Guru Granth Sahib Translation Project

Guru granth sahib page-1282

Page 1282

ਪਉੜੀ ॥ pa-orhee. Pauree:
ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥ atul ki-o tolee-ai vin tolay paa-i-aa na jaa-ay. God is unfathomable and all His virtues cannot be evaluated but without reflecting on His virtues, He cannot be realized either. ਪਰਮਾਤਮਾ ਅਤੁੱਲ ਹੈ, ਉਸ ਦੇ ਸਾਰੇ ਗੁਣ ਜਾਚੇ ਨਹੀਂ ਜਾ ਸਕਦੇ; ਪਰ ਉਸ ਦੇ ਗੁਣਾਂ ਦੀ ਵਿਚਾਰ ਕਰਨ ਤੋਂ ਬਿਨਾ ਉਸ ਦੀ ਪ੍ਰਾਪਤੀ ਭੀ ਨਹੀਂ ਹੁੰਦੀ।
ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ ਸਮਾਇ ॥ gur kai sabad veechaaree-ai gun meh rahai samaa-ay. His virtues can be reflected upon through the Guru’s word; one who does that, remains immersed in His virtues. ਪ੍ਰਭੂ ਦੇ ਗੁਣਾਂ ਦੀ ਵਿਚਾਰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹੋ ਸਕਦੀ ਹੈ (ਜੋ ਮਨੁੱਖ ਵਿਚਾਰ ਕਰਦਾ ਹੈ ਉਹ) ਉਸ ਦੇ ਗੁਣਾਂ ਵਿਚ ਮਗਨ ਰਹਿੰਦਾ ਹੈ।
ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ ॥ apnaa aap aap tolsee aapay milai milaa-ay. God alone can fathom Himself; He on His own unites His devotees with Him through the Guru. ਆਪਣੇ ਆਪ ਨੂੰ ਪ੍ਰਭੂ ਆਪ ਹੀ ਤੋਲ ਸਕਦਾ ਹੈ (ਭਾਵ, ਪ੍ਰਭੂ ਕਿਤਨਾ ਵੱਡਾ ਹੈ ਇਹ ਗੱਲ ਉਹ ਆਪ ਹੀ ਜਾਣਦਾ ਹੈ) ਉਹ ਆਪ ਹੀ (ਆਪਣੇ ਸੇਵਕਾਂ ਨੂੰ ਗੁਰੂ ਦਾ) ਮਿਲਾਇਆ ਮਿਲਦਾ ਹੈ।
ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥ tis kee keemat naa pavai kahnaa kichhoo na jaa-ay. His worth cannot be estimated, and nothing can be said as to how great He is. ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ; (ਉਹ ਕੇਡਾ ਵੱਡਾ ਹੈ ਇਸ ਬਾਰੇ) ਕੋਈ ਗੱਲ ਆਖੀ ਨਹੀਂ ਜਾ ਸਕਦੀ।
ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ ॥ ha-o balihaaree gur aapnay jin sachee boojh ditee bujhaa-ay. I am dedicated to my Guru who has granted me the true understanding. ਮੈਂ ਕੁਰਬਾਨ ਹਾਂ ਆਪਣੇ ਗੁਰੂ ਤੋਂ ਜਿਸ ਨੇ ਮੈਨੂੰ ਸੱਚੀ ਸੂਝ ਦੇ ਦਿੱਤੀ ਹੈ।
ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ ਬੂਝ ਨ ਪਾਇ ॥ jagat musai amrit lootee-ai manmukh boojh na paa-ay. The world is being cheated and Naam that imparts spiritual life is being plundered but the self-willed people do not understand this. ਜਗਤ ਠੱਗਿਆ ਜਾ ਰਿਹਾ ਹੈ, ਅੰਮ੍ਰਿਤ ਲੁਟਿਆ ਜਾ ਰਿਹਾ ਹੈ, ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਨੂੰ ਇਹ ਸਮਝ ਨਹੀਂ ਪੈਂਦੀ।
ਵਿਣੁ ਨਾਵੈ ਨਾਲਿ ਨ ਚਲਸੀ ਜਾਸੀ ਜਨਮੁ ਗਵਾਇ ॥ vin naavai naal na chalsee jaasee janam gavaa-ay. Since nothing else but Naam is going to accompany one after death, without Naam one will depart after wasting life. ਪ੍ਰਭੂ ਦੇ ਨਾਮ ਤੋਂ ਬਿਨਾ (ਕੋਈ ਹੋਰ ਸ਼ੈ ਨਾਲ ਨਹੀਂ ਜਾਇਗੀ (ਸੋ, ‘ਨਾਮ’ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਜਨਮ ਅਜਾਈਂ ਗਵਾ ਕੇ ਜਾਇਗਾ।
ਗੁਰਮਤੀ ਜਾਗੇ ਤਿਨ੍ਹ੍ਹੀ ਘਰੁ ਰਖਿਆ ਦੂਤਾ ਕਾ ਕਿਛੁ ਨ ਵਸਾਇ ॥੮॥ gurmatee jaagay tinHee ghar rakhi-aa dootaa kaa kichh na vasaa-ay. ||8|| Those who follow the Guru’s teachings, wake up from the slumber of Maya, keep themselves clear of vices and the vices have no power over them. ||8|| ਜਿਹੜੇ ਮਨੁੱਖ ਗੁਰੂ ਦੀ ਮੱਤ ਲੈ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦੇ ਹਨ ਉਹ ਆਪਣਾ ਘਰ (ਭਾਵ, ਆਪਣਾ ਸਰੀਰ, ਵਿਕਾਰਾਂ ਤੋਂ) ਬਚਾ ਰੱਖਦੇ ਹਨ, ਇਹਨਾਂ ਦੂਤਾਂ (ਵਿਕਾਰਾਂ) ਦਾ ਉਹਨਾਂ ਉਤੇ ਕੋਈ ਜ਼ੋਰ ਨਹੀਂ ਚਲਦਾ ॥੮॥
ਸਲੋਕ ਮਃ ੩ ॥ salok mehlaa 3. Shalok,Third Guru:
ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ ਮੰਨਿ ॥ baabeehaa naa billaa-ay naa tarsaa-ay ayhu man khasam kaa hukam man. O’ rainbird-like seeker, don’t cry, don’t let your mind crave for worldly desires but obey the command of God. ਹੇ ਜੀਵ ਰੂਪੀ ਪਪੀਹੇ! ਨਾਹ ਵਿਲਕ, ਆਪਣਾ ਮਨ ਨਾਹ ਤਰਸਾ ਤੇ ਮਾਲਕ ਦਾ ਹੁਕਮ ਮੰਨ।
