Guru Granth Sahib Translation Project

Guru granth sahib page-1274

Page 1274

ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥ kaagad kot ih jag hai bapuro rangan chihan chaturaa-ee. This poor world is like a fortress of paper which God has wisely shaped and embellished. ਇਹ ਜਗਤ ਵਿਚਾਰਾ (ਮਾਨੋ) ਕਾਗ਼ਜ਼ਾਂ ਦਾ ਕਿਲ੍ਹਾ ਹੈ ਜਿਸ ਨੂੰ (ਪ੍ਰਭੂ ਨੇ ਆਪਣੀ) ਸਿਆਣਪ ਨਾਲ ਸਜਾਵਟ ਤੇ ਰੂਪ-ਰੇਖਾ ਦਿੱਤੀ ਹੋਈ ਹੈ,
ਨਾਨੑੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈ ॥੪॥ naanHee see boond pavan pat khovai janam marai khin taa-eeN. ||4|| Just as a tiny drop of rain or a slight puff of wind obliterates the splendor of the paper fortress, similarly this world is born and dies in an instant. ||4|| ਜਿਵੇਂ ਇਕ ਨਿੱਕੀ ਜਿਹੀ ਬੂੰਦ ਜਾਂ ਹਵਾ ਦਾ ਝੋਲਾ ਕਾਗ਼ਜ਼ ਦੇ ਕਿਲ੍ਹੇ ਦੀ ਸੋਭਾ ਗਵਾ ਦੇਂਦਾ ਹੈ, ਤਿਵੇਂ ਇਹ ਜਗਤ ਪਲ ਵਿਚ ਜੰਮਦਾ ਤੇ ਮਰਦਾ ਹੈ ॥੪॥
ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥ nadee upkhanth jaisay ghar tarvar sarpan ghar ghar maahee. Just as there is a house or a tree on the bank of a river and a serpent is living inside the house, ਜਿਸ ਤਰ੍ਹਾਂ ਦਰਿਆ ਦੇ ਕਿਨਾਰੇ ਦੇ ਲਾਗੇ ਮਕਾਨ ਜਾ ਬਿਰਛ ਹੁੰਦਾ ਹੈ ਜਾਂ ਗ੍ਰਹਿ ਅੰਦਰ ਨਾਗਨੀ ਦੀ ਖੁੰਡ ਹੈ,
ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥ ultee nadee kahaaN ghar tarvar sarpan dasai doojaa man maaNhee. ||5|| when the river overflows, one does not know where the house or the tree might go, the serpent might also bite; similarly one with duality in his mind experiences spiritual deterioration.||5|| ਜਦੋਂ ਨਦੀ ਦਾ ਵੇਗ ਉਲਟਦਾ ਹੈ ਤਾਂ ਨਾਹ ਉਹ ਘਰ ਰਹਿ ਜਾਂਦਾ ਹੈ ਨਾਹ ਉਹ ਰੁੱਖ ਰਹਿ ਜਾਂਦਾ ਹੈ, ਸਪਣੀ ਡੰਗ ਮਾਰ ਹੀ ਦੇਂਦੀ ਹੈ।ਇਸੇ ਤਰ੍ਹਾਂ ਜਿਸ ਮਨੁੱਖ ਦੇ ਮਨ ਵਿਚ ਦੂਜੀ ਝਾਕ ਹੈ , ਇਹ ਦੂਜੀ ਝਾਕ ਆਤਮਕ ਮੌਤ ਲਿਆਉਂਦੀ ਹੈ ॥੫॥
ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥ gaarurh gur gi-aan Dhi-aan gur bachnee bikhi-aa gurmat jaaree. The Guru’s teachings and contemplation are like the Garuda mantra, an antidote for the snake bite; one who has this mantra, burns away the love for Mays with the Guru’s word. ਗੁਰੂ ਤੋਂ ਮਿਲਿਆ ਹੋਇਆ ਗਿਆਨ, ਗੁਰੂ ਦੇ ਬਚਨਾਂ ਦੀ ਰਾਹੀਂ (ਪ੍ਰਭੂ-ਚਰਨਾਂ ਵਿਚ) ਜੁੜੀ ਸੁਰਤ, ਮਾਨੋ, ਸੱਪ ਨੂੰ ਕੀਲਣ ਵਾਲਾ ਮੰਤਰ ਹੈ। ਜਿਸ ਦੇ ਪਾਸ ਭੀ ਇਹ ਮੰਤਰ ਹੈ ਉਸ ਨੇ ਗੁਰੂ ਦੀ ਮੱਤ ਦੀ ਬਰਕਤਿ ਨਾਲ ਮਾਇਆ (ਸਪਣੀ ਦਾ ਜ਼ਹਰ) ਸਾੜ ਲਿਆ ਹੈ।
ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥ man tan hayNv bha-ay sach paa-i-aa har kee bhagat niraaree. ||6|| The devotional worship to God is a unique gift; one who has this gift, realizes the eternal God and his mind and body become peaceful and tranquil. ||6|| (ਵੇਖੋ!) ਪਰਮਾਤਮਾ ਦੀ ਭਗਤੀ (ਇਕ) ਅਨੋਖੀ (ਦਾਤਿ) ਹੈ, ਜਿਸ ਮਨੁੱਖ ਨੇ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ (ਹਿਰਦੇ ਵਿਚ) ਵਸਾ ਲਿਆ ਹੈ ਉਸ ਦਾ ਮਨ ਉਸ ਦਾ ਸਰੀਰ (ਭਾਵ, ਇੰਦ੍ਰੇ) ਬਰਫ਼ ਵਰਗਾ ਸੀਤਲ ਹੋ ਜਾਂਦਾ ਹੈ ॥੬॥
ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥ jaytee hai taytee tuDh jaachai too sarab jee-aaN da-i-aalaa. O’ God, however large this universe is, they all beg from You and You are the benefactor to all beings. (ਹੇ ਪ੍ਰਭੂ!) ਜਿਤਨੀ ਲੁਕਾਈ ਹੈ ਸਾਰੀ ਹੀ ਤੈਥੋਂ (ਸਭ ਪਦਾਰਥ) ਮੰਗਦੀ ਹੈ, ਤੂੰ ਸਭ ਜੀਵਾਂ ਉਤੇ ਦਇਆ ਕਰਨ ਵਾਲਾ ਹੈਂ।
ਤੁਮ੍ਹ੍ਹਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥ tumHree saran paray pat raakho saach milai gopaalaa. ||7|| O’ God, I have sought Your refuge; please save my honor and bless me with Your eternal Naam. ||7|| ਹੇ ਗੋਪਾਲ! ਮੈਂ ਤੇਰੀ ਸਰਨ ਪਿਆ ਹਾਂ, ਮੇਰੀ ਇੱਜ਼ਤ ਰੱਖ ਲੈ, (ਮਿਹਰ ਕਰ) ਮੈਨੂੰ ਤੇਰਾ ਸਦਾ-ਥਿਰ ਰਹਿਣ ਵਾਲਾ ਨਾਮ ਮਿਲ ਜਾਏ ॥੭॥
ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥ baaDhee DhanDh anDh nahee soojhai baDhik karam kamaavai. Bound in worldly affairs, this spiritually ignorant world does not understand the righteous living and keeps on committing cruel deeds. ਮਾਇਆ ਦੇ ਧੰਧੇ ਵਿਚ ਬੱਝੀ ਹੋਈ ਲੁਕਾਈ (ਆਤਮਕ ਜੀਵਨ ਵਲੋਂ) ਅੰਨ੍ਹੀ ਹੋਈ ਪਈ ਹੈ (ਸਹੀ ਜੀਵਨ-ਜੁਗਤਿ ਬਾਰੇ ਇਸ ਨੂੰ) ਕੁਝ ਭੀ ਨਹੀਂ ਸੁੱਝਦਾ, (ਤਾਹੀਏਂ) ਨਿਰਦਈ ਕੰਮ ਕਰਦੀ ਜਾ ਰਹੀ ਹੈ।
ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥ satgur milai ta soojhas boojhas sach man gi-aan samaavai. ||8|| When one meets the true Guru, then he understands and reflects on living righteously, and the divine wisdom enshrines in his mind. ||8|| ਜੇ ਜੀਵ ਗੁਰੂ ਨੂੰ ਮਿਲ ਪਏ ਤਾਂ ਇਸ (ਆਤਮਕ ਜੀਵਨ ਬਾਰੇ) ਸਮਝ ਆ ਜਾਂਦੀ ਹੈ, ਇਸ ਦੇ ਮਨ ਵਿਚ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਜਾਣ-ਪਛਾਣ ਟਿੱਕ ਜਾਂਦੀ ਹੈ ॥੮॥
ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥ nirgun dayh saach bin kaachee mai poochha-o gur apnaa. Without the eternal Naam, the unvirtuous human body remains in the cycle of birth and death; but I follow my Guru’s teachings about righteous living. ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਨਾਮ ਤੋਂ ਬਿਨਾ ਗੁਣ-ਹੀਨ ਮਨੁੱਖਾ ਸਰੀਰ ਕੱਚਾ ਹੀ ਰਹਿੰਦਾ ਹੈ (ਭਾਵ, ਜੀਵ ਨੂੰ ਜਨਮ ਮਰਨ ਮਿਲਦਾ ਰਹਿੰਦਾ ਹੈ), (ਇਸ ਵਾਸਤੇ ਸਹੀ ਜੀਵਨ-ਰਾਹ ਤੇ ਤੁਰਨ ਵਾਸਤੇ) ਮੈਂ ਆਪਣੇ ਗੁਰੂ ਤੋਂ ਸਿੱਖਿਆ ਲੈਂਦਾ ਹਾਂ,
ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥ naanak so parabh parabhoo dikhaavai bin saachay jag supnaa. ||9||2|| O’ Nanak, the Guru helps us to realize God; without the eternal God’s Name the world is like a dream which does not last long. ||9||2|| ਹੇ ਨਾਨਕ! ਗੁਰੂ ਪਰਮਾਤਮਾ ਦਾ ਦੀਦਾਰ ਕਰਾ ਦੇਂਦਾ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ ਜਗਤ ਸੁਪਨੇ ਵਾਂਗ ਹੀ ਹੈ (ਭਾਵ, ਜਿਵੇਂ ਸੁਪਨੇ ਵਿਚ ਵੇਖੇ ਹੋਏ ਪਦਾਰਥ ਜਾਗ ਖੁਲ੍ਹਣ ਤੇ ਅਲੋਪ ਹੋ ਜਾਂਦੇ ਹਨ, ਇਸੇ ਤਰ੍ਹਾਂ ਦੁਨੀਆ ਵਿਚ ਇਕੱਠੇ ਕੀਤੇ ਹੋਏ ਸਾਰੇ ਹੀ ਪਦਾਰਥ ਅੰਤ ਵੇਲੇ ਖੁੱਸ ਜਾਂਦੇ ਹਨ। ਇਕ ਪ੍ਰਭੂ-ਨਾਮ ਹੀ ਪੱਲੇ ਰਹਿ ਸਕਦਾ ਹੈ) ॥੯॥੨॥
ਮਲਾਰ ਮਹਲਾ ੧ ॥ malaar mehlaa 1. Raag Malaar, First Guru:
ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥ chaatrik meen jal hee tay sukh paavahi saaring sabad suhaa-ee. ||1|| Both the rainbird and the fish find happiness only from the water, and a deer gets happiness from the special sound of a bell; similarly, how can I find inner peace when I am separated from the Master-God? ||1|| ਬਬੀਹਾ ਤੇ ਮੱਛੀ ਪਾਣੀ ਤੋਂ ਹੀ ਸੁਖ ਪਾਂਦੇ ਹਨ, ਹਰਨ ਭੀ (ਘੰਡੇ ਹੇੜੇ ਦੇ) ਸ਼ਬਦ ਤੋਂ ਸੁਖ ਲੈਂਦਾ ਹੈ (ਤਾਂ ਫਿਰ ਪਤੀ-ਪ੍ਰਭੂ ਦੇ ਵਿਛੋੜੇ ਵਿਚ ਮੈਂ ਕਿਵੇਂ ਸੁਖੀ ਹੋਣ ਦੀ ਆਸ ਕਰ ਸਕਦੀ ਹਾਂ?) ॥੧॥
ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ ॥ rain babeehaa boli-o mayree maa-ee. ||1|| rahaa-o. O’ my mother, just as the rain bird chirped for that special raindrop during the night, I yearned for the love of my Master-God. ||1||Pause|| ਹੇ ਮੇਰੀ ਮਾਂ! ਸ੍ਵਾਂਤੀ ਬੂੰਦ ਦੀ ਤਾਂਘ ਵਿਚ ਰਾਤੀਂ ਬਬੀਹਾ ਬੜੇ ਵੈਰਾਗ ਵਿਚ ਬੋਲਿਆ ਉਸ ਦੀ ਵਿਲਕਣੀ ਸੁਣ ਕੇ ਮੇਰੇ ਅੰਦਰ ਭੀ ਧ੍ਰੂਹ ਪਈ) ॥੧॥ ਰਹਾਉ ॥
ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥ pari-a si-o pareet na ultai kabhoo jo tai bhaavai saa-ee. ||2|| O’ my Master, if it so pleases You, bless me that my love for You may never end.||2|| ਹੇ ਪ੍ਰਭੂ!) ਜੋ ਤੈਨੂੰ ਭਾਵੇ ਤਾਂ ਮੇਰਾ ਪਿਆਰ ਤੇਰੇ ਨਾਲੋਂ ਕਦੇ ਭੀ ਨਾ ਟੁਟੇ॥੨॥
ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥ need ga-ee ha-umai tan thaakee sach mat ridai samaa-ee. ||3|| Listening to my prayer, God has blessed me, and my slumber of the love for Maya has ended; now my ego has vanished and the love for God’s Name is enshrined in my heart. ||3|| (ਹੇ ਮਾਂ! ਮੇਰੀ ਬੇਨਤੀ ਸੁਣ ਕੇ ਪ੍ਰਭੂ ਨੇ ਮਿਹਰ ਕੀਤੀ) ਮੇਰੇ ਹਿਰਦੇ ਵਿਚ ਉਸ ਸਦਾ-ਥਿਰ ਪ੍ਰੀਤਮ ਦਾ ਨਾਮ ਸਿਮਰਨ ਵਾਲੀ ਮੱਤ ਆ ਟਿਕੀ, ਹੁਣ ਮੇਰੀ ਮਾਇਆ ਦੇ ਮੋਹ ਵਾਲੀ ਨੀਂਦ ਮੁੱਕ ਗਈ ਹੈ, ਮੇਰੇ ਸਰੀਰ ਵਿਚ ਦੀ ਹਉਮੈ ਭੀ ਦੂਰ ਹੋ ਗਈ ਹੈ ॥੩॥
