Guru Granth Sahib Translation Project

Guru granth sahib page-1283

Page 1283

ਗੁਰਮੁਖਿ ਆਪੁ ਵੀਚਾਰੀਐ ਲਗੈ ਸਚਿ ਪਿਆਰੁ ॥ gurmukh aap veechaaree-ai lagai sach pi-aar. One who keeps reflecting on his own spiritual life through the Guru’s teachings, develops love for the eternal God. ਜਿਹੜਾ ਮਨੁੱਖ ਗੁਰੂ ਦੁਆਰਾ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ,ਉਸ ਦੀ ਪ੍ਰੀਤ ਸਦਾ-ਥਿਰ ਪ੍ਰਭੂ ਨਾਲ ਪੈ ਜਾਂਦੀ ਹੈ।
ਨਾਨਕ ਕਿਸ ਨੋ ਆਖੀਐ ਆਪੇ ਦੇਵਣਹਾਰੁ ॥੧੦॥ naanak kis no aakhee-ai aapay dayvanhaar. ||10|| O’ Nanak, what can we ask anyone else, when God Himself is the benefactor of all the gifts ? ||10|| ਹੇ ਨਾਨਕ! ਹੋਰ ਕਿਸ ਨੂੰ ਕੀ ਆਖੀਏ, ਜਦੋ ਕਿ ਪ੍ਰਭੂ ਆਪ ਹੀ ਇਹ ਦਾਤ ਦੇਣ ਵਾਲਾ ਹੈ? ॥੧੦॥
ਸਲੋਕ ਮਃ ੩ ॥ salok mehlaa 3. Shalok, Third Guru:
ਬਾਬੀਹਾ ਏਹੁ ਜਗਤੁ ਹੈ ਮਤ ਕੋ ਭਰਮਿ ਭੁਲਾਇ ॥ baabeehaa ayhu jagat hai mat ko bharam bhulaa-ay. This world (people) in reality is like a papeeha, the rain bird, let no one stray in doubt about it. (ਲਫ਼ਜ਼ ਪਪੀਹਾ ਸੁਣ ਕੇ) ਮਤਾਂ ਕੋਈ ਭੁਲੇਖਾ ਖਾ ਜਾਏ, ਪਪੀਹਾ ਇਹ ਜਗਤ ਹੈ l
ਇਹੁ ਬਾਬੀਂਹਾ ਪਸੂ ਹੈ ਇਸ ਨੋ ਬੂਝਣੁ ਨਾਹਿ ॥ ih baabeeNhaa pasoo hai is no boojhan naahi. This papeeha-like human being is ignorant like an animal, he does not understand that, ਇਹ ਪਪੀਹਾ (-ਜੀਵ) ਪਸ਼ੂ (-ਸੁਭਾਉ) ਹੈ, ਇਸ ਨੂੰ ਇਹ ਸਮਝ ਨਹੀਂ,
ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ ॥ amrit har kaa naam hai jit peetai tikh jaa-ay. God’s Name is the ambrosial nectar and by drinking it (remembering God’s Name with adoration), one’s thirst for Maya goes away. (ਕਿ) ਪਰਮਾਤਮਾ ਦਾ ਨਾਮ ਅੰਮ੍ਰਿਤ ਹੈ ਜਿਸ ਨੂੰ ਪੀਤਿਆਂ (ਮਾਇਆ ਦੀ) ਤ੍ਰਿਹ ਮਿਟ ਜਾਂਦੀ ਹੈ।
