Guru Granth Sahib Translation Project

Guru granth sahib page-1289

Page 1289

ਸਲੋਕ ਮਃ ੧ ॥ salok mehlaa 1. Shalok,First Guru:
ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ ॥ pa-unai paanee agnee jee-o tin ki-aa khusee-aa ki-aa peerh. God created the being by uniting elements like air water and fire, even though everyone has the same elements, but some endure pain while others enjoy life. ਹਵਾ ਪਾਣੀ ਤੇ ਅੱਗ (ਆਦਿਕ ਤੱਤਾਂ ਦਾ ਮੇਲ ਮਿਲਾ ਕੇ ਤੇ ਜੀਵਾਤਮਾ ਪਾ ਕੇ ਪ੍ਰਭੂ ਨੇ) ਜੀਵ ਬਣਾਇਆ, (ਤੱਤ ਸਭ ਜੀਵਾਂ ਦੇ ਇਕੋ ਜਿਹੇ ਹਨ, ਪਰ ਅਚਰਜ ਖੇਡ ਹੈ ਕਿ) ਇਹਨਾਂ ਨੂੰ ਕਈਆਂ ਨੂੰ ਦੁੱਖ ਤੇ ਕਈਆਂ ਨੂੰ ਸੁਖ (ਮਿਲ ਰਹੇ ਹਨ)।
ਧਰਤੀ ਪਾਤਾਲੀ ਆਕਾਸੀ ਇਕਿ ਦਰਿ ਰਹਨਿ ਵਜੀਰ ॥ Dhartee paataalee aakaasee ik dar rahan vajeer. Many people are leading an ordinary life as if living on earth, many are living in poor conditions as if living in the nether regions and many are living like kings as if living high in the skies, while others live like ministers in king’s courts. ਕਈ ਧਰਤੀ ਤੇ ਹਨ (ਭਾਵ, ਸਾਧਾਰਨ ਜਿਹੀ ਹਾਲਤ ਵਿਚ ਹਨ) ਕਈ (ਮਾਨੋ) ਪਤਾਲ ਵਿਚ ਪਏ ਹਨ (ਭਾਵ, ਕਈ ਨਿੱਘਰੇ ਹੋਏ ਹਨ) ਕਈ (ਮਾਨੋ) ਅਕਾਸ਼ ਵਿਚ ਹਨ (ਭਾਵ, ਕਈ ਹੁਕਮ ਕਰ ਰਹੇ ਹਨ), ਤੇ ਕਈ (ਰਾਜਿਆਂ ਦੇ) ਦਰਬਾਰ ਵਿਚ ਵਜ਼ੀਰ ਬਣੇ ਹੋਏ ਹਨ।
ਇਕਨਾ ਵਡੀ ਆਰਜਾ ਇਕਿ ਮਰਿ ਹੋਹਿ ਜਹੀਰ ॥ iknaa vadee aarjaa ik mar hohi jaheer. Many of them have long lives but many others die young suffering in pain. ਕਈ ਬੰਦਿਆਂ ਦੀ ਵੱਡੀ ਉਮਰ ਹੈ, ਕਈ (ਘਟ ਉਮਰੇ) ਮਰ ਕੇ ਦੁਖੀ ਹੁੰਦੇ ਹਨ।
ਇਕਿ ਦੇ ਖਾਹਿ ਨਿਖੁਟੈ ਨਾਹੀ ਇਕਿ ਸਦਾ ਫਿਰਹਿ ਫਕੀਰ ॥ ik day khaahi nikhutai naahee ik sadaa fireh fakeer. Many people share their wealth with others and also spend it on themselves, but their wealth does not fall short, while many others remain poor forever. ਕਈ ਬੰਦੇ (ਹੋਰਨਾਂ ਨੂੰ ਭੀ) ਦੇ ਕੇ ਆਪ ਵੀ ਵਰਤਦੇ ਹਨ (ਪਰ ਉਹਨਾਂ ਦਾ ਧਨ) ਮੁੱਕਦਾ ਨਹੀਂ, ਕਈ ਸਦਾ ਕੰਗਾਲ ਫਿਰਦੇ ਹਨ।
ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ ॥ hukmee saajay hukmee dhaahay ayk chasay meh lakh. By His command, God creates hundred of thousands of creatures, and by His own will He destroys hundred of thousands of creatures in an instant, ਪ੍ਰਭੂ ਆਪਣੇ ਹੁਕਮ ਅਨੁਸਾਰ ਇਕ ਪਲਕ ਵਿਚ ਲੱਖਾਂ ਜੀਵ ਪੈਦਾ ਕਰਦਾ ਹੈ ਲੱਖਾਂ ਨਾਸ ਕਰਦਾ ਹੈ,
