Page 1287
ਸਲੋਕ ਮਃ ੧ ॥
salok mehlaa 1.
Shalok, First Guru:
ਰਾਤੀ ਕਾਲੁ ਘਟੈ ਦਿਨਿ ਕਾਲੁ ॥
raatee kaal ghatai din kaal.
The time span of life diminishes with the passing of every day and night,
ਜਿਉਂ ਜਿਉਂ ਰਾਤਿ ਦਿਨ ਬੀਤਦੇ ਹਨ ਉਮਰ ਦਾ ਸਮਾ ਘਟਦਾ ਹੈ,
ਛਿਜੈ ਕਾਇਆ ਹੋਇ ਪਰਾਲੁ ॥
chhijai kaa-i-aa ho-ay paraal.
the body is wearing out and becomes weak like straw;
ਸਰੀਰ ਬੁੱਢਾ ਹੁੰਦਾ ਜਾਂਦਾ ਹੈ ਤੇ ਕਮਜ਼ੋਰ ਪੈਂਦਾ ਜਾਂਦਾ ਹੈ
ਵਰਤਣਿ ਵਰਤਿਆ ਸਰਬ ਜੰਜਾਲੁ ॥
vartan varti-aa sarab janjaal.
all one’s dealings with the world become entanglements for him.
ਜਗਤ ਦਾ ਵਰਤਣਿ-ਵਲੇਵਾ (ਜੀਵ ਲਈ) ਸਾਰਾ ਫਾਹੀ ਬਣਦਾ ਜਾਂਦਾ ਹੈ।
ਭੁਲਿਆ ਚੁਕਿ ਗਇਆ ਤਪ ਤਾਲੁ ॥
bhuli-aa chuk ga-i-aa tap taal.
One is so lost in these entanglements that he forgets the way to perform devotional worship.
(ਇਸ ਵਿਚ) ਭੁੱਲੇ ਹੋਏ ਨੂੰ ਬੰਦਗੀ ਦੀ ਜਾਚ ਵਿੱਸਰ ਜਾਂਦੀ ਹੈ।
ਅੰਧਾ ਝਖਿ ਝਖਿ ਪਇਆ ਝੇਰਿ ॥
anDhaa jhakh jhakh pa-i-aa jhayr.
Blinded by constantly dealing in the worldly pursuits, he falls in some long strife,
(ਜਗਤ ਦੇ ਵਰਤਣਿ-ਵਲੇਵੇ ਵਿਚ) ਅੰਨ੍ਹਾ ਹੋਇਆ ਜੀਵ (ਇਸ ਵਿਚ) ਝਖਾਂ ਮਾਰ ਮਾਰ ਕੇ (ਕਿਸੇ ਲੰਮੇ) ਝੰਬੇਲੇ ਵਿਚ ਜਾ ਪੈਂਦਾ ਹੈ,
ਪਿਛੈ ਰੋਵਹਿ ਲਿਆਵਹਿ ਫੇਰਿ ॥
pichhai roveh li-aaveh fayr.
and when he dies, his relatives cry and wonder how they can bring him back to life.
ਤੇ, (ਉਸ ਦੇ ਮਰਨ) ਪਿਛੋਂ (ਉਸ ਦੇ ਸਨਬੰਧੀ) ਰੋਂਦੇ ਹਨ (ਤੇ ਵੈਣ ਕਰਦੇ ਹਨ ਕਿ ਉਸ ਨੂੰ ਕਿਵੇਂ) ਮੋੜ ਲਿਆਈਏ।
ਬਿਨੁ ਬੂਝੇ ਕਿਛੁ ਸੂਝੈ ਨਾਹੀ ॥
bin boojhay kichh soojhai naahee.
But without understanding the righteous way of life, they don’t know what to do,
ਸਹੀ ਜੀਵਨ ਮਾਰਗ ਸਮਝਣ ਤੋਂ ਬਿਨਾ ਜਗਤ ਨੂੰ ਕੁਝ ਸੁੱਝਦਾ ਨਹੀਂ;
ਮੋਇਆ ਰੋਂਹਿ ਰੋਂਦੇ ਮਰਿ ਜਾਂਹੀ ॥
mo-i-aa roNhi roNday mar jaaNheeN.
