Guru Granth Sahib Translation Project

Guru granth sahib page-1293

Page 1293

ਮਲਾਰ ਬਾਣੀ ਭਗਤ ਰਵਿਦਾਸ ਜੀ ਕੀ malaar banee bhagat ravidaas jee kee Raag Malaar, the hymns of devotee Ravidas Ji:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥ naagar janaaN mayree jaat bikhi-aat chamaaraN. O’ people of the city, it is well known that I am a cobbler or shoemaker (which according to you is a low social class of people), ਹੇ ਨਗਰ ਦੇ ਲੋਕੋ! ਇਹ ਗੱਲ ਤਾਂ ਮੰਨੀ-ਪ੍ਰਮੰਨੀ ਹੈ ਕਿ ਮੇਰੀ ਜਾਤ ਹੈ ਚਮਿਆਰ (ਜਿਸ ਨੂੰ ਤੁਸੀਂ ਲੋਕ ਬੜੀ ਨੀਵੀਂ ਸਮਝਦੇ ਹੋ)
ਰਿਦੈ ਰਾਮ ਗੋਬਿੰਦ ਗੁਨ ਸਾਰੰ ॥੧॥ ਰਹਾਉ ॥ ridai raam gobind gun saaraN. ||1|| rahaa-o. but I keep reflecting on God’s virtues in my heart, (therefore I am not of low status any more). ||1||Pause|| ਪਰ ਮੈਂ ਆਪਣੇ ਹਿਰਦੇ ਵਿਚ ਪ੍ਰਭੂ ਦੇ ਗੁਣ ਚੇਤੇ ਕਰਦਾ ਰਹਿੰਦਾ ਹਾਂ (ਇਸ ਵਾਸਤੇ ਮੈਂ ਨੀਚ ਨਹੀਂ ਰਹਿ ਗਿਆ) ॥੧॥ ਰਹਾਉ ॥
ਸੁਰਸਰੀ ਸਲਲ ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ ॥ sursaree salal kirat baarunee ray sant jan karat nahee paanaN. O’ brother, saintly people do not drink liquor even if made from the water of river Ganges, (water from Ganges does not remain sacred when mixed with liquor). ਹੇ ਭਾਈ! ਗੰਗਾ ਦੇ ਪਾਣੀ ਤੋਂ ਬਣਾਇਆ ਹੋਇਆ ਸ਼ਰਾਬ (ਭੀ) ਗੁਰਮੁਖਿ ਲੋਕ ਨਹੀਂ ਪੀਂਦੇ l
ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ ਆਨੰ ॥੧॥ suraa apvitar nat avar jal ray sursaree milat neh ho-ay aanaN. ||1|| But O’ brother, just as liquor or another impure water when mixed with the sacred water of Ganges, does not remain separate from it; (similarly, a person of low caste does not remain aloof from God by remembering Him). ||1|| ਪਰ ਹੇ ਭਾਈ! ਅਪਵਿਤ੍ਰ ਸ਼ਰਾਬ ਅਤੇ ਭਾਵੇਂ ਹੋਰ (ਗੰਦੇ) ਪਾਣੀ ਭੀ ਹੋਣ ਉਹ ਗੰਗਾ (ਦੇ ਪਾਣੀ) ਵਿਚ ਮਿਲ ਕੇ (ਉਸ ਤੋਂ) ਵੱਖਰੇ ਨਹੀਂ ਰਹਿ ਜਾਂਦੇ (ਇਸੇ ਤਰ੍ਹਾਂ ਨੀਵੀਂ ਕੁਲ ਦਾ ਬੰਦਾ ਭੀ ਪਰਮ ਪਵਿਤ੍ਰ ਪ੍ਰਭੂ ਵਿਚ ਜੁੜ ਕੇ ਉਸ ਤੋਂ ਵੱਖਰਾ ਨਹੀਂ ਰਹਿ ਜਾਂਦਾ) ॥੧॥
ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ ॥ tar taar apvitar kar maanee-ai ray jaisay kaagraa karat beechaaraN. O’ brother, the palmyra palm tree is considered unholy, and people consider that the papers made from it are also impure. ਹੇ ਭਾਈ! ਤਾੜੀ ਦੇ ਰੁੱਖ ਅਪਵਿਤ੍ਰ ਮੰਨੇ ਜਾਂਦੇ ਹਨ, ਉਸੇ ਤਰ੍ਹਾਂ ਹੀ ਉਹਨਾਂ ਰੁੱਖਾਂ ਤੋਂ ਬਣੇ ਹੋਏ ਕਾਗ਼ਜ਼ਾਂ ਬਾਰੇ ਲੋਕ ਵਿਚਾਰ ਕਰਦੇ ਹਨ (ਭਾਵ, ਉਹਨਾਂ ਕਾਗ਼ਜ਼ਾਂ ਨੂੰ ਭੀ ਅਪਵਿਤ੍ਰ ਸਮਝਦੇ ਹਨ),
ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰਿ ਨਮਸਕਾਰੰ ॥੨॥ bhagat bhaag-ut likee-ai tih oopray poojee-ai kar namaskaaraN. ||2|| but when the word of God’s praise is written on those papers then we bow in reverence and worship the same paper with devotion. ||2|| ਪਰ ਜਦੋਂ ਭਗਵਾਨ ਦੀ ਸਿਫ਼ਤ-ਸਾਲਾਹ ਉਹਨਾਂ ਉਤੇ ਲਿਖੀ ਜਾਂਦੀ ਹੈ ਤਾਂ ਉਹਨਾਂ ਦੀ ਪੂਜਾ ਕੀਤੀ ਜਾਂਦੀ ਹੈ ॥੨॥
ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ ਪਾਸਾ ॥ mayree jaat kut baaNdhlaa dhor dhovantaa niteh banaarsee aas paasaa. The people of my social class live around the outskirts of Banaras, they thrash and cut leather and transport the dead animals every day; ਮੇਰੀ ਜਾਤ ਦੇ ਲੋਕ (ਚੰਮ) ਕੁੱਟਣ ਤੇ ਵੱਢਣ ਵਾਲ ਬਨਾਰਸ ਦੇ ਆਲੇ-ਦੁਆਲੇ (ਰਹਿੰਦੇ ਹਨ, ਤੇ) ਨਿੱਤ ਮੋਏ ਪਸ਼ੂ ਢੋਂਦੇ ਹਨ;
ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥੩॥੧॥ ab bipar parDhaan tihi karahi dand-ut tayray naam sarnaa-ay ravidaas daasaa. ||3||1|| but O’ God! Your devotee Ravidas from that low social class has sought refuge in Your Name, now even the distinguished Brahmins bow before Your low caste devotee. ||3||1|| ਪਰ (ਹੇ ਪ੍ਰਭੂ!) ਉਸੇ ਕੁਲ ਵਿਚ ਜੰਮਿਆ ਹੋਇਆ ਤੇਰਾ ਸੇਵਕ ਰਵਿਦਾਸ ਤੇਰੇ ਨਾਮ ਦੀ ਸ਼ਰਨ ਆਇਆ ਹੈ, ਉਸ ਨੂੰ ਹੁਣ ਵੱਡੇ ਵੱਡੇ ਬ੍ਰਾਹਮਣ ਨਮਸਕਾਰ ਕਰਦੇ ਹਨ ॥੩॥੧॥
ਮਲਾਰ ॥ malaar. Raag Malaar:
ਹਰਿ ਜਪਤ ਤੇਊ ਜਨਾ ਪਦਮ ਕਵਲਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥ har japat tay-oo janaa padam kavlaas pat taas sam tul nahee aan ko-oo. Those who lovingly remember God, the Master of Laxmi (the goddess of wealth), become His devotees, and to them no one seems equal to Him. ਜੋ ਮਨੁੱਖ ਮਾਇਆ ਦੇ ਪਤੀ ਪਰਮਾਤਮਾ ਨੂੰ ਸਿਮਰਦੇ ਹਨ, ਉਹ ਪ੍ਰਭੂ ਦੇ (ਅਨਿੰਨ) ਸੇਵਕ ਬਣ ਜਾਂਦੇ ਹਨ, ਉਹਨਾਂ ਨੂੰ ਉਸ ਪ੍ਰਭੂ ਵਰਗਾ, ਉਸ ਪ੍ਰਭੂ ਦੇ ਬਰਾਬਰ ਦਾ, ਕੋਈ ਹੋਰ ਨਹੀਂ ਦਿੱਸਦਾ।
ਏਕ ਹੀ ਏਕ ਅਨੇਕ ਹੋਇ ਬਿਸਥਰਿਓ ਆਨ ਰੇ ਆਨ ਭਰਪੂਰਿ ਸੋਊ ॥ ਰਹਾਉ ॥ ayk hee ayk anayk ho-ay bisathri-o aan ray aan bharpoor so-oo. rahaa-o. O’ brother, to them, the only One God seems to adopt innumerable forms and pervade each and every heart. ||Pause|| ਹੇ ਭਾਈ! ਉਹਨਾਂ ਨੂੰ ਇਕ ਪਰਮਾਤਮਾ ਹੀ ਅਨੇਕ ਰੂਪਾਂ ਵਿਚ ਵਿਆਪਕ, ਘਟ ਘਟ ਵਿਚ ਭਰਪੂਰ ਦਿੱਸਦਾ ਹੈ ॥ ਰਹਾਉ॥