ਨਾਨਕ ਹੁਕਮਿ ਮੰਨਿਐ ਤਿਖ ਉਤਰੈ ਚੜੈ ਚਵਗਲਿ ਵੰਨੁ ॥੧॥ naanak hukam mani-ai tikh utrai charhai chavgal vann. ||1|| O’ Nanak, thirst for Maya is quenched, only by obeying God’s will, and by doing so, our love for Him increases many-fold. ||1|| ਹੇ ਨਾਨਕ! ਪ੍ਰਭੂ ਦੀ ਰਜ਼ਾ ਵਿਚ ਟੁਰਿਆਂ ਹੀ (ਮਾਇਆ ਦੀ ਤ੍ਰੇਹ ਮਿਟਦੀ ਹੈ ਅਤੇ ਸਾਡੀ ਪ੍ਰੀਤ ਉਸ ਨਾਲ ਚਾਰ ਗੁਣਾ ਹੋ ਜਾਂਦੀ ਹੈ ॥੧॥
ਮਃ ੩ ॥ mehlaa 3. Third Guru:
ਬਾਬੀਹਾ ਜਲ ਮਹਿ ਤੇਰਾ ਵਾਸੁ ਹੈ ਜਲ ਹੀ ਮਾਹਿ ਫਿਰਾਹਿ ॥ baabeehaa jal meh tayraa vaas hai jal hee maahi firaahi. O’ rainbird-like seeker, your dwelling is in the water of Naam, and you keep moving around in that water, ਹੇ ਜੀਵ ਰੂਪੀ ਪਪੀਹੇ! ਨਾਮ ਰੂਪੀ ਪਾਣੀ ਵਿਚ ਤੂੰ ਵੱਸਦਾ ਹੈਂ, ਪਾਣੀ ਵਿਚ ਹੀ ਤੂੰ ਤੁਰਦਾ ਫਿਰਦਾ ਹੈਂ
ਜਲ ਕੀ ਸਾਰ ਨ ਜਾਣਹੀ ਤਾਂ ਤੂੰ ਕੂਕਣ ਪਾਹਿ ॥ jal kee saar na jaanhee taaN tooN kookan paahi. but you do not know the worth of that water of Naam and that is why you are wailing. ਪਰ ਉਸ ਪਾਣੀ ਦੀ ਤੈਨੂੰ ਕਦਰ ਨਹੀਂ, ਇਸ ਵਾਸਤੇ ਤੂੰ ਵਿਲਕ ਰਿਹਾ ਹੈਂ।
ਜਲ ਥਲ ਚਹੁ ਦਿਸਿ ਵਰਸਦਾ ਖਾਲੀ ਕੋ ਥਾਉ ਨਾਹਿ ॥ jal thal chahu dis varasdaa khaalee ko thaa-o naahi. This water of Naam is raining everywhere in all directions and no place is deprived of this rain; ਚਹੁੰ ਪਾਸੀਂ ਹੀ ਜਲਾਂ ਵਿਚ ਥਲਾਂ ਵਿਚ ਵਰਖਾ ਹੋ ਰਹੀ ਹੈ ਕੋਈ ਥਾਂ ਐਸਾ ਨਹੀਂ ਜਿਥੇ ਵਰਖਾ ਨਹੀਂ ਹੁੰਦੀ;
ਏਤੈ ਜਲਿ ਵਰਸਦੈ ਤਿਖ ਮਰਹਿ ਭਾਗ ਤਿਨਾ ਕੇ ਨਾਹਿ ॥ aytai jal varsadai tikh mareh bhaag tinaa kay naahi. In spite of so much rain of the water Naam, if some are dying of thirst, they are just out of luck. ਇਤਨੀ ਵਰਖਾ ਹੁੰਦਿਆਂ ਜੋ ਤਿਹਾਏ ਮਰ ਰਹੇ ਹਨ ਉਹਨਾਂ ਦੇ (ਚੰਗੇ) ਭਾਗ ਨਹੀਂ ਹਨ।
ਨਾਨਕ ਗੁਰਮੁਖਿ ਤਿਨ ਸੋਝੀ ਪਈ ਜਿਨ ਵਸਿਆ ਮਨ ਮਾਹਿ ॥੨॥ naanak gurmukh tin sojhee pa-ee jin vasi-aa man maahi. ||2|| O’ Nanak, those Guru’s followers in whose minds God has manifested, have understood that He pervades everywhere.||2|| ਹੇ ਨਾਨਕ! ਜਿਨ੍ਹਾਂ ਗੁਰਮੁਖਾਂ ਦੇ ਹਿਰਦੇ ਵਿਚ ਪ੍ਰਭੂ ਆ ਵੱਸਦਾ ਹੈ ਉਹਨਾਂ ਨੂੰ ਇਹ ਸੂਝ ਆਉਂਦੀ ਹੈ (ਕਿ ਪ੍ਰਭੂ ਹਰ ਥਾਂ ਵੱਸਦਾ ਹੈ) ॥
ਪਉੜੀ ॥ pa-orhee. Pauree:
ਨਾਥ ਜਤੀ ਸਿਧ ਪੀਰ ਕਿਨੈ ਅੰਤੁ ਨ ਪਾਇਆ ॥ naath jatee siDh peer kinai ant na paa-i-aa. O’ God, none of the great yogis, celibates, adepts, or spiritual teachers could find limits of Your virtues. (ਹੇ ਪ੍ਰਭੂ!) ਨਾਥ, ਜਤੀ, ਪੁੱਗੇ ਹੋਏ ਜੋਗੀ, ਪੀਰ ਕਿਸੇ ਨੇ ਤੇਰਾ ਅੰਤ ਨਹੀਂ ਪਾਇਆ।
ਗੁਰਮੁਖਿ ਨਾਮੁ ਧਿਆਇ ਤੁਝੈ ਸਮਾਇਆ ॥ gurmukh naam Dhi-aa-ay tujhai samaa-i-aa. The Guru’s followers lovingly remember You alone and always remain absorbed in Your Name. ਗੁਰੂ ਦੀ ਸਿੱਖਿਆ ਉਤੇ ਤੁਰਨ ਵਾਲੇ ਮਨੁੱਖ ਕੇਵਲ ਤੇਰਾ) ਨਾਮ ਸਿਮਰ ਕੇ ਤੇਰੇ (ਚਰਨਾਂ ਵਿਚ) ਲੀਨ ਰਹਿੰਦੇ ਹਨ।
ਜੁਗ ਛਤੀਹ ਗੁਬਾਰੁ ਤਿਸ ਹੀ ਭਾਇਆ ॥ jug chhateeh gubaar tis hee bhaa-i-aa. As per His own will, God remained in deep trance for long long time ਛੱਤੀ ਯੁਗਾਂ ਲਈ, ਪ੍ਰਭੂ ਅਨ੍ਹੇਰ ਘੁਪ ਅੰਦਰ ਵਸਦਾ ਸੀ। ਕਿਉਂ ਜੋ ਐਹੋ ਜੇਹੀ ਹੀ ਸੀ ਉਸ ਦੀ ਰਜ਼ਾ।
ਜਲਾ ਬਿੰਬੁ ਅਸਰਾਲੁ ਤਿਨੈ ਵਰਤਾਇਆ ॥ jalaa bimb asraal tinai vartaa-i-aa. He is the One who spread the dreadful waters all around in the form of oceans; ਫਿਰ ਭਿਆਨਕ ਜਲ ਹੀ ਜਲ-ਇਹ ਖੇਡ ਭੀ ਉਸੇ ਨੇ ਵਰਤਾਈ;
ਨੀਲੁ ਅਨੀਲੁ ਅਗੰਮੁ ਸਰਜੀਤੁ ਸਬਾਇਆ ॥ neel aneel agamm sarjeet sabaa-i-aa. and He, the eternal God, who is infinite and incomprehensible, ਤੇ, ਉਹ ਸਦਾ ਜੀਉਂਦਾ ਰਹਿਣ ਵਾਲਾ ਪ੍ਰਭੂ ਆਪ ਬੇਅੰਤ ਹੀ ਬੇਅੰਤ ਅਤੇ ਪਹੁੰਚ ਤੋਂ ਪਰੇ ਹੈ,
ਅਗਨਿ ਉਪਾਈ ਵਾਦੁ ਭੁਖ ਤਿਹਾਇਆ ॥ agan upaa-ee vaad bhukh tihaa-i-aa. after creating the world, infused the creatures with the fire of desire, conflicts, hunger and thirst for the love of Maya (ਜਦੋਂ ਉਸ ਨੇ ਜਗਤ-ਰਚਨਾ ਕਰ ਦਿੱਤੀ, ਤਦੋਂ) ਤ੍ਰਿਸ਼ਨਾ ਦੀ ਅੱਗ, ਵਾਦ-ਵਿਵਾਦ ਤੇ ਭੁੱਖ ਤ੍ਰਿਹ ਭੀ ਉਸ ਨੇ ਆਪ ਹੀ ਪੈਦਾ ਕਰ ਦਿੱਤੇ।
ਦੁਨੀਆ ਕੈ ਸਿਰਿ ਕਾਲੁ ਦੂਜਾ ਭਾਇਆ ॥ dunee-aa kai sir kaal doojaa bhaa-i-aa. And, since the people of the world love duality, He subjected them to the fear of death. ਦੁਨੀਆ (ਭਾਵ, ਜੀਵਾਂ) ਦੇ ਸਿਰ ਉਤੇ ਮੌਤ (ਦਾ ਡਰ ਭੀ ਉਸੇ ਨੇ ਪੈਦਾ ਕੀਤਾ ਹੈ; ਕਿਉਂਕਿ ਇਹਨਾਂ ਨੂੰ) ਇਹ ਦੂਜਾ (ਭਾਵ, ਪ੍ਰਭੂ ਨੂੰ ਛੱਡ ਕੇ ਇਹ ਦਿੱਸਦਾ ਜਗਤ) ਪਿਆਰਾ ਲੱਗ ਰਿਹਾ ਹੈ।