ਨਾਨਕ ਗੁਰਮੁਖਿ ਜਿਨ੍ਹ੍ਹ ਪੀਆ ਤਿਨ੍ਹ੍ਹ ਬਹੁੜਿ ਨ ਲਾਗੀ ਆਇ ॥੧॥ naanak gurmukh jinH pee-aa tinH bahurh na laagee aa-ay. ||1|| O’ Nanak, the Guru’s followers who have partaken of this nectar of Naam, are never afflicted with the craving for Maya a. ||1|| ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਗੁਰੂ ਦੇ ਸਨਮੁਖ ਹੋ ਕੇ (ਨਾਮ-ਅੰਮ੍ਰਿਤ) ਪੀਤਾ ਹੈ ਉਹਨਾਂ ਨੂੰ ਮੁੜ ਕੇ (ਮਾਇਆ ਦੀ) ਤ੍ਰੇਹ ਨਹੀਂ ਲੱਗਦੀ ॥੧॥
ਮਃ ੩ ॥ mehlaa 3. Third Guru:
ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ ॥ malaar seetal raag hai har Dhi-aa-i-ai saaNt ho-ay. Malhar Raag is a very soothing melody, but real tranquility (inner peace) is achieved only when we sing praises of God through this melody. ਮਲਾਰ’ ਠੰਢਾ ਰਾਗ ਹੈ (ਠੰਢ ਪਾਣ ਵਾਲਾ ਹੈ), ਪਰ ਅਸਲ ਸ਼ਾਂਤੀ ਤਾਂ ਹੀ ਹੁੰਦੀ ਹੈ ਜੇ ਇਸ ਰਾਗ ਦੀ ਰਾਹੀਂ ਪ੍ਰਭੂ ਦੀ ਸਿਫ਼ਤ-ਸਾਲਾਹ ਕਰੀਏ।
ਹਰਿ ਜੀਉ ਅਪਣੀ ਕ੍ਰਿਪਾ ਕਰੇ ਤਾਂ ਵਰਤੈ ਸਭ ਲੋਇ ॥ har jee-o apnee kirpaa karay taaN vartai sabh lo-ay. If the beloved God bestows mercy, only then this real tranquility and inner peace would pervade through the entire world, ਜੇ ਪ੍ਰਭੂ ਆਪਣੀ ਦਇਆ ਕਰੇ ਤਾਂ (ਇਹ ਸ਼ਾਂਤੀ) ਸਾਰੇ ਜਗਤ ਵਿਚ ਵਰਤੇ,
ਵੁਠੈ ਜੀਆ ਜੁਗਤਿ ਹੋਇ ਧਰਣੀ ਨੋ ਸੀਗਾਰੁ ਹੋਇ ॥ vuthai jee-aa jugat ho-ay Dharnee no seegaar ho-ay. Just as by the rainfall the earth gets embellished, and the living beings find ways of sustenance. ਜਿਵੇਂ ਮੀਂਹ ਪਿਆਂ ਜੀਵਾਂ ਵਿਚ ਜੀਵਨ-ਜੁਗਤੀ (ਭਾਵ, ਸੱਤਿਆ) ਆਉਂਦੀ ਹੈ ਅਤੇ ਧਰਤੀ ਨੂੰ ਹੀ ਹਰਿਆਵਲ ਰੂਪ ਸੁਹੱਪਣ ਮਿਲ ਜਾਂਦਾ ਹੈ।
ਨਾਨਕ ਇਹੁ ਜਗਤੁ ਸਭੁ ਜਲੁ ਹੈ ਜਲ ਹੀ ਤੇ ਸਭ ਕੋਇ ॥ naanak ih jagat sabh jal hai jal hee tay sabh ko-ay. O’ Nanak, (in reality,) this entire world is like water and is an image of God because everything emanates from God; ਹੇ ਨਾਨਕ!(ਅਸਲ ਵਿਚ) ਇਹ ਸਾਰਾ ਜਗਤ ਜਲ ਹੈ ਅਤੇ ਪਰਮਾਤਮਾ ਦਾ ਰੂਪ ਹੈ (ਕਿਉਂਕਿ) ਹਰੇਕ ਜੀਵ ਪਰਮਾਤਮਾ ਤੋਂ ਹੀ ਪੈਦਾ ਹੁੰਦਾ ਹੈ;
