਾਰਿ ਭਾਵੈ ਮਾਰਿ ਡਾਰਿ ॥੩॥ mo ka-o ghaal jaar bhaavai maar daar. ||3|| You might as well throw me into the fire and kill me.||3|| ਮੈਨੂੰ ਚਾਹੇ ਸਾੜ ਭੀ ਦੇਹ, ਚਾਹੇ ਮਾਰ ਦੇਹ (ਪਰ ਨਾਮ ਨਹੀਂ ਛੱਡਾਂਗਾ) ॥੩॥
ਕਾਢਿ ਖੜਗੁ ਕੋਪਿਓ ਰਿਸਾਇ ॥ kaadh kharhag kopi-o risaa-ay. (On hearing such a reply), the king became angry and drew his sword, (ਹਰਨਾਖਸ਼) ਖਿੱਝ ਕੇ ਕ੍ਰੋਧ ਵਿਚ ਆਇਆ, ਤਲਵਾਰ (ਮਿਆਨੋਂ) ਕੱਢ ਕੇ (ਆਖਣ ਲੱਗਾ-)
ਤੁਝ ਰਾਖਨਹਾਰੋ ਮੋਹਿ ਬਤਾਇ ॥ tujh raakhanhaaro mohi bataa-ay. and said, tell me who is your savior! ਮੈਨੂੰ ਉਹ ਦੱਸ ਜੋ ਤੈਨੂੰ ਬਚਾਉਣ ਵਾਲਾ ਹੈ।
ਪ੍ਰਭ ਥੰਭ ਤੇ ਨਿਕਸੇ ਕੈ ਬਿਸਥਾਰ ॥ parabh thambh tay niksay kai bisthaar. (Assuming a dreadful form of half lion and half man), God emerged from a pillar, ਪ੍ਰਭੂ ਭਿਆਨਕ ਰੂਪ ਧਾਰ ਕੇ ਥੰਮ੍ਹ ਵਿਚੋਂ ਨਿਕਲ ਆਇਆ,
ਹਰਨਾਖਸੁ ਛੇਦਿਓ ਨਖ ਬਿਦਾਰ ॥੪॥ harnaakhas chhaydi-o nakh bidaar. ||4|| and killed the king Harnaakhash, tearing him apart with his nails. ||4|| ਤੇ ਉਸ ਨੇ ਆਪਣੇ ਨਹੁੰਆਂ ਨਾਲ ਚੀਰ ਕੇ ਹਰਨਾਖਸ਼ ਨੂੰ ਮਾਰ ਦਿੱਤਾ ॥੪॥
ਓਇ ਪਰਮ ਪੁਰਖ ਦੇਵਾਧਿ ਦੇਵ ॥ o-ay param purakh dayvaaDh dayv. O’ brother, God is supreme; He is God of all the gods, ਹੇਭਾਈ! ਪ੍ਰਭੂ ਜੀ ਪਰਮ-ਪੁਰਖ ਹਨ, ਦੇਵਤਿਆਂ ਦੇ ਭੀ ਵੱਡੇ ਦੇਵਤੇ ਹਨ।
ਭਗਤਿ ਹੇਤਿ ਨਰਸਿੰਘ ਭੇਵ ॥ bhagat hayt narsingh bhayv. For the love of devotional worship, God assumed the form of man-lion. (ਪ੍ਰਹਿਲਾਦ ਦੀ) ਭਗਤੀ ਨਾਲ ਪਿਆਰ ਕਰ ਕੇ ਪ੍ਰਭੂ ਨੇ ਨਰਸਿੰਘ ਰੂਪ ਧਾਰਿਆ,
ਕਹਿ ਕਬੀਰ ਕੋ ਲਖੈ ਨ ਪਾਰ ॥ kahi kabeer ko lakhai na paar. Kabir says, nobody can understand His limits, ਕਬੀਰ ਆਖਦਾ ਹੈ ਕਿ ਕੋਈ ਜੀਵ ਉਸ ਪ੍ਰਭੂ ਦੀ ਤਾਕਤ ਦਾ ਅੰਤ ਨਹੀਂ ਪਾ ਸਕਦਾ,
ਪ੍ਰਹਲਾਦ ਉਧਾਰੇ ਅਨਿਕ ਬਾਰ ॥੫॥੪॥ parahlaad uDhaaray anik baar. ||5||4|| who saved Prehlaad over and over again. ||5||4|| (ਜਿਸ ਨੇ) ਪ੍ਰਹਿਲਾਦ ਨੂੰ ਅਨੇਕਾਂ ਕਸ਼ਟਾਂ ਤੋਂ ਬਚਾਇਆ ॥੫॥੪॥
ਇਸੁ ਤਨ ਮਨ ਮਧੇ ਮਦਨ ਚੋਰ ॥ is tan man maDhay madan chor. (O’ God), within this body of mine resides Kamdev, the thief of lust, (ਹੇ ਪ੍ਰਭੂ!) ਮੇਰੇ ਇਸ ਤਨ ਮਨ ਵਿਚ ਕਾਮਦੇਵ ਚੋਰ ਆ ਵੱਸਿਆ ਹੈ,
ਜਿਨਿ ਗਿਆਨ ਰਤਨੁ ਹਿਰਿ ਲੀਨ ਮੋਰ ॥ jin gi-aan ratan hir leen mor. who has stolen away my jewel-like divine wisdom. ਜਿਸ ਨੇ ਗਿਆਨ-ਰੂਪ ਮੇਰਾ ਰਤਨ (ਮੇਰੇ ਅੰਦਰੋਂ) ਚੁਰਾ ਲਿਆ ਹੈ (ਭਾਵ, ਜਿਸ ਨੇ ਮੇਰੀ ਸਮਝ ਵਿਗਾੜ ਦਿੱਤੀ ਹੈ)।
ਮੈ ਅਨਾਥੁ ਪ੍ਰਭ ਕਹਉ ਕਾਹਿ ॥ mai anaath parabh kaha-o kaahi. O’ God, I am a helpless person, to whom may I go and ask for help? ਹੇ ਪ੍ਰਭੂ! ਮੈਂ (ਬੜਾ) ਆਜਜ਼ ਹੋ ਗਿਆ ਹਾਂ, (ਆਪਣਾ ਦੁੱਖ ਤੈਥੋਂ ਬਿਨਾ ਹੋਰ) ਕਿਸ ਨੂੰ ਦੱਸਾਂ?