ਰਖੈ ਰਖਣਹਾਰੁ ਜਿਨਿ ਸਬਦੁ ਬੁਝਾਇਆ ॥੯॥ rakhai rakhanhaar jin sabad bujhaa-i-aa. ||9|| However, the savior God who has given the right understanding through the Guru, protects people from the vices. ||9|| ਪਰ, ਰੱਖਣ ਦੇ ਸਮਰੱਥ ਪ੍ਰਭੂ ਜਿਸ ਨੇ (ਗੁਰੂ ਦੀ ਰਾਹੀਂ) ਸ਼ਬਦ ਦੀ ਸੂਝ ਬਖ਼ਸ਼ੀ ਹੈ (ਇਹਨਾਂ ਵਾਦ, ਭੁਖ, ਤ੍ਰਿਹ ਤੇ ਕਾਲ ਆਦਿਕ ਤੋਂ) ਰੱਖਦਾ ਭੀ ਆਪ ਹੀ ਹੈ ॥੯॥
ਸਲੋਕ ਮਃ ੩ ॥ salok mehlaa 3. Shalok,Third Guru:
ਇਹੁ ਜਲੁ ਸਭ ਤੈ ਵਰਸਦਾ ਵਰਸੈ ਭਾਇ ਸੁਭਾਇ ॥ ih jal sabh tai varasdaa varsai bhaa-ay subhaa-ay. This water of God’s Name rains all over, and it rains with compassion for all and in accordance with His will, (ਪ੍ਰਭੂ ਦਾ ਨਾਮ-ਰੂਪ) ਇਹ ਜਲ (ਭਾਵ, ਮੀਂਹ) ਹਰ ਥਾਂ ਵੱਸ ਰਿਹਾ ਹੈ ਤੇ ਵਰ੍ਹਦਾ ਭੀ ਹੈ ਪ੍ਰੇਮ ਨਾਲ ਤੇ ਆਪਣੀ ਮੌਜ ਨਾਲ,
ਸੇ ਬਿਰਖਾ ਹਰੀਆਵਲੇ ਜੋ ਗੁਰਮੁਖਿ ਰਹੇ ਸਮਾਇ ॥ say birkhaa haree-aavlay jo gurmukh rahay samaa-ay. but only those trees become green (human beings spiritually rejuvenate), who follow the Guru’s teachings and remain immersed in the rain of Naam. ਪਰ, ਕੇਵਲ ਉਹੀ (ਜੀਵ-ਰੂਪ) ਰੁੱਖ ਹਰੇ ਹੁੰਦੇ ਹਨ ਜੋ ਗੁਰੂ ਦੇ ਸਨਮੁਖ ਹੋ ਕੇ (ਇਸ ‘ਨਾਮ’ ਵਰਖਾ ਵਿਚ) ਲੀਨ ਰਹਿੰਦੇ ਹਨ।
ਨਾਨਕ ਨਦਰੀ ਸੁਖੁ ਹੋਇ ਏਨਾ ਜੰਤਾ ਕਾ ਦੁਖੁ ਜਾਇ ॥੧॥ naanak nadree sukh ho-ay aynaa jantaa kaa dukh jaa-ay. ||1|| O’ Nanak, by God’s grace peace wells up, and the suffering of these creatures dissipates. ||1|| ਹੇ ਨਾਨਕ! ਪ੍ਰਭੂ ਦੀ ਮਿਹਰ ਦੀ ਨਜ਼ਰ ਨਾਲ ਸੁਖ ਪੈਦਾ ਹੁੰਦਾ ਹੈ ਤੇ ਇਹਨਾਂ ਜੀਵਾਂ ਦਾ ਦੁੱਖ ਦੂਰ ਹੁੰਦਾ ਹੈ ॥੧॥
ਮਃ ੩ ॥ mehlaa 3. Third Guru:
ਭਿੰਨੀ ਰੈਣਿ ਚਮਕਿਆ ਵੁਠਾ ਛਹਬਰ ਲਾਇ ॥ bhinnee rain chamki-aa vuthaa chhahbar laa-ay. On a dewy night the lightning flashes, and it rains in torrents, ਸੁਹਾਵਣੀ ਰਾਤੇ (ਬੱਦਲ) ਚਮਕਦਾ ਹੈ ਤੇ ਝੜੀ ਲਾ ਕੇ ਵਰ੍ਹਦਾ ਹੈ,
ਜਿਤੁ ਵੁਠੈ ਅਨੁ ਧਨੁ ਬਹੁਤੁ ਊਪਜੈ ਜਾਂ ਸਹੁ ਕਰੇ ਰਜਾਇ ॥ jit vuthai an Dhan bahut oopjai jaaN saho karay rajaa-ay. and when it is the will of God, the wealth in the form of grains grows in abundance from this rainfall. ਜਦੋਂ ਪ੍ਰਭੂ ਨੂੰ ਭਾਉਂਦਾ ਹੈ, ਇਸ ਦੇ ਵੱਸਣ ਨਾਲ ਬੜਾ ਅੰਨ (-ਰੂਪ) ਧਨ ਪੈਦਾ ਹੁੰਦਾ ਹੈ।
