Guru Granth Sahib Translation Project

Guru granth sahib page-1291

Page 1291

ਸਲੋਕ ਮਃ ੧ ॥ salok mehlaa 1. Shalok, First Guru:
ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ ॥ ghar meh ghar daykhaa-ay day-ay so satgur purakh sujaan. He alone is the sagacious true Guru who helps one to visualize God’s abode in one’s heart; ਉਹ ਹੈ ਸਿਆਣਾ ਸਤਿਗੁਰੂ ਪੁਰਖ ਜੋ ਹਿਰਦੇ-ਘਰ ਵਿਚ ਪਰਮਾਤਮਾ ਦੇ ਰਹਿਣ ਦਾ ਥਾਂ ਵਿਖਾ ਦੇਂਦਾ ਹੈ;
ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ ॥ panch sabad Dhunikaar Dhun tah baajai sabad neesaan. where he listens to a continuous divine melody as if five musical instruments are playing and the beat of the drum of the Guru’s word is resounding. ਜਿਥੇ ਗੁਰੂ ਦਾ ਸ਼ਬਦ-ਰੂਪ ਨਗਾਰਾ ਵੱਜਦਾ ਹੈ ਅਤੇ ਪੰਜ ਕਿਸਮ ਦੇ ਸਾਜ਼ਾਂ ਦੀ ਇਕ-ਰਸ ਸੰਗੀਤਕ ਆਵਾਜ਼ ਉੱਠਦੀ ਹੈ ।
ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ ॥ deep lo-a paataal tah khand mandal hairaan. In this state of mind, one is amazed to experience God’s wonders in the form of so many islands, worlds, nether worlds, continents, and regions; ਇਸ ਅਵਸਥਾ ਵਿਚ (ਅੱਪੜ ਕੇ) ਮਨੁੱਖ (ਬੇਅੰਤ ਕੁਦਰਤਿ ਦੇ ਕੌਤਕ) ਦੀਪਾਂ, ਲੋਕਾਂ, ਪਾਤਾਲਾਂ, ਖੰਡਾਂ ਤੇ ਮੰਡਲਾਂ ਨੂੰ ਵੇਖ ਕੇ ਹੈਰਾਨ ਹੁੰਦਾ ਹੈ;
ਤਾਰ ਘੋਰ ਬਾਜਿੰਤ੍ਰ ਤਹ ਸਾਚਿ ਤਖਤਿ ਸੁਲਤਾਨੁ ॥ taar ghor baajintar tah saach takhat sultaan. over there amidst the high pitch sound of many musical instruments, one visualizes God, the emperor of the heart sitting on His eternal throne, ਓਥੇ ਵਾਜਿਆਂ ਦੀ ਆਵਾਜ਼ ਦੀ ਡੂੰਘੀ ਘਨਘੋਰ ਸੁਣੀਦੀ ਹੈ, ਓਥੇ ਹਿਰਦੇ-ਰੂਪੀ ਤਖਤੇ ਉਤੇ ਪਾਤਸ਼ਾਹ ਬੈਠਾ ਦਿਸਦਾ ਹੈ,
