Guru Granth Sahib Translation Project

Guru granth sahib page-1284

Page 1284

ਮਃ ੩ ॥ mehlaa 3. Third Guru:
ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨ ॥ baabeehaa bayntee karay kar kirpaa dayh jee-a daan. When a rainbird-like seeker makes an earnest prayer and says: O’ God, bestow mercy and give me the gift of (spiritual) life; (ਜਦੋਂ) (ਜੀਵ-) ਪਪੀਹਾ (ਪ੍ਰਭੂ ਅੱਗੇ) ਬੇਨਤੀ ਕਰਦਾ ਹੈ ਕਿ-(ਹੇ ਪ੍ਰਭੂ!) ਮਿਹਰ ਕਰ ਕੇ ਮੈਨੂੰ ਜੀਵਨ-ਦਾਤ ਬਖ਼ਸ਼;
ਜਲ ਬਿਨੁ ਪਿਆਸ ਨ ਊਤਰੈ ਛੁਟਕਿ ਜਾਂਹਿ ਮੇਰੇ ਪ੍ਰਾਨ ॥ jal bin pi-aas na ootrai chhutak jaaNhi mayray paraan. without the life-giving nectar of Naam, my thirst for materialism is not quenched, and my life gets distressed as if it were coming to an end; ਤੇਰੇ ਨਾਮ-ਅੰਮ੍ਰਿਤ ਤੋਂ ਬਿਨਾ (ਮੇਰੀ) ਤ੍ਰਿਸ਼ਨਾ ਨਹੀਂ ਮੁੱਕਦੀ, ਤੇ ਮੇਰੀ ਜਿੰਦ ਵਿਆਕੁਲ ਹੋ ਜਾਂਦੀ ਹੈ ਜਿਵੇਂ ਮੇਰੇ ਪ੍ਰਾਣ ਨਿਕਲੇ ਜਾਂਦੇ ਹੋਨ;
ਤੂ ਸੁਖਦਾਤਾ ਬੇਅੰਤੁ ਹੈ ਗੁਣਦਾਤਾ ਨੇਧਾਨੁ ॥ too sukh-daata bay-ant hai gundaataa nayDhaan. O’ God! You are the infinite benefactor of delight; You are the bestower and the treasure of virtues. ਤੂੰ ਸੁਖ ਦੇਣ ਵਾਲਾ ਹੈਂ, ਤੂੰ ਬੇਅੰਤ ਹੈਂ, ਤੂੰ ਗੁਣ ਬਖ਼ਸ਼ਣ ਵਾਲਾ ਹੈ; ਤੇ ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ,
ਨਾਨਕ ਗੁਰਮੁਖਿ ਬਖਸਿ ਲਏ ਅੰਤਿ ਹੋਇ ਭਗਵਾਨੁ ॥੨॥ naanak gurmukh bakhas la-ay ant baylee ho-ay bhagvaan. ||2|| O’ Nanak, God forgives a Guru’s follower and also becomes his support in the end. ||2|| ਹੇ ਨਾਨਕ! ਫਿਰ ਭਗਵਾਨ ਗੁਰੂ ਦੇ ਸਨਮੁਖ ਹੋਏ ਮਨੁੱਖ ਉਤੇ ਮਿਹਰ ਕਰਦਾ ਹੈ ਤੇ ਅੰਤ ਸਮੇ ਉਸ ਦਾ ਸਹਾਈ ਬਣਦਾ ਹੈ ॥੨॥
ਪਉੜੀ ॥ pa-orhee. Pauree:
ਆਪੇ ਜਗਤੁ ਉਪਾਇ ਕੈ ਗੁਣ ਅਉਗਣ ਕਰੇ ਬੀਚਾਰੁ ॥ aapay jagat upaa-ay kai gun a-ugan karay beechaar. God Himself creates the world and then ponders over the merits and demerits of the beings. ਪ੍ਰਭੂ ਆਪ ਹੀ ਜਗਤ ਬਣਾ ਕੇ (ਜੀਵਾਂ ਦੇ) ਗੁਣਾਂ ਤੇ ਔਗੁਣਾਂ ਦਾ ਲੇਖਾ ਕਰਦਾ ਹੈ।