ਜਾ ਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ ਤਾਸ ਕੀ ਜਾਤਿ ਆਛੋਪ ਛੀਪਾ ॥ drjaa kai bhaagvat laykhee-ai avar nahee paykhee-ai taas kee jaat aachhop chheepaa. Devotee Namdev, in whose house the praise of God is written and nothing else is seen there, his caste is of an untouchable fabric-dyer; ਜਿਸ (ਨਾਮਦੇਵ) ਦੇ ਘਰ ਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖੀ ਜਾ ਰਹੀ ਹੈ, ਅਤੇ ਕੁਝ ਹੋਰ ਵੇਖਣ ਵਿਚ ਨਹੀਂ ਆਉਂਦਾ ਉਸ ਦੀ ਜਾਤ ਛੀਂਬਾ ਹੈ ਤੇ ਉਹ ਅਛੂਤ ਹੈ;
ਬਿਆਸ ਮਹਿ ਲੇਖੀਐ ਸਨਕ ਮਹਿ ਪੇਖੀਐ ਨਾਮ ਕੀ ਨਾਮਨਾ ਸਪਤ ਦੀਪਾ ॥੧॥ bi-aas meh laykhee-ai sanak meh paykhee-ai naam kee naamnaa sapat deepaa. ||1|| it is seen in the Vedas written by the sage Vyas and Sanak, the son of Brahma, that the glory of God’s Name is spread in the seven continents of the world. ||1|| ਬਿਆਸ (ਦੇ ਧਰਮ-ਪੁਸਤਕ) ਵਿਚ ਲਿਖਿਆ ਮਿਲਦਾ ਹੈ, ਸਨਕ (ਆਦਿਕ ਦੇ ਪੁਸਤਕ) ਵਿਚ ਭੀ ਵੇਖਣ ਵਿਚ ਆਉਂਦਾ ਹੈ ਕਿ ਹਰੀ-ਨਾਮ ਦੀ ਵਡਿਆਈ ਸੱਤਾਂ ਦੀਪਾਂ ਵਿਚ ਹੁੰਦੀ ਹੈ ॥੧॥
ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ ॥ jaa kai eed bakrid kul ga-oo ray baDh karahi maanee-ah saykh saheed peeraa. In whose lineage (Muslims) a cow is killed at the festivals of Eid and Bakrid and whose family believes in religious scholars, martyrs and spiritual guides; ਜਿਸ ਦੀ ਜਾਤ ਦੇ ਲੋਕ (ਮੁਸਲਮਾਨ ) ਈਦ ਬਕਰੀਦ ਦੇ ਸਮੇ (ਹੁਣ) ਗਊਆਂ ਹਲਾਲ ਕਰਦੇ ਹਨ ਅਤੇ ਜਿਨ੍ਹਾਂ ਦੀ ਘਰੀਂ ਹੁਣ ਸੇਖਾਂ ਸ਼ਹੀਦਾਂ ਤੇ ਪੀਰਾਂ ਦੀ ਮਾਨਤਾ ਹੁੰਦੀ ਹੈ,
ਜਾ ਕੈ ਬਾਪ ਵੈਸੀ ਕਰੀ ਪੂਤ ਐਸੀ ਸਰੀ ਤਿਹੂ ਰੇ ਲੋਕ ਪਰਸਿਧ ਕਬੀਰਾ ॥੨॥ jaa kai baap vaisee karee poot aisee saree tihoo ray lok parsiDh kabeeraa. ||2|| whose father did all such things, but his son Kabir became so successful (by remembering God) that he is now famous throughout the three worlds. ||2|| ਜਿਸ ਦਾ ਪਿਓ ਐਹੋ ਜੇਹੀਆਂ ਗੱਲਾਂ ਕਰਦਾ ਹੁੰਦਾ ਸੀ, ਕਬੀਰ ਉਸ ਦਾ ਪੁਤ੍ਰ (ਹਰੀ-ਨਾਮ ਸਿਮਰ ਕੇ) ਐਹੋ ਜੇਹਾ ਕਾਮਯਾਂਬ ਹੋਇਆ ਕਿ ਉਹ ਤਿੰਨਾਂ ਹੀ ਜਹਾਨਾ ਅੰਦਰ ਮਸ਼ਹੂਰ ਹੋ ਗਿਆ। ॥੨॥
ਜਾ ਕੇ ਕੁਟੰਬ ਕੇ ਢੇਢ ਸਭ ਢੋਰ ਢੋਵੰਤ ਫਿਰਹਿ ਅਜਹੁ ਬੰਨਾਰਸੀ ਆਸ ਪਾਸਾ ॥ jaa kay kutamb kay dhaydh sabh dhor dhovant fireh ajahu bannaarsee aas paasaa. He whose family members belongs to low social status, live in the outskirts of Banaras and are even today transporting dead animals, ਜਿਸ ਦੇ ਖ਼ਾਨਦਾਨ ਦੇ ਨੀਚ ਲੋਕ ਬਨਾਰਸ ਦੇ ਆਸੇ-ਪਾਸੇ (ਵੱਸਦੇ ਹਨ ਤੇ) ਅਜੇ ਤਕ ਮੋਏ ਹੋਏ ਪਸ਼ੂ ਢੋਂਦੇ ਹਨ,
ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ ਤਿਨ ਤਨੈ ਰਵਿਦਾਸ ਦਾਸਾਨ ਦਾਸਾ ॥੩॥੨॥ aachaar sahit bipar karahi dand-ut tin tanai ravidaas daasaan daasaa. ||3||2|| even the Brahmins bow with great respect before their son Ravidas, the servant of the devotees of God. ||3||2|| ਉਹਨਾਂ ਦੇ ਪੁੱਤਰ ਰਵਿਦਾਸ ਨੂੰ, ਜੋ ਪ੍ਰਭੂ ਦੇ ਦਾਸਾਂ ਦਾ ਦਾਸ ਬਣ ਗਿਆ ਹੈ, ਸ਼ਾਸਤ੍ਰਾਂ ਦੀ ਮਰਯਾਦਾ ਅਨੁਸਾਰ ਤੁਰਨ ਵਾਲੇ ਬ੍ਰਾਹਮਣ ਨਮਸਕਾਰ ਕਰਦੇ ਹਨ ॥੩॥੨॥
ਮਲਾਰ malaar Raag Malaar:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ ॥ milat pi-aaro paraan naath kavan bhagat tay. With what kind of worship could one meet the beloved God, the Master of our life? ਜਿੰਦ ਦਾ ਸਾਈਂ ਪਿਆਰਾ ਪ੍ਰਭੂ ਕਿਸ ਤਰ੍ਹਾਂ ਦੀ ਭਗਤੀ ਨਾਲ ਮਿਲ ਸਕਦਾ ਹੈ?
ਸਾਧਸੰਗਤਿ ਪਾਈ ਪਰਮ ਗਤੇ ॥ ਰਹਾਉ ॥ saaDhsangat paa-ee param gatay. rahaa-o. I have achieved a supreme spiritual state by joining the holy company. ||Pause|| ਸਾਧ ਸੰਗਤ ਵਿਚ ਅੱਪੜ ਕੇ ਮੈਂ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ ਹੈ ॥ ਰਹਾਉ॥
ਮੈਲੇ ਕਪਰੇ ਕਹਾ ਲਉ ਧੋਵਉ ॥ mailay kapray kahaa la-o Dhova-o. I have now stopped slandering others i.e. I have stopped washing the dirty laundry of others, ਹੁਣ ਮੈਂ ਪਰਾਈ ਨਿੰਦਿਆ ਕਰਨੀ ਛੱਡ ਦਿੱਤੀ ਹੈ ਭਾਵ ਮੈਂ ਦੂਜਿਆਂ ਦੇ ਮੈਲੇ ਕਪੜੇ ਧੋਨਾ ਛੱਡ ਦਿੱਤਾ ਹੈ,
ਆਵੈਗੀ ਨੀਦ ਕਹਾ ਲਗੁ ਸੋਵਉ ॥੧॥ aavaigee need kahaa lag sova-o. ||1|| The slumber of ignorance has come upon me, how long would I remain sleeping in it? ||1|| ਅਗਿਆਨਤਾ ਦੀ ਨੀਂਦ ਜਿਹੜੀ ਮੇਰੀ ਉਤੇ ਆ ਗਈ ਹੈ, ਮੈਂ ਕਦੋ ਤੋੜੀ ਇਸ ਨਿੰਦ੍ਰ ਅੰਦਰ ਸੁੱਤਾ ਰਹਾਂਗਾ ? ॥੧॥
ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ ॥ jo-ee jo-ee jori-o so-ee so-ee faati-o. The account of all the evil deeds I had done before, has been written off now. ਮੈਂ ਜਿਤਨੀ ਕੁ ਮੰਦ-ਕਰਮਾਂ ਦੀ ਕਮਾਈ ਕੀਤੀ ਹੋਈ ਸੀ ਹੁਣ ਉਸ ਸਾਰੀ ਦੀ ਸਾਰੀ ਦਾ ਲੇਖਾ ਮੁੱਕ ਗਿਆ ਹੈ,
ਝੂਠੈ ਬਨਜਿ ਉਠਿ ਹੀ ਗਈ ਹਾਟਿਓ ॥੨॥ jhoothai banaj uth hee ga-ee haati-o. ||2|| I had set up the shop of dealings of falsehood, has been closed down now. ||2|| ਝੂਠੇ ਵਣਜ ਵਿਚ ਲੱਗ ਕੇ ਮੈਂ ਜੋ ਹੱਟੀ ਪਾਈ ਹੋਈ ਸੀ, ਉਹ ਹੱਟੀ ਹੀ ਉੱਠ ਗਈ ਹੈ ॥੨॥