ਸੁਖਮਨ ਕੈ ਘਰਿ ਰਾਗੁ ਸੁਨਿ ਸੁੰਨਿ ਮੰਡਲਿ ਲਿਵ ਲਾਇ ॥ sukhman kai ghar raag sun sunn mandal liv laa-ay. in this state of complete union with God in one’s heart, one remains focused on a state of profound trance. ਇਸ ਰੱਬੀ ਮਿਲਾਪ ਵਿਚ ਬੈਠਾ ਮਨੁੱਖ (ਮਾਨੋ) ਰਾਗ ਸੁਣ ਸੁਣ ਕੇ ਅਫੁਰ ਅਵਸਥਾ ਵਿਚ ਸੁਰਤ ਜੋੜੀ ਰੱਖਦਾ ਹੈ l
ਅਕਥ ਕਥਾ ਬੀਚਾਰੀਐ ਮਨਸਾ ਮਨਹਿ ਸਮਾਇ ॥ akath kathaa beechaaree-ai mansaa maneh samaa-ay. In this state, as the indescribable virtues of God are reflected upon, the worldly desires get dissolved in the mind itself; ਇਥੇ ਬੇਅੰਤ ਪ੍ਰਭੂ ਦੇ ਗੁਣ ਜਿਉਂ ਜਿਉਂ ਵੀਚਾਰੀਦੇ ਹਨ ਤਿਉਂ ਤਿਉਂ ਮਨ ਦਾ ਫੁਰਨਾ ਮਨ ਵਿਚ ਹੀ ਗ਼ਰਕ ਹੁੰਦਾ ਜਾਂਦਾ ਹੈ;
ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ ॥ ulat kamal amrit bhari-aa ih man katahu na jaa-ay. turning back from the worldly attachments, the lotus like heart gets filled with the ambrosial nectar of Naam and the mind does not get distracted any more, ਇਹ ਮਨ ਕਿਸੇ ਹੋਰ ਪਾਸੇ ਨਹੀਂ ਜਾਂਦਾ ਕਿਉਂਕਿ ਹਿਰਦਾ-ਰੂਪ ਕਉਲ ਫੁੱਲ (ਮਾਇਆ ਵਲੋਂ) ਪਰਤ ਕੇ ਨਾਮ-ਅੰਮ੍ਰਿਤ ਨਾਲ ਭਰ ਜਾਂਦਾ ਹੈ,
ਅਜਪਾ ਜਾਪੁ ਨ ਵੀਸਰੈ ਆਦਿ ਜੁਗਾਦਿ ਸਮਾਇ ॥ ajpaa jaap na veesrai aad jugaad samaa-ay. and the mind continuously remembers God without uttering and gets absorbed in Him who has been here before the beginning of time and has been here throughout all ages. ਉਸ ਪ੍ਰਭੂ ਵਿਚ, ਜੋ ਸਭ ਦਾ ਮੁੱਢ ਹੈ ਤੇ ਜੁਗਾਂ ਦੇ ਬਣਨ ਤੋਂ ਭੀ ਪਹਿਲਾਂ ਦਾ ਹੈ, ਮਨ ਇਉਂ ਲੀਨ ਹੁੰਦਾ ਹੈ ਕਿ ਪ੍ਰਭੂ ਦੀ ਯਾਦ (ਕਿਸੇ ਵੇਲੇ) ਨਹੀਂ ਭੁੱਲਦੀ, ਜੀਭ ਹਿਲਾਣ ਤੋਂ ਬਿਨਾ ਹੀ ਸਿਮਰਨ ਹੁੰਦਾ ਰਹਿੰਦਾ ਹੈ।
ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥ sabh sakhee-aa panchay milay gurmukh nij ghar vaas. The Guru’s follower abides in his heart (God’s presence), and all his senses and five virtues (truth, contentment, compassion, faith and patience) become his companions. ਗੁਰੂ ਦੇ ਸਨਮੁਖ ਹੋਇਆਂ ਮਨੁੱਖ ਨਿਰੋਲ ਆਪਣੇ ਘਰ ਵਿਚ ਟਿਕ ਜਾਂਦਾ ਹੈ; ਇਸ ਦੇ ਸਾਰੇ ਗਿਆਨ-ਇੰਦ੍ਰੇ ਤੇ ਪੰਜੇ (ਦੈਵੀ ਗੁਣ ਭਾਵ, ਸਤ ਸੰਤੋਖ ਦਇਆ ਧਰਮ ਧੀਰਜ) ਸੰਗੀ ਬਣ ਜਾਂਦੇ ਹਨ।
ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥੧॥ sabad khoj ih ghar lahai naanak taa kaa daas. ||1|| Nanak considers himself a servant of such person who finds this house of God by searching and reflecting on the Guru’s word. ||1|| ਸਤਿਗੁਰੂ ਦੇ ਸ਼ਬਦ ਨੂੰ ਸਮਝ ਕੇ ਜੋ ਮਨੁੱਖ ਆਪਣੇ ਇਸ ਘਰ ਨੂੰ ਲੱਭ ਲੈਂਦਾ ਹੈ, ਨਾਨਕ ਉਸ ਦਾ ਸੇਵਕ ਹੈ ॥੧॥
ਮਃ ੧ ॥ mehlaa 1. First Guru:
ਚਿਲਿਮਿਲਿ ਬਿਸੀਆਰ ਦੁਨੀਆ ਫਾਨੀ ॥ chilimil bisee-aar dunee-aa faanee. Like the brightness of electricity, the world has a lot of glamour but it is all perishable, ਬਿਜਲੀ ਦੀ ਲਿਸ਼ਕ (ਵਾਂਗ) ਦੁਨੀਆ (ਦੀ ਚਮਕ) ਬਹੁਤ ਹੈ ਪਰ ਹੈ ਨਾਸ ਹੋ ਜਾਣ ਵਾਲੀ ਹੈ,
ਕਾਲੂਬਿ ਅਕਲ ਮਨ ਗੋਰ ਨ ਮਾਨੀ ॥ kaaloob akal man gor na maanee. swayed by this glamour, I, a fool, did not remember death. (ਜਿਸ ਨੂੰ ਵੇਖ ਕੇ) ਮੈਂ ਮੂਰਖ ਨੇ ਮੌਤ ਦਾ ਚੇਤਾ ਹੀ ਨਾਹ ਰੱਖਿਆ।
ਮਨ ਕਮੀਨ ਕਮਤਰੀਨ ਤੂ ਦਰੀਆਉ ਖੁਦਾਇਆ ॥ man kameen kamatreen too daree-aa-o khudaa-i-aa. O’ God! I am a lowly wretched person, but Your heart is big like a river, ਹੇ ਖ਼ੁਦਾ! ਤੂੰ ਦਰੀਆ -ਦਿਲ ਹੈਂ, ਪਰ ਮੈਂ ਕਮੀਨਾ ਹਾਂ, ਮੈਂ ਬਹੁਤ ਹੀ ਮਾੜਾ ਹਾਂ ,
ਏਕੁ ਚੀਜੁ ਮੁਝੈ ਦੇਹਿ ਅਵਰ ਜਹਰ ਚੀਜ ਨ ਭਾਇਆ ॥ ayk cheej mujhai deh avar jahar cheej na bhaa-i-aa. bless me only with Your Name, because all other worldly things are poison (for the spiritual life) and are not pleasing to me. ਮੈਨੂੰ ਆਪਣਾ ਇਕ ‘ਨਾਮ’ ਦੇਹ, ਹੋਰ ਚੀਜ਼ਾਂ ਜ਼ਹਰ (ਵਰਗੀਆਂ) ਹਨ, ਇਹ ਮੈਨੂੰ ਚੰਗੀਆਂ ਨਹੀਂ ਲੱਗਦੀਆਂ।
ਪੁਰਾਬ ਖਾਮ ਕੂਜੈ ਹਿਕਮਤਿ ਖੁਦਾਇਆ ॥ puraab khaam koojai hikmat khudaa-i-aa. O’ God, it is by Your amazing skill that this fragile body is filled with water, ਹੇ ਖ਼ੁਦਾ! (ਮੇਰਾ ਸਰੀਰ) ਕੱਚਾ ਕੂਜ਼ਾ (ਪਿਆਲਾ) ਹੈ ਜੋ ਪਾਣੀ ਨਾਲ ਭਰਿਆ ਹੋਇਆ ਹੈ, ਇਹ ਤੇਰੀ (ਅਜਬ) ਕਾਰੀਗਰੀ ਹੈ,
