Guru Granth Sahib Translation Project

Guru granth sahib page-1286

Page 1286

ਗੁਰਮੁਖਿ ਸਬਦੁ ਸਮ੍ਹ੍ਹਾਲੀਐ ਸਚੇ ਕੇ ਗੁਣ ਗਾਉ ॥ gurmukh sabad samHaalee-ai sachay kay gun gaa-o. The divine word of God’s praises can be enshrined in the heart and His praises can be sung only by following the Guru’s teachings. ਗੁਰੂ ਦੇ ਸਨਮੁਖ ਹੋਇਆਂ ਹੀ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ ਹਿਰਦੇ ਵਿਚ ਸੰਭਾਲਿਆ ਜਾ ਸਕਦਾ ਹੈ ਤੇ ਸਦਾ-ਥਿਰ ਹਰੀ ਦੇ ਗੁਣ ਗਾਏ ਜਾ ਸਕਦੇ ਹਨ।
ਨਾਨਕ ਨਾਮਿ ਰਤੇ ਜਨ ਨਿਰਮਲੇ ਸਹਜੇ ਸਚਿ ਸਮਾਉ ॥੨॥ naanak naam ratay jan nirmalay sehjay sach samaa-o. ||2|| O’ Nanak, the devotees imbued with love of God’s Name are immaculate, and they intuitively unite with the eternal God. ||2|| ਹੇ ਨਾਨਕ! ਉਹ ਮਨੁੱਖ ਪਵਿੱਤ੍ਰ ਹਨ ਜੋ ਪ੍ਰਭੂ ਦੇ ਨਾਮ ਵਿਚ ਰੰਗੇ ਹੋਏ ਹਨ, ਅਤੇ ਸਹਜੇ ਹੀ ਸਦਾ-ਥਿਰ ਪ੍ਰਭੂ ਅੰਦਰ ਸਮਾਅ ਜਾਂਦੇ ਹਨ ॥੨॥
ਪਉੜੀ ॥ pa-orhee. Pauree:
ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ ॥ pooraa satgur sayv pooraa paa-i-aa. By following the perfect true Guru, the Guru’s follower has realized the perfect God. ਗੁਰਮੁਖ ਨੇ ਪੂਰੇ ਸਤਿਗੁਰੂ ਦਾ ਹੁਕਮ ਮੰਨ ਕੇ, ਪੂਰਾ ਪ੍ਰਭੂ ਪਾ ਲਿਆ ਹੈ l
ਪੂਰੈ ਕਰਮਿ ਧਿਆਇ ਪੂਰਾ ਸਬਦੁ ਮੰਨਿ ਵਸਾਇਆ ॥ poorai karam Dhi-aa-ay pooraa sabad man vasaa-i-aa. By the grace of the perfect God, he remembers Him with love and passion, and thereby enshrines the perfect word of the Guru in his mind. ਪੂਰੇ ਪ੍ਰਭੂ ਦੀ ਬਖ਼ਸ਼ਸ਼ ਨਾਲ ਪੂਰੇ ਪ੍ਰਭੂ ਨੂੰ ਸਿਮਰ ਕੇ ਉਸ ਨੇ ਸਿਫ਼ਤ-ਸਾਲਾਹ ਦੀ ਬਾਣੀ ਨੂੰ ਆਪਣੇ ਮਨ ਵਿਚ ਵਸਾਇਆ ਹੈ l
ਪੂਰੈ ਗਿਆਨਿ ਧਿਆਨਿ ਮੈਲੁ ਚੁਕਾਇਆ ॥ poorai gi-aan Dhi-aan mail chukaa-i-aa. through perfect spiritual wisdom and remembrance of God, he has washed off the dirt of vices from his mind. ਪੂਰਨ ਆਤਮਕ ਸਮਝ ਤੇ ਚਿੰਤਨ ਦੀ ਬਰਕਤਿ ਨਾਲ ਉਹ ਆਪਣੇ ਮਨ ਦੀ ਮੈਲ ਦੂਰ ਕਰ ਦਿਤੀ ਹੈ।