ਕਹੁ ਰਵਿਦਾਸ ਭਇਓ ਜਬ ਲੇਖੋ ॥ kaho ravidaas bha-i-o jab laykho. O’ Ravidas, say, (in the holy congregation) when the account of my deeds was called for, ਹੇ ਰਵਿਦਾਸ ਆਖ- (ਸਾਧ ਸੰਗਤ ਵਿਚ) ਜਦੋਂ (ਮੇਰੇ ਕੀਤੇ ਕਰਮਾਂ ਦਾ) ਲੇਖਾ ਹੋਇਆ ,
ਜੋਈ ਜੋਈ ਕੀਨੋ ਸੋਈ ਸੋਈ ਦੇਖਿਓ ॥੩॥੧॥੩॥ jo-ee jo-ee keeno so-ee so-ee daykhi-o. ||3||1||3|| then I saw clearly all the deeds I had committed in my life (and I stopped doing all the bad deeds). ||3||1||3|| ਤਾਂ ਜੋ ਜੋ ਕਰਮ ਮੈਂ ਕੀਤਾ ਹੋਇਆ ਸੀ ਉਹ ਸਭ ਕੁਝ ਪ੍ਰਤੱਖ ਦਿੱਸ ਪਿਆ (ਤੇ ਮੈਂ ਮੰਦੇ ਕਰਮਾਂ ਵਲੋਂ ਹਟ ਗਿਆ) ॥੩॥੧॥੩॥
Scroll to Top
https://keuangan.usbypkp.ac.id/user_guide/lgacor/ https://learning.poltekkesjogja.ac.id/lib/pear/ https://learning.poltekkesjogja.ac.id/lib/ situs slot gacor slot gacor hari ini https://pelatihan-digital.smesco.go.id/.well-known/sgacor/ https://biropemotda.riau.go.id/wp-content/ngg/modules-demo/ https://jurnal.unpad.ac.id/classes/core/appdemo/ slot gacor
jp1131 https://bobabet-asik.com/ https://sugoi168daftar.com/ https://76vdomino.com/ https://jurnal.unpad.ac.id/help/ez_JP/ https://library.president.ac.id/event/jp-gacor/ https://biropemotda.riau.go.id/menus/1131-gacor/ https://akuntansi.feb.binabangsa.ac.id/beasiswa/sijp/ https://pmursptn.unib.ac.id/wp-content/boba/
https://pti.fkip.binabangsa.ac.id/product/hk/ http://febi.uindatokarama.ac.id/wp-content/hk/
https://keuangan.usbypkp.ac.id/user_guide/lgacor/ https://learning.poltekkesjogja.ac.id/lib/pear/ https://learning.poltekkesjogja.ac.id/lib/ situs slot gacor slot gacor hari ini https://pelatihan-digital.smesco.go.id/.well-known/sgacor/ https://biropemotda.riau.go.id/wp-content/ngg/modules-demo/ https://jurnal.unpad.ac.id/classes/core/appdemo/ slot gacor
jp1131 https://bobabet-asik.com/ https://sugoi168daftar.com/ https://76vdomino.com/ https://jurnal.unpad.ac.id/help/ez_JP/ https://library.president.ac.id/event/jp-gacor/ https://biropemotda.riau.go.id/menus/1131-gacor/ https://akuntansi.feb.binabangsa.ac.id/beasiswa/sijp/ https://pmursptn.unib.ac.id/wp-content/boba/
https://pti.fkip.binabangsa.ac.id/product/hk/ http://febi.uindatokarama.ac.id/wp-content/hk/