The person who died is gone and those left behind cry for the dead and suffer.
(ਮਰਨ ਵਾਲਾ ਤਾਂ) ਮਰ ਗਿਆ, (ਪਿਛਲੇ) ਰੋਂਦੇ ਹਨ ਤੇ ਰੋ ਰੋ ਕੇ ਖਪਦੇ ਹਨ।
ਨਾਨਕ ਖਸਮੈ ਏਵੈ ਭਾਵੈ ॥
naanak khasmai ayvai bhaavai.
But O’ Nanak, this is the will of the Master-God
ਪਰ, ਹੇ ਨਾਨਕ! ਖਸਮ ਪ੍ਰਭੂ ਨੂੰ ਇਉਂ ਹੀ ਚੰਗਾ ਲੱਗਦਾ ਹੈ।
ਸੇਈ ਮੁਏ ਜਿਨ ਚਿਤਿ ਨ ਆਵੈ ॥੧॥
say-ee mu-ay jin chit na aavai. ||1||
Actually those are spiritually dead in whose heart God has not manifested. ||1||
(ਅਸਲ ਵਿਚ) ਆਤਮਕ ਮੌਤੇ ਮਰੇ ਹੋਏ ਉਹੀ ਹਨ ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਨਹੀਂ ਵੱਸਦਾ ॥੧॥
ਮਃ ੧ ॥
mehlaa 1.
First Guru:
ਮੁਆ ਪਿਆਰੁ ਪ੍ਰੀਤਿ ਮੁਈ ਮੁਆ ਵੈਰੁ ਵਾਦੀ ॥
mu-aa pi-aar pareet mu-ee mu-aa vair vaadee.
When one dies, his love and affection for his relatives also dies and so does his hatred which was the source of disputes;
(ਜਦੋਂ ਮਨੁੱਖ ਮਰ ਜਾਂਦਾ ਹੈ ਤਾਂ ਉਸ ਦਾ ਉਹ) ਪ੍ਰੀਤ-ਪਿਆਰ ਮੁੱਕ ਜਾਂਦਾ ਹੈ (ਜੋ ਉਹ ਆਪਣੇ ਸਨਬੰਧੀਆਂ ਨਾਲ ਕਰਦਾ ਸੀ) ਝਗੜਿਆਂ ਦਾ ਮੂਲ ਵੈਰ ਭੀ ਖ਼ਤਮ ਹੋ ਜਾਂਦਾ ਹੈ;
ਵੰਨੁ ਗਇਆ ਰੂਪੁ ਵਿਣਸਿਆ ਦੁਖੀ ਦੇਹ ਰੁਲੀ ॥
vann ga-i-aa roop vinsi-aa dukhee dayh rulee.
All the beauty and charm of one’s body vanishes and his suffering body also perishes (by being burnt or buried).
(ਸਰੀਰ ਦਾ ਸੋਹਣਾ) ਰੰਗ ਰੂਪ ਨਾਸ ਹੋ ਜਾਂਦਾ ਹੈ, ਵਿਚਾਰਾ ਸਰੀਰ ਭੀ ਰੁਲ ਜਾਂਦਾ ਹੈ (ਅੱਗ ਜਾਂ ਮਿੱਟੀ ਆਦਿਕ ਦੇ ਹਵਾਲੇ ਹੋ ਜਾਂਦਾ ਹੈ)।
ਕਿਥਹੁ ਆਇਆ ਕਹ ਗਇਆ ਕਿਹੁ ਨ ਸੀਓ ਕਿਹੁ ਸੀ ॥
kithhu aa-i-aa kah ga-i-aa kihu na see-o kihu see.
Then his friends and relatives wonder from where he came and where he has gone; he was like this and not that; they highlight his virtues, and ignore his faults.