ਹਰਿ ਸਰਿ ਤੀਰਥਿ ਜਾਣਿ ਮਨੂਆ ਨਾਇਆ ॥ har sar tirath jaan manoo-aa naa-i-aa. Thus deeming the Guru’s divine word of God’s praises as the place of pilgrimage and a holy pool, his mind has bathed in it. ਸਿਫ਼ਤ-ਸਾਲਾਹ ਦੀ ਬਾਣੀ ਨੂੰ ਪ੍ਰਭੂ-ਰੂਪ ਤੀਰਥ ਅਤੇ ਸਰੋਵਰ ਜਾਣ ਕੇ ਉਸ ਵਿਚ ਇਸ਼ਨਾਨ ਕੀਤਾ l
ਸਬਦਿ ਮਰੈ ਮਨੁ ਮਾਰਿ ਧੰਨੁ ਜਣੇਦੀ ਮਾਇਆ ॥ sabad marai man maar Dhan janaydee maa-i-aa. Blessed is the mother of that person who, through the Guru’s word, conquers his mind and thus controls his love for materialism; ਉਸ ਮਨੁੱਖ ਦੀ ਮਾਂ ਭਾਗਾਂ ਵਾਲੀ ਹੈ ਜੋ ਗੁਰ-ਸ਼ਬਦ ਦੀ ਰਾਹੀਂ ਮਨ ਨੂੰ ਵੱਸ ਵਿਚ ਲਿਆ ਕੇ (ਮਾਇਆ ਦੇ ਮੋਹ ਵਲੋਂ, ਮਾਨੋ) ਮਰ ਜਾਂਦਾ ਹੈ;
ਦਰਿ ਸਚੈ ਸਚਿਆਰੁ ਸਚਾ ਆਇਆ ॥ dar sachai sachiaar sachaa aa-i-aa. he is considered true and immaculate in the presence of the eternal God and true is his coming into this world. ਉਹ ਮਨੁੱਖ ਸੱਚੇ ਪ੍ਰਭੂ ਦੀ ਹਜ਼ੂਰੀ ਵਿਚ ਸੱਚਾ ਹੈ, ਅਤੇ ਇਸ ਜਹਾਨ ਵਿੱਚ ਉਸ ਦਾ ਆਗਮਨ ਸਚਾ ਹੈ।
ਪੁਛਿ ਨ ਸਕੈ ਕੋਇ ਜਾਂ ਖਸਮੈ ਭਾਇਆ ॥ puchh na sakai ko-ay jaaN khasmai bhaa-i-aa. No one can ask him to render an account of his deeds in life, because the Master-God is pleased with such a person. ਉਸ ਮਨੁੱਖ ਦੇ ਜੀਵਨ ਤੇ ਕੋਈ ਹੋਰ ਉਂਗਲ ਨਹੀਂ ਕਰ ਸਕਦਾ ਕਿਉਂਕਿ ਉਹ ਖਸਮ-ਪ੍ਰਭੂ ਨੂੰ ਭਾ ਜਾਂਦਾ ਹੈ।
ਨਾਨਕ ਸਚੁ ਸਲਾਹਿ ਲਿਖਿਆ ਪਾਇਆ ॥੧੮॥ naanak sach salaahi likhi-aa paa-i-aa. ||18|| O’ Nanak, by singing the eternal God’s praises he realized his preordained destiny of union with God. ||18|| ਹੇ ਨਾਨਕ! ਸਦਾ-ਥਿਰ ਪ੍ਰਭੂ ਦੇ ਗੁਣ ਗਾ ਕੇ ਉਸ ਨੇ (ਮੱਥੇ ਉਤੇ) ਲਿਖਿਆ (ਭਾਗ) ਹਾਸਲ ਕਰ ਲਿਆ ॥੧੮॥
ਸਲੋਕ ਮਃ ੧ ॥ salok mehlaa 1. Shalok,Third Guru:
ਕੁਲਹਾਂ ਦੇਂਦੇ ਬਾਵਲੇ ਲੈਂਦੇ ਵਡੇ ਨਿਲਜ ॥ kulhaaN dayNday baavlay laiNday vaday nilaj. Crazy are those gurus who anoint others as their successors by passing on their ceremonial hats to them, and absolutely shameless are those who accept them. ਉਹ ਲੋਕ ਮੂਰਖ ਕਮਲੇ ਹਨ ਜੋ (ਚੇਲਿਆਂ ਨੂੰ) (ਸੇਹਲੀ-) ਟੋਪੀ ਦੇਂਦੇ ਹਨ; ਇਹ ਸੇਹਲੀ-ਟੋਪੀ ਲੈਣ ਵਾਲੇ ਭੀ ਬਦੀਦ ਹਨ ਜੋ ਉਨ੍ਹਾਂ ਨੂੰ ਹਾਸਲ ਕਰਦੇ ਹਨ
ਚੂਹਾ ਖਡ ਨ ਮਾਵਈ ਤਿਕਲਿ ਬੰਨ੍ਹ੍ਹੈ ਛਜ ॥ chooha khad na maav-ee tikal banHai chhaj. The state of such fake gurus is like that mouse who cannot pass through a hole by itself and on top of it, he ties a threshing basket to his tail. ਇਹਨਾਂ ਦੀ ਹਾਲਤ ਤਾਂ ਉਸ ਚੁਹੇ ਵਰਗੀ ਹੈ ਜੋ ਆਪ ਤਾਂ ਖੁੱਡ ਵਿਚ ਸਮਾ (ਵੜ) ਨਹੀਂ ਸਕਦਾ, ਤੇ ਉਤੋਂ ਲੱਕ ਨਾਲ ਛੱਜ ਬੰਨ੍ਹ ਲੈਂਦਾ ਹੈ।
ਦੇਨਿੑ ਦੁਆਈ ਸੇ ਮਰਹਿ ਜਿਨ ਕਉ ਦੇਨਿ ਸਿ ਜਾਹਿ ॥ dayniH du-aa-ee say mareh jin ka-o dayn se jaahi. All such gurus who bless others die (spiritually deteriorate) along with those whom they give these blessings, (ਇਹੋ ਜਿਹੀਆਂ ਗੱਦੀਆਂ ਥਾਪ ਕੇ) ਜੋ ਹੋਰਨਾਂ ਨੂੰ ਅਸੀਸਾਂ ਦੇਂਦੇ ਹਨ ਉਹ ਭੀ ਮਰ ਜਾਂਦੇ ਹਨ ਤੇ ਅਸੀਸਾਂ ਲੈਣ ਵਾਲੇ ਭੀ ਮਰ ਜਾਂਦੇ ਹਨ,
ਨਾਨਕ ਹੁਕਮੁ ਨ ਜਾਪਈ ਕਿਥੈ ਜਾਇ ਸਮਾਹਿ ॥ naanak hukam na jaap-ee kithai jaa-ay samaahi. but O’ Nanak, no one knows the will of God where they go after death. ਪਰ ਹੇ ਨਾਨਕ! ਪਰਮਾਤਮਾ ਦੀ ਰਜ਼ਾ ਸਮਝੀ ਨਹੀਂ ਜਾ ਸਕਦੀ ਕਿ ਉਹ (ਮਰ ਕੇ) ਕਿਥੇ ਜਾ ਪੈਂਦੇ ਹਨ।
ਫਸਲਿ ਅਹਾੜੀ ਏਕੁ ਨਾਮੁ ਸਾਵਣੀ ਸਚੁ ਨਾਉ ॥ fasal ahaarhee ayk naam saavnee sach naa-o. For me, only God’s Name is my capital for my life’s spiritual journey as if God’s Name alone is the spring crop, and Naam alone is the autumn crop, ਮੈਂ ਤਾਂ ਸਿਰਫ਼ ‘ਨਾਮ’ ਹੀ ਹਾੜੀ ਦੀ ਫ਼ਸਲ ਬਣਾਇਆ ਹੈ ਤੇ ਸੱਚਾ ਨਾਮ ਹੀ ਸਾਉਣੀ ਦੀ ਫ਼ਸਲ,(ਭਾਵ, ‘ਨਾਮ’ ਹੀ ਮੇਰੇ ਜੀਵਨ-ਸਫ਼ਰ ਦੀ ਪੂੰਜੀ ਹੈ),
ਮੈ ਮਹਦੂਦੁ ਲਿਖਾਇਆ ਖਸਮੈ ਕੈ ਦਰਿ ਜਾਇ ॥ mai mehdood likhaa-i-aa khasmai kai dar jaa-ay. I have received such a writ of Naam which helps me reach the presence of God. ਇਹ ਮੈਂ ਇਕ ਐਸਾ ਪਟਾ ਲਿਖਾਇਆ ਹੈ ਜੋ ਖਸਮ-ਪ੍ਰਭੂ ਦੀ ਹਜ਼ੂਰੀ ਵਿਚ ਜਾ ਅੱਪੜਾਂਦਾ ਹੈ|
