Page 1279

ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥
manmukh doojee taraf hai vaykhhu nadar nihaal.
If we see carefully, it becomes apparent that the self-willed person‘s life is opposite to the life of the Guru’s follower.
ਪਰ, ਗਹੁ ਨਾਲ ਤੱਕ ਕੇ ਵੇਖੋ, ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਦੂਜਾ ਪਾਸਾ ਹੁੰਦਾ ਹੈ (ਭਾਵ, ਉਸ ਦੀ ਹਾਲਤ ਇਸ ਦੇ ਉਲਟ ਹੁੰਦੀ ਹੈ)।

ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥
faahee faathay mirag ji-o sir deesai jamkaal.
The self-willed person always experiences the fear of death hovering over his head like a deer caught in the noose of death.
ਫਾਹੀ ਵਿਚ ਫਸੇ ਹਰਨ ਵਾਂਗ ਜਮਕਾਲ (ਭਾਵ, ਮੌਤ ਦਾ ਡਰ) ਸਦਾ ਉਸ ਦੇ ਸਿਰ ਉੱਤੇ (ਖੜਾ) ਦਿੱਸਦਾ ਹੈ l

ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥
khuDhi-aa tarisnaa nindaa buree kaam kroDh vikraal.
The yearning for Maya, the worldly desires, slander, lust, and dreadful anger always torture him,
(ਮਾਇਆ ਦੀ) ਚੰਦਰੀ ਭੁੱਖ ਤ੍ਰਿਸਨਾ ਤੇ ਨਿੰਦਿਆ, ਕਾਮ ਤੇ ਡਰਾਉਣਾ ਕ੍ਰੋਧ (ਉਸ ਨੂੰ ਸਦਾ ਸਤਾਂਦੇ ਹਨ),

ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥
aynee akhee nadar na aavee jichar sabad na karay beechaar.
but he cannot see this situation with his eyes so long as he does not reflect on the Guru’s word.
ਪਰ ਇਹ ਹਾਲਤ ਉਸ ਨੂੰ ਇਹਨਾਂ ਅੱਖਾਂ ਨਾਲ (ਤਦ ਤਕ) ਨਹੀਂ ਦਿੱਸਦੀ ਜਦ ਤਕ ਉਹ ਗੁਰ-ਸ਼ਬਦ ਵਿਚ ਵਿਚਾਰ ਨਹੀਂ ਕਰਦਾ।

ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥
tuDh bhaavai santokhee-aaN chookai aal janjaal.
O’ God, when it pleases You, one goes into contentment and all the worldly entanglements come to an end.
(ਹੇ ਪ੍ਰਭੂ!) ਜਦੋਂ ਤੈਨੂੰ ਭਾਵੇ ਤਾਂ (ਇਹ ਅੱਖਾਂ) ਸੰਤੋਖ ਵਿਚ ਆਉਂਦੀਆਂ ਹਨ (ਭਾਵ, ਖੁਧਿਆ ਤ੍ਰਿਸਨਾ ਮਿਟਦੀ ਹੈ) ਤੇ ਘਰ ਦਾ ਜੰਜਾਲ ਮੁੱਕਦਾ ਹੈ।

ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥
mool rahai gur sayvi-ai gur pa-orhee bohith.
By following the Guru’s teachings, his capital of breaths remains secured; the Guru’s teaching is like a ladder and ship to cross the world ocean of vices.
ਗੁਰੂ ਨੂੰ ਸੇਵਿਆਂ (ਗੁਰੂ ਦੇ ਹੁਕਮ ਵਿਚ ਤੁਰਿਆਂ) ਜੀਵ ਦੀ ਨਾਮ-ਰੂਪ ਰਾਸ ਬਚੀ ਰਹਿੰਦੀ ਹੈ, ਗੁਰੂ ਦੀ ਪਉੜੀ (ਭਾਵ, ਸਿਮਰਨ) ਦੀ ਰਾਹੀਂ (ਨਾਮ-ਰੂਪੀ) ਜਹਾਜ਼ ਪ੍ਰਾਪਤ ਹੋ ਜਾਂਦਾ ਹੈ।

ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥
naanak lagee tat lai tooN sachaa man sach. ||1||
O’ Nanak, one who lovingly remembers God, finds the essence of reality: O’ God, You are eternal and manifest in the heart. ||1||
ਹੇ ਨਾਨਕ! ਜੋ ਜੀਵ-ਇਸਤ੍ਰੀ (ਇਸ ਸਿਮਰਨ-ਰੂਪ ਗੁਰ-ਪਉੜੀ ਨੂੰ) ਸੰਭਾਲਦੀ ਹੈ ਉਹ ਅਸਲੀਅਤ ਲੱਭ ਲੈਂਦੀ ਹੈ। ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਉਸ ਦੇ ਮਨ ਵਿਚ ਸਦਾ ਲਈ ਆ ਵੱਸਦਾ ਹੈਂ ॥੧॥

ਮਹਲਾ ੧ ॥
mehlaa 1.
First Guru:

ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥
hayko paaDhar hayk dar gur pa-orhee nij thaan.
God’s abode is the only place, which one can truly call his own, and the only way to get there is remembrance of God through the Guru’s teachings.
ਉਸ ਪ੍ਰਭੂ ਦਾ ਇਕ ਦਰ ਹੀ ਜੀਵ ਦਾ ਨਿਰੋਲ ਆਪਣਾ ਥਾਂ ਹੈ (ਇਸ ‘ਦਰ’ ਤਕ ਅੱਪੜਨ ਲਈ ਗੁਰੂ ਦੀ ਪਉੜੀ (ਸਿਮਰਨ) ਹੀ ਇਕੋ ਸਿੱਧਾ ਰਸਤਾ ਹੈ,

ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥੨॥
roorha-o thaakur naankaa sabh sukh saacha-o naam. ||2||
O’ Nanak, God is the only graceful sustainer, and lovingly remembering His Name is the source of all comforts. ||2||
ਹੇ ਨਾਨਕ! (ਇਕ ਪ੍ਰਭੂ ਹੀ) ਸੋਹਣਾ ਪਾਲਣਹਾਰ ਖਸਮ ਹੈ(ਉਸ ਪ੍ਰਭੂ ਦਾ) ਸੱਚਾ ਨਾਮ (ਸਿਮਰਨਾ) ਹੀ ਸਾਰੇ ਸੁਖਾਂ (ਦਾ ਮੂਲ) ਹੈ ॥੨॥

ਪਉੜੀ ॥
pa-orhee.
Pauree:

ਆਪੀਨ੍ਹ੍ਹੈ ਆਪੁ ਸਾਜਿ ਆਪੁ ਪਛਾਣਿਆ ॥
aapeenHai aap saaj aap pachhaani-aa.
God manifested Himself after creating His tangible form from the intangible form,
(ਪ੍ਰਭੂ ਨੇ) ਆਪ ਹੀ ਆਪਣੇ ਆਪ ਨੂੰ ਪਰਗਟ ਕਰ ਕੇ ਆਪਣਾ ਅਸਲਾ ਸਮਝਿਆ ਹੈ,

ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥
ambar Dharat vichhorh chando-aa taani-aa.
and by separating the sky and the earth, He has spread the sky like a canopy over His throne;
ਆਕਾਸ਼ ਤੇ ਧਰਤੀ ਨੂੰ ਵਖੋ-ਵਖ ਕਰ ਕੇ (ਇਹ ਆਕਾਸ਼ ਉਸ ਨੇ ਮਾਨੋ, ਆਪਣੇ ਤਖ਼ਤ ਉਤੇ) ਚੰਦੋਆ ਤਾਣਿਆ ਹੋਇਆ ਹੈ;

