Page 128

ਮਾਝ ਮਹਲਾ ੩ ॥
maajh mehlaa 3.
Maajh Raag, by the Third Guru:

ਮਨਮੁਖ ਪੜਹਿ ਪੰਡਿਤ ਕਹਾਵਹਿ ॥
manmukh parheh pandit kahaaveh.
The self-conceited persons study the scriptures and are called Pandits-scholars.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਵੇਦ ਆਦਿਕ ਧਰਮ ਪੁਸਤਕਾਂ ਪੜ੍ਹਦੇ ਹਨ ਤੇ  ਆਪਣੇ ਆਪ ਨੂੰ ਪੰਡਿਤ ਵਿਦਵਾਨ ਅਖਵਾਂਦੇ ਹਨ l

ਦੂਜੈ ਭਾਇ ਮਹਾ ਦੁਖੁ ਪਾਵਹਿ ॥
doojai bhaa-ay mahaa dukh paavahi.
But they are in love with duality, and they suffer in terrible pain.
ਪਰ ਉਹ ਮਾਇਆ ਦੇ ਪਿਆਰ ਵਿਚ ਟਿਕੇ ਰਹਿੰਦੇ ਹਨ, ਧਰਮ-ਪੁਸਤਕਾਂ ਪੜ੍ਹਦੇ ਹੋਏ ਭੀ ਹਉਮੈ ਆਦਿਕ ਦਾ ਵੱਡਾ ਦੁੱਖ ਸਹਿੰਦੇ ਰਹਿੰਦੇ ਹਨ।

ਬਿਖਿਆ ਮਾਤੇ ਕਿਛੁ ਸੂਝੈ ਨਾਹੀ ਫਿਰਿ ਫਿਰਿ ਜੂਨੀ ਆਵਣਿਆ ॥੧॥
bikhi-aa maatay kichh soojhai naahee fir fir joonee aavani-aa. ||1||
Engrossed in the poison of worldly wealth, they understand nothing about spiritual life and keep going in the cycle of birth and death.
ਮਾਇਆ ਦੇ ਮੋਹ ਵਿਚ ਮਸਤ ਰਹਿਣ ਕਰਕੇ ਉਹਨਾਂ ਨੂੰ (ਆਤਮਕ ਜੀਵਨ ਦੀ) ਕੁਝ ਭੀ ਸਮਝ ਨਹੀਂ ਪੈਂਦੀ, ਉਹ ਮੁੜ ਮੁੜ ਜੂਨਾਂ ਵਿਚ ਪਏ ਰਹਿੰਦੇ ਹਨl

ਹਉ ਵਾਰੀ ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ ॥
ha-o vaaree jee-o vaaree ha-umai maar milaavani-aa.
I dedicate my life to those who subdue their ego and unite with God.
ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ ਹਉਮੈ ਦੂਰ ਕਰ ਕੇ (ਵਾਹਿਗੁਰੂ ਨਾਲ) ਮਿਲੇ ਰਹਿੰਦੇ ਹਨ।

ਗੁਰ ਸੇਵਾ ਤੇ ਹਰਿ ਮਨਿ ਵਸਿਆ ਹਰਿ ਰਸੁ ਸਹਜਿ ਪੀਆਵਣਿਆ ॥੧॥ ਰਹਾਉ ॥
gur sayvaa tay har man vasi-aa har ras sahj pee-aavni-aa. ||1|| rahaa-o.
Because they follow Guru’s teachings, God comes to dwell in their mind and they intuitively relish the elixir of Naam.
ਗੁਰੂ ਦੀ ਸਰਨ ਪੈਣ ਦੇ ਕਾਰਨ ਪਰਮਾਤਮਾ ਉਹਨਾਂ ਦੇ ਮਨ ਵਿਚ ਆ ਵੱਸਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦੇ ਹਨ

ਵੇਦੁ ਪੜਹਿ ਹਰਿ ਰਸੁ ਨਹੀ ਆਇਆ ॥
vayd parheh har ras nahee aa-i-aa.
The Pandits study the scriptures but do not obtain any divine joy.
ਪੰਡਿਤ ਵੇਦ ਤਾਂ ਪੜ੍ਹਦੇ ਹਨ, ਪਰ ਉਹਨਾਂ ਨੂੰ ਪਰਮਾਤਮਾ ਦੇ ਮਿਲਾਪ ਦਾ ਆਨੰਦ ਨਹੀਂ ਆਉਂਦਾ।