ਦੁਨੀਆ ਕੇ ਦਰ ਕੇਤੜੇ ਕੇਤੇ ਆਵਹਿ ਜਾਂਹਿ ॥ dunee-aa kay dar kayt-rhay kaytay aavahi jaaNhi. There are so many places set up by these religious guides all over the world, many people come and go at these places; ਦੁਨੀਆ ਦੇ (ਪੀਰਾਂ ਮੁਰਸ਼ਿਦਾਂ ਦੇ ਤਾਂ) ਬੜੇ ਅੱਡੇ ਹਨ, ਕਈ ਇਥੇ ਆਉਂਦੇ ਤੇ ਜਾਂਦੇ ਹਨ;
ਕੇਤੇ ਮੰਗਹਿ ਮੰਗਤੇ ਕੇਤੇ ਮੰਗਿ ਮੰਗਿ ਜਾਹਿ ॥੧॥ kaytay mangeh mangtay kaytay mang mang jaahi. ||1|| So many beggars beg from them, and many keep begging until death, but they never get the writ of God’s Name from them. ||1|| ਕਈ ਮੰਗਤੇ ਇਹਨਾਂ ਪਾਸੋਂ ਮੰਗਦੇ ਹਨ ਤੇ ਕਈ ਮੰਗ ਮੰਗ ਕੇ ਤੁਰ ਜਾਂਦੇ ਹਨ (ਪਰ ਪ੍ਰਭੂ ਦਾ ‘ਨਾਮ’-ਰੂਪ ਪਟਾ ਇਹਨਾਂ ਤੋਂ ਨਹੀਂ ਮਿਲ ਸਕਦਾ) ॥੧॥
ਮਃ ੧ ॥ mehlaa 1. First Guru:
ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ ॥ sa-o man hastee ghi-o gurh khaavai panj sai daanaa khaa-ay. An elephant consumes hundred pounds of ghee and molasses, and five hundred pounds of grains; ਹਾਥੀ ਸਵਾ ਮਣ ਘਿਉ ਤੇ ਗੁੜ ਖਾਂਦਾ ਹੈ, ਅਤੇ ਪੰਜ ਸੌ ਮਣ ਅਨਾਜ ਨਿਗਲ ਜਾਂਦਾ ਹੈ;
ਡਕੈ ਫੂਕੈ ਖੇਹ ਉਡਾਵੈ ਸਾਹਿ ਗਇਐ ਪਛੁਤਾਇ ॥ dakai fookai khayh udaavai saahi ga-i-ai pachhutaa-ay. then once it is full, it belches aloud, blows, and scatters dust with its trunk, but it regrets when it breathes its last. (ਰੱਜ ਕੇ) ਡਕਾਰਦਾ ਹੈ, ਸ਼ੂਕਦਾ ਹੈ, ਮਿੱਟੀ (ਸੁੰਡ ਨਾਲ) ਉਡਾਂਦਾ ਹੈ, ਪਰ ਜਦੋਂ ਸਾਹ ਨਿਕਲ ਜਾਂਦਾ ਹੈ ਤਾਂ ਉਸ ਦਾ ਡਕਾਰਨਾ ਸ਼ੂਕਣਾ ਮੁੱਕ ਜਾਂਦਾ ਹੈ।
ਅੰਧੀ ਫੂਕਿ ਮੁਈ ਦੇਵਾਨੀ ॥ anDhee fook mu-ee dayvaanee. The spiritually ignorant and foolish world is spiritually deteriorating because of it self-conceit (just like the elephant who dies blowing); ਅੰਨ੍ਹੀ ਤੇ ਕਮਲੀ (ਹੋਈ ਦੁਨੀਆ ਭੀ ਹਾਥੀ ਵਾਂਗ) ਫੂਕਰਾਂ ਮਾਰ ਕੇ ਮਰਦੀ ਹੈ: (ਆਤਮਕ ਮੌਤ ਸਹੇੜਦੀ ਹੈ)।
