Guru Granth Sahib Translation Project

Guru granth sahib page-1280

Page 1280

ਧਰਮੁ ਕਰਾਏ ਕਰਮ ਧੁਰਹੁ ਫੁਰਮਾਇਆ ॥੩॥ Dharam karaa-ay karam Dharahu furmaa-i-aa. ||3|| This is also as per God’s command that the judge of righteousness keeps the account of the good and bad deeds of people. ||3|| (ਇਹ ਭੀ) ਧੁਰੋਂ (ਪ੍ਰਭੂ ਦਾ ਹੀ) ਫ਼ੁਰਮਾਨ ਹੈ ਕਿ ਧਰਮ ਰਾਜ (ਜੀਵਾਂ ਤੋਂ ਚੰਗੇ ਮੰਦੇ) ਕੰਮ ਕਰਾ ਰਿਹਾ ਹੈ ॥੩॥
ਸਲੋਕ ਮਃ ੨ ॥ salok mehlaa 2. Shalok, Second Guru:
ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ ॥ saavan aa-i-aa hay sakhee kantai chit karayhu. O’ my friend, the rainy season is here (the rain of ambrosial Naam from the Guru is pouring) and you ought to lovingly remember your master-God. ਹੇ ਸਖੀ! ਸਾਵਣ (ਦਾ ਮਹੀਨਾ) ਆਇਆ ਹੈ (ਭਾਵ, ਗੁਰੂ ਵਲੋਂ ਨਾਮ-ਅੰਮ੍ਰਿਤ ਦੀ ਵਰਖਾ ਹੋ ਰਹੀ ਹੈ) ਖਸਮ (-ਪ੍ਰਭੂ) ਨੂੰ ਹਿਰਦੇ ਵਿਚ ਪ੍ਰੋ ਲਉ।
ਨਾਨਕ ਝੂਰਿ ਮਰਹਿ ਦੋਹਾਗਣੀ ਜਿਨ੍ਹ੍ਹ ਅਵਰੀ ਲਾਗਾ ਨੇਹੁ ॥੧॥ naanak jhoor mareh duhaaganee jinH avree laagaa nayhu. ||1|| O’ Nanak, those who are separated from the Master-God and are in love with others instead of God, face spiritual deterioration. ||1|| ਹੇ ਨਾਨਕ! ਜਿਨ੍ਹਾਂ (ਜੀਵ-ਇਸਤਰੀਆਂ) ਦਾ ਪਿਆਰ (ਪ੍ਰਭੂ-ਪਤੀ ਨੂੰ ਛੱਡ ਕੇ) ਹੋਰਨਾਂ ਨਾਲ ਹੈ ਉਹ ਮੰਦ-ਭਾਗਣਾਂ ਦੁਖੀ ਹੁੰਦੀਆਂ ਹਨ ॥੧॥
ਮਃ ੨ ॥ mehlaa 2. Second Guru:
ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ ॥ saavan aa-i-aa hay sakhee jalhar barsanhaar. O’ my friend, like cloud bursts in the rainy season, the ambrosial nectar of Naam is always pouring by the Guru’s grace. ਹੇ ਸਖੀ! ਸਾਵਣ (ਭਾਵ ‘ਨਾਮ’ ਦੀ ਵਰਖਾ ਦਾ ਸਮਾ) ਆਇਆ ਹੈ, ਬੱਦਲ ਵਰ੍ਹਾਊ ਹੋ ਗਿਆ ਹੈ (ਭਾਵ, ਗੁਰੂ ਮੇਹਰ ਕਰ ਰਿਹਾ ਹੈ)।