ਲੋਕ ਗੱਲਾਂ ਕਰਦੇ ਹਨ ਕਿ ਉਹ ਕਿਥੋਂ ਆਇਆ ਸੀ ਕਿਥੇ ਤੁਰ ਗਿਆ (ਭਾਵ, ਜਿਥੋਂ ਆਇਆ ਸੀ ਓਥੇ ਚਲਾ ਗਿਆ) ਉਹ ਇਹੋ ਜਿਹਾ ਨਹੀਂ ਸੀ ਤੇ ਇਹੋ ਜਿਹਾ ਹੈਸੀ (ਭਾਵ ਉਸ ਵਿਚ ਫਲਾਣੇ ਐਬ ਨਹੀਂ ਸਨ, ਤੇ, ਉਸ ਵਿਚ ਫਲਾਣੇ ਗੁਣ ਸਨ),
ਮਨਿ ਮੁਖਿ ਗਲਾ ਗੋਈਆ ਕੀਤਾ ਚਾਉ ਰਲੀ ॥
man mukh galaa go-ee-aa keetaa chaa-o ralee.
They ponder over it and sometimes openly say that (the dead) person had enjoyed a good life.
ਮਨ ਵਿਚ ਅਤੇ ਮੂੰਹ ਨਾਲ ਆਖਦੇ ਹਨ ਉਹ ਬੜੇ ਚਾਉ ਤੇ ਰਲੀਆਂ ਮਾਣ ਗਿਆ ਹੈ।
ਨਾਨਕ ਸਚੇ ਨਾਮ ਬਿਨੁ ਸਿਰ ਖੁਰ ਪਤਿ ਪਾਟੀ ॥੨॥
naanak sachay naam bin sir khur pat paatee. ||2||
But: O’ Nanak, (people may say anything,) without having remembered God’s Name, consider one’s acclaimed honor torn away from head to toe. ||2||
ਪਰ, ਹੇ ਨਾਨਕ! (ਲੋਕ ਜੋ ਚਾਹੇ ਆਖੇ) ਪਰਮਾਤਮਾ ਦੇ ਨਾਮ ਤੋਂ ਬਿਨਾ (ਲੋਕਾਂ ਵਲੋਂ ਹੋਈ ਹੋਈ) ਸਾਰੀ ਦੀ ਸਾਰੀ ਇੱਜ਼ਤ ਲੀਰਾਂ ਹੋ ਗਈ (ਸਮਝੋ) ॥੨॥
ਪਉੜੀ ॥
pa-orhee.
Pauree:
ਅੰਮ੍ਰਿਤ ਨਾਮੁ ਸਦਾ ਸੁਖਦਾਤਾ ਅੰਤੇ ਹੋਇ ਸਖਾਈ ॥
amrit naam sadaa sukh–daata antay ho-ay sakhaa-ee.
The ambrosial nectar of Naam always bestows inner peace and only Naam becomes our companion in the end.
ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਸੁਖ ਦੇਣ ਵਾਲਾ ਹੈ, ਆਖ਼ਰ (‘ਨਾਮ’ ਹੀ) ਮਿੱਤਰ ਬਣਦਾ ਹੈ।
ਬਾਝੁ ਗੁਰੂ ਜਗਤੁ ਬਉਰਾਨਾ ਨਾਵੈ ਸਾਰ ਨ ਪਾਈ ॥
baajh guroo jagat ba-uraanaa naavai saar na paa-ee.
But, without following the Guru’s teachings, the world is becoming insane because it does not appreciate the worth of Naam.
ਪਰ ਜਗਤ, ਗੁਰੂ ਤੋਂ ਬਿਨਾ ਕਮਲਾ ਜਿਹਾ ਹੋ ਰਿਹਾ ਹੈ, (ਕਿਉਂਕਿ ਗੁਰੂ ਤੋਂ ਬਿਨਾ ਇਸ ਨੂੰ) ਨਾਮ ਦੀ ਕਦਰ ਨਹੀਂ ਪੈਂਦੀ।
ਸਤਿਗੁਰੁ ਸੇਵਹਿ ਸੇ ਪਰਵਾਣੁ ਜਿਨ੍ਹ੍ਹ ਜੋਤੀ ਜੋਤਿ ਮਿਲਾਈ ॥
satgur sayveh say parvaan jinH jotee jot milaa-ee.
Those who follow the Guru’s teachings and have firmly focused their mind on God, the supreme light, are approved in God’s presence.