ਖਸਮਿ ਮਿਟੀ ਫਿਰਿ ਭਾਨੀ ॥ khasam mitee fir bhaanee. by eradicating ego, if people absorb themselves in remembering God, only then they become pleasing to Him. ਜੇ (ਅਹੰਕਾਰ ਗਵਾ ਕੇ) ਖਸਮ ਵਿਚ ਸਮਾਏ ਤਾਂ ਹੀ ਖਸਮ ਨੂੰ ਭਾਉਂਦੀ ਹੈ।
ਅਧੁ ਗੁਲ੍ਹਾ ਚਿੜੀ ਕਾ ਚੁਗਣੁ ਗੈਣਿ ਚੜੀ ਬਿਲਲਾਇ ॥ aDh gulHaa chirhee kaa chugan gain charhee billaa-ay. The feed of a sparrow is half a grain; after eating this little feed, it flies to the sky and starts chirping; ਚਿੜੀ ਦੀ ਚੋਗ ਹੈ ਅੱਧਾ ਦਾਣਾ, (ਇਹ ਥੋੜ੍ਹੀ ਜਿਹੀ ਚੋਗ ਚੁਗ ਕੇ) ਉਹ ਆਕਾਸ਼ ਵਿਚ ਉੱਡਦੀ ਹੈ ਤੇ ਬੋਲਦੀ ਹੈ;
ਖਸਮੈ ਭਾਵੈ ਓਹਾ ਚੰਗੀ ਜਿ ਕਰੇ ਖੁਦਾਇ ਖੁਦਾਇ ॥ khasmai bhaavai ohaa changee je karay khudaa-ay khudaa-ay. The sparrow-like humble person is pleasing to God and is better than that elephant if that humble person utters God’s Name over and over. ਜੇ ਉਹ ਮਾਲਕ-ਪ੍ਰਭੂ ਨੂੰ ਯਾਦ ਕਰਦੀ ਹੈ ਤੇ ਉਸ ਨੂੰ ਭਾਉਂਦੀ ਹੈ ਤਾਂ ਉਸ ਹਾਥੀ ਨਾਲੋਂ ਉਹ ਚਿੜੀ ਹੀ ਚੰਗੀ ਹੈ।
ਸਕਤਾ ਸੀਹੁ ਮਾਰੇ ਸੈ ਮਿਰਿਆ ਸਭ ਪਿਛੈ ਪੈ ਖਾਇ ॥ saktaa seehu maaray sai miri-aa sabh pichhai pai khaa-ay. A powerful tiger kills hundreds of deer, and after that tiger has finished eating, many other animals also eat the leftovers; ਇਕ ਬਲੀ ਸ਼ੇਰ ਸੈਂਕੜੇ ਮਿਰਗਾਂ ਨੂੰ ਮਾਰਦਾ ਹੈ, ਉਸ ਸ਼ੇਰ ਦੇ ਪਿੱਛੇ ਕਈ ਹੋਰ ਜੰਗਲੀ ਪਸ਼ੂ ਭੀ ਪੇਟ ਭਰਦੇ ਹਨ;
ਹੋਇ ਸਤਾਣਾ ਘੁਰੈ ਨ ਮਾਵੈ ਸਾਹਿ ਗਇਐ ਪਛੁਤਾਇ ॥ ho-ay sataanaa ghurai na maavai saahi ga-i-ai pachhutaa-ay. Intoxicated by its power, the tiger does not contain himself in its cave, but when his roar finishes, then it regrets. ਤਾਕਤ ਦੇ ਮਾਣ ਵਿਚ ਉਹ ਸ਼ੇਰ ਆਪਣੇ ਘੁਰਨੇ ਵਿਚ ਨਹੀਂ ਸਮਾਂਦਾ, ਪਰ ਜਦੋਂ ਉਸ ਦਾ ਸਾਹ ਨਿਕਲ ਜਾਂਦਾ ਹੈ ਤਾਂ ਉਸ ਦਾ ਬੁੱਕਣਾ ਮੁੱਕ ਜਾਂਦਾ ਹੈ।
ਅੰਧਾ ਕਿਸ ਨੋ ਬੁਕਿ ਸੁਣਾਵੈ ॥ anDhaa kis no buk sunaavai. Whom does this ignorant beast try to impress with its wild roar? ਉਹ ਅੰਨ੍ਹਾ ਕਿਸ ਨੂੰ ਬੁੱਕ ਬੁੱਕ ਕੇ ਸੁਣਾਂਦਾ ਹੈ?