ਵਿਣੁ ਥੰਮ੍ਹ੍ਹਾ ਗਗਨੁ ਰਹਾਇ ਸਬਦੁ ਨੀਸਾਣਿਆ ॥
vin thamHaa gagan rahaa-ay sabad neesaani-aa.
by supporting the sky over the world without pillars, He has beaten the drum of the supremacy of His command;
(ਸਾਰੇ ਜਗਤ-ਰੂਪ ਦਰਬਾਰ ਉਤੇ) ਆਕਾਸ਼ ਨੂੰ ਥੰਮ੍ਹਾਂ ਤੋਂ ਬਿਨਾ ਟਿਕਾ ਕੇ ਆਪਣੇ ਹੁਕਮ ਨੂੰ ਨਗਾਰਾ ਬਣਾਇਆ ਹੈਂ;

ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥
sooraj chand upaa-ay jot samaani-aa.
Creating the sun and the moon, He has infused His divine light into them;
ਸੂਰਜ ਅਤੇ ਚੰਦ੍ਰਮਾ ਬਣਾ ਕੇ (ਉਨ੍ਹਾਂ ਵਿਚ ਆਪਣੀ) ਜੋਤਿ ਟਿਕਾਈ ਹੈ;

ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥
kee-ay raat dinant choj vidaani-aa.
He then did many other amazing wonders like creating days and nights.
(ਜੀਵਾਂ ਦੇ ਵਿਹਾਰ-ਕਾਰ ਲਈ) ਰਾਤ ਤੇ ਦਿਨ (-ਰੂਪ) ਅਚਰਜ ਤਮਾਸ਼ੇ ਬਣਾ ਦਿੱਤੇ ਹਨ।

ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥
tirath Dharam veechaar naavan purbaani-aa.
He Himself has put the thoughts of religious rituals such as bathing at sacred shrines of pilgrimage during auspicious occasions.
ਪੁਰਬਾਂ ਸਮੇ ਤੀਰਥਾਂ ਉਤੇ ਨ੍ਹਾਉਣ ਆਦਿਕ ਧਰਮਾਂ ਦੇ ਖ਼ਿਆਲ ਭੀ ਪ੍ਰਭੂ ਨੇ ਆਪ ਹੀ ਜੀਵਾਂ ਦੇ ਅੰਦਰ ਪੈਦਾ ਕੀਤੇ ਹਨ।

ਤੁਧੁ ਅਵਰੁ ਨ ਕੋਇ ਕਿ ਆਖਿ ਵਖਾਣਿਆ ॥
tuDh sar avar na ko-ay ke aakh vakhaani-aa.
O’ God, there is no one like You; what can we say about this strange play?
(ਹੇ ਪ੍ਰਭੂ!) ਤੇਰੇ ਵਰਗਾ ਹੋਰ ਕੋਈ ਨਹੀਂ ਹੈ, (ਤੇਰੀ ਇਸ ਅਸਰਜ ਖੇਡ ਦਾ) ਕੀਹ ਬਿਆਨ ਕਰੀਏ?

ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥
sachai takhat nivaas hor aavan jaani-aa. ||1||
O’ God! You alone are eternal, the rest of the univesrse is subjected to the creation and destruction. ||1||
ਤੂੰ ਤਾਂ ਸਦਾ ਕਾਇਮ ਰਹਿਣ ਵਾਲੇ ਤਖ਼ਤ ਉਤੇ ਬੈਠਾ ਹੈਂ ਤੇ ਹੋਰ (ਸ੍ਰਿਸ਼ਟੀ) ਜੰਮਦੀ ਹੈ (ਪੈਦਾ ਹੁੰਦੀ ਹੈ ਤੇ ਨਾਸ ਹੁੰਦੀ ਹੈ) ॥੧॥

ਸਲੋਕ ਮਃ ੧ ॥
salok mehlaa 1.
Shalok, First Guru:

ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥
naanak saavan jay vasai chahu omaahaa ho-ay.
O’ Nanak, when it rains in the month of Saawan, it gives joy to four kinds of creatures,
ਹੇ ਨਾਨਕ! ਜੇ ਸਾਵਣ ਦੇ ਮਹੀਨੇ ਮੀਂਹ ਪਏ ਤਾਂ ਚਾਰ ਧਿਰਾਂ ਨੂੰ ਚਾਉ ਹੁੰਦਾ ਹੈ,

ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ॥੧॥
naagaaN mirgaaN machhee-aaN rasee-aaN ghar Dhan ho-ay. ||1||
the snakes, the deer, the fish, and those revelers who have wealth in their home (to afford such delights). ||1||
ਸੱਪਾਂ ਨੂੰ ਹਰਨਾਂ ਨੂੰ, ਮੱਛੀਆਂ ਨੂੰ ਤੇ ਰਸਾਂ ਦੇ ਆਸ਼ਕਾਂ ਨੂੰ ਜਿਨ੍ਹਾਂ ਦੇ ਘਰ ਵਿਚ (ਰਸ ਮਾਨਣ ਲਈ) ਧਨ ਹੋਵੇ ॥੧॥

ਮਃ ੧ ॥
mehlaa 1.
First Guru:

ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥
naanak saavan jay vasai chahu vaychhorhaa ho-ay.
O’ Nanak, when it rains in the month of Saawan, it brings departure from joy to four kinds of creatures:
ਹੇ ਨਾਨਕ! ਸਾਵਣ ਵਿਚ ਜੇ ਮੀਂਹ ਪਏ ਤਾਂ ਚਾਰ ਧਿਰਾਂ ਨੂੰ (ਉਮਾਹ ਤੋਂ) ਵਿਛੋੜਾ (ਭੀ, ਭਾਵ, ਦੁੱਖ ਭੀ) ਹੁੰਦਾ ਹੈ:

ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ॥੨॥
gaa-ee putaa nirDhanaa panthee chaakar ho-ay. ||2||
the bulls (because they have to plough fields after rains),
the poor (who cannot do their labor work), the travelers, and the servants. ||2||
ਬਲਦਾਂ ਨੂੰ (ਕਿਉਂਕਿ ਮੀਂਹ ਪਿਆਂ ਇਹ ਹਲੀਂ ਜੋਏ ਜਾਂਦੇ ਹਨ), ਗਰੀਬਾਂ ਨੂੰ (ਜਿਨ੍ਹਾਂ ਦੀ ਮੇਹਨਤਿ-ਮਜੂਰੀ ਵਿਚ ਰੋਕ ਪੈਂਦੀ ਹੈ), ਰਾਹੀਆਂ ਨੂੰ ਤੇ ਨੌਕਰ ਸ਼ਖ਼ਸ਼ ਨੂੰ ॥੨॥

ਪਉੜੀ ॥
pa-orhee.
Pauree:

ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥
too sachaa sachiaar jin sach vartaa-i-aa.
O’ God, You are truly eternal who has spread His eternal power everywhere;
ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਐਸੀ ਹਸਤੀ ਦਾ ਮਾਲਕ ਸਚਿਆਰੁ ਹੈਂ ਕਿ ਜਿਸ ਨੇ ਆਪਣੀ ਇਹ ਹਸਤੀ ਹਰ ਥਾਂ ਵਰਤਾਈ ਹੋਈ ਹੈ;

ਬੈਠਾ ਤਾੜੀ ਲਾਇ ਕਵਲੁ ਛਪਾਇਆ ॥
baithaa taarhee laa-ay kaval chhapaa-i-aa.
Before the creation of the world, You were sitting in a trance,
ਅਜੇ ਸ੍ਰਿਸ਼ਟੀ ਦੀ ਉਤਪੱਤੀ ਨਹੀਂ ਸੀ ਹੋਈ ਜਦੋਂ ਤੂੰ (ਆਪਣੇ ਆਪ ਵਿਚ) ਸਮਾਧੀ ਲਾਈ ਬੈਠਾ ਸੈਂ,

ਬ੍ਰਹਮੈ ਵਡਾ ਕਹਾਇ ਅੰਤੁ ਨ ਪਾਇਆ ॥
barahmai vadaa kahaa-ay ant na paa-i-aa.
Brahma let himself be known as the greatest of all, but he too, could not find the limit of Your virtues.
ਬ੍ਰਹਮਾ ਨੇ ਆਪਣੇ ਆਪ ਨੂੰ ਹੀ ਸਭ ਤੋਂ ਵੱਡਾ ਅਖਵਾਇਆ, ਪਰ ਉਸ ਨੂੰ ਭੀ ਤੇਰੀ ਸਾਰ ਨਾਹ ਆਈ।

ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥
naa tis baap na maa-ay kin too jaa-i-aa.
O’ God! You have no father or mother, then who has given birth to You;
ਕਿਸ ਨੇ ਉਸ ਨੂੰ ਪੈਦਾ ਕੀਤਾ ਹੈ? (ਭਾਵ, ਉਸ ਨੂੰ ਜਨਮ ਦੇਣ ਵਾਲਾ ਕੋਈ ਨਹੀਂ ਹੈ) ਉਸ ਦਾ ਨਾ ਕੋਈ ਪਿਉ ਹੈ ਨਾ ਮਾਂ;

ਨਾ ਤਿਸੁ ਰੂਪੁ ਨ ਰੇਖ ਵਰਨ ਸਬਾਇਆ ॥
naa tis roop na raykh varan sabaa-i-aa.
God has neither any special form, nor any special features, and does not have any separate social class either.
ਨਾਹ ਉਸ ਦਾ ਕੋਈ (ਖ਼ਾਸ) ਸਰੂਪ ਹੈ ਨਾਹ ਨਿਸ਼ਾਨ; ਸਾਰੀਆਂ ਜਾਤਾਂ ਵਿਚੋਂ ਉਸ ਦੀ ਕੋਈ ਜਾਤ ਭੀ ਨਹੀਂ।

ਨਾ ਤਿਸੁ ਭੁਖ ਪਿਆਸ ਰਜਾ ਧਾਇਆ ॥
naa tis bhukh pi-aas rajaa Dhaa-i-aa.
He feels no hunger or thirst, and is always satisfied and satiated.
ਉਸ ਨੂੰ ਕੋਈ ਭੁੱਖ ਤ੍ਰੇਹ ਭੀ ਨਹੀਂ ਹੈ, ਰੱਜਿਆ ਪੁੱਜਿਆ ਹੋਇਆ ਹੈ।

ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥
gur meh aap samo-ay sabad vartaa-i-aa.
By merging Himself in the Guru, He is spreading His word of command (in the entire world),
ਪ੍ਰਭੂ ਆਪਣੇ ਆਪ ਨੂੰ ਗੁਰੂ ਵਿਚ ਲੀਨ ਕਰ ਕੇ (ਆਪਣਾ) ਸ਼ਬਦ (ਭਾਵ, ਸਨੇਹਾ) (ਸਾਰੇ ਜਗਤ ਵਿਚ) ਵੰਡ ਰਿਹਾ ਹੈ,

ਸਚੇ ਹੀ ਪਤੀਆਇ ਸਚਿ ਸਮਾਇਆ ॥੨॥
sachay hee patee-aa-ay sach samaa-i-aa. ||2||
and by pleasing the eternal God, the Guru always remains absorbed in Him. ||2||
ਤੇ ਗੁਰੂ ਇਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਤੀਜ ਕੇ ਸਦਾ ਉਸ ਵਿਚ ਹੀ ਜੁੜਿਆ ਰਹਿੰਦਾ ਹੈ ॥੨॥

ਸਲੋਕ ਮਃ ੧ ॥
salok mehlaa 1.
Shalok, First Guru:

ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥
vaid bulaa-i-aa vaidgee pakarh dhandholay baaNh.
As a physician is called upon to diagnose the patient, he gets hold of his arm and starts searching for his pulse;
ਹਕੀਮ ਮਰੀਜ਼ ਨੂੰ ਦਵਾਈ ਦੇਣ ਲਈ ਸੱਦਿਆ ਜਾਂਦਾ ਹੈ, ਉਹ ਮਰੀਜ਼ ਦੀ ਬਾਂਹ ਫੜ ਕੇ ਨਾੜੀ ਟੋਲਦਾ ਹੈ ਤੇ ਮਰਜ਼ ਲੱਭਣ ਦਾ ਜਤਨ ਕਰਦਾ ਹੈ;

ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥੧॥
bholaa vaid na jaan-ee karak kalayjay maahi. ||1||
but the naive physician does not know that the pangs of separation from beloved God are in the heart of the lovers of God. ||1||
ਪਰ) ਅੰਞਾਣ ਹਕੀਮ ਇਹ ਨਹੀਂ ਜਾਣਦਾ ਕਿ (ਪ੍ਰਭੂ ਤੋਂ ਵਿਛੋੜੇ ਦੀ) ਪੀੜ ( ਬਿਰਹੀ ਬੰਦਿਆਂ ਦੇ) ਦਿਲ ਵਿਚ ਹੋਇਆ ਕਰਦੀ ਹੈ ॥੧॥

ਮਃ ੨ ॥
mehlaa 2.
Second Guru:

ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥
vaidaa vaid suvaid too pahilaaN rog pachhaan.
O’ physician, you would be considered an able physician if you first diagnose the spiritual malady.
ਹੇ ਵੈਦ! ਪਹਿਲਾਂ (ਆਪਣਾ ਹੀ ਆਤਮਕ) ਰੋਗ ਲੱਭ, ਤਾਂ ਹੀ ਤੂੰ ਸਿਆਣਾ ਵੈਦ (ਅਖਵਾ ਸਕਦਾ) ਹੈਂ।

ਐਸਾ ਦਾਰੂ ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥
aisaa daaroo lorh lahu jit vanjai rogaa ghaan.
Then you ought to find a medicine which would cure all the spiritual maladies,
(ਉਸ ਰੋਗ ਦੀ) ਅਜੇਹੀ ਦਵਾਈ ਭਾਲ ਲੈ ਜਿਸ ਨਾਲ ਸਾਰੇ (ਆਤਮਕ) ਰੋਗ ਦੂਰ ਹੋ ਜਾਣ,

ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥
jit daaroo rog uthi-ah tan sukh vasai aa-ay.
a medicine, which could cure all diseases and bring comfort to dwell in the body.
ਜਿਸ ਦਵਾਈ ਨਾਲ (ਸਾਰੇ) ਰੋਗ ਉਠਾਏ ਜਾ ਸਕਣ ਤੇ ਸਰੀਰ ਵਿਚ ਸੁਖ ਆ ਵੱਸੇ।

ਰੋਗੁ ਗਵਾਇਹਿ ਆਪਣਾ ਤ ਨਾਨਕ ਵੈਦੁ ਸਦਾਇ ॥੨॥
rog gavaa-ihi aapnaa ta naanak vaid sadaa-ay. ||2||
O’ Nanak, only when you get rid of your own affliction of ego and spiritual ignorance, only then can you be called a true physician (spiritual healer). ||2||
ਹੇ ਨਾਨਕ! ਜੇ ਤੂੰ (ਪਹਿਲਾਂ) ਆਪਣਾ ਰੋਗ ਦੂਰ ਕਰ ਲਏਂ ਤਾਂ (ਆਪਣੇ ਆਪ ਨੂੰ) ਹਕੀਮ ਅਖਵਾ (ਅਖਵਾਣ ਦਾ ਹੱਕਦਾਰ ਹੈਂ) ॥੨॥

ਪਉੜੀ ॥
pa-orhee.
Pauree:

ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥
barahmaa bisan mahays dayv upaa-i-aa.
God Himself created (the three primal) gods – Brahma, Vishnu, and Shiva.
(ਪਰਮਾਤਮਾ ਨੇ ਆਪ ਹੀ) ਬ੍ਰਹਮਾ ਵਿਸ਼ਨੂ ਤੇ ਸ਼ਿਵ-(ਇਹ ਤਿੰਨ) ਦੇਵਤੇ ਪੈਦਾ ਕੀਤੇ।

