Guru Granth Sahib Translation Project

Guru granth sahib page-1285

Page 1285

ਇਕਿ ਨਗਨ ਫਿਰਹਿ ਦਿਨੁ ਰਾਤਿ ਨੀਦ ਨ ਸੋਵਹੀ ॥ ik nagan fireh din raat neeNd na sovhee. Many people roam around unclothed day and night and there are many who do not even sleep; ਕਈ ਬੰਦੇ ਦਿਨੇ ਰਾਤ ਨੰਗੇ ਪਏ ਫਿਰਦੇ ਹਨ, ਕਈ ਸੌਂਦੇ ਭੀ ਨਹੀਂ ਹਨ;
ਇਕਿ ਅਗਨਿ ਜਲਾਵਹਿ ਅੰਗੁ ਆਪੁ ਵਿਗੋਵਹੀ ॥ ik agan jalaaveh ang aap vigovahee. Many people sit in front of fire, burn their body parts and thus unnecessarily ruin themselves. ਕਈ ਮਨੁੱਖ ਅੱਗ ਨਾਲ ਆਪਣਾ ਸਰੀਰ ਸਾੜਦੇ ਹਨ (ਭਾਵ; ਧੂਣੀਆਂ ਤਪਾਂ ਦੇ ਹਨ ਤੇ ਇਸ ਤਰ੍ਹਾਂ) ਅਪਾਣਾ ਆਪ ਖ਼ੁਆਰ ਕਰਦੇ ਹਨ।
ਵਿਣੁ ਨਾਵੈ ਤਨੁ ਛਾਰੁ ਕਿਆ ਕਹਿ ਰੋਵਹੀ ॥ vin naavai tan chhaar ki-aa kahi rovhee. But bereft of God’s Name, their body goes to waste and then they wonder what reason they can come up with for their grieving? ਪਰ ਪ੍ਰਭੂ ਦੇ ਨਾਮ ਤੋਂ ਵਾਂਜੇ ਰਹਿ ਕੇ ਉਹਨਾਂ ਮਨੁੱਖਾ-ਸਰੀਰ ਵਿਅਰਥ ਗਵਾ ਲਿਆ, ਹੁਣ ਉਹ ਕੀਹ ਆਖ ਕੇ ਰੋਣ?
ਸੋਹਨਿ ਖਸਮ ਦੁਆਰਿ ਜਿ ਸਤਿਗੁਰੁ ਸੇਵਹੀ ॥੧੫॥ sohan khasam du-aar je satgur sayvhee. ||15|| Only those people look graceful in the presence of Master-God who follow the Guru’s teachings. ਕੇਵਲ ਉਹ ਜੀਵ ਮਾਲਕ-ਪ੍ਰਭੂ ਦੀ ਹਜ਼ੂਰੀ ਵਿਚ ਸੋਭਦੇ ਹਨ ਜੋ ਗੁਰੂ ਦੇ ਹੁਕਮ ਵਿਚ ਤੁਰਦੇ ਹਨ ॥੧੫॥
ਸਲੋਕ ਮਃ ੩ ॥ salok mehlaa 3. Shalok,Third Guru:
ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥ baabeehaa amrit vaylai boli-aa taaN dar sunee pukaar. In the early morning hours when like a rain bird, a devotee prays for Naam, his prayer is heard in God’s presence. (ਜਦੋਂ ਜੀਵ-) ਪਪੀਹਾ ਅੰਮ੍ਰਿਤ ਵੇਲੇ ਅਰਜ਼ੋਈ ਕਰਦਾ ਹੈ ਤਾਂ ਉਸ ਦੀ ਅਰਦਾਸ ਪ੍ਰਭੂ ਦੀ ਦਰਗਾਹ ਵਿਚ ਸੁਣੀ ਜਾਂਦੀ ਹੈ।