ਤ੍ਰੈ ਗੁਣ ਸਰਬ ਜੰਜਾਲੁ ਹੈ ਨਾਮਿ ਨ ਧਰੇ ਪਿਆਰੁ ॥ tarai gun sarab janjaal hai naam na Dharay pi-aar. The expanse of three modes of Maya (vice, virtue and power), is like a web that God has created, and one who gets caught in it, do not develop love for God’s Name; (ਮਾਇਆ ਦੇ) ਤਿੰਨ ਗੁਣ (ਭੀ ਜੋ) ਨਿਰਾ ਜੰਜਾਲ (ਭਾਵ, ਵਿਕਾਰਾਂ ਵਿਚ ਫਸਾਣ ਵਾਲਾ) ਹੀ ਹੈ (ਇਹ ਭੀ ਪ੍ਰਭੂ ਨੇ ਆਪ ਹੀ ਰਚਿਆ ਹੈ, ਇਸ ਵਿਚ ਫਸ ਕੇ ਜਗਤ) ਪ੍ਰਭੂ ਦੇ ਨਾਮ ਵਿਚ ਪਿਆਰ ਨਹੀਂ ਪਾਂਦਾ;
ਗੁਣ ਛੋਡਿ ਅਉਗਣ ਕਮਾਵਦੇ ਦਰਗਹ ਹੋਹਿ ਖੁਆਰੁ ॥ gun chhod a-ugan kamaavday dargeh hohi khu-aar. Therefore, people forsake virtues and perform evil deeds and in the end, are disgraced in God’s presence. (ਇਸ ਵਾਸਤੇ ਜੀਵ) ਗੁਣ ਛੱਡ ਕੇ ਅਉਗਣ ਕਮਾਂਦੇ ਹਨ ਤੇ (ਆਖ਼ਰ) ਪ੍ਰਭੂ ਦੀ ਹਜ਼ੂਰੀ ਵਿਚ ਸ਼ਰਮਿੰਦੇ ਹੁੰਦੇ ਹਨ।
ਜੂਐ ਜਨਮੁ ਤਿਨੀ ਹਾਰਿਆ ਕਿਤੁ ਆਏ ਸੰਸਾਰਿ ॥ joo-ai janam tinee haari-aa kit aa-ay sansaar. Such people lose in the game of life, and their advent in this world is in vain. ਅਜੇਹੇ ਜੀਵ (ਮਾਨੋ) ਜੂਏ ਵਿਚ ਮਨੁੱਖਾ-ਜਨਮ ਹਾਰ ਜਾਂਦੇ ਹਨ, ਉਹਨਾਂ ਦਾ ਜਗਤ ਵਿਚ ਆਉਣਾ ਕਿਸੇ ਅਰਥ ਨਹੀਂ ਹੁੰਦਾ ਹੈ
ਸਚੈ ਸਬਦਿ ਮਨੁ ਮਾਰਿਆ ਅਹਿਨਿਸਿ ਨਾਮਿ ਪਿਆਰਿ ॥ sachai sabad man maari-aa ahinis naam pi-aar. But those who have controlled their minds through the Guru’s word, they always remain imbued with the love for God’s Name. (ਪਰ) ਜਿਨ੍ਹਾਂ ਮਨੁੱਖਾਂ ਨੇ (ਗੁਰੂ ਦੇ) ਸੱਚੇ ਸ਼ਬਦ ਦੀ ਰਾਹੀਂ ਆਪਣਾ ਮਨ ਵੱਸ ਵਿਚ ਲਿਆਂਦਾ ਹੈ, ਦਿਨ ਰਾਤ ਪ੍ਰਭੂ ਦੇ ਨਾਮ ਵਿਚ ਪਿਆਰ ਪਾਂਦੇ ਹਨ|
ਜਿਨੀ ਪੁਰਖੀ ਉਰਿ ਧਾਰਿਆ ਸਚਾ ਅਲਖ ਅਪਾਰੁ ॥ jinee purkhee ur Dhaari-aa sachaa alakh apaar. Those who have enshrined the eternal, indescribable, and infinite God in their hearts, ਜਿਨ੍ਹਾਂ ਨੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਵਸਾਇਆ ਹੈ,