ਗੁਰ ਪਰਸਾਦੀ ਕੋ ਵਿਰਲਾ ਬੂਝੈ ਸੋ ਜਨੁ ਮੁਕਤੁ ਸਦਾ ਹੋਇ ॥੨॥ gur parsaadee ko virlaa boojhai so jan mukat sadaa ho-ay. ||2|| but only some rare person understands it by the Guru’s grace, and the one who does, is liberated from vices forever. ||2|| ਪਰ ਕੋਈ ਵਿਰਲਾ ਬੰਦਾ (ਇਹ ਗੱਲ) ਗੁਰੂ ਦੀ ਮਿਹਰ ਨਾਲ ਸਮਝਦਾ ਹੈ (ਤੇ ਜੋ ਸਮਝ ਲੈਂਦਾ ਹੈ) ਉਹ ਮਨੁੱਖ ਵਿਕਾਰਾਂ ਤੋਂ ਰਹਿਤ ਹੋ ਜਾਂਦਾ ਹੈ ॥੨॥
ਪਉੜੀ ॥ pa-orhee. Pauree:
ਸਚਾ ਵੇਪਰਵਾਹੁ ਇਕੋ ਤੂ ਧਣੀ ॥ sachaa vayparvaahu iko too Dhanee. O’ God, You are eternal and carefree Master; ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਵੇਪਰਵਾਹ (ਬੇ-ਮੁਥਾਜ) ਮਾਲਕ ਹੈ;
ਤੂ ਸਭੁ ਕਿਛੁ ਆਪੇ ਆਪਿ ਦੂਜੇ ਕਿਸੁ ਗਣੀ ॥ too sabh kichh aapay aap doojay kis ganee. You are all in all by Yourself; who else can I consider as Your equal? ਤੂੰ ਆਪ ਹੀ ਸਭ ਕੁਝ ਹੈਂ, ਕੇਹੜੇ ਦੂਜੇ ਨੂੰ ਮੈਂ ਤੇਰੇ ਵਰਗਾ ਮਿਥਾਂ?
ਮਾਣਸ ਕੂੜਾ ਗਰਬੁ ਸਚੀ ਤੁਧੁ ਮਣੀ ॥ maanas koorhaa garab sachee tuDh manee. For any person it is useless to be proud (of achieving any worldly glory), because Yours is the only glory that is eternal; (ਕਿਸੇ ਦੁਨੀਆਵੀ ਵਡਿਆਈ ਨੂੰ ਪ੍ਰਾਪਤ ਕਰ ਕੇ) ਮਨੁੱਖ ਦਾ ਅਹੰਕਾਰ ਕਰਨਾ ਵਿਅਰਥ ਹੈ, ਤੇਰੀ ਵਡਿਆਈ ਹੀ ਸਦਾ ਕਾਇਮ ਰਹਿਣ ਵਾਲੀ ਹੈ;
ਆਵਾ ਗਉਣੁ ਰਚਾਇ ਉਪਾਈ ਮੇਦਨੀ ॥ aavaa ga-on rachaa-ay upaa-ee maydnee. By setting up the tradition of birth and death, You have created this universe. ਤੂੰ ਹੀ ‘ਜਨਮ ਮਰਨ’ (ਦੀ ਮਰਯਾਦਾ) ਬਣਾ ਕੇ ਸ੍ਰਿਸ਼ਟੀ ਪੈਦਾ ਕੀਤੀ ਹੈ।
ਸਤਿਗੁਰੁ ਸੇਵੇ ਆਪਣਾ ਆਇਆ ਤਿਸੁ ਗਣੀ ॥ satgur sayvay aapnaa aa-i-aa tis ganee. One who follows the true Guru’s teachings, only that person’s coming to this world is considered as fruitful. ਜਿਹੜਾ ਮਨੁੱਖ ਆਪਣੇ ਗੁਰੂ ਦੇ ਕਹੇ ਉਤੇ ਤੁਰਦਾ ਹੈ ਉਸ ਦਾ (ਜਗਤ ਵਿਚ) ਆਉਣਾ ਸਫਲ ਹੈ।
ਜੇ ਹਉਮੈ ਵਿਚਹੁ ਜਾਇ ਤ ਕੇਹੀ ਗਣਤ ਗਣੀ ॥ jay ha-umai vichahu jaa-ay ta kayhee ganat ganee. If ego vanishes from within, then one doesn’t feel the necessity of doing any counting of one’s deeds. ਜੇ ਮਨੁੱਖ ਦੇ ਅੰਦਰੋਂ ਹਉਮੈ ਦੂਰ ਹੋ ਜਾਏ ਤਾਂ ਲੇਖਾ ਜੋਖਾ ਕਰਨ ਦੀ ਲੋੜ ਨਹੀਂ ਰਹਿ ਜਾਂਦੀ l