ਵਾਦੁ ਵਖਾਣਹਿ ਮੋਹੇ ਮਾਇਆ ॥
vaad vakaaneh mohay maa-i-aa.
Allured by Maya they argue and debate.
ਧਰਮ-ਚਰਚਾ, ਬਹਸ ਹੀ (ਹੋਰਨਾਂ ਨੂੰ) ਸੁਣਾਂਦੇ ਹਨ, ਆਪ ਉਹ ਮਾਇਆ ਦੇ ਮੋਹ ਵਿਚ ਹੀ ਟਿਕੇ ਰਹਿੰਦੇ ਹਨ।

ਅਗਿਆਨਮਤੀ ਸਦਾ ਅੰਧਿਆਰਾ ਗੁਰਮੁਖਿ ਬੂਝਿ ਹਰਿ ਗਾਵਣਿਆ ॥੨॥
agi-aanmatee sadaa anDhi-aaraa gurmukh boojh har gaavani-aa. ||2||
The foolish intellectuals are forever in spiritual darkness. The Guru’s followers understand, and sing the Glorious Praises of God.
ਉਹਨਾਂ ਦੀ ਆਪਣੀ ਮਤਿ ਬੇਸਮਝੀ ਵਾਲੀ ਹੀ ਰਹਿੰਦੀ ਹੈ, ਉਹਨਾਂ ਦੇ ਅੰਦਰ ਮਾਇਆ ਦੇ ਮੋਹ ਦਾ ਹਨੇਰਾ ਟਿਕਿਆ ਰਹਿੰਦਾ ਹੈ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ (ਹੀ ਗੁਰੂ ਪਾਸੋਂ) ਮਤਿ ਲੈ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰ ਸਕਦੇ ਹਨ l

ਅਕਥੋ ਕਥੀਐ ਸਬਦਿ ਸੁਹਾਵੈ ॥ ਗੁਰਮਤੀ ਮਨਿ ਸਚੋ ਭਾਵੈ ॥
aktho kathee-ai sabad suhaavai. gurmatee man sacho bhaavai.
If we keep describing the praises of the indescribable God through the pleasing words of the Guru.Then, through the Guru’s Teachings, God becomes pleasing to the mind.
(ਜਿਸ ਹਿਰਦੇ ਵਿਚ) ਅਕੱਥ ਪਰਮਾਤਮਾ ਦੀ ਸਿਫ਼ਤ-ਸਾਲਾਹ ਹੁੰਦੀ ਰਹੇ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਪਰਮਾਤਮਾ) ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ। ਸੋਹਣਾ ਲੱਗਣ ਲੱਗ ਪੈਂਦਾ ਹੈ।

ਸਚੋ ਸਚੁ ਰਵਹਿ ਦਿਨੁ ਰਾਤੀ ਇਹੁ ਮਨੁ ਸਚਿ ਰੰਗਾਵਣਿਆ ॥੩॥
sacho sach raveh din raatee ih man sach rangaavin-aa. ||3||
Those who always meditate on God’s Name, their minds remain imbued with the Truth (eternal God).
(ਗੁਰੂ ਦੀ ਸਰਨ ਪੈਣ ਵਾਲੇ ਮਨੁੱਖ) ਦਿਨ ਰਾਤ ਸਦਾ-ਥਿਰ ਪਰਮਾਤਮਾ ਨੂੰ ਹੀ ਸਿਮਰਦੇ ਰਹਿੰਦੇ ਹਨ, (ਉਹਨਾਂ ਦਾ) ਇਹ ਮਨ ਸਦਾ-ਥਿਰ ਪ੍ਰਭੂ (ਦੇ ਪ੍ਰੇਮ ਰੰਗ) ਵਿਚ ਰੰਗਿਆ ਰਹਿੰਦਾ ਹੈ

ਜੋ ਸਚਿ ਰਤੇ ਤਿਨ ਸਚੋ ਭਾਵੈ ॥
jo sach ratay tin sacho bhaavai.
Those who are attuned to Truth, love the Truth.
ਜੇਹੜੇ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਪ੍ਰੇਮ ਰੰਗ) ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਪਿਆਰਾ ਲੱਗਦਾ ਹੈ।