ਮਨ ਤੁਆਨਾ ਤੂ ਕੁਦਰਤੀ ਆਇਆ ॥ man tu-aanaa too kudratee aa-i-aa. You are all powerful and I have come into this world because of Your power. ਤੂੰ ਤੁਆਨਾ (ਬਲਵਾਨ) ਹੈਂ, ਮੈਂ ਤੇਰੀ ਕੁਦਰਤਿ ਨਾਲ (ਜਗਤ ਵਿਚ) ਆਇਆ ਹਾਂ।
ਸਗ ਨਾਨਕ ਦੀਬਾਨ ਮਸਤਾਨਾ ਨਿਤ ਚੜੈ ਸਵਾਇਆ ॥ sag naanak deebaan mastaanaa nit charhai savaa-i-aa. (O’ God!) Nanak is a humble devotee of yours, enjoying lot of enthusiasm in your presence and prays that such ecstasy may always keep multiplying, (ਹੇ ਖ਼ੁਦਾ!) ਨਾਨਕ ਤੇਰੇ ਦਰਬਾਰ ਦਾ ਕੁੱਤਾ ਹੈ ਤੇ ਮਸਤਾਨਾ ਹੈ (ਮਿਹਰ ਕਰ, ਇਹ ਮਸਤੀ) ਨਿੱਤ ਵਧਦੀ ਰਹੇ,
ਆਤਸ ਦੁਨੀਆ ਖੁਨਕ ਨਾਮੁ ਖੁਦਾਇਆ ॥੨॥ aatas dunee-aa khunak naam khudaa-i-aa. ||2|| O’ God, this world is painful like fire while Your Name is soothing. ||2|| ਹੇ ਖ਼ੁਦਾ! ਇਹ ਦੁਨੀਆ ਅੱਗ (ਵਾਂਗ) ਹੈ ਤੇ ਤੇਰਾ ਨਾਮ ਠੰਢ ਪਾਣ ਵਾਲਾ ਹੈ ॥੨॥
ਪਉੜੀ ਨਵੀ ਮਃ ੫ ॥ pa-orhee navee mehlaa 5. New Pauree, Fifth Guru:
ਸਭੋ ਵਰਤੈ ਚਲਤੁ ਚਲਤੁ ਵਖਾਣਿਆ ॥ sabho vartai chalat chalat vakhaani-aa. This entire world is running like a play (directed by God) and it cannot be called anything other than a play, ਇਹ ਸਾਰਾ (ਜਗਤ ਪਰਮਾਤਮਾ ਦਾ) ਤਮਾਸ਼ਾ ਹੋ ਰਿਹਾ ਹੈ, ਇਸ ਨੂੰ ਤਮਾਸ਼ਾ ਹੀ ਕਿਹਾ ਜਾ ਸਕਦਾ ਹੈ,
ਪਾਰਬ੍ਰਹਮੁ ਪਰਮੇਸਰੁ ਗੁਰਮੁਖਿ ਜਾਣਿਆ ॥ paarbarahm parmaysar gurmukh jaani-aa. and only the Guru’s follower can know the transcendent God. ਸਿਰਫ ਗੁਰਮੁਖ ਹੀ ਪਾਰਬ੍ਰਹਮ ਪਰਮਾਤਮਾ ਨੂੰ ਜਾਣ ਸਕਦਾ ਹੈ।
ਲਥੇ ਸਭਿ ਵਿਕਾਰ ਸਬਦਿ ਨੀਸਾਣਿਆ ॥ lathay sabh vikaar sabad neesaani-aa. All vices vanish by living according to the Guru’s divine word, ਗੁਰੂ ਦੇ ਸ਼ਬਦ ਦੀ ਰਾਹਦਾਰੀ ਦੁਆਰਾ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ,