ਮੇਘੈ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ ਧਾਰਿ ॥ mayghai no furmaan ho-aa varsahu kirpaa Dhaar. Then God issues a command to the Guru to graciously pour the rain of Naam like a cloud on that devotee. (ਪ੍ਰਭੂ ਵਲੋਂ ਗੁਰੂ-) ਬੱਦਲ ਨੂੰ ਹੁਕਮ ਦੇਂਦਾ ਹੈ ਕਿ (ਇਸ ਅਰਜ਼ੋਈ ਕਰਨ ਵਾਲੇ ਉਤੇ) ਮਿਹਰ ਕਰ ਕੇ (‘ਨਾਮ’ ਦੀ) ਵਰਖਾ ਕਰੋ।
ਹਉ ਤਿਨ ਕੈ ਬਲਿਹਾਰਣੈ ਜਿਨੀ ਸਚੁ ਰਖਿਆ ਉਰਿ ਧਾਰਿ ॥ ha-o tin kai balihaarnai jinee sach rakhi-aa ur Dhaar. I am dedicated to those who have enshrined the eternal God in their heart. ਜਿਨ੍ਹਾਂ ਮਨੁੱਖਾਂ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ।
ਨਾਨਕ ਨਾਮੇ ਸਭ ਹਰੀਆਵਲੀ ਗੁਰ ਕੈ ਸਬਦਿ ਵੀਚਾਰਿ ॥੧॥ naanak naamay sabh haree-aavalee gur kai sabad veechaar. ||1|| O’ Nanak, by reflecting on God’s Name through the Guru’s word, one visualizes that the entire universe has rejuvenated. ||1|| ਹੇ ਨਾਨਕ! ਸਤਿਗੁਰੂ ਦੇ ਸ਼ਬਦ ਦੀ ਰਾਹੀਂ (‘ਨਾਮ’ ਦੀ) ਵੀਚਾਰ ਕੀਤਿਆਂ (ਭਾਵ, ਨਾਮ ਸਿਮਰਿਆਂ) ਸਾਰੀ ਸ੍ਰਿਸ਼ਟੀ ਹਰੀ-ਭਰੀ ਹੋ ਜਾਂਦੀ ਹੈ ॥੧॥
ਮਃ ੩ ॥ mehlaa 3. Third Guru:
ਬਾਬੀਹਾ ਇਵ ਤੇਰੀ ਤਿਖਾ ਨ ਉਤਰੈ ਜੇ ਸਉ ਕਰਹਿ ਪੁਕਾਰ ॥ baabeehaa iv tayree tikhaa na utrai jay sa-o karahi pukaar. O’ rainbird-like seeker, in this way (by performing rituals) your craving for materialism will not be quenched even if you wail a hundred times. ਹੇ (ਜੀਵ-) ਪਪੀਹੇ! ਜੇ ਤੂੰ ਸੌ ਵਾਰੀ ਤਰਲੇ ਲਏਂ ਤਾਂ ਭੀ ਇਸ ਤਰ੍ਹਾਂ ਤੇਰੀ (ਮਾਇਆ ਦੀ) ਤ੍ਰਿਸ਼ਨਾ ਦੂਰ ਨਹੀ ਹੋਵੇਗੀ l
ਨਦਰੀ ਸਤਿਗੁਰੁ ਪਾਈਐ ਨਦਰੀ ਉਪਜੈ ਪਿਆਰੁ ॥ nadree satgur paa-ee-ai nadree upjai pi-aar. It is only by God’s grace that one meets the true Guru and the love for God wells up in one’s mind by the true Guru’s grace. (ਕੇਵਲ) ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ ਹੀ ਸਤਿਗੁਰੂ ਮਿਲਦਾ ਹੈ, ਤੇ ਸਤਿਗੁਰੂ ਦੀ ਮੇਹਰ ਨਾਲ ਹੀ ਹਿਰਦੇ ਵਿਚ ਪਿਆਰ ਪੈਦਾ ਹੁੰਦਾ ਹੈ।