ਖਸਮੈ ਮੂਲਿ ਨ ਭਾਵੈ ॥ khasmai mool na bhaavai. Its roaring is not at all pleasing to the Master-God. similarly a powerful person who is self-conceited is not pleasing to God. ਖਸਮ-ਪ੍ਰਭੂ ਨੂੰ ਤਾਂ ਉਸ ਦਾ ਬੁੱਕਣਾ ਚੰਗਾ ਨਹੀਂ ਲੱਗਦਾ।
ਅਕ ਸਿਉ ਪ੍ਰੀਤਿ ਕਰੇ ਅਕ ਤਿਡਾ ਅਕ ਡਾਲੀ ਬਹਿ ਖਾਇ ॥ ak si-o pareet karay ak tidaa ak daalee bahi khaa-ay. In contrast with this tiger, a small grasshopper that loves milkweed, perches on its branches, and eats that weed; (ਇਸ ਸ਼ੇਰ ਦੇ ਟਾਕਰੇ ਤੇ, ਵੇਖੋ,) ਅੱਕ-ਤਿੱਡਾ ਅੱਕ ਨਾਲ ਪਿਆਰ ਕਰਦਾ ਹੈ, ਅੱਕ ਦੀ ਡਾਲੀ ਉਤੇ ਬੈਠ ਕੇ ਅੱਕ ਹੀ ਖਾਂਦਾ ਹੈ;
ਖਸਮੈ ਭਾਵੈ ਓਹੋ ਚੰਗਾ ਜਿ ਕਰੇ ਖੁਦਾਇ ਖੁਦਾਇ ॥ khasmai bhaavai oho changa je karay khudaa-ay khudaa-ay. That grasshopper-like humble person who utters God’s Name is pleasing to the master-God and is better than a roaring tiger-like person. ਪਰ ਜੇ ਉਹ ਮਾਲਕ-ਪ੍ਰਭੂ ਨੂੰ ਯਾਦ ਕਰਦਾ ਹੈ ਤੇ ਉਸ ਨੂੰ ਭਾਉਂਦਾ ਹੈ ਤਾਂ ਬੁੱਕ ਕੇ ਹੋਰਨਾਂ ਨੂੰ ਡਰਾਣ ਵਾਲੇ ਸ਼ੇਰ ਨਾਲੋਂ ਉਹ ਅੱਕ-ਤਿੱਡਾ ਹੀ ਚੰਗਾ ਹੈ।
ਨਾਨਕ ਦੁਨੀਆ ਚਾਰਿ ਦਿਹਾੜੇ ਸੁਖਿ ਕੀਤੈ ਦੁਖੁ ਹੋਈ ॥ naanak dunee-aa chaar dihaarhay sukh keetai dukh ho-ee. O’ Nanak, life in this world is for a limited period and by indulging in false pleasures, one ends up in suffering, ਹੇ ਨਾਨਕ! ਦੁਨੀਆ (ਵਿਚ ਜੀਉਣ) ਚਾਰ ਦਿਨਾਂ ਦਾ ਹੈ, ਇਥੇ ਮੌਜ ਮਾਣਿਆਂ ਦੁੱਖ ਹੀ ਨਿਕਲਦਾ ਹੈ,
ਗਲਾ ਵਾਲੇ ਹੈਨਿ ਘਣੇਰੇ ਛਡਿ ਨ ਸਕੈ ਕੋਈ ॥ galaa vaalay hain ghanayray chhad na sakai ko-ee. There are many who simply talk about all wise things but no one can resist the temptation of false worldly pleasures. ਜ਼ਬਾਨੀ ਗਿਆਨ ਦੀਆਂ ਗੱਲਾਂ ਕਰਨ ਵਾਲੇ ਤਾਂ ਬੜੇ ਹਨ ਪਰ ਇਸ ਦੁਨੀਆ (ਦੀ ਮਿਠਾਸ) ਨੂੰ ਛੱਡ ਕੋਈ ਨਹੀਂ ਸਕਦਾ।