ਸਭੁ ਕੋ ਨਥੈ ਨਥਿਆ ਬਖਸੇ ਤੋੜੇ ਨਥ ॥ sabh ko nathai nathi-aa bakhsay torhay nath. Everybody is governed by God’s will in accordance with one’s past deeds; God releases the one from worldly bonds upon whom he becomes gracious. ਹਰੇਕ ਜੀਵ (ਆਪਣੇ ਕੀਤੇ ਕਰਮਾਂ ਅਨੁਸਾਰ ਰਜ਼ਾ-ਰੂਪ) ਨੱਥ ਵਿਚ ਜਕੜਿਆ ਪਿਆ ਹੈ। ਜਿਸ ਉਤੇ ਬਖ਼ਸ਼ਸ਼ ਕਰਦਾ ਹੈ ਉਸ ਦੇ ਬੰਧਨ ਤੋੜਦਾ ਹੈ।
ਵਰਨਾ ਚਿਹਨਾ ਬਾਹਰਾ ਲੇਖੇ ਬਾਝੁ ਅਲਖੁ ॥ varnaa chihnaa baahraa laykhay baajh alakh. But the incomprehensible God Himself is above any accountability and has no particular color, features or signs. ਪਰ ਪ੍ਰਭੂ ਆਪ ਕਰਮਾਂ ਦੇ ਲੇਖੇ ਤੋਂ ਉਤਾਂਹ ਹੈ, ਉਸ ਦਾ ਕੋਈ ਰੰਗ ਰੂਪ ਨਹੀਂ ਹੈ ਤੇ ਕੋਈ ਚਿਹਨ ਚੱਕ੍ਰ ਨਹੀਂ ਹੈ।
ਕਿਉ ਕਥੀਐ ਕਿਉ ਆਖੀਐ ਜਾਪੈ ਸਚੋ ਸਚੁ ॥ ki-o kathee-ai ki-o aakhee-ai jaapai sacho sach. His form cannot be described, even though He truly appears to be pervading everywhere. ਉਸ ਦੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ; ਉਂਞ ਉਹ ਹਰ ਥਾਂ ਹੋਂਦ ਵਾਲਾ ਦਿੱਸਦਾ ਹੈ।
ਕਰਣਾ ਕਥਨਾ ਕਾਰ ਸਭ ਨਾਨਕ ਆਪਿ ਅਕਥੁ ॥ karnaa kathnaa kaar sabh naanak aap akath. O’ Nanak, all that is being done or said by people is God’s doing, but He Himself is indescribable. ਹੇ ਨਾਨਕ! ਜੀਵ ਜੋ ਕੁਝ ਕਰ ਰਹੇ ਹਨ ਤੇ ਬੋਲ ਰਹੇ ਹਨ ਉਹ ਸਭ ਪ੍ਰਭੂ ਦੀ ਪਾਈ ਹੋਈ ਕਾਰ ਹੀ ਹੈ, ਤੇ ਉਹ ਆਪ ਐਸਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ।
ਅਕਥ ਕੀ ਕਥਾ ਸੁਣੇਇ ॥ akath kee kathaa sunay-ay. One who listens to (and sings) the praises of the indescribable God, ਜਿਹੜਾ ਮਨੁੱਖ ਉਸ ਅਕੱਥ ਪ੍ਰਭੂ ਦੀਆਂ ਗੱਲਾਂ ਸੁਣਦਾ ਹੈ (ਭਾਵ, ਗੁਣ ਗਾਂਦਾ ਹੈ),
ਰਿਧਿ ਬੁਧਿ ਸਿਧਿ ਗਿਆਨੁ ਸਦਾ ਸੁਖੁ ਹੋਇ ॥੧॥ riDh buDh siDh gi-aan sadaa sukh ho-ay. ||1|| is blessed with higher understanding, eternal inner peace as if he has received all the supernatural powers. ||1|| ਉਸ ਨੂੰ ਉੱਚੀ ਸਮਝ ਪ੍ਰਾਪਤ ਹੁੰਦੀ ਹੈ ਉਸ ਨੂੰ ਸੁਖ ਮਿਲਦਾ ਹੈ (ਮਾਨੋ) ਉਸ ਨੂੰ ਰਿੱਧੀਆਂ ਸਿੱਧੀਆਂ ਮਿਲ ਗਈਆਂ ਹਨ ॥੧॥
ਮਃ ੧ ॥ mehlaa 1. First Guru:
ਅਜਰੁ ਜਰੈ ਤ ਨਉ ਕੁਲ ਬੰਧੁ ॥ ajar jarai ta na-o kul banDh. When one controls his mind (a task difficult to do) and does not let it fall for the vices, then his all sensory organs remain within permissable limits, ਜਦੋਂ ਮਨੁੱਖ ਮਨ ਦੀ ਉਸ ਅਵਸਥਾ ਤੇ ਕਾਬੂ ਪਾ ਲੈਂਦਾ ਹੈ ਜਿਸ ਤੇ ਕਾਬੂ ਪਾਣਾ ਔਖਾ ਹੁੰਦਾ ਹੈ (ਭਾਵ, ਜਦੋਂ ਮਨੁੱਖ ਮਨ ਨੂੰ ਵਿਕਾਰਾਂ ਵਿਚ ਡਿੱਗਣ ਤੋਂ ਰੋਕ ਲੈਂਦਾ ਹੈ), ਤਾਂ ਇਸ ਦੇ ਸਾਰੇ ਇੰਦ੍ਰੇ (ਨੌ ਗੋਲਕਾਂ) ਜਾਇਜ਼ ਹੱਦ ਵਿਚ ਰਹਿੰਦੇ ਹਨ,
ਪੂਜੈ ਪ੍ਰਾਣ ਹੋਵੈ ਥਿਰੁ ਕੰਧੁ ॥ poojai paraan hovai thir kanDh. When one lovingly remembers God with every breath, then senses of his body become stable and are unaffected by vices. ਜਦੋਂ ਮਨੁੱਖ ਸੁਆਸ ਸੁਆਸ ਪ੍ਰਭੂ ਨੂੰ ਸਿਮਰਦਾ ਹੈ, ਇਸ ਦਾ ਸਰੀਰ ਵਿਕਾਰਾਂ ਵਲੋਂ ਅਡੋਲ ਹੋ ਜਾਂਦਾ ਹੈ।
ਕਹਾਂ ਤੇ ਆਇਆ ਕਹਾਂ ਏਹੁ ਜਾਣੁ ॥ kahaaN tay aa-i-aa kahaaN ayhu jaan. (Now one doesn’t bother about such questions as) from where one has come and where one has to go, ਇਹ ਝਗਤਾ ਮੁਕ ਜਾਂਦਾ ਹੈ ਕਿ ਪ੍ਰਾਣੀ ਕਿੱਥੋਂ ਆਇਆ ਹੈ ਤੇ ਕਿੱਥੇ ਇਸ ਨੇ ਜਾਣਾ ਹੈ,
ਜੀਵਤ ਮਰਤ ਰਹੈ ਪਰਵਾਣੁ ॥ jeevat marat rahai parvaan. and he gets accepted in God’s presence by remaining unaffected by the yearning for worldly desires. ਜੀਵਤ (ਭਾਵ, ਨਫ਼ਸਾਨੀ ਖ਼ਾਹਸ਼ਾਂ) ਤੋਂ ਮਰ ਕੇ (ਪ੍ਰਭੂ ਦਰ ਤੇ) ਪ੍ਰਵਾਨ ਹੋ ਜਾਂਦਾ ਹੈ।
ਹੁਕਮੈ ਬੂਝੈ ਤਤੁ ਪਛਾਣੈ ॥ hukmai boojhai tat pachhaanai. One who understands the will of God, recognizes Him, the essence of reality, ਜੋ ਜੀਵ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ, ਅਸਲੀਅਤ ਨੂੰ ਪਛਾਣ ਲੈਂਦਾ ਹੈ,
ਇਹੁ ਪਰਸਾਦੁ ਗੁਰੂ ਤੇ ਜਾਣੈ ॥ ih parsaad guroo tay jaanai. but he gets this gracious understanding by following the Guru’s teachings. ਪਰ ਇਹ ਮਿਹਰ ਇਸ ਨੂੰ ਗੁਰੂ ਤੋਂ ਮਿਲਦੀ ਹੈ।
ਹੋਂਦਾ ਫੜੀਅਗੁ ਨਾਨਕ ਜਾਣੁ ॥ hoNdaa farhee-ag naanak jaan. O’ Nanak, one should understand that only a self-conceited person is bound down (in the bonds for materialism), ਹੇ ਨਾਨਕ! ਇਹ ਸਮਝ ਲੈ ਕਿ ਉਹੀ ਫਸਦਾ ਹੈ ਜੋ ਕਹਿੰਦਾ ਹੈ ‘ਮੈਂ ਹਾਂ’ ‘ਮੈਂ ਹਾਂ’,
ਨਾ ਹਉ ਨਾ ਮੈ ਜੂਨੀ ਪਾਣੁ ॥੨॥ naa ha-o naa mai joonee paan. ||2|| and where there is no ego or self-conceit, there is no suffering of going through various incarnations.||2|| ਜਿਥੇ ‘ਹਉ’ ਨਹੀਂ ਜਿਥੇ ‘ਮੈਂ’ ਨਹੀਂ, ਓਥੇ ਜੂਨੀਆਂ ਵਿਚ ਪੈਣ (ਦਾ ਦੁੱਖ ਭੀ) ਨਹੀਂ ਹੈ ॥੨॥
ਪਉੜੀ ॥ pa-orhee. Pauree:
ਪੜ੍ਹ੍ਹੀਐ ਨਾਮੁ ਸਾਲਾਹ ਹੋਰਿ ਬੁਧੀ ਮਿਥਿਆ ॥ parhHee-ai naam saalaah hor buDheeN mithi-aa. We should recite God’s Name and contemplate on His virtues; beside this all other knowledge is false and of no use, ਪ੍ਰਭੂ ਦਾ ‘ਨਾਮ’ ਪੜ੍ਹਨਾ ਚਾਹੀਦਾ ਹੈ, ਸਿਫ਼ਤ-ਸਾਲਾਹ ਪੜ੍ਹਨੀ ਚਾਹੀਦੀ ਹੈ, ‘ਨਾਮ’ ਤੋਂ ਬਿਨਾ ਹੋਰ ਅਕਲਾਂ ਵਿਅਰਥ ਹਨ;
ਬਿਨੁ ਸਚੇ ਵਾਪਾਰ ਜਨਮੁ ਬਿਰਥਿਆ ॥ bin sachay vaapaar janam birthi-aa. and one’s life goes to waste without acquiring Naam, the only true wealth. (ਨਾਮ ਹੀ ਸੱਚਾ ਵਪਾਰ ਹੈ) ਨਾਮ ਦੇ ਸੱਚੇ ਵਪਾਰ ਤੋਂ ਬਿਨਾ ਜੀਵਨ ਅਜਾਈਂ ਜਾਂਦਾ ਹੈ।
ਅੰਤੁ ਨ ਪਾਰਾਵਾਰੁ ਨ ਕਿਨ ਹੀ ਪਾਇਆ ॥ ant na paaraavaar na kin hee paa-i-aa. Neither there is any limit or boundary of God’s virtues, nor anyone has ever found it. ਨਾ ਤਾਂ ਪ੍ਰਭੂ ਦਾ ਕੋਈ ਅੰਤ ਜਾਂ ਪਾਰਲਾ ਉਰਲਾ ਬੰਨਾ ਹੈ ਅਤੇ ਨਾ ਹੀ ਕਦੇ ਕਿਸੇ ਨੇ ਇਹ ਲੱਭਾ ਹੈ l
ਸਭੁ ਜਗੁ ਗਰਬਿ ਗੁਬਾਰੁ ਤਿਨ ਸਚੁ ਨ ਭਾਇਆ ॥ sabh jag garab bubaar tin sach na bhaa-i-aa. Because of egotism, the entire world lives in the pitch darkness of ignorance and singing the praises of God is not pleasing to it. ਅਹੰਕਾਰ ਦੇ ਕਾਰਨ ਸਾਰਾ ਜਗਤ ਅਗਿਆਨਤਾ ਦੇ ਹਨੇਰੇ ਵਿਚ ਹੈ, ਇਹ ਨਾ ਲੋਕਾਂ ਨੂੰ ਸਚ (ਭਾਵ, ਨਾਮ ਸਿਮਰਨਾ) ਚੰਗਾ ਨਹੀਂ ਲੱਗਦਾ।
ਚਲੇ ਨਾਮੁ ਵਿਸਾਰਿ ਤਾਵਣਿ ਤਤਿਆ ॥ chalay naam visaar taavan tati-aa. As they depart forsaking Naam, they suffer because of their ego, as if they were being roasted in a hot frying pan. (ਜਿਉਂ ਜਿਉਂ) ਇਹ ਨਾਮ ਵਿਸਾਰ ਕੇ ਤੁਰਦੇ ਹਨ (‘ਹਉਮੈ’ ਦੇ ਕਾਰਨ, ਮਾਨੋ,) ਕੜਾਹੇ ਵਿਚ ਤਲੀਦੇ ਹਨ।
ਬਲਦੀ ਅੰਦਰਿ ਤੇਲੁ ਦੁਬਿਧਾ ਘਤਿਆ ॥ baldee andar tayl dubiDhaa ghati-aa. Their double mindedness within is like adding fuel to the fire, (which brings more pain due to the ego). (ਇਹਨਾਂ ਦੇ ਹਿਰਦੇ ਵਿਚ ਪੈਦਾ ਹੋਈ ਹੋਈ) ਦੁਬਿਧਾ, ਮਾਨੋ, ਬਲਦੀ ਵਿਚ ਤੇਲ ਪਾਇਆ ਜਾਂਦਾ ਹੈ ਜਿਹੜਾ ਹੋਰ ਵਧੀਕ ਦੁਖੀ ਕਰਦਾ ਹੈ)।
ਆਇਆ ਉਠੀ ਖੇਲੁ ਫਿਰੈ ਉਵਤਿਆ ॥ aa-i-aa uthee khayl firai uvti-aa. Such a person comes into this world and departs after the life’s play as if he passed his life in vain by wandering aimlessly all his life. ਅਜੇਹਾ ਬੰਦਾ ਜਗਤ ਵਿਚ) ਆਉਂਦਾ ਹੈ ਤੇ ਮਰ ਜਾਂਦਾ ਹੈ (ਭਾਵ, ਵਿਅਰਥ ਜੀਵਨ ਗੁਜ਼ਾਰ ਜਾਂਦਾ ਹੈ, ਤੇ ਸਾਰੀ ਉਮਰ) ਅਵੈੜਾ ਹੀ ਭੌਂਦਾ ਫਿਰਦਾ ਹੈ।