ਨਾਨਕ ਸਾਹਿਬੁ ਮਨਿ ਵਸੈ ਵਿਚਹੁ ਜਾਹਿ ਵਿਕਾਰ ॥੨॥ naanak saahib man vasai vichahu jaahi vikaar. ||2|| O’ Nanak, when the Master-God manifests in one’s mind, only then vices depart from within. ||2|| ਹੇ ਨਾਨਕ! ਮਾਲਕ-ਪ੍ਰਭੂ (ਜੀਵ ਦੇ) ਮਨ ਵਿਚ ਆ ਵੱਸਦਾ ਹੈ ਤਾਂ (ਉਸ ਦੇ ਅੰਦਰੋਂ) ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ॥੨॥
ਪਉੜੀ ॥ pa-orhee. Pauree:
ਇਕਿ ਜੈਨੀ ਉਝੜ ਪਾਇ ਧੁਰਹੁ ਖੁਆਇਆ ॥ ik jainee ujharh paa-ay Dharahu khu-aa-i-aa. Many people known as Jains, God has strayed them from the righteous path (based on their past deeds); they have been misled right from the beginning. ਕਈ ਬੰਦੇ (ਜੋ) ਜੈਨੀ (ਅਖਵਾਂਦੇ ਹਨ) ਪ੍ਰਭੂ ਨੇ ਕੁਰਾਹੇ ਪਾ ਦਿੱਤੇ ਹਨ; ਉਹ ਮੁੱਢ ਤੋਂ ਹੀ ਭੁਲੇ ਹੋਏ ਹਨ l
ਤਿਨ ਮੁਖਿ ਨਾਹੀ ਨਾਮੁ ਨ ਤੀਰਥਿ ਨ੍ਹ੍ਹਾਇਆ ॥ tin mukh naahee naam na tirath nHaa-i-aa. They never utter God’s Name and they do not bathe at any shrine of pilgrimage; ਉਹਨਾਂ ਦੇ ਮੂੰਹ ਵਿਚ ਕਦੇ ਪ੍ਰਭੂ ਦਾ ਨਾਮ ਨਹੀਂ ਆਉਂਦਾ, ਨਾਹ ਹੀ ਉਹ ਕਿਸੇ ਤੀਰਥ ਉਤੇ ਇਸ਼ਨਾਨ ਕਰਦੇ ਹਨ;
ਹਥੀ ਸਿਰ ਖੋਹਾਇ ਨ ਭਦੁ ਕਰਾਇਆ ॥ hathee sir khohaa-ay na bhad karaa-i-aa. they do not get their head shaved but get hair of their head manually plucked. ਉਹ ਸਿਰ ਮੁਨਾਂਦੇ ਨਹੀਂ ਹਨ; ਹੱਥਾਂ ਨਾਲ ਸਿਰ (ਦੇ ਵਾਲ) ਪੁੱਟਾ ਲੈਂਦੇ ਹਨ.
ਕੁਚਿਲ ਰਹਹਿ ਦਿਨ ਰਾਤਿ ਸਬਦੁ ਨ ਭਾਇਆ ॥ kuchil raheh din raat sabad na bhaa-i-aa. They remain filthy day and night, and the Guru’s word is not pleasing to them. ਦਿਨ ਰਾਤ ਗੰਦੇ ਰਹਿੰਦੇ ਹਨ; ਉਹਨਾਂ ਨੂੰ ਗੁਰ-ਸ਼ਬਦ ਚੰਗਾ ਨਹੀਂ ਲੱਗਦਾ।
ਤਿਨ ਜਾਤਿ ਨ ਪਤਿ ਨ ਕਰਮੁ ਜਨਮੁ ਗਵਾਇਆ ॥ tin jaat na pat na karam janam gavaa-i-aa. They waste their life in vain; they do not do any deeds good enough to earn honor and high social status. ਇਹ ਲੋਕ ਜਨਮ (ਵਿਅਰਥ ਹੀ) ਗਵਾਂਦੇ ਹਨ, ਕੋਈ ਕੰਮ ਐਸਾ ਨਹੀਂ ਕਰਦੇ ਜਿਸ ਤੋਂ ਚੰਗੀ ਜਾਤਿ ਦੇ ਸਮਝੇ ਜਾ ਸਕਣ ਜਾਂ ਇੱਜ਼ਤ ਪਾ ਸਕਣ l