ਮਨਮੁਖ ਮੋਹਿ ਗੁਬਾਰਿ ਜਿਉ ਭੁਲਾ ਮੰਝਿ ਵਣੀ ॥ manmukh mohi bubaar ji-o bhulaa manjh vanee. But a self-willed person keeps wandering in darkness (ignorance) of the love of worldly attachments as if lost in the forests. ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮੋਹ-ਰੂਪ ਹਨੇਰੇ ਵਿਚ ਇਉਂ ਭਟਕ ਰਿਹਾ ਹੈ, ਜਿਵੇਂ ਭੁੱਲਾ ਹੋਇਆ ਮਨੁੱਖ ਜੰਗਲਾਂ ਵਿਚ ਭਟਕਦਾ ਹੈ।
ਕਟੇ ਪਾਪ ਅਸੰਖ ਨਾਵੈ ਇਕ ਕਣੀ ॥੧੧॥ katay paap asaNkh naavai ik kanee. ||11|| However even an iota of God’s Name, destroys innumerable sins. ||11|| ਪ੍ਰਭੂ ਦੇ ਨਾਮ’ ਦਾ ਇਕ ਕਿਣਕਾ ਬੇਅੰਤ ਪਾਪ ਕੱਟ ਦੇਂਦਾ ਹੈ ॥੧੧॥
ਸਲੋਕ ਮਃ ੩ ॥ salok mehlaa 3. Shalok,Third Guru:
ਬਾਬੀਹਾ ਖਸਮੈ ਕਾ ਮਹਲੁ ਨ ਜਾਣਹੀ ਮਹਲੁ ਦੇਖਿ ਅਰਦਾਸਿ ਪਾਇ ॥ baabeehaa khasmai kaa mahal na jaanhee mahal daykh ardaas paa-ay. O’ rainbird-like seeker, you don’t know the abode of the Master-God in your own heart, therefore you should pray to visualize the Master-God’s abode. ਹੇ (ਜੀਵ) ਪਪੀਹੇ! ਤੂੰ ਆਪਣੇ ਮਾਲਕ ਦਾ ਘਰ ਨਹੀਂ ਜਾਣਦਾ, ਮਾਲਕ ਦਾ ਘਰ ਵੇਖਣ ਲਈ ਅਰਜ਼ੋਈ ਕਰ।
ਆਪਣੈ ਭਾਣੈ ਬਹੁਤਾ ਬੋਲਹਿ ਬੋਲਿਆ ਥਾਇ ਨ ਪਾਇ ॥ aapnai bhaanai bahutaa boleh boli-aa thaa-ay na paa-ay. Guided by your mind, you keep speaking a lot but these words are not accepted in God’s presence. ਤੂੰ ਆਪਣੇ (ਮਨ ਦੀ) ਮਰਜ਼ੀ ਪਿੱਛੇ ਤੁਰ ਕੇ ਬਹੁਤਾ ਬੋਲਦਾ ਹੈਂ, ਇਹ ਬੋਲਣਾ ਪ੍ਰਵਾਨ ਨਹੀਂ ਹੁੰਦਾ।
ਖਸਮੁ ਵਡਾ ਦਾਤਾਰੁ ਹੈ ਜੋ ਇਛੇ ਸੋ ਫਲ ਪਾਇ ॥ khasam vadaa daataar hai jo ichhay so fal paa-ay. The Master-God is a great benefactor and if we pray unto Him, we receive whatever we wish for. ਮਾਲਕ ਬੜੀਆਂ ਬਖ਼ਸ਼ਸ਼ਾਂ ਕਰਨ ਵਾਲਾ ਹੈ (ਉਸ ਦੇ ਦਰ ਤੇ ਪਿਆਂ) ਜੋ ਮੰਗੀਏ ਸੋ ਮਿਲ ਜਾਂਦਾ ਹੈ।
ਬਾਬੀਹਾ ਕਿਆ ਬਪੁੜਾ ਜਗਤੈ ਕੀ ਤਿਖ ਜਾਇ ॥੧॥ baabeehaa ki-aa bapurhaa jagtai kee tikh jaa-ay. ||1|| What to speak of a poor rain bird-like human being, (by praying to God,) the craving of the entire world for materialism goes away? ||1|| ਇਹ (ਜੀਵ) ਪਪੀਹਾ ਵਿਚਾਰਾ ਕੀਹ ਹੈ? (ਪ੍ਰਭੂ ਦੇ ਦਰ ਤੇ ਅਰਜ਼ੋਈ ਕੀਤਿਆਂ) ਸਾਰੇ ਜਗਤ ਦੀ (ਮਾਇਆ ਦੀ) ਤ੍ਰੇਹ ਮਿਟ ਜਾਂਦੀ ਹੈ ॥੧॥