ਤੂ ਗੁਣਦਾਤਾ ਨਿਧਾਨੁ ਹਹਿ ਅਸੀ ਅਵਗਣਿਆਰ ॥ too gundaataa niDhaan heh asee avgani-aar. they humbly pray saying, O’ God, You are the benefactor and the treasure of virtues, but we are full of faults. (ਉਹ ਇਉਂ ਬੇਨਤੀ ਕਰਦੇ ਹਨ)- ਹੇ ਪ੍ਰਭੂ! ਤੂੰ ਗੁਣਾਂ ਦਾ ਦਾਤਾ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈ, ਅਸੀਂ ਜੀਵ ਅਉਗਣੀ ਹਾਂ।
ਜਿਸੁ ਬਖਸੇ ਸੋ ਪਾਇਸੀ ਗੁਰ ਸਬਦੀ ਵੀਚਾਰੁ ॥੧੩॥ jis bakhsay so paa-isee gur sabdee veechaar. ||13|| One upon whom God bestows mercy, attains such sublime thoughts by reflecting on the Guru’s word. ||13|| ਗੁਰੂ ਦੇ ਸ਼ਬਦ ਦੀ ਰਾਹੀਂ (ਅਜੇਹੀ ਸੁਅੱਛ) ਵਿਚਾਰ ਉਹ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਉਤੇ (ਪਰਮਾਤਮਾ ਆਪ) ਮਿਹਰ ਕਰਦਾ ਹੈ ॥੧੩॥
ਸਲੋਕ ਮਃ ੫ ॥ salok mehlaa 5. Shalok,Fifth Guru:
ਰਾਤਿ ਨ ਵਿਹਾਵੀ ਸਾਕਤਾਂ ਜਿਨ੍ਹ੍ਹਾ ਵਿਸਰੈ ਨਾਉ ॥ raat na vihaavee saaktaaN jinHaa visrai naa-o. Those materialists who forsake God’s Name, live in so much agony that their night (life) does not seem to come to an end. ਜੋ ਬੰਦੇ ਮਾਇਆ ਦੇ ਪੁਜਾਰੀ ਹਨ, ਜਿਨ੍ਹਾਂ ਨੂੰ ਕਰਤਾਰ ਦਾ ਨਾਮ ਭੁੱਲਿਆ ਹੋਇਆ ਹੈ ਉਹਨਾਂ ਦੀ ਰਾਤਿ ਬੀਤਣ ਵਿਚ ਨਹੀਂ ਆਉਂਦੀ ਭਾਵ, ਉਹਨਾਂ ਦੀ ਜ਼ਿੰਦਗੀ-ਰੂਪ ਰਾਤ ਦੁੱਖਾਂ ਵਿਚ ਹੀ ਲੰਘਦੀ ਹੈ|
ਰਾਤੀ ਦਿਨਸ ਸੁਹੇਲੀਆ ਨਾਨਕ ਹਰਿ ਗੁਣ ਗਾਂਉ ॥੧॥ raatee dinas suhaylee-aa naanak har gun gaaN-o. ||1|| O’ Nanak, days and nights of those who sing praises of God, pass in joy. ||1|| ਹੇ ਨਾਨਕ! ਜਿਹੜੀਆਂ ਜੀਵ-ਇਸਤ੍ਰੀਆਂ ਪ੍ਰਭੂ ਦੇ ਗੁਣ ਗਾਂਦੀਆਂ ਹਨ, ਉਹਨਾਂ ਦੇ ਦਿਨ ਰਾਤ (ਭਾਵ, ਸਾਰੀ ਉਮਰ) ਸੁਖੀ ਗੁਜ਼ਰਦੇ ਹਨ ॥੧॥
ਮਃ ੫ ॥ mehlaa 5. Fifth Guru:
ਰਤਨ ਜਵੇਹਰ ਮਾਣਕਾ ਹਭੇ ਮਣੀ ਮਥੰਨਿ ॥ ratan javayhar maankaa habhay manee mathann. Their forehead glow with such divine light, as if it studded with precious gems like rubies, diamonds and emeralds. ਉਹਨਾਂ ਦੇ ਮੱਥੇ ਉਤੇ (ਮਾਨੋ) ਸਾਰੇ ਰਤਨ ਜਵਾਹਰ ਮੋਤੀ ਤੇ ਮਣੀਆਂ ਹਨ (ਭਾਵ, ਗੁਣਾਂ ਕਰਕੇ ਉਹਨਾਂ ਦੇ ਮੱਥੇ ਉਤੇ ਨੂਰ ਹੀ ਨੂਰ ਹੈ);