ਮਖੀ ਮਿਠੈ ਮਰਣਾ ॥ makheeN mithai marnaa. Just as flies stick to the molasses and perish, similarly people spiritually perish because of their allurements to the sweetness of materialism. ਜੀਵ ਰੂਪ ਮੱਖੀਆਂ ਇਸ ਮਾਇਆ ਰੂਪ ਮਿਠਾਸ ਉਤੇ ਮਰਦੀਆਂ ਹਨ।
ਜਿਨ ਤੂ ਰਖਹਿ ਤਿਨ ਨੇੜਿ ਨ ਆਵੈ ਤਿਨ ਭਉ ਸਾਗਰੁ ਤਰਣਾ ॥੨॥ jin too rakheh tin nayrh na aavai tin bha-o saagar tarnaa. ||2|| O’ God, these sweet worldly temptations do not impress those whom You protect and they easily swim across the world-ocean of vices. ||2|| ਪਰ, ਹੇ ਪ੍ਰਭੂ! ਜਿਨ੍ਹਾਂ ਨੂੰ ਤੂੰ ਬਚਾਏਂ ਉਹਨਾਂ ਦੇ ਇਹ ਮਿਠਾਸ ਨੇੜੇ ਨਹੀਂ ਢੁਕਦੀ, ਉਹ ਸੰਸਾਰ-ਸਮੁੰਦਰ ਤੋਂ (ਸਾਫ਼) ਤਰ ਕੇ ਲੰਘ ਜਾਂਦੇ ਹਨ ॥੨॥
ਪਉੜੀ ॥ pa-orhee. Pauree:
ਅਗਮ ਅਗੋਚਰੁ ਤੂ ਧਣੀ ਸਚਾ ਅਲਖ ਅਪਾਰੁ ॥ agam agochar too Dhanee sachaa alakh apaar. O’ God, You are inaccessible, incomprehensible and an infinite eternal Master. ਹੇ ਪ੍ਰਭੂ! ਤੂੰ ਅਪਹੁੰਚ ਹੈਂ, ਤੂੰ (ਮਾਨੁੱਖੀ) ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈਂ, ਤੂੰ ਸਭ ਦਾ ਮਾਲਕ ਹੈਂ ਸਦਾ-ਥਿਰ ਹੈਂ, ਅਦ੍ਰਿਸ਼ਟ ਹੈਂ ਤੇ ਬੇਅੰਤ ਹੈਂ।
ਤੂ ਦਾਤਾ ਸਭਿ ਮੰਗਤੇ ਇਕੋ ਦੇਵਣਹਾਰੁ ॥ too daataa sabh mangtay iko dayvanhaar. You are the benefactor, all others are beggars and You are the only One who can give to all. ਸਾਰੇ ਜੀਵ ਮੰਗਤੇ ਹਨ ਤੂੰ ਦਾਤਾ ਹੈਂ, ਤੂੰ ਇਕੋ ਹੀ ਸਭ ਨੂੰ ਦੇਣ-ਜੋਗਾ ਹੈਂ।
ਜਿਨੀ ਸੇਵਿਆ ਤਿਨੀ ਸੁਖੁ ਪਾਇਆ ਗੁਰਮਤੀ ਵੀਚਾਰੁ ॥ jinee sayvi-aa tinee sukh paa-i-aa gurmatee veechaar. Those, who have lovingly remembered You by following the Guru’s teachings, have found bliss; ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਮੱਤ ਦੀ ਰਾਹੀਂ ਤੈਨੂੰ ਸਿਮਰਿਆ ਹੈ ਉਹਨਾਂ ਨੇ ਸੁਖ ਪ੍ਰਾਪਤ ਕੀਤਾ ਹੈ;
ਇਕਨਾ ਨੋ ਤੁਧੁ ਏਵੈ ਭਾਵਦਾ ਮਾਇਆ ਨਾਲਿ ਪਿਆਰੁ ॥ iknaa no tuDh ayvai bhaavdaa maa-i-aa naal pi-aar. O’ God! You have attached many people to the love for materialism, perhaps this is what pleases You. ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਮਾਇਆ ਨਾਲ ਪਿਆਰ ਕਰਨਾ ਹੀ ਦਿੱਤਾ ਹੈ, ਤੈਨੂੰ ਇਉਂ ਹੀ ਚੰਗਾ ਲੱਗਦਾ ਹੈ।