ਮਃ ੩ ॥ mehlaa 3. Third Guru:
ਬਾਬੀਹਾ ਭਿੰਨੀ ਰੈਣਿ ਬੋਲਿਆ ਸਹਜੇ ਸਚਿ ਸੁਭਾਇ ॥ baabeehaa bhinnee rain boli-aa sehjay sach subhaa-ay. During the dewy wet night (during early morning), when rain bird-like person focused on God’s Name, intuitively prays, ਜਦੋਂ ਜੀਵ- ਪਪੀਹਾ ਤ੍ਰੇਲ ਭਿੱਜੀ ਰਾਤ ਵੇਲੇ (ਅੰਮ੍ਰਿਤ ਵੇਲੇ) ਅਡੋਲ ਅਵਸਥਾ ਵਿਚ ਪ੍ਰਭੂ-ਚਰਨਾਂ ਵਿਚ ਜੁੜ ਕੇ ਸੁਭਾਵਿਕ ਹੀ ਅਰਜ਼ੋਈ ਕਰਦਾ ਹੈ,
ਇਹੁ ਜਲੁ ਮੇਰਾ ਜੀਉ ਹੈ ਜਲ ਬਿਨੁ ਰਹਣੁ ਨ ਜਾਇ ॥ ih jal mayraa jee-o hai jal bin rahan na jaa-ay. that the ambrosial nectar of Naam is my very life and I cannot spiritually survive without this ambrosial nectar of Naam, ਕਿ ਪ੍ਰਭੂ ਦਾ ਨਾਮ ਮੇਰੀ ਜਿੰਦ ਹੈ, ‘ਨਾਮ’ ਤੋਂ ਬਿਨਾ ਮੈਂ ਜੀਊ ਨਹੀਂ ਸਕਦਾ,
ਗੁਰ ਸਬਦੀ ਜਲੁ ਪਾਈਐ ਵਿਚਹੁ ਆਪੁ ਗਵਾਇ ॥ gur sabdee jal paa-ee-ai vichahu aap gavaa-ay. -then this ambrosial nectar of Naam is attained by shedding self-conceit through the Guru’s word. ਤਾਂ ਮਨ ਵਿਚੋਂ ਆਪਾ-ਭਾਵ ਗਵਾ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਨਾਮ-ਅੰਮ੍ਰਿਤ ਮਿਲਦਾ ਹੈ।
ਨਾਨਕ ਜਿਸੁ ਬਿਨੁ ਚਸਾ ਨ ਜੀਵਦੀ ਸੋ ਸਤਿਗੁਰਿ ਦੀਆ ਮਿਲਾਇ ॥੨॥ naanak jis bin chasaa na jeevdee so satgur dee-aa milaa-ay. ||2|| O’ Nanak, the Guru unites the seeker with God, without whom living spiritually is not possible even for a moment. ||2|| ਹੇ ਨਾਨਕ! ਜਿਸ ਪ੍ਰਭੂ ਤੋਂ ਬਿਨਾ ਇਕ ਪਲ ਭਰ ਭੀ ਜੀਵਿਆ ਨਹੀਂ ਜਾ ਸਕਦਾ, ਸਤਿਗੁਰੂ ਨੇ ਅਰਜ਼ ਕਰਨ ਵਾਲੇ ਨੂੰ ਉਹ ਪ੍ਰਭੂ ਮਿਲਾ ਦਿੱਤਾ ਹੈ ॥੨॥
ਪਉੜੀ ॥ pa-orhee. Pauree:
ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥ khand pataal asaNkh mai ganat na ho-ee. Infinite are the worlds and nether worlds in this universe which I cannot count. (ਇਸ ਸ੍ਰਿਸ਼ਟੀ ਦੇ) ਬੇਅੰਤ ਧਰਤੀਆਂ ਤੇ ਪਾਤਾਲ ਹਨ, ਮੈਥੋਂ ਗਿਣੇ ਨਹੀਂ ਜਾ ਸਕਦੇ।
ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥ too kartaa govind tuDh sirjee tuDhai go-ee. O’ God, You are the Creator and You are the Sustainer of this universe; You have created it and You are the one who destroys it. (ਹੇ ਪ੍ਰਭੂ!) ਤੂੰ (ਇਸ ਸ੍ਰਿਸ਼ਟੀ ਨੂੰ) ਪੈਦਾ ਕਰਨ ਵਾਲਾ ਹੈਂ ਤੂੰ ਹੀ ਇਸ ਦੀ ਸਾਰ ਲੈਣ ਵਾਲਾ ਹੈਂ, ਤੂੰ ਹੀ ਪੈਦਾ ਕੀਤੀ ਹੈ ਤੂੰ ਹੀ ਨਾਸ ਕਰਦਾ ਹੈਂ।
ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥ lakh cha-oraaseeh maydnee tujh hee tay ho-ee. Millions of species of living beings in the universe have come from You. ਸ੍ਰਿਸ਼ਟੀ ਦੀ ਚੌਰਾਸੀ ਲਖ ਜੂਨ ਤੈਥੋਂ ਹੀ ਪੈਦਾ ਹੋਈ ਹੈ।
ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ ॥ ik raajay khaan malook kaheh kahaaveh ko-ee. There are many who call themselves kings, chiefs and emperors and make others to address like that, ਕਈ ਆਪਣੇ ਆਪ ਨੂੰ ਰਾਜੇ ਖ਼ਾਨ ਤੇ ਮਲਕ ਆਖਦੇ ਹਨ ਤੇ ਅਖਵਾਂਦੇ ਹਨ,
ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ ॥ ik saah sadaaveh sanch Dhan doojai pat kho-ee. Many people amass wealth and claim to be extremely rich, but being in love with duality, they lose their honor. ਕਈ ਧਨ ਇਕੱਠਾ ਕਰ ਕੇ (ਆਪਣੇ ਆਪ ਨੂੰ) ਸ਼ਾਹ ਸਦਾਂਦੇ ਹਨ, (ਪਰ) ਇਸ ਦੂਜੇ ਮੋਹ ਵਿਚ ਪੈ ਕੇ ਇੱਜ਼ਤ ਗਵਾ ਲੈਂਦੇ ਹਨ।
ਇਕਿ ਦਾਤੇ ਇਕ ਮੰਗਤੇ ਸਭਨਾ ਸਿਰਿ ਸੋਈ ॥ ik daatay ik mangtay sabhnaa sir so-ee. There are many benefactors and there are many beggars, but God is the master above all. ਇਥੇ ਕਈ ਦਾਤੇ ਹਨ ਕਈ ਮੰਗਤੇ ਹਨ ਪਰ ਸਭਨਾਂ ਦੇ ਸਿਰ ਉਤੇ ਉਹ ਪ੍ਰਭੂ ਹੀ ਖਸਮ ਹੈ।
ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ ॥ vin naavai baajaaree-aa bheehaaval ho-ee. All those bereft of God’s Name are like street clowns, and remain dread stricken. ਪ੍ਰਭੂ ਦੇ ਨਾਮ ਤੋਂ ਬਿਨਾ ਜੀਵ (ਮਾਨੋ) ਬਹੁ-ਰੂਪੀਏ ਹਨ, ਅਤੇ ਭੈ-ਭੀਤ ਹੋਏ ਰਹਿੰਦੇ ਹਨ।