ਜਿਹੜੇ ਬੰਦੇ ਗੁਰੂ ਦੇ ਕਹੇ ਅਨੁਸਾਰ ਤੁਰਦੇ ਹਨ (ਤੇ ਇਸ ਤਰ੍ਹਾਂ) ਜਿਨ੍ਹਾਂ ਨੇ ਪ੍ਰਭੂ ਵਿਚ ਆਪਣੀ ਸੁਰਤ ਜੋੜੀ ਹੈ ਉਹ (ਪ੍ਰਭੂ-ਦਰ ਤੇ) ਕਬੂਲ ਹਨ।
ਸੋ ਸਾਹਿਬੁ ਸੋ ਸੇਵਕੁ ਤੇਹਾ ਜਿਸੁ ਭਾਣਾ ਮੰਨਿ ਵਸਾਈ ॥
so saahib so sayvak tayhaa jis bhaanaa man vasaa-ee.
A devotee of the Master-God whom He inspires to enshrine His will in his mind, becomes just like Him.
ਜਿਸ ਮਨੁੱਖ ਨੂੰ ਪ੍ਰਭੂ ਆਪਣਾ ਭਾਣਾ (ਮਿੱਠਾ ਕਰ) ਮਨਾਂਦਾ ਹੈ ਉਹ ਸੇਵਕ ਉਹੋ ਜਿਹਾ ਹੋ ਜਾਂਦਾ ਹੈ ਜੈਸਾ ਪ੍ਰਭੂ-ਮਾਲਕ ਹੈ।
ਆਪਣੈ ਭਾਣੈ ਕਹੁ ਕਿਨਿ ਸੁਖੁ ਪਾਇਆ ਅੰਧਾ ਅੰਧੁ ਕਮਾਈ ॥
aapnai bhaanai kaho kin sukh paa-i-aa anDhaa anDh kamaa-ee.
O’ brother, tell me, who has attained inner peace by following one’s own will? an ignorant person acts only in an ignorant manner;
ਹੇ ਭਾਈ ਦੱਸੋ! ਆਪਣੀ ਮਰਜ਼ੀ ਅਨੁਸਾਰ ਤੁਰ ਕੇ ਕਦੋ ਕਿਸੇ ਨੇ ਸੁਖ ਪਾਇਆ ਹੈ? ਅੰਨ੍ਹਾਂ ਇਨਸਾਨ ਅੰਨ੍ਹੇ ਕੰਮ ਕਰਦਾ ਹੈ।
ਬਿਖਿਆ ਕਦੇ ਹੀ ਰਜੈ ਨਾਹੀ ਮੂਰਖ ਭੁਖ ਨ ਜਾਈ ॥
bikhi-aa kaday hee rajai naahee moorakh bhukh na jaa-ee.
A foolish person is never satiated with Maya, his craving for it never goes away.
ਮੂਰਖ ਦੀ (ਮਾਇਆ ਦੀ) ਭੁੱਖ ਮੁੱਕਦੀ ਨਹੀਂ, ਮਾਇਆ ਵਿਚ ਕਦੇ ਉਹ ਰੱਜਦਾ ਨਹੀਂ ਹੈ।
ਦੂਜੈ ਸਭੁ ਕੋ ਲਗਿ ਵਿਗੁਤਾ ਬਿਨੁ ਸਤਿਗੁਰ ਬੂਝ ਨ ਪਾਈ ॥
doojai sabh ko lag vigutaa bin satgur boojh na paa-ee.
Everybody attached to duality (Maya) is ruined; no one understands this without following the Guru’s teachings.