ਨਾਨਕ ਸਚੈ ਮੇਲੁ ਸਚੈ ਰਤਿਆ ॥੨੪॥ naanak sachai mayl sachai rati-aa. ||24|| O’ Nanak, only that person gets united with the eternal God who is imbued with His love. ||24|| ਹੇ ਨਾਨਕ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਉਸ ਬੰਦੇ ਦਾ ਮੇਲ ਹੁੰਦਾ ਹੈ ਜੋ ਉਸ ਸੱਚੇ (ਦੇ ਪਿਆਰ) ਵਿਚ ਰੰਗਿਆ ਹੁੰਦਾ ਹੈ ॥੨੪॥
ਸਲੋਕ ਮਃ ੧ ॥ salok mehlaa 1. Shalok,First Guru:
ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥ pahilaaN maasahu nimmi-aa maasai andar vaas. One is first conceived from the flesh of the father and then one dwells in the flesh (womb) of the mother. ਸਭ ਤੋਂ ਪਹਿਲਾਂ ਪਿਤਾ ਦੇ ਮਾਸ ਤੋਂ ਹੀ (ਜੀਵ ਦੀ ਹਸਤੀ ਦਾ) ਮੁੱਢ ਬੱਝਦਾ ਹੈ, (ਫਿਰ) ਮਾਸ (ਭਾਵ, ਮਾਂ ਦੇ ਪੇਟ) ਵਿਚ ਹੀ ਇਸ ਦਾ ਵਸੇਬਾ ਹੁੰਦਾ ਹੈ;
ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥ jee-o paa-ay maas muhi mili-aa had chamm tan maas. When life is infused within the body, there is flesh in the mouth in the form of tongue and the bones, skin and body develop from the flesh. ਜਦੋਂ (ਪੁਤਲੇ ਵਿਚ) ਜਾਨ ਪੈਂਦੀ ਹੈ ਤਾਂ ਵੀ (ਜੀਭ-ਰੂਪ) ਮਾਸ ਮੂੰਹ ਵਿਚ ਮਿਲਦਾ ਹੈ (ਇਸ ਦੇ ਸਰੀਰ ਦੀ ਸਾਰੀ ਹੀ ਘਾੜਤ) ਹੱਡ ਚੰਮ ਸਰੀਰ ਸਭ ਕੁਝ ਮਾਸ ਦਾ (ਹੀ ਬਣਦਾ ਹੈ)।
ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥ maasahu baahar kadhi-aa mammaa maas giraas. When he is sent out of the mother’s womb of flesh, the mother’s breast made of flesh provides his sustenance; ਜਦੋਂ (ਮਾਂ ਦੇ ਪੇਟ-ਰੂਪ) ਮਾਸ ਵਿਚੋਂ ਬਾਹਰ ਭੇਜਿਆ ਜਾਂਦਾ ਹੈ ਤਾਂ ਭੀ ਮੰਮਾ (-ਰੂਪ) ਮਾਸ ਖ਼ੁਰਾਕ ਮਿਲਦੀ ਹੈ;
ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥ muhu maasai kaa jeebh maasai kee maasai andar saas. his mouth is of flesh, tongue is of flesh, and he breathes through the flesh. ਇਸ ਦਾ ਮੂੰਹ ਭੀ ਮਾਸ ਦਾ ਹੈ ਜੀਭ ਭੀ ਮਾਸ ਦੀ ਹੈ, ਮਾਸ ਵਿਚ ਸਾਹ ਲੈਂਦਾ ਹੈ।
ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥ vadaa ho-aa vee-aahi-aa ghar lai aa-i-aa maas. When one becomes adult, he gets married and brings home flesh in the form of his wife; ਜਦੋਂ ਜੁਆਨ ਹੁੰਦਾ ਹੈ ਤੇ ਵਿਆਹਿਆ ਜਾਂਦਾ ਹੈ ਤਾਂ ਭੀ (ਇਸਤ੍ਰੀ-ਰੂਪ) ਮਾਸ ਹੀ ਘਰ ਲੈ ਆਉਂਦਾ ਹੈ;
ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥ maasahu hee maas oopjai maasahu sabho saak. then from the flesh of his wife, more flesh is produced in the form of a child and thus all relationships develop through the flesh. (ਫਿਰ) ਮਾਸ ਤੋਂ ਹੀ (ਬੱਚਾ-ਰੂਪ) ਮਾਸ ਜੰਮਦਾ ਹੈ; (ਸੋ, ਜਗਤ ਦਾ ਸਾਰਾ) ਸਾਕ-ਸੰਬੰਧ ਮਾਸ ਤੋਂ ਹੀ ਹੈ।
ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥ satgur mili-ai hukam bujhee-ai taaN ko aavai raas. If one happens to meet the true Guru and understands God’s will through his teachings, only then one’s coming into this world becomes fruitful; ਜੇ ਸਤਿਗੁਰੂ ਮਿਲ ਪਏ ਤੇ ਪ੍ਰਭੂ ਦੀ ਰਜ਼ਾ ਸਮਝੀਏ ਤਾਂ ਜੀਵ (ਦਾ ਜਗਤ ਵਿਚ ਆਉਣਾ) ਨੇਪਰੇ ਚੜ੍ਹਦਾ ਹੈ,
ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥੧॥ aap chhutay nah chhootee-ai naanak bachan binaas. ||1|| otherwise one remains so entangled in the story of flesh that he cannot escape from it on his own: O’ Nanak, one is simply ruined by mere talks about it. ||1|| ਨਹੀਂ ਤਾਂ ਜੀਵ ਨੂੰ ਮਾਸ ਨਾਲ ਜੰਮਣ ਤੋਂ ਲੈ ਕੇ ਮਰਨ ਤਕ ਇਤਨਾ ਡੂੰਘਾ ਵਾਸਤਾ ਪੈਂਦਾ ਹੈ ਕਿ) ਆਪਣੇ ਜ਼ੋਰ ਨਾਲ ਇਸ ਤੋਂ ਬਚਿਆਂ ਖ਼ਲਾਸੀ ਨਹੀਂ ਹੁੰਦੀ; ਤੇ, ਹੇ ਨਾਨਕ! (ਇਸ ਕਿਸਮ ਦੀ) ਚਰਚਾ ਨਾਲ (ਨਿਰੀ) ਹਾਨੀ ਹੀ ਹੁੰਦੀ ਹੈ ॥੧॥ ॥੧॥
ਮਃ ੧ ॥ mehlaa 1. First Guru:
ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ maas maas kar moorakh jhagrhay gi-aan Dhi-aan nahee jaanai. Only a foolish person squabbles and enters into heated discussions regarding meat, but doesn’t know what is true spiritual wisdom and devotional worship, ਮੂਰਖ (ਪੰਡਿਤ) ਮਾਸ ਮਾਸ ਆਖ ਕੇ ਚਰਚਾ ਕਰਦਾ ਹੈ, ਪਰ ਨਾਹ ਇਸ ਨੂੰ ਆਤਮਕ ਜੀਵਨ ਦੀ ਸਮਝ ਨਾਹ ਇਸ ਨੂੰ ਸੁਰਤ ਹੈ,
ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥ ka-un maas ka-un saag kahaavai kis meh paap samaanay. he does not know what is (truly) meat, what is called a green vegetable (he does not know the real difference between the two), and what truly constitutes sin. ਨਹੀਂ ਤਾਂ ਇਹ ਗਹੁ ਨਾਲ ਵਿਚਾਰੇ ਕਿ) ਮਾਸ ਤੇ ਸਾਗ ਵਿਚ ਕੀਹ ਫ਼ਰਕ ਹੈ, ਤੇ ਕਿਸ (ਦੇ ਖਾਣ) ਵਿਚ ਪਾਪ ਹੈ।
ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ gaiNdaa maar hom jag kee-ay dayviti-aa kee baanay. Even in the olden days, people performed ceremonial feasts by killing rhinoceros to please the gods according to their habits. (ਪੁਰਾਣੇ ਸਮੇ ਵਿਚ ਭੀ, ਲੋਕ) ਦੇਵਤਿਆਂ ਦੇ ਸੁਭਾਉ ਅਨੁਸਾਰ (ਭਾਵ, ਦੇਵਤਿਆਂ ਨੂੰ ਖ਼ੁਸ਼ ਕਰਨ ਲਈ) ਗੈਂਡਾ ਮਾਰ ਕੇ ਹੋਮ ਤੇ ਜੱਗ ਕਰਦੇ ਸਨ।
ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ maas chhod bais nak pakrheh raatee maanas khaanay. Those who renounce meat, cannot even stand its smell, but during the night they make plans to cheat people as if they are going to devour them; ਜੋ ਮਨੁੱਖ (ਆਪਣੇ ਵਲੋਂ) ਮਾਸ ਤਿਆਗ ਕੇ (ਜਦ ਕਦੇ ਕਿਤੇ ਮਾਸ ਵੇਖਣ ਤਾਂ) ਬੈਠ ਕੇ ਆਪਣਾ ਨੱਕ ਬੰਦ ਕਰ ਲੈਂਦੇ ਹਨ ਉਹ ਰਾਤ ਨੂੰ ਮਨੁੱਖ ਨੂੰ ਖਾਂ ਜਾਂਦੇ ਹਨ (ਭਾਵ, ਲੁਕ ਕੇ ਮਨੁੱਖਾਂ ਦਾ ਲਹੂ ਪੀਣ ਦੇ ਮਨਸੂਬੇ ਬੰਨ੍ਹਦੇ ਹਨ);
ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ farh kar lokaaN no dikhlaavahi gi-aan Dhi-aan nahee soojhai. They practice hypocrisy about eating meat, and make a show before other people, but they do not understand anything about meditation or spiritual wisdom. (ਮਾਸ ਨਾਹ ਖਾਣ ਦਾ ਇਹ) ਪਖੰਡ ਕਰਕੇ ਲੋਕਾਂ ਨੂੰ ਵਿਖਾਂਦੇ ਹਨ, ਉਂਞ ਇਹਨਾਂ ਨੂੰ ਆਪ ਨਾਹ ਸਮਝ ਹੈ ਨਾਹ ਸੁਰਤ ਹੈ।
ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥ naanak anDhay si-o ki-aa kahee-ai kahai na kahi-aa boojhai. O’ Nanak, it is of no use to advise an ignorant person, because even when told he does not understand it. ਹੇ ਨਾਨਕ! ਕਿਸੇ ਅੰਨ੍ਹੇ ਮਨੁੱਖ ਨੂੰ ਸਮਝਾਣ ਦਾ ਕੋਈ ਲਾਭ ਨਹੀਂ, (ਜੇ ਕੋਈ ਇਸ ਨੂੰ) ਸਮਝਾਵੇ (ਭੀ), ਤਾਂ ਭੀ ਇਹ ਸਮਝਾਇਆ ਸਮਝਦਾ ਨਹੀਂ ਹੈ।
ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ anDhaa so-ay je anDh kamaavai tis ridai se lochan naahee. He alone is blind (ignorant) who acts blindly and does not reflect within to see if he is doing right or wrong, because his heart is not spiritually enlightened ਅੰਨ੍ਹਾ ਉਹ ਹੈ ਜੋ ਅੰਨ੍ਹਿਆਂ ਵਾਲਾ ਕੰਮ ਕਰਦਾ ਹੈ, ਜਿਸ ਦੇ ਦਿਲ ਵਿਚ ਉਹ ਅੱਖਾਂ ਨਹੀਂ ਹਨ (ਭਾਵ, ਜੋ ਸਮਝ ਤੋਂ ਸੱਖਣਾ ਹੈ),
ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥ maat pitaa kee rakat nipannay machhee maas na khaaNhee. They themselves have been conceived from the blood of their mother and father and yet abstain from eating the meat of fish etc. ਆਪ ਭੀ ਤਾਂ ਮਾਂ ਤੇ ਪਿਉ ਦੀ ਰੱਤ ਤੋਂ ਹੀ ਹੋਏ ਹਨ ਤੇ ਮੱਛੀ (ਆਦਿਕ) ਦੇ ਮਾਸ ਤੋਂ ਪਰਹੇਜ਼ ਕਰਦੇ ਹਨ|
error: Content is protected !!
