Guru Granth Sahib Translation Project

Guru granth sahib page-1290

Page 1290

ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥ istaree purkhai jaaN nis maylaa othai manDh kamaahee. When at night man and woman get together, they cohabit with flesh. ਫਿਰ,ਜਦੋਂ ਰਾਤ ਨੂੰ ਜ਼ਨਾਨੀ ਤੇ ਮਰਦ ਇਕੱਠੇ ਹੁੰਦੇ ਹਨ ਤਦੋਂ ਭੀ (ਮਾਸ ਨਾਲ ਹੀ) ਮੰਦ (ਭਾਵ, ਭੋਗ) ਕਰਦੇ ਹਨ।
ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ maasahu nimmay maasahu jammay ham maasai kay bhaaNday. From flesh we are conceived, from flesh we are born and we are made of flesh. ਅਸੀਂ ਸਾਰੇ ਮਾਸ ਦੇ ਪੁਤਲੇ ਹਾਂ, ਸਾਡਾ ਮੁੱਢ ਮਾਸ ਤੋਂ ਹੀ ਬੱਝਾ, ਅਸੀਂ ਮਾਸ ਤੋਂ ਹੀ ਪੈਦਾ ਹੋਏ,
ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ gi-aan Dhi-aan kachh soojhai naahee chatur kahaavai paaNday. O’ pandit, you call yourself wise but neither you possess divine knowledge nor you know how to focus on God’s remembrance. ਪੰਡਿਤ ਜੀ! ਤੂੰ ਸਿਆਣਾ ਅਖਵਾਂਦਾ ਹੈ, (ਅਸਲ ਵਿਚ) ਤੇਨੂੰ ਨਾਹ ਸਮਝ ਹੈ ਨਾਹ ਸੁਰਤ ਹੈ।
ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥ baahar kaa maas mandaa su-aamee ghar kaa maas changayraa. O’ Pandit, how can the flesh (meat of animals) brought from outside be bad, and the flesh in your own home (of your family) is good? ਪੰਡਿਤ ਜੀ! (ਇਹ ਕੀਹ ਕਿ) ਬਾਹਰੋਂ ਲਿਆਂਦਾ ਹੋਇਆ ਮਾਸ ਮਾੜਾ ਤੇ ਘਰ ਦਾ (ਵਰਤਿਆ) ਮਾਸ ਚੰਗਾ?
ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥ jee-a jant sabh maasahu ho-ay jee-ay la-i-aa vaasayraa. All the creatures and beings have been created out of flesh, and the soul has taken up its abode in the flesh; ਸਾਰੇ ਜੀਅ ਜੰਤ ਮਾਸ ਤੋਂ ਪੈਦਾ ਹੋਏ ਹਨ, ਜਿੰਦ ਨੇ (ਮਾਸ ਵਿਚ ਹੀ) ਡੇਰਾ ਲਾਇਆ ਹੋਇਆ ਹੈ;
ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥ abhakh bhakheh bhakh taj chhodeh anDh guroo jin kayraa. they whose Guru is without wisdom, infringe upon the rights of others instead of accepting what is just. ਸੋ ਜਿਨ੍ਹਾਂ ਨੂੰ ਰਾਹ ਦੱਸਣ ਵਾਲਾ ਆਪ ਅੰਨ੍ਹਾ ਹੈ ਉਹ ਪਰਾਇਆ ਹੱਕ ਤਾਂ ਖਾਂਦੇ ਹਨ ਤੇ ਖਾਣ-ਜੋਗ ਚੀਜ਼ ਤਿਆਗਦੇ ਹਨ।
ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ maasahu nimmay maasahu jammay ham maasai kay bhaaNday. From flesh we are conceived, from flesh we are born and we are made of flesh. ਅਸੀਂ ਸਾਰੇ ਮਾਸ ਦੇ ਪੁਤਲੇ ਹਾਂ, ਅਸਾਡਾ ਮੁੱਢ ਮਾਸ ਤੋਂ ਹੀ ਬੱਝਾ, ਅਸੀਂ ਮਾਸ ਤੋਂ ਹੀ ਪੈਦਾ ਹੋਏ,
ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ gi-aan Dhi-aan kachh soojhai naahee chatur kahaavai paaNday. O’ pandit, you call yourself wise but neither you possess divine knowledge nor you know how to focus on God’s remembrance. ਪੰਡਿਤ ਜੀ! ਤੂੰ ਸਿਆਣਾ ਅਖਵਾਂਦਾ ਹੈ, (ਅਸਲ ਵਿਚ) ਤੇਨੂੰ ਨਾਹ ਸਮਝ ਹੈ ਨਾਹ ਸੁਰਤ ਹੈ।
ਮਾਸੁ ਪੁਰਾਣੀ ਮਾਸੁ ਕਤੇਬੀ ਚਹੁ ਜੁਗਿ ਮਾਸੁ ਕਮਾਣਾ ॥ maas puraanee maas kaytaabeeN chahu jug maas kamaanaa. The eating of flesh has been mentioned both in Hindu Puranas as well as in Muslim holy scriptures; in fact, flesh has been eaten throughout all the four ages. ਪੁਰਾਣਾਂ ਵਿਚ ਮਾਸ (ਦਾ ਜ਼ਿਕਰ), ਮੁਸਲਮਾਨੀ ਮਜ਼ਹਬੀ ਕਿਤਾਬਾਂ ਵਿਚ ਭੀ ਮਾਸ (ਵਰਤਣ ਦਾ ਜ਼ਿਕਰ); ਅਤੇ ਚਾਰੋਂ ਯੁਗਾਂ ਅੰਦਰ ਮਾਸ ਵਰਤਿਆਂ ਜਾਂਦਾ ਰਿਹਾ ਹੈ।
ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥ jaj kaaj vee-aahi suhaavai othai maas samaanaa. In any of yags (holy feasts) or marriage ceremonies, the meat of animals has been served as the main dish. ਜੱਗ ਵਿਚ, ਵਿਆਹ ਆਦਿਕ ਕਾਜ ਵਿਚ (ਮਾਸ ਦੀ ਵਰਤੋਂ) ਪ੍ਰਧਾਨ ਹੈ, ਉਹਨੀਂ ਥਾਈਂ ਮਾਸ ਵਰਤੀਂਦਾ ਰਿਹਾ ਹੈ।
ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥ istaree purakh nipjahi maasahu paatisaah sultaanaaN. All men, women, kings and emperors are born from flesh. ਜ਼ਨਾਨੀ, ਮਰਦ, ਸ਼ਾਹ, ਪਾਤਿਸ਼ਾਹ, ਸਾਰੇ ਮਾਸ ਤੋਂ ਹੀ ਪੈਦਾ ਹੁੰਦੇ ਹਨ।
ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨ੍ਹ੍ਹ ਕਾ ਦਾਨੁ ਨ ਲੈਣਾ ॥ jay o-ay diseh narak jaaNday taaN unH kaa daan na lainaa. If they seem to be going to hell because of being born out of flesh, then a Pandit should not be accepting any charity from them. ਜੇ ਇਹ ਸਾਰੇ (ਮਾਸ ਤੋਂ ਬਣਨ ਕਰਕੇ) ਨਰਕ ਵਿਚ ਪੈਂਦੇ ਦਿੱਸਦੇ ਹਨ ਤਾਂ ਉਹਨਾਂ ਤੋਂ ( ਪੰਡਿਤ ਨੂੰ) ਦਾਨ ਭੀ ਨਹੀਂ ਲੈਣਾ ਚਾਹੀਦਾ।
ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥ dayNdaa narak surag laiday daykhhu ayhu Dhinyaanaa. Look at this injustice that the one who eats meat and gives charity goes to hell, and the one who receives (pandit) it goes to heaven? ਇਹ ਅਚਰਜ ਧੱਕੇ ਦੀ ਗੱਲ ਵੇਖੋ, ਕਿ ਦਾਨ ਦੇਣ ਵਾਲੇ ਨਰਕੇ ਪੈਣ ਤੇ ਲੈਣ ਵਾਲੇ ਸੁਰਗ ਵਿਚ।
ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥ aap na boojhai lok bujhaa-ay paaNday kharaa si-aanaa. O’ Pandit, you pretend to be too clever by advising others about the right and wrong (in eating meat) when you yourself have no knowledge about it. ਹੇ ਪੰਡਿਤ! ਤੂੰ ਢਾਢਾ ਚਤੁਰ ਹੈਂ, ਤੈਨੂੰ ਆਪ ਨੂੰ (ਮਾਸ ਖਾਣ ਦੇ ਮਾਮਲੇ ਦੀ) ਸਮਝ ਨਹੀਂ, ਪਰ ਤੂੰ ਲੋਕਾਂ ਨੂੰ ਸਮਝਾਂਦਾ ਹੈਂ।
ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥ paaNday too jaanai hee naahee kithhu maas upannaa. O’ Pandit, you do not know where the flesh even came from. ਹੇ ਪੰਡਿਤ! ਤੈਨੂੰ ਇਹ ਹੀ ਪਤਾ ਨਹੀਂ ਕਿ ਮਾਸ ਕਿਥੋਂ ਪੈਦਾ ਹੋਇਆ।
ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥ to-i-ahu ann kamaad kapaahaaN to-i-ahu taribhavan gannaa. Grain, sugarcane and cotton are produced from water, and it is considered that the three worlds (the universe) also originated from water. ਪਾਣੀ ਤੋਂ ਅੰਨ ਪੈਦਾ ਹੁੰਦਾ ਹੈ, ਕਮਾਦ ਗੰਨਾ ਉੱਗਦਾ ਹੈ ਤੇ ਕਪਾਹ ਉੱਗਦੀ ਹੈ, ਅਤੇ ਪਾਣੀ ਤੋਂ ਹੀ ਤਿੰਨੇ ਜਹਾਨ ਉਤਪੰਨ ਹੋਏ ਗਿਣੇ ਜਾਂਦੇ ਹਨ।
ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥ to-aa aakhai ha-o baho biDh hachhaa toai bahut bikaaraa. Water says that it does good in many ways (by producing food and clothing), and all these things are the different forms of the water itself. ਪਾਣੀ ਆਖਦਾ ਹੈ ਕਿ ਮੈਂ ਕਈ ਤਰੀਕਿਆਂ ਨਾਲ ਭਲਿਆਈ ਕਰਦਾ ਹਾਂ (ਭਾਵ, ਜੀਵ ਦੇ ਪਾਲਣ ਲਈ ਕਈ ਤਰੀਕਿਆਂ ਦੀ ਖ਼ੁਰਾਕ-ਪੁਸ਼ਾਕ ਪੈਦਾ ਕਰਦਾ ਹਾਂ), ਇਹ ਸਾਰੀਆਂ ਤਬਦੀਲੀਆਂ (ਭਾਵ, ਬੇਅੰਤ ਕਿਸਮਾਂ ਦੇ ਪਦਾਰਥ) ਪਾਣੀ ਵਿਚ ਹੀ ਹਨ।
ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥ aytay ras chhod hovai sani-aasee naanak kahai vichaaraa. ||2|| Nanak prclaims this thought that one can be a true renouncer only after totally giving up the yearning for all such relishes (vegetarian or non-vegetarian). ||2|| ਨਾਨਕ ਇਹ ਵਿਚਾਰ ਦੱਸਦਾ ਹੈ ਕਿ ਇਹਨਾਂ ਸਾਰੇ ਪਦਾਰਥਾਂ ਦੇ ਚਸਕੇ ਛੱਡ ਕੇ ਹੀ ਕੋਈ ਅਸਲ ਤਿਆਗੀ ਹੋ ਸਕਦਾ ਹੈ ॥੨॥
ਪਉੜੀ ॥ pa-orhee. Pauree:
ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਨ ਕਿਨ ਹੀ ਪਾਇਆ ॥ ha-o ki-aa aakhaa ik jeebh tayraa ant na kin hee paa-i-aa. O’ God, I have only one tongue, so which virtues of Yours may I describe? Nobody has ever found the limit of Your virtues; (ਹੇ ਪ੍ਰਭੂ!) ਮੇਰੀ ਇਕ ਜੀਭ ਹੈ, ਮੈਂ ਤੇਰੇ ਕਿਹੜੇ ਕਿਹੜੇ ਗੁਣ ਬਿਆਨ ਕਰਾਂ? ਤੇਰਾ ਅੰਤ ਕਿਸੇ ਨੇ ਨਹੀਂ ਪਾਇਆ;
ਸਚਾ ਸਬਦੁ ਵੀਚਾਰਿ ਸੇ ਤੁਝ ਹੀ ਮਾਹਿ ਸਮਾਇਆ ॥ sachaa sabad veechaar say tujh hee maahi samaa-i-aa. those, who reflect on the divine word of Your praises, merge in You. ਜੋ ਮਨੁੱਖ ਤੇਰੀ ਸਿਫ਼ਤ-ਸਾਲਾਹ ਦਾ ਸ਼ਬਦ ਵਿਚਾਰਦੇ ਹਨ ਉਹ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।
ਇਕਿ ਭਗਵਾ ਵੇਸੁ ਕਰਿ ਭਰਮਦੇ ਵਿਣੁ ਸਤਿਗੁਰ ਕਿਨੈ ਨ ਪਾਇਆ ॥ ik bhagvaa vays kar bharamday vin satgur kinai na paa-i-aa. Many people wear saffron colored robes and wander around, but no one has ever realized You without following the Guru’s teachings. ਕਈ ਮਨੁੱਖ ਭਗਵਾ ਭੇਖ ਬਣਾ ਕੇ ਭਟਕਦੇ ਫਿਰਦੇ ਹਨ, ਪਰ ਗੁਰੂ ਦੀ ਸਰਨ ਆਉਣ ਤੋਂ ਬਿਨਾ (ਹੇ ਪ੍ਰਭੂ!) ਤੈਨੂੰ ਕਿਸੇ ਨਹੀਂ ਲੱਭਾ,