ਮਾਇਆ ਵਿਚ ਲੱਗ ਕੇ ਹਰ ਕੋਈ ਖ਼ੁਆਰ ਹੀ ਹੁੰਦਾ ਹੈ, ਗੁਰੂ ਤੋਂ ਬਿਨਾ ਸਮਝ ਨਹੀਂ ਪੈਂਦੀ (ਕਿ ਮਾਇਆ ਦਾ ਮੋਹ ਖ਼ੁਆਰੀ ਦਾ ਹੀ ਮੂਲ ਹੈ)।
ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਸ ਨੋ ਕਿਰਪਾ ਕਰੇ ਰਜਾਈ ॥੨੦॥
satgur sayvay so sukh paa-ay jis no kirpaa karay rajaa-ee. ||20||
One upon whom God, the master of His will, bestows grace, follows the Guru’s teachings and receives inner peace. ||20||
ਜਿਸ ਮਨੁੱਖ ਉਤੇ ਰਜ਼ਾ ਦਾ ਮਾਲਕ-ਪ੍ਰਭੂ ਮਿਹਰ ਕਰਦਾ ਹੈ ਉਹ ਗੁਰੂ ਦੇ ਕਹੇ ਅਨੁਸਾਰ ਤੁਰਦਾ ਹੈ ਤੇ ਸੁਖ ਪਾਂਦਾ ਹੈ ॥੨੦॥
ਸਲੋਕ ਮਃ ੧ ॥
salok mehlaa 1.
Shalok, First Guru:
ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ ॥
saram Dharam du-ay naankaa jay Dhan palai paa-ay.
O’ Nanak, people think that if they get worldly wealth, they can have both honor and righteousness.
ਹੇ ਨਾਨਕ! (ਜਗਤ ਸਮਝਦਾ ਹੈ ਕਿ) ਜੇ ਧਨ ਮਿਲ ਜਾਏ ਤਾਂ ਇੱਜ਼ਤ ਬਣੀ ਰਹਿੰਦੀ ਹੈ ਤੇ ਧਰਮ ਕਮਾ ਸਕੀਦਾ ਹੈ।
ਸੋ ਧਨੁ ਮਿਤ੍ਰੁ ਨ ਕਾਂਢੀਐ ਜਿਤੁ ਸਿਰਿ ਚੋਟਾਂ ਖਾਇ ॥
so Dhan mitar na kaaNdhee-ai jit sir chotaaN khaa-ay.
However, that wealth should not be considered as our friend, which leads to suffering (by indulging in vices or even at the hands of others).
ਪਰ, ਜਿਸ (ਧਨ) ਦੇ ਕਾਰਣ ਸਿਰ ਉਤੇ ਚੋਟਾਂ ਪੈਣ ਉਹ ਧਨ ਮਿੱਤ੍ਰ ਨਹੀਂ ਕਿਹਾ ਜਾ ਸਕਦਾ।
ਜਿਨ ਕੈ ਪਲੈ ਧਨੁ ਵਸੈ ਤਿਨ ਕਾ ਨਾਉ ਫਕੀਰ ॥
jin kai palai Dhan vasai tin kaa naa-o fakeer.
Those who possess worldly wealth are called paupers (if they are spiritually poor).
ਜਿਨ੍ਹਾਂ ਪਾਸ ਧਨ ਹੈ ਉਹਨਾਂ ਦਾ ਨਾਮ ‘ਕੰਗਾਲ’ ਹੈ; (ਉਹ ਆਤਮਕ ਜੀਵਨ ਵਿਚ ਕੰਗਾਲ ਹਨ l
ਜਿਨ੍ਹ੍ਹ ਕੈ ਹਿਰਦੈ ਤੂ ਵਸਹਿ ਤੇ ਨਰ ਗੁਣੀ ਗਹੀਰ ॥੧॥
jinH kai hirdai too vaseh tay nar gunee gaheer. ||1||
O’ God, those are oceans of virtues in whose hearts You are enshrined. ||1||
ਹੇ ਪ੍ਰਭੂ! ਜਿਨ੍ਹਾਂ ਦੇ ਹਿਰਦੇ ਵਿਚ ਤੂੰ ਆਪ ਵੱਸਦਾ ਹੈਂ ਉਹ ਹਨ ਗੁਣਾਂ ਦੇ ਸਮੁੰਦਰ ॥੧॥
ਮਃ ੧ ॥
mehlaa 1.
First Guru:
ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ ॥
dukhee dunee sahayrhee-ai jaa-ay ta lageh dukh.
The worldly wealth is amassed by enduring much pain and if it is lost, even then one feels miserable.