ਨਾਨਕ ਜੋ ਪ੍ਰਭਿ ਭਾਣਿਆ ਸਚੈ ਦਰਿ ਸੋਹੰਨਿ ॥੨॥ naanak jo parabh bhaani-aa sachai dar sohann. ||2|| O’ Nanak, those who are pleasing to God, look graceful in the presence of the eternal Almighty, ||2|| ਹੇ ਨਾਨਕ! ਜੋ ਜੀਵ ਪ੍ਰਭੂ ਨੂੰ ਪਿਆਰੇ ਲੱਗ ਗਏ ਹਨ। ਉਹ ਉਸ ਸਦਾ-ਥਿਰ ਰਹਿਣ ਵਾਲੇ ਦੇ ਦਰ ਤੇ ਸੋਭਾ ਪਾਂਦੇ ਹਨ ॥੨॥
ਪਉੜੀ ॥ pa-orhee. Pauree:
ਸਚਾ ਸਤਿਗੁਰੁ ਸੇਵਿ ਸਚੁ ਸਮ੍ਹ੍ਹਾਲਿਆ ॥ sachaa satgur sayv sach samHaali-aa. Those who have remembered the eternal God by following the Guru’s teachings, ਜਿਨ੍ਹਾਂ ਮਨੁੱਖਾਂ ਨੇ ਸੱਚੇ ਗੁਰੂ ਦੇ ਹੁਕਮ ਵਿਚ ਤੁਰ ਕੇ ਸਦਾ-ਥਿਰ ਰਹਿਣ ਵਾਲਾ ਪ੍ਰਭੂ ਅਰਾਧਿਆ,
ਅੰਤਿ ਖਲੋਆ ਆਇ ਜਿ ਸਤਿਗੁਰ ਅਗੈ ਘਾਲਿਆ ॥ ant khalo-aa aa-ay je satgur agai ghaali-aa. the hard work they have done following the true Guru, benefits them in the end. ਜੋ ਕਮਾਈ ਉਹਨਾਂ ਗੁਰੂ ਦੇ ਸਨਮੁਖ ਹੋ ਕੇ ਕੀਤੀ ਹੈ ਉਹ ਅੰਤ ਵੇਲੇ ਉਹਨਾਂ ਦਾ ਸਾਥ ਆ ਦੇਂਦੀ ਹੈ।
ਪੋਹਿ ਨ ਸਕੈ ਜਮਕਾਲੁ ਸਚਾ ਰਖਵਾਲਿਆ ॥ pohi na sakai jamkaal sachaa rakhvaali-aa. The eternal God becomes their savior; therefore, even the demon of death cannot harm them. ਸੱਚਾ ਪ੍ਰਭੂ ਉਹਨਾਂ ਦੇ ਸਿਰ ਉਤੇ ਰਾਖਾ ਹੁੰਦਾ ਹੈ, ਇਸ ਲਈ ਮੌਤ ਦਾ ਦੂਤ ਉਹਨਾਂ ਨੂੰ ਪੋਹ ਨਹੀਂ ਸਕਦਾ
ਗੁਰ ਸਾਖੀ ਜੋਤਿ ਜਗਾਇ ਦੀਵਾ ਬਾਲਿਆ ॥ gur saakhee jot jagaa-ay deevaa baali-aa. They have enlightened themselves by following the Guru’s teachings as if they have lightened the lamp of Divine wisdom within them. ਗੁਰੂ ਦੀ ਬਾਣੀ-ਰੂਪ ਜੋਤਿ (ਉਹਨਾਂ ਆਪਣੇ ਅੰਦਰ) ਜਗਾਈ ਹੋਈ ਹੈ, ਬਾਣੀ-ਰੂਪ ਦੀਵਾ ਬਾਲਿਆ ਹੋਇਆ ਹੈ।
ਮਨਮੁਖ ਵਿਣੁ ਨਾਵੈ ਕੂੜਿਆਰ ਫਿਰਹਿ ਬੇਤਾਲਿਆ ॥ manmukh vin naavai koorhi-aar fireh baytaali-aa. But those who are oblivious to the Guru’s teachings, being deprived of Naam, and because of dealing in falsehood, wander like disoriented persons; ਪਰ ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਪ੍ਰਭੂ ਦੇ ਨਾਮ ਤੋਂ ਵਾਂਜੇ ਹੋਏ ਹਨ ਤੇ ਕੂੜ ਦੇ ਵਪਾਰੀ ਹਨ, ਬੇ-ਥਵ੍ਹੇ ਭਟਕਦੇ ਫਿਰਦੇ ਹਨ;