ਦੇਸ ਦਿਸੰਤਰ ਭਵਿ ਥਕੇ ਤੁਧੁ ਅੰਦਰਿ ਆਪੁ ਲੁਕਾਇਆ ॥ days disantar bhav thakay tuDh andar aap lukaa-i-aa. These people have exhausted themselves wandering (in searching for You) in different lands, but, You have hidden Yourself within them. ਇਹ ਲੋਕ ਦੇਸਾਂ ਦੇਸਾਂਤਰਾਂ ਵਿਚ ਭਉਂਦੇ ਖਪ ਗਏ, ਪਰ ਤੂੰ ਆਪਣੇ ਆਪ ਨੂੰ (ਜੀਵ ਦੇ) ਅੰਦਰ ਲੁਕਾ ਰੱਖਿਆ ਹੈ।
ਗੁਰ ਕਾ ਸਬਦੁ ਰਤੰਨੁ ਹੈ ਕਰਿ ਚਾਨਣੁ ਆਪਿ ਦਿਖਾਇਆ ॥ gur kaa sabad ratann hai kar chaanan aap dikhaa-i-aa. The Guru’s word is like a precious gem and God has revealed Himself to the one whom He enlightened with it ਗੁਰੂ ਦਾ ਸਬਦ (ਮਾਨੋ) ਇਕ ਚਮਕਦਾ ਮੋਤੀ ਹੈ, ਪ੍ਰਭੂ ਨੇ ਗੁਰੂ ਦੇ ਸਬਦ ਦਾ ਚਾਨਣ ਕਰਕੇ ਜਿਸ ਜੀਵ ਨੂੰ ਆਪਣਾ ਆਪ ਵਿਖਾ ਦਿਤਾ;
ਆਪਣਾ ਆਪੁ ਪਛਾਣਿਆ ਗੁਰਮਤੀ ਸਚਿ ਸਮਾਇਆ ॥ aapnaa aap pachhaani-aa gurmatee sach samaa-i-aa. that person recognized himself by following the Guru’s teachings and merged into the eternal God. ਉਸ ਮਨੁੱਖ ਨੇ ਆਪਣਾ ਆਪ ਪਛਾਣ ਲਿਆ ਤੇ ਗੁਰੂ ਦੀ ਸਿੱਖਿਆ ਦੀ ਰਾਹੀਂ ਸੱਚੇ ਪ੍ਰਭੂ ਵਿਚ ਲੀਨ ਹੋ ਗਿਆ ।
ਆਵਾ ਗਉਣੁ ਬਜਾਰੀਆ ਬਾਜਾਰੁ ਜਿਨੀ ਰਚਾਇਆ ॥ aavaa ga-on bajaaree-aa baajaar jinee rachaa-i-aa. But those hypocrites who have created a false show of having Divine knowledge, go through the cycle of birth and death; (ਪਰ) ਜਿਨ੍ਹਾਂ (ਭੇਖੀਆਂ ਨੇ) ਵਿਖਾਵੇ ਦਾ ਢੌਂਗ ਰਚਾਇਆ ਹੋਇਆ ਹੈ ਉਹਨਾਂ ਪਖੰਡੀਆਂ ਨੂੰ ਜਨਮ ਮਰਨ (ਦਾ ਗੇੜ) ਮਿਲਦਾ ਹੈ;
ਇਕੁ ਥਿਰੁ ਸਚਾ ਸਾਲਾਹਣਾ ਜਿਨ ਮਨਿ ਸਚਾ ਭਾਇਆ ॥੨੫॥ ik thir sachaa salaahnaa jin man sachaa bhaa-i-aa. ||25|| and those, to whose mind the eternal God seems pleasing, keep singing the praises of the one eternal God. ||25|| ਤੇ, ਜਿਨ੍ਹਾਂ ਨੂੰ ਮਨ ਵਿਚ ਸੱਚਾ ਪ੍ਰਭੂ ਪਿਆਰਾ ਲੱਗਦਾ ਹੈ ਉਹ ਸਦਾ-ਥਿਰ ਰਹਿਣ ਵਾਲੇ ਇੱਕ ਪ੍ਰਭੂ ਦਾ ਗੁਣ ਗਾਂਦੇ ਹਨ ॥੨੫॥
ਸਲੋਕ ਮਃ ੧ ॥ salok mehlaa 1. Shalok,First Guru:
ਨਾਨਕ ਮਾਇਆ ਕਰਮ ਬਿਰਖੁ ਫਲ ਅੰਮ੍ਰਿਤ ਫਲ ਵਿਸੁ ॥ naanak maa-i-aa karam birakh fal amrit fal vis. O’ Nanak, human being is like a tree of Maya which, according to his deeds, bears fruits either like the ambrosial nectar (peace) or like the poison (sorrow); ਹੇ ਨਾਨਕ! (ਜੀਵਾਂ ਦੇ ਕੀਤੇ) ਕਰਮਾਂ ਅਨੁਸਾਰ (ਮਨੁੱਖਾ ਸਰੀਰ-ਰੂਪ) ਮਾਇਆ ਦਾ (ਰਚਿਆ) ਰੁੱਖ (ਉੱਗਦਾ) ਹੈ (ਇਸ ਨੂੰ) ਅੰਮ੍ਰਿਤ (ਭਾਵ, ਨਾਮ ਸੁਖ) ਤੇ ਜ਼ਹਰ (ਭਾਵ, ਮੋਹ-ਦੁੱਖ) ਦੋ ਕਿਸਮਾਂ ਦੇ ਫਲ ਲੱਗਦੇ ਹਨ।
ਸਭ ਕਾਰਣ ਕਰਤਾ ਕਰੇ ਜਿਸੁ ਖਵਾਲੇ ਤਿਸੁ ॥੧॥ sabh kaaran kartaa karay jis khavaalay tis. ||1|| But God creates all the circumstances, which become the cause of all deeds and one has to accept whatever fruit God wants one to have. ||1|| ਕਰਤਾਰ ਆਪ ਸਾਰੇ ਵਸੀਲੇ ਬਣਾਂਦਾ ਹੈ, ਜਿਸ ਜੀਵ ਨੂੰ ਜਿਹੜਾ ਫਲ ਖਵਾਂਦਾ ਹੈ ਉਸ ਨੂੰ (ਉਹੀ ਖਾਣਾ ਪੈਂਦਾ ਹੈ) ॥੧॥
ਮਃ ੨ ॥ mehlaa 2. Second Guru:
ਨਾਨਕ ਦੁਨੀਆ ਕੀਆਂ ਵਡਿਆਈਆਂ ਅਗੀ ਸੇਤੀ ਜਾਲਿ ॥ naanak dunee-aa kee-aaN vadi-aa-ee-aaN agee saytee jaal. O’ Nanak, burn the worldly glories in the fire. ਹੇ ਨਾਨਕ! ਦੁਨੀਆ ਦੀਆਂ ਵਡਿਆਈਆਂ ਨੂੰ ਅੱਗ ਨਾਲ ਸਾੜ ਦੇਹ।
ਏਨੀ ਜਲੀਈਂ ਨਾਮੁ ਵਿਸਾਰਿਆ ਇਕ ਨ ਚਲੀਆ ਨਾਲਿ ॥੨॥ aynee jalee-eeN naam visaari-aa ik na chalee-aa naal. ||2|| These accursed glories make people forsake God’s Name but none of these glories go along with the person (after death). ||2|| ਇਹਨਾਂ ਚੰਦਰੀਆਂ ਨੇ (ਮਨੁੱਖ ਤੋਂ) ਪ੍ਰਭੂ ਦਾ ਨਾਮ ਭੁਲਵਾ ਦਿੱਤਾ ਹੈ (ਪਰ ਇਹਨਾਂ ਵਿਚੋਂ) ਇੱਕ ਭੀ (ਮਰਨ ਪਿਛੋਂ) ਨਾਲ ਨਹੀਂ ਜਾਂਦੀ ॥੨॥
ਪਉੜੀ ॥ pa-orhee. Pauree:
ਸਿਰਿ ਸਿਰਿ ਹੋਇ ਨਿਬੇੜੁ ਹੁਕਮਿ ਚਲਾਇਆ ॥ sir sir ho-ay nibayrh hukam chalaa-i-aa. O’ God, You are leading the world as per Your command and people are judged individually according to their deeds. (ਹੇ ਪ੍ਰਭੂ! ਸਾਰੇ ਜਗਤ ਨੂੰ ਤੂੰ) ਆਪਣੇ ਹੁਕਮ ਵਿਚ ਤੋਰ ਰਿਹਾ ਹੈਂ ਇਹਨਾਂ ਦੇ ਕਰਮਾਂ ਅਨੁਸਾਰ ਵੱਖੋ-ਵੱਖਰਾ ਫ਼ੈਸਲਾ (ਹੁੰਦਾ ਹੈ),