ਕੋ ਕੋ ਨ ਬਿਗੂਤੋ ਮੈ ਕੋ ਆਹਿ ॥੧॥ ko ko na bigooto mai ko aahi. ||1|| Who has not been ruined by lust, who am I (before such an evil force)? ||1|| (ਇਸ ਕਾਮ ਦੇ ਹੱਥੋਂ) ਕੌਣ ਕੌਣ ਖ਼ੁਆਰ ਨਹੀਂ ਹੋਇਆ? ਮੇਰੀ (ਗ਼ਰੀਬ) ਦੀ ਕੀਹ ਪਾਂਇਆਂ ਹੈ? ॥੧॥
ਮਾਧਉ ਦਾਰੁਨ ਦੁਖੁ ਸਹਿਓ ਨ ਜਾਇ ॥ maaDha-o daarun dukh sahi-o na jaa-ay. O’ God, I cannot endure this agonizing misery. ਹੇ ਮੇਰੇ ਮਾਧੋ! ਇਹ ਡਾਢਾ ਭਿਆਨਕ ਦੁੱਖ (ਹੁਣ) ਮੈਥੋਂ ਸਹਾਰਿਆ ਨਹੀਂ ਜਾਂਦਾ।
ਮੇਰੋ ਚਪਲ ਬੁਧਿ ਸਿਉ ਕਹਾ ਬਸਾਇ ॥੧॥ ਰਹਾਉ ॥ mayro chapal buDh si-o kahaa basaa-ay. ||1|| rahaa-o. What power does my fickle mind have against lust? ||1||Pause|| ਮੇਰੇ ਚੰਚਲ ਮਨ ਦਾ ਕਾਮ ਅੱਗੇ ਕੀ ਜ਼ੋਰ ਹੈ? ॥੧॥ ਰਹਾਉ ॥
ਸਨਕ ਸਨੰਦਨ ਸਿਵ ਸੁਕਾਦਿ ॥ sanak sanandan siv sukaad. O’ God, devotees like Sanak, Sanandan, Shiv, Sukhdev, ਸਨਕ, ਸਨੰਦਨ, ਸ਼ਿਵ, ਸੁਕਦੇਵ ਵਰਗੇ (ਵੱਡੇ-ਵੱਡੇ ਰਿਸ਼ੀ ਤਪੀ)
ਨਾਭਿ ਕਮਲ ਜਾਨੇ ਬ੍ਰਹਮਾਦਿ ॥ naabh kamal jaanay barahmaad. and gods like Brahma who were born out of the navel of a lotus, ਕਮਲ ਦੀ ਨਾਭੀ ਤੋਂ ਜਣੇ ਹੋਏ ਬ੍ਰਹਮਾ ਆਦਿਕ,
ਕਬਿ ਜਨ ਜੋਗੀ ਜਟਾਧਾਰਿ ॥ kab jan jogee jataaDhaar. many poets, yogis, and saints with matted hair, ਕਵੀ ਲੋਕ, ਜੋਗੀ ਤੇ ਜਟਾਧਾਰੀ ਸਾਧੂ-
ਸਭ ਆਪਨ ਅਉਸਰ ਚਲੇ ਸਾਰਿ ॥੨॥ sabh aapan a-osar chalay saar. ||2|| all went away from this world, after passing their time (being afraid of the passion of lust). ||2|| ਇਹ ਸਭ (ਕਾਮ ਤੋਂ ਡਰਦੇ ਡਰਦੇ) ਆਪੋ ਆਪਣੇ ਵੇਲੇ ਦਿਨ-ਕੱਟੀ ਕਰ ਕੇ ਚਲੇ ਗਏ ॥੨॥
ਤੂ ਅਥਾਹੁ ਮੋਹਿ ਥਾਹ ਨਾਹਿ ॥ too athaahu mohi thaah naahi. O’ God, You are unfathomable, I cannot know Your limits. ਹੇ ਪ੍ਰਭੂ! ਤੂੰ ਬੜੇ ਡੂੰਘੇ ਜਿਗਰੇ ਵਾਲਾ ਹੈਂ, ਮੈਂ ਤੇਰੀ ਹਾਥ ਨਹੀਂ ਪਾ ਸਕਦਾ।
ਪ੍ਰਭ ਦੀਨਾ ਨਾਥ ਦੁਖੁ ਕਹਉ ਕਾਹਿ ॥ parabh deenaa naath dukh kaha-o kaahi. O’ God, the master of the meek, unto whom should I tell my sorrow? ਹੇ ਦੀਨਾ ਦੇ ਨਾਥ ਪ੍ਰਭੂ! ਮੈਂ ਆਪਣੇ ਦੁਖੜੇ ਹੋਰ ਕਿਸ ਨੂੰ ਦੱਸਾਂ?