ਮਨਿ ਜੂਠੈ ਵੇਜਾਤਿ ਜੂਠਾ ਖਾਇਆ ॥ man joothai vayjaat joothaa khaa-i-aa. These people of low social status have impure minds, and they eat food leftover by others. ਇਹ ਕੁਜਾਤੀ ਲੋਕ ਮਨੋਂ ਭੀ ਜੂਠੇ ਹਨ ਤੇ ਜੂਠਾ ਭੋਜਨ ਹੀ ਖਾਂਦੇ ਹਨ।
ਬਿਨੁ ਸਬਦੈ ਆਚਾਰੁ ਨ ਕਿਨ ਹੀ ਪਾਇਆ ॥ bin sabdai aachaar na kin hee paa-i-aa. No one has ever achieved a lifestyle of good conduct without reflecting and following the Guru’s word. ਗੁਰੂ ਦੇ ਸ਼ਬਦ ਤੋਂ ਬਿਨਾ ਕਿਸੇ ਨੇ ਭੀ ਚੰਗੀ ਰਹਿਣੀ ਨਹੀਂ ਲੱਭੀ।
ਗੁਰਮੁਖਿ ਓਅੰਕਾਰਿ ਸਚਿ ਸਮਾਇਆ ॥੧੬॥ gurmukh o-ankaar sach samaa-i-aa. ||16|| One who follows the Guru’s teachings, remains immersed in the Creator-God through righteous living. ||16|| ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੈ ਉਹ ਸੱਚ ਦੁਆਰਾ ਅਕਾਲ ਪੁਰਖ ਵਿਚ ਟਿਕਿਆ ਰਹਿੰਦਾ ਹੈ ॥੧੬॥
ਸਲੋਕ ਮਃ ੩ ॥ salok mehlaa 3. Shalok,Third Guru:
ਸਾਵਣਿ ਸਰਸੀ ਕਾਮਣੀ ਗੁਰ ਸਬਦੀ ਵੀਚਾਰਿ ॥ saavan sarsee kaamnee gur sabdee veechaar. Just as the plants bloom with greenery in the month of Sawan, similarly one spiritually blooms by reflecting on Naam through the Guru’s word. ਜਿਵੇਂ ਸਾਵਣ ਦੇ ਮਹੀਨੇ ਵਿਚ ( ਸਾਰੇ ਬੂਟੇ ਹਰੇ ਹੋ ਜਾਂਦੇ ਹਨ); ਤਿਵੇਂ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ‘ਨਾਮ’ ਦੀ ਵੀਚਾਰ ਕਰ ਕੇ ਰਸ ਵਾਲੀ (ਰਸੀਏ ਜੀਵਨ ਵਾਲੀ) ਹੋ ਜਾਂਦੀ ਹੈ।
ਨਾਨਕ ਸਦਾ ਸੁਹਾਗਣੀ ਗੁਰ ਕੈ ਹੇਤਿ ਅਪਾਰਿ ॥੧॥ naanak sadaa suhaaganee gur kai hayt apaar. ||1|| O’ Nanak, one always remains united with God’s Name due to one’s infinite love for the Guru. ||1|| ਹੇ ਨਾਨਕ! ਗੁਰੂ ਨਾਲ ਅਪਾਰ ਪਿਆਰ ਕੀਤਿਆਂ ਜੀਵ-ਇਸਤ੍ਰੀ ਸਦਾ ਸੁਹਾਗਵਤੀ ਰਹਿੰਦੀ ਹੈ ॥੧॥
ਮਃ ੩ ॥ mehlaa 3. Third Guru:
ਸਾਵਣਿ ਦਝੈ ਗੁਣ ਬਾਹਰੀ ਜਿਸੁ ਦੂਜੈ ਭਾਇ ਪਿਆਰੁ ॥ saavan dajhai gun baahree jis doojai bhaa-ay pi-aar. One without any virtues who is in love with duality remains miserable even when the ambrosial nectar of Naam is pouring like rain pours in the rainy season. ਸਾਉਣ ਦੇ ਮਹੀਨੇ ਵਿੱਚ, ਗੁਣ-ਵਿਹੁਣ ਜੀਵ ਜਿਸ ਨੂੰ ਹੋਰਸ ਦੀ ਪ੍ਰੀਤ ਦੀ ਲਗਨ ਹੈ, ਅੱਗ ਵਿੱਚ ਸੜਦਾ ਹੈ।
ਨਾਨਕ ਪਿਰ ਕੀ ਸਾਰ ਨ ਜਾਣਈ ਸਭੁ ਸੀਗਾਰੁ ਖੁਆਰੁ ॥੨॥ naanak pir kee saar na jaan-ee sabh seegaar khu-aar. ||2|| O’ Nanak, such a person does not know the worth of master-God and therefore, all his worldly embellishment is nothing but disgrace. ||2|| ਹੇ ਨਾਨਕ! ਇਸਤ੍ਰੀ ਨੂੰ ਪਤੀ ਦੀ ਸਾਰ ਨਹੀਂ ਪਈ, ਉਸ ਦਾ ਸਾਰਾ ਸਿੰਗਾਰ (ਉਸ ਨੂੰ) ਖ਼ੁਆਰ ਕਰਨ ਵਾਲਾ ਹੀ ਹੈ ॥੨॥
ਪਉੜੀ ॥ pa-orhee. Pauree:
ਸਚਾ ਅਲਖ ਅਭੇਉ ਹਠਿ ਨ ਪਤੀਜਈ ॥ sachaa alakh abhay-o hath na pateeja-ee. The eternal, incomprehensible and mysterious God is not pleased through obstinacy of mind. ਜੀਵਾਂ ਦੇ ਹਠ ਨਾਲ ਉਹ ਸੱਚਾ ਪ੍ਰਭੂ ਰਾਜ਼ੀ ਨਹੀਂ ਹੁੰਦਾ ਜੋ ਅਦ੍ਰਿਸ਼ਟ ਹੈ ਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ।
ਇਕਿ ਗਾਵਹਿ ਰਾਗ ਪਰੀਆ ਰਾਗਿ ਨ ਭੀਜਈ ॥ ik gaavahi raag paree-aa raag na bheej-ee. Many people sing songs in God’s praise in tunes and with rhythms but He is not pleased with these melodies; ਕਈ ਲੋਕ ਰਾਗ ਰਾਗਣੀਆਂ ਗਾਂਦੇ ਹਨ, ਪਰ ਪ੍ਰਭੂ ਰਾਗ ਨਾਲ ਭੀ ਨਹੀਂ ਪ੍ਰਸੰਨ ਹੁੰਦਾ;
ਇਕਿ ਨਚਿ ਨਚਿ ਪੂਰਹਿ ਤਾਲ ਭਗਤਿ ਨ ਕੀਜਈ ॥ ik nach nach pooreh taal bhagat na keej-ee. Many people constantly dance to the beats of drums but devotional worship is not accomplished in this manner. ਕਈ ਬੰਦੇ ਨੱਚ ਨੱਚ ਕੇ ਤਾਲ ਪੂਰਦੇ ਹਨ, ਪਰ (ਇਸ ਤਰ੍ਹਾਂ ਭੀ ਭਗਤੀ ਨਹੀਂ ਹੁੰਦੀ l
ਇਕਿ ਅੰਨੁ ਨ ਖਾਹਿ ਮੂਰਖ ਤਿਨਾ ਕਿਆ ਕੀਜਈ ॥ ik ann na khaahi moorakh tinaa ki-aa keej-ee. Many fools do not eat any food and observe fasts (to please God); what can be done about them? ਕਈ ਮੂਰਖ ਬੰਦੇ ਅੰਨ ਨਹੀਂ ਖਾਂਦੇ, ਪਰ (ਦੱਸੋ) ਇਹਨਾਂ ਦਾ ਕੀਹ ਕੀਤਾ ਜਾਏ?