ਬ੍ਰਹਮੇ ਦਿਤੇ ਬੇਦ ਪੂਜਾ ਲਾਇਆ ॥
barahmay ditay bayd poojaa laa-i-aa.
He entrusted god Brahma with the task of creating Vedas and then made people to worship them.
ਬ੍ਰਹਮਾ ਨੂੰ ਉਸ ਨੇ ਵੇਦ ਦੇ ਦਿੱਤੇ (ਭਾਵ ਵੇਦਾਂ ਦਾ ਕਰਤਾ ਬਣਾਇਆ ਤੇ ਲੋਕਾਂ ਪਾਸੋਂ ਇਹਨਾਂ ਦੀ ਦੱਸੀ) ਪੂਜਾ ਕਰਾਣ ਵਿਚ ਇਸ ਨੂੰ ਰੁੰਨ੍ਹ ਦਿੱਤਾ।

ਦਸ ਅਵਤਾਰੀ ਰਾਮੁ ਰਾਜਾ ਆਇਆ ॥
das avtaaree raam raajaa aa-i-aa.
Lord Vishnu kept taking on different forms in his ten incarnations, and king Ram was one of them,
(ਵਿਨੂ) ਦਸ ਅਵਤਾਰਾਂ ਵਿਚ ਰਾਜਾ ਰਾਮ (ਆਦਿਕ) ਰੂਪ ਧਾਰਦਾ ਰਿਹਾ,

ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥
daitaa maaray Dhaa-ay hukam sabaa-i-aa.
who kept killing the demons (like Raavan); but all these incarnations occured as per God’s Will.
ਤੇ ਹੱਲੇ ਕਰ ਕਰ ਦੈਤਾਂ ਨੂੰ ਮਾਰਦਾ ਰਿਹਾ (ਪਰ ਇਹ) ਸਾਰੇ (ਅਵਤਾਰ ਪ੍ਰਭੂ ਦੇ ਹੀ) ਹੁਕਮ ਵਿਚ ਹੋਏ।

ਈਸ ਮਹੇਸੁਰੁ ਸੇਵ ਤਿਨ੍ਹ੍ਹੀ ਅੰਤੁ ਨ ਪਾਇਆ ॥
ees mahaysur sayv tinHee ant na paa-i-aa.
Shiva in his all eleven incarnations worshipped God but did not find limit of His virtues.
ਸ਼ਿਵ (ਦੇ ੧੧ ਰੁੱਦ੍ਰ) ਅਵਤਾਰਾਂ ਨੇ ਸੇਵਾ ਕੀਤੀ (ਭਾਵ, ਤਪ ਸਾਧੇ, ਪਰ ਉਹਨਾਂ ਭੀ ਪ੍ਰਭੂ ਦਾ) ਅੰਤ ਨ ਪਾਇਆ।

ਸਚੀ ਕੀਮਤਿ ਪਾਇ ਤਖਤੁ ਰਚਾਇਆ ॥
sachee keemat paa-ay takhat rachaa-i-aa.
God established the world to be His throne after assuming the eternal power,
(ਪ੍ਰਭੂ ਨੇ) ਸਦਾ ਅਟੱਲ ਰਹਿਣ ਵਾਲੇ ਮੁੱਲ ਵਾਲੀ (ਆਪਣੀ ਸੱਤਿਆ) ਪਾ ਕੇ (ਇਹ ਜਗਤ, ਮਾਨੋ, ਆਪਣਾ) ਤਖ਼ਤ ਬਣਾਇਆ ਹੈ,

ਦੁਨੀਆ ਧੰਧੈ ਲਾਇ ਆਪੁ ਛਪਾਇਆ ॥
dunee-aa DhanDhai laa-ay aap chhapaa-i-aa.
engaging the world to different tasks, He (God) has kept Himself hidden.
ਇਸ ਵਿਚ ਦੁਨੀਆ (ਦੇ ਜੀਵਾਂ) ਨੂੰ ਧੰਧੇ ਵਿਚ ਰੁੰਨ੍ਹ ਕੇ (ਪ੍ਰਭੂ ਨੇ) ਆਪਣੇ ਆਪ ਨੂੰ ਲੁਕਾ ਰੱਖਿਆ ਹੈ।

error: Content is protected !!