ਜਿਤੁ ਖਾਧੈ ਮਨੁ ਤ੍ਰਿਪਤੀਐ ਜੀਆਂ ਜੁਗਤਿ ਸਮਾਇ ॥ jit khaaDhai man taripat-ee-ai jee-aaN jugat samaa-ay. On consuming it, the mind is satisfied and people adopt the right way to survive. ਇਸ ਧਨ ਦੇ ਵਰਤਣ ਨਾਲ ਮਨ ਰੱਜਦਾ ਹੈ ਤੇ ਜੀਵਾਂ ਵਿਚ ਜੀਊਣ ਦੀ ਜੁਗਤੀ ਆਉਂਦੀ ਹੈ ।
ਇਹੁ ਧਨੁ ਕਰਤੇ ਕਾ ਖੇਲੁ ਹੈ ਕਦੇ ਆਵੈ ਕਦੇ ਜਾਇ ॥ ih Dhan kartay kaa khayl hai kaday aavai kaday jaa-ay. However, this wealth of grains is just a play of the Creator, sometimes it grows and other times it rots away. ਪਰ, ਇਹ (ਅੰਨ-ਰੂਪ) ਧਨ ਤਾਂ ਕਰਤਾਰ ਦਾ ਇਕ ਤਮਾਸ਼ਾ ਹੈ ਜੋ ਕਦੇ ਪੈਦਾ ਹੁੰਦਾ ਹੈ ਕਦੇ ਨਾਸ ਹੋ ਜਾਂਦਾ ਹੈ।
ਗਿਆਨੀਆ ਕਾ ਧਨੁ ਨਾਮੁ ਹੈ ਸਦ ਹੀ ਰਹੈ ਸਮਾਇ ॥ gi-aanee-aa kaa Dhan naam hai sad hee rahai samaa-ay. For the spiritually wise, Naam is the true wealth, which stays in their heart forever. ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦਿਆਂ ਲਈ ਪ੍ਰਭੂ ਦਾ ਨਾਮ ਹੀ ਧਨ ਹੈ ਜੋ ਸਦਾ ਹੀ ਹਿਰਦੇ ਅੰਦਰ ਸਮਾਇਆ ਰਹਿੰਦਾ ਹੈ।
ਨਾਨਕ ਜਿਨ ਕਉ ਨਦਰਿ ਕਰੇ ਤਾਂ ਇਹੁ ਧਨੁ ਪਲੈ ਪਾਇ ॥੨॥ naanak jin ka-o nadar karay taaN ih Dhan palai paa-ay. ||2|| O’ Nanak, God blesses those with this wealth on whom He casts His glance of grace. ||2|| ਹੇ ਨਾਨਕ! ਜਿਨ੍ਹਾਂ ਉਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ ਉਹਨਾਂ ਨੂੰ ਇਹ ਧਨ ਬਖ਼ਸ਼ਦਾ ਹੈ ॥੨॥
ਪਉੜੀ ॥ pa-orhee. Pauree:
ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ aap karaa-ay karay aap ha-o kai si-o karee pukaar. It is God who does everything Himself and gets it done by others, therefore, before whom a complaint can be lodged (about hunger, thirst, death etc)? ਪ੍ਰਭੂ (ਸਭ ਕੁਝ) ਆਪ ਹੀ ਕਰ ਰਿਹਾ ਹੈ ਤੇ (ਜੀਵਾਂ ਪਾਸੋਂ) ਆਪ ਹੀ ਕਰਾ ਰਿਹਾ ਹੈ (ਸੋ, ਇਸ ਭੁੱਖ, ਤ੍ਰੇਹ, ਕਾਲ ਆਦਿਕ ਬਾਰੇ) ਹੋਰ ਕਿਸ ਪਾਸ ਫ਼ਰਿਆਦ ਕੀਤੀ ਜਾ ਸਕਦੀ ਹੈ?