ਦੁੱਖ ਸਹਿ ਸਹਿ ਕੇ ਧਨ ਇਕੱਠਾ ਕਰੀਦਾ ਹੈ, ਜੇ ਇਹ ਗੁਆਚ ਜਾਏ ਤਾਂ ਭੀ ਦੁੱਖ ਹੀ ਮਾਰਦੇ ਹਨ।
ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥
naanak sachay naam bin kisai na lathee bhukh.
O’ Nanak, no one’s craving ever gets satisfied without the eternal God’s Name.
ਹੇ ਨਾਨਕ! ਪ੍ਰਭੂ ਦੇ ਸੱਚੇ ਨਾਮ ਤੋਂ ਬਿਨਾ ਕਿਸੇ ਦੀ ਤ੍ਰਿਸ਼ਨਾ ਮਿਟਦੀ ਨਹੀਂ।
ਰੂਪੀ ਭੁਖ ਨ ਉਤਰੈ ਜਾਂ ਦੇਖਾਂ ਤਾਂ ਭੁਖ ॥
roopee bhukh na utrai jaaN daykhaaN taaN bhukh.
By looking at beauty, the longing for it does not get satisfied; the more we look at it, the more this desire multiplies.
ਰੂਪ’ ਵੇਖਣ ਨਾਲ (ਰੂਪ ਵੇਖਣ ਦੀ) ਤ੍ਰਿਸ਼ਨਾ ਜਾਂਦੀ ਨਹੀਂ (ਸਗੋਂ) ਜਿਉਂ ਜਿਉਂ ਵੇਖੀਏ, ਤਿਉਂ ਤਿਉਂ ਹੋਰ ਤ੍ਰਿਸ਼ਨਾ (ਵਧਦੀ ਹੈ)।
ਜੇਤੇ ਰਸ ਸਰੀਰ ਕੇ ਤੇਤੇ ਲਗਹਿ ਦੁਖ ॥੨॥
jaytay ras sareer kay taytay lageh dukh. ||2||
As many are the pleasures of the body, that many are the troubles for it. ||2||
ਜਿਸਮ ਦੇ ਜਿਤਨੇ ਭੀ ਵਧੀਕ ਚਸਕੇ ਹਨ, ਉਤਨੇ ਹੀ ਵਧੀਕ ਇਸ ਨੂੰ ਦੁੱਖ ਵਿਆਪਦੇ ਹਨ ॥੨॥
ਮਃ ੧ ॥
mehlaa 1.
First Guru:
ਅੰਧੀ ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ ॥
anDhee kammee anDh man man anDhai tan anDh.
As we commit foolish deeds without thinking, our mind also becomes ignorant, and when the mind is ignorant, the body’s senses become ignorant and indulge in vices.
ਜਿਉਂ ਜਿਉਂ ਵਿਚਾਰ-ਹੀਣ ਹੋ ਕੇ ਮੰਦੇ ਕੰਮ ਕੀਤੇ ਜਾਣ, ਤਿਉਂ ਤਿਉਂ ਮਨ ਅੰਨ੍ਹਾ (ਭਾਵ, ਵਿਚਾਰੋਂ ਸੱਖਣਾ) ਹੁੰਦਾ ਜਾਂਦਾ ਹੈ; ਤੇ ਮਨ ਵਿਚਾਰ-ਹੀਣ ਹੋਇਆ ਗਿਆਨ-ਇੰਦ੍ਰੇ ਭੀ ਅੰਨ੍ਹੇ ਹੋ ਜਾਂਦੇ ਹਨ ਤੇ ਮੰਦੇ ਪਾਸੇ ਲੈ ਤੁਰਦੇ ਹਨ)।
ਚਿਕੜਿ ਲਾਇਐ ਕਿਆ ਥੀਐ ਜਾਂ ਤੁਟੈ ਪਥਰ ਬੰਧੁ ॥
chikarh laa-i-ai ki-aa thee-ai jaaN tutai pathar banDh.
When a dam of stones breaks, then what can be achieved by applying mud to it?