ਨਾਨਕ ਸੁਖਿ ਸਵਨੁ ਸੋਹਾਗਣੀ ਜਿਨ੍ਹ੍ਹ ਸਹ ਨਾਲਿ ਪਿਆਰੁ ॥੨॥ naanak sukh savan sohaaganee jinH sah naal pi-aar. ||2|| O’ Nanak, those fortunate people who are in love with their beloved Master-God can live peacefully in the company of their beloved. ||2|| ਹੇ ਨਾਨਕ! ਜਿਨ੍ਹਾਂ (ਜੀਵ-ਇਸਤ੍ਰੀਆਂ ਦਾ) ਖਸਮ (-ਪ੍ਰਭੂ) ਨਾਲ ਪਿਆਰ ਬਣਿਆ ਹੈ ਉਹ ਭਾਗਾਂ ਵਾਲੀਆਂ ਪਈਆਂ ਸੁਖ ਨਾਲ ਸਉਣ| ॥੨॥
ਪਉੜੀ ॥ pa-orhee. Pauree:
ਆਪੇ ਛਿੰਝ ਪਵਾਇ ਮਲਾਖਾੜਾ ਰਚਿਆ ॥ aapay chhinjh pavaa-ay malaakhaarhaa rachi-aa. God Himself has created the world and set it up like an arena for wrestling matches ( for wrestling with the vices); (ਪ੍ਰਭੂ ਨੇ) ਆਪ ਹੀ ਛਿੰਞ ਪਵਾ ਕੇ (ਭਾਵ ਜਗਤ-ਰਚਨਾ ਕਰ ਕੇ) (ਇਹ ਜਗਤ, ਮਾਨੋ) ਭਲਵਾਨਾਂ ਦੇ ਘੁਲਣ ਦਾ ਥਾਂ ਬਣਾਇਆ ਹੈ;
ਲਥੇ ਭੜਥੂ ਪਾਇ ਗੁਰਮੁਖਿ ਮਚਿਆ ॥ lathay bharhthoo paa-ay gurmukh machi-aa. innumerable human beings, totally engrossed in worldly entanglements, have entered this arena but only the Guru’s followers are in high spirits, (ਜੀਵ-ਰੂਪ ਭਲਵਾਨ) ਰੌਲਾ ਪਾ ਕੇ (ਇਥੇ) ਆ ਉਤਰੇ ਹਨ (ਭਾਵ, ਬੇਅੰਤ ਜੀਵ ਦਬਾਦਬ ਜਗਤ ਵਿਚ ਜਨਮ ਲੈ ਕੇ ਤੁਰੇ ਆ ਰਹੇ ਹਨ)। (ਇਹਨਾਂ ਵਿਚੋਂ) ਉਹ ਮਨੁੱਖ ਜੋ ਗੁਰੂ ਦੇ ਸਨਮੁਖ ਹਨ ਚੜ੍ਹਦੀ ਕਲਾ ਵਿਚ ਹਨ,
ਮਨਮੁਖ ਮਾਰੇ ਪਛਾੜਿ ਮੂਰਖ ਕਚਿਆ ॥ manmukh maaray pachhaarh moorakh kachi-aa. and they have very badly defeated the foolish, self-conceited and oblivious of the Guru’s teachings; (ਪਰ) ਮਨ ਦੇ ਪਿੱਛੇ ਤੁਰਨ ਵਾਲੇ ਕੱਚੇ ਮੂਰਖਾਂ ਨੂੰ ਪਟਕਾ ਕੇ (ਭਾਵ ਮੂੰਹ-ਭਾਰ) ਮਾਰਦਾ ਹੈ;
ਆਪਿ ਭਿੜੈ ਮਾਰੇ ਆਪਿ ਆਪਿ ਕਾਰਜੁ ਰਚਿਆ ॥ aap bhirhai maaray aap aap kaaraj rachi-aa. By pervading the humans, God Himself is fighting these matches and defeating them, He Himself has arranged the show of wrestling. (ਜੀਵਾਂ ਵਿਚ ਵਿਆਪਕ ਹੋ ਕੇ) ਪ੍ਰਭੂ ਆਪ ਹੀ ਲੜ ਰਿਹਾ ਹੈ, ਆਪ ਹੀ ਮਾਰ ਰਿਹਾ ਹੈ ਉਸ ਨੇ ਆਪ ਹੀ (ਇਹ ਛਿੰਞ ਦਾ) ਕਾਰਜ ਰਚਿਆ ਹੈ।
ਸਭਨਾ ਖਸਮੁ ਏਕੁ ਹੈ ਗੁਰਮੁਖਿ ਜਾਣੀਐ ॥ sabhnaa khasam ayk hai gurmukh jaanee-ai. The Master of all beings is the One God, but only the Guru’s followers get to understand this. ਸਭਨਾਂ ਜੀਵਾਂ ਦਾ ਮਾਲਕ ਇਕ ਪ੍ਰਭੂ ਹੈ, ਗੁਰਮੁਖ ਨੂੰ ਹੀ ਇਸ ਗੱਲ ਦੀ ਸਮਝ ਆਉਂਦੀ ਹੈ।