Scroll to Top
https://simonik.dukcapil.sumbarprov.go.id/kukugacor/ slot thailand https://biropemotda.riau.go.id/news/demo/ https://sipeduli-wi.riau.go.id/pages/demo/ https://sipeduli-wi.riau.go.id/dupak/dupik/ https://pmb.teknik.uniga.ac.id/system/situs-gacor/ https://pmb.teknik.uniga.ac.id/user_guide/party-demo/ https://pmb.teknik.uniga.ac.id/user_guide/macau/ https://library.president.ac.id/event/demo-olympus/ https://library.president.ac.id/event/jp-gacor/ https://library.president.ac.id/event/to-macau/ https://library.president.ac.id/event/bola-parlay/ https://library.president.ac.id/event/keluaran-hk/ slot gacor https://fib.unand.ac.id/includes/demo-keren/ https://fib.unand.ac.id/includes/macau/ https://fib.unand.ac.id/includes/naga-hk/ https://fib.unand.ac.id/includes/casino/ https://fib.unand.ac.id/includes/sbobet/ https://perkimtan.sumbarprov.go.id/.well-known/validasi/xdemo/
https://jackpot-1131.com/ https://letsgojp1131.com/
https://seboropasar-ngombol.purworejokab.go.id/resources/gacor/ https://e-office.banjarkota.go.id/asset/pulsa/ https://dukcapil.sulbarprov.go.id/wp-includes/css/eko/ https://satpolpp.cirebonkota.go.id/wp-includes/bonus/ https://ppid.rsam-bkt.sumbarprov.go.id/assets/gacor/
https://simonik.dukcapil.sumbarprov.go.id/kukugacor/ slot thailand https://biropemotda.riau.go.id/news/demo/ https://sipeduli-wi.riau.go.id/pages/demo/ https://sipeduli-wi.riau.go.id/dupak/dupik/ https://pmb.teknik.uniga.ac.id/system/situs-gacor/ https://pmb.teknik.uniga.ac.id/user_guide/party-demo/ https://pmb.teknik.uniga.ac.id/user_guide/macau/ https://library.president.ac.id/event/demo-olympus/ https://library.president.ac.id/event/jp-gacor/ https://library.president.ac.id/event/to-macau/ https://library.president.ac.id/event/bola-parlay/ https://library.president.ac.id/event/keluaran-hk/ slot gacor https://fib.unand.ac.id/includes/demo-keren/ https://fib.unand.ac.id/includes/macau/ https://fib.unand.ac.id/includes/naga-hk/ https://fib.unand.ac.id/includes/casino/ https://fib.unand.ac.id/includes/sbobet/ https://perkimtan.sumbarprov.go.id/.well-known/validasi/xdemo/
https://jackpot-1131.com/ https://letsgojp1131.com/
https://seboropasar-ngombol.purworejokab.go.id/resources/gacor/ https://e-office.banjarkota.go.id/asset/pulsa/ https://dukcapil.sulbarprov.go.id/wp-includes/css/eko/ https://satpolpp.cirebonkota.go.id/wp-includes/bonus/ https://ppid.rsam-bkt.sumbarprov.go.id/assets/gacor/