ਕੂੜ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥੧੨॥ koorh nikhutay naankaa sach karay so ho-ee. ||12|| O’ Nanak, the dealings of falsehood do not last, and only that comes to pass which the eternal God does. ||12|| ਹੇ ਨਾਨਕ! ਕੂੜ ਦੇ ਸੌਦੇ ਮੁੱਕ ਜਾਂਦੇ ਹਨ ਜੋ ਕੁਝ ਸਦਾ-ਥਿਰ ਰਹਿਣ ਵਾਲਾ ਪ੍ਰਭੂ ਕਰਦਾ ਹੈ ਉਹੀ ਹੁੰਦਾ ਹੈ ॥੧੨॥
ਸਲੋਕ ਮਃ ੩ ॥ salok mehlaa 3. Shalok, Third Guru:
ਬਾਬੀਹਾ ਗੁਣਵੰਤੀ ਮਹਲੁ ਪਾਇਆ ਅਉਗਣਵੰਤੀ ਦੂਰਿ ॥ baabeehaa gunvantee mahal paa-i-aa a-uganvantee door. O’ rainbird-like devotee, a virtuous person finds God’s abode in the heart, but the unvirtuous one remains far away from it. ਹੇ (ਜੀਵ-) ਪਪੀਹੇ! ਗੁਣਾਂ ਵਾਲੀ (ਜੀਵ-ਇਸਤ੍ਰੀ) ਨੂੰ ਰੱਬ ਦਾ ਘਰ ਲੱਭ ਪੈਂਦਾ ਹੈ, ਪਰ ਅਉਗਣਿਆਰੀ ਉਸ ਤੋਂ ਵਿਥ ਤੇ ਰਹਿੰਦੀ ਹੈ।
ਅੰਤਰਿ ਤੇਰੈ ਹਰਿ ਵਸੈ ਗੁਰਮੁਖਿ ਸਦਾ ਹਜੂਰਿ ॥ antar tayrai har vasai gurmukh sadaa hajoor. God abides within you and is seen with you through the Guru’s teachings, ਤੇਰੇ ਅੰਦਰ ਹੀ ਰੱਬ ਵੱਸਦਾ ਹੈ, ਗੁਰੂ ਦੇ ਸਨਮੁਖ ਹੋਇਆਂ ਸਦਾ ਅੰਗ-ਸੰਗ ਦਿੱਸਦਾ ਹੈ,
ਕੂਕ ਪੁਕਾਰ ਨ ਹੋਵਈ ਨਦਰੀ ਨਦਰਿ ਨਿਹਾਲ ॥ kook pukaar na hova-ee nadree nadar nihaal. and the need to complain and cry is not left, because just the gracious glance of the merciful God is enough to be delighted. ਅਤੇ ਕਿਸੇ ਕੂਕ ਪੁਕਾਰ ਦੀ ਲੋੜ ਨਹੀਂ ਰਹਿੰਦੀ, ਮੇਹਰਾਂ ਦੇ ਸਾਂਈ ਦੀ ਮਿਹਰ ਦੀ ਨਜ਼ਰ ਨਾਲ ਨਿਹਾਲ ਹੋ ਜਾਈਦਾ ਹੈ।
ਨਾਨਕ ਨਾਮਿ ਰਤੇ ਸਹਜੇ ਮਿਲੇ ਸਬਦਿ ਗੁਰੂ ਕੈ ਘਾਲ ॥੧॥ naanak naam ratay sehjay milay sabad guroo kai ghaal. ||1|| O’ Nanak, those imbued with God’s Name, intuitively unite with Him by doing the hard work of remembering Him through the Guru’s word. ||1|| ਹੇ ਨਾਨਕ! ਪ੍ਰਭੂ ਦੇ ਨਾਮ ਵਿਚ ਰੰਗੇ ਹੋਏ ਬੰਦੇ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਘਾਲ ਕਮਾਈ ਕਰ ਕੇ ਆਤਮਕ ਅਡੋਲਤਾ ਵਿਚ ਟਿਕੇ ਰਹਿ ਕੇ ਉਸ ਨੂੰ ਮਿਲ ਪੈਂਦੇ ਹਨ ॥੧॥


© 2017 SGGS ONLINE
Scroll to Top