ਹੁਕਮੀ ਲਿਖੈ ਸਿਰਿ ਲੇਖੁ ਵਿਣੁ ਕਲਮ ਮਸਵਾਣੀਐ ॥ hukmee likhai sir laykh vin kalam masvaanee-ai. As per His own will, He is ordaining the destiny of the beings as if He is scribing destiny on their foreheads without using any pen or ink. ਆਪਣੇ ਹੁਕਮ-ਅਨੁਸਾਰ ਹੀ (ਹਰੇਕ ਜੀਵ ਦੇ) ਸਿਰ ਉਤੇ ਕਲਮ ਦਵਾਤ ਤੋਂ ਬਿਨਾ ਹੀ (ਰਜ਼ਾ ਦਾ) ਲੇਖ ਲਿਖ ਰਿਹਾ ਹੈ।
ਸਤਸੰਗਤਿ ਮੇਲਾਪੁ ਜਿਥੈ ਹਰਿ ਗੁਣ ਸਦਾ ਵਖਾਣੀਐ ॥ satsangat maylaap jithai har gun sadaa vakhaanee-ai. God can be realized in the company of the saintly persons, where God’s praises are always being recited. (ਉਸ ਪ੍ਰਭੂ ਦਾ) ਮਿਲਾਪ ਸਤਸੰਗ ਵਿਚ ਹੋ ਸਕਦਾ ਹੈ ਜਿਥੇ ਸਦਾ ਪ੍ਰਭੂ ਦੇ ਗੁਣ ਕਥੇ ਜਾਂਦੇ ਹਨ।
ਨਾਨਕ ਸਚਾ ਸਬਦੁ ਸਲਾਹਿ ਸਚੁ ਪਛਾਣੀਐ ॥੪॥ naanak sachaa sabad salaahi sach pachhaanee-ai. ||4|| O’ Nanak, by reciting His praises through the Guru’s divine word, the eternal God can be recognized. ||4|| ਹੇ ਨਾਨਕ! (ਗੁਰੂ ਦਾ) ਸੱਚਾ ਸ਼ਬਦ ਗਾ ਕੇ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਪਛਾਣਿਆ ਜਾ ਸਕਦਾ ਹੈ (ਭਾਵ, ਪ੍ਰਭੂ ਦੀ ਸਾਰ ਪੈਂਦੀ ਹੈ, ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ) ॥੪॥
ਸਲੋਕ ਮਃ ੩ ॥ salok mehlaa 3. Shalok, Third Guru:
ਊਂਨਵਿ ਊਂਨਵਿ ਆਇਆ ਅਵਰਿ ਕਰੇਂਦਾ ਵੰਨ ॥ ooNnav ooNnav aa-i-aa avar karayNdaa vann. Like the low descending cloud, the Guru has come to pour the rain of mercy and is displaying many colorful plays; (ਗੁਰੂ-ਰੂਪ ਬੱਦਲ) ਨਿਉਂ ਨਿਉਂ ਕੇ ਆਇਆ ਹੈ (ਭਾਵ, ਮਿਹਰ ਕਰਨ ਤੇ ਤਿਆਰ ਹੈ) ਤੇ ਕਈ ਤਰ੍ਹਾਂ ਦੇ ਰੰਗ ਵਿਖਾ ਰਿਹਾ ਹੈ (ਭਾਵ, ਗੁਰੂ ਕਈ ਕਿਸਮ ਦੇ ਕਉਤਕ ਕਰਦਾ ਹੈ);
ਕਿਆ ਜਾਣਾ ਤਿਸੁ ਸਾਹ ਸਿਉ ਕੇਵ ਰਹਸੀ ਰੰਗੁ ॥ ki-aa jaanaa tis saah si-o kayv rahsee rang. but how do I know that my love for my Master-God shall continue to survive? ਪਰ, ਕੀਹ ਪਤਾ ਮੇਰਾ ਉਸ (ਨਾਮ-ਖ਼ਜ਼ਾਨੇ ਦੇ) ਸ਼ਾਹ ਦੇ ਨਾਲ ਕਿਵੇਂ ਪਿਆਰ ਬਣਿਆ ਰਹੇਗਾ?