ਆਪੇ ਲੇਖਾ ਮੰਗਸੀ ਆਪਿ ਕਰਾਏ ਕਾਰ ॥ aapay laykhaa mangsee aap karaa-ay kaar. He Himself makes them do these deeds and He Himself asks them to render the account of their deeds. (ਜੀਵਾਂ ਪਾਸੋਂ) ਆਪ ਹੀ ਇਹ ਕੰਮ ਕਰਾ ਰਿਹਾ ਹੈ ਤੇ (ਇਹਨਾਂ ਕੀਤੇ ਕੰਮਾਂ ਦਾ) ਲੇਖਾ ਭੀ ਆਪ ਹੀ ਮੰਗਦਾ ਹੈ।
ਜੋ ਤਿਸੁ ਭਾਵੈ ਸੋ ਥੀਐ ਹੁਕਮੁ ਕਰੇ ਗਾਵਾਰੁ ॥ jo tis bhaavai so thee-ai hukam karay gaavaar. The foolish mortal shows his arrogance for nothing because only that happens what pleases God. ਮੂਰਖ ਜੀਵ (ਐਵੇਂ ਹੀ) ਹੈਂਕੜ ਵਿਖਾਂਦਾ ਹੈ (ਅਸਲ ਵਿਚ) ਉਹੀ ਕੁਝ ਹੁੰਦਾ ਹੈ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ।
ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥ aap chhadaa-ay chhutee-ai aapay bakhsanhaar. When God Himself saves us (from hunger, thirst etc.), only then we are freed from them and He Himself has the power to do so. (ਇਹਨਾਂ ਭੁੱਖ, ਤ੍ਰੇਹ ਆਦਿਕਾਂ ਤੋਂ) ਜੇ ਪ੍ਰਭੂ ਆਪ ਹੀ ਬਚਾਏ ਤਾਂ ਬਚੀਦਾ ਹੈ, ਇਹ ਬਖ਼ਸ਼ਸ਼ ਉਹ ਆਪ ਹੀ ਕਰਨ ਵਾਲਾ ਹੈ।
ਆਪੇ ਵੇਖੈ ਸੁਣੇ ਆਪਿ ਸਭਸੈ ਦੇ ਆਧਾਰੁ ॥ aapay vaykhai sunay aap sabhsai day aaDhaar. God Himself watches over the beings, Himself listens to their prayers, and provides sustenance to them all. ਜੀਵਾਂ ਦੀ ਸੰਭਾਲ ਪ੍ਰਭੂ ਆਪ ਹੀ ਕਰਦਾ ਹੈ, ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣਦਾ ਹੈ ਤੇ ਹਰੇਕ ਜੀਵ ਨੂੰ ਆਸਰਾ ਦੇਂਦਾ ਹੈ।
ਸਭ ਮਹਿ ਏਕੁ ਵਰਤਦਾ ਸਿਰਿ ਸਿਰਿ ਕਰੇ ਬੀਚਾਰੁ ॥ sabh meh ayk varatdaa sir sir karay beechaar. God alone pervades all and takes care of each and every one. ਸਭ ਜੀਵਾਂ ਵਿਚ ਪ੍ਰਭੂ ਆਪ ਹੀ ਮੌਜੂਦ ਹੈ ਤੇ ਹਰੇਕ ਜੀਵ ਦਾ ਧਿਆਨ ਰੱਖਦਾ ਹੈ।


© 2017 SGGS ONLINE
error: Content is protected !!
Scroll to Top