ਤ੍ਰਿਸਨਾ ਹੋਈ ਬਹੁਤੁ ਕਿਵੈ ਨ ਧੀਜਈ ॥ tarisnaa ho-ee bahut kivai na Dheej-ee. Their increased craving for materialism cannot be calmed by any such deeds of obstinacy. ਓਹਨਾਂ ਦੀ ਵਧੀ ਹੋਈ ਤ੍ਰਿਸ਼ਨਾ (ਇਹਨਾਂ ਹਠ-ਕਰਮਾਂ ਨਾਲ) ਕਿਸੇ ਤਰ੍ਹਾਂ ਭੀ ਸ਼ਾਂਤ ਨਹੀਂ ਕੀਤੀ ਜਾ ਸਕਦੀ l
ਕਰਮ ਵਧਹਿ ਕੈ ਲੋਅ ਖਪਿ ਮਰੀਜਈ ॥ karam vaDheh kai lo-a khap mareeja-ee. Even though the ritualistic deeds of many people are multiplying, still people are troubling themselves to death. ਭਾਵੇਂ ਕਈ ਬੰਦਿਆਂ ਦੇ ਕਰਮ-ਕਾਂਡ (ਇਥੇ) ਵਧ ਜਾਣ (ਤਾਂ ਭੀ) ਖਪ ਕੇ ਹੀ ਮਰੀਦਾ ਹੈ।
ਲਾਹਾ ਨਾਮੁ ਸੰਸਾਰਿ ਅੰਮ੍ਰਿਤੁ ਪੀਜਈ ॥ laahaa naam sansaar amrit peej-ee. God’s Name is the only profitable earning; therefore one should partake the ambrosial nectar of Naam. ਜਗਤ ਵਿਚ ਪ੍ਰਭੂ ਦਾ ਨਾਮ ਹੀ ਖੱਟੀ ਹੈ, ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹੀ ਪੀਣਾ ਚਾਹੀਦਾ ਹੈ।
ਹਰਿ ਭਗਤੀ ਅਸਨੇਹਿ ਗੁਰਮੁਖਿ ਘੀਜਈ ॥੧੭॥ har bhagtee asnayhi gurmukh gheej-ee. ||17|| The Guru’s follower feels delighted only with the love of devotional worship of God. ||17|| ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪ੍ਰਭੂ ਦੀ ਬੰਦਗੀ ਦੇ ਪਿਆਰ ਨਾਲ ਭਿੱਜਦਾ ਹੈ ॥੧੭॥
ਸਲੋਕ ਮਃ ੩ ॥ salok mehlaa 3. Shalok,Third Guru:
ਗੁਰਮੁਖਿ ਮਲਾਰ ਰਾਗੁ ਜੋ ਕਰਹਿ ਤਿਨ ਮਨੁ ਤਨੁ ਸੀਤਲੁ ਹੋਇ ॥ gurmukh malaar raag jo karahi tin man tan seetal ho-ay. Those followers of the Guru who lovingly sing God’s praises in the melody of Malhar, their mind and body become serene, ਜਿਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਮਲਾਰ ਰਾਗ ਗਾਂਦੇ ਹਨ, ਉਹਨਾਂ ਦਾ ਮਨ ਤੇ ਸਰੀਰ ਠੰਢੇ ਹੋ ਜਾਂਦੇ ਹਨ,
ਗੁਰ ਸਬਦੀ ਏਕੁ ਪਛਾਣਿਆ ਏਕੋ ਸਚਾ ਸੋਇ ॥ gur sabdee ayk pachhaani-aa ayko sachaa so-ay. because through the Guru’s word, they realize the only One God who is eternal. ਕਿਉਂਕਿ ਗੁਰੂ ਦੇ ਸ਼ਬਦ ਦੀ ਰਾਹੀਂ ਉਹ ਉਸ ਇੱਕ ਪ੍ਰਭੂ ਨੂੰ ਪਛਾਣਦੇ ਹਨ ਜੋ ਸਦਾ ਕਾਇਮ ਰਹਿਣ ਵਾਲਾ ਹੈ।