ਰੰਗੁ ਰਹਿਆ ਤਿਨ੍ਹ੍ਹ ਕਾਮਣੀ ਜਿਨ੍ਹ੍ਹ ਮਨਿ ਭਉ ਭਾਉ ਹੋਇ ॥ rang rahi-aa tinH kaamnee jinH man bha-o bhaa-o ho-ay. The love of those remain intact who have love and fear of God in their hearts. (ਉਸ ਮਿਹਰਾਂ ਦੇ ਸਾਈਂ ਨਾਲ) ਉਹਨਾਂ (ਜੀਵ-) ਇਸਤਰੀਆਂ ਦਾ ਪਿਆਰ ਟਿਕਿਆ ਰਹਿੰਦਾ ਹੈ ਜਿਨ੍ਹਾਂ ਦੇ ਮਨ ਵਿਚ ਉਸ ਦਾ ਡਰ ਤੇ ਪਿਆਰ ਹੈ।
ਨਾਨਕ ਭੈ ਭਾਇ ਬਾਹਰੀ ਤਿਨ ਤਨਿ ਸੁਖੁ ਨ ਹੋਇ ॥੧॥ naanak bhai bhaa-ay baahree tin tan sukh na ho-ay. ||1|| O’ Nanak, those who have no fear and love for Him, do not enjoy a peaceful life. ||1|| ਹੇ ਨਾਨਕ! ਜੋ ਡਰ ਤੇ ਪਿਆਰ ਤੋਂ ਸੱਖਣੀਆਂ ਹਨ ਉਹਨਾਂ ਦੇ ਸਰੀਰ ਵਿਚ ਸੁਖ ਨਹੀਂ ਹੁੰਦਾ ॥੧॥
ਮਃ ੩ ॥ mehlaa 3. Third Guru:
ਊਂਨਵਿ ਊਂਨਵਿ ਆਇਆ ਵਰਸੈ ਨੀਰੁ ਨਿਪੰਗੁ ॥ ooNnav ooNnav aa-i-aa varsai neer nipang. Like a low descending cloud, the Guru is pouring the rain of pure nectar of Naam; (ਗੁਰੂ-ਬੱਦਲ) ਨਿਉਂ ਨਿਉਂ ਕੇ ਆਇਆ ਹੈ ਤੇ ਨਾਮ ਰੂਪੀ ਸਾਫ਼ ਜਲ ਵਰਸ ਰਿਹਾ ਹੈ;
ਨਾਨਕ ਦੁਖੁ ਲਾਗਾ ਤਿਨ੍ਹ੍ਹ ਕਾਮਣੀ ਜਿਨ੍ਹ੍ਹ ਕੰਤੈ ਸਿਉ ਮਨਿ ਭੰਗੁ ॥੨॥ naanak dukh laagaa tinH kaamnee jinH kantai si-o man bhang. ||2|| but O’ Nanak, those who are separated from their Master-God are afflicted with sorrows. ||2|| ਪਰ, ਹੇ ਨਾਨਕ! ਜਿਨ੍ਹਾਂ ਦੇ ਮਨ ਵਿਚ ਖਸਮ-ਪ੍ਰਭੂ ਨਾਲੋਂ ਵਿਛੋੜਾ ਹੈ ਉਹਨਾਂ ਜੀਵ ਇਸਤਰੀਆਂ ਨੂੰ ਦੁੱਖ ਵਿਆਪ ਰਿਹਾ ਹੈ ॥੨॥
ਪਉੜੀ ॥ pa-orhee. Pauree:
ਦੋਵੈ ਤਰਫਾ ਉਪਾਇ ਇਕੁ ਵਰਤਿਆ ॥ dovai tarfaa upaa-ay ik varti-aa. Having created both kinds(representing Guru’s followers and ones who are oblivious of Guru’s teachings), God Himself is pervading in both, (‘ਗੁਰਮੁਖ’ ਤੇ ‘ਮਨਮੁਖ’) ਦੋਹਾਂ ਕਿਸਮਾਂ ਦੇ ਜੀਵ ਪੈਦਾ ਕਰ ਕੇ (ਦੋਹਾਂ ਵਿਚ) ਪ੍ਰਭੂ ਆਪ ਮੌਜੂਦ ਹੈ,
ਬੇਦ ਬਾਣੀ ਵਰਤਾਇ ਅੰਦਰਿ ਵਾਦੁ ਘਤਿਆ ॥ bayd banee vartaa-ay andar vaad ghati-aa. and after spreading the words of Vedas, He Himself has initiated the strife between the Guru’s followers and self-willed people. ਧਾਰਮਿਕ ਉਪਦੇਸ਼ (ਬੇਦ ਬਾਣੀ) ਭੀ ਉਸ ਨੇ ਆਪ ਹੀ ਕੀਤਾ ਹੈ ਤੇ ਦੋਹਾਂ ਧਿਰਾਂ ਦੇ ਅੰਦਰ ਝਗੜਾ ਭੀ ਆਪ ਹੀ ਪਾਇਆ ਹੈ।