ਪਸੂ ਮਾਣਸ ਚੰਮਿ ਪਲੇਟੇ ਅੰਦਰਹੁ ਕਾਲਿਆ ॥ pasoo maanas chamm palaytay andrahu kaali-aa. They are like animals and are evil-hearted; being wrapped in human skin, they appear like humans. ਉਹ (ਅਸਲ ਵਿਚ) ਪਸ਼ੂ ਹਨ ਅੰਦਰੋਂ ਕਾਲੇ ਹਨ (ਵੇਖਣ ਨੂੰ) ਮਨੁੱਖਾ ਚੰਮ ਨਾਲ ਵਲ੍ਹੇਟੇ ਹੋਏ ਹਨ (ਭਾਵ, ਵੇਖਣ ਨੂੰ ਮਨੁੱਖ ਦਿੱਸਦੇ ਹਨ)।
ਸਭੋ ਵਰਤੈ ਸਚੁ ਸਚੈ ਸਬਦਿ ਨਿਹਾਲਿਆ ॥ sabho vartai sach sachai sabad nihaali-aa. Through the true word of the Guru, it shows that the eternal God pervades everywhere. ਹਰ ਥਾਂ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਵੱਸਦਾ ਹੈ-ਇਹ ਗੱਲ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਵੇਖਣ ਵਿਚ ਆਉਂਦੀ ਹੈ।
ਨਾਨਕ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੇਖਾਲਿਆ ॥੧੪॥ naanak naam niDhaan hai poorai gur daykhaali-aa. ||14|| O’ Nanak, God’s Name is the real treasure and the perfect Guru has revealed it to a rare fortunate person. ||14|| ਹੇ ਨਾਨਕ! ਪ੍ਰਭੂ ਦਾ ਨਾਮ ਹੀ (ਅਸਲ) ਖ਼ਜ਼ਾਨਾ ਹੈ ਜੋ ਪੂਰੇ ਗੁਰੂ ਨੇ (ਕਿਸੇ ਭਾਗਾਂ ਵਾਲੇ ਨੂੰ) ਵਿਖਾਇਆ ਹੈ ॥੧੪॥
ਸਲੋਕ ਮਃ ੩ ॥ salok mehlaa 3. Shalok, Third Guru:
ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥ baabeehai hukam pachhaani-aa gur kai sahj subhaa-ay. That rainbird-like seeker who has intuitively understood the command of God by following the Guru’s teachings, ਜਿਸ (ਜੀਵ-) ਪਪੀਹੇ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਗੁਰੂ ਦੇ ਅਨੁਸਾਰ ਤੁਰ ਕੇ ਪ੍ਰਭੂ ਦਾ ਹੁਕਮ ਸਮਝਿਆ ਹੈ,
ਮੇਘੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ ॥ maygh varsai da-i-aa kar goorhee chhahbar laa-ay. then the Guru, like a cloud, mercifully pours down the rain of Naam on him with full force and zeal, (ਸਤਿਗੁਰੂ-) ਬੱਦਲ ਮਿਹਰ ਕਰ ਕੇ ਲੰਮੀ ਝੜੀ ਲਾ ਕੇ (ਉਸ ਉਤੇ ‘ਨਾਮ’-ਅੰਮ੍ਰਿਤ ਦੀ) ਵਰਖਾ ਕਰਦਾ ਹੈ,
ਬਾਬੀਹੇ ਕੂਕ ਪੁਕਾਰ ਰਹਿ ਗਈ ਸੁਖੁ ਵਸਿਆ ਮਨਿ ਆਇ ॥ baabeehay kook pukaar reh ga-ee sukh vasi-aa man aa-ay. then all crying and complaining of the rainbird-like seeker for worldly riches ceases and peace comes to reside in his mind. ਉਸ (ਜੀਵ-) ਪਪੀਹੇ ਦੀ ਕੂਕ ਪੁਕਾਰ ਮੁੱਕ ਜਾਂਦੀ ਹੈ, ਉਸ ਦੇ ਮਨ ਵਿਚ ਸੁਖ ਆ ਵੱਸਦਾ ਹੈ।
ਨਾਨਕ ਸੋ ਸਾਲਾਹੀਐ ਜਿ ਦੇਂਦਾ ਸਭਨਾਂ ਜੀਆ ਰਿਜਕੁ ਸਮਾਇ ॥੧॥ naanak so salaahee-ai je dayNdaa sabhnaaN jee-aa rijak samaa-ay. ||1|| O’ Nanak, we should praise God who provides sustenance to all creatures. ||1|| ਹੇ ਨਾਨਕ! ਜੋ ਪ੍ਰਭੂ ਸਭ ਜੀਵਾਂ ਨੂੰ ਰੋਜ਼ੀ ਅਪੜਾਂਦਾ ਹੈ, ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ॥੧॥
ਮਃ ੩ ॥ mehlaa 3. Third Guru:
ਚਾਤ੍ਰਿਕ ਤੂ ਨ ਜਾਣਹੀ ਕਿਆ ਤੁਧੁ ਵਿਚਿ ਤਿਖਾ ਹੈ ਕਿਤੁ ਪੀਤੈ ਤਿਖ ਜਾਇ ॥ chaatrik too na jaanhee ki-aa tuDh vich tikhaa hai kit peetai tikh jaa-ay. O’ rainbird-like person, you don’t know what kind of thirst is within you, and what you can drink to quench it; ਹੇ ਪਪੀਹੇ (ਜੀਵ)! ਤੈਨੂੰ ਨਹੀਂ ਪਤਾ ਕਿ ਤੇਰੇ ਅੰਦਰ ਕੇਹੜੀ ਤ੍ਰੇਹ ਹੈ ਨਾਹ ਹੀ ਤੈਨੂੰ ਇਹ ਪਤਾ ਹੈ ਕਿ ਕੀਹ ਪੀਤਿਆਂ ਇਹ ਤ੍ਰੇਹ ਮਿਟੇਗੀ;
ਦੂਜੈ ਭਾਇ ਭਰੰਮਿਆ ਅੰਮ੍ਰਿਤ ਜਲੁ ਪਲੈ ਨ ਪਾਇ ॥ doojai bhaa-ay bharammi-aa amrit jal palai na paa-ay. since you are strayed by the love of duality, you don’t find the ambrosial nectar of Naam. ਤੂੰ ਮਾਇਆ ਦੇ ਮੋਹ ਵਿਚ ਭਟਕ ਰਿਹਾ ਹੈਂ, ਤੈਨੂੰ (ਤ੍ਰੇਹ ਮਿਟਾਣ ਲਈ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਲੱਭਦਾ ਨਹੀਂ।