ਸਾਧੂ ਸੰਗਿ ਉਧਾਰੁ ਭਏ ਨਿਕਾਣਿਆ ॥ saaDhoo sang uDhaar bha-ay nikaani-aa. In the company of the Guru, one is liberated from vices and one does not remain dependent on others. ਸਤਿਗੁਰੂ ਦੀ ਸੰਗਤ ਵਿਚ (ਰਿਹਾਂ, ਵਿਕਾਰਾਂ ਤੋਂ) ਬਚਾਉ ਹੋ ਜਾਂਦਾ ਹੈ ਤੇ ਬੇ-ਮੁਥਾਜ ਹੋ ਜਾਈਦਾ ਹੈ।
ਸਿਮਰਿ ਸਿਮਰਿ ਦਾਤਾਰੁ ਸਭਿ ਰੰਗ ਮਾਣਿਆ ॥ simar simar daataar sabh rang maani-aa. One who enjoyed all the pleasures of spiritual bliss by lovingly remembering the beneficent God again and again, ਜਿਸ ਮਨੁੱਖ ਨੇ ਦਾਤਾਰ ਪ੍ਰਭੂ ਨੂੰ ਸਿਮਰ ਸਿਮਰ ਕੇ ਸਭ ਤਰ੍ਹਾਂ ਦਾ ਅਨੰਦ ਮਾਣਿਆ,
ਪਰਗਟੁ ਭਇਆ ਸੰਸਾਰਿ ਮਿਹਰ ਛਾਵਾਣਿਆ ॥ pargat bha-i-aa sansaar mihar chhaavaani-aa. he became renowned in the world, as if the canopy of God’s grace is spread over him. ਉਹ ਮਨੁੱਖ ਜਗਤ ਵਿਚ ਉੱਘਾ ਹੋ ਗਿਆ, ਮਾਨੋ ਉਸ ਉਤੇ ਪ੍ਰਭੂ ਦੀ ਮਿਹਰ ਦਾ ਸਾਇਬਾਨ ਤਣਿਆ ਗਿਆ l
ਆਪੇ ਬਖਸਿ ਮਿਲਾਏ ਸਦ ਕੁਰਬਾਣਿਆ ॥ aapay bakhas milaa-ay sad kurbaani-aa. I am dedicated to God who on his own, forgives and unites us with Himself. ਮੈਂ ਪ੍ਰਭੂ ਤੋਂ ਸਦਕੇ ਹਾਂ, ਉਹ ਆਪ ਹੀ ਬਖ਼ਸ਼ ਕੇ ਸਾਨੂੰ ਆਪਣੇ ਨਾਲ ਜੋੜ ਲੈਂਦਾ ਹੈ।
ਨਾਨਕ ਲਏ ਮਿਲਾਇ ਖਸਮੈ ਭਾਣਿਆ ॥੨੭॥ naanak la-ay milaa-ay khasmai bhaani-aa. ||27|| O’ Nanak! God unites those with Himself who are pleasing to Him. ||27|| ਹੇ ਨਾਨਕ! ਜੋ ਬੰਦੇ ਖਸਮ-ਪ੍ਰਭੂ ਨੂੰ ਪਿਆਰੇ ਲੱਗਦੇ ਹਨ ਉਹਨਾਂ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ॥੨੭॥
ਸਲੋਕ ਮਃ ੧ ॥ salok mehlaa 1. Shalok, First Guru:
ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ ॥ Dhan so kaagad kalam Dhan Dhan bhaaNdaa Dhan mas. Blessed is the paper and pen, and blessed is that inkpot and ink; ਮੁਬਾਰਿਕ ਹੈ ਉਹ ਕਾਗ਼ਜ ਤੇ ਕਲਮ, ਮੁਬਾਰਿਕ ਹੈ ਉਹ ਦਵਾਤ ਤੇ ਸਿਆਹੀ;