ਤੇਰੈ ਹਥਿ ਨਿਬੇੜੁ ਤੂਹੈ ਮਨਿ ਭਾਇਆ ॥ tayrai hath nibayrh toohai man bhaa-i-aa. Judgement is only in Your hands and it is only You that is pleasing to my mind. ਸਾਰਾ ਫ਼ੈਸਲਾ ਤੇਰੇ ਹੀ ਹੱਥ ਵਿਚ ਹੈ, ਤੂੰ ਹੀ (ਮੇਰੇ) ਮਨ ਵਿਚ ਪਿਆਰਾ ਲੱਗਦਾ ਹੈਂ।
ਕਾਲੁ ਚਲਾਏ ਬੰਨਿ ਕੋਇ ਨ ਰਖਸੀ ॥ kaal chalaa-ay bann ko-ay na rakhsee. When one is bound and led away by the demon of death, no one can keep him; ਜਦੋਂ ਮੌਤ ਬੰਨ੍ਹ ਕੇ (ਜੀਵ ਨੂੰ) ਤੋਰ ਲੈਂਦੀ ਹੈ, ਕੋਈ ਇਸ ਨੂੰ ਰੱਖ ਨਹੀਂ ਸਕਦਾ;
ਜਰੁ ਜਰਵਾਣਾ ਕੰਨ੍ਹ੍ਹਿ ਚੜਿਆ ਨਚਸੀ ॥ jar jarvaanaa kaNniH charhi-aa nachsee. Old age dances on everybody’s shoulders (as if giving a message of approaching death). ਜ਼ਾਲਮ ਬੁਢੇਪਾ (ਹਰੇਕ ਦੇ) ਮੋਢੇ ਉਤੇ ਚੜ੍ਹ ਕੇ ਨੱਚਦਾ ਹੈ (ਭਾਵ, ਮੌਤ ਦਾ ਸੁਨੇਹਾ ਦੇ ਰਿਹਾ ਹੈ।
ਸਤਿਗੁਰੁ ਬੋਹਿਥੁ ਬੇੜੁ ਸਚਾ ਰਖਸੀ ॥ satgur bohith bayrh sachaa rakhsee. Only the true Guru is the ship and a barge which protects from the fear of death. ਸਤਿਗੁਰੂ ਹੀ ਸੱਚਾ ਜਹਾਜ਼ ਹੈ ਸੱਚਾ ਬੇੜਾ ਹੈ ਜੋ (ਮੌਤ ਦੇ ਡਰ ਤੋਂ) ਬਚਾਂਦਾ ਹੈ।
ਅਗਨਿ ਭਖੈ ਭੜਹਾੜੁ ਅਨਦਿਨੁ ਭਖਸੀ ॥ agan bhakhai bharhhaarh an-din bhakhsee. The fire (of worldly desires) is burning strongly day and night. ਤ੍ਰਿਸ਼ਨਾ ਦੀ) ਅੱਗ ਦਾ ਭਾਂਬੜ ਮਚ ਰਿਹਾ ਹੈ, ਹਰ ਵੇਲੇ ਮਚਿਆ ਰਹਿੰਦਾ ਹੈ।
ਫਾਥਾ ਚੁਗੈ ਚੋਗ ਹੁਕਮੀ ਛੁਟਸੀ ॥ faathaa chugai chog hukmee chhutsee. Trapped (in this blazing fire), one is engrossed in the vices as if he is pecking on the vices but can be released from it only by God’s command, ਇਸ ਭਾਂਬੜ ਵਿਚ) ਫਸਿਆ ਹੋਇਆ ਜੀਵ ਚੋਗਾ ਚੁਗ ਰਿਹਾ ਹੈ; ਪ੍ਰਭੂ ਦੇ ਹੁਕਮ ਅਨੁਸਾਰ ਹੀ ਇਸ ਵਿਚੋਂ ਬਚ ਸਕਦਾ ਹੈ,
ਕਰਤਾ ਕਰੇ ਸੁ ਹੋਗੁ ਕੂੜੁ ਨਿਖੁਟਸੀ ॥੨੬॥ kartaa karay so hog koorh nikhutsee. ||26|| because whatever God does, comes to pass; falsehood fails in the end. ||26|| ਕਿਉਂਕਿ ਜੋ ਕੁਝ ਕਰਤਾਰ ਕਰਦਾ ਹੈ ਉਹੀ ਹੁੰਦਾ ਹੈ। ਕੂੜ ਓੜਕ ਨੂੰ ਫੇਲ੍ਹ ਹੋ ਜਾਂਦਾ ਹੈ। ॥੨੬॥


© 2017 SGGS ONLINE
error: Content is protected !!
Scroll to Top