ਰੂਖੀ ਬਿਰਖੀ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥ rookheeN birkheeN ooda-o bhookhaa peevaa naam subhaa-ee. ||4|| Just as a songbird that flies from one tree to another and still remains thirsty, similarly when I go to various holy places, I remain hungry for Naam, but now I am lovingly drinking the nectar of God’s Name. ||4|| ਮੈਂ ਰੁੱਖਾਂ ਬਿਰਖਾਂ ਤੇ ਉੱਡ ਉੱਡ ਕੇ ਜਾਂਦਾ ਹਾਂ ਪਰ (ਸ੍ਵਾਂਤੀ ਬੂੰਦ ਤੋਂ ਬਿਨਾ) ਭੁੱਖਾ (ਪਿਆਸਾ) ਹੀ ਹਾਂ!ਹੁਣ) ਮੈਂ ਬੜੇ ਪਿਆਰ ਨਾਲ ਪਰਮਾਤਮਾ-ਪਤੀ ਦਾ ਨਾਮ-ਅੰਮ੍ਰਿਤ ਪੀ ਰਹੀ ਹਾਂ ॥੪॥
ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥ lochan taar laltaa billaatee darsan pi-aas rajaa-ee. ||5|| There is a craving in me for the blessed vision of God, the Master of His will, and my tongue bewails for Him. ||5|| ਰਜ਼ਾ ਦੇ ਮਾਲਕ ਪ੍ਰਭੂ ਦੇ ਦੀਦਾਰ ਦੀ (ਮੇਰੇ ਅੰਦਰ) ਬੜੀ ਤਾਂਘ ਹੈ, ਮੇਰੀ ਜੀਭ (ਉਸ ਦੇ ਦਰਸਨ ਲਈ) ਤਰਲੇ ਲੈ ਰਹੀ ਹੈ, ॥੫॥
ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥੬॥ pari-a bin seegaar karee taytaa tan taapai kaapar ang na suhaa-ee. ||6|| Without the beloved Master-God, the more I try to embellish myself with decorations, the more my body feels pain and no clothes seem pleasing. ||6|| ਪਿਆਰੇ ਪ੍ਰਭੂ-ਪਤੀ ਤੋਂ ਬਿਨਾ ਮੈਂ ਜਿਤਨਾ ਭੀ ਸਿੰਗਾਰ ਕਰਦੀ ਹਾਂ ਉਤਨਾ ਹੀ (ਵਧੀਕ) ਮੇਰਾ ਸਰੀਰ (ਸੁਖੀ ਹੋਣ ਦੇ ਥਾਂ) ਤਪਦਾ ਹੈ। (ਚੰਗੇ ਤੋਂ ਚੰਗਾ ਭੀ) ਕੱਪੜਾ (ਮੈਨੂੰ ਆਪਣੇ) ਸਰੀਰ ਉਤੇ ਸੁਖਾਂਦਾ ਨਹੀਂ ਹੈ ॥੬॥
ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨੀਦ ਨ ਪਾਈ ॥੭॥ apnay pi-aaray bin ik khin reh na sakNa-u bin milay neeNd na paa-ee. ||7|| I cannot remain calm even for a moment without my Beloved God; and I am not at peace without visualizing Him. ||7|| (ਹੇ ਮਾਂ!) ਆਪਣੇ ਪਿਆਰੇ ਤੋਂ ਬਿਨਾ ਮੈਂ (ਇਕ) ਪਲ ਭਰ ਭੀ (ਸ਼ਾਂਤ-ਚਿੱਤ) ਨਹੀਂ ਰਹਿ ਸਕਦੀ, ਪ੍ਰਭੂ-ਪਤੀ ਨੂੰ ਮਿਲਣ ਤੋਂ ਬਿਨਾ ਮੈਨੂੰ ਨੀਂਦ ਨਹੀਂ ਪੈਂਦੀ (ਸ਼ਾਂਤੀ ਨਹੀਂ ਆਉਂਦੀ) ॥੭॥
ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥ pir najeek na boojhai bapurhee satgur dee-aa dikhaa-ee. ||8|| The poor human being does not realize that his Master-God is always present near him; however, the Guru has made him realize God within him. ||8|| ਪ੍ਰਭੂ-ਪਤੀ ਤਾਂ (ਹਰੇਕ ਜੀਵ-ਇਸਤ੍ਰੀ ਦੇ) ਨੇੜੇ (ਵੱਸਦਾ) ਹੈ; ਪਰ ਭਾਗ-ਹੀਣ ਨੂੰ ਇਹ ਸਮਝ ਨਹੀਂ ਆਉਂਦੀ। (ਸੁਭਾਗਣ) ਨੂੰ (ਉਸ ਦੇ ਅੰਦਰ ਹੀ ਪਰਮਾਤਮਾ) ਵਿਖਾ ਦਿੱਤਾ ਹੈ ॥੮॥
ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥ sahj mili-aa tab hee sukh paa-i-aa tarisnaa sabad bujhaa-ee. ||9|| One who is in the state of spiritual poise, realized the Master-God, attained inner-peace and the Guru’s word quenched his fierce worldly desires. ||9|| ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ (ਟਿੱਕ ਗਈ ਉਸਨੂੰ ਪ੍ਰਭੂ-ਪਤੀ) ਮਿਲ ਪਿਆ, ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ, ਗੁਰੂ ਦੇ ਸ਼ਬਦ ਨੇ ਉਸ ਦੀ ਤ੍ਰਿਸ਼ਨਾ (ਦੀ ਅੱਗ) ਬੁਝਾ ਦਿੱਤੀ ॥੯॥
ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥੧੦॥੩॥ kaho naanak tujh tay man maani-aa keemat kahan na jaa-ee. ||10||3|| O’ Nanak. say! O’ God, by Your grace, my mind is appeased with You; the worth of the spiritual bliss of Your remembrance cannot be described. ||10||3|| ਹੇ ਨਾਨਕ! ਆਖ-ਹੇ ਪ੍ਰਭੂ! ਤੇਰੀ ਮਿਹਰ ਨਾਲ ਮੇਰਾ ਮਨ (ਤੇਰੀ ਯਾਦ ਵਿਚ) ਗਿੱਝ ਗਿਆ ਹੈ (ਤੇ ਮੇਰੇ ਅੰਦਰ ਅਜੇਹਾ ਆਤਮਕ ਆਨੰਦ ਬਣ ਗਿਆ ਹੈ ਜਿਸ ਦਾ) ਮੁੱਲ ਨਹੀਂ ਪਾਇਆ ਜਾ ਸਕਦਾ ॥੧੦॥੩॥
ਮਲਾਰ ਮਹਲਾ ੧ ਅਸਟਪਦੀਆ ਘਰੁ ੨ malaar mehlaa 1 asatpadee-aa ghar 2 Raag Malaar, First Guru, Ashtapadees (eight stanzas), Second Beat:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਅਖਲੀ ਊਂਡੀ ਜਲੁ ਭਰ ਨਾਲਿ ॥ akhlee ooNdee jal bhar naal. An Akhali (a flamingo) may fly up in the sky where it can’t get water because water is in the ocean; similarly one flying high with ego can’t have inner peace. ਜੇ ਲਮਢੀਂਗ ( ਪੰਛੀ) ਉੱਚੇ ਆਕਾਸ਼ ਵਿਚ ਉੱਡ ਰਿਹਾ ਹੈ (ਉਥੇ ਉੱਡਦੇ ਨੂੰ ਪਾਣੀ ਨਹੀਂ ਮਿਲ ਸਕਦਾ ਕਿਉਂਕਿ) ਪਾਣੀ ਸਮੁੰਦਰ ਵਿਚ ਹੈ (ਆਤਮਕ ਸ਼ਾਂਤੀ ਉਸ ਮਨੁੱਖ ਨੂੰ ਪ੍ਰਾਪਤ ਨਹੀਂ ਹੋ ਸਕਦੀ ਜਿਸ ਦਾ ਦਿਮਾਗ਼ ਮਾਇਆ ਆਦਿਕ ਦੇ ਅਹੰਕਾਰ ਵਿਚ ਅਸਮਾਨੀਂ ਚੜ੍ਹਿਆ ਹੋਇਆ ਹੋਵੇ)।