ਧਨੁ ਲੇਖਾਰੀ ਨਾਨਕਾ ਜਿਨਿ ਨਾਮੁ ਲਿਖਾਇਆ ਸਚੁ ॥੧॥ Dhan laykhaaree naankaa jin naam likhaa-i-aa sach. ||1|| O’ Nanak blessed is that writer who has written God’s eternal Name. ||1|| ਤੇ, ਹੇ ਨਾਨਕ! ਮੁਬਾਰਿਕ ਹੈ ਉਹ ਲਿਖਣ ਵਾਲਾ ਜਿਸਨੇ ਪ੍ਰਭੂ ਦਾ ਸੱਚਾ ਨਾਮ ਲਿਖਿਆ (ਪ੍ਰਭੂ ਦੀ ਸਿਫ਼ਤ-ਸਾਲਾਹ ਲਿਖੀ) ॥੧॥
ਮਃ ੧ ॥ mehlaa 1. First Guru:
ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥ aapay patee kalam aap upar laykh bhe tooN. O’ God, You Yourself are the writing tablet, You Yourself are the pen and You Yourself are the inscription of praises on it (ਹੇ ਪ੍ਰਭੂ!) ਤੂੰ ਆਪ ਹੀ ਪੱਟੀ ਹੈਂ, ਤੂੰ ਆਪ ਹੀ ਕਲਮ ਹੈਂ, (ਪੱਟੀ ਉਤੇ ਸਿਫ਼ਤ-ਸਾਲਾਹ ਦਾ) ਲੇਖ ਭੀ ਤੂੰ ਆਪ ਹੀ ਹੈਂ।
ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ ॥੨॥ ayko kahee-ai naankaa doojaa kaahay koo. ||2|| O’ Nanak, we should say that only God is able to do and get everything done, how can there be anyone else? ਹੇ ਨਾਨਕ! ਇੱਕ ਪ੍ਰਭੂ ਨੂੰ ਹੀ ਕਰਣ ਕਾਰਣ ਸਮਰਖ ਆਖਣਾ ਚਾਹੀਦਾ ਹੈ, ਕੋਈ ਹੋਰ ਦੂਜਾ ਕਿਵੇਂ ਹੋ ਸਕਦਾ ਹੈ? ॥੨॥
ਪਉੜੀ ॥ pa-orhee. Pauree:
ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ ॥ tooN aapay aap varatdaa aap banat banaa-ee. O’ God, You Yourself have created this creation and You Yourself pervade everywhere in it; ਹੇ ਪ੍ਰਭੂ! ਜਗਤ ਦੀ ਬਣਤਰ ਤੂੰ ਆਪ ਬਣਾਈ ਹੈ ਤੇ ਤੂੰ ਆਪ ਹੀ ਇਸ ਵਿਚ ਹਰ ਥਾਂ ਮੌਜੂਦ ਹੈਂ;
ਤੁਧੁ ਬਿਨੁ ਦੂਜਾ ਕੋ ਨਹੀ ਤੂ ਰਹਿਆ ਸਮਾਈ ॥ tuDh bin doojaa ko nahi too rahi-aa samaa-ee. Besides You, there is none like You, and You are pervading everywhere. ਤੇਰੇ ਵਰਗਾ ਤੈਥੋਂ ਬਿਨਾ ਹੋਰ ਕੋਈ ਨਹੀਂ, ਤੂੰ ਹੀ ਹਰ ਥਾਂ ਵਰਤ ਰਿਹਾ ਹੈਂ।
ਤੇਰੀ ਗਤਿ ਮਿਤਿ ਤੂਹੈ ਜਾਣਦਾ ਤੁਧੁ ਕੀਮਤਿ ਪਾਈ ॥ tayree gat mit toohai jaandaa tuDh keemat paa-ee. You alone know Your state and extent, and only You can estimate Your worth. ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ, ਆਪਣਾ ਮੁੱਲ ਤੂੰ ਆਪ ਹੀ ਪਾ ਸਕਦਾ ਹੈਂ।