ਮਨੁ ਤਨੁ ਸਚਾ ਸਚੁ ਮਨਿ ਸਚੇ ਸਚੀ ਸੋਇ ॥ man tan sachaa sach man sachay sachee so-ay. The eternal God manifests in their mind, therefore their mind and body become immaculate and thus their glory becomes everlasting. ਸੱਚਾ ਪ੍ਰਭੂ ਉਹਨਾਂ ਦੇ ਮਨ ਵਿਚ ਵੱਸ ਪੈਂਦਾ ਹੈ, ਉਹਨਾਂ ਦਾ ਮਨ ਤੇ ਤਨ ਸੱਚੇ ਹੋ ਜਾਂਦੇ ਹਨ ,ਤੇ ਉਹਨਾਂ ਦੀ ਸੋਭਾ ਸਦਾ-ਥਿਰ ਹੋ ਜਾਂਦੀ ਹੈ।
ਅੰਦਰਿ ਸਚੀ ਭਗਤਿ ਹੈ ਸਹਜੇ ਹੀ ਪਤਿ ਹੋਇ ॥ andar sachee bhagat hai sehjay hee pat ho-ay. The true devotional worship for God wells up within them and because of the state of their spiritual poise, they are blessed with honor. ਉਹਨਾਂ ਦੇ ਅੰਦਰ ਸਦਾ-ਟਿਕਵੀਂ ਭਗਤੀ ਪੈਦਾ ਹੁੰਦੀ ਹੈ, ਸਦਾ ਆਤਮਕ ਅਡੋਲਤਾ ਵਿਚ ਟਿਕੇ ਰਹਿਣ ਦੇ ਕਾਰਨ ਉਹਨਾਂ ਨੂੰ ਇੱਜ਼ਤ ਮਿਲਦੀ ਹੈ।
ਕਲਿਜੁਗ ਮਹਿ ਘੋਰ ਅੰਧਾਰੁ ਹੈ ਮਨਮੁਖ ਰਾਹੁ ਨ ਕੋਇ ॥ kalijug meh ghor anDhaar hai manmukh raahu na ko-ay. In the present age of kalyug there is pitch darkness of spiritual ignorance and the self-willed persons do not find a way out of this darkness. ਕਲਿਜੁਗ ਵਿਚ ਅਗਿਆਨਤਾ ਦਾ ਘੁੱਪ ਹਨੇਰਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ ਇਸ ਵਿਚੋਂ ਨਿਕਲਣ ਲਈ ਰਾਹ ਨਹੀਂ ਲੱਭਦਾ।
ਸੇ ਵਡਭਾਗੀ ਨਾਨਕਾ ਜਿਨ ਗੁਰਮੁਖਿ ਪਰਗਟੁ ਹੋਇ ॥੧॥ say vadbhaagee naankaa jin gurmukh pargat ho-ay. ||1|| O’ Nanak, fortunate are those within whom God manifests by following the Guru’s teachings. ||1|| ਹੇ ਨਾਨਕ! ਉਹ ਮਨੁੱਖ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਅੰਦਰ ਪਰਮਾਤਮਾ ਗੁਰੂ ਰਾਹੀਂ ਪਰਗਟ ਹੁੰਦਾ ਹੈ ॥੧॥
ਮਃ ੩ ॥ mehlaa 3. Third Guru:
ਇੰਦੁ ਵਰਸੈ ਕਰਿ ਦਇਆ ਲੋਕਾਂ ਮਨਿ ਉਪਜੈ ਚਾਉ ॥ ind varsai kar da-i-aa lokaaN man upjai chaa-o. Bestowing mercy, when lord Indra pours rain, joy wells up in people’s mind, ਜਦੋਂ ਮਿਹਰ ਕਰ ਕੇ ਇੰਦਰ ਵਰਖਾ ਕਰਦਾ ਹੈ, ਲੋਕਾਂ ਦੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ,
ਜਿਸ ਕੈ ਹੁਕਮਿ ਇੰਦੁ ਵਰਸਦਾ ਤਿਸ ਕੈ ਸਦ ਬਲਿਹਾਰੈ ਜਾਂਉ ॥ jis kai hukam ind varasdaa tis kai sad balihaarai jaaN-o. but I am dedicated to God forever by whose command, lord Indra pours rain. ਪਰ ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ ਜਿਸ ਦੇ ਹੁਕਮ ਨਾਲ ਇੰਦਰ ਵਰਖਾ ਕਰਦਾ ਹੈ।


© 2017 SGGS ONLINE
error: Content is protected !!
Scroll to Top