ਆਪੇ ਦੇਇ ਨ ਪਛੋਤਾਵੈ ॥
aapay day-ay na pachhotaavai.
God Himself bestows this gift, and never regrets.
(ਇਹ ਦਾਤ ਪਰਮਾਤਮਾ) ਆਪ ਹੀ (ਉਹਨਾਂ ਨੂੰ) ਦੇਂਦਾ ਹੈ, (ਇਹ ਦਾਤ ਦੇ ਕੇ ਉਹ) ਪਛੁਤਾਂਦਾ ਨਹੀਂ।

ਗੁਰ ਕੈ ਸਬਦਿ ਸਦਾ ਸਚੁ ਜਾਤਾ ਮਿਲਿ ਸਚੇ ਸੁਖੁ ਪਾਵਣਿਆ ॥੪॥
gur kai sabad sadaa sach jaataa mil sachay sukh paavni-aa. ||4||
Through the Guru’s word , they realize the eternal God. Uniting with Him, they always live in spiritual peace.
ਕਿਉਂਕਿ ਇਸ ਦਾਤ ਦੀ ਬਰਕਤਿ ਨਾਲ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਤੇ ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ ਮਿਲ ਕੇ ਆਤਮਕ ਆਨੰਦ ਮਾਣਦੇ ਹਨ

ਕੂੜੁ ਕੁਸਤੁ ਤਿਨਾ ਮੈਲੁ ਨ ਲਾਗੈ ॥
koorh kusat tinaa mail na laagai.
The filth of fraud and falsehood does not stick to those,
(ਅਜੇਹੇ ਮਨੁੱਖਾਂ ਦੇ ਹਿਰਦੇ ਨੂੰ) ਝੂਠ ਪੋਹ ਨਹੀਂ ਸਕਦਾ, ਠੱਗੀ ਪੋਹ ਨਹੀਂ ਸਕਦੀ, ਵਿਕਾਰਾਂ ਦੀ ਮੈਲ ਨਹੀਂ ਲੱਗਦੀ।

ਗੁਰ ਪਰਸਾਦੀ ਅਨਦਿਨੁ ਜਾਗੈ ॥
gur parsaadee an-din jaagai.
who, by Guru’s Grace, always remain vigilant against the allurement of Maya.
ਉਹ ਗੁਰੂ ਦੀ ਕਿਰਪਾ ਨਾਲ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ।

ਨਿਰਮਲ ਨਾਮੁ ਵਸੈ ਘਟ ਭੀਤਰਿ ਜੋਤੀ ਜੋਤਿ ਮਿਲਾਵਣਿਆ ॥੫॥
nirmal naam vasai ghat bheetar jotee jot milaavani-aa. ||5||
The Immaculate Naam, the Name of God, dwells deep within their hearts; their light (soul) merges into the Light (Primal Soul).
ਉਸ ਮਨੁੱਖ ਦੇ ਹਿਰਦੇ ਵਿਚ ਪਵਿਤ੍ਰ-ਸਰੂਪ ਪਰਮਾਤਮਾ ਦਾ ਨਾਮ ਵੱਸਦਾ ਹੈ, ਉਸ ਦੀ ਸੁਰਤ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ

ਤ੍ਰੈ ਗੁਣ ਪੜਹਿ ਹਰਿ ਤਤੁ ਨ ਜਾਣਹਿ ॥
tarai gun parheh har tat na jaaneh.
Those who always study the scriptures motivated by the three modes of Maya, remain deprived of the essential reality of God.
ਜਿਹੜੇ ਸਦਾ ਤ੍ਰਿਗੁਣੀ ਮਾਇਆ ਦੇ ਲੇਖੇ ਹੀ ਪੜ੍ਹਦੇ ਰਹਿੰਦੇ ਹਨ, ਉਹ (ਜਗਤ ਦੇ) ਮੂਲ-ਪਰਮਾਤਮਾ  ਤੋਂ ਖੁੰਝੇ ਰਹਿੰਦੇ ਹਨ।

ਮੂਲਹੁ ਭੁਲੇ ਗੁਰ ਸਬਦੁ ਨ ਪਛਾਣਹਿ ॥
moolhu bhulay gur sabad na pachhaaneh.
They have gone astray from the very fundamentals, and they do not understand the true meaning of the Guru’s word.
ਉਹ (ਮਨੁੱਖ ਜਗਤ ਦੇ) ਮੂਲ-ਪਰਮਾਤਮਾ (ਦੀ ਯਾਦ) ਤੋਂ ਖੁੰਝੇ ਰਹਿੰਦੇ ਹਨ, ਜੋ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ।