ਨਦਰਿ ਕਰੇ ਜੇ ਆਪਣੀ ਤਾਂ ਸਤਿਗੁਰੁ ਮਿਲੈ ਸੁਭਾਇ ॥ nadar karay jay aapnee taaN satgur milai subhaa-ay. If God bestows mercy, then one follows the Guru’s teachings with intuitive ease. ਜੇ ਅਕਾਲ ਪੁਰਖ ਆਪਣੀ ਮਿਹਰ ਦੀ ਨਜ਼ਰ ਕਰੇ ਤਾਂ ਉਸ ਦੀ ਰਜ਼ਾ ਵਿਚ ਗੁਰੂ ਮਿਲ ਪੈਂਦਾ ਹੈ।
ਨਾਨਕ ਸਤਿਗੁਰ ਤੇ ਅੰਮ੍ਰਿਤ ਜਲੁ ਪਾਇਆ ਸਹਜੇ ਰਹਿਆ ਸਮਾਇ ॥੨॥ naanak satgur tay amrit jal paa-i-aa sehjay rahi-aa samaa-ay. ||2|| O’ Nanak, the ambrosial nectar of Naam is received from the true Guru, and because of which one remains absorbed in a state of spiritual poise. ||2|| ਹੇ ਨਾਨਕ! ਗੁਰੂ ਤੋਂ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਮਿਲਦਾ ਹੈ ਤੇ ਉਸ ਦੀ ਬਰਕਤਿ ਨਾਲ ਅਡੋਲ ਅਵਸਥਾ ਵਿਚ ਟਿਕੇ ਰਹੀਦਾ ਹੈ ॥੨॥
ਪਉੜੀ ॥ pa-orhee. Pauree:
ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ ॥ ik van khand baiseh jaa-ay sad na dayvhee. Many people start living in the forests and remain silent; ਕਈ ਮਨੁੱਖ ਜੰਗਲ ਵਿਚ ਜਾ ਬੈਠਦੇ ਹਨ ਤੇ ਮੋਨ ਧਾਰ ਲੈਂਦੇ ਹਨ;
ਇਕਿ ਪਾਲਾ ਕਕਰੁ ਭੰਨਿ ਸੀਤਲੁ ਜਲੁ ਹੇਂਵਹੀ ॥ ik paalaa kakar bhann seetal jal hayNvahee. There are many who, bearing the wintry frosts, sit in ice-cold water; ਕਈ ਪਾਲਾ-ਕੱਕਰ ਭੰਨ ਕੇ ਠੰਢਾ ਪਾਣੀ ਸਹਾਰਦੇ ਹਨ (ਭਾਵ, ਉਸ ਠੰਢੇ ਪਾਣੀ ਵਿਚ ਬੈਠਦੇ ਹਨ, ਜਿਸ ਉੱਤੇ ਕੱਕਰ ਜੰਮਿਆ ਪਿਆ ਹੈ);
ਇਕਿ ਭਸਮ ਚੜ੍ਹ੍ਹਾਵਹਿ ਅੰਗਿ ਮੈਲੁ ਨ ਧੋਵਹੀ ॥ ik bhasam charhHaavahi ang mail na Dhovhee. Many people smear their body with ashes and never wash the dirt off their body; ਕਈ ਮਨੁੱਖ ਪਿੰਡੇ ਤੇ ਸੁਆਹ ਮਲਦੇ ਹਨ ਤੇ (ਪਿੰਡੇ ਦੀ) ਮੈਲ ਕਦੇ ਨਹੀਂ ਧੋਂਦੇ (ਭਾਵ, ਇਸ਼ਨਾਨ ਨਹੀਂ ਕਰਦੇ);
ਇਕਿ ਜਟਾ ਬਿਕਟ ਬਿਕਰਾਲ ਕੁਲੁ ਘਰੁ ਖੋਵਹੀ ॥ ik jataa bikat bikraal kul ghar khovhee. Many people grow dreadful matted hair and by becoming beggars, lose their family connections; ਕਈ ਮਨੁੱਖ ਔਖੀਆਂ ਡਰਾਉਣੀਆਂ ਜਟਾਂ ਵਧਾ ਲੈਂਦੇ ਹਨ (ਫ਼ਕੀਰ ਬਣ ਕੇ ਆਪਣੀ) ਕੁਲ ਤੇ ਆਪਣਾ ਘਰ ਗਵਾ ਲੈਂਦੇ ਹਨ;


© 2017 SGGS ONLINE
error: Content is protected !!
Scroll to Top