ਤੂ ਅਲਖ ਅਗੋਚਰੁ ਅਗਮੁ ਹੈ ਗੁਰਮਤਿ ਦਿਖਾਈ ॥ too alakh agochar agam hai gurmat dikhaa-ee. You are indescribable, incomprehensible and inaccessible, and You are revealed only through the Guru’s teachings. ਤੂੰ ਅਦ੍ਰਿਸ਼ਟ ਹੈਂ, ਤੂੰ (ਮਾਨੁਖੀ) ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈਂ, ਤੂੰ ਅਪਹੁੰਚ ਹੈਂ, ਗੁਰੂ ਦੀ ਮੱਤ ਤੇਰਾ ਦੀਦਾਰ ਕਰਾਂਦੀ ਹੈ।
ਅੰਤਰਿ ਅਗਿਆਨੁ ਦੁਖੁ ਭਰਮੁ ਹੈ ਗੁਰ ਗਿਆਨਿ ਗਵਾਈ ॥ antar agi-aan dukh bharam hai gur gi-aan gavaa-ee. Deep within a human being is ignorance, suffering and doubt, which vanishes only through spiritual wisdom received from the Guru. ਮਨੁੱਖ ਦੇ ਅੰਦਰ ਜੋ ਅਗਿਆਨ ਦੁੱਖ ਤੇ ਭਟਕਣਾ ਹੈ ਇਹ ਗੁਰੂ ਦੇ ਦਿੱਤੇ ਗਿਆਨ ਦੀ ਰਾਹੀਂ ਦੂਰ ਹੁੰਦੇ ਹਨ।
ਜਿਸੁ ਕ੍ਰਿਪਾ ਕਰਹਿ ਤਿਸੁ ਮੇਲਿ ਲੈਹਿ ਸੋ ਨਾਮੁ ਧਿਆਈ ॥ jis kirpaa karahi tis mayl laihi so naam Dhi-aa-ee. O’ God! You unite with Yourself the one whom You grant grace and he lovingly remembers You. ਹੇ ਪ੍ਰਭੂ! ਜਿਸ ਉਤੇ ਤੂੰ ਮਿਹਰ ਕਰਦਾ ਹੈਂ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈਂ ਉਹ ਤੇਰਾ ਨਾਮ ਸਿਮਰਦਾ ਹੈ।
ਤੂ ਕਰਤਾ ਪੁਰਖੁ ਅਗੰਮੁ ਹੈ ਰਵਿਆ ਸਭ ਠਾਈ ॥ too kartaa purakh agamm hai ravi-aa sabh thaa-ee. You are the Creator and You are present in all, yet incomprehensible and You are pervading everywhere. ਤੂੰ ਸਭ ਦਾ ਬਣਾਣ ਵਾਲਾ ਹੈਂ, ਸਭ ਵਿਚ ਮੌਜੂਦ ਹੈਂ (ਫਿਰ ਭੀ) ਅਪਹੁੰਚ ਹੈਂ, ਤੇ ਹੈਂ ਸਭ ਥਾਈਂ ਵਿਆਪਕ।
ਜਿਤੁ ਤੂ ਲਾਇਹਿ ਸਚਿਆ ਤਿਤੁ ਕੋ ਲਗੈ ਨਾਨਕ ਗੁਣ ਗਾਈ ॥੨੮॥੧॥ ਸੁਧੁ jit too laa-ihi sachi-aa tit ko lagai naanak gun gaa-ee. ||28||1|| suDh. O’ eternal God, one is engaged wherever You engage him; Nanak Sings Your praises. ||28||1|| Sudh|| ਹੇ ਸੱਚੇ ਪ੍ਰਭੂ! ਜਿਧਰ ਤੂੰ ਜੀਵ ਨੂੰ ਲਾਂਦਾ ਹੈਂ ਓਧਰ ਹੀ ਉਹ ਲੱਗਦਾ ਹੈ, ਨਾਨਕ ਤੇਰੇ ਗੁਣ ਗਾਂਦਾ ਹੈ ॥੨੮॥੧॥ਸੁਧੁ॥


© 2017 SGGS ONLINE
Scroll to Top