ਮੋਹ ਬਿਆਪੇ ਕਿਛੁ ਸੂਝੈ ਨਾਹੀ ਗੁਰ ਸਬਦੀ ਹਰਿ ਪਾਵਣਿਆ ॥੬॥
moh bi-aapay kichh soojhai naahee gur sabdee har paavni-aa. ||6||
Engrossed in love of worldly wealth, they do not understand that God can be realized only through the Guru’s teachings.
ਮਾਇਆ ਦੇ ਮੋਹ ਵਿਚ ਗ਼ਲਤਾਨ ਉਹਨਾਂ ਮਨੁੱਖਾਂ ਨੂੰ (ਪਰਮਾਤਮਾ ਦੀ ਭਗਤੀ ਕਰਨ ਬਾਰੇ) ਕੁਝ ਭੀ ਨਹੀਂ ਸੁੱਝਦਾ। (ਹੇ ਭਾਈ!) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ ਪਰਮਾਤਮਾ ਦੀ ਪ੍ਰਾਪਤੀ ਹੋ ਸਕਦੀ ਹੈ ॥

ਵੇਦੁ ਪੁਕਾਰੈ ਤ੍ਰਿਬਿਧਿ ਮਾਇਆ ॥
vayd pukaarai taribaDh maa-i-aa.
The pundit who reads Vedas loudly, but he himself remains under the influence of three modes of Maya.
(ਪੰਡਿਤ) ਵੇਦ (ਧਰਮ-ਪੁਸਤਕ) ਨੂੰ ਉੱਚੀ ਉੱਚੀ ਪੜ੍ਹਦਾ ਹੈ, (ਪਰ ਉਸ ਦੇ ਅੰਦਰ) ਤ੍ਰਿਗੁਣੀ ਮਾਇਆ (ਦਾ ਪ੍ਰਭਾਵ ਬਣਿਆ ਰਹਿੰਦਾ ਹੈ)।

ਮਨਮੁਖ ਨ ਬੂਝਹਿ ਦੂਜੈ ਭਾਇਆ ॥
manmukh na boojheh doojai bhaa-i-aa.
The self-willed manmukh, in love with duality, do not understand spirituality.
ਮਨਮੁਖ ਆਤਮਕ ਜੀਵਨ ਨੂੰ ਨਹੀਂ ਸਮਝਦੇ ਉਹਨਾਂ ਦਾ ਮਨ ਮਾਇਆ ਦੇ ਪਿਆਰ ਵਿਚ ਹੀ ਟਿਕਿਆ ਰਹਿੰਦਾ ਹੈ।

ਤ੍ਰੈ ਗੁਣ ਪੜਹਿ ਹਰਿ ਏਕੁ ਨ ਜਾਣਹਿ ਬਿਨੁ ਬੂਝੇ ਦੁਖੁ ਪਾਵਣਿਆ ॥੭॥
tarai gun parheh har ayk na jaaneh bin boojhay dukh paavni-aa. ||7||
Motivated by the three traits of Maya, they read the scriptures but do not realize God, and without realizing Him they suffer in misery.
ਉਹ (ਇਹਨਾਂ ਧਰਮ-ਪੁਸਤਕਾਂ ਨੂੰ) ਤ੍ਰਿਗੁਣੀ ਮਾਇਆ (ਕਮਾਣ) ਦੀ ਖ਼ਾਤਰ ਪੜ੍ਹਦੇ ਹਨ, ਇੱਕ ਪਰਮਾਤਮਾ ਨਾਲ ਸਾਂਝ ਨਹੀਂ ਪਾਂਦੇ (ਧਰਮ-ਪੁਸਤਕਾਂ ਪੜ੍ਹਦੇ ਹੋਏ ਭੀ ਇਸ ਭੇਤ ਨੂੰ) ਸਮਝਣ ਤੋਂ ਬਿਨਾ ਦੁੱਖ (ਹੀ) ਪਾਂਦੇ ਰਹਿੰਦੇ ਹਨ l