ਗੁਰ ਕੈ ਸਬਦਿ ਸਲਾਹੀਐ ਅੰਤਰਿ ਪ੍ਰੇਮ ਪਿਆਰੁ ॥ gur kai sabad salaahee-ai antar paraym pi-aar. God’s praises can be recited only through the Guru’s word by having love and affection for God in our hearts; ਗੁਰੂ ਦੇ ਸ਼ਬਦ ਦੀ ਰਾਹੀਂ ਹਿਰਦੇ ਵਿਚ ਪ੍ਰੇਮ-ਪਿਆਰ ਪੈਦਾ ਕਰ ਕੇ ਹੀ ਪਰਮਾਤਮਾ ਦੀ ਸਿਫ਼ਤ-ਸਾਲਾਹ ਕੀਤੀ ਜਾ ਸਕਦੀ ਹੈ;
ਵਿਣੁ ਪ੍ਰੀਤੀ ਭਗਤਿ ਨ ਹੋਵਈ ਵਿਣੁ ਸਤਿਗੁਰ ਨ ਲਗੈ ਪਿਆਰੁ ॥ vin pareetee bhagat na hova-ee vin satgur na lagai pi-aar. There can be no devotional worship of God without love for Him, and love for Him does not well up without following the true Guru’s teachings. ਪ੍ਰੇਮ ਤੋਂ ਬਿਨਾ ਬੰਦਗੀ ਨਹੀਂ ਹੋ ਸਕਦੀ, ਤੇ ਪ੍ਰੇਮ ਸਤਿਗੁਰੂ ਤੋਂ ਬਿਨਾ ਨਹੀਂ ਮਿਲਦਾ।
ਤੂ ਪ੍ਰਭੁ ਸਭਿ ਤੁਧੁ ਸੇਵਦੇ ਇਕ ਢਾਢੀ ਕਰੇ ਪੁਕਾਰ ॥ too parabh sabh tuDh sayvday ik dhaadhee karay pukaar. O’ God, You are the Master and all beings remember You with adoration; I am a humble minstrel and I am making one supplication before You: ਤੂੰ ਸਭ ਦਾ ਮਾਲਕ ਹੈਂ, ਸਾਰੇ ਜੀਵ ਤੈਨੂੰ ਹੀ ਸਿਮਰਦੇ ਹਨ; ਮੈਂ (ਤੇਰਾ) ਢਾਢੀ (ਤੇਰੇ ਅੱਗੇ) ਇਕ ਇਹੀ ਅਰਜ਼ੋਈ ਕਰਦਾ ਹਾਂ:
ਦੇਹਿ ਦਾਨੁ ਸੰਤੋਖੀਆ ਸਚਾ ਨਾਮੁ ਮਿਲੈ ਆਧਾਰੁ ॥੧੯॥ deh daan santokhee-aa sachaa naam milai aaDhaar. ||19|| Please bless me with Your Name which may be the only support of my life, and because of which I may become contented. ||19|| ਮੈਨੂੰ ਆਪਣਾ ‘ਨਾਮ’ ਬਖ਼ਸ਼, ਮੈਨੂੰ ਤੇਰਾ ਸਦਾ ਕਾਇਮ ਰਹਿਣ ਵਾਲਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਮਿਲੇ, (ਜਿਸ ਦੀ ਬਰਕਤਿ ਨਾਲ) ਮੈਂ ਸੰਤੋਖ ਵਾਲਾ ਹੋ ਜਾਵਾਂ ॥੧੯॥


© 2017 SGGS ONLINE
error: Content is protected !!
Scroll to Top