ਜਦ ਪਥਰਾਂ ਦਾ ਬੰਨ੍ਹ ਟੁਟ ਜਾਂਦਾ ਹੈ ਤਦ ਗਾਰੇ ਨਾਲ ਲਿੱਪਣ ਦੁਆਰਾ ਕੀ ਹੋ ਸਕਦਾ ਹੈ?
ਬੰਧੁ ਤੁਟਾ ਬੇੜੀ ਨਹੀ ਨਾ ਤੁਲਹਾ ਨਾ ਹਾਥ ॥
banDh tutaa bayrhee nahee naa tulhaa naa haath.
When a dam gives way, the water’s depth becomes unfathomable, then neither the boat nor the raft remains under one’s control; similarly when the strong support of Naam is broken, then nothing can help anyone.
(ਜਦੋਂ) ਬੰਨ੍ਹ ਟੁਟ ਗਿਆ ਹੈ। ਨਾਂ ਕੋਈ ਕਿਸ਼ਤੀ ਹੈ ਨਾਂ ਹੀ ਤੁਲਹੜਾ ਅਤੇ ਦਰਿਆ ਅਥਾਹ ਹੈ। ਇਸਤਰਾਂ ਜਦ ਪ੍ਰਭੂ-ਨਾਮ ਦਾ ਪੱਕਾ ਆਸਰਾ ਟੁੱਟ ਜਾਂਦਾ ਹੈ ਤਦ ਹੋਰ ਹੋਰ ਆਸਰੇ ਢੂੰਢਿਆਂ) ਕੁਝ ਨਹੀਂ ਬਣਦਾ ।
ਨਾਨਕ ਸਚੇ ਨਾਮ ਵਿਣੁ ਕੇਤੇ ਡੁਬੇ ਸਾਥ ॥੩॥
naanak sachay naam vin kaytay dubay saath. ||3||
O’ Nanak, without God’s Name multitudes of human beings drown in vices. ||3||
(ਅਜੇਹੀ ਹਾਲਤ ਵਿਚ) ਹੇ ਨਾਨਕ! ਪ੍ਰਭੂ ਦੇ ਸੱਚੇ ਨਾਮ ਤੋਂ ਬਿਨਾ ਕਈ ਪੂਰਾਂ ਦੇ ਪੂਰ ਡੁੱਬਦੇ ਹਨ ॥੩॥
ਮਃ ੧ ॥
mehlaa 1.
First Guru:
ਲਖ ਮਣ ਸੁਇਨਾ ਲਖ ਮਣ ਰੁਪਾ ਲਖ ਸਾਹਾ ਸਿਰਿ ਸਾਹ ॥
lakh man su-inaa lakh man rupaa lakh saahaa sir saah.
One may have hundred thousand tons of gold and hundred thousand tons of silver and may be more wealthy than hundred thousand such wealthy people
ਲੱਖਾਂ ਮਣਾਂ ਸੋਨਾ ਹੋਵੇ ਤੇ ਲੱਖਾਂ ਮਣਾਂ ਚਾਂਦੀ-ਅਜੇਹੇ ਲੱਖਾਂ ਧਨੀਆਂ ਨਾਲੋਂ ਭੀ ਜੇ ਵੱਡੇ ਧਨੀ ਹੋਣ,
ਲਖ ਲਸਕਰ ਲਖ ਵਾਜੇ ਨੇਜੇ ਲਖੀ ਘੋੜੀ ਪਾਤਿਸਾਹ ॥
lakh laskar lakh vaajay nayjay lakhee ghorhee paatisaah.
one may be a monarch commanding armies of hundreds of thousands of soldiers equipped with spears, horses, and military orchestras;
ਲੱਖਾਂ ਸਿਪਾਹੀਆਂ ਦੀਆਂ ਫ਼ੌਜਾਂ ਹੋਣ ਲੱਖਾਂ ਵਾਜੇ ਵੱਜਦੇ ਹੋਣ, ਨੇਜ਼ੇ-ਬਰਦਾਰ ਲੱਖਾਂ ਫ਼ੌਜੀ ਰਸਾਲਿਆਂ ਦੇ ਮਾਲਕ ਬਾਦਸ਼ਾਹ ਹੋਣ;
ਜਿਥੈ ਸਾਇਰੁ ਲੰਘਣਾ ਅਗਨਿ ਪਾਣੀ ਅਸਗਾਹ ॥
jithai saa-ir langh–naa agan paanee asgaah.