ਜਾ ਤਿਸੁ ਭਾਵੈ ਤਾ ਆਪਿ ਮਿਲਾਏ ॥
jaa tis bhaavai taa aap milaa-ay.
When it pleases God, He unites us with Himself.
ਜਦੋਂ ਪਰਮਾਤਮਾ ਦੀ ਆਪਣੀ ਰਜ਼ਾ ਹੁੰਦੀ ਹੈ, ਤਦੋਂ ਉਹ ਆਪ (ਹੀ ਜੀਵਾਂ ਨੂੰ ਆਪਣੇ ਚਰਨਾਂ ਵਿਚ) ਮਿਲਾਂਦਾ ਹੈ,

ਗੁਰ ਸਬਦੀ ਸਹਸਾ ਦੂਖੁ ਚੁਕਾਏ ॥
gur sabdee sahsaa dookh chukaa-ay.
Through the Guru’s word, skepticism and suffering are dispelled.
ਗੁਰੂ ਦੇ ਸ਼ਬਦ ਦੀ ਰਾਹੀਂ ਵਾਹਿਗੁਰੂ ਉਸ ਦਾ ਸਹਮ ਤੇ ਦੁੱਖ ਦੂਰ ਕਰਦਾ ਹੈ।

ਨਾਨਕ ਨਾਵੈ ਕੀ ਸਚੀ ਵਡਿਆਈ ਨਾਮੋ ਮੰਨਿ ਸੁਖੁ ਪਾਵਣਿਆ ॥੮॥੩੦॥੩੧॥
naanak naavai kee sachee vadi-aa-ee naamo man sukh paavni-aa. ||8||30||31||
O’ Nanak, eternal is the glory of Naam. Believing in Naam, peace is obtained.
ਹੇ ਨਾਨਕ! ਸੱਚੀ ਹੈ ਵਾਹਿਗੁਰੂ ਦੇ ਨਾਮ ਦੀ ਵਡਿਆਈ, ਨਾਮ ਅੰਦਰ ਭਰੋਸਾ ਰੱਖਣ ਦੁਆਰਾ ਇਨਸਾਨ ਆਤਮਕ ਆਨੰਦ ਪਾਉਂਦਾ ਹੈ।

ਮਾਝ ਮਹਲਾ ੩ ॥
maajh mehlaa 3.
Raag Maajh, by the Third Guru:

ਨਿਰਗੁਣੁ ਸਰਗੁਣੁ ਆਪੇ ਸੋਈ ॥
nirgun sargun aapay so-ee.
God Himself is the one without any attribute, and He Himself is the one with all the attributes.
ਉਹ ਪਰਮਾਤਮਾ ਆਕਾਰ ਤੋਂ ਰਹਿਤ ਭੀ ਆਪ ਹੀ ਹੈ, ਤੇ ਇਹ ਦਿੱਸਦਾ ਆਕਾਰ ਰੂਪ ਭੀ ਆਪ ਹੀ ਹੈ।

ਤਤੁ ਪਛਾਣੈ ਸੋ ਪੰਡਿਤੁ ਹੋਈ ॥
tat pachhaanai so pandit ho-ee.
One who understand this essential reality becomes a the true Pandits.
ਜੇਹੜਾ ਮਨੁੱਖ ਉਸ ਅਸਲੇ ਨੂੰ ਪਛਾਣਦਾ ਹੈ (ਉਸ ਅਸਲੇ ਨਾਲ ਸਾਂਝ ਪਾਂਦਾ ਹੈ), ਉਹ ਪੰਡਿਤ ਬਣ ਜਾਂਦਾ ਹੈ।

ਆਪਿ ਤਰੈ ਸਗਲੇ ਕੁਲ ਤਾਰੈ ਹਰਿ ਨਾਮੁ ਮੰਨਿ ਵਸਾਵਣਿਆ ॥੧॥
aap tarai saglay kul taarai har naam man vasaavani-aa. ||1||
He saves himself and all his lineage by enshrining God’s Name in his mind.
ਉਹ ਸਦਾ ਪਰਮਾਤਮਾ ਦੇ ਨਾਮ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ ਉਹ ਮਨੁੱਖ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਅਪਣੀਆਂ ਸਾਰੀਆਂ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ l