ਡੂਗਰੁ ਊਚਉ ਗੜੁ ਪਾਤਾਲਿ ॥ doogar oocha-o garh paataal. The mountain of ego is high and the fortress of the holy congregation is at a very low level; one climbing the mountain of ego, can’t attain humility. ਕਿਲ੍ਹਾ ਪਾਤਾਲ ਵਿਚ ਹੈ, ਪਰ ਪਹਾੜ (ਦਾ ਪੈਂਡਾ) ਉੱਚਾ ਹੈ (ਜੇ ਮਨੁੱਖ ਹਉਮੈ ਅਹੰਕਾਰ ਦੇ ਪਹਾੜ ਉਤੇ ਚੜ੍ਹ ਰਿਹਾ ਹੈ ਉਸ ਨੂੰ ਕਾਮਾਦਿਕ ਵੈਰੀਆਂ ਤੋਂ ਬਚਣ ਲਈ ਕੋਈ ਸਤਸੰਗ ਆਦਿਕ ਦਾ ਆਸਰਾ ਨਹੀਂ ਮਿਲ ਸਕਦਾ।
ਸਾਗਰੁ ਸੀਤਲੁ ਗੁਰ ਸਬਦ ਵੀਚਾਰਿ ॥ saagar seetal gur sabad veechaar. The burning world-ocean of vices becomes a soothing cold ocean by reflecting on the Guru’s divine word, ਗੁਰੂ ਦੇ ਸ਼ਬਦ ਦੀ ਵਿਚਾਰ ਕੀਤਿਆਂ ਸੰਸਾਰ-ਸਮੁੰਦਰ (ਜੋ ਵਿਕਾਰਾਂ ਦੀ ਅੱਗ ਨਾਲ ਤਪ ਰਿਹਾ ਹੈ) ਠੰਢਾ-ਠਾਰ ਹੋ ਜਾਂਦਾ ਹੈ,
ਮਾਰਗੁ ਮੁਕਤਾ ਹਉਮੈ ਮਾਰਿ ॥੧॥ maarag muktaa ha-umai maar. ||1|| and one’s path of spiritual journey opens up (vices no longer remain an obstacle) by eradicating the ego. ||1|| ਹਉਮੈ ਮਾਰਿਆਂ ਜੀਵਨ ਦਾ ਰਸਤਾ ਖੁਲ੍ਹਾ ਹੋ ਜਾਂਦਾ ਹੈ (ਵਿਕਾਰਾਂ ਦੀ ਰੁਕਾਵਟ ਨਹੀਂ ਰਹਿੰਦੀ) ॥੧॥
ਮੈ ਅੰਧੁਲੇ ਨਾਵੈ ਕੀ ਜੋਤਿ ॥ mai anDhulay naavai kee jot. blinded by the love for materialism, have been spiritually enlightened with the illumination of God’s Name. ਮੈਨੂੰ ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਨੂੰ ਪਰਮਾਤਮਾ ਦੇ ਨਾਮ ਦਾ ਚਾਨਣ ਮਿਲ ਗਿਆ ਹੈ।
ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥ ਰਹਾਉ ॥ naam aDhaar chalaa gur kai bhai bhayt. ||1|| rahaa-o. and now I lean on the support of God’s Name, and follow the secrets of spiritual life as taught by the Guru by staying in his revered fear. ||1||Pause|| ਹੁਣ ਮੈਂ (ਜੀਵਨ-ਪੰਧ ਵਿਚ) ਪ੍ਰਭੂ ਦੇ ਨਾਮ ਦੇ ਆਸਰੇ ਤੁਰਦਾ ਹਾਂ, ਗੁਰੂ ਦੇ ਡਰ-ਅਦਬ ਵਿਚ ਰਹਿ ਕੇ ਤੁਰਦਾ ਹਾਂ, (ਜੀਵਨ-ਔਕੜਾਂ ਬਾਰੇ) ਗੁਰੂ ਦੇ ਸਮਝਾਏ ਹੋਏ ਭੇਦ ਦੀ ਸਹਾਇਤਾ ਨਾਲ ਤੁਰਦਾ ਹਾਂ ॥੧॥ ਰਹਾਉ ॥


© 2017 SGGS ONLINE
error: Content is protected !!
Scroll to Top