ਪਰਵਿਰਤਿ ਨਿਰਵਿਰਤਿ ਹਾਠਾ ਦੋਵੈ ਵਿਚਿ ਧਰਮੁ ਫਿਰੈ ਰੈਬਾਰਿਆ ॥ parvirat nirvirat haathaa dovai vich Dharam firai raibaari-aa. He Himself has created both kinds, those who are fully engrossed in the worldly affairs and those who are detached from it, and He Himself also acts as a righteous mediator between them; ਜਗਤ ਦੇ ਧੰਧਿਆਂ ਵਿਚ ਖਚਿਤ ਹੋਣਾ ਤੇ ਜਗਤ ਤੋਂ ਨਿਰਲੇਪ ਰਹਿਣਾ-ਇਹ ਦੋਵੇਂ ਪਾਸੇ ਉਸ ਨੇ ਆਪ ਹੀ ਬਣਾ ਦਿੱਤੇ ਹਨ ਤੇ ਆਪ ਹੀ ‘ਧਰਮ’ (-ਰੂਪ ਹੋ ਕੇ ਦੋਹਾਂ ਵਿਚ) ਵਿਚੋਲਾ ਬਣਿਆ ਹੋਇਆ ਹੈ;
ਮਨਮੁਖ ਕਚੇ ਕੂੜਿਆਰ ਤਿਨ੍ਹ੍ਹੀ ਨਿਹਚਉ ਦਰਗਹ ਹਾਰਿਆ ॥ manmukh kachay koorhi-aar tinHee nihcha-o dargeh haari-aa. but those who being oblivious of Guru’s teachings deal in falsehood, lose for sure in God’s presence. ਪਰ, ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਕੂੜ ਦੇ ਵਪਾਰੀ ਹਨ ਉਹ ਜ਼ਰੂਰ ਪ੍ਰਭੂ ਦੀ ਦਰਗਾਹ ਵਿਚ ਬਾਜ਼ੀ ਹਾਰ ਜਾਂਦੇ ਹਨ।
ਗੁਰਮਤੀ ਸਬਦਿ ਸੂਰ ਹੈ ਕਾਮੁ ਕ੍ਰੋਧੁ ਜਿਨ੍ਹ੍ਹੀ ਮਾਰਿਆ ॥ gurmatee sabad soor hai kaam kroDh jinHee maari-aa. Those who followed Guru’s teachings, conquered lust and anger and became true spiritual warriors through the Guru’s word; ਜਿਨ੍ਹਾਂ ਨੇ ਗੁਰੂ ਦੀ ਮੱਤ ਦਾ ਆਸਰਾ ਲਿਆ ਉਹ ਗੁਰ-ਸ਼ਬਦ ਦੀ ਬਰਕਤਿ ਨਾਲ ਸੂਰਮੇ ਬਣ ਗਏ ਕਿਉਂਕਿ ਉਹਨਾਂ ਕਾਮ ਤੇ ਕ੍ਰੋਧ ਜਿੱਤ ਲਿਆ;
ਸਚੈ ਅੰਦਰਿ ਮਹਲਿ ਸਬਦਿ ਸਵਾਰਿਆ ॥ sachai andar mahal sabad savaari-aa. having gotten embellished with the Guru’s word, they got approved in the eternal God’s presence. ਉਹ ਗੁਰ-ਸ਼ਬਦ ਦੀ ਰਾਹੀਂ ਸੱਚੇ ਪ੍ਰਭੂ ਦੀ ਹਜ਼ੂਰੀ ਵਿੱਚ ਸੁਰਖ਼ਰੂ ਹੋ ਗਏ।
ਸੇ ਭਗਤ ਤੁਧੁ ਭਾਵਦੇ ਸਚੈ ਨਾਇ ਪਿਆਰਿਆ ॥ say bhagat tuDh bhaavday sachai naa-ay pi-aari-aa. O’ God, those devotees are pleasing to You because they cherish Your eternal Name. (ਹੇ ਪ੍ਰਭੂ!) ਉਹ ਤੇਰੇ ਭਗਤ ਤੈਨੂੰ ਚੰਗੇ ਲੱਗਦੇ ਹਨ, ਕਿਉਂਕਿ ਉਹ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਵਿਚ ਪਿਆਰ ਪਾਂਦੇ ਹਨ।