ਹਉ ਵਾਰੀ ਜੀਉ ਵਾਰੀ ਹਰਿ ਰਸੁ ਚਖਿ ਸਾਦੁ ਪਾਵਣਿਆ ॥
ha-o vaaree jee-o vaaree har ras chakh saad paavni-aa.
I dedicate my life to those who upon relishing the elixir of Naam, enjoy bliss.
ਮੈਂ ਉਹਨਾਂ ਮਨੁੱਖਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ ਜੇਹੜੇ ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ (ਉਸ ਦਾ ਆਤਮਕ) ਆਨੰਦ ਮਾਣਦੇ ਹਨ।

ਹਰਿ ਰਸੁ ਚਾਖਹਿ ਸੇ ਜਨ ਨਿਰਮਲ ਨਿਰਮਲ ਨਾਮੁ ਧਿਆਵਣਿਆ ॥੧॥ ਰਹਾਉ ॥
har ras chaakhahi say jan nirmal nirmal naam Dhi-aavani-aa. ||1|| rahaa-o.
They who relish the elixir of Naam are the immaculate beings. They always  meditate on the immaculate God with loving devotion.
ਜੇਹੜੇ ਮਨੁੱਖ ਹਰਿ-ਨਾਮ ਦਾ ਰਸ ਚੱਖਦੇ ਹਨ, ਉਹ ਪਵਿਤ੍ਰ ਆਤਮਾ ਹੋ ਜਾਂਦੇ ਹਨ, ਉਹ ਪਵਿਤ੍ਰ ਪ੍ਰਭੂ ਦਾ ਨਾਮ ਸਦਾ ਸਿਮਰਦੇ ਹਨ

ਸੋ ਨਿਹਕਰਮੀ ਜੋ ਸਬਦੁ ਬੀਚਾਰੇ ॥
so nihkarmee jo sabad beechaaray.
The person who reflects upon the holy word of the Guru, does deeds without any selfish motive.
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਮਨ ਵਿਚ ਵਸਾਂਦਾ ਹੈ ਉਹ ਦੁਨੀਆ ਦਾ ਕਾਰ-ਵਿਹਾਰ ਵਾਸਨਾ ਰਹਿਤ ਹੋ ਕੇ ਕਰਦਾ ਹੈ,

ਅੰਤਰਿ ਤਤੁ ਗਿਆਨਿ ਹਉਮੈ ਮਾਰੇ ॥
antar tat gi-aan ha-umai maaray.
Within him is the essence of divine wisdom, by which he destroys his ego.
ਉਸ ਦੇ ਅੰਦਰ ਜਗਤ ਦਾ ਮੂਲ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਗਿਆਨ ਦੀ ਸਹਾਇਤਾ ਨਾਲ (ਆਪਣੇ ਅੰਦਰੋਂ) ਹਉਮੈ ਦੂਰ ਕਰ ਲੈਂਦਾ ਹੈ।

ਨਾਮੁ ਪਦਾਰਥੁ ਨਉ ਨਿਧਿ ਪਾਏ ਤ੍ਰੈ ਗੁਣ ਮੇਟਿ ਸਮਾਵਣਿਆ ॥੨॥
naam padaarath na-o niDh paa-ay tarai gun mayt samaavani-aa. ||2||
He obtains the precious Naam, which is as valuable as the nine treasures of the world. Rising above the three traits of Maya, he merges with God.

ਹਉਮੈ ਕਰੈ ਨਿਹਕਰਮੀ ਨ ਹੋਵੈ ॥
ha-umai karai nihkarmee na hovai.
The one who indulges in ego can never do anything without selfish motive.
ਜੇਹੜਾ ਮਨੁੱਖ ‘ਮੈਂ ਕਰਦਾ ਹਾਂ ਮੈਂ ਕਰਦਾ ਹਾਂ’ ਦੀ ਰਟ ਲਗਾਈ ਰੱਖਦਾ ਹੈ, ਉਹ ਵਾਸਨਾ ਰਹਿਤ ਨਹੀਂ ਹੋ ਸਕਦਾ।

ਗੁਰ ਪਰਸਾਦੀ ਹਉਮੈ ਖੋਵੈ ॥
gur parsaadee ha-umai khovai.
It is only by Guru’s Grace that one gets rid of ego.
ਗੁਰੂ ਦੀ ਕਿਰਪਾ ਨਾਲ ਹੀ (ਕੋਈ ਵਿਰਲਾ ਮਨੁੱਖ) ਹਉਮੈ ਦੂਰ ਕਰ ਸਕਦਾ ਹੈ।