but where the world-ocean of fire and unfathomable water of vices is to be crossed,
ਪਰ, ਜਿੱਥੇ (ਵਿਕਾਰਾਂ ਦੀ) ਅੱਗ ਤੇ ਪਾਣੀ ਦਾ ਅਥਾਹ ਸਮੁੰਦਰ ਲੰਘਣਾ ਪੈਂਦਾ ਹੈ,
ਕੰਧੀ ਦਿਸਿ ਨ ਆਵਈ ਧਾਹੀ ਪਵੈ ਕਹਾਹ ॥
kanDhee dis na aavee Dhaahee pavai kahaah.
there the shore of this ocean is not visible and only the pitiful cries can be heard,
(ਇਸ ਸਮੁੰਦਰ ਦਾ) ਕੰਢਾ ਭੀ ਨਹੀਂ ਦਿੱਸਦਾ, ਹਾਏ ਹਾਏ ਦਾ ਕੁਰਲਾਟ ਭੀ ਪੈ ਰਿਹਾ ਹੈ,
ਨਾਨਕ ਓਥੈ ਜਾਣੀਅਹਿ ਸਾਹ ਕੇਈ ਪਾਤਿਸਾਹ ॥੪॥
naanak othai jaanee-ahi saah kay-ee paatisaah. ||4||
O’ Nanak, there it is judged as to who truly is rich with wealth of Naam and who is the king (having Maya which cannot save from drowning in the world ocean of vices). ||4||
ਹੇ ਨਾਨਕ! ਓਥੇ ਉਹ ਪਰਖੇ ਜਾਂਦੇ ਹਨ ਕਿ ਕੌਣ ਧਨੀ ਹਨ ਤੇ ਕੌਣ ਬਾਦਸ਼ਾਹ (ਭਾਵ, ਦੁਨੀਆ ਦਾ ਧਨ ਤੇ ਬਾਦਸ਼ਾਹੀ ਵਿਕਾਰਾਂ ਦੀਆਂ ਲਹਿਰਾਂ ਵਿਚ ਡੁੱਬਣੋਂ ਬਚਾ ਨਹੀਂ ਸਕਦੇ| ॥੪॥
ਪਉੜੀ ॥
pa-orhee.
Pauree:
ਇਕਨ੍ਹ੍ਹਾ ਗਲੀਂ ਜੰਜੀਰ ਬੰਦਿ ਰਬਾਣੀਐ ॥
iknHaa galeeN janjeer band rabaanee-ai.
Many people are so engrossed in materialism, as if there are chains of the love for Maya around their necks as if they are locked up in God’s prison;
ਕਈਆਂ ਦੇ ਗਲਾਂ ਵਿਚ (ਮਾਇਆ ਦੇ ਮੋਹ ਦੇ ਬੰਧਨ-ਰੂਪ) ਜ਼ੰਜੀਰ ਪਏ ਹੋਏ ਹਨ, ਉਹ, (ਮਾਨੋ,) ਰੱਬ ਦੇ ਬੰਦੀਖ਼ਾਨੇ ਵਿਚ (ਕੈਦ) ਹਨ;
ਬਧੇ ਛੁਟਹਿ ਸਚਿ ਸਚੁ ਪਛਾਣੀਐ ॥
baDhay chhuteh sach sach pachhaanee-ai.
If they happen to recognize the eternal God, only then can they be released from the chains of Maya by lovingly remembering God.
ਜੇ ਸੱਚੇ ਪ੍ਰਭੂ ਦੀ ਪਛਾਣ ਆ ਜਾਏ ਤਾਂ ਸਦਾ-ਥਿਰ ਹਰਿ-ਨਾਮ ਦੀ ਰਾਹੀਂ ਹੀ ਉਹ (ਇਹਨਾਂ ਜ਼ੰਜੀਰਾਂ ਵਿਚ) ਬੱਝੇ ਹੋਏ ਛੁੱਟ ਸਕਦੇ ਹਨ।