ਮੋਰੋ ਜਨਮ ਮਰਨ ਦੁਖੁ ਆਥਿ ਧੀਰ ॥ moro janam maran dukh aath Dheer. Please save me from the misery of my life (from birth to death), which has arisen from the love for the materialism, ਮਾਇਆ ਤੋਂ ਪੈਦਾ ਹੋਇਆ ਇਹ ਮੇਰਾ ਸਾਰੀ ਉਮਰ (ਜਨਮ ਤੋਂ ਲੈ ਕੇ ਮਰਨ ਤਕ) ਦਾ ਦੁੱਖ ਦੂਰ ਕਰ,
ਸੁਖ ਸਾਗਰ ਗੁਨ ਰਉ ਕਬੀਰ ॥੩॥੫॥ sukh saagar gun ra-o kabeer. ||3||5|| so that I, the kabir, may keep uttering the praises of God, the ocean of peace. ||3||5|| ਤਾਂ ਜੁ ਮੈਂ ਕਬੀਰ ਤੇਰੇ ਗੁਣ ਚੇਤੇ ਕਰ ਸਕਾਂ ॥੩॥੫॥
ਨਾਇਕੁ ਏਕੁ ਬਨਜਾਰੇ ਪਾਚ ॥ naa-ik ayk banjaaray paach. The human being is like a merchant and five sense organs are like the traders. ਜੀਵ (ਮਾਨੋ) ਇਕ ਸ਼ਾਹ ਹੈ, ਪੰਜ ਗਿਆਨ-ਇੰਦਰੇ (ਇਸ ਸ਼ਾਹ ਦੇ ਨਾਲ) ਵਣਜਾਰੇ ਹਨ।
ਬਰਧ ਪਚੀਸਕ ਸੰਗੁ ਕਾਚ ॥ baraDh pacheesak sang kaach. These traders are carrying the merchandise of basic elements of nature on twenty five oxen, but the association between the traders and the merchandise is false. ਜੋ ਪਚੀਆਂ ਬਲਦਾਂ ਉਤੇ ਪ੍ਰਕ੍ਰਿਤੀਆਂ ਦਾ ਮਾਲ ਆਪਣੇ ਨਾਲ ਲਈ ਜਾਂਦੇ ਹਨ। ਪਰ ਇਹ ਸਾਰਾ ਸਾਥ ਕੱਚਾ ਹੀ ਹੈ।
ਨਉ ਬਹੀਆਂ ਦਸ ਗੋਨਿ ਆਹਿ ॥ na-o bahee-aaN das gon aahi. This merchandise is carried with the help of nine poles (nine openings of the body) in ten bags (the breaths). ਨੌ ਗੋਲਕਾਂ (ਮਾਨੋ) ਚੁਆੜੀਆਂ ਹਨ, ਦਸ ਇੰਦਰੇ ਛੱਟਾਂ ਹਨ,
ਕਸਨਿ ਬਹਤਰਿ ਲਾਗੀ ਤਾਹਿ ॥੧॥ kasan bahtar laagee taahi. ||1|| These bags are tightened with seventy two strings (the seventy two main arteries in the human body) ||1|| ਬਹੱਤਰ ਨਾੜੀਆਂ (ਛੱਟਾਂ ਸੀਉਣ ਲਈ) ਸੇਬੇ ਹਨ ਜੋ ਇਹਨਾਂ (ਇੰਦਰੇ-ਰੂਪ ਛੱਟਾਂ) ਨੂੰ ਲੱਗੀਆਂ ਹੋਈਆਂ ਹਨ ॥੧॥
ਮੋਹਿ ਐਸੇ ਬਨਜ ਸਿਉ ਨਹੀਨ ਕਾਜੁ ॥ mohi aisay banaj si-o naheen kaaj. I don’t have anything to do with such a trade, ਮੈਨੂੰ ਅਜਿਹਾ ਵਣਜ ਕਰਨ ਦੀ ਲੋੜ ਨਹੀਂ,


© 2017 SGGS ONLINE
error: Content is protected !!
Scroll to Top