ਅੰਤਰਿ ਬਿਬੇਕੁ ਸਦਾ ਆਪੁ ਵੀਚਾਰੇ ਗੁਰ ਸਬਦੀ ਗੁਣ ਗਾਵਣਿਆ ॥੩॥
antar bibayk sadaa aap veechaaray gur sabdee gun gaavani-aa. ||3||
He develops the sense of differentiating good from bad. He always reflects upon the self, and through Guru’s teachings he keep singing the praises of God.
ਉਸ ਦੇ ਅੰਦਰ ਚੰਗੇ ਮੰਦੇ ਕੰਮ ਦੀ ਪਰਖ ਦੀ ਸੂਝ ਪੈਦਾ ਹੋ ਜਾਂਦੀ ਹੈ, ਉਹ ਸਦਾ ਆਪਣੇ ਆਤਮਕ ਜੀਵਨ ਨੂੰ ਵਿਚਾਰਦਾ ਰਹਿੰਦਾ ਹੈ

ਹਰਿ ਸਰੁ ਸਾਗਰੁ ਨਿਰਮਲੁ ਸੋਈ ॥
har sar saagar nirmal so-ee.
God is like a vast immaculate ocean full of virtues.
ਉਹ ਪਰਮਾਤਮਾ ਹੀ ਪਵਿਤ੍ਰ ਮਾਨਸਰੋਵਰ ਹੈ ਪਵਿਤ੍ਰ ਸਮੁੰਦਰ ਹੈ (ਪਵਿਤ੍ਰ ਤੀਰਥ ਹੈ),

ਸੰਤ ਚੁਗਹਿ ਨਿਤ ਗੁਰਮੁਖਿ ਹੋਈ ॥
sant chugeh nit gurmukh ho-ee.
Following the Guru’s teachings, the holy people keep acquiring these virtues.
ਸੰਤ ਜਨ ਗੁਰੂ ਦੀ ਸਰਨ ਪੈ ਕੇ (ਉਸ ਵਿਚੋਂ) ਸਦਾ (ਪ੍ਰਭੂ ਨਾਮ-ਮੋਤੀ) ਚੁਗਦੇ ਰਹਿੰਦੇ ਹਨ।

ਇਸਨਾਨੁ ਕਰਹਿ ਸਦਾ ਦਿਨੁ ਰਾਤੀ ਹਉਮੈ ਮੈਲੁ ਚੁਕਾਵਣਿਆ ॥੪॥
isnaan karahi sadaa din raatee ha-umai mail chukaavani-aa. ||4||
These saintly people always remain immersed in this immaculate ocean of Naam and wash away the filth of ego.
ਸੰਤ ਜਨ ਸਦਾ ਦਿਨ ਰਾਤ (ਉਸ ਸਰੋਵਰ ਵਿਚ) ਇਸ਼ਨਾਨ ਕਰਦੇ ਹਨ, ਤੇ (ਆਪਣੇ ਅੰਦਰੋਂ) ਹਉਮੈ ਦੀ ਮੈਲ ਉਤਾਰਦੇ ਰਹਿੰਦੇ ਹਨ l

ਨਿਰਮਲ ਹੰਸਾ ਪ੍ਰੇਮ ਪਿਆਰਿ ॥
nirmal hansaa paraym pi-aar.
He, who is always absorbed in love and devotion for God, is like a pure swan.
ਉਹ ਮਨੁੱਖ, ਮਾਨੋ, ਸਾਫ਼ ਸੁਥਰਾ ਹੰਸ ਹੈ, ਜੇਹੜਾ ਪ੍ਰਭੂ ਦੇ ਪ੍ਰੇਮ-ਪਿਆਰ ਵਿਚ (ਟਿਕਿਆ ਰਹਿੰਦਾ) ਹੈ।

ਹਰਿ ਸਰਿ ਵਸੈ ਹਉਮੈ ਮਾਰਿ ॥
har sar vasai ha-umai maar.
Who, shedding his ego, dwells in the divine pool of Naam.
ਉਹ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪਰਮਾਤਮਾ-ਸਰੋਵਰ ਵਿਚ ਵਸੇਬਾ ਰੱਖਦਾ ਹੈ।

Leave a comment

Your email address will not be published. Required fields are marked *

error: Content is protected !!