ਸਤਿਗੁਰੁ ਸੇਵਨਿ ਆਪਣਾ ਤਿਨ੍ਹ੍ਹਾ ਵਿਟਹੁ ਹਉ ਵਾਰਿਆ ॥੫॥ satgur sayvan aapnaa tinHaa vitahu ha-o vaari-aa. ||5|| I surrender my life to those who follow their true Guru’s teachings. ||5|| ਜੋ ਮਨੁੱਖ ਆਪਣੇ ਸਤਿਗੁਰੂ ਨੂੰ ਸੇਂਵਦੇ ਹਨ (ਭਾਵ, ਜੋ ਗੁਰੂ ਦੇ ਕਹੇ ਉਤੇ ਤੁਰਦੇ ਹਨ), ਮੈਂ ਉਹਨਾਂ ਤੋਂ ਸਦਕੇ ਹਾਂ ॥੫॥
ਸਲੋਕ ਮਃ ੩ ॥ salok mehlaa 3. Shalok, Third Guru:
ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ ॥ ooNnav ooNnav aa-i-aa varsai laa-ay jharhee. Just as rain pours from a low descending cloud, similarly Guru is pouring the constant rain of immaculate Naam; (ਗੁਰੂ-ਬੱਦਲ) ਝੁਕ ਝੁਕ ਕੇ ਆਇਆ ਹੈ ਤੇ ਝੜੀ ਲਾ ਕੇ ਵਰ੍ਹ ਰਿਹਾ ਹੈ (ਭਾਵ, ਗੁਰੂ ‘ਨਾਮ’-ਉਪਦੇਸ਼ ਦੀ ਵਰਖਾ ਕਰ ਰਿਹਾ ਹੈ);
ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੇ ਸਦਾ ਰਲੀ ॥੧॥ naanak bhaanai chalai kant kai so maanay sadaa ralee. ||1|| O’ Nanak, one who walks in harmony with the will of Master-God, revels in joy forever. ||1|| , ਹੇ ਨਾਨਕ! ਜੋ ਜੀਵ-ਇਸਤਰੀ ਖਸਮ -ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ ਉਹੀ (ਉਸ ‘ਉਪਦੇਸ਼’-ਵਰਖਾ ਦਾ) ਆਨੰਦ ਮਾਣਦੀ ਹੈ ॥੧॥
ਮਃ ੩ ॥ mehlaa 3. Third Guru:
ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥ ki-aa uth uth daykhhu bapurhayN is mayghai hath kichh naahi. O’ poor human beings! Why are you running to witness the cloud? It has no power of its own. ਹੇ ਵਿਚਾਰੇ ਬੰਦਿਓ! ਇਸ ਬੱਦਲ ਨੂੰ ਉੱਠ ਉੱਠ ਕੇ ਕੀਹ ਵੇਖਦੇ ਹਉ, ਇਸ ਦੇ ਆਪਣੇ ਵੱਸ ਕੁਝ ਨਹੀਂ ।
ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ ॥ jin ayhu maygh pathaa-i-aa tis raakho man maaNhi. Think of the One (God) who has sent this cloud. ਜਿਸ ਮਾਲਕ ਨੇ ਇਹ ਬੱਦਲ ਘੱਲਿਆ ਹੈ ਉਸ ਨੂੰ ਆਪਣੇ ਮਨ ਵਿਚ ਚੇਤੇ ਕਰੋ।
ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ ॥ tis no man vasaa-isee jaa ka-o nadar karay-i. He enshrines Himself in the mind of the one on whom He shows His grace. ਪਰ ਜਿਸ ਜੀਵ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਦੇ ਮਨ ਵਿਚ (ਆਪਣਾ ਆਪ) ਵਸਾਂਦਾ ਹੈ।
ਨਾਨਕ ਨਦਰੀ ਬਾਹਰੀ ਸਭ ਕਰਣ ਪਲਾਹ ਕਰੇਇ ॥੨॥ naanak nadree baahree sabh karan palaah karay-i. ||2|| O’ Nanak, without His grace, the entire world keeps wailing. ||2|| ਹੇ ਨਾਨਕ! ਪ੍ਰਭੂ ਦੀ ਮਿਹਰ ਦੀ ਨਜ਼ਰ ਤੋਂ ਬਿਨਾ ਸਾਰੀ ਸ੍ਰਿਸ਼ਟੀ ਤਰਲੈ ਲੈ ਰਹੀ ਹੈ ॥੨॥
ਪਉੜੀ ॥ pa-orhee. Pauree:
ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥ so har sadaa sarayvee-ai jis karat na laagai vaar. Let us always lovingly remember that God who does not take any time in creating the world; ਉਸ ਪ੍ਰਭੂ ਨੂੰ ਸਦਾ ਸਿਮਰੀਏ ਜਿਸ ਨੂੰ (ਜਗਤ) ਬਣਾਦਿਆਂ ਚਿਰ ਨਹੀਂ ਲੱਗਦਾ;
ਆਡਾਣੇ ਆਕਾਸ ਕਰਿ ਖਿਨ ਮਹਿ ਢਾਹਿ ਉਸਾਰਣਹਾਰ ॥ aadaanay aakaas kar khin meh dhaahi usaaranhaar. After stretching the skies overhead, He can destroy and recreate in an instant. ਇਹ ਤਣੇ ਹੋਏ ਆਕਾਸ਼ ਬਣਾ ਕੇ ਇਕ ਪਲਕ ਵਿਚ ਨਾਸ ਕਰ ਕੇ (ਮੁੜ) ਬਣਾਣ ਦੇ ਸਮਰੱਥ ਹੈ।
ਆਪੇ ਜਗਤੁ ਉਪਾਇ ਕੈ ਕੁਦਰਤਿ ਕਰੇ ਵੀਚਾਰ ॥ aapay jagat upaa-ay kai kudrat karay veechaar. Having created the world Himself, He Himself takes care of this creation. ਪ੍ਰਭੂ ਆਪ ਹੀ ਜਗਤ ਪੈਦਾ ਕਰ ਕੇ ਆਪ ਹੀ ਇਸ ਰਚਨਾ ਦਾ ਖ਼ਿਆਲ ਰੱਖਦਾ ਹੈ।
ਮਨਮੁਖ ਅਗੈ ਲੇਖਾ ਮੰਗੀਐ ਬਹੁਤੀ ਹੋਵੈ ਮਾਰ ॥ manmukh agai laykhaa mangee-ai bahutee hovai maar. Hereafter, anyone oblivious of the Guru’s teachings, is asked to render an account of his deeds and is punished for sinful deeds. ਜੋ ਮਨੁੱਖ (ਐਸੇ ਪ੍ਰਭੂ ਨੂੰ ਵਿਸਾਰ ਕੇ) ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਪਾਸੋਂ ਅਗਾਂਹ ਉਸ ਦੇ ਕੀਤੇ ਕਰਮਾਂ ਦਾ ਲੇਖਾ ਮੰਗਿਆ ਜਾਂਦਾ ਹੈ (ਵਿਕਾਰਾਂ ਦੇ ਕਾਰਨ) ਉਸ ਨੂੰ ਮਾਰ ਪੈਂਦੀ ਹੈ।


© 2017 SGGS ONLINE
error: Content is protected !!
Scroll to Top